ਪਉੜੀ ॥
xxx
xxx
ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥
xxx
(ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ।
ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥
ਲਾਈਅਨੁ = ਲਾਈ ਹੋਈ ਹੈ ਉਸ ਨੇ।
ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ)।
ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥
ਸਾਜੀਅਨੁ = ਸਾਜੀ ਹੈ ਉਸ ਨੇ।
ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ।
ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥
ਗੁਰ ਸੇਵਾ = ਗੁਰੂ ਦੀ ਦੱਸੀ ਸੇਵਾ ਨਾਲ, ਗੁਰੂ ਦੇ ਹੁਕਮ ਵਿਚ ਤੁਰ ਕੇ।
ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ।
ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥
ਗੁਰਿ = ਗੁਰੂ ਦੀ ਰਾਹੀਂ ॥੧੬॥
ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ ॥੧੬॥
ਸਲੋਕ ਮਃ ੧ ॥
xxx
xxx
ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥
xxx
(ਜਿਸ ਜੀਵ ਦੀ) ਰਾਤ ਸਾਉਣੀ ਦੀ ਫ਼ਸਲ ਹੈ ਤੇ 'ਕਾਮ' ਜਿਸ ਦੀ ਪੈਲੀ ਹੈ (ਭਾਵ, ਜੋ ਜੀਵ ਆਪਣੀ ਰਾਤ 'ਕਾਮ' ਦੇ ਅਧੀਨ ਹੋ ਕੇ ਗੁਜ਼ਾਰਦਾ ਹੈ), ਜਿਸ ਦਾ ਦਿਨ ਹਾੜੀ ਦੀ ਫ਼ਸਲ ਹੈ ਤੇ 'ਕ੍ਰੋਧ' ਜਿਸ ਦੀ ਪੈਲੀ ਹੈ (ਭਾਵ, ਜੋ ਦਿਨ ਦਾ ਸਮਾ ਕ੍ਰੋਧ ਦੇ ਅਧੀਨ ਬਿਤਾਂਦਾ ਹੈ),
ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥
ਦਰੋਗੁ = ਝੂਠ। ਬੀਉ = ਬੀਜ। ਹਾਲੀ ਰਾਹਕੁ = ਹਲ ਵਾਹੁਣ ਵਾਲਾ, ਬੀਜਣ ਵਾਲਾ। ਹੇਤ = ਮੋਹ।
ਜਿਸ ਜੀਵ ਲਈ 'ਲੱਬ' ਵੱਤਰ ਦਾ ਕੰਮ ਦੇਂਦਾ) ਹੈ ਤੇ ਝੂਠ (ਜਿਸ ਦੇ ਫ਼ਸਲ ਲਈ) ਬੀਜ ਹੈ (ਭਾਵ, ਜੋ ਲੱਬ ਦਾ ਪ੍ਰੇਰਿਆ ਹੋਇਆ ਝੂਠ ਬੋਲਦਾ ਹੈ)।
ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥
ਮਣ = ਬੋਹਲ।
'ਮੋਹ' ਜਿਸ ਜੀਵ ਲਈ ਹਲ ਵਾਹੁਣ ਵਾਲਾ ਹੈ ਤੇ ਬੀਜ ਬੀਜਣ ਵਾਲਾ ਹੈ; ਵਿਕਾਰਾਂ ਦੀ ਵਿਚਾਰ ਜਿਸ ਜੀਵ ਦਾ 'ਹਲ' ਹੈ; ਵਿਕਾਰਾਂ ਦਾ ਬੋਹਲ ਜਿਸ ਨੇ ਇਕੱਠਾ ਕੀਤਾ ਹੈ, ਉਹ ਮਨੁੱਖ ਪ੍ਰਭੂ ਦੇ ਹੁਕਮ ਵਿਚ ਆਪਣੀ ਕੀਤੀ ਇਸ ਕਮਾਈ ਦਾ ਖਟਿਆ ਖਾਂਦਾ ਹੈ।
ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥
ਅਉਤੁ = (ਅ-ਉਤੁ + ਅ-ਪੁਤੁ) ਅਪੁੱਤ੍ਰਾ, ਅਉਤ੍ਰਾ, ਸੰਤਾਨ = ਹੀਣ। ਜਣੇਦਾ = ਜਣਨ ਵਾਲਾ, ਪਿਉ ॥੧॥
ਹੇ ਨਾਨਕ! ਜਦੋਂ ਜੀਵ ਦੀ ਕਰਤੂਤ ਦਾ ਲੇਖਾ ਮੰਗਿਆ ਜਾਂਦਾ ਹੈ ਤਦੋਂ ਪਤਾ ਲੱਗਦਾ ਹੈ ਕਿ ਅਜੇਹਾ ਜੀਵ-ਰੂਪ) ਪਿਉ (ਜਗਤ ਤੋਂ) ਅਉਤ੍ਰਾ ਹੀ ਜਾਂਦਾ ਹੈ (ਭਾਵ, ਜੀਵਨ ਅਜਾਂਈ ਗੁਆ ਜਾਂਦਾ ਹੈ) ॥੧॥
ਮਃ ੧ ॥
xxx
xxx
ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥
ਭੁਇ = ਪੈਲੀ। ਪਵਿਤੁ = ਸੁੱਧ ਆਚਰਨ। ਬਲੇਦ = ਬਲਦ।
ਜੇ ਪ੍ਰਭੂ ਦਾ ਡਰ ਪੈਲੀ ਬਣੇ, ਸੁੱਧ ਆਚਰਨ (ਉਸ ਪੈਲੀ ਲਈ) ਪਾਣੀ ਹੋਵੇ, ਸਤ ਤੇ ਸੰਤੋਖ (ਉਸ ਪੈਲੀ ਨੂੰ ਵਾਹੁਣ ਲਈ) ਬਲਦ ਹੋਣ;
ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥
ਸੰਜੋਗੁ = ਗੁਰੂ ਨਾਲ ਮੇਲ। ਹਲੇਮੀ = ਨਿਮ੍ਰਤਾ। ਚੇਤਾ = ਸਿਮਰਨ। ਵਖਤ = ਬੀਜਣ ਦਾ ਸਮਾ
ਨਿਮ੍ਰਤਾ ਦਾ ਹਲ ਹੋਵੇ, (ਜੁੜਿਆ ਹੋਇਆ) ਚਿੱਤ ਹਲ ਵਾਹੁਣ ਵਾਲਾ ਹੋਵੇ, ਪ੍ਰਭੂ ਦੇ ਸਿਮਰਨ ਦਾ ਵੱਤਰ ਹੋਵੇ ਤੇ ਗੁਰੂ ਦਾ ਮਿਲਾਪ (ਬੀਜ ਬੀਜਣ ਦਾ) ਸਮਾ ਹੋਵੇ,
ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥
ਦਰੋਗ = ਨਾਸਵੰਤ।
ਪ੍ਰਭੂ ਦਾ 'ਨਾਮ' ਬੀਜ ਹੋਵੇ ਤਾਂ ਪ੍ਰਭੂ ਦੀ ਬਖ਼ਸ਼ਸ਼ ਦਾ ਬੋਹਲ ਇਕੱਠਾ ਹੁੰਦਾ ਹੈ ਤੇ ਦੁਨੀਆ ਸਾਰੀ ਝੂਠੀ ਦਿੱਸ ਪੈਂਦੀ ਹੈ (ਭਾਵ, ਇਹ ਸਮਝ ਆ ਜਾਂਦੀ ਹੈ ਕਿ ਦੁਨੀਆ ਦਾ ਸਾਥ ਸਦਾ ਨਿਭਣ ਵਾਲਾ ਨਹੀਂ)।
ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥
ਕਰਮੁ = ਬਖ਼ਸ਼ਸ਼। ॥੨॥
ਹੇ ਨਾਨਕ! (ਇਸ ਉੱਦਮ ਨਾਲ ਜਦੋਂ) ਪ੍ਰਭੂ ਦੀ ਮੇਹਰ ਹੁੰਦੀ ਹੈ ਤਾਂ (ਉਸ ਨਾਲ) ਸਾਰੇ ਵਿਛੋੜੇ ਦੂਰ ਹੋ ਜਾਂਦੇ ਹਨ ॥੨॥
ਪਉੜੀ ॥
xxx
xxx
ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥
ਗੁਬਾਰੁ = ਡੂੰਘਾ ਹਨੇਰਾ। ਭਾਇ = ਭਾਉ ਵਿਚ, ਪਿਆਰ ਵਿਚ।
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੇ ਅੰਦਰ ਮੋਹ-ਰੂਪ ਘੁੱਪ ਹਨੇਰਾ ਹੈ, (ਉਹ ਜੋ ਬਚਨ ਬੋਲਦਾ ਹੈ) ਮਾਇਆ ਦੇ ਮੋਹ ਵਿਚ ਹੀ ਬੋਲਦਾ ਹੈ।
ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥
ਦੂਜੈ ਭਾਇ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਮੋਹ ਵਿਚ। ਨੀਰੁ = ਪਾਣੀ। ਵਿਰੋਲੈ = ਰਿੜਕਦਾ ਹੈ।
ਉਹ (ਮਾਨੋ) ਸਦਾ ਪਾਣੀ ਰਿੜਕਦਾ ਹੈ ਤੇ ਮਾਇਆ ਦੇ ਮੋਹ ਦੇ ਕਾਰਣ ਉਸ ਨੂੰ ਸਦਾ ਦੁੱਖ (ਹੁੰਦਾ) ਹੈ।
ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥
ਮਥਿ = ਰਿੜਕ ਕੇ। ਤਤੁ = ਅਸਲੀਅਤ।
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ ਉਹ (ਮਾਨੋ, ਦੁੱਧ) ਰਿੜਕ ਕੇ ਪ੍ਰਭੂ ਦਾ ਨਾਮ-ਰੂਪ ਮੱਖਣ ਕੱਢਦਾ ਹੈ।
ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥
ਟੋਲੈ = ਟੋਲਿ, ਟੋਲ ਕੇ।
ਉਸ ਦੇ ਹਿਰਦੇ ਵਿਚ (ਪ੍ਰਭੂ ਦਾ) ਪ੍ਰਕਾਸ਼ ਹੋ ਜਾਂਦਾ ਹੈ ਦਿਲ ਵਿਚ (ਗਿਆਨ ਦਾ) ਚਾਨਣ ਹੋ ਜਾਂਦਾ ਹੈ, ਉਸ ਨੇ (ਗੁਰੂ ਦੀ ਰਾਹੀਂ) ਭਾਲ ਕਰ ਕੇ ਪ੍ਰਭੂ ਨੂੰ ਲੱਭ ਲਿਆ ਹੈ।
ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥
xxx॥੧੭॥
(ਜਿਸ ਕਿਸੇ ਨੂੰ ਭੁਲਾਂਦਾ ਹੈ) ਪ੍ਰਭੂ ਆਪ ਹੀ ਭਰਮ ਭੁਲਾਂਦਾ ਹੈ (ਕਿਸੇ ਦੇ ਸਿਰ ਕੀਹ ਦੋਸ਼?) ਕੋਈ ਗੱਲ ਕਹੀ ਨਹੀਂ ਜਾ ਸਕਦੀ ॥੧੭॥
ਸਲੋਕ ਮਃ ੨ ॥
xxx
xxx
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥
ਚਿੰਤਾ = ਫ਼ਿਕਰ। ਤਿਸ ਹੀ = ਉਸ ਪ੍ਰਭੂ ਨੂੰ ਹੀ। ਕੋਇ = ਹੈ।
ਹੇ ਨਾਨਕ! (ਆਪਣੀ ਰੋਜ਼ੀ ਲਈ) ਫ਼ਿਕਰ ਚਿੰਤਾ ਨਾਹ ਕਰੋ, ਇਹ ਫ਼ਿਕਰ ਉਸ ਪ੍ਰਭੂ ਨੂੰ ਆਪ ਹੀ ਹੈ।
ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥
ਉਪਾਇਅਨੁ = ਉਪਾਏ ਉਸ ਨੇ। ਰੋਜੀ = ਰਿਜ਼ਕ।
ਉਸ ਨੇ ਪਾਣੀ ਵਿਚ ਜੀਵ ਪੈਦਾ ਕੀਤੇ ਹਨ ਉਹਨਾਂ ਨੂੰ ਭੀ ਰਿਜ਼ਕ ਦੇਂਦਾ ਹੈ।
ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥
ਓਥੈ = ਪਾਣੀ ਵਿਚ। ਕਿਰਸ = ਖੇਤੀ, ਵਾਹੀ।
ਪਾਣੀ ਵਿਚ ਨਾਹ ਕੋਈ ਦੁਕਾਨ ਚੱਲਦੀ ਹੈ ਨਾਹ ਓਥੇ ਕੋਈ ਵਾਹੀ ਕਰਦਾ ਹੈ।
ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥
xxx
ਨਾਹ ਓਥੇ ਕੋਈ ਸਉਦਾ-ਸੂਤ ਹੋ ਰਿਹਾ ਹੈ ਨਾਹ ਕੋਈ ਲੈਣ-ਦੇਣ ਦਾ ਵਪਾਰ ਹੈ;
ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥
ਆਹਾਰੁ = ਖ਼ੁਰਾਕ।
ਪਰ ਓਥੇ ਇਹ ਖ਼ੁਰਾਕ ਬਣਾ ਦਿੱਤੀ ਹੈ ਕਿ ਜੀਵਾਂ ਦਾ ਖਾਣਾ ਜੀਵ ਹੀ ਹਨ।
ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥
ਸਾਇਰਾ = ਸਮੁੰਦਰਾਂ। ਸਾਰ = ਸੰਭਾਲ।
ਸੋ, ਜਿਨ੍ਹਾਂ ਨੂੰ ਸਮੁੰਦਰਾਂ ਵਿਚ ਉਸ ਨੇ ਪੈਦਾ ਕੀਤਾ ਹੈ ਉਹਨਾਂ ਦੀ ਭੀ ਸੰਭਾਲ ਕਰਦਾ ਹੈ।
ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥
xxx॥੧॥
ਹੇ ਨਾਨਕ! (ਰੋਜ਼ੀ ਲਈ) ਚਿੰਤਾ ਨਾਹ ਕਰੋ, ਉਸ ਪ੍ਰਭੂ ਨੂੰ ਆਪ ਹੀ ਫ਼ਿਕਰ ਹੈ ॥੧॥
ਮਃ ੧ ॥
xxx
xxx
ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥
ਮਛੁਲੀ = ਨਿੱਕੀ ਜਿਹੀ ਮੱਛੀ। ਝੀਵਰੁ = ਮਾਛੀ। ਕਾਲੁ = ਮੌਤ, ਆਤਮਕ ਮੌਤ ਲਿਆਉਣ ਵਾਲਾ।
ਹੇ ਨਾਨਕ! ਇਹ ਜਿੰਦ ਨਿੱਕੀ ਜਿਹੀ ਮੱਛੀ ਹੈ, ਆਤਮਕ ਮੌਤ ਲਿਆਉਣ ਵਾਲੀ ਤ੍ਰਿਸ਼ਨਾ ਮਾਛੀ ਹੈ;
ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥
ਮਨੂਆ = ਮੂਰਖ ਮਨ। ਅਚਿੰਤਾ = ਅਚਨਚੇਤ, ਬੇ-ਖ਼ਬਰੀ ਵਿਚ।
ਮੂਰਖ ਮਨ (ਇਸ ਤ੍ਰਿਸ਼ਨਾ ਵਿਚ) ਅੰਨ੍ਹਾ (ਹੋਇਆ ਹੋਇਆ ਪਰਮਾਤਮਾ ਨੂੰ) ਯਾਦ ਨਹੀਂ ਕਰਦਾ, ਬੇਖ਼ਬਰੀ ਵਿਚ ਹੀ (ਆਤਮਕ ਮੌਤ ਦਾ) ਜਾਲ (ਇਸ ਉਤੇ) ਪੈਂਦਾ ਜਾਂਦਾ ਹੈ।
ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥
ਅਚੇਤੁ = ਗਾਫ਼ਲ, ਬੇਪਰਵਾਹ।
ਹੇ ਨਾਨਕ! (ਤ੍ਰਿਸ਼ਨਾ ਵਿਚ ਫਸਿਆ) ਮਨ ਗ਼ਾਫ਼ਿਲ ਹੋ ਰਿਹਾ ਹੈ, ਸਦਾ ਚਿੰਤਾ ਵਿਚ ਜਕੜਿਆ ਰਹਿੰਦਾ ਹੈ।
ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥
xxx॥੨॥
ਜੇ ਪ੍ਰਭੂ ਆਪ ਆਪਣੀ ਮੇਹਰ ਦੀ ਨਜ਼ਰ ਕਰੇ ਤਾਂ (ਜਿੰਦ ਨੂੰ ਤ੍ਰਿਸ਼ਨਾ ਵਿਚੋਂ ਕੱਢ ਕੇ) ਆਪਣੇ ਵਿਚ ਮਿਲਾ ਲੈਂਦਾ ਹੈ ॥੨॥
ਪਉੜੀ ॥
xxx
xxx
ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥
xxx
ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ-ਅੰਮ੍ਰਿਤ ਪੀਤਾ ਹੈ ਉਹ ਮਨੁੱਖ ਨਿੱਤ ਪ੍ਰਭੂ ਨਾਲ ਇਕ-ਰੂਪ ਰਹਿੰਦੇ ਹਨ।
ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥
ਮਨਿ = ਮਨ ਵਿਚ।
ਗੁਰੂ ਦੇ ਹੁਕਮ ਵਿਚ ਤੁਰ ਕੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਹਨਾਂ ਦੇ ਮਨ ਵਿਚ ਵੱਸਦਾ ਹੈ, ਉਹਨਾਂ ਪ੍ਰਭੂ ਦਾ ਨਾਮ-ਰੂਪ ਵਣਜ ਕੀਤਾ ਹੈ।
ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥
ਵਡਭਾਗੀ = ਵੱਡੇ ਭਾਗਾਂ ਵਾਲਿਆਂ ਨੇ।
ਇਹ ਨਾਮ-ਰੂਪ ਸਉਦਾ ਹੈ ਤਾਂ ਸਾਰਾ ਮਨੁੱਖ ਦੇ ਹਿਰਦੇ ਵਿਚ ਹੀ, ਪਰ ਵਣਜਿਆ ਹੈ ਵੱਡੇ ਭਾਗਾਂ ਵਾਲਿਆਂ ਨੇ ਹੀ।
ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥
ਗਾਵੀਤਾ = ਗਾਂਵਿਆਂ।
(ਜਿਨ੍ਹਾਂ ਵਣਜਿਆ ਹੈ) ਪ੍ਰਭੂ ਦੇ ਗੁਣ ਗਾ ਕੇ ਉਹਨਾਂ ਦੇ ਅੰਦਰੋਂ ਤ੍ਰਿਸ਼ਨਾ ਮਰ ਗਈ ਹੈ।
ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥
ਮਿਲਾਇਅਨੁ = ਮਿਲਾਏ ਹਨ ਉਸ (ਪ੍ਰਭੂ) ਨੇ। ਬੁਝਾਈ = ਮੱਤ, ਸਮਝ ॥੧੮॥
(ਇਹ ਨਾਮ-ਰੂਪ ਸਉਦਾ ਕਰਨ ਦੀ) ਮੱਤ ਪ੍ਰਭੂ ਹੀ ਦੇਂਦਾ ਹੈ, ਤੇ ਉਸ ਨੇ ਆਪ ਹੀ (ਨਾਮ ਦੇ ਵਪਾਰੀ ਆਪਣੇ) ਮੇਲ ਵਿਚ ਮਿਲਾਏ ਹਨ ॥੧੮॥
ਸਲੋਕ ਮਃ ੧ ॥
xxx
xxx
ਵੇਲਿ ਪਿੰਞਾਇਆ ਕਤਿ ਵੁਣਾਇਆ ॥
xxx
(ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ।
ਕਟਿ ਕੁਟਿ ਕਰਿ ਖੁੰਬਿ ਚੜਾਇਆ ॥
xxx
ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ।
ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥
ਲੋਹਾ = ਕੈਂਚੀ।
(ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ।
ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥
ਇਉ = ਇਸੇ ਤਰ੍ਹਾਂ ਹੀ। ਪਤਿ ਪਾਟੀ = ਗੁਆਚੀ ਹੋਈ ਇੱਜ਼ਤ। ਸਿਫਤੀ = ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ। ਜੀਵਤ ਜੀਵੈ = ਅਸਲ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ।
(ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ।
ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥
xxx
ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ,
ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥
ਮਾਹੁ = ਮਹੀਨਾ। ਪਖੁ = (ਚਾਨਣਾ ਤੇ ਹਨੇਰਾ ਪੱਖ) ਅੱਧਾ ਮਹੀਨਾ। ਕਿਹੁ = ਕਿਛੁ, ਕੁਝ। ਚਲੈ = ਤੱਗਦਾ ਹੈ। ਮੁਹਤੁ = ਮੁਹੂਰਤ, ਦੋ ਘੜੀ।
(ਪਰ ਇਹ ਗੰਢਿਆ ਹੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ;