Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਰਮ ਖੰਡ ਕੀ ਬਾਣੀ ਰੂਪੁ  

Saram kẖand kī baṇī rūp.  

In the realm of humility, the Word is Beauty.  

ਸਰਮ = ਉੱਦਮ, ਮਿਹਨਤ। ਸਰਮ ਖੰਡ ਕੀ = ਉੱਦਮ ਅਵਸਥਾ ਦੀ। ਬਾਣੀ = ਬਨਾਵਟ। ਰੂਪ = ਸੁੰਦਰਤਾ।
ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ (ਭਾਵ, ਇਸ ਅਵਸਥਾ ਵਿਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ)।


ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ  

Ŧithai gẖāṛaṯ gẖaṛī▫ai bahuṯ anūp.  

Forms of incomparable beauty are fashioned there.  

ਤਿਥੈ = ਇਸ ਮਿਹਨਤ ਵਾਲੀ ਅਵਸਥਾ ਵਿਚ। ਘਾੜਤਿ ਘੜੀਐ = ਘਾੜਤ ਵਿਚ ਘੜਿਆ ਜਾਂਦਾ ਹੈ। ਬਹੁਤੁ ਅਨੂਪੁ = (ਮਨ) ਬਹੁਤ ਸੋਹਣਾ।
ਇਸ ਅਵਸਥਾ ਵਿਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ।


ਤਾ ਕੀਆ ਗਲਾ ਕਥੀਆ ਨਾ ਜਾਹਿ  

Ŧā kī▫ā galā kathī▫ā nā jāhi.  

These things cannot be described.  

ਤਾ ਕੀਆ = ਉਸ ਅਵਸਥਾ ਦੀਆਂ। ਕਥੀਆ ਨ ਜਾਹਿ = ਕਹੀਂਆਂ ਨਹੀਂ ਜਾ ਸਕਦੀਆਂ।
ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ।


ਜੇ ਕੋ ਕਹੈ ਪਿਛੈ ਪਛੁਤਾਇ  

Je ko kahai picẖẖai pacẖẖuṯā▫e.  

One who tries to speak of these shall regret the attempt.  

ਕੋ = ਕੋਈ ਮਨੁੱਖ। ਕਹੈ = ਆਖੈ ਬਿਆਨ ਕਰੇ। ਪਿਛੈ = ਦੱਸਣ ਤੋਂ ਪਿੱਛੋਂ ਪਛੁਤਾਇ = ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਤੋਂ ਅਸਮਰਥ ਰਹਿੰਦਾ ਹੈ)।
ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਦੇ ਅਸਮਰਥ ਰਹਿੰਦਾ ਹੈ)।


ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ  

Ŧithai gẖaṛī▫ai suraṯ maṯ man buḏẖ.  

The intuitive consciousness, intellect and understanding of the mind are shaped there.  

ਤਿਥੈ = ਉਸ ਦਰਮ ਖੰਡ ਵਿਚ। ਘੜੀਐ = ਘੜੀ ਜਾਂਦੀ ਹੈ। ਮਨਿ ਬੁਧਿ = ਮਨ ਵਿਚ ਜਾਗ੍ਰਤ।
ਉਸ ਮਿਹਨਤ ਵਾਲੀ ਅਵਸਥਾ ਵਿਚ ਮਨੁੱਖ ਦੀ ਸੁਰਤ ਤੇ ਮੱਤ ਘੜੀ ਜਾਂਦੀ ਹੈ, (ਭਾਵ, ਸੁਰਤ ਤੇ ਮੱਤ ਉੱਚੀ ਹੋ ਜਾਂਦੀ ਹੈ) ਅਤੇ ਮਨ ਵਿਚ ਜਾਗ੍ਰਤ ਪੈਦਾ ਹੋ ਜਾਂਦੀ ਹੈ।


ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥  

Ŧithai gẖaṛī▫ai surā siḏẖā kī suḏẖ. ||36||  

The consciousness of the spiritual warriors and the Siddhas, the beings of spiritual perfection, are shaped there. ||36||  

ਸੁਰਾ ਕੀ ਸੁਧਿ = ਦੇਵਤਿਆਂ ਦੀ ਸੂਝ। ਸਿਧਾ ਕੀ ਸੁਧਿ = ਸਿੱਧਾਂ ਵਾਲੀ ਅਕਲ।
ਸਰਮ ਖੰਡ ਵਿਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ (ਮਨੁੱਖ ਦੇ ਅੰਦਰ) ਬਣ ਜਾਂਦੀ ਹੈ ॥੩੬॥


ਕਰਮ ਖੰਡ ਕੀ ਬਾਣੀ ਜੋਰੁ  

Karam kẖand kī baṇī jor.  

In the realm of karma, the Word is Power.  

ਕਰਮ = ਬਖਸ਼ਸ਼। ਬਾਣੀ = ਬਨਾਵਟ। ਜੋਰੁ = ਬਲ, ਤਾਕਤ।
ਬਖ਼ਸ਼ਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ, ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਉਸ ਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ ਕਿ ਵਿਸ਼ੇ-ਵਿਕਾਰ ਉਸ ਉੱਤੇ ਆਪਣਾ ਪਰਭਾਵ ਨਹੀਂ ਪਾ ਸਕਦੇ),


ਤਿਥੈ ਹੋਰੁ ਕੋਈ ਹੋਰੁ  

Ŧithai hor na ko▫ī hor.  

No one else dwells there,  

ਹੋਰੁ = ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ। ਹੋਰੁ ਨ ਕੋਈ ਹੋਰੁ = ਅਕਾਲ ਪੁਰਖ ਤੋਂ ਬਿਨਾ ਦੂਜਾ ਉੱਕਾ ਹੀ ਕੋਈ ਨਹੀਂ ਹੈ।
ਕਿਉਂਕਿ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ।


ਤਿਥੈ ਜੋਧ ਮਹਾਬਲ ਸੂਰ  

Ŧithai joḏẖ mahābal sūr.  

except the warriors of great power, the spiritual heroes.  

ਜੋਧ = ਜੋਧੇ। ਮਹਾਬਲ = ਵੱਡੇ ਬਲ ਵਾਲੇ। ਸੂਰ = ਸੂਰਮੇ।
ਉਸ ਅਵਸਥਾ ਵਿਚ(ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ ਸੂਰਮੇ ਹਨ।


ਤਿਨ ਮਹਿ ਰਾਮੁ ਰਹਿਆ ਭਰਪੂਰ  

Ŧin mėh rām rahi▫ā bẖarpūr.  

They are totally fulfilled, imbued with the Lord's Essence.  

ਤਿਨ ਮਹਿ = ਉਹਨਾਂ ਵਿਚ। ਰਾਮੁ = ਅਕਾਲ ਪੁਰਖ। ਰਹਿਆ ਭਰਭੂਰ = ਨਕਾ-ਨਕ ਭਰਿਆ ਹੋਇਆ ਹੈ, ਰੋਮ ਰੋਮ ਵਿਚ ਵੱਸ ਰਿਹਾ ਹੈ।
ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ।


ਤਿਥੈ ਸੀਤੋ ਸੀਤਾ ਮਹਿਮਾ ਮਾਹਿ  

Ŧithai sīṯo sīṯā mahimā māhi.  

Myriads of Sitas are there, cool and calm in their majestic glory.  

ਸੀਤੋ ਸੀਤਾ = ਪੂਰਨ ਤੌਰ 'ਤੇ ਸੀਤਾ ਹੋਇਆ ਹੈ, ਪਰੋਤਾ ਹੋਇਆ ਹੈ। ਮਹਿਮਾ = (ਅਕਾਲ ਪੁਰਖ ਦੀ) ਸਿਫਤਿ-ਸਾਲਾਹ, ਵਡਿਆਈ। ਮਾਹਿ = ਵਿਚ।
ਉਸ (ਬਖ਼ਸ਼ਸ਼) ਅਵਸਥਾ ਵਿਚ ਅੱਪੜੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ ਹੈ।


ਤਾ ਕੇ ਰੂਪ ਕਥਨੇ ਜਾਹਿ  

Ŧā ke rūp na kathne jāhi.  

Their beauty cannot be described.  

ਤਾ ਕੇ = ਉਹਨਾਂ ਮਨੁੱਖਾਂ ਦੇ। ਰੂਪ = ਸੁੰਦਰ ਸਰੂਪ। ਨ ਕਥਨੇ ਜਾਹਿ = ਕਥੇ ਨਹੀਂ ਜਾ ਸਕਦੇ।
(ਉਹਨਾਂ ਦੇ ਸਰੀਰ ਅਜਿਹੇ ਕੰਚਨ ਦੀ ਵੰਨੀ ਵਾਲੇ ਹੋ ਜਾਂਦੇ ਹਨ ਕਿ) ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ ਸਕਦੇ (ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ)।


ਨਾ ਓਹਿ ਮਰਹਿ ਠਾਗੇ ਜਾਹਿ  

Nā ohi marėh na ṯẖāge jāhi.  

Neither death nor deception comes to those,  

ਓਹਿ = ਉਹ ਬੰਦੇ। ਨਾ ਮਰਹਿ = ਆਤਮਕ ਮੌਤ ਮਰਦੇ ਨਹੀਂ ਹਨ। ਨ ਠਾਗੇ ਜਾਹਿ = ਠੱਗੇ ਨਹੀਂ ਜਾ ਸਕਦੇ (ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ।)
(ਇਸ ਅਵਸਥਾ ਵਿਚ) ਉਹ ਆਤਮਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ,


ਜਿਨ ਕੈ ਰਾਮੁ ਵਸੈ ਮਨ ਮਾਹਿ  

Jin kai rām vasai man māhi.  

within whose minds the Lord abides.  

ਵਸਹਿ = ਵੱਸਦੇ ਹਨ।
ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ।


ਤਿਥੈ ਭਗਤ ਵਸਹਿ ਕੇ ਲੋਅ  

Ŧithai bẖagaṯ vasėh ke lo▫a.  

The devotees of many worlds dwell there.  

ਲੋਅ = ਲੋਕ, ਭਵਣ। ਕੇ ਲੋਅ = ਕਈ ਭਵਣਾਂ ਦੇ। (ਵੇਖੋ ਪਉੜੀ ੩੪ ਵਿਚ 'ਕੇ ਰੰਗ')।
ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ,


ਕਰਹਿ ਅਨੰਦੁ ਸਚਾ ਮਨਿ ਸੋਇ  

Karahi anand sacẖā man so▫e.  

They celebrate; their minds are imbued with the True Lord.  

ਕਰਹਿ ਅਨੰਦ = ਅਨੰਦ ਕਰਦੇ ਹਨ, ਸਦਾ ਖਿੜੇ ਰਹਿੰਦੇ ਹਨ। ਸਚਾ ਸੋਇ = ਉਹ ਸੱਚਾ ਹਰੀ। ਮਨਿ = (ਉਹਨਾਂ ਦੇ) ਮਨ ਵਿਚ ਹੈ।
ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿਚ (ਮੌਜੂਦ) ਹੈ।


ਸਚ ਖੰਡਿ ਵਸੈ ਨਿਰੰਕਾਰੁ  

Sacẖ kẖand vasai nirankār.  

In the realm of Truth, the Formless Lord abides.  

ਸਚਿ = ਸੱਚ ਵਿਚ। ਸਚਿ ਖੰਡਿ = ਸਚ ਖੰਡ ਵਿਚ।
ਸੱਚ ਖੰਡ ਵਿਚ (ਭਾਵ,ਅਕਾਲ ਪੁਰਖ ਨਾਲ ਇੱਕ ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਦੇ ਅੰਦਰ ਉਹ ਅਕਾਲ ਪੁਰਖ ਆਪ ਹੀ ਵੱਸਦਾ ਹੈ,


ਕਰਿ ਕਰਿ ਵੇਖੈ ਨਦਰਿ ਨਿਹਾਲ  

Kar kar vekẖai naḏar nihāl.  

Having created the creation, He watches over it. By His Glance of Grace, He bestows happiness.  

ਕਰਿ ਕਰਿ = ਸ੍ਰਿਸ਼ਟੀ ਰਚ ਕੇ। ਨਦਰਿ ਨਿਹਾਲ = ਨਿਹਾਲ ਕਰਨ ਵਾਲੀ ਨਜ਼ਰ ਨਾਲ। ਵੇਖੈ = ਵੇਖਦਾ ਹੈ ਸੰਭਾਲ ਕਰਦਾ ਹੈ।
ਜੋ ਸ੍ਰਿਸ਼ਟੀ ਨੂੰ ਰਚ ਰਚ ਕੇ ਮਿਹਰ ਦੀ ਨਜ਼ਰ ਨਾਲ ਉਸ ਦੀ ਸੰਭਾਲ ਕਰਦਾ ਹੈ।


ਤਿਥੈ ਖੰਡ ਮੰਡਲ ਵਰਭੰਡ  

Ŧithai kẖand mandal varbẖand.  

There are planets, solar systems and galaxies.  

ਵਰਭੰਡ = ਬ੍ਰਹਿਮੰਡ। ਕੋ = ਕੋਈ ਮਨੁੱਖ। ਕਥੈ = ਦੱਸਣ ਲੱਗੇ, ਬਿਆਨ ਕਰੇ।
ਉਸ ਅਵਸਥਾ ਵਿਚ (ਭਾਵ, ਅਕਾਲ ਪੁਰਖ ਨਾਲ ਇੱਕ-ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਨੂੰ ਬੇਅੰਤ ਖੰਡ, ਮੰਡਲ ਤੇ ਬੇਅੰਤ ਬ੍ਰਹਿਮੰਡ (ਦਿੱਸਦੇ ਹਨ, ਇਤਨੇ ਬੇਅੰਤ ਕਿ)


ਜੇ ਕੋ ਕਥੈ ਅੰਤ ਅੰਤ  

Je ko kathai ṯa anṯ na anṯ.  

If one speaks of them, there is no limit, no end.  

ਤ ਅੰਤ ਨ ਅੰਤ = ਇਹਨਾਂ ਖੰਡਾਂ ਮੰਡਲਾਂ ਤੇ ਬ੍ਰਹਿਮੰਡਾਂ ਦੇ ਅੰਤ ਨਹੀਂ ਪੈ ਸਕਦੇ।
ਜੇ ਕੋਈ ਮਨੁੱਖ ਇਸ ਦਾ ਕਥਨ ਕਰਨ ਲੱਗੇ, ਤਾਂ ਉਹਨਾਂ ਦੇ ਓੜਕ ਨਹੀਂ ਪੈ ਸਕਦੇ।


ਤਿਥੈ ਲੋਅ ਲੋਅ ਆਕਾਰ  

Ŧithai lo▫a lo▫a ākār.  

There are worlds upon worlds of His Creation.  

ਲੋਅ ਲੋਅ = ਕਈ ਲੋਕ, ਕਈ ਭਵਨ।
ਉਸ ਅਵਸਥਾ ਵਿਚ ਬੇਅੰਤ ਭਵਣ ਤੇ ਅਕਾਰ ਦਿੱਸਦੇ ਹਨ, (ਜਿਨ੍ਹਾਂ ਸਭਨਾਂ ਵਿਚ)


ਜਿਵ ਜਿਵ ਹੁਕਮੁ ਤਿਵੈ ਤਿਵ ਕਾਰ  

Jiv jiv hukam ṯivai ṯiv kār.  

As He commands, so they exist.  

xxx
ਉਸੇ ਤਰ੍ਹਾਂ ਕਾਰ ਚੱਲ ਰਹੀ ਹੈ ਜਿਵੇਂ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ (ਭਾਵ, ਇਸ ਅਵਸਥਾ ਵਿਚ ਅੱਪੜ ਕੇ ਮਨੁੱਖ ਨੂੰ ਹਰ ਥਾਂ ਅਕਾਲ ਪੁਰਖ ਦੀ ਰਜ਼ਾ ਵਰਤਦੀ ਦਿੱਸਦੀ ਹੈ)।


ਵੇਖੈ ਵਿਗਸੈ ਕਰਿ ਵੀਚਾਰੁ  

vekẖai vigsai kar vīcẖār.  

He watches over all, and contemplating the creation, He rejoices.  

ਵਿਗਸੈ = ਵਿਗਸਦਾ ਹੈ, ਖ਼ੁਸ਼ ਹੁੰਦਾ ਹੈ। ਕਰਿ ਵੀਚਾਰੁ = ਵੀਚਾਰ ਕਰ ਕੇ।
(ਉਸ ਨੂੰ ਪਰਤੱਖ ਦਿਸੱਦਾ ਹੈ ਕਿ) ਅਕਾਲ ਪੁਰਖ ਵੀਚਾਰ ਕਰਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ ਤੇ ਖੁਸ਼ ਹੁੰਦਾ ਹੈ।


ਨਾਨਕ ਕਥਨਾ ਕਰੜਾ ਸਾਰੁ ॥੩੭॥  

Nānak kathnā karṛā sār. ||37||  

O Nanak, to describe this is as hard as steel! ||37||  

ਕਥਨਾ = ਕਥਨ ਕਰਨਾ, ਬਿਆਨ ਕਰਨਾ। ਸਾਰੁ = ਲੋਹਾ। ਕਰੜਾ ਸਾਰੁ = ਕਰੜਾ ਜਿਵੇਂ ਲੋਹਾ ਹੈ।
ਹੇ ਨਾਨਕ! ਇਸ ਅਵਸਥਾ ਦਾ ਕਥਨ ਕਰਨਾ ਬਹੁਤ ਹੀ ਔਖਾ ਹੈ (ਭਾਵ, ਇਹ ਅਵਸਥਾ ਬਿਆਨ ਨਹੀਂ ਹੋ ਸਕਦੀ, ਅਨੁਭਵ ਹੀ ਕੀਤੀ ਜਾ ਸਕਦੀ ਹੈ) ॥੩੭॥


ਜਤੁ ਪਾਹਾਰਾ ਧੀਰਜੁ ਸੁਨਿਆਰੁ  

Jaṯ pāhārā ḏẖīraj suni▫ār.  

Let self-control be the furnace, and patience the goldsmith.  

ਜਤੁ = ਆਪਣੇ ਸਰੀਰਕ ਇੰਦ੍ਰੀਆਂ ਨੂੰ ਵਿਕਾਰਾਂ ਵਲੋਂ ਰੋਕ ਰੱਖਣਾ। ਪਾਹਾਰਾ = ਸੁਨਿਆਰੇ ਦੀ ਦੁਕਾਨ। ਸੁਨਿਆਰੁ = ਸੁਨਿਆਰਾ।
(ਜੇ) ਜਤ-ਰੂਪ ਦੁਕਾਨ (ਹੋਵੇ), ਧੀਰਜ ਸੁਨਿਆਰਾ ਬਣੇ,


ਅਹਰਣਿ ਮਤਿ ਵੇਦੁ ਹਥੀਆਰੁ  

Ahraṇ maṯ veḏ hathī▫ār.  

Let understanding be the anvil, and spiritual wisdom the tools.  

ਮਤਿ = ਅਕਲ। ਵੇਦ = ਗਿਆਨ। ਹਥੀਆਰੁ = ਹਥੌੜਾ।
ਮਨੁੱਖ ਦੀ ਆਪਣੀ ਮੱਤ ਅਹਿਰਣ ਹੋਵੇ, (ਉਸ ਮੱਤ-ਅਹਿਰਣ ਉੱਤੇ) ਗਿਆਨ ਹਥੌੜਾ (ਵੱਜੇ)।


ਭਉ ਖਲਾ ਅਗਨਿ ਤਪ ਤਾਉ  

Bẖa▫o kẖalā agan ṯap ṯā▫o.  

With the Fear of God as the bellows, fan the flames of tapa, the body's inner heat.  

ਭਉ = ਅਕਾਲ ਪੁਰਖ ਦਾ ਡਰ। ਖਲਾ = ਖੱਲਾਂ; ਧੌਂਕਣੀ (ਜਿਸ ਨਾਲ ਸੁਨਿਆਰੇ ਫੂਕ ਮਾਰ ਕੇ ਅੱਗ ਭਖਾਂਦੇ ਹਨ)। ਤਪਤਾਉ-ਤਪਾਂ ਨਾਲ ਤਪਣਾ, ਘਾਲ ਘਾਲਣੀ, ਕਮਾਈ ਕਰਨੀ।
(ਜੇ) ਅਕਾਲ ਪੁਰਖ ਦਾ ਡਰ ਧੌਂਕਣੀ (ਹੋਵੇ), ਘਾਲ-ਕਮਾਈ ਅੱਗ (ਹੋਵੇ),


ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ  

Bẖāʼndā bẖā▫o amriṯ ṯiṯ dẖāl.  

In the crucible of love, melt the Nectar of the Name,  

ਭਾਂਡਾ = ਕੁਠਾਲੀ। ਭਾਉ = ਪ੍ਰੇਮ। ਅੰਮ੍ਰਿਤੁ = ਅਕਾਲ ਪੁਰਖ ਦਾ ਅਮਰ ਕਰਨ ਵਾਲਾ ਨਾਮ। ਤਿਤੁ = ਉਸ ਭਾਂਡੇ ਵਿਚ।
ਪ੍ਰੇਮ ਕੁਠਾਲੀ ਹੋਵੇ ਤਾਂ ਉਸ (ਕੁਠਾਲੀ) ਵਿਚ ਅਕਾਲ ਪੁਰਖ ਦਾ ਅੰਮ੍ਰਿਤ ਨਾਮ ਗਲਾਵੋ।


ਘੜੀਐ ਸਬਦੁ ਸਚੀ ਟਕਸਾਲ  

Gẖaṛī▫ai sabaḏ sacẖī taksāl.  

and mint the True Coin of the Shabad, the Word of God.  

ਘੜੀਐ = ਘੜੀਦਾ ਹੈ, ਘੜਿਆ ਜਾਂਦਾ ਹੈ। ਘੜੀਐ ਸਬਦੁ = ਸ਼ਬਦ ਘੜਿਆ ਜਾਂਦਾ ਹੈ। ਸੱਚੀ ਟਕਸਾਲ = ਇਸ ਉੱਪਰ-ਦੱਸੀ ਹੋਈ ਸੱਚੀ ਟਕਸਾਲ ਵਿਚ।
(ਕਿਉਂਕਿ ਇਹੋ ਜਿਹੀ ਹੀ) ਸੱਚੀ ਟਕਸਾਲ ਵਿਚ (ਗੁਰੂ ਦਾ) ਸ਼ਬਦ ਘੜਿਆ ਜਾਂਦਾ ਹੈ।


ਜਿਨ ਕਉ ਨਦਰਿ ਕਰਮੁ ਤਿਨ ਕਾਰ  

Jin ka▫o naḏar karam ṯin kār.  

Such is the karma of those upon whom He has cast His Glance of Grace.  

ਜਿਨ ਕਉ = ਜਿਨ੍ਹਾਂ ਮਨੁੱਖਾਂ ਉੱਤੇ। ਨਦਰਿ = ਮਿਹਰ ਦੀ ਨਜ਼ਰ। ਕਰਮੁ = ਬਖ਼ਸ਼ਸ਼। ਤਿਨ ਕਾਰ = ਉਹਨਾਂ ਮਨੁੱਖਾਂ ਦੀ ਹੀ ਇਹ ਕਾਰ ਹੈ, (ਭਾਵ, ਉਹ ਮਨੁੱਖ ਇਹ ਉੱਪਰ ਦੱਸੀ ਟਕਸਾਲ ਤਿਆਰ ਕਰਕੇ ਸ਼ਬਦ ਦੀ ਘਾੜਤ ਘੜਦੇ ਹਨ)।
ਇਹ ਕਾਰ ਉਹਨਾਂ ਮਨੁੱਖਾਂ ਦੀ ਹੈ, ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਹੁੰਦੀ ਹੈ।


ਨਾਨਕ ਨਦਰੀ ਨਦਰਿ ਨਿਹਾਲ ॥੩੮॥  

Nānak naḏrī naḏar nihāl. ||38||  

O Nanak, the Merciful Lord, by His Grace, uplifts and exalts them. ||38||  

ਨਿਹਾਲ = ਪਰਸੰਨ, ਖ਼ੁਸ਼, ਅਨੰਦ। ਨਦਰੀ = ਮਿਹਰ ਦੀ ਨਜ਼ਰ ਵਾਲਾ ਪ੍ਰਭੂ।
ਜਿੰਨ੍ਹਾਂ ਉੱਤੇ ਬਖ਼ਸ਼ਸ਼ ਹੁੰਦੀ ਹੈ, ਹੇ ਨਾਨਕ! ਉਹ ਮਨੁੱਖ ਅਕਾਲ ਪੁਰਖ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ਨਿਹਾਲ ਹੋ ਜਾਂਦਾ ਹੈ ॥੩੮॥


ਸਲੋਕੁ  

Salok.  

Shalok:  

xxx
ਸਲੋਕੁ


ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ  

Pavaṇ gurū pāṇī piṯā māṯā ḏẖaraṯ mahaṯ.  

Air is the Guru, Water is the Father, and Earth is the Great Mother of all.  

ਪਵਣੁ = ਹਵਾ, ਸੁਆਸ, ਪ੍ਰਾਣ। ਮਹਤੁ = ਵੱਡੀ।
ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ। ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ।


ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ  

Ḏivas rāṯ ḏu▫e ḏā▫ī ḏā▫i▫ā kẖelai sagal jagaṯ.  

Day and night are the two nurses, in whose lap all the world is at play.  

ਦਿਵਸੁ = ਦਿਨ। ਦੁਇ = ਦੋਵੇਂ। ਦਿਵਸੁ ਦਾਇਆ = ਦਿਨ ਖਿਡਾਵਾ ਹੈ। ਰਾਤਿ ਦਾਈ = ਰਾਤ ਖਿਡਾਵੀ ਹੈ। ਸਗਲ = ਸਾਰਾ।
ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿਚ ਅਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ)।


ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ  

Cẖang▫ā▫ī▫ā buri▫ā▫ī▫ā vācẖai ḏẖaram haḏūr.  

Good deeds and bad deeds-the record is read out in the Presence of the Lord of Dharma.  

ਵਾਚੈ = ਪਰਖਦਾ ਹੈ, (ਲਿਖੇ ਹੋਏ) ਪੜ੍ਹਦਾ ਹੈ। ਹਦੂਰਿ = ਅਕਾਲ ਪੁਰਖ ਦੀ ਹਜ਼ੂਰੀ ਵਿਚ, ਅਕਾਲ ਪੁਰਖ ਦੇ ਦਰ 'ਤੇ।
ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ।


ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ  

Karmī āpo āpṇī ke neṛai ke ḏūr.  

According to their own actions, some are drawn closer, and some are driven farther away.  

ਕਰਮੀ = ਕਰਮਾਂ ਅਨੁਸਾਰ। ਕੇ = ਕਈ ਜੀਵ। ਨੇੜੈ = ਅਕਾਲ ਪੁਰਖ ਦੇ ਨਜ਼ਦੀਕ।
ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰ ਹੋ ਜਾਂਦੇ ਹਨ।


ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ  

Jinī nām ḏẖi▫ā▫i▫ā ga▫e maskaṯ gẖāl.  

Those who have meditated on the Naam, the Name of the Lord, and departed after having worked by the sweat of their brows -  

ਜਿਨੀ = ਜਿਨ੍ਹਾਂ ਮਨੁੱਖਾਂ ਨੇ। ਤੇ = ਉਹ ਮਨੁੱਖ। ਧਿਆਇਆ = ਸਿਮਰਿਆ ਹੈ। ਮਸਕਤਿ = ਮਸ਼ੱਕਤਿ, ਮਿਹਨਤ, ਘਾਲ-ਕਮਾਈ। ਘਾਲਿ = ਘਾਲ ਕੇ, ਸਫਲੀ ਕਰ ਕੇ।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ।


ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥  

Nānak ṯe mukẖ ujle keṯī cẖẖutī nāl. ||1||  

O Nanak, their faces are radiant in the Court of the Lord, and many are saved along with them! ||1||  

ਮੁਖ ਉਜਲੇ = ਉੱਜਲ ਮੁਖ ਵਾਲੇ। ਕੇਤੀ = ਕਈ ਜੀਵ। ਛੁਟੀ = ਮੁਕਤ ਹੋ ਗਈ, ਮਾਇਆ ਦੇ ਬੰਦਨਾਂ ਤੋਂ ਰਹਿਤ ਹੋ ਗਈ। ਨਾਲਿ = ਉਹਨਾਂ (ਗੁਰਮੁਖਾਂ) ਦੀ ਸੰਗਤ ਵਿਚ।
(ਅਕਾਲ ਪੁਰਖ ਦੇ ਦਰ 'ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤ ਵਿਚ (ਰਹਿ ਕੇ) ("ਕੂੜ ਦੀ ਪਾਲਿ" ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ ॥੧॥


ਸੋ ਦਰੁ ਰਾਗੁ ਆਸਾ ਮਹਲਾ  

So ḏar rāg āsā mėhlā 1  

So Dar ~ That Door. Raag Aasaa, First Mehl:  

xxx
ਰਾਗ ਆਸਾ ਵਿੱਚ ਗੁਰੂ ਨਾਨਕ ਜੀ ਦੀ ਬਾਣੀ 'ਸੋ-ਦਰ'।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ  

So ḏar ṯerā kehā so gẖar kehā jiṯ bahi sarab samāle.  

Where is That Door of Yours and where is That Home, in which You sit and take care of all?  

ਕੇਹਾ = ਕਿਹੋ ਜਿਹਾ? ਬੜਾ ਅਚਰਜ। ਦਰੁ = ਦਰਵਾਜ਼ਾ। ਜਿਤੁ = ਜਿੱਥੇ। ਬਹਿ = ਬੈਠ ਕੇ। ਸਰਬ = ਸਾਰੇ ਜੀਵਾਂ ਨੂੰ। ਸਮਾਲੇ = ਤੂੰ ਸੰਭਾਲ ਕੀਤੀ ਹੈ, ਤੂੰ ਸੰਭਾਲ ਕਰ ਰਿਹਾ ਹੈਂ।
(ਹੇ ਪ੍ਰਭੂ!) ਤੇਰਾ ਉਹ ਘਰ ਅਤੇ (ਉਸ ਘਰ ਦਾ) ਉਹ ਦਰਵਾਜ਼ਾ ਬੜਾ ਹੀ ਅਸਚਰਜ ਹੋਵੇਗਾ, ਜਿੱਥੇ ਬੈਠ ਕੇ ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।


ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ  

vāje ṯere nāḏ anek asankẖā keṯe ṯere vāvaṇhāre.  

The Sound-current of the Naad vibrates there for You, and countless musicians play all sorts of instruments there for You.  

ਨਾਦ = ਆਵਾਜ਼ਾਂ, ਸਬਦ, ਰਾਗ। ਵਾਵਣਹਾਰੇ = ਵਜਾਣ ਵਾਲੇ।
(ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ।


ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ  

Keṯe ṯere rāg parī si▫o kahī▫ahi keṯe ṯere gāvaṇhāre.  

There are so many Ragas and musical harmonies to You; so many minstrels sing hymns of You.  

ਪਰੀ = ਰਾਗ ਪਰੀ, ਰਾਗਣੀਆਂ। ਸਿਉ = ਸਮੇਤ, ਸਣੇ। ਪਰੀ ਸਿਉ = ਰਾਗਣੀਆਂ ਸਮੇਤ। ਕਹੀਅਹਿ = ਕਹੇ ਜਾਂਦੇ ਹਨ, ਆਖੇ ਜਾਂਦੇ ਹਨ।
ਰਾਗਣੀਆਂ ਸਮੇਤ ਬੇਅੰਤ ਹੀ ਰਾਗਾਂ ਦੇ ਨਾਮ ਲਏ ਜਾਂਦੇ ਹਨ। ਅਨੇਕਾਂ ਹੀ ਜੀਵ (ਇਹਨਾਂ ਰਾਗ-ਰਾਗਣੀਆਂ ਦੀ ਰਾਹੀਂ ਤੈਨੂੰ) ਗਾਣ ਵਾਲੇ ਹਨ (ਤੇਰੀ ਸਿਫ਼ਤ ਦੇ ਗੀਤ ਗਾ ਰਹੇ ਹਨ)।


ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ  

Gāvan ṯuḏẖno pavaṇ pāṇī baisanṯar gāvai rājā ḏẖaram ḏu▫āre.  

Wind, water and fire sing of You. The Righteous Judge of Dharma sings at Your Door.  

ਗਾਵਨਿ = ਗਾਂਦੇ ਹਨ। ਤੁਧ ਨੋ = ਤੈਨੂੰ। ਬੈਸੰਤਰੁ = ਅੱਗ। ਗਾਵੈ = ਗਾਂਦਾ ਹੈ {'ਗਾਵੈ' ਇਕ-ਵਚਨ ਹੈ, 'ਗਾਵਨਿ' ਬਹੁ-ਵਚਨ ਹੈ}। ਰਾਜਾ ਧਰਮੁ = ਧਰਮ ਰਾਜ। ਦੁਆਰੇ = (ਹੇ ਪ੍ਰਭੂ! ਤੇਰੇ) ਦਰ ਤੇ।
(ਹੇ ਪ੍ਰਭੂ!) ਹਵਾ ਪਾਣੀ ਅੱਗ (ਆਦਿਕ ਤੱਤ) ਤੇਰੇ ਗੁਣ ਗਾ ਰਹੇ ਹਨ (ਤੇਰੀ ਰਜ਼ਾ ਵਿਚ ਤੁਰ ਰਹੇ ਹਨ)। ਧਰਮ ਰਾਜ (ਤੇਰੇ) ਦਰ ਤੇ (ਖਲੋ ਕੇ ਤੇਰੀ ਸਿਫ਼ਤ-ਸਾਲਾਹ ਦੇ ਗੀਤ) ਗਾ ਰਿਹਾ ਹੈ।


ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ  

Gāvan ṯuḏẖno cẖiṯ gupaṯ likẖ jāṇan likẖ likẖ ḏẖaram bīcẖāre.  

Chitr and Gupt, the angels of the conscious and the subconscious who keep the record of actions, and the Righteous Judge of Dharma who reads this record, sing of You.  

ਚਿਤੁ ਗੁਪਤੁ = ਪੁਰਾਤਨ ਹਿੰਦੂ ਖ਼ਿਆਲ ਤੁਰਿਆ ਆ ਰਿਹਾ ਹੈ ਕਿ ਇਹ ਦੋਵੇਂ ਵਿਅਕਤੀਆਂ ਚਿੱਤਰ ਅਤੇ ਗੁਪਤ ਸਾਰੇ ਜੀਵਾਂ ਦੇ ਕੀਤੇ ਚੰਗੇ ਮੰਦੇ ਕਰਮਾਂ ਦੇ ਲੇਖੇ ਲਿਖਦੇ ਰਹਿੰਦੇ ਹਨ। ਲਿਖਿ ਜਾਣਹਿ = {Know to write} ਲਿਖਣਾ ਜਾਣਦੇ ਹਨ। ਲਿਖਿ ਲਿਖਿ = (ਹਰ ਵੇਲੇ) ਲਿਖ ਲਿਖ ਕੇ (ਜੋ ਕੁਝ ਉਹ ਚਿੱਤਰ ਗੁਪਤ ਹਰ ਵੇਲੇ ਲਿਖਦੇ ਰਹਿੰਦੇ ਹਨ)।
ਉਹ ਚਿੱਤਰ ਗੁਪਤ ਭੀ ਜੋ (ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ ਅਤੇ ਜਿਨ੍ਹਾਂ ਦੇ ਲਿਖੇ ਹੋਏ ਧਰਮ ਰਾਜ ਵਿਚਾਰਦਾ ਹੈ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਰਹੇ ਹਨ।


ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ  

Gāvan ṯuḏẖno īsar barahmā ḏevī sohan ṯere saḏā savāre.  

Shiva, Brahma and the Goddess of Beauty, ever adorned by You, sing of You.  

ਈਸਰੁ = ਸ਼ਿਵ। ਦੇਵੀ = ਦੇਵੀਆਂ। ਸੋਹਨਿ = ਸੋਹਣੇ ਲੱਗਦੇ ਹਨ, ਸੋਭਦੇ ਹਨ। ਸਵਾਰੇ = ਸੋਹਣੇ ਬਣਾਏ ਹੋਏ।
(ਹੇ ਪ੍ਰਭੂ!) ਅਨੇਕਾਂ ਦੇਵੀਆਂ ਸ਼ਿਵ ਅਤੇ ਬ੍ਰਹਮਾ (ਆਦਿਕ ਦੇਵਤੇ) ਜੋ ਤੇਰੇ ਸਵਾਰੇ ਹੋਏ ਹਨ ਸਦਾ (ਤੇਰੇ ਦਰ ਤੇ) ਸੋਭ ਰਹੇ ਹਨ ਤੈਨੂੰ ਗਾ ਰਹੇ ਹਨ (ਤੇਰੇ ਗੁਣ ਗਾ ਰਹੇ ਹਨ)।


ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ  

Gāvan ṯuḏẖno inḏar inḏarāsaṇ baiṯẖe ḏeviṯi▫ā ḏar nāle.  

Indra, seated on His Throne, sings of You, with the deities at Your Door.  

ਇੰਦ੍ਰਾਸਣਿ = {ਇੰਦ੍ਰ = ਆਸਣ} ਇੰਦਰ ਦੇ ਆਸਣ ਉੱਤੇ (ਬੈਠੇ ਹੋਏ)। ਦਰਿ = ਤੇਰੇ ਦਰਵਾਜ਼ੇ ਉੱਤੇ। ਦੇਵਤਿਆ ਨਾਲੇ = ਦੇਵਤਿਆਂ ਸਮੇਤ।
ਕਈ ਇੰਦਰ ਦੇਵਤੇ ਆਪਣੇ ਤਖ਼ਤ ਉੱਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਉੱਤੇ ਤੈਨੂੰ ਗਾ ਰਹੇ ਹਨ (ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਰਹੇ ਹਨ)।


ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ  

Gāvan ṯuḏẖno siḏẖ samāḏẖī anḏar gāvan ṯuḏẖno sāḏẖ bīcẖāre.  

The Siddhas in Samaadhi sing of You; the Saadhus sing of You in contemplation.  

ਸਮਾਧੀ ਅੰਦਰਿ = ਸਮਾਧੀ ਵਿਚ ਜੁੜ ਕੇ। ਸਿਧ = ਜੋਗ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਉਹ ਵਿਅਕਤੀਆਂ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਅਗਾਂਹ ਅਤੇ ਦੇਵਤਿਆਂ ਤੋਂ ਹੇਠ ਮੰਨੀਆਂ ਜਾਂਦੀਆਂ ਹਨ; ਇਹ ਸਿੱਧ ਪਵਿਤ੍ਰਤਾ ਦਾ ਪੁੰਜ ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਹਨ। ਬੀਚਾਰੇ = ਬੀਚਾਰਿ, ਵਿਚਾਰ ਕੇ।
(ਹੇ ਪ੍ਰਭੂ!) ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ। ਸਾਧ ਜਨ (ਤੇਰੇ ਗੁਣਾਂ ਦੀ) ਵਿਚਾਰ ਕਰ ਕੇ ਤੈਨੂੰ ਸਲਾਹ ਰਹੇ ਹਨ।


        


© SriGranth.org, a Sri Guru Granth Sahib resource, all rights reserved.
See Acknowledgements & Credits