Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ  

Āṯam jiṯā gurmaṯī āganjaṯ pāgā.  

He conquers his soul, following the Guru's Teachings, and attains the Imperishable Lord.  

ਆਗੰਜਤ = ਅਵਿਨਾਸੀ ਪ੍ਰਭੂ। ਪਾਗਾ = ਪਾ ਲੈਂਦਾ ਹੈ।
ਕਿਉਂਕਿ ਗੁਰੂ ਦੀ ਮੱਤ ਲੈ ਕੇ ਉਹ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਤੇ ਉਸ ਨੂੰ ਅਬਿਨਾਸੀ ਪ੍ਰਭੂ ਮਿਲ ਪੈਂਦਾ ਹੈ।


ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ  

Jisahi ḏẖi▫ā▫i▫ā pārbarahm so kal mėh ṯāgā.  

He alone keeps up in this Dark Age of Kali Yuga, who meditates on the Supreme Lord God.  

ਜਿਸਹਿ = ਜਿਸ ਹੀ ਨੇ। ਤਾਗਾ = ਟਾਕਰਾ ਕਰਨ ਜੋਗਾ।
ਜਿਸ ਹੀ ਮਨੁੱਖ ਨੇ ਪਰਮਾਤਮਾ ਨੂੰ ਸਿਮਰਿਆ ਹੈ ਉਹ ਸੰਸਾਰ ਵਿਚ (ਵਿਕਾਰਾਂ ਦਾ) ਟਾਕਰਾ ਕਰਨ ਜੋਗਾ ਹੋ ਜਾਂਦਾ ਹੈ,


ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ  

Sāḏẖū sangaṯ nirmalā aṯẖsaṯẖ majnāgā.  

In the Saadh Sangat, the Company of the Holy, he is immaculate, as if he has bathed at the sixty-eight sacred shrines of pilgrimage.  

ਮਜਨਾਗਾ = ਇਸ਼ਨਾਨ।
ਗੁਰਮੁਖਾਂ ਦੀ ਸੰਗਤ ਵਿਚ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਮਾਨੋ, ਉਸ ਨੇ ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲਿਆ ਹੈ।


ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ  

Jis parabẖ mili▫ā āpṇā so purakẖ sabẖāgā.  

He alone is a man of good fortune, who has met with God.  

xxx
ਭਾਗਾਂ ਵਾਲਾ ਹੈ ਉਹ ਮਨੁੱਖ ਜਿਸ ਨੂੰ ਪਿਆਰਾ ਪ੍ਰਭੂ ਮਿਲ ਪਿਆ।


ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥  

Nānak ṯis balihārṇai jis evad bẖāgā. ||17||  

Nanak is a sacrifice to such a one, whose destiny is so great! ||17||  

xxx॥੧੭॥
ਹੇ ਨਾਨਕ! ਮੈਂ ਸਦਕੇ ਹਾਂ ਉਸ ਉਤੋਂ ਜਿਸ ਦੇ ਇਤਨੇ ਵੱਡੇ ਭਾਗ ਹਨ ॥੧੭॥


ਸਲੋਕ ਮਃ  

Salok mėhlā 5.  

Shalok, Fifth Mehl:  

xxx
xxx


ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ  

Jāʼn pir anḏar ṯāʼn ḏẖan bāhar.  

When the Husband Lord is within the heart, then Maya, the bride, goes outside.  

ਪਿਰੁ = ਪਤੀ-ਪਰਮਾਤਮਾ। ਅੰਦਰਿ = ਹਿਰਦੇ ਵਿਚ (ਪ੍ਰਤੱਖ)। ਧਨ = ਜੀਵ-ਇਸਤ੍ਰੀ। ਬਾਹਰਿ = ਨਿਰਲੇਪ (ਧੰਧਿਆਂ ਤੋਂ)।
ਜਦੋਂ ਪਤੀ-ਪ੍ਰਭੂ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਤੱਖ ਮੌਜੂਦ ਹੋਵੇ, ਤਾਂ ਜੀਵ-ਇਸਤ੍ਰੀ ਮਾਇਕ ਧੰਧਿਆਂ ਝੰਬੇਲਿਆਂ ਤੋਂ ਨਿਰਲੇਪ ਰਹਿੰਦੀ ਹੈ।


ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ  

Jāʼn pir bāhar ṯāʼn ḏẖan māhar.  

When one's Husband Lord is outside of oneself, then Maya, the bride, is supreme.  

ਜਾਂ ਪਿਰੁ ਬਾਹਰਿ = ਜਦੋਂ ਪਤੀ-ਪ੍ਰਭੂ ਜੀਵ-ਇਸਤ੍ਰੀ ਦੀ ਯਾਦ ਤੋਂ ਪਰੇ ਹੋ ਜਾਂਦਾ ਹੈ। ਮਾਹਰਿ = ਚੌਧਰਾਣੀ, ਧੰਧਿਆਂ ਵਿਚ ਖਚਿਤ।
ਜਦੋਂ ਪਤੀ-ਪ੍ਰਭੂ ਯਾਦ ਤੋਂ ਦੂਰ ਹੋ ਜਾਏ, ਤਾਂ ਜੀਵ-ਇਸਤ੍ਰੀ ਮਾਇਕ ਧੰਧਿਆਂ ਵਿਚ ਖਚਿਤ ਹੋਣ ਲੱਗ ਪੈਂਦੀ ਹੈ।


ਬਿਨੁ ਨਾਵੈ ਬਹੁ ਫੇਰ ਫਿਰਾਹਰਿ  

Bin nāvai baho fer firāhar.  

Without the Name, one wanders all around.  

ਫੇਰ = ਜਨਮਾਂ ਦੇ ਗੇੜ, ਭਟਕਣਾ।
ਪ੍ਰਭੂ ਦੀ ਯਾਦ ਤੋਂ ਬਿਨਾ ਜੀਵ ਅਨੇਕਾਂ ਭਟਕਣਾਂ ਵਿਚ ਭਟਕਦਾ ਹੈ।


ਸਤਿਗੁਰਿ ਸੰਗਿ ਦਿਖਾਇਆ ਜਾਹਰਿ  

Saṯgur sang ḏikẖā▫i▫ā jāhar.  

The True Guru shows us that the Lord is with us.  

ਸਤਿਗੁਰਿ = ਗੁਰੂ ਨੇ। ਸੰਗਿ = ਅੰਦਰ ਨਾਲ ਹੀ। ਜਾਹਰਿ = ਪਰਤੱਖ
ਜਿਸ ਮਨੁੱਖ ਨੂੰ ਗੁਰੂ ਨੇ ਹਿਰਦੇ ਵਿਚ ਪ੍ਰਤੱਖ ਪ੍ਰਭੂ ਵਿਖਾ ਦਿੱਤਾ,


ਜਨ ਨਾਨਕ ਸਚੇ ਸਚਿ ਸਮਾਹਰਿ ॥੧॥  

Jan Nānak sacẖe sacẖ samāhar. ||1||  

Servant Nanak merges in the Truest of the True. ||1||  

ਸਚੇ ਸਚਿ = ਨਿਰੋਲ ਸਦਾ-ਥਿਰ ਹਰੀ ਵਿਚ। ਸਮਾਹਰਿ = ਸਮਾਇਆ ਰਹਿੰਦਾ ਹੈ, ਟਿਕਿਆ ਰਹਿੰਦਾ ਹੈ। ॥੧॥
ਹੇ ਦਾਸ ਨਾਨਕ! ਉਹ ਸਦਾ-ਥਿਰ ਪ੍ਰਭੂ ਵਿਚ ਹੀ ਟਿਕਿਆ ਰਹਿੰਦਾ ਹੈ ॥੧॥


ਮਃ  

Mėhlā 5.  

Fifth Mehl:  

xxx
xxx


ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਹੋਇ  

Āhar sabẖ karḏā firai āhar ik na ho▫e.  

Making all sorts of efforts, they wander around; but they do not make even one effort.  

ਸਭਿ = ਸਾਰੇ। ਇਕੁ ਆਹਰੁ = ਇਕ ਪ੍ਰਭੂ ਨੂੰ ਯਾਦ ਕਰਨ ਦਾ ਉੱਦਮ।
ਹੇ ਨਾਨਕ! ਮਨੁੱਖ ਹੋਰ ਸਾਰੇ ਉੱਦਮ ਕਰਦਾ ਫਿਰਦਾ ਹੈ, ਪਰ ਇਕ ਪ੍ਰਭੂ ਨੂੰ ਸਿਮਰਨ ਦਾ ਉੱਦਮ ਨਹੀਂ ਕਰਦਾ।


ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥  

Nānak jiṯ āhar jag uḏẖrai virlā būjẖai ko▫e. ||2||  

O Nanak, how rare are those who understand the effort which saves the world. ||2||  

ਜਿਤੁ ਆਹਰਿ = ਜਿਸ ਆਹਰ ਦੀ ਰਾਹੀਂ। ਉਧਰੈ = (ਵਿਕਾਰਾਂ ਤੋਂ) ਬਚਦਾ ਹੈ। {ਨੋਟ: ਲਫ਼ਜ਼ 'ਆਹਰੁ', 'ਆਹਰ', 'ਆਹਰਿ'। ਵਿਆਕਰਣ ਅਨੁਸਾਰ ਤਿੰਨ ਵਖ ਵਖ ਰੂਪ} ॥੨॥
ਜਿਸ ਉੱਦਮ ਦੀ ਰਾਹੀਂ ਜਗਤ ਵਿਕਾਰਾਂ ਤੋਂ ਬਚ ਸਕਦਾ ਹੈ (ਉਸ ਉੱਦਮ ਨੂੰ) ਕੋਈ ਵਿਰਲਾ ਮਨੁੱਖ ਸਮਝਦਾ ਹੈ ॥੨॥


ਪਉੜੀ  

Pa▫oṛī.  

Pauree:  

xxx
xxx


ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ  

vadī hū vadā apār ṯerā marṯabā.  

The greatest of the great, infinite is Your dignity.  

ਅਪਾਰੁ = ਅ-ਪਾਰੁ, ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ। ਮਰਤਬਾ = ਰੁਤਬਾ।
ਹੇ ਪ੍ਰਭੂ! ਤੇਰਾ ਬੇਅੰਤ ਹੀ ਵੱਡਾ ਰੁਤਬਾ ਹੈ,


ਰੰਗ ਪਰੰਗ ਅਨੇਕ ਜਾਪਨ੍ਹ੍ਹਿ ਕਰਤਬਾ  

Rang parang anek na jāpniĥ karṯabā.  

Your colors and hues are so numerous; no one can know Your actions.  

ਰੰਗ ਪਰੰਗ = ਰੰਗ-ਬਰੰਗੇ। ਨ ਜਾਪਨਿ = ਸਮਝੇ ਨਹੀਂ ਜਾ ਸਕਦੇ।
(ਸੰਸਾਰ ਵਿਚ) ਤੇਰੇ ਅਨੇਕਾਂ ਹੀ ਕਿਸਮਾਂ ਦੇ ਕੌਤਕ ਹੋ ਰਹੇ ਹਨ ਜੋ ਸਮਝੇ ਨਹੀਂ ਜਾ ਸਕਦੇ।


ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ  

Jī▫ā anḏar jī▫o sabẖ kicẖẖ jāṇlā.  

You are the Soul within all souls; You alone know everything.  

ਜੀਉ = ਜਿੰਦ, ਸਹਾਰਾ। ਜਾਣਲਾ = ਜਾਣਨ ਵਾਲਾ।
ਸਭ ਜੀਵਾਂ ਦੇ ਅੰਦਰ ਤੂੰ ਹੀ ਜਿੰਦ-ਰੂਪ ਹੈਂ, ਤੂੰ (ਜੀਵਾਂ ਦੀ) ਹਰੇਕ ਗੱਲ ਜਾਣਦਾ ਹੈਂ।


ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ  

Sabẖ kicẖẖ ṯerai vas ṯerā gẖar bẖalā.  

Everything is under Your control; Your home is beautiful.  

ਵਸਿ = ਵੱਸ ਵਿਚ। ਭਲਾ = ਸੋਹਣਾ।
ਸੋਹਣਾ ਹੈ ਤੇਰਾ ਟਿਕਾਣਾ, ਸਾਰੀ ਸ੍ਰਿਸ਼ਟੀ ਤੇਰੇ ਹੀ ਵੱਸ ਵਿਚ ਹੈ।


ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ  

Ŧerai gẖar ānanḏ vaḏẖā▫ī ṯuḏẖ gẖar.  

Your home is filled with bliss, which resonates and resounds throughout Your home.  

ਘਰਿ = ਘਰ ਵਿਚ। ਤੁਧੁ ਘਰਿ = ਤੇਰੇ ਘਰ ਵਿਚ। ਵਧਾਈ = ਖ਼ੁਸ਼ੀਆਂ, ਸ਼ਾਦੀਆਨੇ।
(ਇਤਨੀ ਸ੍ਰਿਸ਼ਟੀ ਦਾ ਮਾਲਕ ਹੁੰਦਿਆਂ ਭੀ) ਤੇਰੇ ਹਿਰਦੇ ਵਿਚ ਸਦਾ ਆਨੰਦ ਤੇ ਖ਼ੁਸ਼ੀਆਂ ਹਨ,


ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ  

Māṇ mahṯā ṯej āpṇā āp jar.  

Your honor, majesty and glory are Yours alone.  

ਮਹਤਾ = ਮਹੱਤਤਾ, ਵਡਿਆਈ। ਤੇਜੁ = ਪਰਤਾਪ। ਜਰਿ = ਜਰਦਾ ਹੈਂ।
ਤੂੰ ਆਪਣੇ ਇਤਨੇ ਵੱਡੇ ਮਾਣ ਵਡਿਆਈ ਤੇ ਪਰਤਾਪ ਨੂੰ ਆਪ ਹੀ ਜਰਦਾ ਹੈਂ।


ਸਰਬ ਕਲਾ ਭਰਪੂਰੁ ਦਿਸੈ ਜਤ ਕਤਾ  

Sarab kalā bẖarpūr ḏisai jaṯ kaṯā.  

You are overflowing with all powers; wherever we look, there You are.  

ਕਲਾ = ਤਾਕਤ, ਸੱਤਿਆ। ਜਤ ਕਤਾ = ਹਰ ਥਾਂ।
ਸਾਰੀਆਂ ਤਾਕਤਾਂ ਦਾ ਮਾਲਕ-ਪ੍ਰਭੂ ਹਰ ਥਾਂ ਦਿੱਸ ਰਿਹਾ ਹੈ।


ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥  

Nānak ḏāsan ḏās ṯuḏẖ āgai binvaṯā. ||18||  

Nanak, the slave of Your slaves, prays to You alone. ||18||  

ਦਾਸਨਿ ਦਾਸੁ = ਦਾਸਾਂ ਦਾ ਦਾਸ ॥੧੮॥
ਹੇ ਪ੍ਰਭੂ! ਨਾਨਕ ਤੇਰੇ ਦਾਸਾਂ ਦਾ ਦਾਸ ਤੇਰੇ ਅੱਗੇ (ਹੀ) ਅਰਦਾਸ-ਬੇਨਤੀ ਕਰਦਾ ਹੈ ॥੧੮॥


ਸਲੋਕ ਮਃ  

Salok mėhlā 5.  

Shalok, Fifth Mehl:  

xxx
xxx


ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ  

Cẖẖaṯ▫ṛe bājār sohan vicẖ vapārī▫ai.  

Your streets are covered with canopies; under them, the traders look beautiful.  

ਛਤੜੇ = (ਆਕਾਸ਼ = ਛੱਤ ਨਾਲ) ਛੱਤੇ ਹੋਏ। ਬਾਜਾਰ = ਸਾਰੇ ਜਗਤ-ਮੰਡਲ (ਮਾਨੋ, ਬਾਜ਼ਾਰ ਹਨ)। ਵਿਚਿ = ਇਹਨਾਂ ਜਗਤ-ਮੰਡਲਾਂ ਵਿਚ। ਵਪਾਰੀਏ = ਪ੍ਰਭੂ-ਨਾਮ ਦਾ ਵਪਾਰ ਕਰਨ ਵਾਲੇ।
(ਇਸ ਉਪਰ ਦਿੱਸਦੇ ਆਕਾਸ਼-ਛੱਤ ਦੇ ਹੇਠ) ਛੱਤੇ ਹੋਏ (ਬੇਅੰਤ ਜਗ-ਮੰਡਲ, ਮਾਨੋ) ਬਾਜ਼ਾਰ ਹਨ, ਇਹਨਾਂ ਵਿਚ (ਪ੍ਰਭੂ-ਨਾਮ ਦਾ ਵਪਾਰ ਕਰਨ ਵਾਲੇ ਜੀਵ-) ਵਪਾਰੀ ਹੀ ਸੋਹਣੇ ਲੱਗਦੇ ਹਨ।


ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥੧॥  

vakẖar hik apār Nānak kẖate so ḏẖaṇī. ||1||  

O Nanak, he alone is truly a banker, who buys the infinite commodity. ||1||  

ਵਖਰੁ = ਪ੍ਰਭੂ-ਨਾਮ ਦਾ ਸੌਦਾ। ਹਿਕੁ = ਇੱਕ। ਧਣੀ = ਧਨਾਢ, ਧਨਵੰਤ। ਅਪਾਰੁ = ਕਦੇ ਨਾਹ ਮੁੱਕਣ ਵਾਲਾ ॥੧॥
ਹੇ ਨਾਨਕ! (ਇਸ ਜਗਤ-ਮੰਡੀ ਵਿਚ) ਉਹ ਮਨੁੱਖ ਧਨਵਾਨ ਹੈ ਜੋ ਇਕ ਅਖੁੱਟ (ਹਰਿ-ਨਾਮ) ਸੌਦਾ ਹੀ ਖੱਟਦਾ ਹੈ ॥੧॥


ਮਹਲਾ  

Mėhlā 5.  

Fifth Mehl:  

xxx
xxx


ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ  

Kabīrā hamrā ko nahī ham kis hū ke nāhi.  

Kabeer, no one is mine, and I belong to no one.  

xxx
ਹੇ ਕਬੀਰ! ਨਾਹ ਕੋਈ ਸਾਡਾ ਹੀ ਸਦਾ ਦਾ ਸਾਥੀ ਹੈ, ਅਤੇ ਨਾਹ ਹੀ ਅਸੀਂ ਕਿਸੇ ਦੇ ਸਦਾ ਲਈ ਸਾਥੀ ਬਣ ਸਕਦੇ ਹਾਂ (ਸੰਸਾਰ ਬੇੜੀ ਦੇ ਪੂਰ ਦਾ ਮੇਲਾ ਹੈ)।


ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨॥  

Jin ih racẖan racẖā▫i▫ā ṯis hī māhi samāhi. ||2||  

I am absorbed in the One, who created this creation. ||2||  

xxx॥੨॥
ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ, ਅਸੀਂ ਤਾਂ ਉਸੇ ਦੀ ਯਾਦ ਵਿਚ ਟਿਕੇ ਰਹਿੰਦੇ ਹਾਂ ॥੨॥


ਪਉੜੀ  

Pa▫oṛī.  

Pauree:  

xxx
xxx


ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ  

Safli▫o birakẖ suhāvṛā har safal amriṯā.  

The Lord is the most beautiful fruit tree, bearing fruits of Ambrosial Nectar.  

ਸਫਲਿਉ = ਫਲ ਵਾਲਾ, ਜੋ ਹਰੇਕ ਦੀ ਮੇਹਨਤ ਨੂੰ ਫਲ ਲਾਵੇ। ਸੁਹਾਵੜਾ = ਸੋਹਣਾ।
ਪਰਮਾਤਮਾ (ਮਾਨੋ) ਇਕ ਸੋਹਣਾ ਫਲਦਾਰ ਰੁੱਖ ਹੈ ਜਿਸ ਨੂੰ ਆਤਮਕ ਜੀਵਨ ਦੇਣ ਵਾਲੇ ਫਲ ਲੱਗੇ ਹੋਏ ਹਨ।


ਮਨੁ ਲੋਚੈ ਉਨ੍ਹ੍ਹ ਮਿਲਣ ਕਉ ਕਿਉ ਵੰਞੈ ਘਿਤਾ  

Man locẖai unĥ milaṇ ka▫o ki▫o vañai gẖiṯā.  

My mind longs to meet Him; how can I ever find Him?  

ਘਿਤਾ ਵੰਞੈ = ਲਿਆ ਜਾ ਸਕੇ।
ਮੇਰਾ ਮਨ ਉਸ ਪ੍ਰਭੂ ਨੂੰ ਮਿਲਣ ਲਈ ਤਾਂਘਦਾ ਹੈ (ਪਰ ਪਤਾ ਨਹੀਂ ਲੱਗਦਾ ਕਿ) ਕਿਵੇਂ ਮਿਲਿਆ ਜਾਏ,


ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ  

varnā cẖihnā bāhrā oh agam ajiṯā.  

He has no color or form; He is inaccessible and unconquerable.  

ਵਰਨ = ਰੰਗ। ਚਿਹਨ = ਨਿਸਾਨ। ਅਗਮ = ਅਪਹੁੰਚ।
ਕਿਉਂਕਿ ਨਾਹ ਉਸ ਦਾ ਕੋਈ ਰੰਗ ਹੈ ਨਾਹ ਨਿਸ਼ਾਨ, ਉਸ ਤਕ ਪਹੁੰਚਿਆ ਨਹੀਂ ਜਾ ਸਕਦਾ, ਉਸ ਨੂੰ ਜਿੱਤਿਆ ਨਹੀਂ ਜਾ ਸਕਦਾ।


ਓਹੁ ਪਿਆਰਾ ਜੀਅ ਕਾ ਜੋ ਖੋਲ੍ਹ੍ਹੈ ਭਿਤਾ  

Oh pi▫ārā jī▫a kā jo kẖolĥai bẖiṯā.  

I love Him with all my soul; He opens the door for me.  

ਜੀਅ ਕਾ = ਜਿੰਦ ਦਾ। ਭਿਤਾ = ਭੇਤ।
ਜੇਹੜਾ ਸੱਜਣ (ਮੈਨੂੰ) ਇਹ ਭੇਤ ਸਮਝਾ ਦੇਵੇ, ਉਹ ਮੇਰੀ ਜਿੰਦ-ਜਾਨ ਨੂੰ ਪਿਆਰਾ ਲੱਗੇਗਾ।


ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ  

Sevā karī ṯusāṛī▫ā mai ḏasihu miṯā.  

I shall serve you forever, if you tell me of my Friend.  

ਕਰੀ = ਕਰੀਂ, ਮੈਂ ਕਰਾਂ। ਮੈ = ਮੈਨੂੰ। ਮਿਤਾ = ਹੇ ਮਿੱਤਰ!
ਹੇ ਮਿੱਤਰ! ਮੈਨੂੰ (ਇਹ ਭੇਤ) ਦੱਸੋ, ਮੈਂ ਤੁਹਾਡੀ ਸੇਵਾ ਕਰਾਂਗਾ।


ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ  

Kurbāṇī vañā vārṇai bale bal kiṯā.  

I am a sacrifice, a dedicated, devoted sacrifice to Him.  

ਬਲੇ ਬਲਿ = ਬਲਿ ਬਲਿ। ਕਿਤਾ = ਕੀਤਾ।
ਮੈਂ ਤੁਹਾਥੋਂ ਸਦਕੇ ਕੁਰਬਾਨ ਵਾਰਨੇ ਜਾਵਾਂਗਾ।


ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ  

Ḏasan sanṯ pi▫āri▫ā suṇhu lā▫e cẖiṯā.  

The Beloved Saints tell us, to listen with our consciousness.  

ਦਸਨਿ = ਦੱਸਦੇ ਹਨ।
ਪਿਆਰੇ ਸੰਤ (ਗੁਰਮੁਖਿ ਉਹ ਭੇਤ) ਦੱਸਦੇ ਹਨ (ਤੇ ਆਖਦੇ ਹਨ ਕਿ) ਧਿਆਨ ਨਾਲ ਸੁਣ!


ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥੧੯॥  

Jis likẖi▫ā Nānak ḏās ṯis nā▫o amriṯ saṯgur ḏiṯā. ||19||  

One who has such pre-ordained destiny, O slave Nanak, is blessed with the Ambrosial Name by the True Guru. ||19||  

ਸਤਿਗੁਰਿ = ਸਤਿਗੁਰੂ ਨੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ ॥੧੯॥
ਹੇ ਦਾਸ ਨਾਨਕ! ਜਿਸ ਦੇ ਮੱਥੇ ਉਤੇ ਲੇਖ ਲਿਖਿਆ (ਉੱਘੜਦਾ) ਹੈ ਉਸ ਨੂੰ ਸਤਿਗੁਰੂ ਨੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਬਖ਼ਸ਼ਿਆ ਹੈ ॥੧੯॥


ਸਲੋਕ ਮਹਲਾ  

Salok mėhlā 5.  

Shalok, Fifth Mehl:  

xxx
xxx


ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ  

Kabīr ḏẖarṯī sāḏẖ kī ṯaskar baisėh gāhi.  

Kabeer, the earth belongs to the Holy, but the thieves have come and now sit among them.  

ਧਰਤੀ ਸਾਧ ਕੀ = ਸਤਿਗੁਰੂ ਦੀ ਧਰਤੀ, ਸਤਿਗੁਰੂ ਦੀ ਸੰਗਤ। ਤਸਕਰ = ਚੋਰ, ਵਿਕਾਰੀ ਬੰਦੇ। ਬੈਸਹਿ = ਆ ਬੈਠਦੇ ਹਨ, ਜੇ ਆ ਬੈਠਣ। ਗਾਹਿ = ਗਹਿ, ਮੱਲ ਕੇ, ਸਿਦਕ ਨਾਲ, ਹੋਰ ਖ਼ਿਆਲ ਛੱਡ ਕੇ।
ਹੇ ਕਬੀਰ! ਜੇ ਵਿਕਾਰੀ ਮਨੁੱਖ (ਚੰਗੇ ਭਾਗਾਂ ਨਾਲ) ਹੋਰ ਝਾਕ ਛੱਡ ਕੇ ਸਤਿਗੁਰੂ ਦੀ ਸੰਗਤ ਵਿਚ ਆ ਬੈਠਣ, ਤਾਂ ਵਿਕਾਰੀਆਂ ਦਾ ਅਸਰ ਉਸ ਸੰਗਤ ਉਤੇ ਨਹੀਂ ਪੈਂਦਾ।


ਧਰਤੀ ਭਾਰਿ ਬਿਆਪਈ ਉਨ ਕਉ ਲਾਹੂ ਲਾਹਿ ॥੧॥  

Ḏẖarṯī bẖār na bi▫āpa▫ī un ka▫o lāhū lāhi. ||1||  

The earth does not feel their weight; even they profit. ||1||  

ਭਾਰਿ = ਭਾਰ ਨਾਲ, ਭਾਰ ਦੇ ਹੇਠ, ਤਸਕਰਾਂ ਦੇ ਭਾਰ ਹੇਠ। ਨ ਬਿਆਪਈ = ਦਬਦੀ ਨਹੀਂ, ਅਸਰ ਹੇਠ ਨਹੀਂ ਆਉਂਦੀ। ਉਨ ਕਉ = ਉਹਨਾਂ (ਤਸਕਰਾਂ) ਨੂੰ। ਲਾਹੂ = ਲਾਹ ਹੀ, ਲਾਭ ਹੀ (ਮਿਲਦਾ ਹੈ)। ਲਾਹਿ = ਲਹਹਿ, ਉਹ ਤਸਕਰ ਲਾਭ ਹੀ ਲਹਹਿ, ਉਹ ਵਿਕਾਰੀ ਸਗੋਂ ਲਾਭ ਹੀ ਉਠਾਂਦੇ ਹਨ ॥੧॥
ਹਾਂ, ਵਿਕਾਰੀ ਬੰਦਿਆਂ ਨੂੰ ਜ਼ਰੂਰ ਲਾਭ ਅੱਪੜਦਾ ਹੈ, ਉਹ ਵਿਕਾਰੀ ਬੰਦੇ ਜ਼ਰੂਰ ਲਾਭ ਉਠਾਂਦੇ ਹਨ ॥੧॥


ਮਹਲਾ  

Mėhlā 5.  

Fifth Mehl:  

xxx
xxx


ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ  

Kabīr cẖāval kārṇe ṯukẖ ka▫o muhlī lā▫e.  

Kabeer, for the sake of the rice, the husks are beaten and threshed.  

ਤੁਖ = ਤੋਹ, ਚੌਲਾਂ ਦੇ ਸਿੱਕੜ। ਲਾਇ = ਲੱਗਦੀ ਹੈ, ਵੱਸਦੀ ਹੈ।
ਹੇ ਕਬੀਰ! (ਤੋਹਾਂ ਨਾਲੋਂ) ਚੌਲ (ਵੱਖਰੇ ਕਰਨ) ਦੀ ਖ਼ਾਤਰ (ਛੜਨ ਵੇਲੇ) ਤੋਹਾਂ ਨੂੰ ਮੋਹਲੀ (ਦੀ ਸੱਟ) ਵੱਜਦੀ ਹੈ।


ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥  

Sang kusangī baisṯe ṯab pūcẖẖe ḏẖaram rā▫e. ||2||  

When one sits in the company of evil people, then he will be called to account by the Righteous Judge of Dharma. ||2||  

xxx॥੨॥
ਇਸੇ ਤਰ੍ਹਾਂ ਜੋ ਮਨੁੱਖ ਵਿਕਾਰੀਆਂ ਦੀ ਸੁਹਬਤਿ ਵਿਚ ਬੈਠਦਾ ਹੈ (ਉਹ ਭੀ ਵਿਕਾਰਾਂ ਦੀ ਸੱਟ ਖਾਂਦਾ ਹੈ, ਵਿਕਾਰ ਕਰਨ ਲੱਗ ਪੈਂਦਾ ਹੈ) ਉਸ ਤੋਂ ਧਰਮਰਾਜ ਲੇਖਾ ਮੰਗਦਾ ਹੈ ॥੨॥


ਪਉੜੀ  

Pa▫oṛī.  

Pauree:  

xxx
xxx


ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ  

Āpe hī vad parvār āp ikāṯī▫ā.  

He Himself has the greatest family; He Himself is all alone.  

ਵਡ ਪਰਵਾਰੁ = (ਜਗਤ-ਰੂਪ) ਵੱਡੇ ਪਰਵਾਰ ਵਾਲਾ। ਇਕਾਤੀਆ = ਇਕਾਂਤ ਵਿਚ ਰਹਿਣ ਵਾਲਾ, ਇਕੱਲਾ ਰਹਿਣ ਵਾਲਾ।
ਹੇ ਪ੍ਰਭੂ! ਤੂੰ ਆਪ ਹੀ (ਜਗਤ-ਰੂਪ) ਵੱਡੇ ਪਰਵਾਰ ਵਾਲਾ ਹੈਂ, ਤੇ (ਇਸ ਤੋਂ ਨਿਰਲੇਪ) ਇਕੱਲਾ ਰਹਿਣ ਵਾਲਾ ਭੀ ਹੈਂ।


ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ  

Āpṇī kīmaṯ āp āpe hī jāṯī▫ā.  

He alone knows His own worth.  

ਜਾਤੀਆ = ਜਾਣੀ।
ਆਪਣੀ ਬਜ਼ੁਰਗੀ ਦੀ ਕਦਰ ਬਣਾਣ ਵਾਲਾ ਭੀ ਤੂੰ ਆਪ ਹੀ ਹੈਂ, ਤੇ ਕਦਰ ਜਾਣਨ ਵਾਲਾ ਭੀ ਤੂੰ ਆਪ ਹੀ ਹੈਂ।


ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ  

Sabẖ kicẖẖ āpe āp āp upanni▫ā.  

He Himself, by Himself, created everything.  

ਉਪੰਨਿਆ = ਪੈਦਾ ਹੋਇਆ, ਦਿੱਸਦੇ ਰੂਪ ਵਿਚ ਆਇਆ।
ਇਹ ਸਾਰਾ ਜਗਤ ਤੇਰਾ ਆਪਣਾ ਹੀ (ਸਰਗੁਣ) ਰੂਪ ਹੈ, ਤੇ ਇਹ ਤੈਥੋਂ ਹੀ ਇਸ ਦਿੱਸਦੇ ਰੂਪ ਵਿਚ ਆਇਆ ਹੈ।


ਆਪਣਾ ਕੀਤਾ ਆਪਿ ਆਪਿ ਵਰੰਨਿਆ  

Āpṇā kīṯā āp āp varanni▫ā.  

Only He Himself can describe His own creation.  

ਵਰੰਨਿਆ = ਬਿਆਨ ਕੀਤਾ।
ਇਸ ਸਾਰੇ ਪੈਦਾ ਕੀਤੇ ਜਗਤ ਨੂੰ ਰੂਪ-ਰੰਗ ਦੇਣ ਵਾਲਾ ਭੀ ਤੂੰ ਆਪ ਹੀ ਹੈਂ।


ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ  

Ḏẖan so ṯerā thān jithai ṯū vuṯẖā.  

Blessed is Your place, where You dwell, Lord.  

ਵੁਠਾ = ਵੱਸਿਆ।
ਉਹ ਅਸਥਾਨ ਭਾਗਾਂ ਵਾਲਾ ਹੈ ਜਿਥੇ, ਹੇ ਪ੍ਰਭੂ! ਤੂੰ ਵੱਸਦਾ ਹੈਂ,


        


© SriGranth.org, a Sri Guru Granth Sahib resource, all rights reserved.
See Acknowledgements & Credits