Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ  

Bābā jis ṯū ḏėh so▫ī jan pāvai.  

O Baba, he alone receives it, unto whom You give it.  

ਬਾਬਾ = ਹੇ ਹਰੀ! ਦੇਹਿ = (ਆਨੰਦ ਦੀ ਦਾਤਿ) ਦੇਂਦਾ ਹੈਂ।
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ (ਆਤਮਕ ਆਨੰਦ ਦੀ ਦਾਤਿ) ਦੇਂਦਾ ਹੈਂ ਉਹ ਪ੍ਰਾਪਤ ਕਰਦਾ ਹੈ।


ਪਾਵੈ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ  

Pāvai ṯa so jan ḏėh jis no hor ki▫ā karahi vecẖāri▫ā.  

He alone receives it, unto whom You give it; what can the other poor wretched beings do?  

ਹੋਰਿ ਵੇਚਾਰਿਆ = ਹੋਰ ਵਿਚਾਰੇ ਜੀਵ। ਕਿਆ ਕਰਹਿ = ਕੀਹ ਕਰ ਸਕਦੇ ਹਨ? ਮਾਇਆ ਅੱਗੇ ਉਹਨਾਂ ਦੀ ਪੇਸ਼ ਨਹੀਂ ਜਾਂਦੀ।
ਉਹੀ ਮਨੁੱਖ (ਇਸ ਦਾਤ ਨੂੰ) ਮਾਣਦਾ ਹੈ ਜਿਸ ਨੂੰ ਤੂੰ ਦਿੰਦਾ ਹੈਂ, ਹੋਰਨਾਂ ਵਿਚਾਰਿਆਂ ਦੀ (ਮਾਇਆ ਦੇ ਹੜ੍ਹ ਅੱਗੇ) ਕੋਈ ਪੇਸ਼ ਨਹੀਂ ਜਾਂਦੀ।


ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ  

Ik bẖaram bẖūle firėh ḏah ḏis ik nām lāg savāri▫ā.  

Some are deluded by doubt, wandering in the ten directions; some are adorned with attachment to the Naam.  

ਇਕਿ = ਕਈ ਜੀਵ। ਭਰਮਿ = (ਮਾਇਆ ਦੀ) ਭਟਕਣਾ ਵਿਚ। ਦਹਦਿਸਿ = ਦਸੀਂ ਪਾਸੀਂ।
ਕਈ ਬੰਦੇ (ਮਾਇਆ ਦੀ) ਭਟਕਣਾ ਵਿਚ (ਅਸਲ ਰਸਤੇ ਤੋਂ) ਭੁੱਲੇ ਹੋਏ ਦਸੀਂ ਪਾਸੀਂ ਦੌੜਦੇ ਫਿਰਦੇ ਹਨ, ਕਈ (ਭਾਗਾਂ ਵਾਲਿਆਂ ਨੂੰ) ਤੂੰ ਆਪਣੇ ਨਾਮ ਵਿਚ ਜੋੜ ਕੇ (ਉਹਨਾਂ ਦਾ ਜਨਮ) ਸਵਾਰ ਦੇਂਦਾ ਹੈਂ।


ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ  

Gur parsādī man bẖa▫i▫ā nirmal jinā bẖāṇā bẖāv▫e.  

By Guru's Grace, the mind becomes immaculate and pure, for those who follow God's Will.  

ਭਾਣਾ = ਰਜ਼ਾ।
(ਇਸ ਤਰ੍ਹਾਂ ਤੇਰੀ ਮੇਹਰ ਨਾਲ) ਜਿਨ੍ਹਾਂ ਨੂੰ ਤੇਰੀ ਰਜ਼ਾ ਪਿਆਰੀ ਲੱਗਣ ਲੱਗ ਪੈਂਦੀ ਹੈ, ਗੁਰੂ ਦੀ ਕਿਰਪਾ ਨਾਲ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਤੇ ਉਹ ਆਤਮਕ ਆਨੰਦ ਮਾਣਦੇ ਹਨ,


ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥  

Kahai Nānak jis ḏėh pi▫āre so▫ī jan pāv▫e. ||8||  

Says Nanak, he alone receives it, unto whom You give it, O Beloved Lord. ||8||  

xxx॥੮॥
(ਪਰ) ਨਾਨਕ ਆਖਦਾ ਹੈ ਕਿ (ਹੇ ਪ੍ਰਭੂ!) ਜਿਸ ਨੂੰ ਤੂੰ (ਆਤਮਕ ਆਨੰਦ ਦੀ ਦਾਤਿ) ਬਖ਼ਸ਼ਦਾ ਹੈਂ ਉਹੀ ਇਸ ਨੂੰ ਮਾਣ ਸਕਦਾ ਹੈ ॥੮॥


ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ  

Āvhu sanṯ pi▫āriho akath kī karah kahāṇī.  

Come, Beloved Saints, let us speak the Unspoken Speech of the Lord.  

ਅਕਥ = ਜਿਸ ਦੇ ਸਾਰੇ ਗੁਣ ਬਿਆਨ ਨ ਕੀਤੇ ਜਾ ਸਕਣ।
ਹੇ ਪਿਆਰੇ ਸੰਤ ਜਨੋ! ਆਓ, ਅਸੀਂ (ਰਲ ਕੇ) ਬੇਅੰਤ ਗੁਣਾਂ ਵਾਲੇ ਪਰਮਾਤਮਾ ਦੀਆਂ ਸਿਫ਼ਤ-ਸਾਲਾਹ ਦੀਆਂ ਗੱਲਾਂ ਕਰੀਏ,


ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ  

Karah kahāṇī akath kerī kiṯ ḏu▫ārai pā▫ī▫ai.  

How can we speak the Unspoken Speech of the Lord? Through which door will we find Him?  

ਕਰਹ = ਅਸੀਂ ਕਰੀਏ। ਕਿਤੁ ਦੁਆਰੈ = ਕਿਸ ਵਸੀਲੇ ਨਾਲ? ਕੇਰੀ = ਦੀ
ਉਸ ਪ੍ਰਭੂ ਦੀਆਂ ਕਹਾਣੀਆਂ ਸੁਣੀਏ ਸੁਣਾਈਏ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। (ਪਰ ਜੇ ਤੁਸੀ ਪੁੱਛੋ ਕਿ) ਉਹ ਪ੍ਰਭੂ ਕਿਸ ਤਰੀਕੇ ਨਾਲ ਮਿਲਦਾ ਹੈ?


ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ  

Ŧan man ḏẖan sabẖ sa▫up gur ka▫o hukam mani▫ai pā▫ī▫ai.  

Surrender body, mind, wealth, and everything to the Guru; obey the Order of His Will, and you will find Him.  

ਸਉਪਿ = ਹਵਾਲੇ ਕਰ ਦਿਹੁ। ਹੁਕਮਿ ਮੰਨਿਐ = ਜੇ (ਪ੍ਰਭੂ ਦਾ) ਹੁਕਮ (ਸਿਰ ਮੱਥੇ ਤੇ) ਮੰਨ ਲਿਆ ਜਾਏ।
(ਤਾਂ ਉੱਤਰ ਇਹ ਹੈ ਕਿ ਆਪਣਾ ਆਪ ਮਾਇਆ ਦੇ ਹਵਾਲੇ ਕਰਨ ਦੇ ਥਾਂ) ਆਪਣਾ ਤਨ ਮਨ ਧਨ ਸਭ ਕੁਝ ਗੁਰੂ ਦੇ ਹਵਾਲੇ ਕਰੋ (ਇਸ ਤਰ੍ਹਾਂ) ਜੇ ਗੁਰੂ ਦਾ ਹੁਕਮ ਮਿੱਠਾ ਲੱਗਣ ਲੱਗ ਪਏ ਤਾਂ ਪਰਮਾਤਮਾ ਮਿਲ ਪੈਂਦਾ ਹੈ।


ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ  

Hukam mannihu gurū kerā gāvhu sacẖī baṇī.  

Obey the Hukam of the Guru's Command, and sing the True Word of His Bani.  

ਕੇਰਾ = ਦਾ।
(ਸੋ, ਸੰਤ ਜਨੋ!) ਗੁਰੂ ਦੇ ਹੁਕਮ ਉੱਤੇ ਤੁਰੋ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਗਾਇਆ ਕਰੋ।


ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥  

Kahai Nānak suṇhu sanṯahu kathihu akath kahāṇī. ||9||  

Says Nanak, listen, O Saints, and speak the Unspoken Speech of the Lord. ||9||  

xxx॥੯॥
ਨਾਨਕ ਆਖਦਾ ਹੈ ਕਿ ਹੇ ਸੰਤ ਜਨੋ ਸੁਣੋ, (ਉਸ ਨੂੰ ਮਿਲਣ ਦਾ ਅਤੇ ਆਤਮਕ ਆਨੰਦ ਮਾਣਨ ਦਾ ਸਹੀ ਰਸਤਾ ਇਹੀ ਹੈ ਕਿ) ਉਸ ਅਕੱਥ ਪ੍ਰਭੂ ਦੀਆਂ ਕਹਾਣੀਆਂ ਕਰਿਆ ਕਰੋ ॥੯॥


ਮਨ ਚੰਚਲਾ ਚਤੁਰਾਈ ਕਿਨੈ ਪਾਇਆ  

Ė man cẖancẖlā cẖaṯurā▫ī kinai na pā▫i▫ā.  

O fickle mind, through cleverness, no one has found the Lord.  

ਕਿਨੈ = ਕਿਸੇ ਮਨੁੱਖ ਨੇ ਭੀ।
ਹੇ ਚੰਚਲ ਮਨ! ਚਲਾਕੀਆਂ ਨਾਲ ਕਿਸੇ ਨੇ ਭੀ (ਆਤਮਕ ਆਨੰਦ) ਹਾਸਲ ਨਹੀਂ ਕੀਤਾ।


ਚਤੁਰਾਈ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ  

Cẖaṯurā▫ī na pā▫i▫ā kinai ṯū suṇ man meri▫ā.  

Through cleverness, no one has found Him; listen, O my mind.  

ਮੰਨ ਮੇਰਿਆ = ਹੇ ਮੇਰੇ ਮਨ! {ਲਫ਼ਜ਼ 'ਮੰਨ' ਦੀ (ੰ) ਇਕ ਮਾਤ੍ਰਾ ਵਧਾਣ ਵਾਸਤੇ ਹੀ ਹੈ, ਅਸਲ ਲਫ਼ਜ਼ 'ਮਨ' ਹੀ ਹੈ}।
ਹੇ ਮੇਰੇ ਮਨ! ਤੂੰ (ਧਿਆਨ ਨਾਲ) ਸੁਣ ਲੈ ਕਿ ਕਿਸੇ ਜੀਵ ਨੇ ਭੀ ਚਤੁਰਾਈ ਨਾਲ (ਪਰਮਾਤਮਾ ਦੇ ਮਿਲਾਪ ਦਾ ਆਨੰਦ) ਪ੍ਰਾਪਤ ਨਹੀਂ ਕੀਤਾ।


ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ  

Ėh mā▫i▫ā mohṇī jin eṯ bẖaram bẖulā▫i▫ā.  

This Maya is so fascinating; because of it, people wander in doubt.  

ਜਿਨਿ = ਜਿਸ (ਮਾਇਆ) ਨੇ। ਏਤੁ ਭਰਮਿ = ਇਸ ਭੁਲੇਖੇ ਵਿਚ ਕਿ ਮੋਹ ਇਕ ਮਿੱਠੀ ਚੀਜ਼ ਹੈ। ਭੁਲਾਇਆ = ਕੁਰਾਹੇ ਪਾ ਦਿੱਤਾ।
(ਅੰਦਰੋਂ ਮੋਹਣੀ ਮਾਇਆ ਵਿਚ ਭੀ ਫਸਿਆ ਰਹੇ, ਤੇ, ਬਾਹਰੋਂ ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਚਾਹੇ, ਇਹ ਨਹੀਂ ਹੋ ਸਕਦਾ)। ਇਹ ਮਾਇਆ ਜੀਵਾਂ ਨੂੰ ਆਪਣੇ ਮੋਹ ਵਿਚ ਫਸਾਣ ਲਈ ਬੜੀ ਡਾਢੀ ਹੈ, ਇਸ ਨੇ ਇਸ ਭੁਲੇਖੇ ਵਿਚ ਪਾਇਆ ਹੋਇਆ ਹੈ ਕਿ ਮੋਹ ਮਿੱਠੀ ਚੀਜ਼ ਹੈ, ਇਸ ਤਰ੍ਹਾਂ ਕੁਰਾਹੇ ਪਾਈ ਰੱਖਦੀ ਹੈ।


ਮਾਇਆ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ  

Mā▫i▫ā ṯa mohṇī ṯinai kīṯī jin ṯẖag▫ulī pā▫ī▫ā.  

This fascinating Maya was created by the One who has administered this potion.  

ਤਿਨੈ = ਉਸੇ (ਪ੍ਰਭੂ) ਨੇ। ਜਿਨਿ = ਜਿਸ (ਪ੍ਰਭੂ) ਨੇ। ਠਗਉਲੀ = ਠਗ-ਬੂਟੀ।
(ਪਰ ਜੀਵ ਦੇ ਭੀ ਕੀਹ ਵੱਸ?) ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦੀ ਠਗਬੂਟੀ (ਜੀਵਾਂ ਨੂੰ) ਚੰਬੋੜੀ ਹੈ ਉਸੇ ਨੇ ਇਹ ਮੋਹਣੀ ਮਾਇਆ ਪੈਦਾ ਕੀਤੀ ਹੈ।


ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ  

Kurbāṇ kīṯā ṯisai vitahu jin moh mīṯẖā lā▫i▫ā.  

I am a sacrifice to the One who has made emotional attachment sweet.  

ਕੁਰਬਾਣੁ = ਸਦਕੇ, ਵਾਰਨੇ। ਵਿਟਹੁ = ਤੋਂ।
(ਸੋ, ਹੇ ਮੇਰੇ ਮਨ! ਆਪਣੇ ਆਪ ਨੂੰ ਮਾਇਆ ਤੋਂ ਸਦਕੇ ਕਰਨ ਦੇ ਥਾਂ) ਉਸ ਪ੍ਰਭੂ ਤੋਂ ਹੀ ਸਦਕੇ ਕਰੋ ਜਿਸ ਨੇ ਮਿੱਠਾ ਮੋਹ ਲਾਇਆ ਹੈ (ਤਦੋਂ ਹੀ ਇਹ ਮਿੱਠਾ ਮੋਹ ਮੁੱਕਦਾ ਹੈ)।


ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਪਾਇਆ ॥੧੦॥  

Kahai Nānak man cẖancẖal cẖaṯurā▫ī kinai na pā▫i▫ā. ||10||  

Says Nanak, O fickle mind, no one has found Him through cleverness. ||10||  

xxx॥੧੦॥
ਨਾਨਕ ਆਖਦਾ ਹੈ ਕਿ ਹੇ (ਮੇਰੇ) ਚੰਚਲ ਮਨ! ਚਤੁਰਾਈਆਂ ਨਾਲ ਕਿਸੇ ਨੇ (ਪਰਮਾਤਮਾ ਦੇ ਮਿਲਾਪ ਦਾ ਆਤਮਕ ਆਨੰਦ) ਨਹੀਂ ਲੱਭਾ ॥੧੦॥


ਮਨ ਪਿਆਰਿਆ ਤੂ ਸਦਾ ਸਚੁ ਸਮਾਲੇ  

Ė man pi▫āri▫ā ṯū saḏā sacẖ samāle.  

O beloved mind, contemplate the True Lord forever.  

ਸਮਾਲੇ = ਸਮਾਲਿ, ਚੇਤੇ ਰੱਖ।
ਹੇ ਪਿਆਰੇ ਮਨ! (ਜੇ ਤੂੰ ਸਦਾ ਦਾ ਆਤਮਕ ਆਨੰਦ ਲੋੜਦਾ ਹੈਂ ਤਾਂ) ਸਦਾ ਸੱਚੇ ਪ੍ਰਭੂ ਨੂੰ (ਆਪਣੇ ਅੰਦਰ) ਸੰਭਾਲ ਰੱਖ!


ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ  

Ėhu kutamb ṯū jė ḏekẖ▫ḏā cẖalai nāhī ṯerai nāle.  

This family which you see shall not go along with you.  

ਜਿ = ਜੇਹੜਾ।
ਇਹ ਜੇਹੜਾ ਪਰਵਾਰ ਤੂੰ ਵੇਖਦਾ ਹੈਂ, ਇਸ ਨੇ ਤੇਰੇ ਨਾਲ ਨਹੀਂ ਨਿਭਣਾ।


ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ  

Sāth ṯerai cẖalai nāhī ṯis nāl ki▫o cẖiṯ lā▫ī▫ai.  

They shall not go along with you, so why do you focus your attention on them?  

xxx
ਇਸ ਪਰਵਾਰ ਦੇ ਮੋਹ ਵਿਚ ਕਿਉਂ ਫਸਦਾ ਹੈਂ? ਇਸ ਨੇ ਤੇਰੇ ਨਾਲ ਤੋੜ ਸਦਾ ਦਾ ਸਾਥ ਨਹੀਂ ਨਿਬਾਹ ਸਕਣਾ।


ਐਸਾ ਕੰਮੁ ਮੂਲੇ ਕੀਚੈ ਜਿਤੁ ਅੰਤਿ ਪਛੋਤਾਈਐ  

Aisā kamm mūle na kīcẖai jiṯ anṯ pacẖẖoṯā▫ī▫ai.  

Don't do anything that you will regret in the end.  

ਮੂਲੇ ਨ = ਬਿਲਕੁਲ ਨਹੀਂ। ਕੀਚੈ = ਕਰਨਾ ਚਾਹੀਦਾ। ਜਿਤੁ = ਜਿਸ ਕਰਕੇ। ਅੰਤਿ = ਅੰਤ ਵੇਲੇ, ਆਖ਼ਰ ਨੂੰ
ਜਿਸ ਕੰਮ ਦੇ ਕੀਤਿਆਂ ਆਖ਼ਰ ਹੱਥ ਮਲਣੇ ਪੈਣ, ਉਹ ਕੰਮ ਕਦੇ ਭੀ ਕਰਨਾ ਨਹੀਂ ਚਾਹੀਦਾ।


ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ  

Saṯgurū kā upḏes suṇ ṯū hovai ṯerai nāle.  

Listen to the Teachings of the True Guru - these shall go along with you.  

xxx
ਸਤਿਗੁਰੂ ਦੀ ਸਿੱਖਿਆ (ਗਹੁ ਨਾਲ) ਸੁਣ, ਇਹ ਗੁਰ-ਉਪਦੇਸ਼ ਸਦਾ ਚੇਤੇ ਰੱਖਣਾ ਚਾਹੀਦਾ ਹੈ।


ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥  

Kahai Nānak man pi▫āre ṯū saḏā sacẖ samāle. ||11||  

Says Nanak, O beloved mind, contemplate the True Lord forever. ||11||  

xxx॥੧੧॥
ਨਾਨਕ ਆਖਦਾ ਹੈ ਕਿ ਹੇ ਪਿਆਰੇ ਮਨ! (ਜੇ ਤੂੰ ਆਨੰਦ ਲੋੜਦਾ ਹੈਂ ਤਾਂ) ਸਦਾ-ਥਿਰ ਪਰਮਾਤਮਾ ਨੂੰ ਹਰ ਵੇਲੇ (ਆਪਣੇ ਅੰਦਰ) ਸਾਂਭ ਕੇ ਰੱਖ ॥੧੧॥


ਅਗਮ ਅਗੋਚਰਾ ਤੇਰਾ ਅੰਤੁ ਪਾਇਆ  

Agam agocẖarā ṯerā anṯ na pā▫i▫ā.  

O inaccessible and unfathomable Lord, Your limits cannot be found.  

ਅਗਮ = ਹੇ ਅਪਹੁੰਚ ਪ੍ਰਭੂ! ਅਗੋਚਰਾ = ਹੇ ਅਗੋਚਰ ਹਰੀ! ਅਗੋਚਰ = ਅ-ਗੋ-ਚਰ, ਜਿਸ ਤਕ ਗਿਆਨ ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ।
(ਹੇ ਪਿਆਰੇ ਮਨ! ਸਦਾ ਪ੍ਰਭੂ ਨੂੰ ਆਪਣੇ ਅੰਦਰ ਸੰਭਾਲ ਰੱਖ, ਤੇ ਉਸ ਦੇ ਅੱਗੇ ਇਉਂ ਅਰਜ਼ੋਈ ਕਰ-) ਹੇ ਅਪਹੁੰਚ ਹਰੀ! ਹੇ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਪ੍ਰਭੂ! (ਤੇਰੇ ਗੁਣਾਂ ਦਾ) ਕਿਸੇ ਨੇ ਅੰਤ ਨਹੀਂ ਲੱਭਾ।


ਅੰਤੋ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ  

Anṯo na pā▫i▫ā kinai ṯerā āpṇā āp ṯū jāṇhe.  

No one has found Your limits; only You Yourself know.  

ਕਿਨੈ = ਕਿਸੇ ਨੇ ਭੀ। ਆਪੁ = ਆਪਣੇ ਸਰੂਪ ਨੂੰ। ਜਾਣਹੇ = ਜਾਣਹਿ, ਤੂੰ ਜਾਣਦਾ ਹੈਂ।
ਆਪਣੇ (ਅਸਲ) ਸਰੂਪ ਨੂੰ ਤੂੰ ਆਪ ਹੀ ਜਾਣਦਾ ਹੈਂ, ਹੋਰ ਕੋਈ ਜੀਵ ਤੇਰੇ ਗੁਣਾਂ ਦਾ ਅਖ਼ੀਰ ਨਹੀਂ ਲੱਭ ਸਕਦਾ।


ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ  

Jī▫a janṯ sabẖ kẖel ṯerā ki▫ā ko ākẖ vakẖāṇa▫e.  

All living beings and creatures are Your play; how can anyone describe You?  

ਸਭਿ = ਸਾਰੇ। ਆਖਿ = ਆਖ ਕੇ। ਵਖਾਣਏ = ਵਖਾਣੈ, ਬਿਆਨ ਕਰੇ। ਕੋ = ਕੋਈ ਜੀਵ!
ਕੋਈ ਹੋਰ ਜੀਵ (ਤੇਰੇ ਗੁਣਾਂ ਨੂੰ) ਆਖ ਕੇ ਬਿਆਨ ਕਰੇ ਭੀ ਕਿਸ ਤਰ੍ਹਾਂ? ਇਹ ਸਾਰੇ ਜੀਵ (ਤਾਂ) ਤੇਰਾ ਹੀ ਰਚਿਆ ਹੋਇਆ ਇਕ ਖੇਲ ਹੈ।


ਆਖਹਿ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ  

Ākẖahi ṯa vekẖėh sabẖ ṯūhai jin jagaṯ upā▫i▫ā.  

You speak, and You gaze upon all; You created the Universe.  

ਆਖਹਿ = ਤੂੰ ਆਖਦਾ ਹੈਂ, ਤੂੰ ਬੋਲਦਾ ਹੈਂ। ਵੇਖਹਿ = ਤੂੰ ਸੰਭਾਲ ਕਰਦਾ ਹੈਂ। ਜਿਨਿ = ਜਿਸ ਤੈਂ ਨੇ।
ਹਰੇਕ ਜੀਵ ਵਿਚ ਤੂੰ ਆਪ ਹੀ ਬੋਲਦਾ ਹੈਂ, ਹਰੇਕ ਜੀਵ ਦੀ ਤੂੰ ਆਪ ਹੀ ਸੰਭਾਲ ਕਰਦਾ ਹੈਂ (ਤੂੰ ਹੀ ਕਰਦਾ ਹੈਂ) ਜਿਸ ਨੇ ਇਹ ਸੰਸਾਰ ਪੈਦਾ ਕੀਤਾ ਹੈ।


ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਪਾਇਆ ॥੧੨॥  

Kahai Nānak ṯū saḏā agamm hai ṯerā anṯ na pā▫i▫ā. ||12||  

Says Nanak, You are forever inaccessible; Your limits cannot be found. ||12||  

xxx॥੧੨॥
ਨਾਨਕ ਆਖਦਾ ਹੈ ਕਿ (ਹੇ ਮੇਰੇ ਪਿਆਰੇ ਮਨ! ਪ੍ਰਭੂ ਅੱਗੇ ਇਉਂ ਅਰਜ਼ੋਈ ਕਰ-) ਤੂੰ ਸਦਾ ਅਪਹੁੰਚ ਹੈਂ, (ਕਿਸੇ ਜੀਵ ਨੇ ਤੇਰੇ ਗੁਣਾਂ ਦਾ ਕਦੇ) ਅੰਤ ਨਹੀਂ ਲੱਭਾ ॥੧੨॥


ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ  

Sur nar mun jan amriṯ kẖojḏe so amriṯ gur ṯe pā▫i▫ā.  

The angelic beings and the silent sages search for the Ambrosial Nectar; this Amrit is obtained from the Guru.  

ਸੁਰਿ = ਦੇਵਤੇ। ਮੁਨਿ ਜਨ = ਮੁਨੀ ਲੋਕ, ਰਿਸ਼ੀ। ਅੰਮ੍ਰਿਤੁ = ਆਤਮਕ ਆਨੰਦ ਦੇਣ ਵਾਲਾ ਨਾਮ-ਜਲ।
(ਆਤਮਕ ਆਨੰਦ ਇਕ ਐਸਾ) ਅੰਮ੍ਰਿਤ (ਹੈ ਜਿਸ) ਨੂੰ ਦੇਵਤੇ ਮਨੁੱਖ ਮੁਨੀ ਲੋਕ ਲੱਭਦੇ ਫਿਰਦੇ ਹਨ, (ਪਰ) ਇਹ ਅੰਮ੍ਰਿਤ ਗੁਰੂ ਤੋਂ ਹੀ ਮਿਲਦਾ ਹੈ।


ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ  

Pā▫i▫ā amriṯ gur kirpā kīnī sacẖā man vasā▫i▫ā.  

This Amrit is obtained, when the Guru grants His Grace; He enshrines the True Lord within the mind.  

ਗੁਰਿ = ਗੁਰੂ ਨੇ। ਮਨਿ = ਮਨ ਵਿਚ। ਸਭਿ = ਸਾਰੇ।
ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਇਹ) ਅੰਮ੍ਰਿਤ ਪ੍ਰਾਪਤ ਕਰ ਲਿਆ (ਕਿਉਂਕਿ) ਉਸ ਨੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪਣੇ ਮਨ ਵਿਚ ਟਿਕਾ ਲਿਆ।


ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ  

Jī▫a janṯ sabẖ ṯuḏẖ upā▫e ik vekẖ parsaṇ ā▫i▫ā.  

All living beings and creatures were created by You; only some come to see the Guru, and seek His blessing.  

ਇਕਿ = ਕਈ ਜੀਵ। ਵੇਖਿ = (ਗੁਰੂ ਨੂੰ) ਵੇਖ ਕੇ। ਪਰਸਣਿ = (ਗੁਰੂ ਦੇ ਚਰਨ) ਪਰਸਣ ਲਈ।
ਹੇ ਪ੍ਰਭੂ! ਸਾਰੇ ਜੀਅ ਜੰਤ ਤੂੰ ਹੀ ਪੈਦਾ ਕੀਤੇ ਹਨ (ਤੂੰ ਹੀ ਇਹਨਾਂ ਨੂੰ ਪ੍ਰੇਰਦਾ ਹੈਂ, ਤੇਰੀ ਪ੍ਰੇਰਨਾ ਨਾਲ ਹੀ) ਕਈ ਜੀਵ (ਗੁਰੂ ਦਾ) ਦੀਦਾਰ ਕਰ ਕੇ (ਉਸ ਦੇ) ਚਰਨ ਛੁਹਣ ਆਉਂਦੇ ਹਨ,


ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ  

Lab lobẖ ahaʼnkār cẖūkā saṯgurū bẖalā bẖā▫i▫ā.  

Their greed, avarice and egotism are dispelled, and the True Guru seems sweet.  

ਭਲਾ ਭਾਇਆ = ਮਿੱਠਾ ਲੱਗਦਾ ਹੈ, ਪਿਆਰਾ ਲੱਗਦਾ ਹੈ।
ਸਤਿਗੁਰੂ ਉਹਨਾਂ ਨੂੰ ਪਿਆਰਾ ਲੱਗਦਾ ਹੈ (ਸਤਿਗੁਰੂ ਦੀ ਕਿਰਪਾ ਨਾਲ ਉਹਨਾਂ ਦਾ) ਲੱਬ ਲੋਭ ਤੇ ਅਹੰਕਾਰ ਦੂਰ ਹੋ ਜਾਂਦਾ ਹੈ।


ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥  

Kahai Nānak jis no āp ṯuṯẖā ṯin amriṯ gur ṯe pā▫i▫ā. ||13||  

Says Nanak, those with whom the Lord is pleased, obtain the Amrit, through the Guru. ||13||  

ਤੇ = ਤੋਂ ॥੧੩॥
ਨਾਨਕ ਆਖਦਾ ਹੈ ਕਿ ਪ੍ਰਭੂ ਜਿਸ ਮਨੁੱਖ ਉਤੇ ਪ੍ਰਸੰਨ ਹੁੰਦਾ ਹੈ, ਉਸ ਮਨੁੱਖ ਨੇ (ਆਤਮਕ ਆਨੰਦ-ਰੂਪ) ਅੰਮ੍ਰਿਤ ਗੁਰੂ ਤੋਂ ਪ੍ਰਾਪਤ ਕਰ ਲਿਆ ਹੈ ॥੧੩॥


ਭਗਤਾ ਕੀ ਚਾਲ ਨਿਰਾਲੀ  

Bẖagṯā kī cẖāl nirālī.  

The lifestyle of the devotees is unique and distinct.  

ਭਗਤ = ਆਤਮਕ ਆਨੰਦ ਮਾਣਨ ਵਾਲੇ ਬੰਦੇ। ਚਾਲ = ਜੀਵਨ ਜੁਗਤੀ।
(ਜੇਹੜੇ ਸੁਭਾਗ ਬੰਦੇ ਆਤਮਕ ਆਨੰਦ ਮਾਣਦੇ ਹਨ ਉਹੀ ਭਗਤ ਹਨ ਤੇ ਉਹਨਾਂ) ਭਗਤਾਂ ਦੀ ਜੀਵਨ-ਜੁਗਤੀ (ਦੁਨੀਆ ਦੇ ਲੋਕਾਂ ਨਾਲੋਂ ਸਦਾ) ਵੱਖਰੀ ਹੁੰਦੀ ਹੈ,


ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ  

Cẖālā nirālī bẖagṯāh kerī bikẖam mārag cẖalṇā.  

The devotees' lifestyle is unique and distinct; they follow the most difficult path.  

ਨਿਰਾਲੀ = ਵੱਖਰੀ। ਕੇਰੀ = ਦੀ। ਬਿਖਮ = ਔਖਾ। ਮਾਰਗਿ = ਰਾਹ ਉਤੇ।
(ਇਹ ਪੱਕੀ ਗੱਲ ਹੈ ਕਿ ਉਹਨਾਂ) ਭਗਤਾਂ ਦੀ ਜੀਵਨ-ਜੁਗਤੀ (ਹੋਰਨਾਂ ਨਾਲੋਂ) ਵੱਖਰੀ ਹੁੰਦੀ ਹੈ। ਉਹ (ਬੜੇ) ਔਖੇ ਰਸਤੇ ਉਤੇ ਤੁਰਦੇ ਹਨ।


ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ  

Lab lobẖ ahaʼnkār ṯaj ṯarisnā bahuṯ nāhī bolṇā.  

They renounce greed, avarice, egotism and desire; they do not talk too much.  

ਤਜਿ = ਤਿਆਗ ਕੇ।
ਉਹ ਲੱਬ ਲੋਭ ਅਹੰਕਾਰ ਤੇ ਮਾਇਆ ਦੀ ਤ੍ਰਿਸ਼ਨਾ ਤਿਆਗਦੇ ਹਨ ਤੇ ਬਹੁਤਾ ਨਹੀਂ ਬੋਲਦੇ (ਭਾਵ, ਆਪਣੀ ਸੋਭਾ ਨਹੀਂ ਕਰਦੇ ਫਿਰਦੇ)।


ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ  

Kẖanni▫ahu ṯikẖī vālahu nikī eṯ mārag jāṇā.  

The path they take is sharper than a two-edged sword, and finer than a hair.  

ਖੰਨਿਅਹੁ = ਖੰਡੇ ਨਾਲੋਂ, ਤਲਵਾਰ ਨਾਲੋਂ। ਵਾਲਹੁ = ਵਾਲ ਨਾਲੋਂ। ਨਿਕੀ = ਬਾਰੀਕ। ਏਤੁ ਮਾਰਗਿ = ਇਸ ਰਸਤੇ ਉਤੇ।
ਇਸ ਰਸਤੇ ਉਤੇ ਤੁਰਨਾ (ਬੜੀ ਔਖੀ ਖੇਡ ਹੈ ਕਿਉਂਕਿ ਇਹ ਰਸਤਾ) ਖੰਡੇ ਦੀ ਧਾਰ ਨਾਲੋਂ ਤ੍ਰਿੱਖਾ ਹੈ ਤੇ ਵਾਲ ਨਾਲੋਂ ਪਤਲਾ ਹੈ (ਇਸ ਉਤੋਂ ਡਿੱਗਣ ਦੀ ਭੀ ਸੰਭਾਵਨਾ ਹਰ ਵੇਲੇ ਬਣੀ ਰਹਿੰਦੀ ਹੈ ਕਿਉਂਕਿ ਦੁਨੀਆ ਵਾਲੀ ਵਾਸਨਾ ਮਨ ਦੀ ਅਡੋਲਤਾ ਨੂੰ ਧੱਕਾ ਦੇ ਦੇਂਦੀ ਹੈ)।


        


© SriGranth.org, a Sri Guru Granth Sahib resource, all rights reserved.
See Acknowledgements & Credits