Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ  

Amriṯ baṇī saṯgur pūre kī jis kirpāl hovai ṯis riḏai vasehā.  

The Word of the Perfect True Guru's Bani is Ambrosial Nectar; it dwells in the heart of one who is blessed by the Guru's Mercy.  

ਅੰਮ੍ਰਿਤ ਬਾਣੀ = ਆਤਮਕ ਜੀਵਨ ਦੇਣ ਵਾਲੀ ਬਾਣੀ।
ਪੂਰੇ ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਸ ਮਨੁੱਖ ਦੇ ਹਿਰਦੇ ਵਿਚ ਵੱਸਦੀ ਹੈ ਜਿਸ ਉਤੇ ਗੁਰੂ ਮੇਹਰ ਕਰੇ।


ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥  

Āvaṇ jāṇā ṯis kā katī▫ai saḏā saḏā sukẖ hohā. ||2||  

His coming and going in reincarnation is ended; forever and ever, he is at peace. ||2||  

xxx॥੨॥
ਉਸ ਮਨੁੱਖ ਦਾ ਜਨਮ ਮਰਨ ਦੇ ਗੇੜ ਮੁੱਕ ਜਾਂਦਾ ਹੈ, ਉਸ ਨੂੰ ਸਦਾ ਹੀ ਸੁਖ ਪ੍ਰਾਪਤ ਹੁੰਦਾ ਹੈ ॥੨॥


ਪਉੜੀ  

Pa▫oṛī.  

Pauree:  

xxx
xxx


ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ  

Jo ṯuḏẖ bẖāṇā janṯ so ṯuḏẖ bujẖ▫ī.  

He alone understands You, Lord, with whom You are pleased.  

ਤੁਧੁ = ਤੈਨੂੰ। ਭਾਣਾ = ਪਿਆਰਾ ਲੱਗਾ। ਬੁਝਈ = ਸਮਝਦਾ ਹੈ, ਸਾਂਝ ਪਾ ਲੈਂਦਾ ਹੈ।
ਹੇ ਪ੍ਰਭੂ! ਜੇਹੜਾ ਜੀਵ ਤੈਨੂੰ ਪਿਆਰਾ ਲੱਗਦਾ ਹੈ, ਉਹ ਤੇਰੇ ਨਾਲ ਸਾਂਝ ਪਾ ਲੈਂਦਾ ਹੈ।


ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ  

Jo ṯuḏẖ bẖāṇā janṯ so ḏargėh sijẖ▫ī.  

He alone is approved in the Court of the Lord, with whom You are pleased.  

ਸਿਝਈ = ਕਾਮਯਾਬ ਹੋ ਜਾਂਦਾ ਹੈ।
ਉਹ (ਜੀਵਨ-ਸਫ਼ਰ ਵਿਚ) ਕਾਮਯਾਬ (ਹੋ ਕੇ) ਤੇਰੀ ਹਜ਼ੂਰੀ ਵਿਚ ਪਹੁੰਚਦਾ ਹੈ।


ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ  

Jis no ṯerī naḏar ha▫umai ṯis ga▫ī.  

Egotism is eradicated, when You bestow Your Grace.  

ਤਿਸੁ = ਉਸ ਦੀ। ਹਉਮੈ = ਮੈਂ ਮੈਂ, ਅਹੰਕਾਰ, ਆਪਾ-ਭਾਵ, ਖ਼ੁਦ-ਗ਼ਰਜ਼ੀ।
ਜਿਸ ਉਤੇ ਤੇਰੀ ਮੇਹਰ ਦੀ ਨਜ਼ਰ ਹੋਵੇ, ਉਸ ਦਾ ਆਪਾ-ਭਾਵ ਦੂਰ ਹੋ ਜਾਂਦਾ ਹੈ।


ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ  

Jis no ṯū sanṯusat kalmal ṯis kẖa▫ī.  

Sins are erased, when You are thoroughly pleased.  

ਸੰਤੁਸਟੁ = ਪ੍ਰਸੰਨ। ਕਲਮਲ = ਪਾਪ। ਖਈ = ਨਾਸ ਹੋ ਗਏ।
ਜਿਸ ਉਤੇ ਤੂੰ ਖ਼ੁਸ਼ ਹੋ ਜਾਏਂ ਉਸ ਦੇ ਸਾਰੇ ਪਾਪ ਮੁੱਕ ਜਾਂਦੇ ਹਨ।


ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ  

Jis kai su▫āmī val nirbẖa▫o so bẖa▫ī.  

One who has the Lord Master on his side, becomes fearless.  

ਵਲਿ = ਪੱਖ ਤੇ।
ਮਾਲਕ-ਪ੍ਰਭੂ ਜਿਸ ਮਨੁੱਖ ਦੇ ਪੱਖ ਤੇ ਹੋਵੇ, ਉਹ (ਦੁਨੀਆ ਦੇ ਡਰ-ਸਹਿਮਾਂ ਵਲੋਂ) ਨਿਡਰ ਹੋ ਜਾਂਦਾ ਹੈ।


ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ  

Jis no ṯū kirpāl sacẖā so thi▫a▫ī.  

One who is blessed with Your Mercy, becomes truthful.  

ਥਿਅਈ = ਹੋ ਜਾਂਦਾ ਹੈ। ਸਚਾ = ਅਡੋਲ-ਚਿੱਤ।
ਹੇ ਪ੍ਰਭੂ! ਜਿਸ ਉਤੇ ਤੂੰ ਦਿਆਲ ਹੋਵੇਂ, ਉਹ (ਮਾਇਆ ਦੇ ਹੱਲਿਆਂ ਅੱਗੇ) ਅਡੋਲ ਹੋ ਜਾਂਦਾ ਹੈ।


ਜਿਸ ਨੋ ਤੇਰੀ ਮਇਆ ਪੋਹੈ ਅਗਨਈ  

Jis no ṯerī ma▫i▫ā na pohai agna▫ī.  

One who is blessed with Your Kindness, is not touched by fire.  

ਮਇਆ = ਦਇਆ। ਅਗਨਈ = (ਵਿਕਾਰਾਂ ਦੀ) ਅੱਗ।
ਜਿਸ ਉਤੇ ਮੇਹਰ ਹੋਵੇ ਉਸ ਨੂੰ (ਮਾਇਆ ਦੀ) ਅੱਗ ਪੋਹ ਹੀ ਨਹੀਂ ਸਕਦੀ।


ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥  

Ŧis no saḏā ḏa▫i▫āl jin gur ṯe maṯ la▫ī. ||7||  

You are forever Merciful to those who are receptive to the Guru's Teachings. ||7||  

ਜਿਨਿ = ਜਿਸ (ਮਨੁੱਖ) ਨੇ। ਮਤਿ = ਅਕਲ। ਤਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਤੇ = ਤੋਂ ॥੭॥
ਪਰ, (ਹੇ ਪ੍ਰਭੂ!) ਤੂੰ ਉਸੇ ਉਤੇ ਸਦਾ ਦਿਆਲ ਹੈਂ, ਜਿਸ ਨੇ ਗੁਰੂ ਪਾਸੋਂ (ਮਨੁੱਖਾ ਜੀਵਨ ਜੀਊਣ ਦੀ) ਅਕਲ ਸਿੱਖੀ ॥੭॥


ਸਲੋਕ ਮਃ  

Salok mėhlā 5.  

Shalok, Fifth Mehl:  

xxx
xxx


ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ  

Kar kirpā kirpāl āpe bakẖas lai.  

Please grant Your Grace, O Merciful Lord; please forgive me.  

ਆਪੇ = ਆਪ ਹੀ।
ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ,


ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ  

Saḏā saḏā japī ṯerā nām saṯgur pā▫e pai.  

Forever and ever, I chant Your Name; I fall at the feet of the True Guru.  

ਜਪੀ = ਜਪੀਂ, ਮੈਂ ਜਪਾਂ। ਪਾਇ = ਪੈਰਾਂ ਤੇ।
ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ।


ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ  

Man ṯan anṯar vas ḏūkẖā nās ho▫e.  

Please, dwell within my mind and body, and end my sufferings.  

xxx
(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ।


ਹਥ ਦੇਇ ਆਪਿ ਰਖੁ ਵਿਆਪੈ ਭਉ ਕੋਇ  

Hath ḏe▫e āp rakẖ vi▫āpai bẖa▫o na ko▫e.  

Please give me Your hand, and save me, that fear may not afflict me.  

ਨ ਵਿਆਪੈ = ਜ਼ੋਰ ਨ ਪਾ ਲਏ।
ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ।


ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ  

Guṇ gāvā ḏin raiṇ eṯai kamm lā▫e.  

May I sing Your Glorious Praises day and night; please commit me to this task.  

ਰੈਣਿ = ਰਾਤ। ਕੰਮਿ = ਕੰਮ ਵਿਚ।
(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ।


ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ  

Sanṯ janā kai sang ha▫umai rog jā▫e.  

Associating with the humble Saints, the disease of egotism is eradicated.  

xxx
ਗੁਰਮੁਖਾਂ ਦੀ ਸੰਗਤ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ।


ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ  

Sarab niranṯar kẖasam eko rav rahi▫ā.  

The One Lord and Master is all-pervading, permeating everywhere.  

ਨਿਰੰਤਰਿ = ਇਕ-ਰਸ ਸਭ ਵਿਚ। ਰਵਿ ਰਹਿਆ = ਮੌਜੂਦ ਹੈ।
(ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ,


ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ  

Gur parsādī sacẖ sacẖo sacẖ lahi▫ā.  

By Guru's Grace, I have truly found the Truest of the True.  

ਲੋਹਿਆ = ਲੱਭ ਲਿਆ।
ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ।


ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ  

Ḏa▫i▫ā karahu ḏa▫i▫āl apṇī sifaṯ ḏeh.  

Please bless me with Your Kindness, O Kind Lord, and bless me with Your Praises.  

xxx
ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼।


ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥  

Ḏarsan ḏekẖ nihāl Nānak parīṯ eh. ||1||  

Gazing upon the Blessed Vision of Your Darshan, I am in ecstasy; this is what Nanak loves. ||1||  

xxx॥੧॥
(ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ॥੧॥


ਮਃ  

Mėhlā 5.  

Fifth Mehl:  

xxx
xxx


ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ  

Ėko japī▫ai manai māhi ikas kī sarṇā▫e.  

Meditate on the One Lord within your mind, and enter the Sanctuary of the One Lord alone.  

ਮਨੈ ਮਾਹਿ = ਮਨ ਹੀ ਵਿਚ।
ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ।


ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ  

Ikas si▫o kar pirhaṛī ḏūjī nāhī jā▫e.  

Be in love with the One Lord; there is no other at all.  

ਪਿਰਹੜੀ = ਪ੍ਰੇਮ। ਜਾਇ = ਥਾਂ।
ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ।


ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ  

Iko ḏāṯā mangī▫ai sabẖ kicẖẖ palai pā▫e.  

Beg from the One Lord, the Great Giver, and you will be blessed with everything.  

ਪਲੈ ਪਾਇ = ਮਿਲਦਾ ਹੈ। ਸਭੁ ਕਿਛੁ = ਹਰੇਕ ਚੀਜ਼।
ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ।


ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ  

Man ṯan sās girās parabẖ iko ik ḏẖi▫ā▫e.  

In your mind and body, with each breath and morsel of food, meditate on the One and only Lord God.  

ਗਿਰਾਸਿ = ਗਿਰਾਹੀ ਦੇ ਨਾਲ, ਖਾਂਦਿਆਂ ਪੀਂਦਿਆਂ।
ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ।


ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ  

Amriṯ nām niḏẖān sacẖ gurmukẖ pā▫i▫ā jā▫e.  

The Gurmukh obtains the true treasure, the Ambrosial Naam, the Name of the Lord.  

ਨਿਧਾਨੁ = ਖ਼ਜ਼ਾਨਾ। ਸਚੁ = ਸਦਾ-ਥਿਰ ਰਹਿਣ ਵਾਲਾ। ਗੁਰਮੁਖਿ = ਗੁਰੂ ਦੀ ਰਾਹੀਂ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ
ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ।


ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ  

vadbẖāgī ṯe sanṯ jan jin man vuṯẖā ā▫e.  

Very fortunate are those humble Saints, within whose minds the Lord has come to abide.  

ਵਡਭਾਗੀ = ਵੱਡੇ ਭਾਗਾਂ ਵਾਲੇ। ਮਨਿ = ਮਨ ਵਿਚ। ਵੁਠਾ = ਵੱਸਿਆ।
ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ।


ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ  

Jal thal mahī▫al rav rahi▫ā ḏūjā ko▫ī nāhi.  

He is pervading and permeating the water, the land and the sky; there is no other at all.  

ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਧਰਤੀ ਦੇ ਉਪਰ, ਆਕਾਸ਼ ਵਿਚ।
ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ।


ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥  

Nām ḏẖi▫ā▫ī nām ucẖrā Nānak kẖasam rajā▫e. ||2||  

Meditating on the Naam, and chanting the Naam, Nanak abides in the Will of his Lord and Master. ||2||  

xxx॥੨॥
ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ॥੨॥


ਪਉੜੀ  

Pa▫oṛī.  

Pauree:  

xxx
xxx


ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ  

Jis no ṯū rakẖvālā māre ṯis ka▫uṇ.  

One who has You as his Saving Grace - who can kill him?  

xxx
(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ,


ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ  

Jis no ṯū rakẖvālā jiṯā ṯinai bẖaiṇ.  

One who has You as his Saving Grace conquers the three worlds.  

ਤਿਨੈ = ਉਸੇ ਨੇ। ਭੈਣੁ = ਭਵਨ, ਜਗਤ।
ਕਿਉਂਕਿ ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ।


ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ  

Jis no ṯerā ang ṯis mukẖ ujlā.  

One who has You on his side - his face is radiant and bright.  

ਅੰਗੁ = ਪੱਖ, ਆਸਰਾ। ਤਿਸੁ ਮੁਖੁ = ਉਸ ਦਾ ਮੂੰਹ।
(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ,


ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ  

Jis no ṯerā ang so nirmalī hūʼn nirmalā.  

One who has You on his side, is the purest of the Pure.  

xxx
ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ।


ਜਿਸ ਨੋ ਤੇਰੀ ਨਦਰਿ ਲੇਖਾ ਪੁਛੀਐ  

Jis no ṯerī naḏar na lekẖā pucẖẖī▫ai.  

One who is blessed with Your Grace is not called to give his account.  

ਲੇਖਾ = ਜ਼ਿੰਦਗੀ ਵਿਚ ਕੀਤੇ ਕਰਮਾਂ ਦਾ ਹਿਸਾਬ।
(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ,


ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ  

Jis no ṯerī kẖusī ṯin na▫o niḏẖ bẖuncẖī▫ai.  

One with whom You are pleased, obtains the nine treasures.  

ਤਿਨਿ = ਉਸ ਨੇ। ਭੁੰਚੀਐ = ਵਰਤਿਆ ਹੈ, ਮਾਣਿਆ ਹੈ, ਭੋਗਿਆ ਹੈ।
ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ।


ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ  

Jis no ṯū parabẖ val ṯis ki▫ā muhcẖẖanḏgī.  

One who has You on his side, God - unto whom is he subservient?  

ਮੁਹਛੰਦਗੀ = ਮੁਥਾਜੀ।
ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ,


ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥  

Jis no ṯerī mihar so ṯerī banḏigī. ||8||  

One who is blessed with Your Kind Mercy is dedicated to Your worship. ||8||  

ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ} ॥੮॥
(ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ॥੮॥


ਸਲੋਕ ਮਹਲਾ  

Salok mėhlā 5.  

Shalok, Fifth Mehl:  

xxx
xxx


ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ  

Hohu kirpāl su▫āmī mere sanṯāʼn sang vihāve.  

Be Merciful, O my Lord and Master, that I may pass my life in the Society of the Saints.  

ਵਿਹਾਵੇ = ਬੀਤ ਜਾਏ।
ਹੇ ਮੇਰੇ ਸੁਆਮੀ! ਮੇਰੇ ਉਤੇ ਦਇਆ ਕਰ, ਮੇਰੀ ਉਮਰ ਸੰਤਾਂ ਦੀ ਸੰਗਤ ਵਿਚ ਰਹਿ ਕੇ ਬੀਤੇ।


ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਚੁਕਨਿ ਹਾਵੇ ॥੧॥  

Ŧuḏẖhu bẖule sė jam jam marḏe ṯin kaḏe na cẖukan hāve. ||1||  

Those who forget You are born only to die and be reincarnated again; their sufferings will never end. ||1||  

ਸਿ = ਉਹ ਬੰਦੇ। ਤਿਨ = ਉਹਨਾਂ ਦੇ। ਹਾਵੇ = ਹਾਹੁਕੇ। ਚੁਕਨਿ = ਮੁੱਕਦੇ ॥੧॥
ਜੋ ਮਨੁੱਖ ਤੈਥੋਂ ਵਿੱਛੜ ਜਾਂਦੇ ਹਨ ਉਹ ਸਦਾ ਜੰਮਦੇ ਮਰਦੇ ਰਹਿੰਦੇ ਹਨ, ਉਹਨਾਂ ਦੇ ਹਾਹੁਕੇ ਕਦੇ ਮੁੱਕਦੇ ਨਹੀਂ ॥੧॥


ਮਃ  

Mėhlā 5.  

Fifth Mehl:  

xxx
xxx


ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ  

Saṯgur simrahu āpṇā gẖat avgẖat gẖat gẖāt.  

Meditate in remembrance within your heart on the True Guru, whether you are on the most difficult path, on the mountain or by the river bank.  

ਘਟਿ = ਹਿਰਦੇ ਵਿਚ। ਅਵਘਟਿ = ਹਿਰਦੇ ਵਿਚ। ਘਟ = ਘਾਟੀ। ਘਾਟ = ਪੱਤਣ। ਘਟ ਘਾਟ = ਘਾਟੀ ਹੋਵੇ ਚਾਹੇ ਪੱਤਣ, (ਭਾਵ,) ਹਰ ਸਮੇ ਹਰ ਥਾਂ।
ਆਪਣੇ ਗੁਰੂ ਨੂੰ (ਆਪਣੇ) ਹਿਰਦੇ ਵਿਚ ਉੱਠਦਿਆਂ ਬੈਠਦਿਆਂ ਹਰ ਸਮੇ (ਹਰ ਥਾਂ) ਚੇਤੇ ਰੱਖੋ।


ਹਰਿ ਹਰਿ ਨਾਮੁ ਜਪੰਤਿਆ ਕੋਇ ਬੰਧੈ ਵਾਟ ॥੨॥  

Har har nām japanṯi▫ā ko▫e na banḏẖai vāt. ||2||  

Chanting the Name of the Lord, Har, Har, no one shall block your way. ||2||  

ਕੋਇ = ਕੋਈ (ਵਿਕਾਰ)। ਬੰਧੈ = ਰੋਕ ਸਕਦਾ, ਰੁਕਾਵਟ ਪਾ ਸਕਦਾ। ਵਾਟ = ਰਸਤਾ, ਜ਼ਿੰਦਗੀ ਦਾ ਰਸਤਾ ॥੨॥
ਪਰਮਾਤਮਾ ਦਾ ਨਾਮ ਸਿਮਰਿਆਂ ਜ਼ਿੰਦਗੀ ਦੇ ਰਸਤੇ ਵਿਚ ਕੋਈ ਵਿਕਾਰ ਰੋਕ ਨਹੀਂ ਪਾ ਸਕਦਾ ॥੨॥


ਪਉੜੀ  

Pa▫oṛī.  

Pauree:  

xxx
xxx


        


© SriGranth.org, a Sri Guru Granth Sahib resource, all rights reserved.
See Acknowledgements & Credits