Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਆਸਨੁ ਪਵਨ ਦੂਰਿ ਕਰਿ ਬਵਰੇ

ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਰਹਾਉ

ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ

ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥

ਬਿਲਾਵਲੁ

ਇਨ੍ਹ੍ਹਿ ਮਾਇਆ ਜਗਦੀਸ ਗੁਸਾਈ ਤੁਮ੍ਹ੍ਹਰੇ ਚਰਨ ਬਿਸਾਰੇ

ਕਿੰਚਤ ਪ੍ਰੀਤਿ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥੧॥ ਰਹਾਉ

ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ

ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥

ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ

ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥

ਬਿਲਾਵਲੁ

ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ

ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਰੂਪ ॥੧॥

ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ

ਆਵਤ ਕਛੂ ਦੀਸਈ ਨਹ ਦੀਸੈ ਜਾਤ

ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥੨॥

ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ

ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥੩॥੧੦॥

ਬਿਲਾਵਲੁ

ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ

ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ

ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ

ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥

ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ

ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥

ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ

ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥

ਬਿਲਾਵਲੁ

ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ

ਮਾਨੌ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ਰਹਾਉ

ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ

ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥੧॥

ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਝੋਲੈ ਦੇਵ

ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥੨॥੧੨॥

ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ

ਸਤਿਗੁਰ ਪ੍ਰਸਾਦਿ

ਸਫਲ ਜਨਮੁ ਮੋ ਕਉ ਗੁਰ ਕੀਨਾ

        


© SriGranth.org, a Sri Guru Granth Sahib resource, all rights reserved.
See Acknowledgements & Credits