Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ  

the sixty-eight holy places of pilgrimage, charity and worship, are found in the love of the True Name.  

ਨਾਮੁ ਸਾਚਾ = ਸਦਾ-ਥਿਰ ਪ੍ਰਭੂ ਦਾ ਨਾਮ। ਭਾਇਆ = ਪਿਆਰਾ ਲੱਗਾ।
ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ-ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ।


ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ  

He Himself creates, establishes and beholds all, by the Pleasure of His Will.  

ਤਿਸੈ ਭਾਣਾ = ਉਸ ਪ੍ਰਭੂ ਦਾ ਹੀ ਭਾਣਾ।
ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ।


ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥  

My friends are happy in the Love of the Lord; they nurture love for their Beloved. ||5||  

ਸਾਜਨ ਰਾਂਗਿ = ਸੱਜਣ-ਪ੍ਰਭੂ ਦੇ ਰੰਗ ਵਿਚ ॥੫॥
ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ ॥੫॥


ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ  

If a blind man is made the leader, how will he know the way?  

ਅੰਧਾ = ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ। ਥੀਐ = ਬਣ ਜਾਏ। ਪਾਧਰੁ = ਸਿੱਧਾ ਰਸਤਾ।
ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ,


ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ  

He is impaired, and his understanding is inadequate; how will he know the way?  

ਮੁਸੈ = ਠੱਗਿਆ ਜਾ ਰਿਹਾ ਹੈ, ਲੁੱਟਿਆ ਜਾ ਰਿਹਾ ਹੈ। ਮਤਿ ਹੋਛਿਐ = ਹੋਛੀ ਅਕਲ ਦੇ ਕਾਰਨ।
ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ?


ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ  

How can he follow the path and reach the Mansion of the Lord's Presence? Blind is the understanding of the blind.  

ਰਾਹਿ = (ਸਹੀ) ਰਸਤੇ ਉਤੇ। ਮਹਲ = ਪਰਮਾਤਮਾ ਦਾ ਟਿਕਾਣਾ। ਅੰਧਲੀ = ਅੰਨ੍ਹੀ। ਅੰਧ = ਅੰਨ੍ਹਾ ਮਨੁੱਖ।
ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ;


ਵਿਣੁ ਨਾਮ ਹਰਿ ਕੇ ਕਛੁ ਸੂਝੈ ਅੰਧੁ ਬੂਡੌ ਧੰਧਲੀ  

Without the Lord's Name, they cannot see anything; the blind are drowned in worldly entanglements.  

ਧੰਧਲੀ = ਮਾਇਆ ਦੀ ਦੌੜ-ਭੱਜ ਵਿਚ।
ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ।


ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ  

Day and night, the Divine Light shines forth and joy wells up, when the Word of the Guru's Shabad abides in the mind.  

ਮਨਿ = ਮਨ ਵਿਚ।
ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ।


ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥  

With your palms pressed together, pray to the Guru to show you the way. ||6||  

ਕਰ ਜੋੜਿ = (ਦੋਵੇਂ) ਹੱਥ ਜੋੜ ਕੇ। ਕਰਿ = ਕਰ, ਕਰਦਾ ਹੈ। ਰਾਹੁ ਪਾਧਰੁ = ਪੱਧਰਾ ਰਸਤਾ, ਸਿੱਧਾ ਰਾਹ ॥੬॥
ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ ॥੬॥


ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ  

If the man becomes a stranger to God, then all the world becomes a stranger to him.  

ਪਰਦੇਸੀ = ਆਪਣੇ ਦੇਸ ਤੋਂ ਵਿਛੁੜਿਆ ਹੋਇਆ, ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ। ਪਰਾਇਆ = ਬਿਗਾਨਾ, ਓਪਰਾ।
ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ)।


ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ  

Unto whom should I tie up and give the bundle of my pains?  

ਖੋਲ੍ਹ੍ਹਉ = ਮੈਂ ਖੋਹਲਾਂ। ਪਹਿ = ਪਾਸ, ਕੋਲ। ਗੰਠੜੀ = ਦੁੱਖਾਂ ਦੀ ਗੰਢ।
(ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ)।


ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ  

The whole world is overflowing with pain and suffering; who can know the state of my inner self?  

ਦੂਖੀ = ਦੁੱਖਾਂ ਨਾਲ। ਸਬਾਇਆ = ਸਾਰਾ। ਬਿਧਿ = ਹਾਲਤ, ਦਸ਼ਾ।
(ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ), ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ।


ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਆਵੈ ਫੇਰੀਆ  

Comings and goings are terrible and dreadful; there is no end to the rounds of reincarnation.  

ਆਵਣੇ ਜਾਵਣੇ = ਜਨਮ ਮਰਨ ਦੇ ਗੇੜ। ਖਰੇ = ਬਹੁਤ। ਫੇਰਿਆ = ਜਨਮ ਮਰਨ ਦੀਆਂ ਫੇਰੀਆਂ।
(ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ।


ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ  

Without the Naam, he is vacant and sad; he does not listen to the Word of the Guru's Shabad.  

ਊਣੇ = ਖ਼ਾਲੀ। ਝੂਣੇ = ਉਦਾਸ। ਊਣੇ ਝੂਣੇ = ਨਿਮੋ-ਝੂਣੇ। ਗੁਰਿ = ਗੁਰੂ ਨੇ।
ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ।


ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥  

If the mind becomes a stranger to God, then all the world becomes a stranger to him. ||7||  

xxx॥੭॥
(ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ) ॥੭॥


ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ  

One who finds the Guru's Mansion within the home of his own being, merges in the All-pervading Lord.  

ਮਹਲੁ = ਟਿਕਾਣਾ। ਮਹਲੀ = ਟਿਕਾਣੇ ਵਾਲਾ। ਗੁਰ ਮਹਲੀ = ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ। ਘਰਿ ਆਪਣੈ = (ਜਿਸ ਮਨੁੱਖ ਦੀ) ਆਪਣੇ ਹਿਰਦੇ-ਘਰ ਵਿਚ। ਸੋ = ਉਹ ਮਨੁੱਖ। ਭਰਪੁਰਿ = ਭਰਪੂਰ ਵਿਚ, ਸਰਬ-ਵਿਆਪਕ ਪ੍ਰਭੂ ਵਿਚ।
ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ,


ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ  

The sevadar performs selfless service when he is pleased, and confirmed in the True Word of the Shabad.  

ਤਾਂ = ਤਦੋਂ। ਸਚ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ। ਪਤੀਣਾ = ਗਿੱਝ ਜਾਂਦਾ ਹੈ, ਮਗਨ ਰਹਿੰਦਾ ਹੈ।
ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ।


ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ  

Confirmed in the Shabad, with her being softened by devotion, the bride dwells in the Mansion of the Lord's Presence, deep within her being.  

ਅੰਕੁ = ਹਿਰਦਾ। ਸੁ ਮਹਲੁ = (ਪ੍ਰਭੂ ਦਾ) ਉਹ ਟਿਕਾਣਾ। ਮਹਲਾ ਅੰਤਰੇ = ਹਰੇਕ ਸਰੀਰ ਵਿਚ।
ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ,


ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ  

The Creator Himself creates; God Himself, in the end, is endless.  

ਅੰਤਿ = ਅੰਤਰਿ, ਅੰਦਰ, ਹਰੇਕ ਦੇ ਅੰਦਰ। ਨਿਰੰਤਰੇ = ਨਿਰੰਤਰਿ {ਨਿਰ-ਅੰਤਰ। ਅੰਤਰ = ਵਿੱਥ} ਬਿਨਾ ਵਿੱਥ, ਇਕ-ਰਸ।
(ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ।


ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ  

Through the Word of the Guru's Shabad, the mortal is united, and then embellished; the unstruck melody of the sound current resounds.  

ਸੁਹੇਲਾ = ਸੁਖੀ। ਬੀਣਾ = ਬੰਸਰੀ। ਅਨਹਦ = {अन-हत ਬਿਨਾ ਵਜਾਏ} ਇਕ-ਰਸ, ਸਦਾ ਹੀ।
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ।


ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥  

One who finds the Guru's Mansion within the home of his own being, merges in the All-pervading Lord. ||8||  

xxx॥੮॥
ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ ॥੮॥


ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ  

Why praise that which is created? Praise instead the One who created it and watches over it.  

ਕੀਤਾ = ਪਰਮਾਤਮਾ ਦਾ ਪੈਦਾ ਕੀਤਾ ਹੋਇਆ ਜੀਵ। ਕਿਆ ਸਾਲਾਹੀਐ = ਸਿਫ਼ਤਾਂ ਕਰਨ ਦਾ ਕੀਹ ਲਾਭ? ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸੋਈ = ਉਹ ਪ੍ਰਭੂ ਹੀ।
ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ? (ਸਿਫ਼ਤ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ।


ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ  

His value cannot be estimated, no matter how much one may wish.  

ਤਾ ਕੀ = ਉਸ (ਪਰਮਾਤਮਾ) ਦੀ।
(ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ)। ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ।


ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਭੁਲਏ  

He alone can estimate the Lord's value, whom the Lord Himself causes to know. He is not mistaken; He does not make mistakes.  

ਨ ਭੁਲਏ = ਨ ਭੁਲੈ, ਭੁੱਲ ਨਹੀਂ ਕਰਦਾ। ਕਰਹਿ = (ਜੀਵ) ਕਰਦੇ ਹਨ।
ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ।


ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ  

He alone celebrates victory, who is pleasing to You, through the Invaluable Word of the Guru's Shabad.  

ਤੁਧੁ = ਤੈਨੂੰ। ਸਬਦਿ ਅਮੁਲਏ = ਅਮੁਲੈ ਸਬਦਿ, ਅਮੋਲਕ ਸ਼ਬਦ ਦੀ ਰਾਹੀਂ।
(ਉਹ ਬੰਦਾ ਇਉਂ ਬੇਨਤੀ ਕਰਦਾ ਹੈ-) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤ-ਸਾਲਾਹ ਕਰਦੇ ਹਨ।


ਹੀਣਉ ਨੀਚੁ ਕਰਉ ਬੇਨੰਤੀ ਸਾਚੁ ਛੋਡਉ ਭਾਈ  

I am lowly and abject - I offer my prayer; may I never forsake the True Name, O Sibling of Destiny.  

ਹੀਣਉ = ਹੀਣਾ, ਤੁੱਛ। ਕਰਉ = ਮੈਂ ਕਰਦਾ ਹਾਂ। ਸਾਚੁ = ਸਦਾ-ਥਿਰ ਪ੍ਰਭੂ। ਭਾਈ = ਹੇ ਭਾਈ!
ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ।


ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥  

O Nanak, the One who created the creation, watches over it; He alone bestows understanding. ||9||2||5||  

ਜਿਨਿ = ਜਿਸ ਪਰਮਾਤਮਾ ਨੇ। ਸਾਈ = ਸੋਈ, ਉਹੀ ॥੯॥੨॥੫॥
ਹੇ ਨਾਨਕ! ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ ॥੯॥੨॥੫॥


ਰਾਗੁ ਸੂਹੀ ਛੰਤ ਮਹਲਾ ਘਰੁ  

Raag Soohee, Chhant, Third Mehl, Second House:  

xxx
ਰਾਗ ਸੂਹੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ' (ਛੰਦ)।


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸੁਖ ਸੋਹਿਲੜਾ ਹਰਿ ਧਿਆਵਹੁ  

Meditate on the Lord, and find peace and pleasure.  

ਸੁਖ = ਆਤਮਕ ਆਨੰਦ। ਸੋਹਿਲੜਾ = {सुख-केलःਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤ।
ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਇਆ ਕਰੋ।


ਗੁਰਮੁਖਿ ਹਰਿ ਫਲੁ ਪਾਵਹੁ  

As Gurmukh, obtain the Lord's fruitful rewards.  

ਗੁਰਮੁਖਿ = ਗੁਰੂ ਦੀ ਸਰਨ ਪੈ ਕੇ।
ਗੁਰੂ ਦੀ ਸਰਨ ਪੈ ਕੇ (ਸਿਫ਼ਤ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ।


ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ  

As Gurmukh, obtain the fruit of the Lord, and meditate on the Lord's Name; the pains of countless lifetimes shall be erased.  

ਨਿਵਾਰੇ = ਦੂਰ ਕਰਦਾ ਹੈ।
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ।


ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ  

I am a sacrifice to my Guru, who has arranged and resolved all my affairs.  

ਵਿਟਹੁ = ਤੋਂ। ਬਲਿਹਾਰੀ = ਸਦਕੇ। ਜਿਨਿ = ਜਿਸ (ਗੁਰੂ) ਨੇ। ਸਭਿ = ਸਾਰੇ।
ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ।


ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ  

The Lord God will bestow His Grace, if you meditate on the Lord; O humble servant of the Lord, you shall obtain the fruit of peace.  

ਜਾਪਹੁ = ਜਪਿਆ ਕਰੋ।
ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ।


ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥  

Says Nanak, listen O humble Sibling of Destiny: meditate on the Lord, and find peace and pleasure. ||1||  

ਨਾਨਕੁ ਕਹੈ = ਨਾਨਕ ਆਖਦਾ ਹੈ। ਜਨ ਭਾਈ = ਹੇ ਭਾਈ ਜਨੋ! ॥੧॥
ਨਾਨਕ ਆਖਦਾ ਹੈ ਕਿ ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ॥੧॥


ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ  

Hearing the Glorious Praises of the Lord, I am intuitively drenched with His Love.  

ਭੀਨੇ = ਭਿੱਜ ਜਾਂਦੇ ਹਨ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪ੍ਰੇਮ ਵਿਚ।
ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ।


ਗੁਰਮਤਿ ਸਹਜੇ ਨਾਮੁ ਧਿਆਏ  

Under Guru's Instruction, I meditate intuitively on the Naam.  

ਧਿਆਏ = ਧਿਆਇ, ਸਿਮਰ ਕੇ।
ਤੂੰ ਭੀ ਗੁਰੂ ਦੀ ਮੱਤ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ।


ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ  

Those who have such pre-ordained destiny, meet the Guru, and their fears of birth and death leave them.  

ਧੁਰਿ = ਧੁਰ ਦਰਗਾਹ ਤੋਂ। ਤਿਨ੍ਹ੍ਹ = ਉਹਨਾਂ ਨੂੰ। ਤਿਨ ਭਉ = ਉਹਨਾਂ ਦਾ ਡਰ।
ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits