Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ  

Let us form a partnership, and share our virtues; let us abandon our faults, and walk on the Path.  

ਗੁਣਹ ਕੇਰੀ = ਗੁਣਾਂ ਦੀ। ਕੇਰੀ = ਦੀ। ਛੋਡਿ = ਤਿਆਗ ਕੇ। ਚਲੀਐ = ਜੀਵਨ-ਸਫ਼ਰ ਵਿਚ ਤੁਰਨਾ ਚਾਹੀਦਾ ਹੈ।
(ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ,


ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ  

Let us wear our virtues like silk clothes; let us decorate ourselves, and enter the arena.  

ਪਹਿਰੇ = ਪਹਿਰਿ, ਪਹਿਨ ਕੇ। ਪਟੰਬਰ = {ਪਟ-ਅੰਬਰ} ਰੇਸ਼ਮ ਦੇ ਕੱਪੜੇ, ਕੋਮਲਤਾ ਤੇ ਪ੍ਰੇਮ ਦਾ ਵਰਤਾਵ। ਅਡੰਬਰ = ਹਾਰ-ਸਿੰਗਾਰ, ਸੋਹਣੇ ਉੱਦਮ। ਮਲੀਐ = ਮੱਲ ਲੈਣਾ ਚਾਹੀਦਾ ਹੈ, ਮੱਲਿਆ ਜਾ ਸਕਦਾ ਹੈ। ਆਪਣਾ ਪਿੜੁ ਮਲੀਐ = ਦੁਨੀਆ ਦੇ ਵਿਕਾਰਾਂ ਦੇ ਟਾਕਰੇ ਤੇ ਪਿੜ ਮੱਲਿਆ ਜਾ ਸਕਦਾ ਹੈ, ਵਿਕਾਰਾਂ ਦੇ ਟਾਕਰੇ ਤੇ ਕੁਸ਼ਤੀ ਜਿੱਤੀ ਜਾ ਸਕਦੀ ਹੈ। ਪਿੜ = ਉਹ ਥਾਂ ਜਿੱਥੇ ਕੁਸ਼ਤੀਆਂ ਹੁੰਦੀਆਂ ਹਨ, ਘੋਲ ਹੁੰਦੇ ਹਨ।
ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ।


ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ  

Let us speak of goodness, wherever we go and sit; let us skim off the Ambrosial Nectar, and drink it in.  

ਕਹੀਐ = ਕਹਿਣਾ ਚਾਹੀਦਾ ਹੈ। ਝੋਲਿ = ਹਿਲਾ ਕੇ, ਨਿਤਾਰ ਕੇ, ਵਿਕਾਰਾਂ ਦੇ ਬੂਰ ਆਦਿਕ ਨੂੰ ਪਰੇ ਹਟਾ ਕੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਜੈ = ਪੀਣਾ ਚਾਹੀਦਾ ਹੈ।
(ਗੁਰਮੁਖਾਂ ਦੀ ਸੰਗਤ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ।


ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥  

One who has a basket of fragrant virtues, should enjoy its fragrance. ||3||  

xxx॥੩॥
ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ ॥੩॥


ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਕੋਈ  

He Himself acts; unto whom should we complain? No one else does anything.  

ਕਿਸੁ ਆਖੀਐ = ਹੋਰ ਕਿਸੇ ਅੱਗੇ ਗਿਲਾ ਨਹੀਂ ਕੀਤਾ ਜਾ ਸਕਦਾ।
(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ।


ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ  

Go ahead and complain to Him, if He makes a mistake.  

ਤਾ ਕਉ = ਉਸ (ਪਰਮਾਤਮਾ) ਨੂੰ।
(ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ।


ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ  

If He makes a mistake, go ahead and complain to Him; but how can the Creator Himself make a mistake?  

ਜਾਇ = ਜਾ ਕੇ। ਕਿਉ ਭੁਲੈ = ਨਹੀਂ ਭੁੱਲ ਸਕਦਾ।
ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ।


ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ  

He sees, He hears, and without our asking, without our begging, He gives His gifts.  

ਬਾਝੁ ਕਹਿਐ = (ਜੀਵਾਂ ਦੇ) ਆਖਣ ਤੋਂ ਬਿਨਾ ਹੀ। ਦਿਵੈ = ਦੇਂਦਾ ਹੈ, ਦੇਵੈ।
ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ।


ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ  

The Great Giver, the Architect of the Universe, gives His gifts. O Nanak, He is the True Lord.  

ਦੇਇ = ਦੇਂਦਾ ਹੈ। ਜਗਿ = ਜਗਤ ਵਿਚ (ਸਭ ਜੀਵਾਂ ਨੂੰ)। ਬਿਧਾਤਾ = ਸਿਰਜਣਹਾਰ। ਸਚੁ = ਸਦਾ-ਥਿਰ ਰਹਿਣ ਵਾਲਾ।
ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ।


ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਕੋਈ ॥੪॥੧॥੪॥  

He Himself acts; unto whom should we complain? No one else does anything. ||4||1||4||  

xxx॥੪॥੧॥੪॥
ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ ॥੪॥੧॥੪॥


ਸੂਹੀ ਮਹਲਾ  

Soohee, First Mehl:  

xxx
xxx


ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ  

My mind is imbued with His Glorious Praises; I chant them, and He is pleasing to my mind.  

ਰਾਤਾ = {रत्रत्र्} ਰੰਗਿਆ ਹੋਇਆ। ਰਵੈ = ਚੇਤੇ ਕਰਦਾ ਹੈ, ਸਿਮਰਦਾ ਹੈ। ਮਨਿ = ਮਨ ਵਿਚ। ਸੋਈ = ਉਹੀ, ਉਹ ਪ੍ਰਭੂ ਹੀ।
(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ।


ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ  

Truth is the ladder to the Guru; climbing up to the True Lord, peace is obtained.  

ਪਉੜੀ ਸਾਚ ਕੀ = ਸਦਾ-ਥਿਰ ਪ੍ਰਭੂ ਤਕ ਅਪੜਾਣ ਵਾਲੀ ਪੌੜੀ। ਸਾਚਾ = ਸਦਾ-ਥਿਰ ਰਹਿਣ ਵਾਲਾ। ਸੁਖੁ = ਆਤਮਕ ਆਨੰਦ।
ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।


ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ  

Celestial peace comes; the Truth pleases me. How could these True Teachings ever be erased?  

ਸੁਖਿ = ਆਤਮਕ ਆਨੰਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਆਵੈ = ਆਉਂਦਾ ਹੈ, ਪਹੁੰਚਦਾ ਹੈ। ਸਾਚ ਭਾਵੈ = ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ {ਨੋਟ: ਕਈ ਬੀੜਾਂ ਵਿਚ ਪਾਠ "ਸਾਚੁ" ਹੈ। ਇਸ ਤਰ੍ਹਾਂ ਅਰਥ ਬਣਦਾ ਹੈ: ਉਸ ਬੰਦੇ ਨੂੰ ਸਦਾ-ਥਿਰ ਪ੍ਰਭੂ ਪਿਆਰਾ ਲੱਗਦਾ ਹੈ। ਪਰ ਸ੍ਰੀ ਕਰਤਾਰਪੁਰ ਵਾਲੀ ਬੀੜ ਵਿਚ ਪਾਠ "ਸਾਚ" ਹੈ}। ਸਾਚ ਕੀ ਮਤਿ = ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਮੱਤ। ਕਿਉ ਟਲੈ = ਨਹੀਂ ਹਟਦੀ, ਅਟੱਲ ਹੋ ਜਾਂਦੀ ਹੈ।
ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ।


ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ  

He Himself is Undeceivable; how could He ever be deceived by cleansing baths, charity, spiritual wisdom or ritual bathing?  

ਸੁਗਿਆਨੁ = ਚੰਗਾ ਗਿਆਨ, ਗਿਆਨ ਦੀਆਂ ਗੱਲਾਂ ਕਰ ਸਕਣ ਦੀ ਚੰਗੀ ਸਮਰੱਥਾ। ਮਜਨੁ = ਤੀਰਥ-ਇਸ਼ਨਾਨ {मज्जन}। ਅਛਲਿਓ = ਜੇਹੜਾ ਠੱਗਿਆ ਨਾਹ ਜਾ ਸਕੇ। ਕਿਉ ਛਲੈ = ਠੱਗ ਨਹੀਂ ਸਕਦਾ, ਖ਼ੁਸ਼ ਨਹੀਂ ਕਰ ਸਕਦਾ।
(ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ।


ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਦੋਈ  

Fraud, attachment and corruption are taken away, as are falsehood, hypocrisy and duality.  

ਪਰਪੰਚ = ਧੋਖੇ। ਥਾਕੇ = ਰਹਿ ਜਾਂਦੇ ਹਨ, ਮੁੱਕ ਜਾਂਦੇ ਹਨ। ਦੋਈ = ਦ੍ਵੈਤ, ਮੇਰ-ਤੇਰ। ਕਪਟੁ = ਠੱਗੀ।
(ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।


ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥  

My mind is imbued with His Glorious Praises; I chant them, and He is pleasing to my mind. ||1||  

xxx॥੧॥
(ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥


ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ  

So praise your Lord and Master, who created the creation.  

ਜਿਨਿ = ਜਿਸ (ਸਾਹਿਬ) ਨੇ। ਕਾਰਣੁ = ਜਗਤ।
ਉਸ ਮਾਲਕ-ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ।


ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ  

Filth sticks to the polluted mind; how rare are those who drink in the Ambrosial Nectar.  

ਮਨਿ ਮੈਲਿਐ = ਜੇ ਮਨ ਮੈਲਾ ਰਹੇ, ਜੇ ਮਨ ਨੂੰ ਵਿਕਾਰਾਂ ਦੀ ਮੈਲ ਲੱਗੀ ਰਹੇ। ਕਿਨੈ = ਕਿਸੇ ਵਿਰਲੇ ਨੇ, ਕਿਸੇ ਨੇ ਨਹੀਂ।
(ਸਿਫ਼ਤ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ।


ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ  

Churn this Ambrosial Nectar, and drink it in; dedicate this mind to the Guru, and He will value it highly.  

ਮਥਿ = ਰਿੜਕ ਕੇ, ਮੁੜ ਮੁੜ ਜਪ ਕੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਰਸ। ਮਨੁ ਦੀਆ = ਮਨ (ਗੁਰੂ ਨੂੰ) ਦੇ ਦਿੱਤਾ। ਮੋਲੁ = ਮੁੱਲ, ਕੀਮਤ।
(ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ।


ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ  

I intuitively realized my God, when I linked my mind to the True Lord.  

ਸਹਜਿ = ਆਤਮਕ ਅਡੋਲਤਾ ਵਿਚ। ਸਾਚੈ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ।
(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।


ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ  

I will sing the Lord's Glorious Praises with Him, if it pleases Him; how could I meet Him by being a stranger to Him?  

ਤਿਸੁ ਨਾਲਿ = ਉਸ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ। ਗਾਵਾ = ਮੈਂ ਗਾ ਸਕਦਾ ਹਾਂ। ਤਿਸੁ ਭਾਵਾ = ਉਸ ਪ੍ਰਭੂ ਨੂੰ ਚੰਗਾ ਲੱਗਾਂ। ਕਿਉ ਮਿਲੈ = ਨਹੀਂ ਮਿਲ ਸਕਦਾ। ਹੋਇ = ਹੋ ਕੇ। ਪਰਾਇਆ = ਓਪਰਾ।
(ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ)। ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।


ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥  

So praise your Lord and Master, who created the creation. ||2||  

xxx॥੨॥
(ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ ॥੨॥


ਆਇ ਗਇਆ ਕੀ ਆਇਓ ਕਿਉ ਆਵੈ ਜਾਤਾ  

When He comes, what else remains behind? How can there be any coming or going then?  

ਆਇ ਗਇਆ = (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ) ਆ ਵੱਸਿਆ। ਕੀ ਨ ਆਇਓ = ਉਸ ਦੇ ਪਾਸ ਹੋਰ ਕੀਹ ਕੁੱਝ ਨਾਹ ਆਇਆ? ਉਸ ਨੂੰ ਹੋਰ ਕੀਹ ਨ ਮਿਲਿਆ? ਉਸ ਨੂੰ ਹੋਰ ਕਿਸੇ ਚੀਜ਼ ਦੀ ਤਾਂਘ ਨਾਹ ਰਹੀ। ਕਿਉ ਆਵੈ ਜਾਤਾ = ਉਹ ਕਿਉਂ ਜੰਮੇ ਤੇ ਮਰੇਗਾ? ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ।
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ।


ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ  

When the mind is reconciled with its Beloved Lord, it is blended with Him.  

ਸੇਤੀ = ਨਾਲ। ਰਾਤਾ = ਰੰਗਿਆ ਜਾਂਦਾ ਹੈ।
ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ।


ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ  

True is the speech of one who is imbued with the Love of his Lord and Master, who fashioned the body fortress from a mere bubble.  

ਰੰਗਿ = ਰੰਗ ਵਿਚ। ਸਚ ਕੀ ਬਾਤਾ = ਸਦਾ-ਥਿਰ ਪ੍ਰਭੂ ਦੀਆਂ ਗੱਲਾਂ। ਜਿਨਿ = ਜਿਸ ਪ੍ਰਭੂ ਨੇ। ਬਿੰਬ ਕਾ ਕੋਟੁ = ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ।
ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ,


ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ  

He is the Master of the five elements; He Himself is the Creator Lord. He embellished the body with Truth.  

ਪੰਚ ਭੂ = ਪੰਜ ਤੱਤ। ਨਾਇਕੋ = ਮਾਲਕ। ਸਿਰੰਦਾ = ਪੈਦਾ ਕਰਨ ਵਾਲਾ। ਸਚ = ਸਦਾ-ਥਿਰ ਪ੍ਰਭੂ। ਸਚ ਕਾ ਪਿੰਡੁ = (ਸਦਾ-ਥਿਰ ਪ੍ਰਭੂ ਨੇ) ਆਪਣੇ ਰਹਿਣ ਵਾਸਤੇ ਸਰੀਰ। ਸਵਾਰਿਆ = ਸਜਾਇਆ।
ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ।


ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ  

I am worthless; please hear me, O my Beloved! Whatever pleases You is True.  

ਤੁਧੁ = ਤੈਨੂੰ। ਸਚੁ = ਸਦਾ-ਥਿਰ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਵਾਲੀ ਮੱਤ।
ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀਂ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤ-ਸਾਲਾਹ ਦੀ ਦਾਤ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ।


ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥  

One who is blessed with true understanding, does not come and go. ||3||  

xxx॥੩॥
ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮੱਤ ਅਭੁੱਲ ਹੋ ਜਾਂਦੀ ਹੈ ॥੩॥


ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ  

Apply such an ointment to your eyes, which is pleasing to your Beloved.  

ਅੰਜਨੁ = ਸੁਰਮਾ। ਅੰਜਨੁ ਤੈਸਾ ਅੰਜੀਐ = ਉਹੋ ਜਿਹਾ ਸੁਰਮਾ (ਅੱਖਾਂ ਵਿਚ) ਪਾਣਾ ਚਾਹੀਦਾ ਹੈ, ਆਤਮਕ ਜੀਵਨ ਦੀ ਪ੍ਰਾਪਤੀ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ {ਨੋਟ: ਇਸਤ੍ਰੀ ਆਪਣੀ ਸਰੀਰਕ ਸੁੰਦਰਤਾ ਨਾਲ ਆਪਣੇ ਪਤੀ ਨੂੰ ਪ੍ਰਸੰਨ ਕਰਨ ਲਈ ਅੱਖਾਂ ਵਿਚ ਸੁਰਮਾ ਪਾਂਦੀ ਹੈ}। ਪਿਰ ਭਾਵੈ = ਪਤੀ ਨੂੰ ਪਸੰਦ ਆ ਜਾਏ {ਨੋਟ: "ਪਿਰ ਭਾਵੈ" ਅਤੇ "ਪਿਰੁ ਭਾਵੈ" ਵਿਚ ਫ਼ਰਕ ਚੇਤੇ ਰੱਖਣ-ਯੋਗ ਹੈ}।
ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ)।


ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ  

I realize, understand and know Him, only if He Himself causes me to know Him.  

ਜਾਣਾਵੈ = ਜਾਣਨ ਲਈ ਸਹੈਤਾ ਕਰੋ।
(ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ।


ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ  

He Himself shows me the Way, and He Himself leads me to it, attracting my mind.  

ਮਾਰਗਿ = (ਸਹੀ) ਰਸਤੇ ਉਤੇ। ਲੇਵਏ = ਲੇਵੈ, ਲੈਂਦਾ ਹੈ, ਆਪਣੇ ਵੱਸ ਵਿਚ ਕਰ ਲੈਂਦਾ ਹੈ।
ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ।


ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ  

He Himself causes us to do good and bad deeds; who can know the value of the Mysterious Lord?  

ਕਰਮ ਸੁਕਰਮ = ਸਾਧਾਰਨ ਕੰਮ ਤੇ ਚੰਗੇ ਕੰਮ। ਅਭੇਵਏ = ਅਭੇਵੈ, ਅਭੇਵ ਪ੍ਰਭੂ ਦੀ। ਅਭੇਵ = ਜਿਸ ਦਾ ਭੇਤ ਨਾਹ ਪਾਇਆ ਜਾ ਸਕੇ।
ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ।


ਤੰਤੁ ਮੰਤੁ ਪਾਖੰਡੁ ਜਾਣਾ ਰਾਮੁ ਰਿਦੈ ਮਨੁ ਮਾਨਿਆ  

I know nothing of Tantric spells, magical mantras and hypocritical rituals; enshrining the Lord within my heart, my mind is satisfied.  

ਤੰਤੁ = ਟੂਣਾ। ਨ ਜਾਣਾ = ਮੈਂ ਨਹੀਂ ਜਾਣਦਾ। ਰਿਦੈ = ਹਿਰਦੇ ਵਿਚ।
(ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ।


ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥  

The ointment of the Naam, the Name of the Lord, is only understood by one who realizes the Lord, through the Word of the Guru's Shabad. ||4||  

ਤਿਸੈ ਤੇ = ਉਸ ਪਰਮਾਤਮਾ ਤੋਂ। ਸਚੁ = ਸਦਾ-ਥਿਰ ਪ੍ਰਭੂ ॥੪॥
ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ। (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ ॥੪॥


ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ  

I have my own friends; why should I go to the home of a stranger?  

ਸਾਜਨ ਹੋਵਨਿ ਆਪਣੇ = ਜੇ ਸੱਜਣ-ਪ੍ਰਭੂ ਜੀ ਆਪਣੇ ਬਣ ਜਾਣ {ਨੋਟ: ਲਫ਼ਜ਼ "ਸਾਜਨ ਹੋਵਨਿ ਆਪਣੇ" ਆਦਰ-ਸਤਕਾਰ ਦੇ ਭਾਵ ਵਿਚ 'ਬਹੁ-ਵਚਨ' ਵਰਤੇ ਜਾਂਦੇ ਹਨ}। ਪਰ ਘਰ = ਪਰਾਏ ਘਰਾਂ ਵਿਚ {ਘਰਿ = ਘਰ ਵਿਚ। ਘਰ = ਘਰਾਂ ਵਿਚ}।
ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ)।


ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ  

My friends are imbued with the True Lord; He is with them, in their minds.  

ਸਾਜਨ ਰਾਤੇ = ਸੱਜਣ-ਪ੍ਰਭੂ ਦੇ ਰੰਗ ਵਿਚ ਰੱਤੇ ਹੋਏ। ਸਚ ਕੇ ਸੰਗੇ = ਸਦਾ-ਥਿਰ ਪ੍ਰਭੂ ਦੀ ਸੰਗਤ ਵਿਚ। ਮਨ ਮਾਹੀ = ਮਨ ਵਿਚ, ਅੰਤਰ ਆਤਮੇ।
ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ।


ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ  

In their minds, these friends celebrate in happiness; all good karma, righteousness and Dharma,  

ਸਾਜਨ = ਪ੍ਰਭੂ ਜੀ। ਰਲੀਆ = ਆਨੰਦ। ਸਬਾਇਆ = ਸਾਰਾ। ਕਰਮ ਧਰਮ = ਧਾਰਮਿਕ ਕੰਮ।
ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ।


        


© SriGranth.org, a Sri Guru Granth Sahib resource, all rights reserved.
See Acknowledgements & Credits