Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਗੁਪਤੀ ਬਾਣੀ ਪਰਗਟੁ ਹੋਇ  

The hidden Bani of the Word is revealed.  

ਗੁਪਤੀ ਬਾਣੀ = ਲੁਕਵੀਂ ਰੌ।
(ਇਸ ਤਰ੍ਹਾਂ ਜਿਸ ਮਨੁੱਖ ਦੇ ਅੰਦਰ ਉਹ) ਲੁਕਵੀਂ (ਰੱਬੀ ਜੀਵਨ ਦੀ) ਰੌ ਪਰਗਟ ਹੁੰਦੀ ਹੈ (ਭਾਵ, ਜਿਸ ਨੂੰ ਉਹ ਆਪਣੇ ਅੰਗ-ਸੰਗ ਤੇ ਸਭ ਵਿਚ ਵਿਆਪਕ ਦਿੱਸ ਪੈਂਦਾ ਹੈ),


ਨਾਨਕ ਪਰਖਿ ਲਏ ਸਚੁ ਸੋਇ ॥੫੩॥  

O Nanak, the True Lord is revealed and known. ||53||  

ਸੋਇ = ਉਹ ਮਨੁੱਖ ॥੫੩॥
ਹੇ ਨਾਨਕ! ਉਹ ਮਨੁੱਖ ਉਸ ਸੱਚੇ ਪ੍ਰਭੂ (ਦੇ ਨਾਮ-ਰੂਪ ਸਉਦੇ) ਦੀ ਕਦਰ ਸਮਝ ਲੈਂਦਾ ਹੈ ॥੫੩॥


ਸਹਜ ਭਾਇ ਮਿਲੀਐ ਸੁਖੁ ਹੋਵੈ  

Meeting with the Lord through intuition and love, peace is found.  

ਸਹਜ ਭਾਇ = ਸੁਤੇ ਹੀ, ਸਹਿਜ ਅਵਸਥਾ ਦੇ ਭਾਵ ਵਿਚ, ਅਡੋਲਤਾ ਵਿਚ ਅੱਪੜ ਕੇ।
ਜੇ ਅਡੋਲਤਾ ਵਿਚ ਰਹਿ ਕੇ (ਪ੍ਰਭੂ ਨੂੰ) ਮਿਲੀਏ ਤਾਂ (ਪੂਰਨ) ਸੁਖ ਹੁੰਦਾ ਹੈ।


ਗੁਰਮੁਖਿ ਜਾਗੈ ਨੀਦ ਸੋਵੈ  

The Gurmukh remains awake and aware; he does not fall sleep.  

xxx
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੁਚੇਤ ਰਹਿੰਦਾ ਹੈ (ਮਾਇਆ ਦੀ) ਨੀਂਦਰ ਵਿਚ ਨਹੀਂ ਸਉਂਦਾ।


ਸੁੰਨ ਸਬਦੁ ਅਪਰੰਪਰਿ ਧਾਰੈ  

He enshrines the unlimited, absolute Shabad deep within.  

ਸੁੰਨ ਸਬਦੁ = ਨਿਰਗੁਣ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ। ਅਪਰੰਪਰਿ = ਅਪਰੰਪਰ ਵਿਚ, ਬੇਅੰਤ ਪ੍ਰਭੂ ਵਿਚ।
ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਸ ਨੂੰ ਬੇਅੰਤ ਪ੍ਰਭੂ ਵਿਚ ਟਿਕਾਈ ਰੱਖਦੀ ਹੈ।


ਕਹਤੇ ਮੁਕਤੁ ਸਬਦਿ ਨਿਸਤਾਰੈ  

Chanting the Shabad, he is liberated, and saves others as well.  

ਸਬਦਿ = ਸ਼ਬਦ ਦੀ ਰਾਹੀਂ।
(ਇਸ ਬਾਣੀ ਨੂੰ) ਉਚਾਰ ਉਚਾਰ ਕੇ ਗੁਰਮੁਖ ਹਉਮੈ ਤੋਂ ਸੁਤੰਤਰ ਹੋ ਜਾਂਦਾ ਹੈ ਤੇ (ਹੋਰਨਾਂ ਨੂੰ) ਇਸ ਸ਼ਬਦ ਦੀ ਰਾਹੀਂ ਮੁਕਤ ਕਰਾਂਦਾ ਹੈ।


ਗੁਰ ਕੀ ਦੀਖਿਆ ਸੇ ਸਚਿ ਰਾਤੇ  

Those who practice the Guru's Teachings are attuned to the Truth.  

ਦੀਖਿਆ = ਉਹ ਸਿੱਖਿਆ ਜਿਸ ਨਾਲ ਸਿੱਖ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰਦਾ ਹੈ।
ਜਿਨ੍ਹਾਂ ਗੁਰੂ ਦੀ ਸਿੱਖਿਆ ਗ੍ਰਹਿਣ ਕੀਤੀ ਹੈ ਉਹ ਸੱਚੇ ਪ੍ਰਭੂ ਵਿਚ ਰੰਗੇ ਗਏ ਹਨ।


ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥  

O Nanak, those who eradicate their self-conceit meet with the Lord; they do not remain separated by doubt. ||54||  

ਭ੍ਰਾਤੇ = ਭ੍ਰਾਂਤਿ, ਭਟਕਣਾ ॥੫੪॥
ਹੇ ਨਾਨਕ! ਆਪਾ-ਭਾਵ ਮਿਟਾ ਕੇ ਉਹਨਾਂ ਦਾ ਮੇਲ (ਪ੍ਰਭੂ ਨਾਲ) ਹੋ ਜਾਂਦਾ ਹੈ, (ਮਨ ਦੀ) ਭਟਕਣਾ ਮਿਟ ਜਾਂਦੀ ਹੈ ॥੫੪॥


ਕੁਬੁਧਿ ਚਵਾਵੈ ਸੋ ਕਿਤੁ ਠਾਇ  

Where is that place, where evil thoughts are destroyed?  

ਚਵਾਵੈ = ਚੁਕਾ ਦੇਵੇ, ਦੂਰ ਕਰੇ। ਸੋ = ਇਹ ਗੱਲ। ਕਿਤੁ ਠਾਇ = ਕਿਸ ਥਾਂ ਤੇ?
(ਪ੍ਰਸ਼ਨ:) ਇਹ ਗੱਲ ਕਿਸ ਥਾਂ ਤੇ ਹੋ ਸਕਦੀ ਹੈ ਕਿ ਮਨੁੱਖ ਆਪਣੀ ਭੈੜੀ ਮੱਤ ਦੂਰ ਕਰ ਲਏ?


ਕਿਉ ਤਤੁ ਬੂਝੈ ਚੋਟਾ ਖਾਇ  

The mortal does not understand the essence of reality; why must he suffer in pain?  

xxx
ਮਨੁੱਖ ਕਿਉਂ ਅਸਲੀਅਤ ਨਹੀਂ ਸਮਝਦਾ ਤੇ ਦੁਖੀ ਹੁੰਦਾ ਹੈ,


ਜਮ ਦਰਿ ਬਾਧੇ ਕੋਇ ਰਾਖੈ  

No one can save one who is tied up at Death's door.  

ਦਰਿ = ਦਰ ਤੇ।
ਜਮ ਦੇ ਦਰ ਤੇ ਬੱਧੇ ਹੋਏ ਦੀ ਕੋਈ ਸਹੈਤਾ ਨਹੀਂ ਕਰ ਸਕਦਾ,


ਬਿਨੁ ਸਬਦੈ ਨਾਹੀ ਪਤਿ ਸਾਖੈ  

Without the Shabad, no one has any credit or honor.  

ਪਤਿ ਸਾਖ = ਇੱਜ਼ਤ ਤੇ ਇਤਬਾਰ।
ਸਤਿਗੁਰੂ ਦੇ ਸ਼ਬਦ ਤੋਂ ਬਿਨਾ ਇਸ ਦੀ ਕਿਤੇ ਇੱਜ਼ਤ ਨਹੀਂ, ਇਤਬਾਰ ਨਹੀਂ (ਭਾਵ, ਗੁਰੂ ਦੇ ਸ਼ਬਦ ਅਨੁਸਾਰ ਨਾਹ ਤੁਰਨ ਕਰਕੇ ਮਨੁੱਖ ਲੋਕਾਂ ਵਿਚ ਇੱਜ਼ਤ ਇਤਬਾਰ ਗਵਾ ਲੈਂਦਾ ਹੈ, ਦੁਨੀਆ ਦੀਆਂ ਮੌਜਾਂ ਵਿਚ ਫਸਿਆ ਹੋਣ ਕਰਕੇ ਮੌਤ ਤੋਂ ਭੀ ਹਰ ਵੇਲੇ ਡਰਦਾ ਹੈ ਇਹੋ ਜਿਹੀਆ ਸੱਟਾਂ ਸਦਾ ਖਾਂਦਾ ਰਹਿੰਦਾ ਹੈ, ਦੁਖੀ ਰਹਿੰਦਾ ਹੈ, ਫਿਰ ਭੀ ਅਸਲੀਅਤ ਨੂੰ ਸਮਝਦਾ ਨਹੀਂ। ਇਹ ਕਿਉਂ?)।


ਕਿਉ ਕਰਿ ਬੂਝੈ ਪਾਵੈ ਪਾਰੁ  

How can one obtain understanding and cross over?  

ਪਾਰੁ = ਪਾਰਲਾ ਬੰਨਾ।
ਇਹ ਕਿਵੇਂ ਸਮਝੇ ਤੇ ('ਦੁੱਤਰ ਸਾਗਰ' ਦੇ) ਪਾਰਲੇ ਕੰਢੇ ਲੱਗੇ?


ਨਾਨਕ ਮਨਮੁਖਿ ਬੁਝੈ ਗਵਾਰੁ ॥੫੫॥  

O Nanak, the foolish self-willed manmukh does not understand. ||55||  

xxx॥੫੫॥
ਹੇ ਨਾਨਕ! ਮਨਮੁਖ ਮੂਰਖ ਸਮਝਦਾ ਨਹੀਂ ॥੫੫॥


ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ  

Evil thoughts are erased, contemplating the Word of the Guru's Shabad.  

xxx
(ਉੱਤਰ:) ਸਤਿਗੁਰੂ ਦਾ ਸ਼ਬਦ ਵੀਚਾਰਿਆਂ ਭੈੜੀ ਮਤ ਦੂਰ ਹੁੰਦੀ ਹੈ।


ਸਤਿਗੁਰੁ ਭੇਟੈ ਮੋਖ ਦੁਆਰ  

Meeting with the True Guru, the door of liberation is found.  

ਭੇਟੈ = ਮਿਲੈ।
ਜਦੋਂ ਗੁਰੂ ਮਿਲ ਪੈਂਦਾ ਹੈ, ਤਦੋਂ ਇਸ ਭੈੜੀ ਮਤ ਤੋਂ ਖ਼ਲਾਸੀ ਦਾ ਰਾਹ ਲੱਭ ਪੈਂਦਾ ਹੈ।


ਤਤੁ ਚੀਨੈ ਮਨਮੁਖੁ ਜਲਿ ਜਾਇ  

The self-willed manmukh does not understand the essence of reality, and is burnt to ashes.  

xxx
(ਪਰ) ਜੋ ਮਨੁੱਖ ਮਨ ਦੇ ਪਿੱਛੇ ਤੁਰਦਾ ਹੈ ਉਹ ਅਸਲੀਅਤ ਨਹੀਂ ਪਛਾਣਦਾ, (ਵਿਕਾਰਾਂ ਵਿਚ) ਸੜਦਾ ਰਹਿੰਦਾ ਹੈ,


ਦੁਰਮਤਿ ਵਿਛੁੜਿ ਚੋਟਾ ਖਾਇ  

His evil-mindedness separates him from the Lord, and he suffers.  

ਦੁਰਮਤਿ = ਭੈੜੀ ਅਕਲ ਦੇ ਕਾਰਨ। ਚੋਟਾ ਖਾਇ = ਮਾਰ ਖਾਂਦਾ ਹੈ, ਦੁਖੀ ਹੁੰਦਾ ਹੈ।
ਦੁਰਮੱਤ ਦੇ ਕਾਰਨ (ਪ੍ਰਭੂ ਤੋਂ) ਵਿਛੁੜ ਕੇ ਦੁਖੀ ਹੁੰਦਾ ਹੈ।


ਮਾਨੈ ਹੁਕਮੁ ਸਭੇ ਗੁਣ ਗਿਆਨ  

Accepting the Hukam of the Lord's Command, he is blessed with all virtues and spiritual wisdom.  

xxx
ਜੋ ਮਨੁੱਖ ਗੁਰੂ ਦਾ ਹੁਕਮ ਮੰਨਦਾ ਹੈ, ਉਸ ਵਿਚ ਸਾਰੇ ਗੁਣ ਆ ਜਾਂਦੇ ਹਨ, ਉਸ ਨੂੰ ਸਾਰੀ ਸੂਝ ਪ੍ਰਾਪਤ ਹੋ ਜਾਂਦੀ ਹੈ।


ਨਾਨਕ ਦਰਗਹ ਪਾਵੈ ਮਾਨੁ ॥੫੬॥  

O Nanak, he is honored in the Court of the Lord. ||56||  

xxx॥੫੬॥
ਹੇ ਨਾਨਕ!ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੫੬॥


ਸਾਚੁ ਵਖਰੁ ਧਨੁ ਪਲੈ ਹੋਇ  

One who possesses the merchandise, the wealth of the True Name,  

ਪਲੈ ਹੋਇ = ਹਾਸਲ ਕੀਤਾ ਹੋਵੇ।
ਜਿਸ ਮਨੁੱਖ ਨੇ ਸੱਚਾ ਸਉਦਾ ਨਾਮ-ਧਨ ਖੱਟਿਆ ਹੈ,


ਆਪਿ ਤਰੈ ਤਾਰੇ ਭੀ ਸੋਇ  

crosses over, and carries others across with him as well.  

ਸੋਇ = ਉਹ ਮਨੁੱਖ।
ਉਹ ਆਪ ('ਦੁੱਤਰ ਸਾਗਰ' ਤੋਂ) ਤਰਦਾ ਹੈ ਤੇ (ਹੋਰਨਾਂ ਨੂੰ) ਤਾਰਦਾ ਹੈ।


ਸਹਜਿ ਰਤਾ ਬੂਝੈ ਪਤਿ ਹੋਇ  

One who intuitively understands, and is attuned to the Lord, is honored.  

ਸਹਜਿ = ਸਹਿਜ ਵਿਚ, ਅਡੋਲਤਾ ਵਿਚ। ਪਤਿ = ਇੱਜ਼ਤ।
ਅਡੋਲ ਅਵਸਥਾ ਵਿਚ ਮਸਤ ਰਹਿ ਕੇ ਅਸਲੀਅਤ ਨੂੰ ਸਮਝਦਾ ਹੈ ਤੇ ਆਦਰ ਪਾਂਦਾ ਹੈ,


ਤਾ ਕੀ ਕੀਮਤਿ ਕਰੈ ਕੋਇ  

No one can estimate his worth.  

xxx
ਅਜੇਹੇ ਮਨੁੱਖ ਦਾ ਕੋਈ ਮੁੱਲ ਨਹੀਂ ਪਾ ਸਕਦਾ।


ਜਹ ਦੇਖਾ ਤਹ ਰਹਿਆ ਸਮਾਇ  

Wherever I look, I see the Lord permeating and pervading.  

xxx
ਉਹ ਜਿੱਧਰ ਤੱਕਦਾ ਹੈ ਉਧਰ ਪ੍ਰਭੂ ਹੀ ਪ੍ਰਭੂ ਉਸ ਨੂੰ ਵਿਆਪਕ ਦਿੱਸਦਾ ਹੈ


ਨਾਨਕ ਪਾਰਿ ਪਰੈ ਸਚ ਭਾਇ ॥੫੭॥  

O Nanak, through the Love of the True Lord, one crosses over. ||57||  

ਸਚ ਭਾਇ = ਸੱਚ ਦੇ ਭਾਵ ਵਿਚ, ਸੱਚੇ ਪ੍ਰਭੂ ਦੇ ਅਨੁਸਾਰ ਹੋ ਕੇ, ਸੱਚੇ ਦੀ ਰਜ਼ਾ ਵਿਚ ਰਹਿ ਕੇ। {ਨੋਟ: ਪਉੜੀ ਨੰ: ੫੫ ਵਿਚ ਦੇ ਲਫ਼ਜ਼ 'ਪਾਰੁ' ਅਤੇ ਇਥੇ ਲਫ਼ਜ਼ 'ਪਾਰਿ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ। 'ਪਾਰੁ' ਹੈ 'ਨਾਂਵ' (ਪਾਰਲਾ ਕੰਢਾ) 'ਪਾਰਿ', ਹੈ 'ਕ੍ਰਿਆ ਵਿਸ਼ੇਸ਼ਣ' (ਪਾਰਲੇ ਕੰਢੇ)} ॥੫੭॥
ਹੇ ਨਾਨਕ! ਸੱਚੇ ਦੀ ਰਜ਼ਾ ਵਿਚ ਰਹਿ ਕੇ ਉਹ ਮਨੁੱਖ ('ਦੁਤਰ ਸਾਗਰ' ਤੋਂ) ਪਾਰ ਲੰਘ ਜਾਂਦਾ ਹੈ ॥੫੭॥


ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ  

Where is the Shabad said to dwell? What will carry us across the terrifying world-ocean?  

ਸੁ = ਉਸ। ਜਿਤੁ = ਜਿਸ (ਸ਼ਬਦ) ਦੀ ਰਾਹੀਂ। ਕਥੀਅਲੇ = ਕਿਹਾ ਜਾਏ।
(ਪ੍ਰਸ਼ਨ:) ਜਿਸ ਸ਼ਬਦ ਦੀ ਰਾਹੀਂ ਸੰਸਾਰ-ਸਮੁੰਦਰ ਤਰੀਦਾ ਹੈ ਉਸ ਸ਼ਬਦ ਦਾ ਟਿਕਾਣਾ ਕਿੱਥੇ ਕਿਹਾ ਜਾ ਸਕਦਾ ਹੈ?


ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ  

The breath, when exhaled, extends out ten finger lengths; what is the support of the breath?  

ਤ੍ਰੈ ਸਤ = ਤਿੰਨ ਤੇ ਸੱਤ, ਦਸ। ਵਾਈ = ਪ੍ਰਾਣ {ਨੋਟ: ਜੋਗੀਆਂ ਦੇ ਖ਼ਿਆਲ ਅਨੁਸਾਰ ਸਾਹ ਬਾਹਰ ਵਲ ਕੱਢਿਆਂ ਹਵਾ ਦਸ ਉਂਗਲ ਦੇ ਫ਼ਾਸਲੇ ਤਕ ਬਾਹਰ ਜਾਂਦੀ ਹੈ, ਫਿਰ ਸਾਹ ਅੰਦਰ ਵਲ ਖਿੱਚੀਦਾ ਹੈ}। ਤ੍ਰੈ ਸਤ ਅੰਗੁਲ ਵਾਈ = ਦਸ ਉਂਗਲ-ਪ੍ਰਮਾਣ ਪ੍ਰਾਣ। ਕਹੁ = ਦੱਸੋ। ਕਵਨੁ = ਕੀਹ?
'ਪ੍ਰਾਣ' (ਭਾਵ ਸੁਆਸ) ਨੂੰ ਦਸ-ਉਂਗਲ-ਪ੍ਰਮਾਣ ਕਹੀਦਾ ਹੈ ਦੱਸੋ, ਇਸ ਦਾ ਕੀਹ ਆਸਰਾ ਹੈ?


ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ  

Speaking and playing, how can one be stable and steady? How can the unseen be seen?  

xxx
(ਜੋ ਜੀਵਾਤਮਾ ਇਸ ਸਰੀਰ ਵਿਚ) ਬੋਲਦਾ ਤੇ ਕਲੋਲ ਕਰਦਾ ਹੈ, ਉਹ ਸਦਾ ਲਈ ਕਿਵੇਂ ਅਡੋਲ ਹੋ ਸਕਦਾ ਹੈ ਤੇ ਕਿਵੇਂ ਉਸ ਪ੍ਰਭੂ ਨੂੰ ਵੇਖੇ ਜਿਸ ਦਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ।


ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ  

Listen, O master; Nanak prays truly. Instruct your own mind.  

ਸੁਣਿ = ਸੁਣ ਕੇ। ਮਨ ਸਮਝਾਏ = ਕਿਉਂਕਰਿ ਆਪਣੇ ਮਨ ਸਮਝਾਏ। {ਨੋਟ: ਪਹਿਲੀਆਂ ਚਾਰ ਤੁਕਾਂ ਵਿਚ ਜੋਗੀ ਦਾ ਪ੍ਰਸ਼ਨ ਹੈ, ਪੰਜਵੀਂ ਤੁਕ ਤੋਂ ਉੱਤਰ ਸ਼ੁਰੂ ਹੁੰਦਾ ਹੈ}।
ਨਾਨਕ ਕਹਿੰਦਾ ਹੈ (ਜੋਗੀਆਂ ਨੇ ਪੁੱਛਿਆ) ਹੇ ਸੁਆਮੀ! ਸੱਚੇ ਪ੍ਰਭੂ ਦੀ ਗੱਲ ਸੁਣ ਕੇ ਮਨੁੱਖ ਆਪਣੇ ਮਨ ਨੂੰ ਕਿਵੇਂ ਸੁਮੱਤੇ ਲਾ ਸਕਦਾ ਹੈ?


ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ  

The Gurmukh is lovingly attuned to the True Shabad. Bestowing His Glance of Grace, He unites us in His Union.  

ਗੁਰਮੁਖਿ = ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ। ਸਬਦੇ = ਸ਼ਬਦ ਦੀ ਰਾਹੀਂ। ਸਚਿ = ਸੱਚੇ ਪ੍ਰਭੂ ਵਿਚ। ਨਦਰੀ = ਮੇਹਰ ਦੀ ਨਜ਼ਰ।
(ਉੱਤਰ:) ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ, ਗੁਰੂ ਸ਼ਬਦ ਦੀ ਰਾਹੀਂ ਉਸ ਦੀ ਲਿਵ ਸੱਚੇ ਪ੍ਰਭੂ ਵਿਚ ਲੱਗ ਜਾਂਦੀ ਹੈ, (ਤੇ, ਪ੍ਰਭੂ) ਮੇਹਰ ਦੀ ਨਜ਼ਰ ਕਰ ਕੇ ਉਸ ਨੂੰ ਆਪਣੇ ਵਿਚ ਜੋੜ ਲੈਂਦਾ ਹੈ,


ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥  

He Himself is all-knowing and all-seeing. By perfect destiny, we merge in Him. ||58||  

ਦਾਨਾ = ਦਿਲ ਦੀ ਜਾਣਨ ਵਾਲਾ ਪ੍ਰਭੂ। ਬੀਨਾ = ਪਛਾਣਨ ਵਾਲਾ। ਪੂਰੈ ਭਾਗਿ = ਉੱਚੀ ਕਿਸਮਤ ਦੇ ਕਾਰਨ। ਸਮਾਏ = (ਪ੍ਰਭੂ ਵਿਚ) ਟਿਕਿਆ ਰਹਿੰਦਾ ਹੈ ॥੫੮॥
(ਕਿਉਂਕਿ) ਪ੍ਰਭੂ (ਉਸ ਦੇ ਦਿਲ ਦੀ) ਆਪ ਹੀ ਜਾਣਦਾ ਹੈ, ਆਪ ਹੀ ਪਛਾਣਦਾ ਹੈ। (ਇਸ ਤਰ੍ਹਾਂ) ਉੱਚੀ ਕਿਸਮਤ ਕਰਕੇ (ਗੁਰਮੁਖਿ ਮਨੁੱਖ ਪ੍ਰਭੂ ਵਿਚ) ਟਿਕਿਆ ਰਹਿੰਦਾ ਹੈ ॥੫੮॥


ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ  

That Shabad dwells deep within the nucleus of all beings. God is invisible; wherever I look, there I see Him.  

ਕਉ = ਨੂੰ। ਨਿਰੰਤਰਿ = ਇੱਕ-ਰਸ। ਦੇਖਾ = ਵੇਖਦਾ ਹਾਂ।
(ਜਿਸ 'ਸ਼ਬਦ' ਦੀ ਰਾਹੀਂ "ਦੁੱਤਰ ਸਾਗਰ" ਤਰੀਦਾ ਹੈ) ਉਸ 'ਸ਼ਬਦ' ਨੂੰ ਇੱਕ-ਰਸ ਥਾਂ (ਮਿਲਿਆ ਹੋਇਆ) ਹੈ (ਭਾਵ, ਉਹ ਸ਼ਬਦ ਹਰ ਥਾਂ ਭਰਪੂਰ ਹੈ), 'ਸ਼ਬਦ' ਅਲੱਖ (ਪ੍ਰਭੂ ਦਾ ਰੂਪ) ਹੈ, ਮੈਂ ਜਿਧਰ ਵੇਖਦਾ ਹਾਂ ਉਹ ਸ਼ਬਦ ਹੀ ਸ਼ਬਦ ਹੈ।


ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ  

The air is the dwelling place of the absolute Lord. He has no qualities; He has all qualities.  

ਪਵਨ = ਸ਼ਬਦ, ਗੁਰੂ ਦਾ ਸ਼ਬਦ, ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ। {ਨੋਟ: "ਤ੍ਰੈ ਸਤ ਅੰਗੁਲ ਵਾਈ" ਦਾ ਉੱਤਰ ਪਉੜੀ ਨੰ: ੬੦ ਵਿਚ ਹੈ। ਸੋ, ਇਥੇ 'ਪਵਨ' ਦਾ ਅਰਥ 'ਵਾਈ' ਜਾਂ 'ਹਵਾ' ਨਹੀਂ ਹੈ। ਭਾਈ ਗੁਰਦਾਸ ਜੀ ਲਿਖਦੇ ਹਨ: "ਪਵਨ ਗੁਰੂ ਗੁਰਸਬਦੁ ਹੈ," ਭਾਵ, 'ਪਵਨ' = 'ਗੁਰਸਬਦੁ' ਹੈ}। ਅਕਲ {ਸੰ. ਅਕਲ = ਨਾਸਤਿ ਕਲਾ ਅਵਯਵੋ ਯਸ੍ਯ नास्ति कला अवयवो यस्य} ਜਿਸ ਦੇ ਟੋਟੇ ਟੋਟੇ ਨਹੀਂ ਹਨ, ਪੂਰਨ ਪਾਰਬ੍ਰਹਮ। ਕਲਾਧਰ = ਸੱਤਾ ਧਾਰਨ ਵਾਲਾ।
ਜਿਵੇਂ ਅਫੁਰ ਪ੍ਰਭੂ ਦਾ ਵਾਸ (ਹਰ ਥਾਂ) ਹੈ ਤਿਵੇਂ 'ਸ਼ਬਦ' ਦਾ ਵਾਸ (ਹਰ ਥਾਂ) ਹੈ। 'ਸ਼ਬਦ' ਉਹੀ ਹੈ ਜੋ ਸੰਪੂਰਣ ਸੱਤਿਆ-ਧਾਰੀ (ਪ੍ਰਭੂ) ਹੈ (ਭਾਵ 'ਪ੍ਰਭੂ' ਤੇ ਪ੍ਰਭੂ ਦੀ ਸਿਫ਼ਤ ਦਾ 'ਸ਼ਬਦ' ਇੱਕ ਹੀ ਹਨ)।


ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ  

When He bestows His Glance of Grace, the Shabad comes to abide within the heart, and doubt is eradicated from within.  

xxx
ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਸ ਦੇ ਹਿਰਦੇ ਵਿਚ ਇਹ 'ਸ਼ਬਦ' ਵੱਸਦਾ ਹੈ, ਉਹ ਮਨੁੱਖ ਹਿਰਦੇ ਵਿਚੋਂ ਭਟਕਣਾ ਦੂਰ ਕਰ ਲੈਂਦਾ ਹੈ,


ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ  

The body and mind become immaculate, through the Immaculate Word of His Bani. Let His Name be enshrined in your mind.  

ਨਾਮੋੁ = {ਅੱਖਰ 'ਮ' ਦੇ ਨਾਲ ਦੋ 'ਲਗਾਂ' ਹਨ, ਪਾਠ ਵਿਚ (ਮੋ) ਪੜ੍ਹਨਾ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਮੰਨਿ = ਮਨ ਵਿਚ।
ਉਸ ਦਾ ਤਨ ਤੇ ਉਸ ਦਾ ਮਨ ਤੇ ਉਸ ਦੀ ਬਾਣੀ ਪਵਿਤ੍ਰ ਹੋ ਜਾਂਦੇ ਹਨ। ਪ੍ਰਭੂ ਦਾ ਨਾਮ ਹੀ ਉਹ ਮਨੁੱਖ ਆਪਣੇ ਮਨ ਵਿਚ ਵਸਾਈ ਰੱਖਦਾ ਹੈ।


ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ  

The Shabad is the Guru, to carry you across the terrifying world-ocean. Know the One Lord alone, here and hereafter.  

ਭਵ = ਸੰਸਾਰ।
ਸਤਿਗੁਰ ਦੇ 'ਸ਼ਬਦ' ਦੀ ਰਾਹੀਂ ਸੰਸਾਰ-ਸਮੁੰਦਰ ਤਰੀਦਾ ਹੈ। (ਜੋ ਤਰਿਆ ਹੈ ਉਹ) ਇਥੇ ਉਥੇ (ਲੋਕ ਪਰਲੋਕ ਵਿਚ ਹਰ ਥਾਂ) ਇੱਕ ਪ੍ਰਭੂ ਨੂੰ ਵਿਆਪਕ ਜਾਣਦਾ ਹੈ।


ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥  

He has no form or color, shadow or illusion; O Nanak, realize the Shabad. ||59||  

ਛਾਇਆ = ਪ੍ਰਭਾਵ, ਸਾਇਆ ॥੫੯॥
ਹੇ ਨਾਨਕ! ਜੋ ਮਨੁੱਖ ਇਸ 'ਸ਼ਬਦ' ਨੂੰ ਪਛਾਣ ਲੈਂਦਾ ਹੈ 'ਸ਼ਬਦ' ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਰਹਿੰਦਾ ਤੇ ਉਸ ਦਾ ਆਪਣਾ ਵੱਖਰਾ ਚਿਹਨ ਤੇ ਵਰਨ ਨਹੀਂ ਰਹਿ ਜਾਂਦਾ (ਭਾਵ, ਉਸ ਦਾ ਵੱਖਰਾ-ਪਨ ਮਿਟ ਜਾਂਦਾ ਹੈ, ਉਸ ਦੇ ਅੰਦਰੋਂ ਮੇਰ-ਤੇਰ ਦੂਰ ਹੋ ਜਾਂਦੀ ਹੈ) ॥੫੯॥


ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ  

O reclusive hermit, the True, Absolute Lord is the support of the exhaled breath, which extends out ten finger lengths.  

ਅਉਧੂ = ਹੇ ਜੋਗੀ! ਆਹਾਰੋ = ਖ਼ੁਰਾਕ, ਆਸਰਾ।
(ਉੱਤਰ:) ਹੇ ਜੋਗੀ! ਦਸ-ਉਂਗਲ-ਪ੍ਰਮਾਣ ਪ੍ਰਾਣਾਂ ਦੀ ਖ਼ੁਰਾਕ ਅਫੁਰ ਸੱਚਾ ਪ੍ਰਭੂ ਹੈ (ਭਾਵ, ਸੁਆਸ ਸੁਆਸ ਪ੍ਰਭੂ ਦਾ ਨਾਮ ਹੀ ਜਪਣਾ ਹੈ, ਪ੍ਰਭੂ ਦਾ ਨਾਮ ਹੀ ਪ੍ਰਾਣਾਂ ਦਾ ਆਸਰਾ ਹੈ)।


ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ  

The Gurmukh speaks and churns the essence of reality, and realizes the unseen, infinite Lord.  

ਬੋਲੈ = ਜਪਦਾ ਹੈ। ਤਤੁ = ਅਸਲੀਅਤ। ਵਿਰੋਲੈ = ਰਿੜਕਦਾ ਹੈ।
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰ ਕੇ (ਸੁਆਸ ਸੁਆਸ ਪ੍ਰਭੂ ਦਾ ਨਾਮ) ਜਪਦਾ ਹੈ, ਉਹ ਅਸਲੀਅਤ (ਭਾਵ, ਜਗਤ ਦਾ ਮੂਲ) ਹਾਸਲ ਕਰ ਲੈਂਦਾ ਹੈ, ਉਹ ਅਲੱਖ ਤੇ ਅਪਾਰ ਪ੍ਰਭੂ ਨੂੰ ਪਛਾਣ ਲੈਂਦਾ ਹੈ (ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ)।


ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ  

Eradicating the three qualities, he enshrines the Shabad within, and then, his mind is rid of egotism.  

ਚੂਕੈ = ਮੁੱਕ ਜਾਂਦਾ ਹੈ
ਜਦੋਂ ਮਨੁੱਖ ਗੁਰੂ ਦਾ ਸ਼ਬਦ ਹਿਰਦੇ ਵਿਚ ਵਸਾਂਦਾ ਹੈ (ਸ਼ਬਦ ਦੀ ਬਰਕਤਿ ਨਾਲ ਮਾਇਆ ਦਾ) ਤ੍ਰੈ-ਗੁਣੀ ਪ੍ਰਭਾਵ ਮਿਟਾ ਲੈਂਦਾ ਹੈ, ਤਾਂ ਉਸ ਦੇ ਮਨ ਵਿਚੋਂ ਅਹੰਕਾਰ ਨਾਸ ਹੋ ਜਾਂਦਾ ਹੈ।


ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ  

Inside and out, he knows the One Lord alone; he is in love with the Name of the Lord.  

xxx
(ਇਸ ਤਰ੍ਹਾਂ) ਜਦੋਂ ਉਹ ਆਪਣੇ ਅੰਦਰ ਤੇ ਬਾਹਰ (ਜਗਤ ਵਿਚ) ਇੱਕ ਪ੍ਰਭੂ ਨੂੰ ਹੀ ਵੇਖਦਾ ਹੈ, ਤਾਂ ਉਸ ਦਾ ਪਿਆਰ ਪ੍ਰਭੂ ਦੇ ਨਾਮ ਵਿਚ ਬਣ ਜਾਂਦਾ ਹੈ।


ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ  

He understands the Sushmana, Ida and Pingala, when the unseen Lord reveals Himself.  

ਇੜਾ = ਖੱਬੀ ਨਾਸ ਦੀ ਨਾੜੀ। ਪਿੰਗੁਲਾ = ਸੱਜੀ ਨਾਸ ਦੀ ਨਾੜੀ। ਸੁਖਮਨਾ = ਵਿਚਕਾਰਲੀ ਨਾੜੀ ਜਿਥੇ ਪ੍ਰਾਣਾਯਾਮ ਵੇਲੇ ਸੁਆਸ ਟਿਕਾਈਦੇ ਹਨ।
ਹੇ ਨਾਨਕ! ਜਦੋਂ ਅਲੱਖ ਪ੍ਰਭੂ ਆਪਣਾ ਆਪ ਲਖਾਂਦਾ ਹੈ (ਆਪਣੇ ਸਰੂਪ ਦੀ ਸਮਝ ਬਖ਼ਸ਼ਦਾ ਹੈ), ਤਦੋਂ ਗੁਰਮੁਖ ਇੜਾ ਪਿੰਗੁਲਾ ਸੁਖਮਨਾ ਨੂੰ ਸਮਝ ਲੈਂਦਾ ਹੈ,


ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥  

O Nanak, the True Lord is above these three energy channels. Through the Word, the Shabad of the True Guru, one merges with Him. ||60||  

ਤਿਹੁ ਤੇ = ਤਿਨ੍ਹਾਂ ਤੋਂ, ਇੜਾ ਪਿੰਗੁਲਾ ਸੁਖਮਨਾ ਦੇ ਅੱਭਿਆਸ ਤੋਂ, ਪ੍ਰਾਣਾਯਾਮ ਤੋਂ। ਮਨਿ = ਮਨ ਵਿਚੋਂ। ॥੬੦॥
(ਭਾਵ, ਗੁਰਮੁਖਿ ਨੂੰ ਇਹ ਸਮਝ ਆ ਜਾਂਦੀ ਹੈ ਕਿ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਇੜਾ ਪਿੰਗੁਲਾ ਸੁਖਮਨਾ ਦੇ ਅੱਭਿਆਸ ਤੋਂ ਉਤਾਂਹ ਹੈ, ਉਸ ਵਿਚ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਸਮਾਈਦਾ ਹੈ ॥੬੦॥


ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ  

The air is said to be the soul of the mind. But what does the air feed on?  

ਜੀਉ = ਜਿੰਦ, ਆਸਰਾ। ਪਵਨੁ = ਪ੍ਰਾਣ। ਰਸੁ = ਖ਼ੁਰਾਕ। ਕਹਾ = ਕਿਥੋਂ?
(ਪ੍ਰਸ਼ਨ:) ਮਨ ਦਾ ਆਸਰਾ ਪ੍ਰਾਣ ਕਹੀਦੇ ਹਨ, ਪ੍ਰਾਣ ਕਿਥੋਂ ਖ਼ੁਰਾਕ ਲੈਂਦੇ ਹਨ? (ਭਾਵ, ਪ੍ਰਾਣਾਂ ਦਾ ਆਸਰਾ ਕੌਣ ਹੈ?)


ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ  

What is the way of the spiritual teacher, and the reclusive hermit? What is the occupation of the Siddha?  

ਮੁਦ੍ਰਾ = ਸਾਧਨ। ਅਉਧੂ = ਹੇ ਜੋਗੀ! ਸਿਧ = ਜੋਗ-ਸਾਧਨਾਂ ਵਿਚ ਪੁੱਗਾ ਹੋਇਆ ਜੋਗੀ। ਕਵਨ ਕਮਾਈ = ਕੀਹ ਮਿਲ ਜਾਂਦਾ ਹੈ?
ਹੇ ਜੋਗੀ! ਗਿਆਨ ਦੀ ਪ੍ਰਾਪਤੀ ਦਾ ਕੇਹੜਾ ਸਾਧਨ ਹੈ? ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਨੂੰ ਕੀਹ ਪ੍ਰਾਪਤ ਹੋ ਜਾਂਦਾ ਹੈ?


        


© SriGranth.org, a Sri Guru Granth Sahib resource, all rights reserved.
See Acknowledgements & Credits