Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਰਾਮਕਲੀ ਮਹਲਾ ਅਨੰਦੁ  

Rāmkalī mėhlā 3 ananḏ  

Raamkalee, Third Mehl, Anand ~ The Song Of Bliss:  

xxx
ਰਾਗ ਰਾਮਕਲੀ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਅਨੰਦ'।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ  

Anand bẖa▫i▫ā merī mā▫e saṯgurū mai pā▫i▫ā.  

I am in ecstasy, O my mother, for I have found my True Guru.  

ਅਨੰਦੁ = ਪੂਰਨ ਖਿੜਾਉ। ਪਾਇਆ = ਪ੍ਰਾਪਤ ਕਰ ਲਿਆ ਹੈ।
ਹੇ ਭਾਈ ਮਾਂ! (ਮੇਰੇ ਅੰਦਰ) ਪੂਰਨ ਖਿੜਾਉ ਪੈਦਾ ਹੋ ਗਿਆ ਹੈ (ਕਿਉਂਕਿ) ਮੈਨੂੰ ਗੁਰੂ ਮਿਲ ਪਿਆ ਹੈ।


ਸਤਿਗੁਰੁ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ  

Saṯgur ṯa pā▫i▫ā sahj seṯī man vajī▫ā vāḏẖā▫ī▫ā.  

I have found the True Guru, with intuitive ease, and my mind vibrates with the music of bliss.  

ਸਹਜ = ਅਡੋਲ ਅਵਸਥਾ। ਸਹਜ ਸੇਤੀ = ਅਡੋਲ ਅਵਸਥਾ ਦੇ ਨਾਲ। ਮਨਿ = ਮਨ ਵਿਚ। ਵਾਧਾਈ = ਚੜ੍ਹਦੀ ਕਲਾ, ਉਤਸ਼ਾਹ ਪੈਦਾ ਕਰਨ ਵਾਲਾ ਗੀਤ।
ਮੈਨੂੰ ਗੁਰੂ ਮਿਲਿਆ ਹੈ, ਤੇ ਨਾਲ ਹੀ ਅਡੋਲ ਅਵਸਥਾ ਭੀ ਪ੍ਰਾਪਤ ਹੋ ਗਈ ਹੈ (ਭਾਵ, ਗੁਰੂ ਦੇ ਮਿਲਣ ਨਾਲ ਮੇਰਾ ਮਨ ਡੋਲਣੋਂ ਹਟ ਗਿਆ ਹੈ); ਮੇਰੇ ਮਨ ਵਿਚ (ਮਾਨੋ) ਖ਼ੁਸ਼ੀ ਦੇ ਵਾਜੇ ਵੱਜ ਪਏ ਹਨ,


ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ  

Rāg raṯan parvār parī▫ā sabaḏ gāvaṇ ā▫ī▫ā.  

The jeweled melodies and their related celestial harmonies have come to sing the Word of the Shabad.  

ਪਰੀਆ = ਰਾਗਾਂ ਦੀਆਂ ਪਰੀਆਂ, ਰਾਗਣੀਆਂ। ਰਾਗ ਰਤਨ = ਸੋਹਣੇ ਰਾਗ।
ਸੋਹਣੇ ਰਾਗ ਆਪਣੇ ਪਰਵਾਰ ਤੇ ਰਾਣੀਆਂ ਸਮੇਤ (ਮੇਰੇ ਮਨ ਵਿਚ, ਮਾਨੋ,) ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਵਣ ਆ ਗਏ ਹਨ।


ਸਬਦੋ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ  

Sabḏo ṯa gāvhu harī kerā man jinī vasā▫i▫ā.  

The Lord dwells within the minds of those who sing the Shabad.  

ਕੇਰਾ = ਦਾ।
(ਤੁਸੀ ਭੀ) ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਵੋ। ਜਿਨ੍ਹਾਂ ਜਿਨ੍ਹਾਂ ਨੇ ਸਿਫ਼ਤ-ਸਾਲਾਹ ਦਾ ਸ਼ਬਦ ਮਨ ਵਿਚ ਵਸਾਇਆ ਹੈ (ਉਹਨਾਂ ਦੇ ਅੰਦਰ ਪੂਰਨ ਖਿੜਾਉ ਪੈਦਾ ਹੋ ਜਾਂਦਾ ਹੈ)।


ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥  

Kahai Nānak anand ho▫ā saṯgurū mai pā▫i▫ā. ||1||  

Says Nanak, I am in ecstasy, for I have found my True Guru. ||1||  

xxx॥੧॥
ਨਾਨਕ ਆਖਦਾ ਹੈ (ਮੇਰੇ ਅੰਦਰ ਭੀ) ਆਨੰਦ ਬਣ ਗਿਆ ਹੈ (ਕਿਉਂਕਿ) ਮੈਨੂੰ ਸਤਿਗੁਰੂ ਮਿਲ ਪਿਆ ਹੈ ॥੧॥


ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ  

Ė man meri▫ā ṯū saḏā rahu har nāle.  

O my mind, remain always with the Lord.  

xxx
ਹੇ ਮੇਰੇ ਮਨ! ਤੂੰ ਸਦਾ ਪ੍ਰਭੂ ਦੇ ਨਾਲ (ਜੁੜਿਆ) ਰਹੁ।


ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ  

Har nāl rahu ṯū man mere ḏūkẖ sabẖ visārṇā.  

Remain always with the Lord, O my mind, and all sufferings will be forgotten.  

ਮੰਨ ਮੇਰੇ = ਹੇ ਮੇਰੇ ਮਨ! ਸਭਿ = ਸਾਰੇ। ਵਿਸਾਰਣਾ = ਦੂਰ ਕਰਨ ਵਾਲਾ।
ਹੇ ਮੇਰੇ ਮਨ! ਤੂੰ ਸਦਾ ਪ੍ਰਭੂ ਨੂੰ ਯਾਦ ਰੱਖ।


ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ  

Angīkār oh kare ṯerā kāraj sabẖ savārṇā.  

He will accept You as His own, and all your affairs will be perfectly arranged.  

ਅੰਗੀਕਾਰੁ = ਪੱਖ, ਸਹਾਇਤਾ।
ਉਹ ਪ੍ਰਭੂ ਸਾਰੇ ਦੁੱਖ ਦੂਰ ਕਰਨ ਵਾਲਾ ਹੈ।


ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ  

Sabẖnā galā samrath su▫āmī so ki▫o manhu visāre.  

Our Lord and Master is all-powerful to do all things, so why forget Him from your mind?  

ਸਮਰਥੁ = ਕਰਨ-ਯੋਗ। ਮਨਹੁ = ਮਨ ਤੋਂ। ਵਿਸਰੇ = ਵਿਸਰਦਾ ਹੈਂ।
ਉਹ ਸਦਾ ਤੇਰੀ ਸਹਾਇਤਾ ਕਰਨ ਵਾਲਾ ਹੈ ਤੇਰੇ ਸਾਰੇ ਕੰਮ ਸਿਰੇ ਚਾੜ੍ਹਨ ਦੇ ਸਮਰੱਥ ਹੈ।


ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥  

Kahai Nānak man mere saḏā rahu har nāle. ||2||  

Says Nanak, O my mind, remain always with the Lord. ||2||  

xxx॥੨॥
ਉਸ ਮਾਲਕ ਨੂੰ ਕਿਉਂ (ਆਪਣੇ) ਮਨ ਤੋਂ ਭੁਲਾਂਦਾ ਹੈਂ ਜੋ ਸਾਰੇ ਕੰਮ ਕਰਨ-ਜੋਗਾ ਹੈ? ਨਾਨਕ ਆਖਦਾ ਹੈ ਕਿ ਹੇ ਮੇਰੇ ਮਨ! ਤੂੰ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹੁ ॥੨॥


ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ  

Sācẖe sāhibā ki▫ā nāhī gẖar ṯerai.  

O my True Lord and Master, what is there which is not in Your celestial home?  

ਘਰਿ ਤੇਰੈ = ਤੇਰੇ ਘਰ ਵਿਚ।
ਹੇ ਸਦਾ ਕਾਇਮ ਰਹਿਣ ਵਾਲੇ ਮਾਲਕ (-ਪ੍ਰਭੂ)! (ਮੈਂ ਤੇਰੇ ਦਰ ਤੋਂ ਮਨ ਦਾ ਆਨੰਦ ਮੰਗਦਾ ਹਾਂ, ਪਰ) ਤੇਰੇ ਘਰ ਵਿਚ ਕੇਹੜੀ ਚੀਜ਼ ਨਹੀਂ ਹੈ?


ਘਰਿ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ  

Gẖar ṯa ṯerai sabẖ kicẖẖ hai jis ḏėh so pāv▫e.  

Everything is in Your home; they receive, unto whom You give.  

ਤ = ਤਾਂ। ਸਭੁ ਕਿਛੁ = ਹਰੇਕ ਚੀਜ਼। ਦੇਹਿ = ਤੂੰ ਦੇਂਦਾ ਹੈਂ। ਸੁ = ਉਹ ਮਨੁੱਖ। ਪਾਵਏ = ਪਾਵੈ, ਪਾ ਲੈਂਦਾ ਹੈ, ਹਾਸਲ ਕਰਦਾ ਹੈ।
ਤੇਰੇ ਘਰ ਵਿਚ ਤਾਂ ਹਰੇਕ ਚੀਜ਼ ਮੌਜੂਦ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈਂ।


ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ  

Saḏā sifaṯ salāh ṯerī nām man vasāva▫e.  

Constantly singing Your Praises and Glories, Your Name is enshrined in the mind.  

ਸਿਫਤਿ ਸਲਾਹ = ਵਡਿਆਈ। ਮਨਿ = ਮਨ ਵਿਚ। ਵਸਾਵਏ = ਵਸਾਵੈ, ਵਸਾਂਦਾ ਹੈ।
(ਫਿਰ, ਉਹ ਮਨੁੱਖ) ਤੇਰਾ ਨਾਮ ਤੇ ਤੇਰੀ ਸਿਫ਼ਤ-ਸਾਲਾਹ (ਆਪਣੇ) ਮਨ ਵਿਚ ਵਸਾਂਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ ਆਨੰਦ ਪੈਦਾ ਹੋ ਜਾਂਦਾ ਹੈ)।


ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ  

Nām jin kai man vasi▫ā vāje sabaḏ gẖanere.  

The divine melody of the Shabad vibrates for those, within whose minds the Naam abides.  

ਜਿਨ ਕੈ ਮਨਿ = ਜਿਨ੍ਹਾਂ ਦੇ ਮਨ ਵਿਚ। ਵਾਜੇ = ਵੱਜਦੇ ਹਨ। ਸਬਦ = ਸਾਜਾਂ ਦੇ ਆਵਾਜ਼, ਰਾਗਾਂ ਦੀਆਂ ਸੁਰਾਂ। ਘਨੇਰੇ = ਬੇਅੰਤ।
ਜਿਨ੍ਹਾਂ ਬੰਦਿਆਂ ਦੇ ਮਨ ਵਿਚ (ਤੇਰਾ) ਨਾਮ ਵੱਸਦਾ ਹੈ (ਉਹਨਾਂ ਦੇ ਅੰਦਰ, ਮਾਨੋ,) ਬੇਅੰਤ ਸਾਜ਼ਾਂ ਦੀਆਂ (ਮਿਲਵੀਆਂ) ਸੁਰਾਂ ਵੱਜਣ ਲੱਗ ਪੈਂਦੀਆਂ ਹਨ (ਭਾਵ, ਉਹਨਾਂ ਦੇ ਮਨ ਵਿਚ ਉਹ ਖ਼ੁਸ਼ੀ ਤੇ ਚਾਉ ਪੈਦਾ ਹੁੰਦਾ ਹੈ ਜੋ ਕਈ ਸਾਜ਼ਾਂ ਦਾ ਮਿਲਵਾਂ ਰਾਗ ਸੁਣ ਕੇ ਪੈਦਾ ਹੁੰਦਾ ਹੈ)।


ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥  

Kahai Nānak sacẖe sāhib ki▫ā nāhī gẖar ṯerai. ||3||  

Says Nanak, O my True Lord and Master, what is there which is not in Your home? ||3||  

ਸਚੇ = ਹੇ ਸਦਾ ਕਾਇਮ ਰਹਿਣ ਵਾਲੇ! ॥੩॥
ਨਾਨਕ ਆਖਦਾ ਹੈ ਕਿ ਹੇ ਸਦਾ ਕਾਇਮ ਰਹਿਣ ਵਾਲੇ ਮਾਲਕ! ਤੇਰੇ ਘਰ ਵਿਚ ਕਿਸੇ ਸ਼ੈ ਦਾ ਘਾਟਾ ਨਹੀਂ ਹੈ (ਤੇ, ਮੈਂ ਤੇਰੇ ਦਰ ਤੋਂ ਆਨੰਦ ਦਾ ਦਾਨ ਮੰਗਦਾ ਹਾਂ) ॥੩॥


ਸਾਚਾ ਨਾਮੁ ਮੇਰਾ ਆਧਾਰੋ  

Sācẖā nām merā āḏẖāro.  

The True Name is my only support.  

ਆਧਾਰੋ = ਆਸਰਾ।
(ਪ੍ਰਭੂ ਦੀ ਮੇਹਰ ਨਾਲ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੇਰੀ ਜ਼ਿੰਦਗੀ ਦਾ ਆਸਰਾ (ਬਣ ਗਿਆ) ਹੈ।


ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ  

Sācẖ nām aḏẖār merā jin bẖukẖā sabẖ gavā▫ī▫ā.  

The True Name is my only support; it satisfies all hunger.  

ਜਿਨਿ = ਜਿਸ (ਨਾਮ) ਨੇ। ਭੁਖ = ਲਾਲਚ।
ਉਹ ਸਦਾ ਕਾਇਮ ਰਹਿਣ ਵਾਲਾ ਨਾਮ ਮੇਰੀ ਜ਼ਿੰਦਗੀ ਦਾ ਆਸਰਾ ਬਣ ਗਿਆ) ਹੈ, ਜਿਸ (ਹਰਿ-ਨਾਮ) ਨੇ ਮੇਰੇ ਸਾਰੇ ਲਾਲਚ ਦੂਰ ਕਰ ਦਿੱਤੇ ਹਨ।


ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ  

Kar sāʼnṯ sukẖ man ā▫e vasi▫ā jin icẖẖā sabẖ pujā▫ī▫ā.  

It has brought peace and tranquility to my mind; it has fulfilled all my desires.  

ਕਰਿ = (ਪੈਦਾ) ਕਰ ਕੇ। ਮਨਿ = ਮਨ ਵਿਚ। ਇਛਾ = ਮਨ ਦੀਆਂ ਕਾਮਨਾਂ। ਸਭਿ = ਸਾਰੀਆਂ।
ਜੋ ਹਰਿ-ਨਾਮ (ਮੇਰੇ ਅੰਦਰ) ਸ਼ਾਂਤੀ ਤੇ ਸੁਖ ਪੈਦਾ ਕਰਕੇ ਮੇਰੇ ਮਨ ਵਿਚ ਆ ਟਿਕਿਆ ਹੈ, ਜਿਸ (ਹਰਿ-ਨਾਮ) ਨੇ ਮੇਰੇ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਕਰ ਦਿੱਤੀਆਂ ਹਨ।


ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ  

Saḏā kurbāṇ kīṯā gurū vitahu jis ḏī▫ā ehi vaḏi▫ā▫ī▫ā.  

I am forever a sacrifice to the Guru, who possesses such glorious greatness.  

ਕੁਰਬਾਣੁ = ਸਦਕੇ। ਵਿਟਹੁ = ਤੋਂ।
ਮੈਂ (ਆਪਣੇ ਆਪ ਨੂੰ) ਆਪਣੇ ਗੁਰੂ ਤੋਂ ਸਦਕੇ ਕਰਦਾ ਹਾਂ, ਕਿਉਂਕਿ ਇਹ ਸਾਰੀਆਂ ਬਰਕਤਾਂ ਗੁਰੂ ਦੀਆਂ ਹੀ ਹਨ।


ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ  

Kahai Nānak suṇhu sanṯahu sabaḏ ḏẖarahu pi▫āro.  

Says Nanak, listen, O Saints; enshrine love for the Shabad.  

xxx
ਨਾਨਕ ਆਖਦਾ ਹੈ ਕਿ ਹੇ ਸੰਤ ਜਨੋ! (ਗੁਰੂ ਦਾ ਸ਼ਬਦ) ਸੁਣੋ, ਗੁਰੂ ਦੇ ਸ਼ਬਦ ਵਿਚ ਪਿਆਰ ਬਣਾਓ।


ਸਾਚਾ ਨਾਮੁ ਮੇਰਾ ਆਧਾਰੋ ॥੪॥  

Sācẖā nām merā āḏẖāro. ||4||  

The True Name is my only support. ||4||  

xxx॥੪॥
(ਸਤਿਗੁਰੂ ਦੀ ਮੇਹਰ ਨਾਲ ਹੀ ਪ੍ਰਭੂ ਦਾ) ਸਦਾ ਕਾਇਮ ਰਹਿਣ ਵਾਲਾ ਨਾਮ ਮੇਰੀ ਜ਼ਿੰਦਗੀ ਦਾ ਆਸਰਾ (ਬਣ ਗਿਆ) ਹੈ ॥੪॥


ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ  

vāje pancẖ sabaḏ ṯiṯ gẖar sabẖāgai.  

The Panch Shabad, the five primal sounds, vibrate in that blessed house.  

ਵਾਜੇ = ਵੱਜਦੇ ਹਨ, ਵੱਜੇ ਹਨ। ਪੰਚ ਸਬਦ = ਪੰਜ ਕਿਸਮਾਂ ਦੇ ਸਾਜ਼ਾਂ ਦੀਆਂ ਮਿਲਵੀਆਂ ਸੁਰਾਂ। ਤਿਤੁ = ਉਸ ਵਿਚ। ਤਿਤੁ ਘਰਿ = ਉਸ ਹਿਰਦੇ-ਘਰਿ ਵਿਚ। ਸਭਾਗੈ = ਭਾਗਾਂ ਵਾਲੇ ਵਿਚ।
ਉਸ ਭਾਗਾਂ ਵਾਲੇ (ਹਿਰਦੇ-) ਘਰ ਵਿਚ (ਮਾਨੋ) ਪੰਜ ਕਿਸਮਾਂ ਦੇ ਸਾਜ਼ਾਂ ਦੀਆਂ ਮਿਲਵੀਆਂ ਸੁਰਾਂ ਵੱਜ ਪੈਂਦੀਆਂ ਹਨ,


ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ  

Gẖar sabẖāgai sabaḏ vāje kalā jiṯ gẖar ḏẖārī▫ā.  

In that blessed house, the Shabad vibrates; He infuses His almighty power into it.  

ਤਿਤੁ ਸਭਾਗੈ ਘਰਿ = ਉਸ ਭਾਗਾਂ ਵਾਲੇ (ਹਿਰਦੇ-) ਘਰ ਵਿਚ। ਕਲਾ = ਸੱਤਿਆ। ਜਿਤੁ ਘਰਿ = ਜਿਸ ਘਰ ਵਿਚ। ਧਾਰੀਆ = ਤੂੰ ਪਾਈ ਹੈ।
ਜਿਸ (ਹਿਰਦੇ-) ਘਰ ਵਿਚ (ਹੇ ਪ੍ਰਭੂ! ਤੂੰ) ਸੱਤਿਆ ਪਾਈ ਹੈ, ਉਸ ਭਾਗਾਂ ਵਾਲੇ (ਹਿਰਦੇ-) ਘਰ ਵਿਚ (ਮਾਨੋ) ਪੰਜ ਕਿਸਮਾਂ ਦੇ ਸਾਜ਼ਾਂ ਦੀਆਂ ਮਿਲਵੀਆਂ ਸੁਰਾਂ ਵੱਜ ਪੈਂਦੀਆਂ ਹਨ (ਭਾਵ, ਉਸ ਹਿਰਦੇ ਵਿਚ ਪੂਰਨ ਆਨੰਦ ਬਣ ਜਾਂਦਾ ਹੈ),


ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ  

Pancẖ ḏūṯ ṯuḏẖ vas kīṯe kāl kantak māri▫ā.  

Through You, we subdue the five demons of desire, and slay Death, the torturer.  

ਪੰਚ ਦੂਤ = ਕਾਮਾਦਿਕ ਪੰਜ ਵੈਰੀ। ਕੰਟਕੁ = ਕੰਡਾ। ਕੰਟਕੁ ਕਾਲੁ = ਡਰਾਉਣਾ ਕਾਲ, ਮੌਤ ਦਾ ਡਰ।
(ਹੇ ਪ੍ਰਭੂ!) ਉਸ ਦੇ ਪੰਜੇ ਕਾਮਾਦਿਕ ਵੈਰੀ ਤੂੰ ਕਾਬੂ ਵਿਚ ਕਰ ਦੇਂਦਾ ਹੈਂ, ਤੇ ਡਰਾਣ ਵਾਲਾ ਕਾਲ (ਭਾਵ, ਮੌਤ ਦਾ ਡਰ) ਦੂਰ ਕਰ ਦੇਂਦਾ ਹੈਂ।


ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ  

Ḏẖur karam pā▫i▫ā ṯuḏẖ jin ka▫o sė nām har kai lāge.  

Those who have such pre-ordained destiny are attached to the Lord's Name.  

ਧੁਰਿ = ਧੁਰ ਤੋਂ। ਕਰਮਿ = ਮੇਹਰ ਨਾਲ। ਸਿ = ਸੇ, ਉਹ ਬੰਦੇ। ਨਾਮਿ = ਨਾਮ ਵਿਚ।
ਪਰ ਸਿਰਫ਼ ਉਹੀ ਮਨੁੱਖ ਹਰਿ-ਨਾਮ ਵਿਚ ਜੁੜਦੇ ਹਨ ਜਿਨ੍ਹਾਂ ਦੇ ਭਾਗਾਂ ਵਿਚ ਤੂੰ ਧੁਰ ਤੋਂ ਹੀ ਆਪਣੀ ਮੇਹਰ ਨਾਲ (ਸਿਮਰਨ ਦਾ ਲੇਖ ਲਿਖ ਕੇ) ਰੱਖ ਦਿੱਤਾ ਹੈ।


ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥  

Kahai Nānak ṯah sukẖ ho▫ā ṯiṯ gẖar anhaḏ vāje. ||5||  

Says Nanak, they are at peace, and the unstruck sound current vibrates within their homes. ||5||  

ਅਨਹਦ = ਅਨ-ਹਦ, ਬਿਨਾ ਵਜਾਏ ਵੱਜਣ ਵਾਲੇ, ਇਕ-ਰਸ, ਲਗਾਤਾਰ ॥੫॥
ਨਾਨਕ ਆਖਦਾ ਹੈ ਕਿ ਉਸ ਹਿਰਦੇ-ਘਰ ਵਿਚ ਸੁਖ ਪੈਦਾ ਹੁੰਦਾ ਹੈ, ਉਸ ਹਿਰਦੇ ਵਿਚ (ਮਾਨੋ) ਇਕ-ਰਸ (ਵਾਜੇ) ਵੱਜਦੇ ਹਨ ॥੫॥


ਸਾਚੀ ਲਿਵੈ ਬਿਨੁ ਦੇਹ ਨਿਮਾਣੀ  

Sācẖī livai bin ḏeh nimāṇī.  

Without the true love of devotion, the body is without honor.  

ਸਾਚੀ ਲਿਵ = ਸੱਚੀ ਲਗਨ, ਸਦਾ ਕਾਇਮ ਰਹਿਣ ਵਾਲੀ ਲਗਨ, ਸਦਾ-ਥਿਰ ਪ੍ਰਭੂ ਨਾਲ ਪ੍ਰੀਤ। ਦੇਹ = ਸਰੀਰ। ਨਿਮਾਣੀ = ਨਿਆਸਰੀ ਜੇਹੀ, ਹੌਲੇ ਮੇਲ ਦੀ।
ਸਦਾ-ਥਿਰ ਪ੍ਰਭੂ ਦੇ ਚਰਨਾਂ ਦੀ ਲਗਨ (ਦੇ ਆਨੰਦ) ਤੋਂ ਬਿਨਾ ਇਹ (ਮਨੁੱਖਾ) ਸਰੀਰ ਨਿਆਸਰਾ ਜੇਹਾ ਹੀ ਰਹਿੰਦਾ ਹੈ।


ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ  

Ḏeh nimāṇī livai bājẖahu ki▫ā kare vecẖārī▫ā.  

The body is dishonored without devotional love; what can the poor wretches do?  

ਕਿਆ ਕਰੇ = ਕੀਹ ਕਰਦੀ ਹੈ? ਜੋ ਕੁਝ ਕਰਦੀ ਹੈ ਨਕਾਰੇ ਕੰਮ ਹੀ ਕਰਦੀ ਹੈ।
ਪ੍ਰਭੂ-ਚਰਨਾਂ ਦੀ ਪ੍ਰੀਤ ਤੋਂ ਬਿਨਾ ਨਿਆਸਰਾ ਹੋਇਆ ਹੋਇਆ ਇਹ ਸਰੀਰ ਜੋ ਕੁਝ ਭੀ ਕਰਦਾ ਹੈ ਨਕਾਰੇ ਕੰਮ ਹੀ ਕਰਦਾ ਹੈ।


ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ  

Ŧuḏẖ bājẖ samrath ko▫e nāhī kirpā kar banvārī▫ā.  

No one except You is all-powerful; please bestow Your Mercy, O Lord of all nature.  

ਬਨਵਾਰੀ = ਹੇ ਜਗਤ-ਵਾੜੀ ਦੇ ਮਾਲਕ!
ਹੇ ਜਗਤ ਦੇ ਮਾਲਕ! ਤੂੰ ਹੀ ਕਿਰਪਾ ਕਰ! (ਤਾ ਕਿ ਇਹ ਗੁਰੂ ਦੇ ਸ਼ਬਦ ਵਿਚ ਲੱਗ ਕੇ ਸੁਧਰ ਜਾਏ) ਕੋਈ ਹੋਰ ਇਸ ਨੂੰ ਸੁਚੱਜੇ ਪਾਸੇ ਲਾਣ ਜੋਗਾ ਹੀ ਨਹੀਂ।


ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ  

Ės na▫o hor thā▫o nāhī sabaḏ lāg savārī▫ā.  

There is no place of rest, other than the Name; attached to the Shabad, we are embellished with beauty.  

ਸਵਾਰੀਆ = ਸੁਚੱਜੇ ਪਾਸੇ ਲਾਈ ਜਾ ਸਕਦੀ ਹੈ।
ਤੈਥੋਂ ਬਿਨਾ ਕੋਈ ਹੋਰ ਥਾਂ ਨਹੀਂ ਜਿਥੇ ਇਹ ਸਰੀਰ ਸੁਚੱਜੇ ਪਾਸੇ ਲੱਗ ਸਕੇ। (ਤੇਰੀ ਕ੍ਰਿਪਾ ਨਾਲ ਹੀ) ਇਹ ਗੁਰੂ ਦੇ ਸ਼ਬਦ ਵਿਚ ਲੱਗ ਕੇ ਸੁਧਰ ਸਕਦਾ ਹੈ।


ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥  

Kahai Nānak livai bājẖahu ki▫ā kare vecẖārī▫ā. ||6||  

Says Nanak, without devotional love, what can the poor wretches do? ||6||  

ਵੇਚਾਰੀਆ = ਪਰ-ਅਧੀਨ, ਨਿਮਾਣੀ ਜਿਹੀ, ਮਾਇਆ ਦੇ ਪ੍ਰਭਾਵ ਹੇਠ ॥੬॥
ਨਾਨਕ ਆਖਦਾ ਹੈ ਕਿ ਪ੍ਰਭੂ-ਚਰਨਾਂ ਦੀ ਪ੍ਰੀਤ ਤੋਂ ਬਿਨਾ ਇਹ ਸਰੀਰ ਪਰ-ਅਧੀਨ (ਭਾਵ, ਮਾਇਆ ਦੇ ਪ੍ਰਭਾਵ ਹੇਠ) ਹੈ ਤੇ ਜੋ ਕੁਝ ਕਰਦਾ ਹੈ ਨਿਕੰਮਾ ਕੰਮ ਹੀ ਕਰਦਾ ਹੈ ॥੬॥


ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ  

Ānanḏ ānanḏ sabẖ ko kahai ānanḏ gurū ṯe jāṇi▫ā.  

Bliss, bliss - everyone talks of bliss; bliss is known only through the Guru.  

ਸਭੁ ਕੋ = ਹਰੇਕ ਜੀਵ।
ਆਖਣ ਨੂੰ ਤਾਂ ਹਰ ਕੋਈ ਆਖ ਦੇਂਦਾ ਹੈ ਕਿ ਮੈਨੂੰ ਆਨੰਦ ਪ੍ਰਾਪਤ ਹੋ ਗਿਆ ਹੈ, ਪਰ (ਅਸਲ) ਆਨੰਦ ਦੀ ਸੂਝ ਗੁਰੂ ਤੋਂ ਹੀ ਮਿਲਦੀ ਹੈ।


ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ  

Jāṇi▫ā ānanḏ saḏā gur ṯe kirpā kare pi▫āri▫ā.  

Eternal bliss in known only through the Guru, when the Beloved Lord grants His Grace.  

ਪਿਆਰਿਆ = ਹੇ ਪਿਆਰੇ ਭਾਈ! ਕ੍ਰਿਪਾ ਕਰੇ = ਜਦੋਂ ਗੁਰੂ ਕਿਰਪਾ ਕਰਦਾ ਹੈ।
ਹੇ ਪਿਆਰੇ ਭਾਈ! (ਅਸਲ) ਆਨੰਦ ਦੀ ਸੂਝ ਸਦਾ ਗੁਰੂ ਤੋਂ ਹੀ ਮਿਲਦੀ ਹੈ। (ਉਹ ਮਨੁੱਖ ਅਸਲ ਆਨੰਦ ਨਾਲ ਸਾਂਝ ਪਾਂਦਾ ਹੈ, ਜਿਸ ਉਤੇ ਗੁਰੂ) ਕਿਰਪਾ ਕਰਦਾ ਹੈ।


ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ  

Kar kirpā kilvikẖ kate gi▫ān anjan sāri▫ā.  

Granting His Grace, He cuts away our sins; He blesses us with the healing ointment of spiritual wisdom.  

ਕਿਲਵਿਖ = ਪਾਪ। ਅੰਜਨੁ = ਸੁਰਮਾ। ਸਾਰਿਆ = (ਅੱਖਾਂ ਵਿਚ) ਪਾਂਦਾ ਹੈ।
ਗੁਰੂ ਮੇਹਰ ਕਰ ਕੇ (ਉਸ ਦੇ) (ਅੰਦਰੋਂ) ਪਾਪ ਕੱਟ ਦੇਂਦਾ ਹੈ, ਤੇ (ਉਸ ਦੀਆਂ ਵਿਚਾਰ-ਅੱਖਾਂ ਵਿਚ) ਆਤਮਕ ਜੀਵਨ ਦੀ ਸੂਝ ਦਾ ਸੁਰਮਾ ਪਾਂਦਾ ਹੈ।


ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ  

Anḏrahu jin kā moh ṯutā ṯin kā sabaḏ sacẖai savāri▫ā.  

Those who eradicate attachment from within themselves, are adorned with the Shabad, the Word of the True Lord.  

ਅੰਦਰਹੁ = ਮਨ ਵਿਚੋਂ। ਸਚੈ = ਸਦਾ-ਥਿਰ (ਪਰਮਾਤਮਾ) ਨੇ। ਸਬਦੁ = ਬੋਲ। ਸਬਦੁ ਸਵਾਰਿਆ = ਬੋਲ ਸਵਾਰ ਦਿੱਤਾ (ਭਾਵ, ਖਰ੍ਹਵੇ ਬੋਲ ਨਿੰਦਾ ਆਦਿਕ ਦੇ ਬੋਲ ਨਹੀਂ ਬੋਲਦਾ)।
ਜਿਨ੍ਹਾਂ ਮਨੁੱਖਾਂ ਦੇ ਮਨ ਵਿਚੋਂ ਮਾਇਆ ਦਾ ਮੋਹ ਮੁੱਕ ਜਾਂਦਾ ਹੈ, ਅਕਾਲ ਪੁਰਖ ਉਹਨਾਂ ਦਾ ਬੋਲ ਹੀ ਸੁਚੱਜਾ ਮਿੱਠਾ ਕਰ ਦੇਂਦਾ ਹੈ।


ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥  

Kahai Nānak ehu anand hai ānanḏ gur ṯe jāṇi▫ā. ||7||  

Says Nanak, this alone is bliss - bliss which is known through the Guru. ||7||  

ਏਹੁ ਅਨੰਦੁ ਹੈ = ਅਸਲ ਆਤਮਕ ਆਨੰਦ ਇਹ ਹੈ (ਕਿ ਮਨੁੱਖ ਦਾ ਖਰ੍ਹਵਾ ਤੇ ਨਿੰਦਾ ਆਦਿਕ ਵਾਲਾ ਸੁਭਾਉ ਹੀ ਨਹੀਂ ਰਹਿੰਦਾ) ॥੭॥
ਨਾਨਕ ਆਖਦਾ ਹੈ ਕਿ ਅਸਲ ਆਨੰਦ ਇਹੀ ਹੈ, ਤੇ ਇਹ ਆਨੰਦ ਗੁਰੂ ਤੋਂ ਹੀ ਸਮਝਿਆ ਜਾ ਸਕਦਾ ਹੈ ॥੭॥


        


© SriGranth.org, a Sri Guru Granth Sahib resource, all rights reserved.
See Acknowledgements & Credits