Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਤਿਸੁ ਪਾਖੰਡੀ ਜਰਾ ਮਰਣਾ  

ਜਰਾ = ਬੁਢੇਪਾ।
ਉਸ ਨਾਸਤਕ ਨੂੰ (ਭਾਵ, ਉਸ ਮਨੁੱਖ ਨੂੰ ਜਿਸ ਨੇ ਆਪਣੇ ਅੰਦਰੋਂ ਪਾਪਾਂ ਦਾ ਨਾਸ ਕਰ ਦਿੱਤਾ ਹੈ) ਬੁਢੇਪਾ ਤੇ ਮੌਤ ਪੋਹ ਨਹੀਂ ਸਕਦੇ (ਭਾਵ, ਇਹਨਾਂ ਦਾ ਡਰ ਉਸ ਨੂੰ ਪੋਂਹਦਾ ਨਹੀਂ)।


ਬੋਲੈ ਚਰਪਟੁ ਸਤਿ ਸਰੂਪੁ  

xxx
ਜੇ ਚਰਪਟ (ਭੀ ਇਸ ਨਾਸਤਕ ਦੀ ਜੁਗਤਿ ਵਰਤ ਕੇ) ਸਤਿ ਸਰੂਪ ਪ੍ਰਭੂ ਨੂੰ ਜਪੇ,


ਪਰਮ ਤੰਤ ਮਹਿ ਰੇਖ ਰੂਪੁ ॥੫॥  

xxx॥੫॥
ਤਾਂ (ਇਹ ਚਰਪਟ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ ॥੫॥


ਮਃ  

xxx
xxx


ਸੋ ਬੈਰਾਗੀ ਜਿ ਉਲਟੇ ਬ੍ਰਹਮੁ  

ਬੈਰਾਗ = (ਸੰ. वैराग्य) ਦੁਨੀਆ ਵਲੋਂ ਉਪਰਾਮਤਾ। ਬੈਰਾਗੀ = ਉਹ ਮਨੁੱਖ ਜਿਸ ਨੇ ਦੁਨੀਆ ਦੀਆਂ ਖ਼ਾਹਸ਼ਾਂ ਵਲੋਂ ਮਨ ਨੂੰ ਪਰਤਾਇਆ ਹੈ। ਉਲਟੇ = ਪਰਤਾਏ, ਫੇਰੇ।
(ਅਸਲ) ਵੈਰਾਗੀ ਉਹ ਹੈ ਜੋ ਪ੍ਰਭੂ ਨੂੰ (ਆਪਣੇ ਹਿਰਦੇ ਵਲ) ਪਰਤਾਂਦਾ ਹੈ (ਭਾਵ, ਜੋ ਪ੍ਰਭੂ-ਪਤੀ ਨੂੰ ਆਪਣੀ ਹਿਰਦੇ-ਸੇਜ ਤੇ ਲਿਆ ਵਸਾਂਦਾ ਹੈ),


ਗਗਨ ਮੰਡਲ ਮਹਿ ਰੋਪੈ ਥੰਮੁ  

ਗਗਨ = ਆਕਾਸ਼, ਦਸਮ ਦੁਆਰ। ਮੰਡਲ = ਚੱਕਰ। ਗਗਨ ਮੰਡਲ = ਦਸਮ ਦੁਆਰ ਦਾ ਚੱਕਰ, ਉਹ ਅਵਸਥਾ ਜਿਥੇ ਮਨੁੱਖ ਦੀ ਸੁਰਤ ਪ੍ਰਭੂ ਵਿਚ ਜੁੜਦੀ ਹੈ। ਰੋਪੈ = ਖੜਾ ਕਰਦਾ ਹੈ।
ਜੋ ਪ੍ਰਭੂ ਦਾ ਨਾਮ-ਰੂਪ ਥੰਮ੍ਹ ਦਸਮ ਦੁਆਰਾ (ਰੂਪ ਸ਼ਾਮੀਆਨੇ) ਵਿਚ ਖੜ੍ਹਾ ਕਰਦਾ ਹੈ (ਭਾਵ, ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਇਸ ਤਰ੍ਹਾਂ ਆਪਣਾ ਸਹਾਰਾ ਬਣਾਂਦਾ ਹੈ ਕਿ ਉਸ ਦੀ ਸੁਰਤ ਸਦਾ ਉਤਾਂਹ ਪ੍ਰਭੂ-ਚਰਨਾਂ ਵਿਚ ਟਿਕੀ ਰਹਿੰਦੀ ਹੈ, ਹੇਠਾਂ ਮਾਇਕ ਪਦਾਰਥਾਂ ਵਿਚ ਨਹੀਂ ਡਿੱਗਦੀ),


ਅਹਿਨਿਸਿ ਅੰਤਰਿ ਰਹੈ ਧਿਆਨਿ  

ਅਹਿ = ਦਿਨ। ਨਿਸਿ = ਰਾਤ। ਧਿਆਨਿ = ਧਿਆਨ ਵਿਚ।
ਜੋ ਦਿਨ ਰਾਤ ਆਪਣੇ ਅੰਦਰ ਹੀ (ਭਾਵ, ਹਿਰਦੇ ਵਿਚ ਹੀ) ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ।


ਤੇ ਬੈਰਾਗੀ ਸਤ ਸਮਾਨਿ  

ਸਤ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਸਮਾਨਿ = ਵਰਗਾ।
ਅਜੇਹੇ ਬੈਰਾਗੀ ਪ੍ਰਭੂ ਦਾ ਰੂਪ ਹੋ ਜਾਂਦੇ ਹਨ।


ਬੋਲੈ ਭਰਥਰਿ ਸਤਿ ਸਰੂਪੁ  

xxx
ਜੇ ਭਰਥਰੀ (ਭੀ ਐਸੇ ਬੈਰਾਗੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ,


ਪਰਮ ਤੰਤ ਮਹਿ ਰੇਖ ਰੂਪੁ ॥੬॥  

xxx॥੬॥
ਤਾਂ (ਇਹ ਭਰਥਰੀ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ ॥੬॥


ਮਃ  

xxx
xxx


ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ  

ਮਰੈ = ਦੂਰ ਹੋਵੇ। ਮੰਦਾ = ਬੁਰਾਈ। ਕਿਉ = ਕਿਵੇਂ? ਜੀਵੈ = ਸਹੀ ਜੀਵਨ ਜੀਵੇ। ਜੁਗਤਿ = ਇਸ ਤਰੀਕੇ ਨਾਲ।
(ਕੰਨ ਪੜਵਾਉਣ ਦੀ) ਇਸ ਜੁਗਤਿ ਨਾਲ ਨਾਹ (ਮਨ ਵਿਚੋਂ) ਵਿਕਾਰ ਦੂਰ ਹੁੰਦਾ ਹੈ ਨਾਹ ਹੀ (ਉੱਚਾ) ਜੀਵਨ ਮਿਲਦਾ ਹੈ।


ਕੰਨ ਪੜਾਇ ਕਿਆ ਖਾਜੈ ਭੁਗਤਿ  

ਕਿਆ ਖਾਜੈ = ਖਾਣ ਦਾ ਕੀਹ ਲਾਭ? ਭੁਗਤਿ = ਜੋਗੀਆਂ ਦਾ ਚੂਰਮਾ।
ਕੰਨ ਪੜਵਾ ਕੇ ਚੂਰਮਾ ਖਾਣ ਦਾ ਕੋਈ (ਆਤਮਕ) ਲਾਭ ਨਹੀਂ (ਕਿਉਂਕਿ)।


ਆਸਤਿ ਨਾਸਤਿ ਏਕੋ ਨਾਉ  

ਆਸਤਿ = ਮੌਜੂਦ ਹੈ। ਨਾਸਤਿ = ਨਹੀਂ ਹੈ।
ਕੇਵਲ (ਪ੍ਰਭੂ ਦਾ) ਨਾਮ ਹੀ ਹੈ ਜੋ ਸੰਸਾਰ ਦੀ ਹੋਂਦ ਤੇ ਅਣਹੋਂਦ ਦੋਹਾਂ ਵੇਲੇ ਮੌਜੂਦ ਹੈ।


ਕਉਣੁ ਸੁ ਅਖਰੁ ਜਿਤੁ ਰਹੈ ਹਿਆਉ  

ਹਿਆਉ = ਹਿਰਦਾ।
(ਜੇ ਕੋਈ ਪੁੱਛੇ ਕਿ ਜੇ ਕੰਨ ਪੜਵਾਇਆਂ ਮਨ ਨਹੀਂ ਟਿਕਦਾ ਤਾਂ) ਉਹ ਕੇਹੜਾ ਅੱਖਰ ਹੈ ਜਿਸ ਵਿਚ ਹਿਰਦਾ ਜੁੜਿਆ ਰਹਿ ਸਕਦਾ ਹੈ (ਤੇ ਬੁਰਾਈ ਮਿਟ ਜਾਂਦੀ ਹੈ, ਤਾਂ ਇਸ ਦਾ ਉੱਤਰ ਇਹ ਹੈ ਕਿ ਉਹ ਪ੍ਰਭੂ ਦਾ ਨਾਮ ਹੀ ਹੈ)।


ਧੂਪ ਛਾਵ ਜੇ ਸਮ ਕਰਿ ਸਹੈ  

ਧੂਪ ਛਾਵ = ਦੁੱਖ ਤੇ ਸੁਖ। ਸਮ = ਬਰਾਬਰ, ਇਕ-ਸਮਾਨ।
ਜੇ ਕੋਈ ਮਨੁੱਖ (ਇਸ 'ਨਾਮ' ਦੀ ਬਰਕਤਿ ਨਾਲ) ਦੁੱਖ ਤੇ ਸੁਖ ਨੂੰ ਇਕ-ਸਮਾਨ ਸਹਾਰਦਾ ਹੈ,


ਤਾ ਨਾਨਕੁ ਆਖੈ ਗੁਰੁ ਕੋ ਕਹੈ  

ਗੁਰੁ ਕਹੈ = ਗੁਰੂ ਗੁਰੂ ਆਖਦਾ ਹੈ, ਗੁਰੂ ਨੂੰ ਚੇਤੇ ਰੱਖਦਾ ਹੈ। ਕੋ = ਕੋਈ ਉਹ ਮਨੁੱਖ।
ਤਾਂ, ਨਾਨਕ ਆਖਦਾ ਹੈ, ਉਹ ਮਨੁੱਖ ਹੀ (ਅਸਲ ਵਿਚ) ਗੁਰੂ ਨੂੰ ਚੇਤੇ ਰੱਖਦਾ ਹੈ (ਭਾਵ, ਗੁਰੂ ਦੇ ਬਚਨ-ਅਨੁਸਾਰ ਤੁਰਦਾ ਹੈ)।


ਛਿਅ ਵਰਤਾਰੇ ਵਰਤਹਿ ਪੂਤ  

ਛਿਅ ਵਰਤਾਰੇ = ਛੇ ਭੇਖਾਂ ਵਿਚ। ਪੂਤ = ਚੇਲੇ (ਜੋਗੀਆਂ ਦੇ)।
(ਨਾਥ ਦੇ) ਚੇਲੇ (ਭਾਵ, ਜੋਗੀ ਲੋਕ) (ਜੋ ਨਿਰੇ) ਛੇ ਭੇਖਾਂ ਵਿਚ ਹੀ ਰੁੱਝੇ ਹੋਏ ਹਨ,


ਨਾ ਸੰਸਾਰੀ ਨਾ ਅਉਧੂਤ  

xxx
(ਅਸਲ ਵਿਚ) ਨਾਹ ਉਹ ਗ੍ਰਿਹਸਤੀ ਹਨ ਤੇ ਨਾਹ ਵਿਰਕਤ।


ਨਿਰੰਕਾਰਿ ਜੋ ਰਹੈ ਸਮਾਇ  

ਨਿਰੰਕਾਰਿ = ਨਿਰੰਕਾਰ ਵਿਚ।॥
ਜੋ ਮਨੁੱਖ ਇਕ ਨਿਰੰਕਾਰ ਵਿਚ ਜੁੜਿਆ ਰਹਿੰਦਾ ਹੈ,


ਕਾਹੇ ਭੀਖਿਆ ਮੰਗਣਿ ਜਾਇ ॥੭॥  

xxx॥੭॥
ਉਹ ਕਿਉਂ ਕਿਤੇ ਖ਼ੈਰ ਮੰਗਣ ਜਾਏ? (ਭਾਵ, ਉਸ ਨੂੰ ਫ਼ਕੀਰ ਬਣਨ ਦੀ ਲੋੜ ਨਹੀਂ ਪੈਂਦੀ, ਹੱਥੀਂ ਕਿਰਤ-ਕਾਰ ਕਰਦਾ ਹੋਇਆ ਭੀ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦਾ ਹੈ) ॥੭॥


ਪਉੜੀ  

xxx
xxx


ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ  

ਮੰਦਰੁ = ਘਰ, ਰਹਿਣ ਦੀ ਥਾਂ।
(ਉਂਞ ਤਾਂ ਸਾਰੇ ਸਰੀਰ "ਹਰਿ ਮੰਦਰੁ" ਭਾਵ, ਰੱਬ ਦੇ ਰਹਿਣ ਦੇ ਥਾਂ ਹਨ, ਪਰ ਅਸਲ ਵਿਚ) ਉਹੀ ਸਰੀਰ "ਹਰਿ ਮੰਦਰੁ" ਕਿਹਾ ਜਾਣਾ ਚਾਹੀਦਾ ਹੈ ਜਿਸ ਵਿਚ ਰੱਬ ਪਛਾਣਿਆ ਜਾਏ।


ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ  

ਮਾਨਸ ਦੇਹ = ਮਨੁੱਖਾ ਸਰੀਰ। ਸਭੁ = ਹਰ ਥਾਂ।
(ਸੋ, ਮਨੁੱਖਾ ਸਰੀਰ 'ਹਰਿ ਮੰਦਰੁ' ਹੈ, ਕਿਉਂਕਿ) ਮਨੁੱਖਾ-ਸਰੀਰ ਵਿਚ ਗੁਰੂ ਦੇ ਹੁਕਮ ਤੇ ਤੁਰ ਕੇ ਰੱਬ ਲੱਭਦਾ ਹੈ, ਹਰ ਥਾਂ ਵਿਆਪਕ ਜੋਤਿ ਦਿੱਸਦੀ ਹੈ।


ਬਾਹਰਿ ਮੂਲਿ ਖੋਜੀਐ ਘਰ ਮਾਹਿ ਬਿਧਾਤਾ  

ਬਿਧਾਤਾ = ਸਿਰਜਣਹਾਰ।
(ਸਰੀਰ ਤੋਂ) ਬਾਹਰ ਭਾਲਣ ਦੀ ਉੱਕਾ ਲੋੜ ਨਹੀਂ, (ਇਸ ਸਰੀਰ-) ਘਰ ਵਿਚ ਹੀ ਸਿਰਜਣਹਾਰ ਵੱਸ ਰਿਹਾ ਹੈ।


ਮਨਮੁਖ ਹਰਿ ਮੰਦਰ ਕੀ ਸਾਰ ਜਾਣਨੀ ਤਿਨੀ ਜਨਮੁ ਗਵਾਤਾ  

ਹਰਿ ਮੰਦਰ = ਰੱਬ ਦੇ ਘਰ ਦੀ। ਸਾਰ = ਮੁੱਲ, ਕਦਰ।
ਪਰ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਇਸ ਮਨੁੱਖਾ ਸਰੀਰ) "ਹਰਿ ਮੰਦਰੁ" ਦੀ ਕਦਰ ਨਹੀਂ ਜਾਣਦੇ, ਉਹ ਮਨੁੱਖਾ ਜਨਮ (ਮਨ ਦੇ ਪਿੱਛੇ ਤੁਰ ਕੇ ਹੀ) ਗੰਵਾ ਜਾਂਦੇ ਹਨ।


ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥  

xxx॥੧੨॥
(ਉਂਞ ਤਾਂ) ਸਾਰਿਆਂ ਵਿਚ ਇਕ ਪ੍ਰਭੂ ਹੀ ਵਿਆਪਕ ਹੈ, ਪਰ ਲੱਭਦਾ ਹੈ ਗੁਰੂ ਦੇ ਸ਼ਬਦ ਦੀ ਰਾਹੀਂ ॥੧੨॥


ਸਲੋਕ ਮਃ  

xxx
xxx


ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ  

xxx
ਮੂਰਖ ਦਾ ਕਿਹਾ ਉਹੀ ਸੁਣਦਾ ਹੈ (ਭਾਵ, ਮੂਰਖ ਦੇ ਕਹੇ ਉਹੀ ਲੱਗਦਾ ਹੈ) ਜੋ ਆਪ ਮੂਰਖ ਹੋਵੇ।


ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ  

ਲਖਣ = ਲੱਛਣ, ਇਲਾਮਤਾਂ। ਕਰਣਾ = ਕਰਤੱਬ।
ਮੂਰਖ ਦੇ ਲੱਛਣ ਕੀਹ ਹਨ? ਮੂਰਖ ਦੀ ਕਰਤੂਤ ਕੈਸੀ ਹੁੰਦੀ ਹੈ?


ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ  

ਮੁਗਧੁ = ਮੋਹਿਆ ਹੋਇਆ, ਮਾਇਆ ਦਾ ਠੱਗਿਆ ਹੋਇਆ।
ਜੋ ਮਨੁੱਖ ਮਾਇਆ ਦਾ ਠੱਗਿਆ ਹੋਇਆ ਹੋਵੇ ਤੇ ਜੋ ਅਹੰਕਾਰ ਵਿਚ ਆਤਮਕ ਮੌਤੇ ਮਰਿਆ ਹੋਇਆ ਹੋਵੇ, ਉਸ ਨੂੰ ਮੂਰਖ ਕਹੀਦਾ ਹੈ।


ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ  

ਏਤੁ ਕਮਾਣੈ = ਮਾਇਆ ਦੇ ਮੋਹ ਵਿਚ ਤੇ ਅਹੰਕਾਰ ਵਿਚ ਰਹਿਣ ਨਾਲ।
ਮਾਇਆ ਦੀ ਮਸਤੀ ਤੇ ਅਹੰਕਾਰ ਵਿਚ ਜੋ ਕੁਝ ਕਰੀਏ ਉਸ ਨਾਲ ਸਦਾ ਦੁੱਖ ਪ੍ਰਾਪਤ ਹੁੰਦਾ ਹੈ ਸਦਾ ਦੁਖੀ ਰਹੀਦਾ ਹੈ।


ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ  

ਅਤਿ ਪਿਆਰਾ = ਮਾਇਆ ਨਾਲ ਬਹੁਤ ਪਿਆਰ ਕਰਨ ਵਾਲਾ। ਕਿਹੁ ਸੰਜਮ ਕਰਣਾ = ਬਚਾਉ ਦਾ ਕੇਹੜਾ ਉੱਦਮ ਕੀਤਾ ਜਾ ਸਕਦਾ ਹੈ? ਖੂਹਿ = ਮਾਇਆ ਦੇ ਖੂਹ ਵਿਚ। ਸੰਜਮੁ = ਬਚਾਉ ਦਾ ਉੱਦਮ। ਕਿਹੁ = ਕਿਛੁ, ਕੋਈ।
ਮਾਇਆ ਨਾਲ ਬਹੁਤਾ ਪਿਆਰ ਕਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੇ) ਖੂਹ ਵਿਚ ਡਿੱਗਾ ਰਹਿੰਦਾ ਹੈ। ਉਸ ਦੇ ਬਚਾਉ ਦਾ ਕੇਹੜਾ ਉੱਦਮ ਕੀਤਾ ਜਾ ਸਕਦਾ ਹੈ?


ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ  

ਅਲਿਪਤ = ਵੱਖਰਾ, ਨਿਰਾਲਾ।
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਇਸ ਤੇ ਵਿਚਾਰ ਕਰਦਾ ਹੈ ਤੇ (ਇਸ ਮਾਇਆ ਦੇ ਮੋਹ-ਰੂਪ ਖੂਹ ਤੋਂ) ਵੱਖਰਾ ਰਹਿੰਦਾ ਹੈ।


ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ  

xxx
ਉਹ ਪ੍ਰਭੂ ਦਾ ਨਾਮ ਜਪਦਾ ਹੈ, (ਨਾਮ ਦੀ ਬਰਕਤਿ ਨਾਲ) ਉਹ ਆਪ ਬਚਦਾ ਹੈ ਤੇ ਉਸ ਦੇ ਪੂਰਨਿਆਂ ਤੇ ਤੁਰ ਕੇ ਡੁੱਬਦਾ ਸਾਥੀ ਭੀ ਬਚ ਨਿਕਲਦਾ ਹੈ।


ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥  

xxx॥੧॥
ਹੇ ਨਾਨਕ! ਜੋ ਕੁਝ ਪ੍ਰਭੂ ਨੂੰ ਭਾਉਂਦਾ ਹੈ ਉਹੀ ਉਹ ਕਰਦਾ ਹੈ (ਮਾਇਆ ਦੇ ਮੋਹ ਵਿਚ ਪੈ ਕੇ ਦੁੱਖ ਜਾਂ ਇਸ ਤੋਂ ਅਲੋਪ ਰਹਿ ਕੇ ਸੁਖ) ਜੋ ਕੁਝ ਪ੍ਰਭੂ ਦੇਂਦਾ ਹੈ ਉਹੀ ਜੀਵ ਸਹਾਰਦਾ ਹੈ ॥੧॥


ਮਃ  

xxx
xxx


ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ  

ਸਹੀ = ਸੱਚੀ। ਸਿਖ = ਸਿੱਖਿਆ।
ਨਾਨਕ ਆਖਦਾ ਹੈ ਕਿ ਹੇ ਮਨ! ਸੱਚੀ ਸਿੱਖਿਆ ਸੁਣ।


ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ  

ਵਹੀ = ਅਮਲਾਂ ਦੀ ਕਿਤਾਬ।
(ਤੇਰੇ ਕੀਤੇ ਅਮਲਾਂ ਦੇ ਲੇਖੇ ਵਾਲੀ) ਕਿਤਾਬ ਕੱਢ ਕੇ ਬੈਠਾ ਹੋਇਆ ਰੱਬ (ਤੈਥੋਂ) ਹਿਸਾਬ ਪੁੱਛੇਗਾ।


ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ  

ਤਲਬਾ = ਸੱਦੇ। ਆਕੀ = ਬਾਗ਼ੀ। ਬਾਕੀ = ਲੇਖੇ ਵਿਚੋਂ ਬਕਾਇਆ।
ਜਿਨ੍ਹਾਂ ਜਿਨ੍ਹਾਂ ਵਲ ਲੇਖੇ ਦੀ ਬਾਕੀ ਰਹਿ ਜਾਂਦੀ ਹੈ ਉਹਨਾਂ ਉਹਨਾਂ ਮਨਮੁਖਾਂ ਨੂੰ ਸੱਦੇ ਪੈਣਗੇ।


ਅਜਰਾਈਲੁ ਫਰੇਸਤਾ ਹੋਸੀ ਆਇ ਤਈ  

ਅਜਰਾਈਲੁ ਫਰੇਸਤਾ = ਮੌਤ ਦਾ ਫ਼ਰਿਸ਼ਤਾ। ਤਈ = ਤਿਆਰ, ਤਈਨਾਤ, ਮੁਕੱਰਰ।
ਮੌਤ ਦਾ ਫ਼ਰਿਸ਼ਤਾ (ਕੀਤੇ ਕਰਮਾਂ ਅਨੁਸਾਰ ਦੁੱਖ ਦੇਣ ਲਈ ਸਿਰ ਤੇ) ਆ ਤਿਆਰ ਖੜਾ ਹੋਵੇਗਾ।


ਆਵਣੁ ਜਾਣੁ ਸੁਝਈ ਭੀੜੀ ਗਲੀ ਫਹੀ  

ਫਹੀ = ਫਸੀ ਹੋਈ (ਜਿੰਦ) ਨੂੰ। ਆਵਣ ਜਾਣੁ = ਕੋਈ ਚਾਰਾ, ਕਿੱਧਰ ਜਾਵਾਂ ਕੀਹ ਕਰਾਂ? = ਇਹ ਗੱਲ
ਉਸ ਔਕੜ ਵਿਚ ਫਸੀ ਹੋਈ ਜਿੰਦ ਨੂੰ (ਉਸ ਵੇਲੇ) ਕੁਝ ਅਹੁੜਦਾ ਨਹੀਂ।


ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥੨॥  

ਕੂੜ = ਕੂੜ ਕਮਾਣ ਵਾਲੇ। ਨਿਖੁਟੇ = ਹਾਰ ਜਾਂਦੇ ਹਨ। ਸਚਿ = ਸੱਚ ਦੀ ਰਾਹੀਂ, ਸੱਚਾ ਸੌਦਾ ਕੀਤਿਆਂ। ॥੨॥
ਹੇ ਨਾਨਕ! ਕੂੜ ਦੇ ਵਪਾਰੀ ਹਾਰ ਕੇ ਜਾਂਦੇ ਹਨ, ਸੱਚ ਦਾ ਸਉਦਾ ਕੀਤਿਆਂ ਹੀ ਅੰਤ ਨੂੰ ਰਹਿ ਆਉਂਦੀ ਹੈ ॥੨॥


ਪਉੜੀ  

xxx
xxx


ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ  

ਸਚੁ = ਹਰ ਥਾਂ। ਆਪੈ = ਆਪ ਹੀ।
ਇਹ ਸਾਰਾ (ਜਗਤ ਦਾ ਆਕਾਰ) ਪਰਮਾਤਮਾ ਦਾ (ਮਾਨੋ) ਸਰੀਰ ਹੈ, ਹਰ ਥਾਂ ਪ੍ਰਭੂ ਆਪ ਹੀ ਵਿਆਪਕ ਹੈ।


ਹਰਿ ਕੀ ਕੀਮਤਿ ਨਾ ਪਵੈ ਕਿਛੁ ਕਹਣੁ ਜਾਪੈ  

ਨ ਜਾਪੈ = ਨਹੀਂ ਸੁੱਝਦਾ।
ਪਰਮਾਤਮਾ (ਦੀ ਵਡਿਆਈ) ਦਾ ਮੁੱਲ ਨਹੀਂ ਪੈ ਸਕਦਾ, ਕੋਈ ਗੱਲ ਅਹੁੜਦੀ ਨਹੀਂ (ਜਿਸ ਨਾਲ) ਉਸ ਦੀ ਵਡਿਆਈ ਬਿਆਨ ਕਰ ਸਕੀਏ।


ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ  

ਰਾਪੈ = ਰੰਗਿਆ ਜਾਈਦਾ ਹੈ।
ਸਤਿਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ (ਜੋ ਕਰਦਾ ਹੈ ਉਹ ਪ੍ਰਭੂ ਦੀ ਭਗਤੀ ਵਿਚ ਰੰਗਿਆ ਜਾਂਦਾ ਹੈ।


ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ  

ਗਵਾਪੈ = ਨਾਸ ਹੋ ਜਾਂਦਾ ਹੈ।
ਉਸ ਦਾ ਮਨ ਤੇ ਤਨ ਖਿੜ ਆਉਂਦਾ ਹੈ ਤੇ ਅਹੰਕਾਰ ਨਾਸ ਹੋ ਜਾਂਦਾ ਹੈ)।


ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥  

ਕਿਸੈ = ਕਿਸੇ ਵਿਰਲੇ ਨੂੰ ॥੧੩॥
ਇਹ ਸਾਰਾ ਜਗਤ ਪ੍ਰਭੂ ਦਾ ਬਣਾਇਆ ਹੋਇਆ ਤਮਾਸ਼ਾ ਹੈ, ਸਤਿਗੁਰੂ ਦੀ ਰਾਹੀਂ ਕਿਸੇ ਵਿਰਲੇ ਨੂੰ ਇਸ ਖੇਡ ਦੀ ਸਮਝ ਦੇਂਦਾ ਹੈ ॥੧੩॥


ਸਲੋਕੁ ਮਃ  

xxx
xxx


ਸਹੰਸਰ ਦਾਨ ਦੇ ਇੰਦ੍ਰੁ ਰੋਆਇਆ  

ਸਹੰਸਰ = ਹਜ਼ਾਰ। ਦਾਨ = ਡੰਨ। ਹਜ਼ਾਰ ਭਗਾਂ ਦਾ ਡੰਨ ਜੋ ਇੰਦਰ ਦੇਵਤੇ ਨੂੰ ਗੋਤਮ ਰਿਸ਼ੀ ਨੇ ਸਰਾਪ ਦੇ ਕੇ ਲਾਇਆ ਸੀ। ਇੰਦਰ ਨੇ ਰਿਸ਼ੀ ਦੀ ਇਸਤ੍ਰੀ ਅਹੱਲਿਆ ਨਾਲ ਧੋਖਾ ਦੇ ਕੇ ਸੰਗ ਕੀਤਾ ਸੀ।
(ਗੋਤਮ ਰਿਸ਼ੀ ਨੇ) ਹਜ਼ਾਰ (ਭਗਾਂ) ਦਾ ਡੰਨ ਦੇ ਕੇ ਇੰਦਰ ਨੂੰ ਰੁਆ ਦਿੱਤਾ;


ਪਰਸ ਰਾਮੁ ਰੋਵੈ ਘਰਿ ਆਇਆ  

ਪਰਸ ਰਾਮੁ = ਬ੍ਰਾਹਮਣ ਸੀ, ਇਸ ਦੇ ਪਿਤਾ ਜਮਦਗਨੀ ਨੂੰ ਸਹੱਸ੍ਰਬਾਹੂ ਨੇ ਮਾਰ ਦਿੱਤਾ ਸੀ; ਬਦਲੇ ਦੀ ਅੱਗ ਵਿਚ ਪਰਸਰਾਮ ਨੇ ਖੱਤ੍ਰੀ-ਕੁਲ ਦਾ ਨਾਸ ਕਰਨਾ ਸ਼ੁਰੂ ਕੀਤਾ, ਪਰ ਜਦੋਂ ਇਸ ਨੇ ਸ੍ਰੀ ਰਾਮ ਚੰਦ੍ਰ ਜੀ ਤੇ ਆਪਣਾ ਕੁਹਾੜਾ ਚੁੱਕਿਆ ਤਾਂ ਉਹਨਾਂ ਇਸ ਦਾ ਬਲ ਖਿੱਚ ਲਿਆ।
(ਸ੍ਰੀ ਰਾਮ ਚੰਦ੍ਰ ਤੋਂ ਆਪਣਾ ਬਲ ਖੁਹਾ ਕੇ) ਪਰਸ ਰਾਮ ਘਰ ਆ ਕੇ ਰੋਇਆ।


ਅਜੈ ਸੁ ਰੋਵੈ ਭੀਖਿਆ ਖਾਇ  

ਅਜੈ = ਰਾਜਾ ਅਜੈ ਨੇ (ਜੋ ਸ੍ਰੀ ਰਾਮ ਚੰਦ੍ਰ ਜੀ ਦਾ ਦਾਦਾ ਸੀ) ਇਕ ਸਾਧੂ ਨੂੰ ਭਿੱਖਿਆ ਵਿਚ ਲਿੱਦ ਦਿੱਤੀ ਸੀ, ਪਿੱਛੋਂ ਉਸ ਨੂੰ ਆਪ ਖਾਣੀ ਪਈ।
ਰਾਜਾ ਅਜੈ ਰੋਇਆ ਜਦੋਂ ਉਸ ਨੂੰ (ਲਿੱਦ ਦੀ ਦਿੱਤੀ) ਭਿੱਖਿਆ ਖਾਣੀ ਪਈ,


ਐਸੀ ਦਰਗਹ ਮਿਲੈ ਸਜਾਇ  

xxx
ਪ੍ਰਭੂ ਦੀ ਹਜ਼ੂਰੀ ਵਿਚੋਂ ਅਜੇਹੀ ਹੀ ਸਜ਼ਾ ਮਿਲਦੀ ਹੈ।


ਰੋਵੈ ਰਾਮੁ ਨਿਕਾਲਾ ਭਇਆ  

ਨਿਕਾਲਾ = ਦੇਸ-ਨਿਕਾਲਾ।
ਰਾਮ ਜੀ ਭੀ ਰੋਏ, ਜਦੋਂ ਰਾਮ (ਜੀ) ਨੂੰ ਦੇਸ-ਨਿਕਾਲਾ ਮਿਲਿਆ,


        


© SriGranth.org, a Sri Guru Granth Sahib resource, all rights reserved.
See Acknowledgements & Credits