Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ  

Gur parsādī jinī āp ṯaji▫ā har vāsnā samāṇī.  

By Guru's Grace, they shed their selfishness and conceit; their hopes are merged in the Lord.  

ਆਪੁ = ਆਪਾ-ਭਾਵ।
ਪਰ ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ ਆਪਾ-ਭਾਵ ਛੱਡ ਦਿੱਤਾ ਹੈ, ਉਹਨਾਂ ਦੀ (ਮਾਇਕ) ਵਾਸਨਾ ਹਰੀ-ਪ੍ਰਭੂ ਦੀ ਯਾਦ ਵਿਚ ਮੁੱਕ ਜਾਂਦੀ ਹੈ।


ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥  

Kahai Nānak cẖāl bẖagṯā jugahu jug nirālī. ||14||  

Says Nanak, the lifestyle of the devotees, in each and every age, is unique and distinct. ||14||  

ਜੁਗਹੁ ਜੁਗੁ = ਹਰੇਕ ਜੁਗ ਵਿਚ, ਸਦਾ ਹੀ, ਹਰ ਸਮੇ ॥੧੪॥
ਨਾਨਕ ਆਖਦਾ ਹੈ ਕਿ (ਆਤਮਕ ਆਨੰਦ ਮਾਣਨ ਵਾਲੇ) ਭਗਤ ਜਨਾਂ ਦੀ ਜੀਵਨ-ਜੁਗਤੀ ਸਦਾ ਤੋਂ ਹੀ (ਦੁਨੀਆ ਨਾਲੋਂ) ਵੱਖਰੀ ਚਲੀ ਆ ਰਹੀ ਹੈ ॥੧੪॥


ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ  

Ji▫o ṯū cẖalā▫ihi ṯiv cẖalah su▫āmī hor ki▫ā jāṇā guṇ ṯere.  

As You make me walk, so do I walk, O my Lord and Master; what else do I know of Your Glorious Virtues?  

ਚਲਹ = ਅਸੀਂ ਜੀਵ ਤੁਰਦੇ ਹਾਂ। ਹੋਰੁ = ਹੋਰ ਭੇਤ। ਕਿਆ ਜਾਣਾ = ਮੈਂ ਨਹੀਂ ਜਾਣਦਾ।
ਹੇ ਮਾਲਕ-ਪ੍ਰਭੂ! ਜਿਵੇਂ ਤੂੰ (ਸਾਨੂੰ ਜੀਵਾਂ ਨੂੰ ਜੀਵਨ-ਸੜਕ ਉਤੇ) ਤੋਰਦਾ ਹੈਂ, ਤਿਵੇਂ ਅਸੀਂ ਤੁਰਦੇ ਹਾਂ (ਬੱਸ! ਮੈਨੂੰ ਇਤਨੀ ਹੀ ਸੂਝ ਪਈ ਹੈ), ਤੇਰੇ ਗੁਣਾਂ ਦਾ ਹੋਰ ਭੇਤ ਮੈਂ ਨਹੀਂ ਜਾਣਦਾ।


ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ  

Jiv ṯū cẖalā▫ihi ṯivai cẖalah jinā mārag pāvhe.  

As You cause them to walk, they walk - You have placed them on the Path.  

ਮਾਰਗਿ = (ਆਨੰਦ ਦੇ) ਰਸਤੇ ਉਤੇ। ਪਾਵਹੇ = ਪਾਵਹਿ, ਤੂੰ ਪਾਂਦਾ ਹੈਂ।
(ਮੈਂ ਇਹੀ ਸਮਝਿਆ ਹਾਂ ਕਿ) ਜਿਸ ਰਾਹੇ ਤੂੰ ਸਾਨੂੰ ਤੋਰਦਾ ਹੈਂ, ਉਸੇ ਰਾਹੇ ਅਸੀਂ ਤੁਰਦੇ ਹਾਂ। ਜਿਨ੍ਹਾਂ ਬੰਦਿਆਂ ਨੂੰ (ਆਤਮਕ ਆਨੰਦ ਮਾਣਨ ਦੇ) ਰਸਤੇ ਉਤੇ ਤੋਰਦਾ ਹੈਂ,


ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ  

Kar kirpā jin nām lā▫ihi sė har har saḏā ḏẖi▫āvhe.  

In Your Mercy, You attach them to the Naam; they meditate forever on the Lord, Har, Har.  

ਲਾਇਹਿ = ਤੂੰ ਲਾਂਦਾ ਹੈਂ। ਸਿ = ਉਹ ਬੰਦੇ। ਧਿਆਵੇ = ਧਿਆਵਹਿ, ਧਿਆਉਂਦੇ ਹਨ।
ਜਿਨ੍ਹਾਂ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈਂ, ਉਹ ਬੰਦੇ ਸਦਾ ਹਰੀ-ਨਾਮ ਸਿਮਰਦੇ ਹਨ।


ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ  

Jis no kathā suṇā▫ihi āpṇī sė gurḏu▫ārai sukẖ pāvhe.  

Those whom You cause to listen to Your sermon, find peace in the Gurdwara, the Guru's Gate.  

ਸੁਖੁ = ਆਤਮਕ ਆਨੰਦ।
ਜਿਸ ਜਿਸ ਮਨੁੱਖ ਨੂੰ ਤੂੰ ਆਪਣੀ ਸਿਫ਼ਤ-ਸਾਲਾਹ ਦੀ ਬਾਣੀ ਸੁਣਾਉਂਦਾ ਹੈਂ (ਸੁਣਨ ਵਲ ਪ੍ਰੇਰਦਾ ਹੈਂ), ਉਹ ਬੰਦੇ ਗੁਰੂ ਦੇ ਦਰ ਤੇ (ਪਹੁੰਚ ਕੇ) ਆਤਮਕ ਆਨੰਦ ਮਾਣਦੇ ਹਨ।


ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥  

Kahai Nānak sacẖe sāhib ji▫o bẖāvai ṯivai cẖalāvahe. ||15||  

Says Nanak, O my True Lord and Master, you make us walk according to Your Will. ||15||  

ਤਿਵੈ = ਉਸੇ ਤਰ੍ਹਾਂ, ਤਿਉਂ ਹੀ ॥੧੫॥
ਨਾਨਕ ਆਖਦਾ ਹੈ ਕਿ ਹੇ ਸਦਾ-ਥਿਰ ਰਹਿਣ ਵਾਲੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਉਸੇ ਤਰ੍ਹਾਂ ਤੂੰ (ਸਾਨੂੰ ਜੀਵਾਂ ਨੂੰ) ਜੀਵਨ-ਰਾਹ ਉਤੇ ਤੋਰਦਾ ਹੈਂ ॥੧੫॥


ਏਹੁ ਸੋਹਿਲਾ ਸਬਦੁ ਸੁਹਾਵਾ  

Ėhu sohilā sabaḏ suhāvā.  

This song of praise is the Shabad, the most beautiful Word of God.  

ਸੋਹਿਲਾ = ਖ਼ੁਸ਼ੀ ਦਾ ਗੀਤ, ਆਨੰਦ ਦੇਣ ਵਾਲਾ ਗੀਤ।
(ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ,


ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ  

Sabḏo suhāvā saḏā sohilā saṯgurū suṇā▫i▫ā.  

This beauteous Shabad is the everlasting song of praise, spoken by the True Guru.  

ਸੁਹਾਵਾ = ਸੋਹਣਾ।
(ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ।


ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ  

Ėhu ṯin kai man vasi▫ā jin ḏẖarahu likẖi▫ā ā▫i▫ā.  

This is enshrined in the minds of those who are so pre-destined by the Lord.  

ਏਹੁ = ਇਹ ਸੋਹਿਲਾ। ਮੰਨਿ = ਮਨ ਵਿਚ {ਅੱਖਰ 'ਮ' ਦੀ (ੰ) ਸਿਰਫ਼ ਇਕ ਮਾਤ੍ਰਾ ਵਧਾਣ ਵਾਸਤੇ ਹੈ, ਅਸਲ ਲਫ਼ਜ਼ 'ਮਨ' ਹੀ ਹੈ}।
ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ।


ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਪਾਇਆ  

Ik firėh gẖanere karahi galā galī kinai na pā▫i▫ā.  

Some wander around, babbling on and on, but none obtain Him by babbling.  

ਇਕਿ = ਕਈ ਜੀਵ। ਗਲੀ = ਨਿਰੀਆਂ ਗੱਲਾਂ ਕਰਨ ਨਾਲ।
ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ।


ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥  

Kahai Nānak sabaḏ sohilā saṯgurū suṇā▫i▫ā. ||16||  

Says Nanak, the Shabad, this song of praise, has been spoken by the True Guru. ||16||  

xxx॥੧੬॥
ਨਾਨਕ ਆਖਦਾ ਹੈ ਕਿ ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ ॥੧੬॥


ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ  

Paviṯ ho▫e se janā jinī har ḏẖi▫ā▫i▫ā.  

Those humble beings who meditate on the Lord become pure.  

xxx
(ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ।


ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ  

Har ḏẖi▫ā▫i▫ā paviṯ ho▫e gurmukẖ jinī ḏẖi▫ā▫i▫ā.  

Meditating on the Lord, they become pure; as Gurmukh, they meditate on Him.  

ਗੁਰਮੁਖਿ = ਗੁਰੂ ਦੀ ਸਰਨ ਪੈ ਕੇ।
ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ।


ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ  

Paviṯ māṯā piṯā kutamb sahiṯ si▫o paviṯ sangaṯ sabā▫ī▫ā.  

They are pure, along with their mothers, fathers, family and friends; all their companions are pure as well.  

ਸਹਿਤ ਸਿਉ = ਸਮੇਤ। ਕੁਟੰਬ = ਪਰਵਾਰ। ਸਬਾਈਆ = ਸਾਰੀ ਹੀ।
(ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ।


ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ  

Kahḏe paviṯ suṇḏe paviṯ se paviṯ jinī man vasā▫i▫ā.  

Pure are those who speak, and pure are those who listen; those who enshrine it within their minds are pure.  

ਮੰਨਿ = ਮਨ ਵਿਚ।
ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ।


ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥  

Kahai Nānak se paviṯ jinī gurmukẖ har har ḏẖi▫ā▫i▫ā. ||17||  

Says Nanak, pure and holy are those who, as Gurmukh, meditate on the Lord, Har, Har. ||17||  

xxx॥੧੭॥
ਨਾਨਕ ਆਖਦਾ ਹੈ ਕਿ ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ ॥੧੭॥


ਕਰਮੀ ਸਹਜੁ ਊਪਜੈ ਵਿਣੁ ਸਹਜੈ ਸਹਸਾ ਜਾਇ  

Karmī sahj na ūpjai viṇ sahjai sahsā na jā▫e.  

By religious rituals, intuitive poise is not found; without intuitive poise, skepticism does not depart.  

ਕਰਮੀ = (ਬਾਹਰੋਂ ਧਾਰਮਿਕ ਜਾਪਦੇ) ਕੰਮਾਂ ਨਾਲ, ਕਰਮ-ਕਾਂਡ ਦੀ ਰਾਹੀਂ। ਸਹਜੁ = ਅਡੋਲਤਾ, ਆਤਮਕ ਆਨੰਦ।
ਮਾਇਆ ਦੇ ਮੋਹ ਵਿਚ ਫਸੇ ਰਿਹਾਂ ਮਨ ਵਿਚ ਸਦਾ ਤੌਖ਼ਲਾ-ਸਹਿਮ ਬਣਿਆ ਰਹਿੰਦਾ ਹੈ, (ਇਹ) ਤੌਖ਼ਲਾ-ਸਹਿਮ ਆਤਮਕ ਆਨੰਦ ਤੋਂ ਬਿਨਾ ਦੂਰ ਨਹੀਂ ਹੁੰਦਾ, (ਤੇ,) ਆਤਮਕ ਆਨੰਦ ਬਾਹਰੋਂ ਧਾਰਮਿਕ ਜਾਪਦੇ ਕਰਮ ਕੀਤਿਆਂ ਪੈਦਾ ਨਹੀਂ ਹੋ ਸਕਦਾ।


ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ  

Nah jā▫e sahsā kiṯai sanjam rahe karam kamā▫e.  

Skepticism does not depart by contrived actions; everybody is tired of performing these rituals.  

ਸਹਸਾ = (ਮਾਇਆ ਦੇ ਮੋਹ ਤੋਂ ਪੈਦਾ ਹੋਏ) ਚਿੰਤਾ-ਸਹਿਮ। ਕਿਤੈ ਸੰਜਮਿ = ਕਿਸੇ ਜੁਗਤੀ ਨਾਲ। ਰਹੇ = ਥੱਕ ਗਏ।
ਅਨੇਕਾਂ ਬੰਦੇ (ਅਜੇਹੇ) ਕਰਮ ਕਰ ਕਰ ਕੇ ਹਾਰ ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੇਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ।


ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ  

Sahsai jī▫o malīṇ hai kiṯ sanjam ḏẖoṯā jā▫e.  

The soul is polluted by skepticism; how can it be cleansed?  

ਮਲੀਣੁ = ਮੈਲਾ। ਕਿਤੁ = ਕਿਸ ਦੀ ਰਾਹੀਂ? ਕਿਤੁ ਸੰਜਮਿ = ਕਿਸ ਤਰੀਕੇ ਨਾਲ?
(ਜਿਤਨਾ ਚਿਰ) ਮਨ ਸਹਿਮ ਵਿਚ (ਹੈ ਉਤਨਾ ਚਿਰ) ਮੈਲਾ ਰਹਿੰਦਾ ਹੈ, ਮਨ ਦੀ ਇਹ ਮੈਲ ਕਿਸੇ (ਬਾਹਰਲੀ) ਜੁਗਤੀ ਨਾਲ ਨਹੀਂ ਧੁਪਦੀ।


ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ  

Man ḏẖovahu sabaḏ lāgahu har si▫o rahhu cẖiṯ lā▫e.  

Wash your mind by attaching it to the Shabad, and keep your consciousness focused on the Lord.  

ਮੰਨੁ = ਮਨ।
ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।


ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥  

Kahai Nānak gur parsādī sahj upjai ih sahsā iv jā▫e. ||18||  

Says Nanak, by Guru's Grace, intuitive poise is produced, and this skepticism is dispelled. ||18||  

ਇਵ = ਇਸ ਤਰ੍ਹਾਂ ॥੧੮॥
ਨਾਨਕ ਆਖਦਾ ਹੈ ਕਿ ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ ॥੧੮॥


ਜੀਅਹੁ ਮੈਲੇ ਬਾਹਰਹੁ ਨਿਰਮਲ  

Jī▫ahu maile bāhrahu nirmal.  

Inwardly polluted, and outwardly pure.  

ਜੀਅਹੁ = ਜਿੰਦ ਤੋਂ, ਮਨ ਵਿਚੋਂ।
(ਨਿਰੇ ਬਾਹਰੋਂ ਧਾਰਮਿਕ ਦਿੱਸਦੇ ਕਰਮ ਕਰਨ ਵਾਲੇ ਬੰਦੇ) ਮਨ ਵਿਚ (ਵਿਕਾਰਾਂ ਨਾਲ) ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿਤ੍ਰ ਜਾਪਦੇ ਹਨ।


ਬਾਹਰਹੁ ਨਿਰਮਲ ਜੀਅਹੁ ਮੈਲੇ ਤਿਨੀ ਜਨਮੁ ਜੂਐ ਹਾਰਿਆ  

Bāhrahu nirmal jī▫ahu ṯa maile ṯinī janam jū▫ai hāri▫ā.  

Those who are outwardly pure and yet polluted within, lose their lives in the gamble.  

ਤਿਨੀ = ਉਹਨਾਂ ਬੰਦਿਆਂ ਨੇ।
ਤੇ, ਜੇਹੜੇ ਬੰਦੇ ਬਾਹਰੋਂ ਪਵਿਤ੍ਰ ਦਿੱਸਣ, ਉਂਞ ਮਨੋਂ ਵਿਕਾਰੀ ਹੋਣ, ਉਹਨਾਂ ਨੇ ਆਪਣਾ ਜੀਵਨ ਇਉਂ ਵਿਅਰਥ ਗਵਾ ਲਿਆ ਸਮਝੋ ਜਿਵੇਂ ਕੋਈ ਜੁਆਰੀਆ ਜੂਏ ਵਿਚ ਧਨ ਹਾਰ ਆਉਂਦਾ ਹੈ।


ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ  

Ėh ṯisnā vadā rog lagā maraṇ manhu visāri▫ā.  

They contract this terrible disease of desire, and in their minds, they forget about dying.  

ਮਰਣੁ = ਮੌਤ।
(ਉਹਨਾਂ ਨੂੰ ਅੰਦਰੋ-ਅੰਦਰ) ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ ਖਾਈ ਜਾਂਦਾ ਹੈ, (ਮਾਇਆ ਦੇ ਲਾਲਚ ਵਿਚ) ਮੌਤ ਨੂੰ ਉਹਨਾਂ ਭੁਲਾਇਆ ਹੁੰਦਾ ਹੈ।


ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ  

veḏā mėh nām uṯam so suṇėh nāhī firėh ji▫o beṯāli▫ā.  

In the Vedas, the ultimate objective is the Naam, the Name of the Lord; but they do not hear this, and they wander around like demons.  

ਬੇਤਾਲੇ = ਭੂਤਨੇ, ਤਾਲ ਤੋਂ, ਖੁੰਝੇ ਹੋਏ।
(ਲੋਕਾਂ ਦੀਆਂ ਨਜ਼ਰਾਂ ਵਿਚ ਧਾਰਮਿਕ ਦਿੱਸਣ ਵਾਸਤੇ ਉਹ ਆਪਣੇ ਬਾਹਰੋਂ ਧਾਰਮਿਕ ਦਿੱਸਦੇ ਕਰਮਾਂ ਦੀ ਵਡਿਆਈ ਦੱਸਣ ਲਈ ਵੇਦ ਆਦਿਕ ਧਰਮ-ਪੁਸਤਕਾਂ ਵਿਚੋਂ ਹਵਾਲੇ ਦੇਂਦੇ ਹਨ, ਪਰ) ਵੇਦ ਆਦਿਕ ਧਰਮ-ਪੁਸਤਕਾਂ ਵਿਚ ਜੋ ਪ੍ਰਭੂ ਦਾ ਨਾਮ ਜਪਣ ਦਾ ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਹੀ ਜਗਤ ਵਿਚ ਵਿਚਰਦੇ ਹਨ (ਜੀਵਨ-ਤਾਲ ਤੋਂ ਖੁੰਝੇ ਰਹਿੰਦੇ ਹਨ)।


ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥  

Kahai Nānak jin sacẖ ṯaji▫ā kūṛe lāge ṯinī janam jū▫ai hāri▫ā. ||19||  

Says Nanak, those who forsake Truth and cling to falsehood, lose their lives in the gamble. ||19||  

ਜਿਨ = ਜਿਨ੍ਹਾਂ ਨੇ ॥੧੯॥
ਨਾਨਕ ਆਖਦਾ ਹੈ ਕਿ ਜਿਨ੍ਹਾਂ ਨੇ ਪਰਮਾਤਮਾ ਦਾ ਨਾਮ (-ਸਿਮਰਨ) ਛੱਡਿਆ ਹੋਇਆ ਹੈ, ਤੇ ਜੋ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ, ਉਹਨਾਂ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ ॥੧੯॥


ਜੀਅਹੁ ਨਿਰਮਲ ਬਾਹਰਹੁ ਨਿਰਮਲ  

Jī▫ahu nirmal bāhrahu nirmal.  

Inwardly pure, and outwardly pure.  

xxx
ਉਹ ਬੰਦੇ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ,


ਬਾਹਰਹੁ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ  

Bāhrahu ṯa nirmal jī▫ahu nirmal saṯgur ṯe karṇī kamāṇī.  

Those who are outwardly pure and also pure within, through the Guru, perform good deeds.  

ਸਤਿਗੁਰ ਤੇ = ਗੁਰੂ ਤੋਂ (ਮਿਲੀ ਹੋਈ), ਜਿਸ ਦਾ ਉਪਦੇਸ਼ ਗੁਰੂ ਤੋਂ ਮਿਲਿਆ ਹੈ। ਕਰਣੀ = ਆਚਰਨ, ਕਰਨ-ਯੋਗ ਕੰਮ। ਕਮਾਣੀ = ਕਮਾਈ ਹੈ।
ਜੋ ਬੰਦੇ (ਆਚਰਨ-ਉਸਾਰੀ ਦੀ) ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ, ਉਹ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ (ਭਾਵ, ਉਹਨਾਂ ਦਾ ਜਗਤ ਨਾਲ ਵਰਤਾਰਾ ਭੀ ਸੁਚੱਜਾ ਹੁੰਦਾ ਹੈ), ਉਹ ਬਾਹਰੋਂ ਭੀ ਪਵਿਤ੍ਰ ਤੇ ਅੰਦਰੋਂ ਭੀ ਸੁੱਚੇ ਰਹਿੰਦੇ ਹਨ।


ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ  

Kūṛ kī so▫e pahucẖai nāhī mansā sacẖ samāṇī.  

Not even an iota of falsehood touches them; their hopes are absorbed in the Truth.  

ਕੂੜ = ਮਾਇਆ ਦਾ ਮੋਹ। ਸੋਇ = ਖ਼ਬਰ। ਮਨਸਾ = ਮਨ ਦਾ ਫੁਰਨਾ, ਮਨ ਵਿਚ ਮਾਇਆ ਦੇ ਮੋਹ ਦਾ ਫੁਰਨਾ। ਸਚਿ = ਪ੍ਰਭੂ ਦੇ ਸਿਮਰਨ ਵਿਚ।
ਉਹਨਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ ਜਾਂਦਾ ਹੈ, (ਉਹਨਾਂ ਦੇ ਅੰਦਰ ਇਤਨਾ ਆਤਮਕ ਆਨੰਦ ਬਣਦਾ ਹੈ ਕਿ) ਮਾਇਆ ਦੇ ਮੋਹ ਦੀ ਖ਼ਬਰ ਤਕ ਉਹਨਾਂ ਦੇ ਮਨ ਤਕ ਨਹੀਂ ਪਹੁੰਚਦੀ।


ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ  

Janam raṯan jinī kẖati▫ā bẖale se vaṇjāre.  

Those who earn the jewel of this human life, are the most excellent of merchants.  

ਵਣਜਾਰੇ = (ਜਗਤ ਵਿਚ ਭਗਤੀ ਦਾ) ਵਜਣ ਕਰਨ ਆਏ ਬੰਦੇ।
(ਜੀਵ ਜਗਤ ਵਿਚ ਆਤਮਕ ਆਨੰਦ ਦਾ ਵੱਖਰ ਵਿਹਾਝਣ ਆਏ ਹਨ) ਉਹੀ ਜੀਵ-ਵਪਾਰੀ ਚੰਗੇ ਕਹੇ ਜਾਂਦੇ ਹਨ ਜਿਨ੍ਹਾਂ ਨੇ (ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ-ਕਮਾਈ ਕਰ ਕੇ) ਸ੍ਰੇਸ਼ਟ ਮਨੁੱਖਾ ਜਨਮ ਸਫਲਾ ਕਰ ਲਿਆ।


ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥  

Kahai Nānak jin man nirmal saḏā rahėh gur nāle. ||20||  

Says Nanak, those whose minds are pure, abide with the Guru forever. ||20||  

ਮੰਨੁ = ਮਨ ॥੨੦॥
ਨਾਨਕ ਆਖਦਾ ਹੈ ਕਿ ਜਿਨ੍ਹਾਂ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਜਿਨ੍ਹਾਂ ਦੇ ਅੰਦਰ ਆਤਮਕ ਆਨੰਦ ਬਣ ਜਾਂਦਾ ਹੈ) ਉਹ (ਅੰਤਰ ਆਤਮੇ) ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੇ ਹਨ ॥੨੦॥


ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ  

Je ko sikẖ gurū seṯī sanmukẖ hovai.  

If a Sikh turns to the Guru with sincere faith, as sunmukh -  

ਸੇਤੀ = ਨਾਲ। ਸਨਮੁਖੁ = ਸਾਹਮਣੇ ਮੂੰਹ ਰੱਖ ਸਕਣ ਵਾਲਾ, ਸੁਰਖ਼ਰੂ। ਹੋਵੈ = ਹੋਣਾ ਚਾਹੇ।
ਜੇ ਕੋਈ ਸਿੱਖ ਗੁਰੂ ਦੇ ਸਾਹਮਣੇ ਸੁਰਖ਼ਰੂ ਹੋਣਾ ਚਾਹੁੰਦਾ ਹੈ,


ਹੋਵੈ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ  

Hovai ṯa sanmukẖ sikẖ ko▫ī jī▫ahu rahai gur nāle.  

if a Sikh turns to the Guru with sincere faith, as sunmukh, his soul abides with the Guru.  

ਜੀਅਹੁ = ਦਿਲੋਂ। ਗੁਰ ਨਾਲੇ = ਗੁਰੂ ਦੇ ਚਰਨਾਂ ਵਿਚ।
ਜੋ ਸਿੱਖ ਇਹ ਚਾਹੁੰਦਾ ਹੈ ਕਿ ਕਿਸੇ ਲੁਕਵੇਂ ਖੋਟ ਦੇ ਕਾਰਨ ਉਸ ਨੂੰ ਗੁਰੂ ਦੇ ਸਾਹਮਣੇ ਅੱਖਾਂ ਨੀਵੀਆਂ ਨ ਕਰਨੀਆਂ ਪੈਣ, (ਤਾਂ ਰਸਤਾ ਇਕੋ ਹੀ ਹੈ ਕਿ) ਉਹ ਸੱਚੇ ਦਿਲੋਂ ਗੁਰੂ ਦੇ ਚਰਨਾਂ ਵਿਚ ਟਿਕੇ।


ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ  

Gur ke cẖaran hirḏai ḏẖi▫ā▫e anṯar āṯmai samāle.  

Within his heart, he meditates on the lotus feet of the Guru; deep within his soul, he contemplates Him.  

ਸਮਾਲੇ = ਯਾਦ ਰੱਖੇ, ਟਿਕਾਈ ਰੱਖੇ।
ਸਿੱਖ ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਵੇ, ਆਪਣੇ ਆਤਮਾ ਦੇ ਅੰਦਰ ਸੰਭਾਲ ਰੱਖੇ।


ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਜਾਣੈ ਕੋਏ  

Āp cẖẖad saḏā rahai parṇai gur bin avar na jāṇai ko▫e.  

Renouncing selfishness and conceit, he remains always on the side of the Guru; he does not know anyone except the Guru.  

ਆਪੁ = ਆਪਾ-ਭਾਵ। ਪਰਣੈ = ਆਸਰੇ।
ਆਪਾ-ਭਾਵ ਛੱਡ ਕੇ ਸਦਾ ਗੁਰੂ ਦੇ ਆਸਰੇ, ਗੁਰੂ ਤੋਂ ਬਿਨਾ ਕਿਸੇ ਹੋਰ ਨੂੰ (ਆਪਣੇ ਆਤਮਕ ਜੀਵਨ ਦਾ, ਆਤਮਕ ਆਨੰਦ ਦਾ ਵਸੀਲਾ) ਨਾ ਸਮਝੇ।


        


© SriGranth.org, a Sri Guru Granth Sahib resource, all rights reserved.
See Acknowledgements & Credits