Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥  

Kahai Nānak suṇhu sanṯahu so sikẖ sanmukẖ ho▫e. ||21||  

Says Nanak, listen, O Saints: such a Sikh turns toward the Guru with sincere faith, and becomes sunmukh. ||21||  

xxx॥੨੧॥
ਨਾਨਕ ਆਖਦਾ ਹੈ ਕਿ ਹੇ ਸੰਤ ਜਨੋ! ਸੁਣੋ ਉਹ ਸਿੱਖ (ਹੀ) ਖਿੜੇ-ਮੱਥੇ ਰਹਿ ਸਕਦਾ ਹੈ (ਉਸ ਦੇ ਹੀ ਅੰਦਰ ਆਤਮਕ ਖੇੜਾ ਹੋ ਸਕਦਾ ਹੈ, ਉਹੀ ਆਤਮਕ ਆਨੰਦ ਮਾਣ ਸਕਦਾ ਹੈ) ॥੨੧॥


ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਪਾਵੈ  

Je ko gur ṯe vaimukẖ hovai bin saṯgur mukaṯ na pāvai.  

One who turns away from the Guru, and becomes baymukh - without the True Guru, he shall not find liberation.  

ਵੇਮੁਖੁ = ਜਿਸ ਨੇ ਮੂੰਹ ਦੂਜੇ ਪਾਸੇ ਕੀਤਾ ਹੋਇਆ ਹੈ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ, ਮਾਇਆ ਦੇ ਪ੍ਰਭਾਵ ਤੋਂ ਖ਼ਲਾਸੀ।
(ਜਿਥੇ ਮਾਇਆ ਦੇ ਮੋਹ ਦੇ ਕਾਰਨ ਸਹਿਮ ਹੈ ਉਥੇ ਆਤਮਕ ਆਨੰਦ ਨਹੀਂ ਪਲ੍ਹਰ ਸਕਦਾ, ਪਰ) ਜੇ ਕੋਈ ਮਨੁੱਖ ਗੁਰੂ ਵਲੋਂ ਮੂੰਹ ਮੋੜ ਲਏ (ਉਸ ਨੂੰ ਆਤਮਕ ਆਨੰਦ ਨਸੀਬ ਨਹੀਂ ਹੋ ਸਕਦਾ ਕਿਉਂਕਿ) ਗੁਰੂ ਤੋਂ ਬਿਨਾ ਮਾਇਆ ਦੇ ਪ੍ਰਭਾਵ ਤੋਂ ਖ਼ਲਾਸੀ ਨਹੀਂ ਮਿਲਦੀ।


ਪਾਵੈ ਮੁਕਤਿ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ  

Pāvai mukaṯ na hor thai ko▫ī pucẖẖahu bibekī▫ā jā▫e.  

He shall not find liberation anywhere else either; go and ask the wise ones about this.  

ਹੋਰਥੈ = ਕਿਸੇ ਹੋਰ ਥਾਂ ਤੋਂ। ਬਿਬੇਕੀ = ਪਰਖ ਵਾਲਾ ਬੰਦਾ, ਵਿਚਾਰਵਾਨ। ਜਾਏ = ਜਾਇ, ਜਾ ਕੇ।
ਬੇਸ਼ੱਕ ਕਿਸੇ ਵਿਚਾਰਵਾਨਾਂ ਤੋਂ ਜਾ ਕੇ ਪੁੱਛ ਲਵੋ (ਤੇ ਤਸੱਲੀ ਕਰ ਲਵੋ, ਇਹ ਪੱਕੀ ਗੱਲ ਹੈ ਕਿ ਗੁਰੂ ਤੋਂ ਬਿਨਾ) ਕਿਸੇ ਭੀ ਹੋਰ ਥਾਂ ਤੋਂ ਮਾਇਕ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲਦੀ।


ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਪਾਏ  

Anek jūnī bẖaram āvai viṇ saṯgur mukaṯ na pā▫e.  

He shall wander through countless incarnations; without the True Guru, he shall not find liberation.  

ਭਰਮਿ ਆਵੈ = ਭਟਕ ਕੇ ਆਉਂਦਾ ਹੈ।
(ਮਾਇਆ ਦੇ ਮੋਹ ਵਿਚ ਫਸਿਆ ਮਨੁੱਖ) ਅਨੇਕਾਂ ਜੂਨੀਆਂ ਵਿਚ ਭਟਕਦਾ ਆਉਂਦਾ ਹੈ, ਗੁਰੂ ਦੀ ਸਰਨ ਤੋਂ ਬਿਨਾ ਇਸ ਮੋਹ ਤੋਂ ਖ਼ਲਾਸੀ ਨਹੀਂ ਮਿਲਦੀ।


ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ  

Fir mukaṯ pā▫e lāg cẖarṇī saṯgurū sabaḏ suṇā▫e.  

But liberation is attained, when one is attached to the feet of the True Guru, chanting the Word of the Shabad.  

xxx
ਆਖ਼ਰ ਗੁਰੂ ਦੀ ਚਰਨੀਂ ਲੱਗ ਕੇ ਹੀ ਮਾਇਆ ਦੇ ਮੋਹ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁਰੂ (ਸਹੀ ਜੀਵਨ-ਮਾਰਗ ਦਾ) ਉਪਦੇਸ਼ ਸੁਣਾਂਦਾ ਹੈ।


ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਪਾਏ ॥੨੨॥  

Kahai Nānak vīcẖār ḏekẖhu viṇ saṯgur mukaṯ na pā▫e. ||22||  

Says Nanak, contemplate this and see, that without the True Guru, there is no liberation. ||22||  

xxx॥੨੨॥
ਨਾਨਕ ਆਖਦਾ ਹੈ ਕਿ ਵਿਚਾਰ ਕੇ ਵੇਖ ਲਵੋ, ਗੁਰੂ ਤੋਂ ਬਿਨਾ ਮਾਇਆ ਦੇ ਬੰਧਨ ਤੋਂ ਆਜ਼ਾਦੀ ਨਹੀਂ ਮਿਲਦੀ, (ਤੇ ਇਸ ਮੁਕਤੀ ਤੋਂ ਬਿਨਾ ਆਤਮਕ ਆਨੰਦ ਦੀ ਪ੍ਰਾਪਤੀ ਨਹੀਂ ਹੋ ਸਕਦੀ) ॥੨੨॥


ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ  

Āvhu sikẖ saṯgurū ke pi▫āriho gāvhu sacẖī baṇī.  

Come, O beloved Sikhs of the True Guru, and sing the True Word of His Bani.  

ਸਚੀ ਬਾਣੀ = ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਜੋੜਨ ਵਾਲੀ ਬਾਣੀ।
ਹੇ ਸਤਿਗੁਰੂ ਦੇ ਪਿਆਰੇ ਸਿੱਖੋ! ਆਵੋ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੋੜਨ ਵਾਲੀ ਬਾਣੀ (ਰਲ ਕੇ) ਗਾਵੋ।


ਬਾਣੀ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ  

Baṇī ṯa gāvhu gurū kerī bāṇī▫ā sir baṇī.  

Sing the Guru's Bani, the supreme Word of Words.  

ਸਿਰ = ਸਿਰ ਉਤੇ, ਸਭ ਤੋਂ ਸ੍ਰੇਸ਼ਟ।
ਆਪਣੇ ਗੁਰੂ ਦੀ ਬਾਣੀ ਗਾਵੋ, ਇਹ ਬਾਣੀ ਹੋਰ ਸਭ ਬਾਣੀਆਂ ਨਾਲੋਂ ਸ਼ਿਰੋਮਣੀ ਹੈ।


ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ  

Jin ka▫o naḏar karam hovai hirḏai ṯinā samāṇī.  

Those who are blessed by the Lord's Glance of Grace - their hearts are imbued with this Bani.  

ਨਦਰਿ = ਮੇਹਰ ਦੀ ਨਜ਼ਰ। ਕਰਮੁ = ਬਖ਼ਸ਼ਸ਼।
ਇਹ ਬਾਣੀ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਹੀ ਟਿਕਦੀ ਹੈ ਜਿਨ੍ਹਾਂ ਉਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਹੋਵੇ, ਬਖ਼ਸ਼ਸ਼ ਹੋਵੇ।


ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ  

Pīvhu amriṯ saḏā rahhu har rang japihu sārigpāṇī.  

Drink in this Ambrosial Nectar, and remain in the Lord's Love forever; meditate on the Lord, the Sustainer of the world.  

ਹਰਿ ਰੰਗਿ = ਹਰੀ ਦੇ ਪਿਆਰ ਵਿਚ। ਸਾਰਿਗ ਪਾਣੀ = ਧਨੁਖਧਾਰੀ ਪ੍ਰਭੂ। ਕੇਰੀ = ਦੀ। ਅੰਮ੍ਰਿਤ = ਆਤਮਕ ਆਨੰਦ ਦੇਣ ਵਾਲਾ ਨਾਮ-ਜਲ।
(ਹੇ ਪਿਆਰੇ ਗੁਰਸਿੱਖੋ!) ਪਰਮਾਤਮਾ ਦਾ ਨਾਮ ਸਿਮਰੋ, ਪਰਮਾਤਮਾ ਦੇ ਪਿਆਰ ਵਿਚ ਸਦਾ ਜੁੜੇ ਰਹੋ, ਇਹ (ਆਨੰਦ ਦੇਣ ਵਾਲਾ, ਆਤਮਕ ਹੁਲਾਰਾ ਪੈਦਾ ਕਰਨ ਵਾਲਾ) ਨਾਮ-ਜਲ ਪੀਓ।


ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥  

Kahai Nānak saḏā gāvhu eh sacẖī baṇī. ||23||  

Says Nanak, sing this True Bani forever. ||23||  

xxx॥੨੩॥
ਨਾਨਕ ਆਖਦਾ ਹੈ ਕਿ (ਹੇ ਗੁਰਸਿੱਖੋ!) ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਇਹ ਬਾਣੀ ਸਦਾ ਗਾਵੋ (ਇਸੇ ਵਿਚ ਆਤਮਕ ਆਨੰਦ ਹੈ) ॥੨੩॥


ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ  

Saṯgurū binā hor kacẖī hai baṇī.  

Without the True Guru, other songs are false.  

ਸਤਿਗੁਰੂ ਬਿਨਾ = ਗੁਰ-ਆਸ਼ੇ ਤੋਂ ਉਲਟ।
ਗੁਰ-ਆਸ਼ੇ ਤੋਂ ਉਲਟ ਬਾਣੀ (ਮਾਇਆ) ਦੀ ਝਲਕ ਦੇ ਸਾਹਮਣੇ ਥਿੜਕਾ ਦੇਣ ਵਾਲੀ ਹੁੰਦੀ ਹੈ।


ਬਾਣੀ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ  

Baṇī ṯa kacẖī saṯgurū bājẖahu hor kacẖī baṇī.  

The songs are false without the True Guru; all other songs are false.  

ਕਚੀ = ਹੌਲੇ ਮੇਲ ਦੀ, ਮਨ ਨੂੰ ਨੀਵਾਂ ਕਰਨ ਵਾਲੀ, ਉੱਚੇ ਆਤਮਕ ਆਨੰਦ ਤੋਂ ਹੇਠਾਂ ਲਿਆਉਣ ਵਾਲੀ।
ਗੁਰ-ਆਸ਼ੇ ਤੋਂ ਉਲਟ ਬਾਣੀ ਮਨੁੱਖ ਦੇ ਮਨ ਨੂੰ ਆਤਮਕ ਆਨੰਦ ਦੇ ਟਿਕਾਣੇ ਤੋਂ ਹੇਠਾਂ ਡੇਗਦੀ ਹੈ।


ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ  

Kahḏe kacẖe suṇḏe kacẖe kacẖīʼn ākẖ vakẖāṇī.  

The speakers are false, and the listeners are false; those who speak and recite are false.  

ਕਚੇ = ਉਹ ਬੰਦੇ ਜਿਨ੍ਹਾਂ ਦਾ ਮਨ ਕਮਜ਼ੋਰ ਹੈ, ਜੋ ਮਾਇਆ ਦੇ ਪ੍ਰਭਾਵ ਦੇ ਸਾਹਮਣੇ ਥਿੜਕ ਸਕਦੇ ਹਨ। ਸੁਣਦੇ ਕਚੇ = ਸੁਣਨ ਵਾਲਿਆਂ ਦੇ ਮਨ ਭੀ ਥਿੜਕ ਜਾਂਦੇ ਹਨ।
ਇਹ ਪੱਕੀ ਗੱਲ ਹੈ ਕਿ ਗੁਰ-ਆਸ਼ੇ ਦੇ ਉਲਟ ਜਾਣ ਵਾਲੀ ਬਾਣੀ ਨੂੰ ਸੁਣਨ ਵਾਲਿਆਂ ਦੇ ਮਨ ਕਮਜ਼ੋਰ ਹੋ ਜਾਂਦੇ ਹਨ, ਸੁਣਨ ਵਾਲਿਆਂ ਦੇ ਮਨ ਭੀ ਥਿੜਕ ਜਾਂਦੇ ਹਨ, ਤੇ ਜੋ ਅਜੇਹੀ ਬਾਣੀ ਦੀ ਪੜ੍ਹ ਪੜ੍ਹ ਕੇ ਵਿਆਖਿਆ ਕਰਦੇ ਹਨ, ਉਹ ਭੀ ਕਮਜ਼ੋਰ ਮਨ ਦੇ ਹੋ ਜਾਂਦੇ ਹਨ।


ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਜਾਣੀ  

Har har niṯ karahi rasnā kahi▫ā kacẖẖū na jāṇī.  

They may continually chant, 'Har, Har' with their tongues, but they do not know what they are saying.  

ਕਹਿਆ = ਜੋ ਕੁਝ ਮੂੰਹੋਂ ਆਖਦੇ ਹਨ।
ਜੇ ਉਹ ਬੰਦੇ ਜੀਭ-ਨਾਲ ਹਰੀ-ਨਾਮ ਭੀ ਬੋਲਣ ਤਾਂ ਭੀ ਜੋ ਕੁਝ ਉਹ ਬੋਲਦੇ ਹਨ ਉਸ ਨਾਲ ਉਹਨਾਂ ਦੀ ਡੂੰਘੀ ਸਾਂਝ ਨਹੀਂ ਪੈਂਦੀ,


ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ  

Cẖiṯ jin kā hir la▫i▫ā mā▫i▫ā bolan pa▫e ravāṇī.  

Their consciousness is lured by Maya; they are just reciting mechanically.  

ਹਿਰਿ ਲਇਆ = ਚੁਰਾ ਲਿਆ। ਰਵਾਣੀ = ਜ਼ਬਾਨੀ ਜ਼ਬਾਨੀ, ਉਤੋਂ ਉਤੋਂ।
ਕਿਉਂਕਿ ਉਹਨਾਂ ਦੇ ਮਨ ਨੂੰ ਮਾਇਆ ਨੇ ਮੋਹ ਰੱਖਿਆ ਹੈ, ਉਹ ਜੋ ਕੁਝ ਬੋਲਦੇ ਹਨ ਜ਼ਬਾਨੀ ਜ਼ਬਾਨੀ ਹੀ ਬੋਲਦੇ ਹਨ।


ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥  

Kahai Nānak saṯgurū bājẖahu hor kacẖī baṇī. ||24||  

Says Nanak, without the True Guru, other songs are false. ||24||  

ਕਚਂ​ੀ = ਕੱਚਿਆਂ ਨੇ, ਕਮਜ਼ੋਰ ਮਨ ਵਾਲਿਆਂ ਨੇ ॥੨੪॥
ਨਾਨਕ ਆਖਦਾ ਹੈ ਕਿ ਗੁਰ-ਆਸ਼ੇ ਤੋਂ ਉਲਟ ਬਾਣੀ ਮਨੁੱਖ ਦੇ ਮਨ ਨੂੰ ਆਤਮਕ ਆਨੰਦ ਦੇ ਟਿਕਾਣੇ ਤੋਂ ਹੇਠਾਂ ਡੇਗਦੀ ਹੈ ॥੨੪॥


ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ  

Gur kā sabaḏ raṯann hai hīre jiṯ jaṛā▫o.  

The Word of the Guru's Shabad is a jewel, studded with diamonds.  

ਰਤੰਨੁ = ਰਤਨ, ਅਮੋਲਕ ਦਾਤਿ। ਜਿਤੁ = ਜਿਸ (ਸ਼ਬਦ) ਵਿਚ। ਹੀਰੇ = ਪਰਮਾਤਮਾ ਦੇ ਗੁਣ। ਜੜਾਉ = ਜੜੇ ਹੋਏ।
ਸਤਿਗੁਰੂ ਦਾ ਸ਼ਬਦ ਇਕ ਐਸੀ ਅਮੋਲਕ ਦਾਤ ਹੈ ਜਿਸ ਵਿਚ ਪਰਮਾਤਮਾ ਦੀਆਂ ਵਡਿਆਈਆਂ ਭਰੀਆਂ ਪਈਆਂ ਹਨ।


ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ  

Sabaḏ raṯan jiṯ man lāgā ehu ho▫ā samā▫o.  

The mind which is attached to this jewel, merges into the Shabad.  

ਮੰਨੁ = ਮਨ। ਏਹੁ ਸਮਾਉ = ਐਸੀ ਲੀਨਤਾ।
ਸ਼ਬਦ, ਮਾਨੋ, (ਐਸਾ) ਰਤਨ ਹੈ, ਕਿ ਉਸ ਦੀ ਰਾਹੀਂ (ਮਨੁੱਖ ਦਾ) ਮਨ (ਪਰਮਾਤਮਾ ਦੀ ਯਾਦ ਵਿਚ) ਟਿਕ ਜਾਂਦਾ ਹੈ (ਪਰਮਾਤਮਾ ਵਿਚ) ਇਕ ਅਸਚਰਜ ਲੀਨਤਾ ਬਣੀ ਰਹਿੰਦੀ ਹੈ।


ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ  

Sabaḏ seṯī man mili▫ā sacẖai lā▫i▫ā bẖā▫o.  

One whose mind is attuned to the Shabad, enshrines love for the True Lord.  

ਸਚੈ = ਸਦਾ-ਥਿਰ ਪ੍ਰਭੂ ਵਿਚ। ਭਾਉ = ਪਿਆਰ।
ਜੇ ਸ਼ਬਦ ਵਿਚ (ਮਨੁੱਖ ਦਾ) ਮਨ ਜੁੜ ਜਾਏ, ਤਾਂ (ਇਸ ਦੀ ਬਰਕਤਿ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਉਸ ਦਾ) ਪ੍ਰੇਮ ਬਣ ਜਾਂਦਾ ਹੈ।


ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ  

Āpe hīrā raṯan āpe jis no ḏe▫e bujẖā▫e.  

He Himself is the diamond, and He Himself is the jewel; one who is blessed, understands its value.  

ਬੁਝਾਇ ਦੇਇ = ਸੂਝ ਦੇਂਦਾ ਹੈ।
(ਉਸ ਦੇ ਅੰਦਰ ਪਰਮਾਤਮਾ ਦਾ) ਹੀਰਾ-ਨਾਮ ਹੀ ਟਿਕਿਆ ਰਹਿੰਦਾ ਹੈ, (ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ) ਰਤਨ-ਸ਼ਬਦ ਹੀ ਟਿਕਿਆ ਰਹਿੰਦਾ ਹੈ। (ਪਰ ਇਹ ਦਾਤ ਉਸ ਨੂੰ ਹੀ ਮਿਲਦੀ ਹੈ) ਜਿਸ ਨੂੰ (ਪ੍ਰਭੂ ਆਪ ਇਹ) ਸੂਝ ਬਖ਼ਸ਼ਦਾ ਹੈ।


ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥  

Kahai Nānak sabaḏ raṯan hai hīrā jiṯ jaṛā▫o. ||25||  

Says Nanak, the Shabad is a jewel, studded with diamonds. ||25||  

ਹੀਰਾ = ਪਰਮਾਤਮਾ ਦਾ ਨਾਮ। ਆਪੇ = ਆਪ ਹੀ ॥੨੫॥
ਨਾਨਕ ਆਖਦਾ ਹੈ ਕਿ ਗੁਰੂ ਦਾ ਸ਼ਬਦ, ਮਾਨੋ, ਇਕ ਰਤਨ ਹੈ ਜਿਸ ਵਿਚ ਪ੍ਰਭੂ ਦਾ ਨਾਮ-ਰੂਪ ਹੀਰਾ ਜੜਿਆ ਹੋਇਆ ਹੈ ॥੨੫॥


ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ  

Siv sakaṯ āp upā▫e kai karṯā āpe hukam varṯā▫e.  

He Himself created Shiva and Shakti, mind and matter; the Creator subjects them to His Command.  

ਸਿਵ = ਚੇਤਨ ਸੱਤਾ, ਜੀਵਾਤਮਾ। ਸਕਤਿ = ਮਾਇਆ। ਆਪੇ = ਆਪ ਹੀ।
ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ)।


ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ  

Hukam varṯā▫e āp vekẖai gurmukẖ kisai bujẖā▫e.  

Enforcing His Order, He Himself sees all. How rare are those who, as Gurmukh, come to know Him.  

ਹੁਕਮੁ = (ਇਹ) ਹੁਕਮ (ਕਿ ਜੀਵਾਂ ਉਤੇ) ਮਾਇਆ ਦਾ ਪ੍ਰਭਾਵ ਪਿਆ ਰਹੇ। ਗੁਰਮੁਖਿ = ਗੁਰੂ ਦੀ ਰਾਹੀਂ। ਕਿਸੈ = ਕਿਸੇ (ਵਿਰਲੇ) ਨੂੰ। ਬੁਝਾਏ = ਸੂਝ ਦੇਂਦਾ ਹੈ।
ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ), ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ।


ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ  

Ŧoṛe banḏẖan hovai mukaṯ sabaḏ man vasā▫e.  

They break their bonds, and attain liberation; they enshrine the Shabad within their minds.  

ਮੁਕਤੁ = ਮਾਇਆ ਦੇ ਪ੍ਰਭਾਵ ਤੋਂ ਆਜ਼ਾਦ ਸੁਤੰਤਰ। ਮੰਨਿ = ਮਨ ਵਿਚ।
(ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ।


ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ  

Gurmukẖ jis no āp kare so hovai ekas si▫o liv lā▫e.  

Those whom the Lord Himself makes Gurmukh, lovingly focus their consciousness on the One Lord.  

ਗੁਰਮੁਖਿ = ਗੁਰੂ ਦੇ ਰਾਹ ਉਤੇ ਤੁਰਨ ਵਾਲਾ।
ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ)।


ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥  

Kahai Nānak āp karṯā āpe hukam bujẖā▫e. ||26||  

Says Nanak, He Himself is the Creator; He Himself reveals the Hukam of His Command. ||26||  

xxx॥੨੬॥
ਨਾਨਕ ਆਖਦਾ ਹੈ ਕਿ ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ ॥੨੬॥


ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਜਾਣੀ  

Simriṯ sāsṯar punn pāp bīcẖārḏe ṯaṯai sār na jāṇī.  

The Simritees and the Shaastras discriminate between good and evil, but they do not know the true essence of reality.  

xxx
ਸਿੰਮ੍ਰਿਤੀਆਂ ਸ਼ਾਸਤ੍ਰ ਆਦਿਕ ਪੜ੍ਹਨ ਵਾਲੇ ਪੰਡਿਤ ਸਿਰਫ਼ ਇਹੀ ਵਿਚਾਰਾਂ ਕਰਦੇ ਹਨ ਕਿ (ਇਹਨਾਂ ਪੁਸਤਕਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ, ਉਹਨਾਂ ਨੂੰ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ।


ਤਤੈ ਸਾਰ ਜਾਣੀ ਗੁਰੂ ਬਾਝਹੁ ਤਤੈ ਸਾਰ ਜਾਣੀ  

Ŧaṯai sār na jāṇī gurū bājẖahu ṯaṯai sār na jāṇī.  

They do not know the true essence of reality without the Guru; they do not know the true essence of reality.  

ਤਤੈ ਸਾਰ = ਤੱਤ ਦੀ ਸੂਝ, ਅਸਲੀਅਤ ਦੀ ਸਮਝ, ਜੋ ਅਸਲ ਗ੍ਰਹਿਣ = ਜੋਗ ਵਸਤ ਹੈ ਉਸ ਦੀ ਸਮਝ, ਆਤਮਕ ਆਨੰਦ ਦੀ ਸਮਝ।
(ਇਹ ਗੱਲ ਯਕੀਨੀ ਜਾਣੋ ਕਿ) ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ।


ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ  

Ŧihī guṇī sansār bẖaram suṯā suṯi▫ā raiṇ vihāṇī.  

The world is asleep in the three modes and doubt; it passes the night of its life sleeping.  

ਤਿਹੀ ਗੁਣੀ = ਮਾਇਆ ਦੇ ਤਿੰਨ ਸੁਭਾਵਾਂ ਵਿਚ। ਭ੍ਰਮਿ = ਭਟਕ ਭਟਕ ਕੇ। ਰੈਣਿ = ਉਮਰ, ਰਾਤ।
ਜਗਤ ਤਿੰਨਾਂ ਗੁਣਾਂ ਵਿਚ ਹੀ ਭਟਕ ਭਟਕ ਕੇ ਗ਼ਾਫ਼ਿਲ ਹੋਇਆ ਪਿਆ ਹੈ, ਮਾਇਆ ਦੇ ਮੋਹ ਵਿਚ ਸੁੱਤਿਆਂ ਦੀ ਹੀ ਸਾਰੀ ਉਮਰ ਗੁਜ਼ਰ ਜਾਂਦੀ ਹੈ (ਸਿੰਮ੍ਰਿਤੀਆਂ ਸ਼ਾਸਤ੍ਰਾਂ ਦੀਆਂ ਵਿਚਾਰਾਂ ਇਸ ਨੀਂਦ ਵਿਚੋਂ ਜਗਾ ਨਹੀਂ ਸਕਦੀਆਂ)।


ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ  

Gur kirpā ṯe se jan jāge jinā har man vasi▫ā bolėh amriṯ baṇī.  

Those humble beings remain awake and aware, within whose minds, by Guru's Grace, the Lord abides; they chant the Ambrosial Word of the Guru's Bani.  

ਸੇ = ਉਹ ਬੰਦੇ। ਮਨਿ = ਮਨ ਵਿਚ।
(ਮੋਹ ਦੀ ਨੀਂਦ ਵਿਚੋਂ) ਗੁਰੂ ਦੀ ਕਿਰਪਾ ਨਾਲ (ਸਿਰਫ਼) ਉਹ ਮਨੁੱਖ ਜਾਗਦੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ ਜੋ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦੇ ਹਨ।


ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥  

Kahai Nānak so ṯaṯ pā▫e jis no an▫ḏin har liv lāgai jāgaṯ raiṇ vihāṇī. ||27||  

Says Nanak, they alone obtain the essence of reality, who night and day remain lovingly absorbed in the Lord; they pass the night of their life awake and aware. ||27||  

ਅਨਦਿਨੁ = ਹਰ ਰੋਜ਼, ਹਰ ਵੇਲੇ। ਅੰਮ੍ਰਿਤ ਬਾਣੀ = ਆਤਮਕ ਜੀਵਨ ਦੇਣ ਵਾਲੀ ਬਾਣੀ। ਜਾਗਤ = ਵਿਕਾਰਾਂ ਵਲੋਂ ਸੁਚੇਤ ਰਹਿੰਦਿਆਂ ॥੨੭॥
ਨਾਨਕ ਆਖਦਾ ਹੈ ਕਿ ਉਹੀ ਮਨੁੱਖ ਆਤਮਕ ਆਨੰਦ ਮਾਣਦਾ ਹੈ ਜੋ ਹਰ ਵੇਲੇ ਪ੍ਰਭੂ ਦੀ ਯਾਦ ਦੀ ਲਗਨ ਵਿਚ ਟਿਕਿਆ ਰਹਿੰਦਾ ਹੈ, ਤੇ ਜਿਸ ਦੀ ਉਮਰ (ਇਸ ਤਰ੍ਹਾਂ ਮੋਹ ਦੀ ਨੀਂਦ ਵਿਚੋਂ) ਜਾਗਦਿਆਂ ਬੀਤਦੀ ਹੈ ॥੨੭॥


ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ  

Māṯā ke uḏar mėh parṯipāl kare so ki▫o manhu visārī▫ai.  

He nourished us in the mother's womb; why forget Him from the mind?  

ਉਦਰ = ਪੇਟ। ਮਨਹੁ = ਮਨ ਤੋਂ। ਕਿਉ ਵਿਸਾਰੀਐ = ਵਿਸਾਰਨਾ ਨਹੀਂ ਚਾਹੀਦਾ।
(ਜੇ ਆਤਮਕ ਆਨੰਦ ਪ੍ਰਾਪਤ ਕਰਨਾ ਹੈ ਤਾਂ) ਉਸ ਪਰਮਾਤਮਾ ਨੂੰ ਕਦੇ ਭੁਲਾਣਾ ਨਹੀਂ ਚਾਹੀਦਾ, ਜੋ ਮਾਂ ਦੇ ਪੇਟ ਵਿਚ (ਭੀ) ਪਾਲਣਾ ਕਰਦਾ ਹੈ।


ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ  

Manhu ki▫o visārī▫ai evad ḏāṯā jė agan mėh āhār pahucẖāva▫e.  

Why forget from the mind such a Great Giver, who gave us sustenance in the fire of the womb?  

ਏਵਡੁ = ਇਤਨਾ ਵੱਡਾ। ਅਗਨਿ = ਅੱਗ। ਆਹਾਰੁ = ਖ਼ੁਰਾਕ।
ਇਤਨੇ ਵੱਡੇ ਦਾਤੇ ਨੂੰ ਮਨੋਂ ਭੁਲਾਣਾ ਨਹੀਂ ਚਾਹੀਦਾ ਜੋ (ਮਾਂ ਦੇ ਪੇਟ ਦੀ) ਅੱਗ ਵਿਚ (ਭੀ) ਖ਼ੁਰਾਕ ਅਪੜਾਂਦਾ ਹੈ।


ਓਸ ਨੋ ਕਿਹੁ ਪੋਹਿ ਸਕੀ ਜਿਸ ਨਉ ਆਪਣੀ ਲਿਵ ਲਾਵਏ  

Os no kihu pohi na sakī jis na▫o āpṇī liv lāv▫e.  

Nothing can harm one, whom the Lord inspires to embrace His Love.  

ਓਸ ਨੋ = ਉਸ ਬੰਦੇ ਨੂੰ। ਕਿਹੁ = ਕੁਝ।
(ਇਹ ਮੋਹ ਹੀ ਹੈ ਜੋ ਆਨੰਦ ਤੋਂ ਵਾਂਜਿਆਂ ਰੱਖਦਾ ਹੈ, ਪਰ) ਉਸ ਬੰਦੇ ਨੂੰ (ਮੋਹ ਆਦਿਕ) ਕੁਝ ਭੀ ਪੋਹ ਨਹੀਂ ਸਕਦਾ ਜਿਸ ਨੂੰ ਪ੍ਰਭੂ ਆਪਣੇ ਚਰਨਾਂ ਦੀ ਪ੍ਰੀਤ ਬਖ਼ਸ਼ਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits