Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜੀਇ ਸਮਾਲੀ ਤਾ ਸਭੁ ਦੁਖੁ ਲਥਾ  

When I dwell upon Him in my soul, all my sorrows depart.  

ਜੀਇ = ਜੀਉ ਵਿਚ {ਲਫ਼ਜ਼ 'ਜੀਉ' ਤੋਂ ਅਧਿਕਰਣ ਕਾਰਕ ਇਕ-ਵਚਨ 'ਜੀਇ' ਹੈ} ਸਮਾਲੀ = ਸਮਾਲੀਂ, ਮੈਂ ਸੰਭਾਲਦਾ ਹਾਂ।
(ਉਸ ਦੀ ਮਿਹਰ ਨਾਲ) ਜਦੋਂ ਮੈਂ (ਪਰਮਾਤਮਾ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦਾ ਹਾਂ ਤਾਂ ਮੇਰਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ।


ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥  

The sickness of anxiety and the disease of ego are cured; He Himself cherishes me. ||2||  

ਹਉ ਪੀੜਾ = ਹਉਮੈ ਦਾ ਦੁੱਖ ॥੨॥
(ਮੇਰੇ ਅੰਦਰੋਂ) ਚਿੰਤਾ ਦਾ ਰੋਗ ਦੂਰ ਹੋ ਜਾਂਦਾ ਹੈ, ਮੇਰਾ ਹਉਮੈ ਦਾ ਦੁੱਖ ਦੂਰ ਹੋ ਜਾਂਦਾ ਹੈ (ਚਿੰਤਾ ਹਉਮੈ ਆਦਿਕ ਤੋਂ) ਪਰਮਾਤਮਾ ਆਪ ਮੇਰੀ ਰਾਖੀ ਕਰਦਾ ਹੈ ॥੨॥


ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ  

Like a child, I ask for everything.  

ਹਉ = ਮੈਂ। ਮੰਗਾ = ਮੰਗਾਂ।
(ਗੁਰੂ ਦੀ ਮੱਤ ਲੈ ਕੇ ਪਰਮਾਤਮਾ ਦੇ ਦਰ ਤੋਂ) ਮੈਂ ਅੰਞਾਣੇ ਬਾਲ ਵਾਂਗ ਹਰੇਕ ਚੀਜ਼ ਮੰਗਦਾ ਹਾਂ।


ਦੇਦੇ ਤੋਟਿ ਨਾਹੀ ਪ੍ਰਭ ਰੰਗਾ  

God is Bountiful and Beautiful; He never comes up empty.  

ਤੋਟਿ = ਘਾਟਾ। ਪ੍ਰਭ ਰੰਗਾ = ਪ੍ਰਭੂ ਦੇ ਪਦਾਰਥਾਂ (ਵਿਚ)।
ਉਹ ਸਦਾ ਮੈਨੂੰ (ਮੇਰੀਆਂ ਮੂੰਹ ਮੰਗੀਆਂ ਚੀਜ਼ਾਂ) ਦੇਂਦਾ ਰਹਿੰਦਾ ਹੈ, ਤੇ ਪ੍ਰਭੂ ਦੀਆਂ ਦਿੱਤੀਆਂ ਚੀਜ਼ਾਂ ਵਲੋਂ ਮੈਨੂੰ ਕਦੇ ਟੋਟ ਨਹੀਂ ਆਉਂਦੀ।


ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥  

Again and again, I fall at His Feet. He is Merciful to the meek, the Sustainer of the World. ||3||  

ਪੈ = ਪੈ ਕੇ। ਮਨਾਈ = ਮਨਾਈਂ, ਮੈਂ ਮਨਾਂਦਾ ਹਾਂ ॥੩॥
ਉਹ ਪਰਮਾਤਮਾ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ, ਸ੍ਰਿਸ਼ਟੀ ਦੇ ਜੀਵਾਂ ਦੀ ਪਾਲਨਾ ਕਰਨ ਵਾਲਾ ਹੈ, ਮੈਂ ਉਸ ਦੇ ਚਰਨਾਂ ਤੇ ਢਹਿ ਢਹਿ ਕੇ ਸਦਾ ਉਸ ਨੂੰ ਮਨਾਂਦਾ ਰਹਿੰਦਾ ਹਾਂ ॥੩॥


ਹਉ ਬਲਿਹਾਰੀ ਸਤਿਗੁਰ ਪੂਰੇ  

I am a sacrifice to the Perfect True Guru,  

ਬਲਿਹਾਰੀ = ਕੁਰਬਾਨ।
ਮੈਂ ਪੂਰੇ ਸਤਿਗੁਰੂ ਤੋਂ ਕੁਰਬਾਨ ਜਾਂਦਾ ਹਾਂ।


ਜਿਨਿ ਬੰਧਨ ਕਾਟੇ ਸਗਲੇ ਮੇਰੇ  

who has shattered all my bonds.  

ਜਿਨਿ = ਜਿਸ (ਗੁਰੂ) ਨੇ। ਸਗਲੇ = ਸਾਰੇ।
ਉਸ ਨੇ ਮੇਰੇ ਸਾਰੇ ਮਾਇਆ ਦੇ ਬੰਧਨ ਤੋੜ ਦਿੱਤੇ ਹਨ।


ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥  

With the Naam, the Name of the Lord, in my heart, I have been purified. O Nanak, His Love has imbued me with nectar. ||4||8||15||  

ਦੇ = ਦੇ ਕੇ। ਰੰਗਿ = (ਆਪਣੇ) ਪ੍ਰੇਮ ਵਿਚ (ਜੋੜ ਕੇ)। ਰਸਾਲਾ = {रस आलय} ਰਸ ਦਾ ਘਰ ॥੪॥
ਹੇ ਨਾਨਕ! ਗੁਰੂ ਨੇ ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਹਿਰਦੇ ਵਿਚ ਦੇ ਕੇ ਪਵਿੱਤ੍ਰ ਜੀਵਨ ਵਾਲਾ ਬਣਾ ਦਿੱਤਾ, ਉਹ ਪ੍ਰਭੂ ਦੇ ਪ੍ਰੇਮ ਵਿਚ ਲੀਨ ਹੋ ਕੇ ਆਤਮਕ ਆਨੰਦ ਦਾ ਘਰ ਬਣ ਜਾਂਦੇ ਹਨ ॥੪॥੮॥੧੫॥


ਮਾਝ ਮਹਲਾ  

Maajh, Fifth Mehl:  

xxx
xxx


ਲਾਲ ਗੋਪਾਲ ਦਇਆਲ ਰੰਗੀਲੇ  

O my Love, Sustainer of the World, Merciful, Loving Lord,  

ਲਾਲ = ਹੇ ਲਾਲ! ਹੇ ਪਿਆਰੇ! ਰੰਗੀਲੇ = ਹੇ ਰੰਗੀਲੇ! {ਰੰਗ-ਆਲਯ} ਹੇ ਆਨੰਦ ਦੇ ਸੋਮੇ!
ਹੇ ਪਿਆਰੇ ਪ੍ਰਭੂ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਦਇਆ ਦੇ ਘਰ! ਹੇ ਆਨੰਦ ਦੇ ਸੋਮੇ!


ਗਹਿਰ ਗੰਭੀਰ ਬੇਅੰਤ ਗੋਵਿੰਦੇ  

Profoundly Deep, Infinite Lord of the Universe,  

ਗੰਭੀਰ = ਹੇ ਵੱਡੇ ਜਿਗਰੇ ਵਾਲੇ!
ਹੇ ਡੂੰਘੇ ਤੇ ਵੱਡੇ ਜਿਗਰ ਵਾਲੇ! ਹੇ ਬੇਅੰਤ ਗੋਬਿੰਦ!


ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥  

Highest of the High, Unfathomable, Infinite Lord and Master: continually remembering You in deep meditation, I live. ||1||  

ਹਉ = ਮੈਂ। ਜੀਵਾਂ = ਆਤਮਕ ਜੀਵਨ ਪ੍ਰਾਪਤ ਕਰਦਾ ਹਾਂ ॥੧॥
ਹੇ ਸਭ ਤੋਂ ਉੱਚੇ ਅਥਾਹ ਤੇ ਬੇਅੰਤ ਪ੍ਰਭੂ! ਹੇ ਸੁਆਮੀ! (ਤੇਰੀ ਮਿਹਰ ਨਾਲ ਤੇਰਾ ਨਾਮ) ਸਿਮਰ ਸਿਮਰ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ ॥੧॥


ਦੁਖ ਭੰਜਨ ਨਿਧਾਨ ਅਮੋਲੇ  

O Destroyer of pain, Priceless Treasure,  

ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਨਿਧਾਨ = ਹੇ ਖ਼ਜ਼ਾਨੇ!
ਹੇ (ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ! ਹੇ ਕੀਮਤੀ ਪਦਾਰਥਾਂ ਦੇ ਖ਼ਜ਼ਾਨੇ!


ਨਿਰਭਉ ਨਿਰਵੈਰ ਅਥਾਹ ਅਤੋਲੇ  

Fearless, free of hate, Unfathomable, Immeasurable,  

xxx
ਹੇ ਨਿਡਰ ਨਿਰਵੈਰ ਅਥਾਹ ਤੇ ਅਤੋਲ ਪ੍ਰਭੂ!


ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥  

of Undying Form, Unborn, Self-illumined: remembering You in meditation, my mind is filled with a deep and profound peace. ||2||  

ਸੰਭੌ = {ਸ੍ਵਯੰਭੂ, स्वयंभु} ਆਪਣੇ ਆਪ ਤੋਂ ਪਰਗਟ ਹੋਣ ਵਾਲਾ। ਮਨਿ = ਮਨ ਵਿਚ। ਠੰਢਾ = ਸ਼ਾਂਤ ॥੨॥
ਤੇਰੀ ਹਸਤੀ ਮੌਤ ਤੋਂ ਰਹਿਤ ਹੈ, ਤੂੰ ਜੂਨਾਂ ਵਿਚ ਨਹੀਂ ਆਉਂਦਾ, ਤੇ ਆਪਣੇ ਆਪ ਤੋਂ ਹੀ ਪਰਗਟ ਹੁੰਦਾ ਹੈਂ। (ਤੇਰਾ ਨਾਮ) ਮਨ ਵਿਚ ਸਿਮਰ ਸਿਮਰ ਕੇ ਮੈਂ ਸ਼ਾਂਤ ਚਿੱਤ ਹੋ ਜਾਂਦਾ ਹਾਂ ॥੨॥


ਸਦਾ ਸੰਗੀ ਹਰਿ ਰੰਗ ਗੋਪਾਲਾ  

The Joyous Lord, the Sustainer of the World, is my constant Companion.  

xxx
ਪਰਮਾਤਮਾ (ਆਪਣੀ) ਸ੍ਰਿਸ਼ਟੀ ਦੀ ਪਾਲਣਾ ਕਰਨ ਵਾਲਾ ਹੈ, ਸਦਾ ਸਭ ਜੀਵਾਂ ਦੇ ਅੰਗ ਸੰਗ ਰਹਿੰਦਾ ਹੈ, ਤੇ ਸਭ ਸੁਖ ਦੇਣ ਵਾਲਾ ਹੈ।


ਊਚ ਨੀਚ ਕਰੇ ਪ੍ਰਤਿਪਾਲਾ  

He cherishes the high and the low.  

xxx
(ਜਗਤ ਵਿਚ) ਉੱਚੇ ਅਖਵਾਣ ਵਾਲੇ ਤੇ ਨੀਵੇਂ ਅਖਵਾਣ ਵਾਲੇ ਸਭ ਜੀਵਾਂ ਦੀ ਪਾਲਣਾ ਕਰਦਾ ਹੈ।


ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥  

The Nectar of the Name satisfies my mind. As Gurmukh, I drink in the Ambrosial Nectar. ||3||  

ਰਸਾਇਣੁ = ਰਸਾਂ ਦੇ ਘਰ। ਤ੍ਰਿਪਤਾਇਣੁ = ਤ੍ਰਿਪਤ ਕਰਨ ਵਾਲਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ ਰਸ ॥੩॥
ਪਰਮਾਤਮਾ ਦਾ ਨਾਮ ਸਭ ਰਸਾਂ ਦਾ ਸੋਮਾ ਹੈ (ਜੀਵਾਂ ਦੇ) ਮਨ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਤ੍ਰਿਪਤ ਕਰਨ ਵਾਲਾ ਹੈ। ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲੇ ਉਸ ਨਾਮ ਰਸ ਨੂੰ ਮੈਂ ਪੀਂਦਾ ਰਹਿੰਦਾ ਹਾਂ ॥੩॥


ਦੁਖਿ ਸੁਖਿ ਪਿਆਰੇ ਤੁਧੁ ਧਿਆਈ  

In suffering and in comfort, I meditate on You, O Beloved.  

ਦੁਖਿ = ਦੁੱਖ ਵਿਚ। ਪਿਆਰੇ = ਹੇ ਪਿਆਰੇ! ਤੁਧੁ = ਤੈਨੂੰ।
ਹੇ ਪਿਆਰੇ ਪ੍ਰਭੂ! ਦੁੱਖ ਵਿਚ (ਫਸਿਆ ਪਿਆ ਹੋਵਾਂ, ਚਾਹੇ) ਸੁਖ ਵਿਚ (ਵੱਸ ਰਿਹਾ ਹੋਵਾਂ) ਮੈਂ ਸਦਾ ਤੈਨੂੰ ਹੀ ਧਿਆਉਂਦਾ ਹਾਂ। (ਤੇਰਾ ਹੀ ਧਿਆਨ ਧਰਦਾ ਹਾਂ।)


ਏਹ ਸੁਮਤਿ ਗੁਰੂ ਤੇ ਪਾਈ  

I have obtained this sublime understanding from the Guru.  

ਸੁਮਤਿ = ਚੰਗੀ ਅਕਲ। ਤੇ = ਤੋਂ।
ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਤੋਂ ਲਈ ਹੈ।


ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥  

You are Nanak's Support, O my Lord and Master; through Your Love, I swim across to the other side. ||4||9||16||  

ਧਰ = ਆਸਰਾ। ਠਾਕੁਰ = ਹੇ ਠਾਕੁਰ! ਰੰਗਿ = ਪ੍ਰੇਮ ਵਿਚ ॥੪॥
ਹੇ ਸਭ ਦੇ ਪਾਲਣਹਾਰ! ਨਾਨਕ ਦਾ ਆਸਰਾ ਤੂੰ ਹੀ ਹੈਂ। ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਲੀਨ ਹੋ ਕੇ ਹੀ) ਮੈਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ॥੪॥੯॥੧੬॥


ਮਾਝ ਮਹਲਾ  

Maajh, Fifth Mehl:  

xxx
xxx


ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ  

Blessed is that time when I meet the True Guru.  

ਧੰਨੁ = {घन्य} ਭਾਗਾਂ ਵਾਲਾ। ਜਿਤੁ = ਜਿਸ (ਵੇਲੇ) ਵਿਚ। ਮੈ = ਮੈਨੂੰ।
(ਮੇਰੇ ਭਾ ਦਾ) ਉਹ ਵੇਲਾ ਭਾਗਾਂ ਵਾਲਾ (ਸਾਬਤ ਹੋਇਆ) ਜਿਸ ਵੇਲੇ ਮੈਨੂੰ ਸਤਿਗੁਰੂ ਮਿਲ ਪਿਆ।


ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ  

Gazing upon the Fruitful Vision of His Darshan, I have been saved.  

ਸਫਲੁ = ਫਲ ਦੇਣ ਵਾਲਾ। ਨੇਤ੍ਰ = ਅੱਖਾਂ ਨਾਲ।
(ਗੁਰੂ ਦਾ) ਦਰਸਨ (ਮੇਰੇ ਵਾਸਤੇ) ਫਲ-ਦਾਇਕ ਹੋ ਗਿਆ (ਕਿਉਂਕਿ ਇਹਨਾਂ) ਅੱਖਾਂ ਨਾਲ (ਗੁਰੂ ਦਾ) ਦਰਸਨ ਕਰਦਿਆਂ (ਹੀ) ਮੈਂ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਗਿਆ।


ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥  

Blessed are the hours, the minutes and the seconds-blessed is that Union with Him. ||1||  

ਮੂਰਤ = {मुहुर्त} ਦੋ ਘੜੀਆਂ ਦਾ ਸਮਾ। ਚਸਾ = ਇਕ ਪਲ ਦਾ ਤ੍ਰੀਹਵਾਂ ਹਿੱਸਾ। ਓਇ = {ਲਫ਼ਜ਼ 'ਓਹੁ' ਤੋਂ ਬਹੁ-ਵਚਨ}। ਸੰਜੋਗਾ = ਮਿਲਾਪ ਦੇ ਸਮੇ ॥੧॥
(ਸੋ ਮੇਰੇ ਵਾਸਤੇ) ਉਹ ਮੁਹੂਰਤ ਉਹ ਚਸੇ ਉਹ ਪਲ ਘੜੀਆਂ ਉਹ (ਗੁਰੂ-) ਮਿਲਾਪ ਦੇ ਸਮੇ ਸਾਰੇ ਹੀ ਭਾਗਾਂ ਵਾਲੇ ਹਨ ॥੧॥


ਉਦਮੁ ਕਰਤ ਮਨੁ ਨਿਰਮਲੁ ਹੋਆ  

Making the effort, my mind has become pure.  

ਕਰਤ = ਕਰਦਿਆਂ। ਹੋਆ = ਹੋ ਗਿਆ।
(ਗੁਰੂ ਦੀ ਦੱਸੀ ਸਿਮਰਨ-ਕਾਰ ਵਾਸਤੇ) ਉੱਦਮ ਕਰਦਿਆਂ (ਮੇਰਾ) ਮਨ ਪਵਿਤ੍ਰ ਹੋ ਗਿਆ ਹੈ।


ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ  

Walking on the Lord's Path, my doubts have all been cast out.  

ਮਾਰਗਿ = ਰਸਤੇ ਉਤੇ। ਭ੍ਰਮੁ = ਭਟਕਦਾ।
(ਗੁਰੂ ਦੀ ਰਾਹੀਂ) ਪ੍ਰਭੂ ਦੇ ਰਸਤੇ ਉੱਤੇ ਤੁਰਦਿਆਂ ਮੇਰੀ ਸਾਰੀ ਭਟਕਣਾ ਮੁੱਕ ਗਈ ਹੈ।


ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥  

The True Guru has inspired me to hear the Treasure of the Naam; all my illness has been dispelled. ||2||  

xxx॥੨॥
ਗੁਰੂ ਨੇ ਮੈਨੂੰ (ਸਾਰੇ ਗੁਣਾਂ ਦਾ) ਖ਼ਜ਼ਾਨਾ ਪ੍ਰਭੂ ਦਾ ਨਾਮ ਸੁਣਾ ਦਿੱਤਾ ਹੈ (ਉਸ ਦੀ ਬਰਕਤਿ ਨਾਲ) ਮੇਰੇ ਸਾਰੇ (ਮਾਨਸਿਕ) ਰੋਗ ਦੂਰ ਹੋ ਗਏ ਹਨ ॥੨॥


ਅੰਤਰਿ ਬਾਹਰਿ ਤੇਰੀ ਬਾਣੀ  

The Word of Your Bani is inside and outside as well.  

xxx
(ਮੈਨੂੰ) ਅੰਦਰ ਬਾਹਰ (ਸਭ ਜੀਵਾਂ ਵਿਚ) ਤੇਰਾ ਹੀ ਬਾਣੀ ਸੁਣਾਈ ਦੇ ਰਹੀ ਹੈ (ਹਰੇਕ ਵਿਚ ਤੂੰ ਹੀ ਬੋਲਦਾ ਪ੍ਰਤੀਤ ਹੋ ਰਿਹਾ ਹੈਂ।


ਤੁਧੁ ਆਪਿ ਕਥੀ ਤੈ ਆਪਿ ਵਖਾਣੀ  

You Yourself chant it, and You Yourself speak it.  

ਵਖਾਣੀ = ਬਿਆਨ ਕੀਤੀ। ਕਥੀ = ਆਖੀ। ਤੈ = ਤੈਂ, ਤੂੰ।
ਮੈਨੂੰ ਇਹ ਨਿਸਚਾ ਹੋ ਗਿਆ ਹੈ ਕਿ ਹਰੇਕ ਜੀਵ ਵਿਚ) ਤੂੰ ਆਪ ਹੀ ਕਥਨ ਕਰ ਰਿਹਾ ਹੈਂ, ਤੂੰ ਆਪ ਹੀ ਵਖਿਆਨ ਕਰ ਰਿਹਾ ਹੈਂ।


ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਕੋਈ ਹੋਇਗਾ ਜੀਉ ॥੩॥  

The Guru has said that He is One-All is the One. There shall never be any other. ||3||  

ਗੁਰਿ = ਗੁਰੂ ਨੇ। ਸਭੁ = ਹਰ ਥਾਂ ॥੩॥
(ਹੇ ਪ੍ਰਭੂ!) ਗੁਰੂ ਨੇ ਮੈਨੂੰ ਦੱਸਿਆ ਹੈ ਕਿ ਹਰ ਥਾਂ ਇਕ ਤੂੰ ਹੀ ਤੂੰ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਭੀ (ਨਾਹ ਹੋਇਆ, ਨਾਹ ਹੈ ਤੇ) ਨਾਹ ਹੋਵੇਗਾ ॥੩॥


ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ  

I drink in the Lord's Ambrosial Essence from the Guru;  

ਅੰਮ੍ਰਿਤ ਰਸੁ = ਨਾਮ ਅੰਮ੍ਰਿਤ ਦਾ ਸੁਆਦ। ਤੇ = ਤੋਂ।
ਪਰਮਾਤਮਾ ਦੇ ਨਾਮ-ਰਸ ਦਾ ਸੁਆਦ ਮੈਨੂੰ ਗੁਰੂ ਪਾਸੋਂ ਪ੍ਰਾਪਤ ਹੋਇਆ ਹੈ।


ਹਰਿ ਪੈਨਣੁ ਨਾਮੁ ਭੋਜਨੁ ਥੀਆ  

the Lord's Name has become my clothing and food.  

ਥੀਆ = ਹੋ ਗਿਆ ਹੈ।
ਹੁਣ ਪਰਮਾਤਮਾ ਦਾ ਨਾਮ ਹੀ ਮੇਰਾ ਖਾਣ-ਪੀਣ ਹੈ ਤੇ ਨਾਮ ਹੀ ਮੇਰਾ ਹੰਢਾਣ ਹੈ।


ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥  

The Name is my delight, the Name is my play and entertainment. O Nanak, I have made the Name my enjoyment. ||4||10||17||  

ਨਾਮਿ = ਨਾਮ ਵਿਚ (ਜੁੜੇ ਰਹਿਣਾ)। ਭੋਗਾ = ਦੁਨੀਆ ਦੇ ਪਦਾਰਥ ਮਾਣਨੇ ॥੪॥
ਹੇ ਨਾਨਕ! ਪ੍ਰਭੂ-ਨਾਮ ਵਿਚ ਜੁੜੇ ਰਹਿਣਾ ਹੀ ਮੇਰੇ ਵਾਸਤੇ ਦੁਨੀਆ ਦੀਆਂ ਖ਼ੁਸ਼ੀਆਂ ਹਨ, ਨਾਮ ਵਿਚ ਜੁੜੇ ਰਹਿਣਾ ਹੀ ਮੇਰੇ ਵਾਸਤੇ ਦੁਨੀਆ ਦੇ ਰੰਗ-ਤਮਾਸ਼ੇ ਹਨ, ਪ੍ਰਭੂ-ਨਾਮ ਹੀ ਮੇਰੇ ਵਾਸਤੇ ਦੁਨੀਆ ਦੇ ਭੋਗ-ਬਿਲਾਸ ਹੈ ॥੪॥੧੦॥੧੭॥


ਮਾਝ ਮਹਲਾ  

Maajh, Fifth Mehl:  

xxx
xxx


ਸਗਲ ਸੰਤਨ ਪਹਿ ਵਸਤੁ ਇਕ ਮਾਂਗਉ  

I beg of all the Saints: please, give me the merchandise.  

ਸਗਲ = ਸਾਰੇ। ਪਹਿ = ਪਾਸੋਂ। ਮਾਂਗਉ = ਮੈਂ ਮੰਗਦਾ ਹਾਂ। ਵਸਤੁ = ਚੰਗੀ ਸ਼ੈ।
(ਹੇ ਪ੍ਰਭੂ!) ਤੇਰਾ ਭਜਨ ਕਰਨ ਵਾਲੇ ਸਾਰੇ ਬੰਦਿਆਂ ਤੋਂ ਮੈਂ ਤੇਰਾ ਨਾਮ-ਪਦਾਰਥ ਹੀ ਮੰਗਦਾ ਹਾਂ,


ਕਰਉ ਬਿਨੰਤੀ ਮਾਨੁ ਤਿਆਗਉ  

I offer my prayers-I have forsaken my pride.  

ਕਰਉ = ਕਰਉਂ, ਮੈਂ ਕਰਦਾ ਹਾਂ। ਮਾਨੁ = ਅਹੰਕਾਰ। ਤਿਆਗਉ = ਤਿਆਗਉਂ, ਮੈਂ ਤਿਆਗ ਦਿਆਂ।
ਤੇ (ਉਹਨਾਂ ਅੱਗੇ) ਬੇਨਤੀ ਕਰਦਾ ਹਾਂ (ਕਿ ਕਿਸੇ ਤਰ੍ਹਾਂ) ਮੈਂ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਸਕਾਂ।


ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥  

I am a sacrifice, hundreds of thousands of times a sacrifice, and I pray: please, give me the dust of the feet of the Saints. ||1||  

ਵਾਰਿ ਵਾਰਿ = ਸਦਕੇ ਕੁਰਬਾਨ। ਜਾਈ = ਜਾਈਂ, ਮੈਂ ਜਾਵਾਂ। ਵਰੀਆ = ਵਾਰੀ। ਧੂਰਾ = ਚਰਨ-ਧੂੜ ॥੧॥
ਹੇ ਪ੍ਰਭੂ! ਮੈਂ ਲੱਖਾਂ ਵਾਰ (ਤੇਰੇ ਸੰਤਾਂ ਤੋਂ) ਸਦਕੇ ਕੁਰਬਾਨ ਜਾਂਦਾ ਹਾਂ, ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਬਖ਼ਸ਼ ॥੧॥


ਤੁਮ ਦਾਤੇ ਤੁਮ ਪੁਰਖ ਬਿਧਾਤੇ  

You are the Giver, You are the Architect of Destiny.  

ਪੁਰਖ = ਸਰਬ-ਵਿਆਪਕ। ਬਿਧਾਤਾ = ਪੈਦਾ ਕਰਨ ਵਾਲਾ, ਸਿਰਜਣਹਾਰ {विधातृ}।
ਹੇ ਪ੍ਰਭੂ! ਤੂੰ ਸਭ ਜੀਵਾਂ ਨੂੰ ਪੈਦਾ ਕਰਨ ਵਾਲਾ ਹੈਂ, ਤੂੰ ਹੀ ਸਭ ਵਿਚ ਵਿਆਪਕ ਹੈਂ, ਤੇ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ।


ਤੁਮ ਸਮਰਥ ਸਦਾ ਸੁਖਦਾਤੇ  

You are All-powerful, the Giver of Eternal Peace.  

xxx
ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਹੀ ਸਾਰੇ ਸੁਖ ਦੇਣ ਵਾਲਾ ਹੈਂ।


ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥  

You bless everyone. Please bring my life to fulfillment. ||2||  

ਤੇ = ਤੋਂ। ਵਰਸਾਵੈ = ਫਲ ਪਾਂਦਾ ਹੈ। ਅਉਸਰੁ = ਸਮਾ, ਮਨੁੱਖਾ ਜਨਮ-ਰੂਪ ਸਮਾ। ਪੂਰਾ = ਸਫਲ, ਕਾਮਯਾਬ ॥੨॥
ਹਰੇਕ ਜੀਵ ਤੇਰੇ ਪਾਸੋਂ ਹੀ ਮੁਰਾਦਾਂ ਪਾਂਦਾ ਹੈ (ਮੈਂ ਭੀ ਤੇਰੇ ਪਾਸੋਂ ਇਹ ਮੰਗ ਮੰਗਦਾ ਹਾਂ ਕਿ ਆਪਣੇ ਨਾਮ ਦੀ ਦਾਤ ਦੇ ਕੇ) ਮੇਰਾ ਮਨੁੱਖਾ ਜਨਮ ਦਾ ਸਮਾ ਕਾਮਯਾਬ ਕਰ ॥੨॥


ਦਰਸਨਿ ਤੇਰੈ ਭਵਨ ਪੁਨੀਤਾ  

The body-temple is sanctified by the Blessed Vision of Your Darshan,  

ਦਰਸਨਿ = ਦਰਸਨ ਨਾਲ। ਭਵਨ = {ਬਹੁ-ਵਚਨ} ਸ਼ਹਰ, ਸਰੀਰ-ਸ਼ਹਰ। ਪੁਨੀਤਾ = ਪਵਿਤ੍ਰ।
ਹੇ ਪ੍ਰਭੂ! (ਜਿਨ੍ਹਾਂ ਬੰਦਿਆਂ ਨੇ) ਤੇਰੇ ਦਰਸਨ (ਦੀ ਬਰਕਤਿ) ਨਾਲ ਆਪਣੇ ਸਰੀਰ-ਨਗਰ ਪਵਿਤ੍ਰ ਕਰ ਲਏ ਹਨ।


ਆਤਮ ਗੜੁ ਬਿਖਮੁ ਤਿਨਾ ਹੀ ਜੀਤਾ  

and thus, the impregnable fort of the soul is conquered.  

ਗੁੜ = ਗੜ੍ਹ, ਕਿਲ੍ਹਾ। ਬਿਖਮੁ = ਔਖਾ, ਜਿਸ ਨੂੰ ਜਿੱਤਣਾ ਔਖਾ ਹੈ।
ਉਹਨਾਂ ਨੇ ਹੀ ਇਸ ਔਖੇ ਮਨ-ਕਿਲ੍ਹੇ ਨੂੰ ਵੱਸ ਵਿਚ ਕੀਤਾ ਹੈ।


ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਸੂਰਾ ਜੀਉ ॥੩॥  

You are the Giver, You are the Architect of Destiny. There is no other warrior as great as You. ||3||  

ਸੂਰਾ = ਸੂਰਮਾ ॥੩॥
ਹੇ ਪ੍ਰਭੂ! ਤੂੰ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਹੀ ਸਭ ਵਿਚ ਵਿਆਪਕ ਹੈਂ, ਤੂੰ ਹੀ ਸਭ ਦਾ ਪੈਦਾ ਕਰਨ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਸੂਰਮਾ ਨਹੀਂ ਹੈ ॥੩॥


        


© SriGranth.org, a Sri Guru Granth Sahib resource, all rights reserved.
See Acknowledgements & Credits