Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਰਾਗੁ ਮਾਲੀ ਗਉੜਾ ਮਹਲਾ  

Rag Mali Gaura 4th Guru.  

xxx
ਰਾਗ ਮਾਲੀ-ਗਉੜਾ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।


ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ  

There is but one God. True is His Name, Creative His personality and immortal His form. He is without fear, sans enmity, unborn and self illumined. By the Guru's grace, He is obtained.  

xxx
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ  

Millions have made efforts, but have found not the Lord's limit.  

ਕਰਿ ਰਹੇ = ਕਰਕੇ ਥੱਕ ਗਏ।
ਹੇ ਪ੍ਰਭੂ ਪਾਤਿਸ਼ਾਹ! (ਤੇਰੇ ਗੁਣਾਂ ਦਾ ਅੰਤ ਲੱਭਣ ਵਾਸਤੇ ਬੇਅੰਤ ਜੀਵ) ਅਨੇਕਾਂ ਜਤਨ ਕਰ ਕਰ ਕੇ ਥੱਕ ਗਏ ਹਨ, ਕਿਸੇ ਨੇ ਤੇਰਾ ਅੰਤ ਨਹੀਂ ਲੱਭਾ।


ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥੧॥ ਰਹਾਉ  

God is Unapproachabel, Unfathomable, Unapprehensible and above human understanding, My salutation is unto that Lord-God, the King. Pause.  

ਅਗਮ = ਅਪਹੁੰਚ। ਅਗਾਧਿ ਬੋਧਿ = ਉਹ ਜਿਸ ਦੀ ਹਸਤੀ ਬਾਰੇ ਬੋਧ ਅਥਾਹ ਹੈ। ਆਦੇਸੁ = ਨਮਸਕਾਰ। ਪ੍ਰਭ ਰਾਇਆ = ਹੇ ਪ੍ਰਭੂ ਪਾਤਿਸ਼ਾਹ! ॥੧॥
ਹੇ ਹਰੀ! ਤੂੰ ਅਪਹੁੰਚ ਹੈਂ, ਤੂੰ ਅਪਹੁੰਚ ਹੈਂ, ਤੂੰ ਅਥਾਹ ਹੈਂ, ਤੈਨੂੰ ਕੋਈ ਨਹੀਂ ਸਮਝ ਸਕਦਾ, ਮੇਰੀ ਤੈਨੂੰ ਹੀ ਨਮਸਕਾਰ ਹੈ ॥੧॥ ਰਹਾਉ॥


ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ  

Gripped by lust, wrath, avarice and worldly love men ever quarrel and are involved in strifes.  

ਝਗਰਤੇ = (ਜੀਵ) ਝਗੜਦੇ ਰਹਿੰਦੇ ਹਨ। ਝਗਰਾਇਆ = ਕਾਮਾਦਿਕ ਵਿਕਾਰਾਂ ਦੇ ਝਗੜਾਏ ਹੋਏ, ਝਗੜਿਆਂ ਵਿਚ ਪਾਏ ਹੋਏ।
ਹੇ ਪ੍ਰਭੂ! ਕਾਮ ਕ੍ਰੋਧ ਲੋਭ ਮੋਹ (ਆਦਿਕ ਵਿਕਾਰ ਇਤਨੇ ਬਲੀ ਹਨ ਕਿ ਜੀਵ ਇਹਨਾਂ ਦੇ) ਉਕਸਾਏ ਹੋਏ ਸਦਾ ਦੁਨੀਆ ਦੇ ਝਗੜਿਆਂ ਵਿਚ ਹੀ ਪਏ ਰਹਿੰਦੇ ਹਨ।


ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥੧॥  

My God, the Lord Master, I have entered Thine sanctuary. Save, save Thou, Thy meek creature.  

ਹਮ = ਅਸਾਂ ਜੀਵਾਂ ਨੂੰ। ਦੀਨ = ਮੰਗਤੇ ॥੧॥
ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਮੰਗਤੇ ਹਾਂ, ਸਾਨੂੰ ਇਹਨਾਂ ਤੋਂ ਬਚਾ ਲੈ, ਬਚਾ ਲੈ, ਅਸੀਂ ਤੇਰੀ ਸਰਨ ਆਏ ਹਾਂ ॥੧॥


ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ  

O Lord-Master, Thou sustaineth him who seeks Thy refuge and Thy repute is that Thou lovest Thine saints.  

ਸਰਣਾਗਤੀ = ਸਰਣ ਆਏ ਹੋਇਆਂ ਨੂੰ। ਪ੍ਰਭ = ਹੇ ਪ੍ਰਭੂ! ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ। ਨਾਇਆ = (ਤੇਰਾ) ਨਾਮ।
ਹੇ ਪ੍ਰਭੂ! ਤੂੰ ਸਰਨ ਪਿਆਂ ਦੀ ਰੱਖਿਆ ਕਰਨ ਵਾਲਾ ਹੈਂ, ਹੇ ਹਰੀ! 'ਭਗਤੀ ਨਾਲ ਪਿਆਰ ਕਰਨ ਵਾਲਾ'-ਇਹ ਤੇਰਾ (ਪ੍ਰਸਿੱਧ) ਨਾਮ ਹੈ।


ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥  

Prahlad, Thy slave, was caught by Harnakhsh. Thou didst save and emancipated him, O God.  

ਜਨੁ = (ਤੇਰਾ) ਸੇਵਕ। ਹਰਨਾਖਿ = ਹਰਨਾਖਸ਼ ਨੇ। ਹਰਿ = ਹੇ ਹਰੀ! ॥੨॥
ਤੇਰੇ ਸੇਵਕ ਪ੍ਰਹਿਲਾਦ ਨੂੰ ਹਰਨਾਖਸ਼ ਨੇ ਫੜ ਲਿਆ, ਹੇ ਹਰੀ! ਤੂੰ ਉਸ ਦੀ ਰੱਖਿਆ ਕੀਤੀ, ਤੂੰ ਉਸ ਨੂੰ ਸੰਕਟ ਤੋਂ ਬਚਾਇਆ ॥੨॥


ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ  

To mount to His mansion, remember thou thy God, O man Lord, the King, is the Destroyer of the pains.  

ਚੇਤਿ = ਸਿਮਰ। ਮਹਲੁ = (ਪ੍ਰਭੂ ਦੇ ਚਰਨਾਂ ਵਿਚ) ਟਿਕਾਣਾ। ਪਾਵਣ = ਪ੍ਰਾਪਤ ਕਰਨ ਲਈ।
ਹੇ ਮਨ! ਉਸ ਪ੍ਰਭੂ ਦੇ ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰਨ ਲਈ ਸਦਾ ਉਸ ਨੂੰ ਯਾਦ ਕਰਿਆ ਕਰ, ਉਹ ਪਾਤਿਸ਼ਾਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।


ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥  

The Lord destroys the fear of birth and death By Guru's instruction; the Lord God is attained to.  

ਨਿਵਾਰਿ = ਦੂਰ ਕਰ। ਠਾਕੁਰ = ਹੇ ਠਾਕੁਰ! ਗੁਰਮਤੀ = ਗੁਰੂ ਦੀ ਮੱਤ ਤੇ ਤੁਰਿਆਂ ॥੩॥
ਹੇ ਠਾਕੁਰ! ਹੇ ਹਰੀ! (ਅਸਾਂ ਜੀਵਾਂ ਦਾ) ਜਨਮ ਮਰਨ ਦੇ ਗੇੜ ਦਾ ਡਰ ਦੂਰ ਕਰ। ਗੁਰੂ ਦੀ ਮੱਤ ਤੇ ਤੁਰਿਆਂ ਉਹ ਪ੍ਰਭੂ ਮਿਲਦਾ ਹੈ ॥੩॥


ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ  

The Name of the Lord God is the Purifier of the sinners. I sing the praise of God, the Destroyer of the dread of His devotees.  

ਪਵਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿੱਤਰ ਕਰਨ ਵਾਲਾ। ਭਉ ਭੰਜਨੁ = ਹਰੇਕ ਡਰ ਨਾਸ ਕਰਨ ਵਾਲਾ।
ਹੇ ਸੁਆਮੀ! ਤੇਰਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ, ਤੂੰ (ਆਪਣੇ ਭਗਤਾਂ ਦਾ) ਹਰੇਕ ਡਰ ਦੂਰ ਕਰਨ ਵਾਲਾ ਹੈਂ।


ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥੪॥੧॥  

He who wears the necklace of the Lord on his heart's neck, merges in His Name, O slave Nanak,  

ਉਰਿ = ਹਿਰਦੇ ਵਿਚ। ਧਾਰਿਓ = ਵਸਾਇਆ। ਨਾਮਿ = ਨਾਮ ਵਿਚ ॥੪॥੧॥
ਹੇ ਦਾਸ ਨਾਨਕ! ਜਿਨ੍ਹਾਂ ਭਗਤਾਂ ਨੇ ਉਸ ਦੀ ਸਿਫ਼ਤ-ਸਾਲਾਹ ਕੀਤੀ ਹੈ, ਜਿਨ੍ਹਾਂ ਨੇ ਉਸ ਦੇ ਨਾਮ ਦਾ ਹਾਰ ਆਪਣੇ ਹਿਰਦੇ ਵਿਚ ਸਾਂਭਿਆ ਹੈ, ਉਹ ਉਸ ਦੇ ਨਾਮ ਵਿਚ ਹੀ ਸਦਾ ਲੀਨ ਰਹਿੰਦੇ ਹਨ ॥੪॥੧॥


ਮਾਲੀ ਗਉੜਾ ਮਹਲਾ  

Mali Gaura, 4th Guru.  

xxx
xxx


ਜਪਿ ਮਨ ਰਾਮ ਨਾਮੁ ਸੁਖਦਾਤਾ  

O my soul, meditate thou on the Peace giving Name of thy Lord.  

ਮਨ = ਹੇ ਮਨ!
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਿਆ ਕਰ, ਪਰਮਾਤਮਾ ਸਾਰੇ ਸੁਖ ਦੇਣ ਵਾਲਾ ਹੈ।


ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ  

Meeting the society of the saints, he who enjoys God's relish, comes to realise his Lord through the Guru's grace. Pause.  

ਮਿਲਿ = ਮਿਲ ਕੇ। ਸਾਦੁ = ਸੁਆਦ, ਅਨੰਦ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਬ੍ਰਹਮੁ ਪਛਾਤਾ = ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ॥੧॥
ਸਾਧ ਸੰਗਤ ਵਿਚ ਮਿਲ ਕੇ ਜਿਸ ਮਨੁੱਖ ਨੇ ਪ੍ਰਭੂ ਦੇ ਨਾਮ ਦਾ ਆਨੰਦ ਹਾਸਲ ਕੀਤਾ, ਉਸ ਨੇ ਗੁਰੂ ਦੀ ਰਾਹੀਂ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ॥੧॥ ਰਹਾਉ॥


ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ  

By the greatest good fortune, man is blessed with the Guru's vision and meeting with the Guru, he knows his Lord God,  

ਵਡਭਾਗੀ = ਵੱਡੇ ਭਾਗਾਂ ਵਾਲੇ ਮਨੁੱਖ ਨੇ। ਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਪ੍ਰਭੁ ਜਾਤਾ = ਪ੍ਰਭੂ ਨਾਲ ਡੂੰਘੀ ਸਾਂਝ ਬਣ ਜਾਂਦੀ ਹੈ।
ਹੇ ਮਨ! ਕਿਸੇ ਵਡਭਾਗੀ ਨੇ ਹੀ ਗੁਰੂ ਦਰਸਨ ਪ੍ਰਾਪਤ ਕੀਤਾ ਹੈ, (ਕਿਉਂਕਿ) ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਨਾਲ ਸਾਂਝ ਬਣ ਜਾਂਦੀ ਹੈ।


ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥  

Bathing in the Lord God's ambrosial tank, all the filth of the evil intellect is washed off.  

ਦੁਰਮਤਿ = ਖੋਟੀ ਮੱਤ। ਗਈ ਨੀਕਰਿ = ਨਿਕਲ ਗਈ। ਅੰਮ੍ਰਿਤਿ = ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਵਿਚ। ਹਰਿ ਸਰਿ = ਹਰੀ ਦੇ ਸਰ ਵਿਚ, ਸਾਧ ਸੰਗਤ ਵਿਚ ॥੧॥
ਜਿਹੜਾ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ (ਸਾਧ ਸੰਗਤ ਵਿਚ ਆਤਮਕ) ਇਸ਼ਨਾਨ ਕਰਦਾ ਹੈ, ਉਸ ਦੇ ਅੰਦਰੋਂ ਭੈੜੀ ਮੱਤ ਦੀ ਸਾਰੀ ਮੈਲ ਨਿਕਲ ਜਾਂਦੀ ਹੈ ॥੧॥


ਧਨੁ ਧਨੁ ਸਾਧ ਜਿਨ੍ਹ੍ਹੀ ਹਰਿ ਪ੍ਰਭੁ ਪਾਇਆ ਤਿਨ੍ਹ੍ਹ ਪੂਛਉ ਹਰਿ ਕੀ ਬਾਤਾ  

Hail! hail unto the saints, who have obtained their Lord-God. I enquire from them the legends of the Lord.  

ਸਾਧ = {ਬਹੁ-ਵਚਨ} ਗੁਰਮੁਖ ਸੰਤ ਜਨ। ਜਿਨ੍ਹ੍ਹੀ = ਜਿਨ੍ਹਾਂ ਨੇ। ਪਾਇਆ = ਲੱਭ ਲਿਆ। ਪੂਛਉ = ਪੂਛਉਂ, ਮੈਂ ਪੁੱਛਉਂ, ਪੁੱਛਦਾ ਹਾਂ।
ਹੇ ਮੇਰੇ ਮਨ! ਭਾਗਾਂ ਵਾਲੇ ਹਨ ਉਹ ਸੰਤ ਜਨ, ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ। ਮੈਂ ਭੀ (ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਉਹਨਾਂ ਪਾਸੋਂ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਪੁੱਛਾਂ।


ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥੨॥  

I repair to their feet and ever make supplication before them: Show ye mercy and unite me with my creator-Lord.  

ਪਾਇ ਲਗਉ = ਪਾਇ ਲਗਉਂ, ਮੈਂ ਚਰਨੀਂ ਲੱਗਦਾ ਹਾਂ। ਕਰਉ = ਕਰਉਂ, ਮੈਂ ਕਰਦਾ ਹਾਂ। ਜੁਦਰੀਆ = ਜੋਦੜੀ, ਅਰਜ਼ੋਈ। ਕਰਮਿ = ਮਿਹਰ ਨਾਲ, ਕਿਰਪਾ ਕਰ ਕੇ। ਬਿਧਾਤਾ = ਸਿਰਜਣਹਾਰ ॥੨॥
ਮੈਂ ਉਹਨਾਂ ਦੀ ਚਰਨੀਂ ਲੱਗਾਂ, ਮੈਂ ਨਿੱਤ ਉਹਨਾਂ ਅੱਗੇ ਅਰਜ਼ੋਈ ਕਰਾਂ ਕਿ ਮਿਹਰ ਕਰ ਕੇ ਮੈਨੂੰ ਸਿਰਜਣਹਾਰ ਪ੍ਰਭੂ ਦਾ ਮਿਲਾਪ ਕਰਾ ਦਿਉ ॥੨॥


ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ  

By virtue of the writ on my brow I have attained to the Saint-Guru and through his Gurbani, my mind and body are imbued with the Lord.  

ਲਿਲਾਟ = ਮੱਥਾ। ਲਿਲਾਟ ਲਿਖੇ = ਮੱਥੇ ਦੇ ਲਿਖੇ ਲੇਖਾਂ ਅਨੁਸਾਰ। ਗੁਰ ਬਚਨੀ = ਗੁਰੂ ਦੇ ਬਚਨਾਂ ਵਿਚ। ਰਾਤਾ = ਰੰਗਿਆ ਗਿਆ।
ਹੇ ਮੇਰੇ ਮਨ! ਜਿਸ ਮਨੁੱਖ ਨੇ ਮੱਥੇ ਦੇ ਲਿਖੇ ਲੇਖਾਂ ਅਨੁਸਾਰ ਗੁਰੂ ਮਹਾਂ ਪੁਰਖ ਲੱਭ ਲਿਆ ਉਸ ਦਾ ਮਨ ਉਸ ਦਾ ਤਨ ਗੁਰੂ ਦੇ ਬਚਨਾਂ ਵਿਚ ਰੰਗਿਆ ਜਾਂਦਾ ਹੈ।


ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥  

The Lord-God has come and met me, I have obtained peace and am rid of all the misdeeds and sins.  

ਕਿਲਵਿਖ = ਪਾਪ। ਗਵਾਤਾ = ਦੂਰ ਹੋ ਗਏ ॥੩॥
(ਗੁਰੂ ਦੀ ਰਾਹੀਂ ਜਿਸ ਨੂੰ) ਪਰਮਾਤਮਾ ਮਿਲ ਪੈਂਦਾ ਹੈ, ਉਸ ਨੂੰ ਆਤਮਕ ਆਨੰਦ ਮਿਲ ਜਾਂਦਾ ਹੈ, ਉਸ ਦੇ ਸਾਰੇ ਪਾਪ ਵਿਕਾਰ ਦੂਰ ਹੋ ਜਾਂਦੇ ਹਨ ॥੩॥


ਰਾਮ ਰਸਾਇਣੁ ਜਿਨ੍ਹ੍ਹ ਗੁਰਮਤਿ ਪਾਇਆ ਤਿਨ੍ਹ੍ਹ ਕੀ ਊਤਮ ਬਾਤਾ  

Sublime are the words of those, who by Guru's instruction, have obtained their Lord, the Home of elixir.  

ਰਸਾਇਣੁ = {ਰਸ-ਅਯਨ} ਰਸਾਂ ਦਾ ਘਰ, ਸਭ ਤੋਂ ਸ੍ਰੇਸ਼ਟ ਰਸ। ਊਤਮ ਬਾਤਾ = ਸ੍ਰੇਸ਼ਟ ਸੋਭਾ।
ਹੇ ਮਨ! ਗੁਰੂ ਦੀ ਮੱਤ ਲੈ ਕੇ ਜਿਨ੍ਹਾਂ ਮਨੁੱਖਾਂ ਨੇ ਸਭ ਤੋਂ ਸ੍ਰੇਸ਼ਟ ਨਾਮ-ਰਸ ਪ੍ਰਾਪਤ ਕਰ ਲਿਆ, ਉਹਨਾਂ ਦੀ (ਲੋਕ ਪਰਲੋਕ ਵਿਚ) ਬਹੁਤ ਸੋਭਾ ਹੁੰਦੀ ਹੈ;


ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥  

By great good luck, one is blessed with the dust of their feet. Slave Nanak falls at their feet.  

ਪੰਕ = ਚਰਨ-ਧੂੜ। ਚਰਨਿ = ਚਰਨਾਂ ਵਿਚ (ਚਰਨੀਂ)। ਪਰਾਤਾ = ਪੈਂਦਾ ਹੈ ॥੪॥੨॥
ਉਹਨਾਂ ਦੇ ਚਰਨਾਂ ਦੀ ਧੂੜ ਵੱਡੇ ਭਾਗਾਂ ਨਾਲ ਮਿਲਦੀ ਹੈ। ਦਾਸ ਨਾਨਕ (ਭੀ ਉਹਨਾਂ ਦੀ) ਚਰਨੀਂ ਪੈਂਦਾ ਹੈ ॥੪॥੨॥


        


© SriGranth.org, a Sri Guru Granth Sahib resource, all rights reserved.
See Acknowledgements & Credits