Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ  

One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~  

ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।


ਜਪੁ  

Chant And Meditate:  

ਜਪੁ = ਇਸ ਬਾਣੀ ਦਾ ਨਾਮ 'ਜਪੁ' ਹੈ।
ਜਪੁ' ਬਾਣੀ ਦਾ ਨਾਮ ਹੈ।


ਆਦਿ ਸਚੁ ਜੁਗਾਦਿ ਸਚੁ  

True In The Primal Beginning. True Throughout The Ages.  

ਆਦਿ = ਮੁੱਢ ਤੋਂ। ਸਚੁ = ਹੋਂਦ ਵਾਲਾ। ਸ਼ਬਦ 'ਸਚੁ' ਸੰਸਕ੍ਰਿਤ ਦੇ 'ਸਤਯ' ਦਾ ਪ੍ਰਾਕ੍ਰਿਤ ਹੈ, ਜਿਸ ਦਾ ਧਾਤੂ 'ਅਸ' ਹੈ। 'ਅਸ' ਦਾ ਅਰਥ ਹੈ 'ਹੋਣਾ'। ਜੁਗਾਦਿ = ਜੁਗਾਂ ਦੇ ਮੁੱਢ ਤੋਂ। ਹੈ = ਭਾਵ, ਇਸ ਵੇਲੇ ਭੀ ਹੈ।
ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ ਤੇ ਜੁਗਾਂ ਦੇ ਮੁੱਢ ਤੋਂ ਮੌਜੂਦ ਹੈ।


ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥  

True Here And Now. O Nanak, Forever And Ever True. ||1||  

ਨਾਨਕ = ਹੇ ਨਾਨਕ! ਹੋਸੀ = ਹੋਵੇਗਾ, ਰਹੇਗਾ।੧।
ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ॥੧॥


ਸੋਚੈ ਸੋਚਿ ਹੋਵਈ ਜੇ ਸੋਚੀ ਲਖ ਵਾਰ  

By thinking, He cannot be reduced to thought, even by thinking hundreds of thousands of times.  

ਸੋਚੈ = ਸੁਚਿ ਰੱਖਣ ਨਾਲ, ਪਵਿੱਤਰਤਾ ਕਾਇਮ ਰੱਖਣ ਨਾਲ। ਸੋਚਿ = ਸੁਚਿ, ਪਵਿੱਤਰਤਾ, ਸੁੱਚ। ਨ ਹੋਵਈ = ਨਹੀਂ ਹੋ ਸਕਦੀ। ਸੋਚੀ = ਮੈਂ ਸੁੱਚ ਰੱਖਾਂ।
ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ।


ਚੁਪੈ ਚੁਪ ਹੋਵਈ ਜੇ ਲਾਇ ਰਹਾ ਲਿਵ ਤਾਰ  

By remaining silent, inner silence is not obtained, even by remaining lovingly absorbed deep within.  

ਚੁਪੈ = ਚੁੱਪ ਕਰ ਰਹਿਣ ਨਾਲ। ਚੁਪ = ਸ਼ਾਂਤੀ, ਮਨ ਦੀ ਚੁੱਪ, ਮਨ ਦਾ ਟਿਕਾਉ। ਲਾਇ ਰਹਾ = ਮੈਂ ਲਾਈ ਰੱਖਾਂ। ਲਿਵ ਤਾਰ = ਲਿਵ ਦੀ ਤਾਰ, ਲਿਵ ਦੀ ਡੋਰ, ਇਕ-ਤਾਰ ਸਮਾਧੀ।
ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।


ਭੁਖਿਆ ਭੁਖ ਉਤਰੀ ਜੇ ਬੰਨਾ ਪੁਰੀਆ ਭਾਰ  

The hunger of the hungry is not appeased, even by piling up loads of worldly goods.  

ਭੁਖ = ਤ੍ਰਿਸ਼ਨਾ, ਲਾਲਚ। ਭੁਖਿਆ = ਤ੍ਰਿਸ਼ਨਾ ਦੇ ਅਧੀਨ ਰਿਹਾਂ। ਨ ਉਤਰੀ = ਦੂਰ ਨਹੀਂ ਹੋ ਸਕਦੀ। ਬੰਨਾ = ਬੰਨ੍ਹ ਲਵਾਂ, ਸਾਂਭ ਲਵਾਂ। ਪੁਰੀ = ਲੋਕ, ਭਵਣ। ਪੁਰੀਆ ਭਾਰ = ਸਾਰੇ ਲੋਕਾਂ ਦੇ ਭਾਰ। ਭਾਰ = ਪਦਾਰਥਾਂ ਦੇ ਸਮੂਹ।
ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ।


ਸਹਸ ਸਿਆਣਪਾ ਲਖ ਹੋਹਿ ਇਕ ਚਲੈ ਨਾਲਿ  

Hundreds of thousands of clever tricks, but not even one of them will go along with you in the end.  

ਸਹਸ = ਹਜ਼ਾਰਾਂ। ਸਿਆਣਪਾ = ਚਤੁਰਾਈਆਂ। ਹੋਹਿ = ਹੋਵਣ। ਇਕ = ਇਕ ਭੀ ਚਤੁਰਾਈ।
ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।


ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ  

So how can you become truthful? And how can the veil of illusion be torn away?  

ਕਿਵ = ਕਿਸ ਤਰ੍ਹਾਂ। ਹੋਈਐ = ਹੋ ਸਕੀਦਾ ਹੈ। ਕੂੜੈ ਪਾਲਿ = ਕੂੜ ਦੀ ਪਾਲਿ, ਕੂੜ ਦੀ ਕੰਧ, ਕੂੜ ਦਾ ਪਰਦਾ। ਸਚਿਆਰਾ = (ਸਚ ਆਲਯ) ਸੱਚ ਦਾ ਘਰ, ਸੱਚ ਦੇ ਪਰਕਾਸ਼ ਹੋਣ ਲਈ ਯੋਗ।
(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ?


ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥  

O Nanak, it is written that you shall obey the Hukam of His Command, and walk in the Way of His Will. ||1||  

ਹੁਕਮਿ = ਹੁਕਮ ਵਿਚ। ਰਜਾਈ = ਰਜ਼ਾ ਵਾਲਾ, ਅਕਾਲ ਪੁਰਖ। ਨਾਲਿ = ਜੀਵ ਦੇ ਨਾਲ ਹੀ, ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ।੧।
ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ॥੧॥


ਹੁਕਮੀ ਹੋਵਨਿ ਆਕਾਰ ਹੁਕਮੁ ਕਹਿਆ ਜਾਈ  

By His Command, bodies are created; His Command cannot be described.  

ਹੁਕਮੀ = ਹੁਕਮ ਵਿਚ, ਅਕਾਲ ਪੁਰਖ ਦੇ ਹੁਕਮ ਅਨੁਸਾਰ। ਹੋਵਨਿ = ਹੁੰਦੇ ਹਨ, ਹੋਂਦ ਵਿਚ ਆਉਂਦੇ ਹਨ, ਬਣ ਜਾਂਦੇ ਹਨ। ਆਕਾਰ = ਸਰੂਪ, ਸ਼ਕਲਾਂ, ਸਰੀਰ। ਨ ਕਹਿਆ ਜਾਈ = ਕਹਿਆ ਨ ਜਾਈ, ਕਥਨ ਨਹੀਂ ਕੀਤਾ ਜਾ ਸਕਦਾ।
ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ।


ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ  

By His Command, souls come into being; by His Command, glory and greatness are obtained.  

ਜੀਅ-ਜੀਅ ਜੰਤ। ਹੁਕਮਿ = ਹੁਕਮ ਅਨੁਸਾਰ। ਵਡਿਆਈ = ਆਦਰ, ਸ਼ੋਭਾ।
ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ।


ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ  

By His Command, some are high and some are low; by His Written Command, pain and pleasure are obtained.  

ਉਤਮੁ = ਸ੍ਰੇਸ਼ਟ, ਚੰਗਾ। ਲਿਖਿ = ਲਿਖ ਕੇ, ਲਿਖੇ ਅਨੁਸਾਰ। ਪਾਈਅਹਿ = ਪਾਈਦੇ ਹਨ, ਭੋਗੀਦੇ ਹਨ।
ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ।


ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ  

Some, by His Command, are blessed and forgiven; others, by His Command, wander aimlessly forever.  

ਇਕਨਾ = ਕਈ ਮਨੁੱਖਾਂ ਨੂੰ। ਬਖਸੀਸ = ਦਾਤ, ਬਖ਼ਸ਼ਸ਼। ਇਕਿ = ਕਈ ਮਨੁੱਖ। ਭਵਾਈਅਹਿ = ਭਵਾਈਦੇ ਹਨ, ਜਨਮ ਮਰਨ ਦੇ ਗੇੜ ਵਿਚ ਪਾਏ ਜਾਂਦੇ ਹਨ।
ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ।


ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਕੋਇ  

Everyone is subject to His Command; no one is beyond His Command.  

ਅੰਦਰਿ = ਰੱਬ ਦੇ ਹੁਕਮ ਵਿਚ ਹੀ। ਸਭੁ ਕੋ = ਹਰੇਕ ਜੀਵ। ਬਾਹਰਿ ਹੁਕਮ = ਹੁਕਮ ਤੋਂ ਬਾਹਰ।
ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ।


ਨਾਨਕ ਹੁਕਮੈ ਜੇ ਬੁਝੈ ਹਉਮੈ ਕਹੈ ਕੋਇ ॥੨॥  

O Nanak, one who understands His Command, does not speak in ego. ||2||  

ਹੁਕਮੈ = ਹੁਕਮ ਨੂੰ। ਬੁਝੈ = ਸਮਝ ਲਏ। ਹਉਮੈ ਕਹੈ ਨ = ਹਉਮੈ ਦੇ ਬਚਨ ਨਹੀਂ ਆਖਦਾ, ਮੈਂ ਮੈਂ ਨਹੀਂ ਆਖਦਾ, ਸੁਆਰਥੀ ਨਹੀਂ ਬਣਦਾ।
ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ॥੨॥


ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ  

Some sing of His Power-who has that Power?  

ਕੋ = ਕੋਈ ਮਨੁੱਖ। ਤਾਣੁ = ਬਲ, ਅਕਾਲ ਪੁਰਖ ਦੀ ਤਾਕਤ। ਕਿਸੈ = ਜਿਸ ਕਿਸੇ ਮਨੁੱਖ ਨੂੰ। ਤਾਣੁ = ਸਮਰਥਾ।
ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ)।


ਗਾਵੈ ਕੋ ਦਾਤਿ ਜਾਣੈ ਨੀਸਾਣੁ  

Some sing of His Gifts, and know His Sign and Insignia.  

ਦਾਤਿ = ਬਖਸ਼ੇ ਹੋਏ ਪਦਾਰਥ। ਨੀਸਾਣੁ = (ਬਖ਼ਸ਼ਸ਼ ਦਾ) ਨਿਸ਼ਾਨ।
ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ।


ਗਾਵੈ ਕੋ ਗੁਣ ਵਡਿਆਈਆ ਚਾਰ  

Some sing of His Glorious Virtues, Greatness and Beauty.  

ਚਾਰ = ਸੁੰਦਰ, ਸੋਹਣੀਆਂ।
ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ।


ਗਾਵੈ ਕੋ ਵਿਦਿਆ ਵਿਖਮੁ ਵੀਚਾਰੁ  

Some sing of knowledge obtained of Him, through difficult philosophical studies.  

ਵਿਦਿਆ = ਵਿੱਦਿਆ ਦੁਆਰਾ। ਵਿਖਮੁ = ਕਠਨ, ਔਖਾ। ਵੀਚਾਰੁ = ਗਿਆਨ। (ਨੋਟ: ਸ਼ਬਦ 'ਚਾਰ' ਵਿਸ਼ੇਸ਼ਣ ਹੈ, ਜੋ ਇਕ-ਵਚਨ ਪੁਲਿੰਗ ਨਾਲ 'ਚਾਰੁ' ਹੋ ਜਾਂਦਾ ਹੈ ਤੇ ਬਹੁ-ਵਚਨ ਨਾਲ ਜਾਂ ਇਸਤ੍ਰੀ-ਲਿੰਗ ਨਾਲ 'ਚਾਰ' ਰਹਿੰਦਾ ਹੈ। ਪਰ ਸ਼ਬਦ 'ਚਾਰਿ' 'ਚਹੁੰ' ਦੀ ਗਿਣਤੀ ਦਾ ਵਾਚਕ ਹੈ। ਜਿਵੇਂ: (੧) ਚਾਰਿ ਕੁੰਟ ਦਹ ਦਿਸ ਭ੍ਰਮੇ, ਥਕਿ ਆਏ ਪ੍ਰਭ ਕੀ ਸਾਮ। (੨) ਚਾਰਿ ਪਦਾਰਥ ਕਹੈ ਸਭੁ ਕੋਈ। (੩) ਚਚਾ ਚਰਨ ਕਮਲ ਗੁਰ ਲਾਗਾ। ਧਨਿ ਧਨਿ ਉਆ ਦਿਨ ਸੰਜੋਗ ਸਭਾਗਾ। ਚਾਰਿ ਕੁੰਟ ਦਹਦਿਸ ਭ੍ਰਮਿ ਆਇਓ। ਭਈ ਕ੍ਰਿਪਾ ਤਬ ਦਰਸਨੁ ਪਾਇਓ। ਚਾਰ ਬਿਚਾਰ, ਬਿਨਸਿਓ ਸਭ ਦੂਆ। ਸਾਧ ਸੰਗਿ ਮਨੁ ਨਿਰਮਲੁ ਹੂਆ। (੪) ਤਟਿ ਤੀਰਥਿ ਨਹੀ ਮਨੁ ਪਤੀਆਇ। ਚਾਰ ਅਚਾਰ ਰਹੇ ਉਰਝਾਇ।੨।)।
ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ (ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫ਼ਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ)।


ਗਾਵੈ ਕੋ ਸਾਜਿ ਕਰੇ ਤਨੁ ਖੇਹ  

Some sing that He fashions the body, and then again reduces it to dust.  

ਸਾਜਿ = ਪੈਦਾ ਕਰਕੇ, ਬਣਾ ਕੇ। ਤਨੁ = ਸਰੀਰ ਨੂੰ। ਖੇਹ = ਸੁਆਹ।
ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'।


ਗਾਵੈ ਕੋ ਜੀਅ ਲੈ ਫਿਰਿ ਦੇਹ  

Some sing that He takes life away, and then again restores it.  

ਜੀਅ = ਜੀਵਾਤਮਾ, ਜਿੰਦਾਂ। ਲੈ = ਲੈ ਕੇ। ਦੇਹ = ਦੇ ਦੇਂਦਾ ਹੈ {ਨੋਟ: ਦੇ = ਦੇਂਦਾ ਹੈ। ਦੇ = ਦੇ ਕੇ। ਦੇਇ = ਦੇਂਦਾ ਹੈ। ਦੇਇ = ਦੇ ਕੇ। ਦੇਹ = ਸਰੀਰ। ਦੇਹਿ = ਦੇਹ (ਹੁਕਮੀ ਭਵਿਖਤ ਕਾਲ)}।
ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'।


ਗਾਵੈ ਕੋ ਜਾਪੈ ਦਿਸੈ ਦੂਰਿ  

Some sing that He seems so very far away.  

ਜਾਪੈ = ਜਾਪਦਾ ਹੈ, ਪਰਤੀਤ ਹੁੰਦਾ ਹੈ।
ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ';


        


© SriGranth.org, a Sri Guru Granth Sahib resource, all rights reserved.
See Acknowledgements & Credits