Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ  

Without the Shabad, all are attached to duality. Contemplate this in your heart, and see.  

xxx
ਹਿਰਦੇ ਵਿਚ ਵਿਚਾਰ ਕੇ ਵੇਖ ਲਵੋ (ਭਾਵ, ਆਪਣਾ ਜ਼ਾਤੀ ਤਜਰਬਾ ਹੀ ਇਸ ਗੱਲ ਦੀ ਗਵਾਹੀ ਦੇ ਦੇਵੇਗਾ ਕਿ) ਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ ਸਾਰੇ ਲੋਕ (ਪ੍ਰਭੂ ਨੂੰ ਛੱਡ ਕੇ) ਹੋਰ (ਰੁਝੇਵੇਂ) ਵਿਚ ਲੱਗੇ ਰਹਿੰਦੇ ਹਨ।


ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥  

O Nanak, blessed and very fortunate are those who keep the True Lord enshrined in their hearts. ||34||  

ਉਰਧਾਰਿ = ਉਰਿ-ਧਾਰਿ, ਹਿਰਦੇ ਵਿਚ ਧਾਰ ਕੇ। ਉਰ = ਹਿਰਦਾ ॥੩੪॥
ਹੇ ਨਾਨਕ! ਉਹ ਮਨੁੱਖ ਵੱਡੇ ਹਨ ਤੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਸੱਚੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਿਆ ਹੈ ॥੩੪॥


ਗੁਰਮੁਖਿ ਰਤਨੁ ਲਹੈ ਲਿਵ ਲਾਇ  

The Gurmukh obtains the jewel, lovingly focused on the Lord.  

ਗੁਰਮੁਖਿ = ਜੋ ਮਨੁੱਖ ਗੁਰੂ ਦੇ ਸਨਮੁਖ ਹੈ। ਰਤਨੁ = ਪ੍ਰਭੂ ਦਾ ਨਾਮ-ਰੂਪ ਕੀਮਤੀ ਪਦਾਰਥ।
ਜੋ ਮਨੁੱਖ ਗੁਰੂ ਦੇ ਕਹੇ ਤੇ ਤੁਰਦਾ ਹੈ ਉਹ (ਪ੍ਰਭੂ ਵਿਚ) ਸੁਰਤ ਜੋੜ ਕੇ ਪ੍ਰਭੂ-ਨਾਮ-ਰੂਪ ਰਤਨ ਲੱਭ ਲੈਂਦਾ ਹੈ,


ਗੁਰਮੁਖਿ ਪਰਖੈ ਰਤਨੁ ਸੁਭਾਇ  

The Gurmukh intuitively recognizes the value of this jewel.  

ਸੁਭਾਇ = ਸੁਤੇ ਹੀ, ਸੁਭਾਵਕ ਹੀ {ਨੋਟ: ਜਿਵੇਂ 'ਨਾਉ' ਤੋਂ 'ਨਾਇ' ਕਰਣ ਕਾਰਕ ਹੈ ਤਿਵੇਂ 'ਭਾਉ' ਤੋਂ 'ਭਾਇ'। 'ਸੁਭਾਉ' ਅਸਲ ਵਿਚ ਹੈ 'ਸ੍ਵਭਾਵ' = ਆਪਣਾ ਪਿਆਰ, ਆਪਣੀ ਲਗਨ}, ਆਪਣੀ ਲਗਨ ਨਾਲ ਹੀ।
ਉਹ ਮਨੁੱਖ (ਇਸ) ਆਪਣੀ ਲਗਨ ਨਾਲ ਹੀ ਨਾਮ-ਰਤਨ ਦੀ ਕਦਰ ਜਾਣ ਲੈਂਦਾ ਹੈ।


ਗੁਰਮੁਖਿ ਸਾਚੀ ਕਾਰ ਕਮਾਇ  

The Gurmukh practices Truth in action.  

xxx
(ਬੱਸ! ਇਹੀ) ਸੱਚੀ ਕਾਰ ਗੁਰਮੁਖ ਕਮਾਂਦਾ ਹੈ,


ਗੁਰਮੁਖਿ ਸਾਚੇ ਮਨੁ ਪਤੀਆਇ  

The mind of the Gurmukh is pleased with the True Lord.  

ਪਤੀਆਇ = ਤਸੱਲੀ ਕਰਾ ਲੈਂਦਾ ਹੈ, ਗਿਝਾ ਲੈਂਦਾ ਹੈ।
ਤੇ ਗੁਰਮੁਖ ਸੱਚੇ ਪ੍ਰਭੂ ਵਿਚ ਆਪਣੇ ਮਨ ਨੂੰ ਗਿਝਾ ਲੈਂਦਾ ਹੈ।


ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ  

The Gurmukh sees the unseen, when it pleases the Lord.  

ਅਲਖੁ = ਜਿਸ ਦਾ ਕੋਈ ਖ਼ਾਸ ਲੱਛਣ ਨਾਹ ਦਿੱਸੇ। ਲਖਾਏ = ਸੂਝ ਪੈਦਾ ਕਰ ਦੇਂਦਾ ਹੈ। ਤਿਸੁ = ਉਸ ਪ੍ਰਭੂ ਨੂੰ।
(ਜਦੋਂ) ਉਸ ਪ੍ਰਭੂ ਨੂੰ ਭਾਉਂਦਾ ਹੈ ਤਾਂ ਗੁਰਮੁਖ ਉਸ ਅਲੱਖ ਪ੍ਰਭੂ (ਦੇ ਗੁਣਾਂ ਦੀ ਹੋਰਨਾਂ ਨੂੰ ਭੀ) ਸੂਝ ਪਾ ਦੇਂਦਾ ਹੈ।


ਨਾਨਕ ਗੁਰਮੁਖਿ ਚੋਟ ਖਾਵੈ ॥੩੫॥  

O Nanak, the Gurmukh does not have to endure punishment. ||35||  

ਚੋਟ = ਮਾਰ ॥੩੫॥
ਹੇ ਨਾਨਕ! ਜੋ ਮਨੁੱਖ ਗੁਰੂ ਦੇ ਕਹੇ ਤੇ ਤੁਰਦਾ ਹੈ ਉਹ (ਵਿਕਾਰਾਂ ਦੀ) ਮਾਰ ਨਹੀਂ ਖਾਂਦਾ ॥੩੫॥


ਗੁਰਮੁਖਿ ਨਾਮੁ ਦਾਨੁ ਇਸਨਾਨੁ  

The Gurmukh is blessed with the Name, charity and purification.  

ਗੁਰਮੁਖਿ ਨਾਮੁ = ਗੁਰਮੁਖਿ ਮਨੁੱਖ ਦਾ ਹੀ ਨਾਮ (ਜਪਣਾ ਪ੍ਰਵਾਨ ਹੈ), ਗੁਰੂ ਦੇ ਹੁਕਮ ਵਿਚ ਤੁਰ ਕੇ ਹੀ ਨਾਮ ਸਿਮਰਨਾ ਠੀਕ ਹੈ। ਸਤਗੁਰੁ ਪੁਰਖ ਨ ਮੰਨਿਓ ਸਬਦਿ ਨ ਲਗੋ ਪਿਆਰ ॥ ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰ ਸਿਰੀ ਰਾਗੁ ਮ: ੩ ॥
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ, ਉਸ ਦਾ ਨਾਮ ਜਪਣਾ ਦਾਨ ਕਰਨਾ ਤੇ ਇਸ਼ਨਾਨ ਕਰਨਾ ਪ੍ਰਵਾਨ ਹੈ।


ਗੁਰਮੁਖਿ ਲਾਗੈ ਸਹਜਿ ਧਿਆਨੁ  

The Gurmukh centers his meditation on the celestial Lord.  

xxx
ਗੁਰੂ ਦੇ ਸਨਮੁਖ ਹੋਇਆਂ ਹੀ ਅਡੋਲ ਅਵਸਥਾ ਵਿਚ ਸੁਰਤ ਜੁੜਦੀ ਹੈ।


ਗੁਰਮੁਖਿ ਪਾਵੈ ਦਰਗਹ ਮਾਨੁ  

The Gurmukh obtains honor in the Court of the Lord.  

xxx
ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।


ਗੁਰਮੁਖਿ ਭਉ ਭੰਜਨੁ ਪਰਧਾਨੁ  

The Gurmukh obtains the Supreme Lord, the Destroyer of fear.  

ਭਉ ਭੰਜਨੁ = ਦੁਨੀਆ ਵਾਲੇ ਡਰ-ਸਹਿਮ ਨਾਸ ਕਰਨ ਵਾਲਾ ਪ੍ਰਭੂ। ਪਰਧਾਨੁ = ਸਭ ਦਾ ਮੁਖੀ, ਸਭ ਦਾ ਮਾਲਕ। ਗੁਰਮੁਖਿ...ਪਰਧਾਨੁ = ਗੁਰਮੁਖਿ (ਪਾਵੈ) ਭਉ ਭੰਜਨੁ ਪਰਧਾਨੁ।
ਉਹ ਉਸ ਪ੍ਰਭੂ ਨੂੰ ਮਿਲ ਪੈਂਦਾ ਹੈ ਜੋ ਡਰ-ਸਹਿਮ ਨਾਸ ਕਰਨ ਵਾਲਾ ਹੈ ਤੇ ਜੋ ਸਭ ਦਾ ਮਾਲਕ ਹੈ।


ਗੁਰਮੁਖਿ ਕਰਣੀ ਕਾਰ ਕਰਾਏ  

The Gurmukh does good deeds, an inspires others to do so.  

ਕਰਣੀ ਕਾਰ = ਕਰਨ-ਯੋਗ ਕੰਮ।
ਗੁਰਮੁਖ ਮਨੁੱਖ (ਹੋਰਨਾਂ ਪਾਸੋਂ ਭੀ ਇਹੀ, ਭਾਵ, ਗੁਰੂ ਦੇ ਹੁਕਮ ਵਿਚ ਤੁਰਨ ਵਾਲਾ) ਕਰਨ-ਜੋਗ ਕੰਮ ਕਰਾਂਦਾ ਹੈ,


ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥  

O Nanak, the Gurmukh unites in the Lord's Union. ||36||  

xxx॥੩੬॥
(ਤੇ ਇਸ ਤਰ੍ਹਾਂ ਉਹਨਾਂ ਨੂੰ) ਹੇ ਨਾਨਕ! (ਪ੍ਰਭੂ ਦੇ) ਮੇਲ ਵਿਚ ਮਿਲਾ ਦੇਂਦਾ ਹੈ ॥੩੬॥


ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ  

The Gurmukh understands the Simritees, the Shaastras and the Vedas.  

xxx
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ, ਉਹ (ਮਾਨੋ) ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦਾ ਗਿਆਨ ਹਾਸਲ ਕਰ ਚੁਕਾ ਹੈ, (ਭਾਵ, ਗੁਰੂ ਦੇ ਹੁਕਮ ਵਿਚ ਤੁਰਨਾ ਹੀ ਗੁਰਮੁਖਿ ਲਈ ਵੇਦਾਂ ਸ਼ਾਸਤ੍ਰਾਂ ਤੇ ਸਿਮ੍ਰਿਤੀਆਂ ਦਾ ਗਿਆਨ ਹੈ)।


ਗੁਰਮੁਖਿ ਪਾਵੈ ਘਟਿ ਘਟਿ ਭੇਦ  

The Gurmukh knows the secrets of each and every heart.  

ਭੇਦ = ਰਮਜ਼, ਰਾਜ਼, ਭੇਤ ਦੀ ਗੱਲ। ਘਟਿ ਘਟਿ = ਹਰੇਕ ਘਟ ਵਿਚ ਵਿਆਪਕ ਪ੍ਰਭੂ।
ਗੁਰੂ ਦੇ ਹੁਕਮ ਵਿਚ ਤੁਰ ਕੇ ਉਹ ਹਰੇਕ ਘਟ ਵਿਚ ਵਿਆਪਕ ਪ੍ਰਭੂ ਦਾ (ਸਰਬ-ਵਿਆਪਕਤਾ ਦਾ) ਭੇਤ ਸਮਝ ਲੈਂਦਾ ਹੈ,


ਗੁਰਮੁਖਿ ਵੈਰ ਵਿਰੋਧ ਗਵਾਵੈ  

The Gurmukh eliminates hate and envy.  

xxx
(ਇਸ ਵਾਸਤੇ) ਗੁਰਮੁਖਿ (ਦੂਜਿਆਂ ਨਾਲ) ਵੈਰ-ਵਿਰੋਧ ਰੱਖਣਾ ਭੁਲਾ ਦੇਂਦਾ ਹੈ,


ਗੁਰਮੁਖਿ ਸਗਲੀ ਗਣਤ ਮਿਟਾਵੈ  

The Gurmukh erases all accounting.  

ਗਣਤ = ਲੇਖਾ, ਹਿਸਾਬ॥
ਇਸ ਵੈਰ-ਵਿਰੋਧ ਦਾ) ਸਾਰਾ ਲੇਖਾ ਹੀ ਮਿਟਾ ਦੇਂਦਾ ਹੈ (ਭਾਵ, ਕਦੇ ਇਹ ਸੋਚ ਮਨ ਵਿਚ ਆਉਣ ਹੀ ਨਹੀਂ ਦੇਂਦਾ ਕਿ ਕਿਸੇ ਨੇ ਕਦੇ ਉਸ ਨਾਲ ਵਧੀਕੀ ਕੀਤੀ)।


ਗੁਰਮੁਖਿ ਰਾਮ ਨਾਮ ਰੰਗਿ ਰਾਤਾ  

The Gurmukh is imbued with love for the Lord's Name.  

xxx
ਜੋ ਮਨੁੱਖ ਗੁਰੂ ਦੇ ਸਨਮੁਖ ਹੈ, ਉਹ ਪ੍ਰਭੂ ਦੇ ਨਾਮ ਦੇ ਪਿਆਰ ਵਿਚ ਰੱਤਾ ਰਹਿੰਦਾ ਹੈ।


ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥  

O Nanak, the Gurmukh realizes his Lord and Master. ||37||  

xxx॥੩੭॥
ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਨੇ ਖਸਮ (-ਪ੍ਰਭੂ) ਨੂੰ ਪਛਾਣ ਲਿਆ ਹੈ ॥੩੭॥


ਬਿਨੁ ਗੁਰ ਭਰਮੈ ਆਵੈ ਜਾਇ  

Without the Guru, one wanders, coming and going in reincarnation.  

ਭਰਮੈ = ਭਟਕਦਾ ਹੈ।
ਸਤਿਗੁਰੂ (ਦੀ ਸਰਨ ਆਉਣ) ਤੋਂ ਬਿਨਾ (ਮਨੁੱਖ ਮਾਇਆ ਵਿਚ) ਭਟਕਦਾ ਹੈ ਤੇ ਜੰਮਦਾ ਮਰਦਾ ਰਹਿੰਦਾ ਹੈ।


ਬਿਨੁ ਗੁਰ ਘਾਲ ਪਵਈ ਥਾਇ  

Without the Guru, one's work is useless.  

ਥਾਇ ਨ ਪਵਈ = ਕਬੂਲ ਨਹੀਂ ਹੁੰਦੀ।
ਗੁਰ-ਸਰਣ ਤੋਂ ਬਿਨਾ ਕੋਈ ਮੇਹਨਤ ਕਬੂਲ ਨਹੀਂ ਪੈਂਦੀ (ਕਿਉਂਕਿ "ਹਉ" ਟਿਕੀ ਰਹਿੰਦੀ ਹੈ)।


ਬਿਨੁ ਗੁਰ ਮਨੂਆ ਅਤਿ ਡੋਲਾਇ  

Without the Guru, the mind is totally unsteady.  

ਮਨੂਆ = ਚੰਚਲ ਮਨ ('ਮਨ' ਲਫ਼ਜ਼ ਤੋਂ 'ਮਨੂਆ' 'ਅਲਪਾਰਥਕ ਨਾਂਵ' ਹੈ; ਵੇਖੋ 'ਗੁਰਬਾਣੀ ਵਿਆਕਰਣ')। ਡੋਲਾਇ = ਡੋਲਦਾ ਹੈ, ਸਂਹਸਿਆਂ ਵਿਚ ਪਿਆ ਰਹਿੰਦਾ ਹੈ।
ਸਤਿਗੁਰੂ ਤੋਂ ਬਿਨਾ ਇਹ ਚੰਚਲ ਮਨ ਬਹੁਤ ਸਂਹਸਿਆਂ ਵਿਚ ਰਹਿੰਦਾ ਹੈ,


ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ  

Without the Guru, one is unsatisfied, and eats poison.  

ਬਿਖੁ = ਵਿਹੁ, ਜ਼ਹਿਰ। ਤ੍ਰਿਪਤਿ = ਸੰਤੋਖ।
ਸਤਿਗੁਰੂ ਤੋਂ ਬਿਨਾ ਇਹ ਜ਼ਹਿਰ ਖਾ ਖਾ ਕੇ (ਭਾਵ ਦੁਨੀਆ ਦੇ ਪਦਾਰਥ ਮਾਣ ਮਾਣ ਕੇ) ਰੱਜੀਦਾ ਨਹੀਂ।


ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ  

Without the Guru, one is stung by the poisonous snake of Maya, and dies.  

ਬਿਸੀਅਰੁ = ਸੱਪ (ਜਗਤ ਦਾ ਮੋਹ)।
ਗੁਰੂ (ਦੇ ਰਾਹ ਤੇ ਤੁਰਨ) ਤੋਂ ਬਿਨਾ (ਜਗਤ ਦਾ ਮੋਹ-ਰੂਪ) ਸੱਪ ਡੰਗ ਮਾਰਦਾ ਰਹਿੰਦਾ ਹੈ, (ਜ਼ਿੰਦਗੀ ਦੇ ਸਫ਼ਰ ਦੇ) ਅੱਧ ਵਿਚ ਹੀ (ਆਤਮਕ ਮੌਤੇ) ਮਰੀਦਾ ਹੈ।


ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥  

O Nanak without the Guru, all is lost. ||38||  

xxx॥੩੮॥
ਹੇ ਨਾਨਕ! ਸਤਿਗੁਰੂ ਦੇ (ਹੁਕਮ ਵਿਚ ਤੁਰਨ) ਤੋਂ ਬਿਨਾ ਮਨੁੱਖ ਨੂੰ (ਆਤਮਕ ਜੀਵਨ ਵਿਚ) ਘਾਟਾ ਹੀ ਘਾਟਾ ਰਹਿੰਦਾ ਹੈ ॥੩੮॥


ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ  

One who meets the Guru is carried across.  

xxx
ਜਿਸ ਮਨੁੱਖ ਨੂੰ ਸਤਿਗੁਰ ਮਿਲ ਪੈਂਦਾ ਹੈ ਉਸ ਨੂੰ (ਉਹ "ਦੁਤਰ ਸਾਗਰ" ਤੋਂ) ਪਾਰ ਲੰਘਾ ਲੈਂਦਾ ਹੈ,


ਅਵਗਣ ਮੇਟੈ ਗੁਣਿ ਨਿਸਤਾਰੈ  

His sins are erased, and he is emancipated through virtue.  

ਗੁਣਿ = ਗੁਣ ਦੀ ਰਾਹੀਂ, ਗੁਣ ਦੇ ਕੇ।
ਗੁਰੂ ਉਸ ਦੇ ਅਉਗਣ ਮਿਟਾ ਦੇਂਦਾ ਹੈ ਤੇ ਗੁਣ ਦੇ ਕੇ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।


ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ  

The supreme peace of liberation is attained, contemplating the Word of the Guru's Shabad.  

xxx
ਸਤਿਗੁਰੂ ਦਾ ਸ਼ਬਦ ਵਿਚਾਰ ਕੇ ਉਸ ਨੂੰ (ਮਾਇਆ ਦੇ ਬੰਧਨਾਂ ਤੋਂ) ਆਜ਼ਾਦੀ ਦਾ ਵੱਡਾ ਸੁਖ ਮਿਲਦਾ ਹੈ।


ਗੁਰਮੁਖਿ ਕਦੇ ਆਵੈ ਹਾਰਿ  

The Gurmukh is never defeated.  

ਹਾਰਿ = ਹਾਰ ਕੇ।
ਜੋ ਮਨੁੱਖ ਗੁਰੂ ਦੇ ਸਨਮੁਖ (ਹੈ ਉਹ ਜ਼ਿੰਦਗੀ ਦੀ ਬਾਜ਼ੀ ਕਦੇ) ਹਾਰ ਕੇ ਨਹੀਂ ਆਉਂਦਾ।


ਤਨੁ ਹਟੜੀ ਇਹੁ ਮਨੁ ਵਣਜਾਰਾ  

In the store of the body, this mind is the merchant;  

ਹਟੜੀ = ਸੋਹਣੀ ਜਿਹੀ ਹੱਟੀ ('ਹਟ' ਤੋਂ 'ਹਟੜੀ' 'ਅਲਪਾਰਥਕ ਨਾਂਵ' ਹੈ; ਵੇਖੋ 'ਗੁਰਬਾਣੀ ਵਿਆਕਰਣ')।
ਗੁਰਮੁਖ (ਆਪਣੇ) ਸਰੀਰ ਨੂੰ ਸੋਹਣੀ ਜਿਹੀ ਹੱਟੀ ਤੇ ਮਨ ਨੂੰ ਵਪਾਰੀ ਬਣਾਂਦਾ ਹੈ,


ਨਾਨਕ ਸਹਜੇ ਸਚੁ ਵਾਪਾਰਾ ॥੩੯॥  

O Nanak, it deals intuitively in Truth. ||39||  

ਸਹਜੇ = 'ਸਹਜ' ਅਵਸਥਾ ਵਿਚ ਜੁੜ ਕੇ, ਆਤਮਕ ਅਡੋਲਤਾ ਵਿਚ ਟਿਕ ਕੇ ॥੩੯॥
ਹੇ ਨਾਨਕ! ਅਡੋਲਤਾ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਵਣਜ ਕਰਦਾ ਹੈ ॥੩੯॥


ਗੁਰਮੁਖਿ ਬਾਂਧਿਓ ਸੇਤੁ ਬਿਧਾਤੈ  

The Gurmukh is the bridge, built by the Architect of Destiny.  

ਸੇਤੁ = ਪੁਲ। ਬਿਧਾਤੈ = ਵਿਧਾਤਾ ਨੇ, ਕਰਤਾਰ ਨੇ।
ਕਰਤਾਰ ਨੇ (ਸੰਸਾਰ-ਸਮੁੰਦਰ ਤੇ) ਗੁਰਮੁਖਿ-ਰੂਪ ਪੁਲ ਬੰਨ੍ਹ ਦਿੱਤਾ (ਜਿਵੇਂ ਰਾਮਚੰਦ੍ਰ ਜੀ ਨੇ ਸੀਤਾ ਨੂੰ ਲਿਆਉਣ ਵਾਸਤੇ ਸਮੁੰਦਰ ਤੇ ਪੁਲ ਬੱਧਾ ਸੀ)।


ਲੰਕਾ ਲੂਟੀ ਦੈਤ ਸੰਤਾਪੈ  

The demons of passion which plundered Sri Lanka - the body - have been conquered.  

ਦੈਤ = ਰਾਖਸ਼। ਸੰਤਾਪੈ = ਦੁਖੀ ਕਰਦਾ ਹੈ।
(ਰਾਮਚੰਦ੍ਰ ਜੀ ਨੇ) ਲੰਕਾ ਲੁੱਟੀ ਤੇ ਰਾਖਸ਼ ਮਾਰੇ, (ਤਿਵੇਂ ਗੁਰੂ ਨੇ ਕਾਮਾਦਿਕਾਂ ਦੇ ਵੱਸ ਵਿਚ ਪਏ ਸਰੀਰ ਨੂੰ ਉਹਨਾਂ ਤੋਂ ਛੁਡਾ ਲਿਆ ਤੇ ਉਹ ਪੰਜ ਦੂਤ ਵੱਸ ਵਿਚ ਹੋ ਗਏ)।


ਰਾਮਚੰਦਿ ਮਾਰਿਓ ਅਹਿ ਰਾਵਣੁ  

Ram Chand - the mind - has slaughtered Raawan - pride;  

ਰਾਮਚੰਦਿ = ਸ੍ਰੀ ਰਾਮ ਚੰਦ ਨੇ। ਅਹਿ = ਸੱਪ (ਮਨ)।
ਰਾਮਚੰਦ੍ਰ (ਜੀ) ਨੇ ਰਾਵਣ ਨੂੰ ਮਾਰਿਆ ਤਿਵੇਂ ਗੁਰਮੁਖ ਨੇ ਮਨ-ਸੱਪ ਨੂੰ ਮਾਰ ਦਿੱਤਾ;


ਭੇਦੁ ਬਭੀਖਣ ਗੁਰਮੁਖਿ ਪਰਚਾਇਣੁ  

the Gurmukh understands the secret revealed by Babheekhan.  

ਪਰਚਾਇਣੁ = ਉਪਦੇਸ਼। ਬਭੀਖਣ = ਰਾਵਣ ਦਾ ਭਾਈ ਜਿਸ ਨੇ ਰਾਮ ਚੰਦ੍ਰ ਜੀ ਨੂੰ ਸਾਰੇ ਭੇਤ ਦੱਸੇ ਸਨ।
ਸਤਿਗੁਰੂ ਦਾ ਉਪਦੇਸ਼ (ਮਨ ਨੂੰ ਮਾਰਨ ਵਿਚ ਇਉਂ ਕੰਮ ਆਇਆ ਜਿਵੇਂ) ਬਭੀਖਣ ਦਾ ਭੇਤ ਦੱਸਣਾ (ਰਾਵਣ ਨੂੰ ਮਾਰਨ ਲਈ ਕੰਮ ਆਇਆ)।


ਗੁਰਮੁਖਿ ਸਾਇਰਿ ਪਾਹਣ ਤਾਰੇ  

The Gurmukh carries even stones across the ocean.  

ਸਾਇਰਿ = ਸਾਗਰ ਉਤੇ। ਪਾਹਣ = ਪੱਥਰ।
(ਰਾਮਚੰਦ੍ਰ ਜੀ ਨੇ ਪੁਲ ਬੰਨ੍ਹਣ ਵੇਲੇ ਪੱਥਰ ਸਮੁੰਦਰ ਤੇ ਤਾਰੇ) ਸਤਿਗੁਰੂ ਨੇ (ਸੰਸਾਰ-) ਸਮੁੰਦਰ ਤੋਂ (ਪੱਥਰ-ਦਿਲਾਂ ਨੂੰ) ਤਾਰ ਦਿੱਤਾ,


ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥  

The Gurmukh saves millions of people. ||40||  

xxx॥੪੦॥
ਗੁਰੂ ਦੀ ਰਾਹੀਂ ਤੇਤੀ ਕਰੋੜ (ਭਾਵ, ਬੇਅੰਤ ਜੀਵ) ਤਰ ਗਏ ਹਨ ॥੪੦॥


ਗੁਰਮੁਖਿ ਚੂਕੈ ਆਵਣ ਜਾਣੁ  

The comings and goings in reincarnation are ended for the Gurmukh.  

xxx
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ,


ਗੁਰਮੁਖਿ ਦਰਗਹ ਪਾਵੈ ਮਾਣੁ  

The Gurmukh is honored in the Court of the Lord.  

xxx
ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ।


ਗੁਰਮੁਖਿ ਖੋਟੇ ਖਰੇ ਪਛਾਣੁ  

The Gurmukh distinguishes the true from the false.  

ਪਛਾਣੁ = ਪਛਾਣੂ।
ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ।


ਗੁਰਮੁਖਿ ਲਾਗੈ ਸਹਜਿ ਧਿਆਨੁ  

The Gurmukh focuses his meditation on the celestial Lord.  

ਸਹਜਿ = ਸਹਜ ਵਿਚ, ਆਤਮਕ ਅਡੋਲਤਾ ਵਿਚ।
(ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤ ਜੁੜੀ ਰਹਿੰਦੀ ਹੈ।


ਗੁਰਮੁਖਿ ਦਰਗਹ ਸਿਫਤਿ ਸਮਾਇ  

In the Court of the Lord, the Gurmukh is absorbed in His Praises.  

xxx
ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ।


ਨਾਨਕ ਗੁਰਮੁਖਿ ਬੰਧੁ ਪਾਇ ॥੪੧॥  

O Nanak, the Gurmukh is not bound by bonds. ||41||  

ਬੰਧੁ = ਰੋਕ। ਗੁਰਮੁਖਿ = ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ॥੪੧॥
(ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ ॥੪੧॥


ਗੁਰਮੁਖਿ ਨਾਮੁ ਨਿਰੰਜਨ ਪਾਏ  

The Gurmukh obtains the Name of the Immaculate Lord.  

ਨਿਰੰਜਨ = ਨਿਰ-ਅੰਜਨ, ਮਾਇਆ ਤੋਂ ਰਹਿਤ (ਅੰਜਨੁ = ਸੁਰਮਾ, ਕਾਲਖ, ਮਾਇਆ ਦੀ ਕਾਲਖ)।
ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ,


ਗੁਰਮੁਖਿ ਹਉਮੈ ਸਬਦਿ ਜਲਾਏ  

Through the Shabad, the Gurmukh burns away his ego.  

xxx
(ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ।


ਗੁਰਮੁਖਿ ਸਾਚੇ ਕੇ ਗੁਣ ਗਾਏ  

The Gurmukh sings the Glorious Praises of the True Lord.  

xxx
ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ,


ਗੁਰਮੁਖਿ ਸਾਚੈ ਰਹੈ ਸਮਾਏ  

The Gurmukh remains absorbed in the True Lord.  

ਸਾਚੈ = ਸੱਚੇ ਪ੍ਰਭੂ ਵਿਚ।
ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ।


ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ  

Through the True Name, the Gurmukh is honored and exalted.  

ਸਾਚਿ = ਸੱਚ ਵਿਚ। ਨਾਮਿ = ਨਾਮ ਵਿਚ। ਪਤਿ = ਇੱਜ਼ਤ।
ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ।


ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥  

O Nanak, the Gurmukh understands all the worlds. ||42||  

xxx॥੪੨॥
ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) ॥੪੨॥


ਕਵਣ ਮੂਲੁ ਕਵਣ ਮਤਿ ਵੇਲਾ  

What is the root, the source of all? What teachings hold for these times?  

ਮੂਲੁ = ਮੁੱਢ। ਵੇਲਾ = ਸਮਾ।
(ਪ੍ਰਸ਼ਨ:)-(ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ?


ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ  

Who is your guru? Whose disciple are you?  

xxx
ਤੇਰਾ ਕੌਣ ਗੁਰੂ ਹੈ, ਜਿਸ ਦਾ ਤੂੰ ਚੇਲਾ ਹੈਂ?


ਕਵਣ ਕਥਾ ਲੇ ਰਹਹੁ ਨਿਰਾਲੇ  

What is that speech, by which you remain unattached?  

ਕਥਾ = ਗੱਲ। ਕਵਣ ਕਥਾ ਲੇ = ਕੇਹੜੀ ਗੱਲ ਨਾਲ। ਨਿਰਾਲੇ = ਵੱਖਰੇ, ਨਿਰਲੇਪ।
ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?


ਬੋਲੈ ਨਾਨਕੁ ਸੁਣਹੁ ਤੁਮ ਬਾਲੇ  

Listen to what we say, O Nanak, you little boy.  

ਬਾਲੇ = ਹੇ ਬਾਲਕ!
ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ-) ਹੇ ਬਾਲਕ (ਨਾਨਕ!) ਸੁਣ,


ਏਸੁ ਕਥਾ ਕਾ ਦੇਇ ਬੀਚਾਰੁ  

Give us your opinion on what we have said.  

xxx
(ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ,


ਭਵਜਲੁ ਸਬਦਿ ਲੰਘਾਵਣਹਾਰੁ ॥੪੩॥  

How can the Shabad carry us across the terrifying world-ocean?" ||43||  

ਸਬਦਿ = ਸ਼ਬਦ ਦੀ ਰਾਹੀਂ। ਲੰਘਾਵਣਹਾਰੁ = ਲੰਘਾਣ-ਯੋਗਾ, ਲੰਘਾਣ ਦੇ ਸਮਰੱਥ ॥੪੩॥
(ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ ॥੪੩॥


        


© SriGranth.org, a Sri Guru Granth Sahib resource, all rights reserved.
See Acknowledgements & Credits