Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਪਵਨ ਅਰੰਭੁ ਸਤਿਗੁਰ ਮਤਿ ਵੇਲਾ  

From the air came the beginning. This is the age of the True Guru's Teachings.  

ਪਵਨ = ਪ੍ਰਾਣ।
(ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ।


ਸਬਦੁ ਗੁਰੂ ਸੁਰਤਿ ਧੁਨਿ ਚੇਲਾ  

The Shabad is the Guru, upon whom I lovingly focus my consciousness; I am the chaylaa, the disciple.  

ਸੁਰਤਿ ਧੁਨਿ = ਸੁਰਤ ਦੀ ਧੁਨਿ, ਲਗਨ, ਟਿਕਾਉ।
ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।


ਅਕਥ ਕਥਾ ਲੇ ਰਹਉ ਨਿਰਾਲਾ  

Speaking the Unspoken Speech, I remain unattached.  

ਅਕਥ = ਉਹ ਪ੍ਰਭੂ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਹੋ ਸਕਦਾ। ਰਹਉ = ਮੈਂ ਰਹਿੰਦਾ ਹਾਂ। {ਨੋਟ: ਉਪਰਲੀ ਪਉੜੀ ਦੇ ਲਫ਼ਜ਼ 'ਰਹਹੁ' ਦੇ ਜੋੜ ਦਾ ਇਸ ਲਫ਼ਜ਼ ਨਾਲੋਂ ਫ਼ਰਕ ਧਿਆਨ-ਯੋਗ ਹੈ, ਉਸ ਦਾ ਅਰਥ ਹੈ "ਤੁਸੀ ਰਹਿੰਦੇ ਹੋ"}।
ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ।


ਨਾਨਕ ਜੁਗਿ ਜੁਗਿ ਗੁਰ ਗੋਪਾਲਾ  

O Nanak, throughout the ages, the Lord of the World is my Guru.  

ਜੁਗ = ਜੁਗ ਵਿਚ। ਜੁਗਿ ਜੁਗਿ = ਹਰੇਕ ਜੁਗ ਵਿਚ। ਗੋਪਾਲ = ਧਰਤੀ ਨੂੰ ਪਾਲਣ ਵਾਲਾ।
ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ।


ਏਕੁ ਸਬਦੁ ਜਿਤੁ ਕਥਾ ਵੀਚਾਰੀ  

I contemplate the sermon of the Shabad, the Word of the One God.  

ਏਕੁ ਸਬਦੁ = ਕੇਵਲ ਸ਼ਬਦ ਹੀ। ਜਿਤੁ = ਜਿਸ ਦੀ ਰਾਹੀਂ।
ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ,


ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥  

The Gurmukh puts out the fire of egotism. ||44||  

ਨਿਵਾਰੀ = ਦੂਰ ਕੀਤੀ ॥੪੪॥
(ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ ॥੪੪॥


ਮੈਣ ਕੇ ਦੰਤ ਕਿਉ ਖਾਈਐ ਸਾਰੁ  

With teeth of wax, how can one chew iron?  

ਮੈਣ = ਮੋਮ (ਨੋਟ: ਲਫ਼ਜ਼ 'ਮੈਣ' ਸੰਸਕ੍ਰਿਤ ਦੇ ਲਫ਼ਜ਼ 'ਮਦਨ' ਦਾ ਪ੍ਰਾਕ੍ਰਿਤ-ਰੂਪ ਹੈ; 'ਮਦਨ' ਦਾ ਅਰਥ ਹੈ 'ਮੋਮ'। 'ਮਦਨ' ਮਅਣ, ਮੈਣ}। ਸਾਰੁ = ਲੋਹਾ।
(ਪ੍ਰਸ਼ਨ:) ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ?


ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ  

What is that food, which takes away pride?  

ਜਿਤੁ = ਜਿਸ ਦੀ ਰਾਹੀਂ। ਗਰਬੁ = ਅਹੰਕਾਰ। ਅਹਾਰੁ = ਖਾਣਾ।
ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ?


ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ  

How can one live in the palace, the home of snow, wearing robes of fire?  

ਹਿਵ = ਬਰਫ਼। ਪਿਰਾਹਨੁ = ਪੈਰਾਹਨ, ਚੋਲਾ।
ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ,


ਕਵਨ ਗੁਫਾ ਜਿਤੁ ਰਹੈ ਅਵਾਹਨੁ  

Where is that cave, within which one may remain unshaken?  

ਜਿਤੁ ਗੁਫਾ = ਜਿਸ ਗੁਫਾ ਵਿਚ। ਅਵਾਹਨੁ = ਅਡੋਲ, ਅਹਿੱਲ।
ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ?


ਇਤ ਉਤ ਕਿਸ ਕਉ ਜਾਣਿ ਸਮਾਵੈ  

Who should we know to be pervading here and there?  

ਇਤ ਉਤ = ਇਥੇ ਓਥੇ, ਲੋਕ ਪਰਲੋਕ ਵਿਚ, ਹਰ ਥਾਂ।
ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ?


ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥  

What is that meditation, which leads the mind to be absorbed in itself? ||45||  

ਮਨਹਿ = ਮਨ ਵਿਚ ਹੀ। ਧਿਆਨੁ = ਸੁਰਤ ਦਾ ਨਿਸ਼ਾਨਾ, ਮਨ ਨੂੰ ਇਕ ਟਿਕਾਣੇ ਰੱਖਣ ਲਈ ਟਿਕਵਾਂ ਬੱਝਵਾਂ ਖ਼ਿਆਲ ॥੪੫॥
ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ (ਤੇ ਬਾਹਰ ਨਾਹ ਭਟਕੇ)? ॥੪੫॥


ਹਉ ਹਉ ਮੈ ਮੈ ਵਿਚਹੁ ਖੋਵੈ  

Eradicating egotism and individualism from within,  

xxx
(ਉੱਤਰ:) (ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਹ) ਮਨ ਵਿਚੋਂ ਖ਼ੁਦ-ਗ਼ਰਜ਼ੀ ਦੂਰ ਕਰਦਾ ਹੈ,


ਦੂਜਾ ਮੇਟੈ ਏਕੋ ਹੋਵੈ  

and erasing duality, the mortal becomes one with God.  

ਦੂਜਾ = ਦੂਜਾਇਗੀ ਦਾ ਖ਼ਿਆਲ, ਮੇਰ-ਤੇਰ, ਵਿਤਕਰਾ।
ਵਿਤਕਰਾ ਮਿਟਾ ਦੇਂਦਾ ਹੈ, (ਸਭ ਨਾਲ) ਸਾਂਝ ਬਣਾਂਦਾ ਹੈ।


ਜਗੁ ਕਰੜਾ ਮਨਮੁਖੁ ਗਾਵਾਰੁ  

The world is difficult for the foolish, self-willed manmukh;  

xxx
(ਪਰ) ਜੋ ਮੂਰਖ ਮਨੁੱਖ ਮਨ ਦੇ ਪਿੱਛੇ ਤੁਰਦਾ ਹੈ ਉਹਦੇ ਲਈ ਜਗਤ ਕਰੜਾ ਹੈ (ਭਾਵ, ਜੀਵਨ ਦੁੱਖਾਂ ਦੀ ਖਾਣ ਹੈ)।


ਸਬਦੁ ਕਮਾਈਐ ਖਾਈਐ ਸਾਰੁ  

practicing the Shabad, one chews iron.  

ਸਾਰੁ = ਲੋਹਾ।
ਇਹ (ਜਗਤ ਦਾ ਦੁਖਦਾਈ-ਪਣ ਰੂਪ) ਲੋਹਾ ਤਦੋਂ ਹੀ ਖਾਧਾ ਜਾ ਸਕਦਾ ਹੈ ਜੇ ਸਤਿਗੁਰੂ ਦਾ ਸ਼ਬਦ ਕਮਾਈਏ (ਭਾਵ, ਗੁਰੂ ਦੇ ਹੁਕਮ ਵਿਚ ਤੁਰੀਏ)। (ਬੱਸ! ਇਹ ਹੈ ਮੋਮ ਦੇ ਦੰਦਾਂ ਨਾਲ ਲੋਹੇ ਨੂੰ ਚੱਬਣਾ)।


ਅੰਤਰਿ ਬਾਹਰਿ ਏਕੋ ਜਾਣੈ  

Know the One Lord, inside and out.  

xxx
ਜੋ ਮਨੁੱਖ (ਆਪਣੇ) ਅੰਦਰ ਤੇ ਬਾਹਰ (ਸਾਰੇ ਜਗਤ ਵਿਚ) ਇਕ ਪ੍ਰਭੂ ਨੂੰ (ਮੌਜੂਦ) ਸਮਝਦਾ ਹੈ,


ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥  

O Nanak, the fire is quenched, through the Pleasure of the True Guru's Will. ||46||  

ਅਗਨਿ = ਤ੍ਰਿਸ਼ਨਾ-ਅੱਗ। ਹਉ ਹਉ, ਮੈ ਮੈ = ਹਰ ਵੇਲੇ 'ਮੈਂ' ਦਾ ਖ਼ਿਆਲ; ਮੈਂ ਵੱਡਾ ਹੋ ਜਾਵਾਂ, 'ਮੈਂ ਅਮੀਰ ਹੋ ਜਾਵਾਂ' ਹਰ ਵੇਲੇ ਇਹ ਖ਼ਿਆਲ; ਖ਼ੁਦ-ਗ਼ਰਜ਼ੀ ॥੪੬॥
ਹੇ ਨਾਨਕ! ਉਸ ਦੀ ਤ੍ਰਿਸ਼ਨਾ ਦੀ ਅੱਗ ਸਤਿਗੁਰੂ ਦੀ ਰਜ਼ਾ ਵਿਚ ਤੁਰਿਆਂ ਮਿਟ ਜਾਂਦੀ ਹੈ ॥੪੬॥


ਸਚ ਭੈ ਰਾਤਾ ਗਰਬੁ ਨਿਵਾਰੈ  

Imbued with the True Fear of God, pride is taken away;  

ਸਚ ਭੈ = ਸੱਚੇ ਪ੍ਰਭੂ ਦੇ ਡਰ ਵਿਚ। ਗਰਬੁ = ਅਹੰਕਾਰ।
ਜੋ ਮਨੁੱਖ ਸਦਾ ਕਾਦਿਮ ਰਹਿਣ ਵਾਲੇ ਪ੍ਰਭੂ ਦੇ ਡਰ ਵਿਚ ਰੱਤਾ ਹੋਇਆ ਹੈ (ਭਾਵ, ਜਿਸ ਦੇ ਅੰਦਰ ਸਦਾ ਪ੍ਰਭੂ ਦਾ ਡਰ ਮੌਜੂਦ ਹੈ) ਉਹ ਅਹੰਕਾਰ ਦੂਰ ਕਰ ਦੇਂਦਾ ਹੈ,


ਏਕੋ ਜਾਤਾ ਸਬਦੁ ਵੀਚਾਰੈ  

realize that He is One, and contemplate the Shabad.  

xxx
ਉਹ (ਸਦਾ) ਸਤਿਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ (ਤੇ ਸ਼ਬਦ ਦੀ ਸਹੈਤਾ ਨਾਲ) ਉਸ ਨੇ (ਹਰ ਥਾਂ) ਇੱਕ ਪ੍ਰਭੂ ਨੂੰ ਪਛਾਣ ਲਿਆ ਹੈ।


ਸਬਦੁ ਵਸੈ ਸਚੁ ਅੰਤਰਿ ਹੀਆ  

With the True Shabad abiding deep within the heart,  

ਅੰਤਰਿ ਹੀਆ = ਹਿਰਦੇ ਵਿਚ।
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ ਉਸ ਦੇ ਅੰਦਰ ਪ੍ਰਭੂ (ਆਪ) ਵੱਸਦਾ ਹੈ,


ਤਨੁ ਮਨੁ ਸੀਤਲੁ ਰੰਗਿ ਰੰਗੀਆ  

the body and mind are cooled and soothed, and colored with the Lord's Love.  

ਰੰਗਿ = ਰੰਗਿ ਵਿਚ।
ਪ੍ਰਭੂ ਦੇ ਪਿਆਰ ਵਿਚ ਰੰਗੀਜ ਕੇ ਉਸ ਦਾ ਮਨ ਉਸ ਦਾ ਤਨ ਠੰਢਾ-ਠਾਰ ਹੋ ਜਾਂਦਾ ਹੈ,


ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ  

The fire of sexual desire, anger and corruption is quenched.  

xxx
(ਕਿਉਂਕਿ) ਉਹ ਆਪਣੇ ਅੰਦਰੋਂ ਕਾਮ ਕ੍ਰੋਪ-ਰੂਪ ਜ਼ਹਿਰ ਤੇ ਤ੍ਰਿਸ਼ਨਾ ਦੀ ਅੱਗ ਮਿਟਾ ਲੈਂਦਾ ਹੈ।


ਨਾਨਕ ਨਦਰੀ ਨਦਰਿ ਪਿਆਰੇ ॥੪੭॥  

O Nanak, the Beloved bestows His Glance of Grace. ||47||  

ਨਦਰੀ = (ਮੇਹਰ ਦੀ) ਨਜ਼ਰ ਕਰਨ ਵਾਲਾ ਪ੍ਰਭੂ ॥੪੭॥
ਹੇ ਨਾਨਕ! ਉਹ ਮਨੁੱਖ ਮੇਹਰ ਕਰਨ ਵਾਲੇ ਪਿਆਰੇ ਪ੍ਰਭੂ ਦੀ ਨਜ਼ਰ ਵਿਚ ਰਹਿੰਦਾ ਹੈ ॥੪੭॥


ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ  

The moon of the mind is cool and dark; how is it enlightened?  

ਕਵਨ ਮੁਖਿ = ਕਿਸ ਦੁਆਰੇ ਤੋਂ? ਕਿਸ ਵਸੀਲੇ ਦੀ ਰਾਹੀਂ? ਕਿਸ ਤਰ੍ਹਾਂ? ਹਿਵੈ ਘਰੁ = ਬਰਫ਼ ਦਾ ਘਰ। ਛਾਇਆ = ਪ੍ਰਭਾਵ ਪਾਈ ਰੱਖੇ।
(ਜੋਗੀਆਂ ਦਾ ਪ੍ਰਸ਼ਨ) ਕਿਸ ਤਰ੍ਹਾਂ (ਮਨੁੱਖ ਦੇ ਮਨ ਵਿਚ) ਸੀਤਲਤਾ ਦਾ ਘਰ ਚੰਦ੍ਰਮਾ ਟਿਕਿਆ ਰਹੇ (ਭਾਵ, ਕਿਸ ਤਰ੍ਹਾਂ ਮਨ ਵਿਚ ਸਦਾ ਠੰਡ-ਸ਼ਾਂਤੀ ਬਣੀ ਰਹੇ)?


ਕਵਨ ਮੁਖਿ ਸੂਰਜੁ ਤਪੈ ਤਪਾਇਆ  

How does the sun blaze so brilliantly?  

ਸੂਰਜੁ = ਗਿਆਨ ਦਾ ਸੂਰਜ।
ਕਿਸ ਤਰ੍ਹਾਂ (ਮਨ ਵਿਚ) ਗਿਆਨ ਦਾ ਸੂਰਜ ਤਪਾਇਆ ਤਪਦਾ ਰਹੇ (ਭਾਵ, ਕਿਵੇਂ ਗਿਆਨ ਦਾ ਪ੍ਰਕਾਸ਼ ਸਦਾ ਬਣਿਆ ਰਹੇ)?


ਕਵਨ ਮੁਖਿ ਕਾਲੁ ਜੋਹਤ ਨਿਤ ਰਹੈ  

How can the constant watchful gaze of Death be turned away?  

ਜੋਹਤ = ਤੱਕਦਾ।
ਕਿਸ ਤਰ੍ਹਾਂ ਕਾਲ ਨਿਤ ਤੱਕਣੋਂ ਰਹਿ ਜਾਏ (ਭਾਵ, ਕਿਵੇਂ ਹਰ ਵੇਲੇ ਦਾ ਮੌਤ ਦਾ ਸਹਿਮ ਮੁੱਕ ਜਾਏ)?


ਕਵਨ ਬੁਧਿ ਗੁਰਮੁਖਿ ਪਤਿ ਰਹੈ  

By what understanding is the honor of the Gurmukh preserved?  

xxx
ਉਹ ਕੇਹੜੀ ਸਮਝ ਹੈ ਜਿਸ ਕਰਕੇ ਗੁਰਮੁਖਿ ਮਨੁੱਖ ਦੀ ਇੱਜ਼ਤ ਬਣੀ ਰਹਿੰਦੀ ਹੈ?


ਕਵਨੁ ਜੋਧੁ ਜੋ ਕਾਲੁ ਸੰਘਾਰੈ  

Who is the warrior, who conquers Death?  

ਜੋਧੁ = ਸੂਰਮਾ। ਸੰਘਾਰੈ = ਮਾਰ ਦੇਵੇ।
ਉਹ ਕੇਹੜਾ ਸੂਰਮਾ ਹੈ ਜੋ ਮੌਤ ਨੂੰ (ਮੌਤ ਦੇ ਭਉ ਨੂੰ) ਮਾਰ ਲੈਂਦਾ ਹੈ?


ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥  

Give us your thoughtful reply, O Nanak. ||48||  

ਬਾਣੀ ਬੀਚਾਰੈ = ਵੀਚਾਰ ਦੀ ਬਾਣੀ, ਵਿਚਾਰ ਦੇ ਸਿਲਸਿਲੇ ਦੀ ਗੱਲ, 'ਗੋਸਟਿ' ਦੇ ਸਨਬੰਧ ਵਿਚ ॥੪੮॥
ਨਾਨਕ ਕਹਿੰਦਾ ਹੈ, 'ਗੋਸਟਿ' ਦੇ ਸਿਲਸਿਲੇ ਵਿਚ (ਜੋਗੀਆਂ ਨੇ ਪੁੱਛਿਆ-) ਕਿ ਇਹ ਵੀਚਾਰ ਦੀ ਗੱਲ ਦੱਸੋ ॥੪੮॥


ਸਬਦੁ ਭਾਖਤ ਸਸਿ ਜੋਤਿ ਅਪਾਰਾ  

Giving voice to the Shabad, the moon of the mind is illuminated with infinity.  

ਭਾਖਤ = ਉੱਚਾਰਦਿਆਂ।
(ਉੱਤਰ:) (ਜਦੋਂ) ਸਤਿਗੁਰੂ ਦਾ ਸ਼ਬਦ ਉੱਚਾਰਦਿਆਂ (ਹਿਰਦੇ ਵਿਚ) ਚੰਦ੍ਰਮਾ ਦੀ ਅਪਾਰ ਜੋਤਿ ਪਰਗਟ ਹੋ ਜਾਂਦੀ ਹੈ (ਭਾਵ, ਹਿਰਦੇ ਵਿਚ ਸ਼ਾਂਤੀ ਪੈਦਾ ਹੁੰਦੀ ਹੈ),


ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ  

When the sun dwells in the house of the moon, the darkness is dispelled.  

ਸਸਿ = ਚੰਦ੍ਰਮਾ। ਘਰਿ = ਘਰ ਵਿਚ। ਸੂਰੁ = ਸੂਰਜ (ਭਾਵ, ਗਿਆਨ)।
ਚੰਦ੍ਰਮਾ ਦੇ ਘਰ ਵਿਚ ਸੂਰਜ ਆ ਵੱਸਦਾ ਹੈ (ਭਾਵ, ਸ਼ਾਂਤ ਹਿਰਦੇ ਵਿਚ ਗਿਆਨ ਦਾ ਸੂਰਜ ਚੜ੍ਹ ਪੈਂਦਾ ਹੈ, ਤਦੋਂ ਅਗਿਆਨਤਾ ਦਾ) ਹਨੇਰਾ ਮਿਟ ਜਾਂਦਾ ਹੈ।


ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ  

Pleasure and pain are just the same, when one takes the Support of the Naam, the Name of the Lord.  

ਸਮ = ਇੱਕੋ ਜਿਹਾ, ਬਰਾਬਰ। ਅਧਾਰ = ਆਸਰਾ।
(ਗੁਰ-ਸ਼ਬਦ ਦੀ ਬਰਕਤਿ ਨਾਲ ਜਦੋਂ ਗੁਰਮੁਖਿ) ਸੁਖ ਅਤੇ ਦੁੱਖ ਨੂੰ ਇਕੋ ਜਿਹਾ ਜਾਣ ਕੇ 'ਨਾਮ' ਨੂੰ (ਜ਼ਿੰਦਗੀ ਦਾ) ਆਸਰਾ ਬਣਾਂਦਾ ਹੈ (ਭਾਵ, ਜਦੋਂ ਨਾਹ ਸੁਖ ਵਿਚ ਤੇ ਨਾਹ ਦੁੱਖ ਵੇਲੇ ਪ੍ਰਭੂ ਨੂੰ ਭੁਲਾਵੇ)


ਆਪੇ ਪਾਰਿ ਉਤਾਰਣਹਾਰਾ  

He Himself saves, and carries us across.  

xxx
(ਤਦੋਂ) ਤਾਰਨਹਾਰ ਪ੍ਰਭੂ ਉਸ ਨੂੰ ਆਪ ਹੀ ("ਦੁਤਰ ਸਾਗਰ" ਤੋਂ) ਪਾਰ ਲੰਘਾ ਲੈਂਦਾ ਹੈ।


ਗੁਰ ਪਰਚੈ ਮਨੁ ਸਾਚਿ ਸਮਾਇ  

With faith in the Guru, the mind merges in Truth,  

ਗੁਰ ਪਰਚੈ = ਸਤਿਗੁਰੂ ਨਾਲ ਡੂੰਘੀ ਸਾਂਝ ਬਣਾਇਆਂ। ਸਾਚਿ = ਸੱਚੇ ਪ੍ਰਭੂ ਵਿਚ।
ਸਤਿਗੁਰੂ ਨਾਲ ਡੂੰਘੀ ਸਾਂਝ ਬਣਾਇਆਂ (ਗੁਰਮੁਖ ਦਾ) ਮਨ ਸੱਚੇ ਪ੍ਰਭੂ ਵਿਚ ਲੀਨ ਰਹਿੰਦਾ ਹੈ,


ਪ੍ਰਣਵਤਿ ਨਾਨਕੁ ਕਾਲੁ ਖਾਇ ॥੪੯॥  

and then, prays Nanak, one is not consumed by Death. ||49||  

ਪ੍ਰਣਵਤਿ = ਬੇਨਤੀ ਕਰਦਾ ਹੈ ॥੪੯॥
ਤੇ ਨਾਨਕ ਬੇਨਤੀ ਕਰਦਾ ਹੈ ਉਸ ਨੂੰ ਮੌਤ ਦਾ ਡਰ ਨਹੀਂ ਵਿਆਪਦਾ ॥੪੯॥


ਨਾਮ ਤਤੁ ਸਭ ਹੀ ਸਿਰਿ ਜਾਪੈ  

The essence of the Naam, the Name of the Lord, is known to be the most exalted and excellent of all.  

ਤਤੁ = ਅਸਲੀਅਤ, ਸੱਚਾਈ। ਨਾਮ ਤਤੁ = ਪ੍ਰਭੂ ਦੇ ਨਾਮ ਦੀ ਸੱਚਾਈ। ਸਭ ਹੀ ਸਿਰਿ ਜਾਪੈ = ਸਾਰੇ ਜਾਪਾਂ ਦੇ ਸਿਰ ਤੇ ਹੈ, ਸਾਰੇ ਜਾਪਾਂ ਤੋਂ ਸ੍ਰੇਸ਼ਟ ਹੈ।
ਪ੍ਰਭੂ ਦੇ ਨਾਮ ਦੀ ਸੱਚਾਈ (ਹਿਰਦੇ ਵਿਚ ਸਹੀ ਕਰਨੀ) ਸਾਰੇ ਜਾਪਾਂ ਦਾ ਸ਼ਿਰੋਮਣੀ (ਜਾਪ) ਹੈ।


ਬਿਨੁ ਨਾਵੈ ਦੁਖੁ ਕਾਲੁ ਸੰਤਾਪੈ  

Without the Name, one is afflicted by pain and death.  

ਸੰਤਾਪੈ = ਦੁਖੀ ਕਰਦਾ ਹੈ।
ਜਦ ਤਕ ਹਿਰਦੇ ਵਿਚ ਨਾਮ (-ਤੱਤ) ਸਹੀ ਨਹੀਂ ਹੁੰਦਾ, (ਮਨੁੱਖ ਨੂੰ ਕਈ ਕਿਸਮ ਦਾ) ਦੁੱਖ ਸਤਾਂਦਾ ਹੈ ਮੌਤ ਦਾ ਡਰ ਦੁਖੀ ਕਰਦਾ ਹੈ।


ਤਤੋ ਤਤੁ ਮਿਲੈ ਮਨੁ ਮਾਨੈ  

When one's essence merges into the essence, the mind is satisfied and fulfilled.  

ਤਤੋ ਤਤੁ = ਤੱਤ ਹੀ ਤੱਤ, ਨਿਰੋਲ ਤੱਤ, ਨਿਰੋਲ ਪ੍ਰਭੂ-ਨਾਮ ਦੀ ਸੱਚਾਈ।
(ਜਦੋਂ ਹਿਰਦੇ ਵਿਚ) ਨਿਰੋਲ ਪ੍ਰਭੂ-ਨਾਮ ਦੀ ਸੱਚਾਈ (ਭਾਵ, ਇਹ ਸਰਧਾ ਕਿ ਪ੍ਰਭੂ ਦਾ ਨਾਮ ਹੀ ਸਦਾ-ਥਿਰ ਰਹਿਣ ਵਾਲਾ ਹੈ) ਪਰਗਟ ਹੋ ਜਾਂਦੀ ਹੈ ਤਾਂ (ਮਨੁੱਖ ਦਾ) ਮਨ (ਉਸ ਸੱਚਾਈ ਵਿਚ) ਪਤੀਜ ਜਾਂਦਾ ਹੈ,


ਦੂਜਾ ਜਾਇ ਇਕਤੁ ਘਰਿ ਆਨੈ  

Duality is gone, and one enters into the home of the One Lord.  

ਇਕਤੁ ਘਰਿ = ਇੱਕ ਘਰ ਵਿਚ (ਭਾਵ, ਏਕਤਾ ਦੇ ਘਰ ਵਿਚ)।
ਮੇਰ-ਤੇਰ ਵਾਲਾ ਸੁਭਾਉ ਦੂਰ ਹੋ ਜਾਂਦਾ ਹੈ, ਮਨੁੱਖ ਏਕਤਾ ਦੇ ਘਰ ਵਿਚ ਆ ਟਿਕਦਾ ਹੈ।


ਬੋਲੈ ਪਵਨਾ ਗਗਨੁ ਗਰਜੈ  

The breath blows across the sky of the Tenth Gate and vibrates.  

ਪਵਨ = ਪ੍ਰਾਣ। ਬੋਲੈ ਪਵਨਾ = ਪ੍ਰਾਣ ਬੋਲਦਾ ਹੈ, ਰੱਬੀ ਜੀਵਨ ਦੀ ਲਹਿਰ ਚੱਲ ਪੈਂਦੀ ਹੈ। ਗਗਨੁ = ਆਕਾਸ਼, ਦਸਮ-ਦੁਆਰ, ਰੱਬੀ ਮਿਲਾਪ ਦੀ ਅਵਸਥਾ। ਗਰਜੈ = ਗੱਜਦਾ ਹੈ, ਬਲਵਾਨ ਹੁੰਦਾ ਹੈ।
ਰੱਬੀ ਜੀਵਨ ਦੀ ਲਹਿਰ ਚੱਲ ਪੈਂਦੀ ਹੈ, ਰੱਬੀ ਮਿਲਾਪ ਦੀ ਅਵਸਥਾ ਬਲਵਾਨ ਹੋ ਜਾਂਦੀ ਹੈ,


ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥  

O Nanak, the mortal then intuitively meets the eternal, unchanging Lord. ||50||  

ਮਿਲਣੁ = ਮਿਲਾਪ। ਸਹਜੈ = ਸਹਜ ਅਵਸਥਾ ਵਿਚ, ਆਤਮਕ ਅਡੋਲਤਾ ਵਿਚ ॥੫੦॥
(ਤੇ, ਇਸ ਤਰ੍ਹਾਂ) ਹੇ ਨਾਨਕ! ਸਹਜ ਅਵਸਥਾ ਵਿਚ ਟਿਕਿਆਂ (ਜੀਵ ਤੇ ਪ੍ਰਭੂ ਦਾ) ਮਿਲਾਪ (ਸਦਾ ਲਈ) ਪੱਕਾ ਹੋ ਜਾਂਦਾ ਹੈ ॥੫੦॥


ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ  

The absolute Lord is deep within; the absolute Lord is outside us as well. The absolute Lord totally fills the three worlds.  

ਸੁੰਨ = ਨਿਰਗੁਣ ਪ੍ਰਭੂ, ਉਹ ਪ੍ਰਭੂ ਜਿਸ ਵਿਚ ਮਾਇਆ ਵਾਲੇ ਫੁਰਨੇ ਨਹੀਂ ਉਠਦੇ। ਸੁੰਨ ਮਸੁੰਨ = ਸੁੰਨ ਹੀ ਸੁੰਞ, ਨਿਰੋਲ ਨਿਰਗੁਣ ਪ੍ਰਭੂ ਹੀ, ਨਿਰੋਲ ਉਹੀ ਪ੍ਰਭੂ ਜੋ ਮਾਇਆ ਦੇ ਫੁਰਨਿਆਂ ਦੇ ਅਸਰ ਹੇਠ ਨਹੀਂ ਆ ਸਕਦਾ।
(ਜਦੋਂ ਹਿਰਦੇ ਵਿਚ ਨਿਰੋਲ ਪ੍ਰਭੂ-ਨਾਮ ਦੀ ਸੱਚਾਈ ਪਰਗਟ ਹੋ ਪੈਂਦੀ ਹੈ ਤਾਂ ਇਹ ਯਕੀਨ ਬਣ ਜਾਂਦਾ ਹੈ ਕਿ) ਅੰਦਰ ਤੇ ਬਾਹਰ (ਭਾਵ, ਗੁਪਤ ਤੇ ਪਰਗਟ, ਦਿੱਸਦੇ ਤੇ ਅਣਦਿੱਸਦੇ ਪਦਾਰਥਾਂ ਵਿਚ ਹਰ ਥਾਂ) ਸਾਰੀ ਤ੍ਰਿਲੋਕੀ ਵਿਚ ਉਹੀ ਪ੍ਰਭੂ ਵਿਆਪਕ ਹੈ ਜਿਸ ਵਿਚ ਮਾਇਆ ਵਾਲੇ ਫੁਰਨੇ ਨਹੀਂ ਉਠਦੇ (ਕਿਉਂਕਿ ਮਾਇਆ ਤਾਂ ਉਸ ਦੀ ਆਪਣੀ ਬਣਾਈ ਖੇਡ ਹੈ)।


ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਪੁੰਨੰ  

One who knows the Lord in the fourth state, is not subject to virtue or vice.  

ਚਉਥੇ ਸੁੰਨ = ਚਉਥੀ ਅਵਸਥਾ ਵਾਲੇ ਨਿਰਗੁਣ ਪ੍ਰਭੂ ਨੂੰ, ਉਸ ਨਿਰਗੁਣ ਪ੍ਰਭੂ ਨੂੰ ਜੋ ਤ੍ਰਿਗੁਣੀ ਮਾਇਆ ਦੇ ਅਸਰ ਤੋਂ ਉੱਚਾ ਹੈ।
ਜੋ ਮਨੁੱਖ ਤ੍ਰਿਗੁਣੀ ਮਾਇਆ ਦੇ ਅਸਰ ਤੋਂ ਉੱਚੇ ਰਹਿਣ ਵਾਲੇ ਉਸ ਪ੍ਰਭੂ ਨੂੰ (ਸਹੀ ਤੌਰ ਤੇ) ਸਮਝ ਲੈਂਦਾ ਹੈ, ਉਸ ਨੂੰ ਭੀ (ਚਉਥੀ ਅਵਸਥਾ ਵਿਚ ਟਿਕਿਆ ਹੋਣ ਕਰਕੇ) ਪਾਪ ਤੇ ਪੁੰਨ ਪੋਹ ਨਹੀਂ ਸਕਦਾ (ਭਾਵ, ਕੋਈ ਪਾਪ ਕਿਸੇ ਕੁਕਰਮ ਵਲ ਨਹੀਂ ਪ੍ਰੇਰਦਾ ਅਤੇ ਕੋਈ ਪੁੰਨ-ਕਰਮ ਉਸ ਦੇ ਅੰਦਰ ਕਿਸੇ ਸਵਰਗ ਆਦਿਕ ਦੀ ਲਾਲਸਾ ਪੈਦਾ ਨਹੀਂ ਕਰਦਾ)।


ਘਟਿ ਘਟਿ ਸੁੰਨ ਕਾ ਜਾਣੈ ਭੇਉ  

One who knows the mystery of God the Absolute, who pervades each and every heart,  

ਘਟਿ ਘਟਿ ਸੁੰਨ ਕਾ = ਹਰੇਕ ਘਟ ਵਿਚ ਵਿਆਪਕ ਨਿਰਗੁਣ ਪ੍ਰਭੂ ਦਾ; ਉਸ ਪ੍ਰਭੂ ਦਾ ਜੋ ਹਰੇਕ ਘਟ ਵਿਚ ਮੌਜੂਦ ਭੀ ਹੈ ਤੇ ਨਿਰਲੇਪ ਹੈ। ਭੇਉ = ਭੇਤ।
ਜੋ ਮਨੁੱਖ ਹਰੇਕ ਘਟ ਵਿਚ ਵਿਆਪਕ ਨਿਰਗੁਣ ਪ੍ਰਭੂ ਦਾ ਭੇਤ ਜਾਣ ਲੈਂਦਾ ਹੈ (ਭਾਵ, ਜੋ ਮਨੁੱਖ ਇਹ ਦ੍ਰਿੜ੍ਹ ਕਰ ਲੈਂਦਾ ਹੈ ਕਿ ਪ੍ਰਭੂ ਹਰੇਕ ਘਟ ਵਿਚ ਮੌਜੂਦ ਭੀ ਹੈ, ਤੇ ਫਿਰ ਭੀ ਨਿਰਲੇਪ ਹੈ, ਉਹ ਮਨੁੱਖ ਭੀ ਦੁਨੀਆ ਵਿਚ ਰਹਿੰਦਾ ਹੋਇਆ ਨਿਰਲੇਪ ਹੋ ਕੇ)


ਆਦਿ ਪੁਰਖੁ ਨਿਰੰਜਨ ਦੇਉ  

knows the Primal Being, the Immaculate Divine Lord.  

ਆਦਿ = ਸਭ ਦਾ ਮੁੱਢ।
ਆਦਿ ਪੁਰਖ ਨਿਰੰਜਨ ਪ੍ਰਭੂ ਦਾ ਰੂਪ ਹੋ ਜਾਂਦਾ ਹੈ।


ਜੋ ਜਨੁ ਨਾਮ ਨਿਰੰਜਨ ਰਾਤਾ  

That humble being who is imbued with the Immaculate Naam,  

xxx
ਜੋ ਮਨੁੱਖ ਮਾਇਆ ਤੋਂ ਰਹਿਤ ਪਰਮਾਤਮਾ ਦੇ ਨਾਮ ਦਾ ਮਤਵਾਲਾ ਹੈ,


ਨਾਨਕ ਸੋਈ ਪੁਰਖੁ ਬਿਧਾਤਾ ॥੫੧॥  

O Nanak, is himself the Primal Lord, the Architect of Destiny. ||51||  

ਬਿਧਾਤਾ = ਕਰਤਾ, ਸਿਰਜਨਹਾਰ ॥੫੧॥
ਹੇ ਨਾਨਕ! ਉਹੀ ਸਿਰਜਨਹਾਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ॥੫੧॥


ਸੁੰਨੋ ਸੁੰਨੁ ਕਹੈ ਸਭੁ ਕੋਈ  

Everyone speaks of the Absolute Lord, the unmanifest void.  

ਸੁੰਨੋ ਸੁੰਨੁ = ਸੁੰਞ ਹੀ ਸੁੰਞ, ਨਿਰੋਲ ਉਹ ਅਵਸਥਾ ਜਿਥੇ ਮਾਇਆ ਦੇ ਫੁਰਨੇ ਨਾਹ ਉੱਠਣ। ਸਭੁ ਕੋਈ = ਹਰੇਕ ਮਨੁੱਖ
ਹਰੇਕ ਮਨੁੱਖ "ਅਫੁਰ ਅਵਸਥਾ" ਦਾ ਜ਼ਿਕਰ ਕਰਦਾ ਹੈ,


ਅਨਹਤ ਸੁੰਨੁ ਕਹਾ ਤੇ ਹੋਈ  

How can one find this absolute void?  

ਅਨਹਤ = ਇੱਕ-ਰਸ, ਸਦਾ ਟਿਕੀ ਰਹਿਣ ਵਾਲੀ। ਕਹਾ ਤੇ = ਕਿਸ ਤੋਂ? ਕਿਥੋਂ? ਕਿਵੇਂ?
(ਪਰ ਅਮਲੀ ਜੀਵਨ ਵਿਚ ਇਹ ਗੱਲ ਕੋਈ ਵਿਰਲਾ ਹੀ ਜਾਣਦਾ ਹੈ ਕਿ) ਸਦਾ ਟਿਕੀ ਰਹਿਣ ਵਾਲੀ ਅਫੁਰ ਅਵਸਥਾ ਕਿਵੇਂ ਬਣ ਸਕਦੀ ਹੈ (ਕਿਉਂਕਿ ਇਸ ਅਵਸਥਾ ਵਾਲਾ ਜੀਵਨ ਜੀਵਿਆਂ ਹੀ ਇਸ ਅਵਸਥਾ ਦੀ ਸਮਝ ਪੈ ਸਕਦੀ ਹੈ)।


ਅਨਹਤ ਸੁੰਨਿ ਰਤੇ ਸੇ ਕੈਸੇ  

Who are they, who are attuned to this absolute void?  

ਸੁੰਨਿ = ਅਫੁਰ ਅਵਸਥਾ ਵਿਚ।
(ਕਹਣ-ਮਾਤ੍ਰ ਜੇ ਕੋਈ ਪੁੱਛੇ ਕਿ) ਅਫੁਰ ਅਵਸਥਾ ਵਿਚ ਜੁੜੇ ਹੋਏ ਬੰਦੇ ਕਿਹੋ ਜਿਹੇ ਹੁੰਦੇ ਹਨ,


ਜਿਸ ਤੇ ਉਪਜੇ ਤਿਸ ਹੀ ਜੈਸੇ  

They are like the Lord, from whom they originated.  

xxx
(ਤਾਂ ਇਸ ਦਾ ਉੱਤਰ ਇਹ ਹੈ ਕਿ ਉਹ ਮਨੁੱਖ ਉਸ ਪਰਮਾਤਮਾ ਵਰਗੇ ਹੀ ਹੋ ਜਾਂਦੇ ਹਨ ਜਿਸ ਤੋਂ ਉਹ ਪੈਦਾ ਹੋਏ ਹਨ।


ਓਇ ਜਨਮਿ ਮਰਹਿ ਆਵਹਿ ਜਾਹਿ  

They are not born, they do not die; they do not come and go.  

ਓਇ = ਉਹ ਬੰਦੇ।
ਉਹ ਮਨੁੱਖ (ਮੁੜ ਮੁੜ) ਨਾਹ ਜੰਮਦੇ ਹਨ ਨਾਹ ਮਰਦੇ ਹਨ, ਉਹਨਾਂ ਦਾ ਆਵਾ-ਗਵਨ ਦਾ ਚੱਕਰ ਮੁੱਕ ਜਾਂਦਾ ਹੈ,


ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥  

O Nanak, the Gurmukhs instruct their minds. ||52||  

xxx॥੫੨॥
ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਉਤੇ ਤੁਰ ਕੇ ਮਨ ਨੂੰ ਸੁਮੱਤੇ ਲਾਂਦੇ ਹਨ ॥੫੨॥


ਨਉ ਸਰ ਸੁਭਰ ਦਸਵੈ ਪੂਰੇ  

By practicing control over the nine gates, one attains perfect control over the Tenth Gate.  

ਜਹ = ਜਿਸ ਅਵਸਥਾ ਵਿਚ। ਨਉ ਸਰ = ਸਰੀਰ ਦੀਆਂ ਨੌ ਗੋਲਕਾਂ। ਸੁਭਰ = ਨਕਾ-ਨਕ ਭਰੇ ਹੋਏ। ਨਉ ਸਰ ਸੁਭਰ = ਨਕਾ-ਨਕ ਭਰੇ ਹੋਏ ਸਰੋਵਰਾਂ ਵਰਗੀਆਂ ਨੌ ਗੋਲਕਾਂ, ਉਹਨਾਂ ਸਰੋਵਰਾਂ ਵਰਗੀਆਂ ਗੋਲਕਾਂ ਜਿਨ੍ਹਾਂ ਦੇ ਵਹਿਣ ਰੁਕੇ ਹੋਏ ਹਨ। ਦਸਵੈ = ਦਸਵੇਂ (ਸਰ) ਵਿਚ।
(ਨਾਮ ਦੀ ਬਰਕਤਿ ਨਾਲ) ਜਦੋਂ ਨੌ ਗੋਲਕਾਂ ਨਕਾ-ਨਕ ਭਰੀਜ ਕੇ (ਭਾਵ, ਬਾਹਰ ਵਲ ਦੇ ਵਹਿਣ ਬੰਦ ਕਰ ਕੇ, ਮਾਇਕ ਪਦਾਰਥਾਂ ਵਲ ਦੀ ਦੌੜ ਮਿਟਾ ਕੇ) ਦਸਵੇਂ ਸਰ ਵਿਚ (ਭਾਵ, ਪ੍ਰਭੂ-ਮਿਲਾਪ ਦੀ ਅਵਸਥਾ ਵਿਚ) ਜਾ ਪੈਂਦੀਆਂ ਹਨ,


ਤਹ ਅਨਹਤ ਸੁੰਨ ਵਜਾਵਹਿ ਤੂਰੇ  

There, the unstruck sound current of the absolute Lord vibrates and resounds.  

ਤਹ = ਉਸ ਅਵਸਥਾ ਵਿਚ। ਅਨਹਤ ਸੁੰਨ ਤੂਰੇ = ਇੱਕ-ਰਸ ਅਫੁਰ ਅਵਸਥਾ ਦੇ ਵਾਜੇ। ਤੂਰੇ = ਵਾਜੇ।
ਤਦੋਂ (ਗੁਰਮੁਖ) ਇੱਕ-ਰਸ ਅਫੁਰ ਅਵਸਥਾ ਦੇ ਵਾਜੇ ਵਜਾਉਂਦੇ ਹਨ (ਭਾਵ, ਅਫੁਰ ਅਵਸਥਾ ਉਹਨਾਂ ਦੇ ਅੰਦਰ ਇਤਨੀ ਬਲ ਵਾਲੀ ਹੋ ਜਾਂਦੀ ਹੈ ਕਿ ਹੋਰ ਫੁਰਨਾ ਉਥੇ ਆ ਹੀ ਨਹੀਂ ਸਕਦਾ)।


ਸਾਚੈ ਰਾਚੇ ਦੇਖਿ ਹਜੂਰੇ  

Behold the True Lord ever-present, and merge with Him.  

ਹਜੂਰੇ = ਹਾਜ਼ਰ-ਨਾਜ਼ਰ, ਅੰਗ-ਸੰਗ।
(ਇਸ ਅਵਸਥਾ ਵਿਚ ਅੱਪੜੇ ਹੋਏ ਗੁਰਮੁਖ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਅੰਗ-ਸੰਗ ਵੇਖ ਕੇ ਉਸ ਵਿਚ ਟਿਕੇ ਰਹਿੰਦੇ ਹਨ।


ਘਟਿ ਘਟਿ ਸਾਚੁ ਰਹਿਆ ਭਰਪੂਰੇ  

The True Lord is pervading and permeating each and every heart.  

xxx
ਉਹਨਾਂ ਨੂੰ ਉਹ ਸੱਚਾ ਪ੍ਰਭੂ ਹਰੇਕ ਘਟ ਵਿਚ ਵਿਆਪਕ ਦਿੱਸਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits