Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ  

Āpṇī liv āpe lā▫e gurmukẖ saḏā samālī▫ai.  

He Himself is the love, and He Himself is the embrace; the Gurmukh contemplates Him forever.  

ਲਿਵ = ਪ੍ਰੀਤ। ਗੁਰਮੁਖਿ = ਗੁਰੂ ਦੀ ਰਾਹੀਂ। ਸਮਾਲੀਐ = ਸਿਮਰਨਾ ਚਾਹੀਦਾ ਹੈ, ਹਿਰਦੇ ਵਿਚ ਵਸਾਣਾ ਚਾਹੀਦਾ ਹੈ।
(ਪਰ ਜੀਵ ਦੇ ਕੀਹ ਵੱਸ?) ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤ ਦੇਂਦਾ ਹੈ। ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ।


ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥  

Kahai Nānak evad ḏāṯā so ki▫o manhu visārī▫ai. ||28||  

Says Nanak, why forget such a Great Giver from the mind? ||28||  

xxx॥੨੮॥
ਨਾਨਕ ਆਖਦਾ ਹੈ ਕਿ (ਜੇ ਆਤਮਕ ਆਨੰਦ ਦੀ ਲੋੜ ਹੈ ਤਾਂ) ਇਤਨੇ ਵੱਡੇ ਦਾਤਾਰ ਪ੍ਰਭੂ ਨੂੰ ਕਦੇ ਭੀ ਭੁਲਾਣਾ ਨਹੀਂ ਚਾਹੀਦਾ ॥੨੮॥


ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ  

Jaisī agan uḏar mėh ṯaisī bāhar mā▫i▫ā.  

As is the fire within the womb, so is Maya outside.  

ਉਦਰ = ਮਾਂ ਦਾ ਪੇਟ। ਬਾਹਰਿ = ਸੰਸਾਰ ਵਿਚ।
ਜਿਵੇਂ ਮਾਂ ਦੇ ਪੇਟ ਵਿਚ ਅੱਗ ਹੈ ਤਿਵੇਂ ਬਾਹਰ ਜਗਤ ਵਿਚ ਮਾਇਆ (ਦੁਖਦਾਈ) ਹੈ।


ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ  

Mā▫i▫ā agan sabẖ iko jehī karṯai kẖel racẖā▫i▫ā.  

The fire of Maya is one and the same; the Creator has staged this play.  

ਕਰਤੈ = ਕਰਤਾਰ ਨੇ।
ਮਾਇਆ ਤੇ ਅੱਗ ਇਕੋ ਜਿਹੀਆਂ ਹੀ ਹਨ, ਕਰਤਾਰ ਨੇ ਐਸੀ ਹੀ ਖੇਡ ਰਚ ਦਿੱਤੀ ਹੈ।


ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ  

Jā ṯis bẖāṇā ṯā jammi▫ā parvār bẖalā bẖā▫i▫ā.  

According to His Will, the child is born, and the family is very pleased.  

ਜਾ ਤਿਸੁ ਭਾਣਾ = ਜਦੋਂ ਉਸ ਪ੍ਰਭੂ ਨੂੰ ਚੰਗਾ ਲੱਗਾ। ਪਰਵਾਰਿ = ਪਰਵਾਰ ਵਿਚ। ਭਲਾ ਭਾਇਆ = ਪਿਆਰਾ ਲੱਗਣ ਲੱਗ ਪਿਆ।
ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਜੀਵ ਪੈਦਾ ਹੁੰਦਾ ਹੈ ਪਰਵਾਰ ਵਿਚ ਪਿਆਰਾ ਲੱਗਦਾ ਹੈ।


ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ  

Liv cẖẖuṛkī lagī ṯarisnā mā▫i▫ā amar varṯā▫i▫ā.  

Love for the Lord wears off, and the child becomes attached to desires; the script of Maya runs its course.  

ਛੁੜਕੀ = ਮੁੱਕ ਗਈ, ਟੁੱਟ ਗਈ। ਅਮਰੁ = ਹੁਕਮ। ਅਮਰੁ ਵਰਤਾਇਆ = ਹੁਕਮ ਚਲਾ ਦਿੱਤਾ, ਜ਼ੋਰ ਪਾ ਲਿਆ।
(ਪਰਵਾਰ ਦੇ ਜੀਵ ਉਸ ਨਵੇਂ ਜੰਮੇ ਬਾਲ ਨੂੰ ਪਿਆਰ ਕਰਦੇ ਹਨ, ਇਸ ਪਿਆਰ ਵਿਚ ਫਸ ਕੇ ਉਸ ਦੀ ਪ੍ਰਭੂ-ਚਰਨਾਂ ਨਾਲੋਂ) ਪ੍ਰੀਤ ਦੀ ਤਾਰ ਟੁੱਟ ਜਾਂਦੀ ਹੈ, ਮਾਇਆ ਦੀ ਤ੍ਰਿਸ਼ਨਾ ਆ ਚੰਬੜਦੀ ਹੈ, ਮਾਇਆ (ਉਸ ਉਤੇ) ਆਪਣਾ ਜ਼ੋਰ ਪਾ ਲੈਂਦੀ ਹੈ।


ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ  

Ėh mā▫i▫ā jiṯ har visrai moh upjai bẖā▫o ḏūjā lā▫i▫ā.  

This is Maya, by which the Lord is forgotten; emotional attachment and love of duality well up.  

ਜਿਤੁ = ਜਿਸ ਦੀ ਰਾਹੀਂ। ਭਾਉ ਦੂਜਾ = ਪ੍ਰਭੂ ਤੋਂ ਬਿਨਾ ਹੋਰ ਦਾ ਪਿਆਰ।
ਮਾਇਆ ਹੈ ਹੀ ਐਸੀ ਕਿ ਇਸ ਦੀ ਰਾਹੀਂ ਰੱਬ ਭੁੱਲ ਜਾਂਦਾ ਹੈ, (ਦੁਨੀਆ ਦਾ) ਮੋਹ ਪੈਦਾ ਹੋ ਜਾਂਦਾ ਹੈ, (ਰੱਬ ਤੋਂ ਬਿਨਾ) ਹੋਰ ਹੋਰ ਪਿਆਰ ਉਪਜ ਪੈਂਦਾ ਹੈ (ਫਿਰ ਅਜੇਹੀ ਹਾਲਤ ਵਿਚ ਆਤਮਕ ਆਨੰਦ ਕਿਥੋਂ ਮਿਲੇ?)


ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥  

Kahai Nānak gur parsādī jinā liv lāgī ṯinī vicẖe mā▫i▫ā pā▫i▫ā. ||29||  

Says Nanak, by Guru's Grace, those who enshrine love for the Lord find Him, in the midst of Maya. ||29||  

xxx॥੨੯॥
ਨਾਨਕ ਆਖਦਾ ਹੈ ਕਿ ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਬੰਦਿਆਂ ਦੀ ਪ੍ਰੀਤ ਦੀ ਡੋਰ ਪ੍ਰਭੂ-ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹਨਾਂ ਨੂੰ ਮਾਇਆ ਵਿਚ ਵਰਤਦਿਆਂ ਹੀ (ਆਤਮਕ ਆਨੰਦ) ਮਿਲ ਪੈਂਦਾ ਹੈ ॥੨੯॥


ਹਰਿ ਆਪਿ ਅਮੁਲਕੁ ਹੈ ਮੁਲਿ ਪਾਇਆ ਜਾਇ  

Har āp amulak hai mul na pā▫i▫ā jā▫e.  

The Lord Himself is priceless; His worth cannot be estimated.  

ਅਮੁਲਕੁ = ਜੋ ਕਿਸੇ ਕੀਮਤ ਤੋਂ ਮਿਲ ਨ ਸਕੇ।
(ਜਦ ਤਕ ਪਰਮਾਤਮਾ ਦਾ ਮਿਲਾਪ ਨਾ ਹੋਵੇ ਤਦ ਤਕ ਆਨੰਦ ਨਹੀਂ ਮਾਣਿਆ ਜਾ ਸਕਦਾ, ਪਰ) ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਪਰਮਾਤਮਾ (ਧਨ ਆਦਿਕ) ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ।


ਮੁਲਿ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ  

Mul na pā▫i▫ā jā▫e kisai vitahu rahe lok villā▫e.  

His worth cannot be estimated, even though people have grown weary of trying.  

ਮੁਲਿ = ਕੀਮਤ ਨਾਲ, ਕੀਮਤ ਦੇ ਕੇ। ਕਿਸੈ ਵਿਟਹੁ = ਕਿਸੇ ਭੀ ਬੰਦੇ ਤੋਂ। ਵਿਲਲਾਇ = ਖਪ ਖਪ ਕੇ। ਰਹੇ = ਰਹਿ ਗਏ, ਥੱਕ ਗਏ, ਹਾਰ ਗਏ।
ਜੀਵ ਖਪ ਖਪ ਕੇ ਹਾਰ ਗਏ, ਕਿਸੇ ਨੂੰ (ਧਨ ਆਦਿਕ) ਕੀਮਤ ਦੇ ਕੇ ਪਰਮਾਤਮਾ ਨਹੀਂ ਮਿਲਿਆ।


ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ  

Aisā saṯgur je milai ṯis no sir sa▫upī▫ai vicẖahu āp jā▫e.  

If you meet such a True Guru, offer your head to Him; your selfishness and conceit will be eradicated from within.  

ਆਪੁ = ਆਪਾ-ਭਾਵ।
(ਹਾਂ,) ਜੇ ਅਜੇਹਾ ਗੁਰੂ ਮਿਲ ਪਏ (ਜਿਸ ਦੇ ਮਿਲਿਆਂ ਮਨੁੱਖ ਦੇ ਅੰਦਰੋਂ ਆਪਾ-ਭਾਵ ਨਿਕਲ ਜਾਏ) ਤਾਂ ਉਸ ਗੁਰੂ ਦੇ ਅੱਗੇ ਆਪਣਾ ਸਿਰ ਭੇਟ ਕਰ ਦੇਣਾ ਚਾਹੀਦਾ ਹੈ (ਆਪਣਾ ਆਪ ਅਰਪਣ ਕਰ ਦੇਣਾ ਚਾਹੀਦਾ ਹੈ),


ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ  

Jis ḏā jī▫o ṯis mil rahai har vasai man ā▫e.  

Your soul belongs to Him; remain united with Him, and the Lord will come to dwell in your mind.  

ਜਿਸ ਦਾ = ਜਿਸ ਪਰਮਾਤਮਾ ਦਾ ਪੈਦਾ ਕੀਤਾ ਹੋਇਆ। ਜੀਉ = ਜੀਵ। ਮਨਿ = ਮਨ ਵਿਚ।
(ਤੇ ਜਿਸ ਗੁਰੂ ਦੇ ਮਿਲਿਆਂ) ਜੀਵ ਉਸ ਹਰੀ ਦੇ ਚਰਨਾਂ ਵਿਚ ਜੁੜਿਆ ਰਹੇ ਉਹ ਹਰੀ ਉਸ ਦੇ ਮਨ ਵਿਚ ਵੱਸ ਪਏ ਜਿਸ ਦਾ ਇਹ ਪੈਦਾ ਕੀਤਾ ਹੋਇਆ ਹੈ।


ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥  

Har āp amulak hai bẖāg ṯinā ke nānkā jin har palai pā▫e. ||30||  

The Lord Himself is priceless; very fortunate are those, O Nanak, who attain to the Lord. ||30||  

ਪਲੈ ਪਾਇ = (ਗੁਰੂ ਦੇ) ਲੜ ਲਾ ਦੇਂਦਾ ਹੈ ॥੩੦॥
ਹੇ ਨਾਨਕ! ਪਰਮਾਤਮਾ ਦਾ ਮੁੱਲ ਨਹੀਂ ਪੈ ਸਕਦਾ (ਕਿਸੇ ਕੀਮਤ ਤੋਂ ਨਹੀਂ ਮਿਲਦਾ, ਪਰ) ਪਰਮਾਤਮਾ ਜਿਨ੍ਹਾਂ ਨੂੰ (ਗੁਰੂ ਦੇ) ਲੜ ਲਾ ਦੇਂਦਾ ਹੈ ਉਹਨਾਂ ਦੇ ਭਾਗ ਜਾਗ ਪੈਂਦੇ ਹਨ (ਉਹ ਆਤਮਕ ਆਨੰਦ ਮਾਣਦੇ ਹਨ) ॥੩੦॥


ਹਰਿ ਰਾਸਿ ਮੇਰੀ ਮਨੁ ਵਣਜਾਰਾ  

Har rās merī man vaṇjārā.  

The Lord is my capital; my mind is the merchant.  

ਰਾਸਿ = ਵਣਜ-ਵਪਾਰ ਕਰਨ ਵਾਸਤੇ ਧਨ ਦੀ ਪੂੰਜੀ। ਵਣਜਾਰਾ = ਵਣਜ ਕਰਨ ਵਾਲਾ।
ਪਰਮਾਤਮਾ ਦਾ ਨਾਮ ਮੇਰੀ ਰਾਸਿ-ਪੂੰਜੀ ਹੈ ਤੇ ਮੇਰਾ ਮਨ ਵਪਾਰੀ ਹੋ ਗਿਆ ਹੈ।


ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ  

Har rās merī man vaṇjārā saṯgur ṯe rās jāṇī.  

The Lord is my capital, and my mind is the merchant; through the True Guru, I know my capital.  

ਸਤਿਗੁਰ ਤੇ ਜਾਣੀ = ਗੁਰੂ ਤੋਂ ਪਛਾਣ ਪ੍ਰਾਪਤ ਕੀਤੀ।
ਆਪਣੇ ਗੁਰੂ ਤੋਂ ਮੈਨੂੰ ਸਮਝ ਆਈ ਹੈ ਕਿ (ਆਤਮਕ ਆਨੰਦ ਦੀ ਖੱਟੀ ਖੱਟਣ ਲਈ) ਪਰਮਾਤਮਾ ਦਾ ਨਾਮ ਹੀ ਮੇਰੀ ਰਾਸਿ-ਪੂੰਜੀ (ਹੋ ਸਕਦੀ ਹੈ), ਮੇਰਾ ਮਨ (ਇਸ ਵਣਜ ਦਾ) ਵਪਾਰੀ ਬਣ ਗਿਆ ਹੈ।


ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ  

Har har niṯ japihu jī▫ahu lāhā kẖatihu ḏihāṛī.  

Meditate continually on the Lord, Har, Har, O my soul, and you shall collect your profits daily.  

ਜੀਅਹੁ = ਦਿਲੋਂ, ਪੂਰੇ ਪ੍ਰੇਮ ਨਾਲ। ਦਿਹਾੜੀ = ਹਰ ਰੋਜ਼।
ਤੁਸੀ ਭੀ ਪ੍ਰੇਮ ਨਾਲ ਸਦਾ ਹਰੀ ਦਾ ਨਾਮ ਜਪਿਆ ਕਰੋ, ਤੇ ਹਰ ਰੋਜ਼ (ਆਤਮਕ ਆਨੰਦ ਦਾ) ਲਾਭ ਖੱਟੋ।


ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ  

Ėhu ḏẖan ṯinā mili▫ā jin har āpe bẖāṇā.  

This wealth is obtained by those who are pleasing to the Lord's Will.  

ਭਾਣਾ = ਚੰਗਾ ਲੱਗਾ।
(ਹਰੀ-ਨਾਮ ਦਾ, ਆਤਮਕ ਆਨੰਦ ਦਾ) ਇਹ ਧਨ ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਨੂੰ ਦੇਣਾ ਪ੍ਰਭੂ ਨੂੰ ਆਪ ਹੀ ਚੰਗਾ ਲੱਗਦਾ ਹੈ।


ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥  

Kahai Nānak har rās merī man ho▫ā vaṇjārā. ||31||  

Says Nanak, the Lord is my capital, and my mind is the merchant. ||31||  

xxx॥੩੧॥
ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਮੇਰੀ ਪੂੰਜੀ ਬਣ ਗਈ ਹੈ (ਹੁਣ ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਆਨੰਦ ਦੀ ਖੱਟੀ ਖੱਟਦਾ ਹਾਂ) ॥੩੧॥


ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਜਾਇ  

Ė rasnā ṯū an ras rācẖ rahī ṯerī pi▫ās na jā▫e.  

O my tongue, you are engrossed in other tastes, but your thirsty desire is not quenched.  

ਏ ਰਸਨਾ = ਹੇ (ਮੇਰੀ) ਜੀਭ! ਅਨ ਰਸਿ = ਹੋਰ ਹੋਰ ਰਸ ਵਿਚ। ਰਾਚਿ ਰਹੀ = ਮਸਤ ਹੋ ਰਹੀ ਹੈਂ। ਪਿਆਸ = ਸੁਆਦਾਂ ਦਾ ਚਸਕਾ।
ਹੇ (ਮੇਰੀ) ਜੀਭ! ਤੂੰ ਹੋਰ ਹੋਰ ਸੁਆਦ ਵਿਚ ਮਸਤ ਹੋ ਰਹੀ ਹੈਂ, (ਇਸ ਤਰ੍ਹਾਂ) ਤੇਰਾ ਸੁਆਦਾਂ ਦਾ ਚਸਕਾ ਦੂਰ ਨਹੀਂ ਹੋ ਸਕਦਾ।


ਪਿਆਸ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਪਾਇ  

Pi▫ās na jā▫e horaṯ kiṯai jicẖar har ras palai na pā▫e.  

Your thirst shall not be quenched by any means, until you attain the subtle essence of the Lord.  

ਹੋਰਤੁ ਕਿਤੈ = ਕਿਸੇ ਹੋਰ ਥਾਂ ਤੋਂ। ਪਲੈ ਨ ਪਾਇ = ਨਹੀਂ ਮਿਲਦਾ।
ਜਿਤਨਾ ਚਿਰ ਪਰਮਾਤਮਾ ਦੇ ਸਿਮਰਨ ਦਾ ਆਨੰਦ ਪ੍ਰਾਪਤ ਨਾ ਹੋਵੇ, (ਉਤਨਾ ਚਿਰ) ਕਿਸੇ ਹੋਰ ਥਾਂ ਤੋਂ ਸੁਆਦਾਂ ਦਾ ਚਸਕਾ ਮਿਟ ਨਹੀਂ ਸਕਦਾ।


ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਤ੍ਰਿਸਨਾ ਲਾਗੈ ਆਇ  

Har ras pā▫e palai pī▫ai har ras bahuṛ na ṯarisnā lāgai ā▫e.  

If you do obtain the subtle essence of the Lord, and drink in this essence of the Lord, you shall not be troubled by desire again.  

ਪੀਐ = ਪੀਂਦਾ ਹੈ। ਬਹੁੜਿ = ਮੁੜ, ਫਿਰ।
ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਆਨੰਦ ਮਿਲ ਜਾਏ, ਜੋ ਮਨੁੱਖ ਹਰੀ-ਸਿਮਰਨ ਦਾ ਸੁਆਦ ਮਾਣਨ ਲੱਗ ਪਏ, ਉਸ ਨੂੰ ਮਾਇਆ ਦੀ ਤ੍ਰਿਸ਼ਨਾ ਨਹੀਂ ਪੋਹ ਸਕਦੀ।


ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ  

Ėhu har ras karmī pā▫ī▫ai saṯgur milai jis ā▫e.  

This subtle essence of the Lord is obtained by good karma, when one comes to meet with the True Guru.  

ਕਰਮੀ = ਪ੍ਰਭੂ ਦੀ ਮੇਹਰ ਨਾਲ।
ਪਰ ਇਹ ਹਰੀ-ਨਾਮ ਦਾ ਆਨੰਦ ਪ੍ਰਭੂ ਦੀ ਮੇਹਰ ਨਾਲ ਮਿਲਦਾ ਹੈ (ਉਸ ਨੂੰ ਮਿਲਦਾ ਹੈ) ਜਿਸ ਨੂੰ ਗੁਰੂ ਮਿਲੇ।


ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥  

Kahai Nānak hor an ras sabẖ vīsre jā har vasai man ā▫e. ||32||  

Says Nanak, all other tastes and essences are forgotten, when the Lord comes to dwell within the mind. ||32||  

ਹੋਰਿ ਅਨ ਰਸ = ਹੋਰ ਦੂਜੇ ਸਾਰੇ ਸੁਆਦ। ਸਭਿ = ਸਾਰੇ। ਮਨ = ਮਨ ਵਿਚ ॥੩੨॥
ਨਾਨਕ ਆਖਦਾ ਹੈ ਕਿ ਜਦੋਂ ਹਰੀ-ਸਿਮਰਨ ਦਾ ਆਨੰਦ ਮਨ ਵਿਚ ਵੱਸ ਪਏ, ਤਦੋਂ ਹੋਰ ਹੋਰ ਸਾਰੇ ਚਸਕੇ ਭੁੱਲ ਜਾਂਦੇ ਹਨ ॥੩੨॥


ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ  

Ė sarīrā meri▫ā har ṯum mėh joṯ rakẖī ṯā ṯū jag mėh ā▫i▫ā.  

O my body, the Lord infused His Light into you, and then you came into the world.  

xxx
ਮੇਰੇ ਸਰੀਰ! (ਤੂੰ ਦੁਨੀਆ ਦੇ ਪਦਾਰਥਾਂ ਵਿਚੋਂ ਅਨੰਦ ਢੂੰਢਦਾ ਹੈਂ, ਪਰ ਆਨੰਦ ਦਾ ਸੋਮਾ ਤਾਂ ਪਰਮਾਤਮਾ ਹੈ ਜੋ ਤੇਰੇ ਅੰਦਰ ਵੱਸਦਾ ਹੈ) ਤੂੰ ਜਗਤ ਵਿਚ ਆਇਆ ਹੀ ਤਦੋਂ, ਜਦੋਂ ਹਰੀ ਨੇ ਆਪਣੀ ਜੋਤਿ ਤੇਰੇ ਅੰਦਰ ਰੱਖ ਦਿੱਤੀ।


ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ  

Har joṯ rakẖī ṯuḏẖ vicẖ ṯā ṯū jag mėh ā▫i▫ā.  

The Lord infused His Light into you, and then you came into the world.  

xxx
(ਇਹ ਯਕੀਨ ਜਾਣ ਕਿ) ਜਦੋਂ ਪਰਮਾਤਮਾ ਨੇ ਤੇਰੇ ਅੰਦਰ ਆਪਣੀ ਜੋਤਿ ਰੱਖੀ, ਤਦੋਂ ਤੂੰ ਜਗਤ ਵਿਚ ਜੰਮਿਆ।


ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ  

Har āpe māṯā āpe piṯā jin jī▫o upā▫e jagaṯ ḏikẖā▫i▫ā.  

The Lord Himself is your mother, and He Himself is your father; He created the created beings, and revealed the world to them.  

ਜੀਉ = ਜੀਵ। ਉਪਾਇ = ਪੈਦਾ ਕਰ ਕੇ। ਜਗਤੁ ਦਿਖਾਇਆ = ਜੀਵ ਨੂੰ ਜਗਤ ਵਿਚ ਭੇਜਦਾ ਹੈ।
ਜੇਹੜਾ ਪਰਮਾਤਮਾ ਜੀਵ ਪੈਦਾ ਕਰਕੇ ਉਸ ਨੂੰ ਜਗਤ ਵਿਚ ਭੇਜਦਾ ਹੈ ਉਹ ਆਪ ਹੀ ਇਸ ਦੀ ਮਾਂ ਹੈ ਆਪ ਹੀ ਇਸ ਦਾ ਪਿਤਾ ਹੈ (ਪ੍ਰਭੂ ਆਪ ਹੀ ਮਾਪਿਆਂ ਵਾਂਗ ਜੀਵ ਨੂੰ ਹਰ ਤਰ੍ਹਾਂ ਦਾ ਸੁਖ ਦੇਂਦਾ ਹੈ, ਸੁਖ ਆਨੰਦ ਦਾ ਦਾਤਾ ਹੈ ਹੀ ਪ੍ਰਭੂ ਆਪ। ਪਰ ਜੀਵ ਜਗਤ ਵਿਚੋਂ ਮਾਇਕ ਪਦਾਰਥਾਂ ਵਿਚੋਂ ਆਨੰਦ ਭਾਲਦਾ ਹੈ)।


ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ  

Gur parsādī bujẖi▫ā ṯā cẖalaṯ ho▫ā cẖalaṯ naḏrī ā▫i▫ā.  

By Guru's Grace, some understand, and then it's a show; it seems like just a show.  

ਚਲਤੁ = ਖੇਡ, ਤਮਾਸ਼ਾ।
ਜਦੋਂ ਗੁਰੂ ਦੀ ਮੇਹਰ ਨਾਲ ਜੀਵ ਨੂੰ ਗਿਆਨ ਹੁੰਦਾ ਹੈ ਤਾਂ ਇਸ ਨੂੰ ਸਮਝ ਆਉਂਦੀ ਹੈ ਕਿ ਇਹ ਜਗਤ ਤਾਂ ਇਕ ਖੇਡ ਹੀ ਹੈ, ਫਿਰ ਜੀਵ ਨੂੰ ਇਹ ਜਗਤ (ਮਦਾਰੀ ਦਾ) ਇਕ ਤਮਾਸ਼ਾ ਹੀ ਦਿੱਸ ਪੈਂਦਾ ਹੈ (ਸਦਾ-ਥਿਰ ਰਹਿਣ ਵਾਲਾ ਆਤਮਕ ਆਨੰਦ ਇਸ ਵਿਚ ਨਹੀਂ ਹੋ ਸਕਦਾ)।


ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥  

Kahai Nānak sarisat kā mūl racẖi▫ā joṯ rākẖī ṯā ṯū jag mėh ā▫i▫ā. ||33||  

Says Nanak, He laid the foundation of the Universe, and infused His Light, and then you came into the world. ||33||  

ਮੂਲੁ ਰਚਿਆ = ਮੁੱਢ ਬੱਧਾ। ਜਿਨਿ = ਜਿਸ (ਪਰਮਾਤਮਾ) ਨੇ ॥੩੩॥
ਨਾਨਕ ਆਖਦਾ ਹੈ ਕਿ ਹੇ ਮੇਰੇ ਸਰੀਰ! ਜਦੋਂ ਪ੍ਰਭੂ ਨੇ ਜਗਤ-ਰਚਨਾ ਦਾ ਮੁੱਢ ਬੱਧਾ, ਤੇਰੇ ਅੰਦਰ ਆਪਣੀ ਜੋਤਿ ਪਾਈ, ਤਦੋਂ ਤੂੰ ਜਗਤ ਵਿਚ ਜਨਮਿਆ ॥੩੩॥


ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ  

Man cẖā▫o bẖa▫i▫ā parabẖ āgam suṇi▫ā.  

My mind has become joyful, hearing of God's coming.  

ਚਾਉ = ਆਨੰਦ। ਪ੍ਰਭ ਆਗਮੁ = ਪ੍ਰਭੂ ਦਾ ਆਉਣਾ।
ਆਪਣੀ ਹਿਰਦੇ-ਸੇਜ ਉਤੇ ਪ੍ਰਭੂ-ਪਤੀ ਦਾ ਆਉਣਾ ਮੈਂ ਸੁਣ ਲਿਆ ਹੈ (ਮੈਂ ਅਨੁਭਵ ਕਰ ਲਿਆ ਹੈ ਕਿ ਪ੍ਰਭੂ ਮੇਰੇ ਹਿਰਦੇ ਵਿਚ ਆ ਵੱਸਿਆ ਹੈ ਹੁਣ) ਮੇਰੇ ਮਨ ਵਿਚ ਆਨੰਦ ਬਣ ਗਿਆ ਹੈ।


ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ  

Har mangal gā▫o sakẖī garihu manḏar baṇi▫ā.  

Sing the songs of joy to welcome the Lord, O my companions; my household has become the Lord's Mansion.  

ਸਖੀ = ਹੇ ਸਖੀ! ਹੇ ਜਿੰਦੇ! ਮੰਗਲੁ = ਖ਼ੁਸ਼ੀ ਦਾ ਗੀਤ, ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ। ਗ੍ਰਿਹੁ = ਹਿਰਦਾ-ਘਰ। ਮੰਦਰੁ = ਪ੍ਰਭੂ ਦਾ ਨਿਵਾਸ-ਅਸਥਾਨ।
ਹੇ ਮੇਰੀ ਜਿੰਦੇ! ਮੇਰਾ ਇਹ ਹਿਰਦਾ-ਘਰ ਪ੍ਰਭੂ-ਪਤੀ ਦਾ ਨਿਵਾਸ-ਅਸਥਾਨ ਬਣ ਗਿਆ ਹੈ, ਹੁਣ ਤੂੰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾ।


ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਵਿਆਪਏ  

Har gā▫o mangal niṯ sakẖī▫e sog ḏūkẖ na vi▫āpa▫e.  

Sing continually the songs of joy to welcome the Lord, O my companions, and sorrow and suffering will not afflict you.  

ਨ ਵਿਆਪਏ = ਨਹੀਂ ਵਿਆਪਦਾ, ਆਪਣਾ ਦਬਾਉ ਨਹੀਂ ਪਾਂਦਾ।
ਹੇ ਜਿੰਦੇ! ਸਦਾ ਪ੍ਰਭੂ ਦੀ ਵਡਿਆਈ ਦਾ ਗੀਤ ਗਾਂਦੀ ਰਹੁ, (ਇਹ ਤਰ੍ਹਾਂ) ਕੋਈ ਫ਼ਿਕਰ ਕੋਈ ਦੁੱਖ (ਆਪਣਾ) ਜ਼ੋਰ ਨਹੀਂ ਪਾ ਸਕਦਾ।


ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ  

Gur cẖaran lāge ḏin sabẖāge āpṇā pir jāp▫e.  

Blessed is that day, when I am attached to the Guru's feet and meditate on my Husband Lord.  

ਸਭਾਗੇ = ਭਾਗਾਂ ਵਾਲੇ। ਜਾਪਏ = ਦਿੱਸ ਪਿਆ ਹੈ।
ਉਹ ਦਿਨ ਭਾਗਾਂ ਵਾਲੇ ਹੁੰਦੇ ਹਨ ਜਦੋਂ (ਮੱਥਾ) ਗੁਰੂ ਦੇ ਚਰਨਾਂ ਉਤੇ ਟਿਕੇ, ਪਿਆਰਾ ਪਤੀ-ਪ੍ਰਭੂ (ਹਿਰਦੇ ਵਿਚ) ਦਿੱਸ ਪੈਂਦਾ ਹੈ।


ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ  

Anhaṯ baṇī gur sabaḏ jāṇī har nām har ras bẖogo.  

I have come to know the unstruck sound current and the Word of the Guru's Shabad; I enjoy the sublime essence of the Lord, the Lord's Name.  

ਅਨਹਤ = ਇਕ-ਰਸ। ਅਨਹਤ ਬਾਣੀ = ਇਕ-ਰਸ ਸਿਫ਼ਤ-ਸਾਲਾਹ ਦੀ ਰੌ। ਸਬਦਿ = ਸ਼ਬਦ ਦੀ ਰਾਹੀਂ।
ਗੁਰੂ ਦੇ ਸ਼ਬਦ ਦੀ ਰਾਹੀਂ ਇਕ-ਰਸ ਸਿਫ਼ਤ-ਸਾਲਾਹ ਦੀ ਰੌ ਨਾਲ ਸਾਂਝ ਬਣ ਜਾਂਦੀ ਹੈ, ਪ੍ਰਭੂ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਪ੍ਰਭੂ-ਮਿਲਾਪ ਦਾ ਆਨੰਦ ਮਾਣੀਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits