Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜੈਤਸਰੀ ਮਹਲਾ ਘਰੁ  

Jaitsri 5th Guru.  

xxx
ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

There is but One God. By True Guru's grace is He obtained.  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਕੋਈ ਜਾਨੈ ਕਵਨੁ ਈਹਾ ਜਗਿ ਮੀਤੁ  

Does any one know, who is the friend in this world?  

ਕੋਈ = ਕੋਈ ਵਿਰਲਾ। ਈਹਾ ਜਗਿ = ਇਥੇ ਜਗਤ ਵਿਚ।
ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ।


ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ  

He, to whom the Lord is merciful, he alone understands this mystery. Immaculate is his mode of life. Pause.  

ਸੋਈ = ਉਹੀ ਮਨੁੱਖ। ਬਿਧਿ = ਜੁਗਤਿ। ਤਾ ਕੀ = ਉਸ ਮਨੁੱਖ ਦੀ। ਰੀਤਿ = ਜੀਵਨ-ਜੁਗਤਿ ॥੧॥
ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ ॥੧॥ ਰਹਾਉ॥


ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ  

Mother, father, wife, sons, relations, lovers, friends, and brothers,  

ਬਨਿਤਾ = ਇਸਤ੍ਰੀ। ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਇਸਟ = ਪਿਆਰੇ, ਇਸ਼ਟ। ਅਰੁ = ਅਤੇ।
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-


ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਸਹਾਈ ॥੧॥  

meet because of association of the previous births, but in the end, none of them extends a helping hand.  

ਪੂਰਬ = ਪਹਿਲੇ। ਸੰਜੋਗੀ = ਸੰਜੋਗਾਂ ਨਾਲ। ਅੰਤਹਿ = ਅਖ਼ੀਰ ਵੇਲੇ। ਕੋ = ਕੋਈ ਭੀ। ਸਹਾਈ = ਸਾਥੀ ॥੧॥
ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ ॥੧॥


ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ  

Pearl necklaces, gold, rubies and diamonds are the illusory riches, which please not mind.  

ਮੁਕਤਿ = {मौक्तक} ਮੋਤੀ। ਕਨਿਕ = ਸੋਨਾ। ਮਨ ਰੰਜਨ ਕੀ = ਮਨ ਨੂੰ ਖ਼ੁਸ਼ ਕਰਨ ਵਾਲੀ।
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-


ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਪਾਇਆ ॥੨॥  

To gather them man's life passes in agony, yet, in them he obtains not contentment.  

ਬਿਹਾਨੀ = ਬੀਤ ਗਈ। ਅਵਧਹਿ = ਉਮਰ। ਤਾ ਮਹਿ = ਇਹਨਾਂ ਪਦਾਰਥਾਂ ਵਿਚ। ਸੰਤੋਖੁ = ਸ਼ਾਂਤੀ, ਰੱਜ ॥੨॥
ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ ॥੨॥


ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ  

Elephants, chariots, horses swift like the wind, wealth, lands and four Kings, of armies,  

ਹਸਤਿ = ਹਾਥੀ। ਅਸ੍ਵ = ਘੋੜੇ। ਪਵਨ ਤੇਜ = ਹਵਾ ਦੇ ਵੇਗ ਵਾਲੇ। ਧਣੀ = ਧਨ ਦਾ ਮਾਲਕ। ਭੂਮਨ = ਜ਼ਿਮੀ ਦਾ ਮਾਲਕ। ਚਤੁਰਾਂਗਾ = ਚਾਰ ਅੰਗਾਂ ਵਾਲੀ ਫ਼ੌਜ: ਹਾਥੀ, ਰਥ, ਘੋੜੇ, ਪੈਦਲ।
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ), ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-


ਸੰਗਿ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥  

nothing of these goes with the man and he gets up and departs all naked.  

ਸੰਗਿ = ਨਾਲ। ਕਛੂਐ = ਕੁਝ ਭੀ। ਸਿਧਾਇਓ = ਤੁਰ ਪਿਆ ॥੩॥
ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ ॥੩॥


ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ  

God's saints are the dear beloved of the Lord. In their company, sing Thou the Lord God's praise.  

ਪ੍ਰਿਅ = ਪਿਆਰੇ। ਤਾ ਕੈ = ਉਹਨਾਂ ਦੀ ਸੰਗਤ ਵਿਚ। ਗਾਈਐ = ਗਾਣਾ ਚਾਹੀਦਾ ਹੈ।
ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ।


ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥  

Nanak, in the society of such saints, the mortal gathers peace here and his face becomes bright hereafter.  

ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਊਜਲ = ਰੌਸ਼ਨ। ਕੈ ਸੰਗਿ = ਦੇ ਨਾਲ, ਦੀ ਸੰਗਤ ਵਿਚ ॥੪॥੧॥
ਹੇ ਨਾਨਕ! (ਅਜਿਹਾ ਕਰਨ ਨਾਲ) ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤ ਵਿਚ ਹੀ ਮਿਲਦੀ ਹੈ ॥੪॥੧॥


ਜੈਤਸਰੀ ਮਹਲਾ ਘਰੁ ਦੁਪਦੇ  

Jaitsri 5th Guru. Dupadas  

xxx
ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।


ਸਤਿਗੁਰ ਪ੍ਰਸਾਦਿ  

There is but One God, By True Guru's grace is He obtained.  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ  

Give me intelligence, and tell, do tell me something of my Beloved.  

ਸੰਦੇਸਰੋ = ਪਿਆਰਾ ਸੰਦੇਸ਼। ਕਹੀਅਉ = ਦੱਸੋ। ਪ੍ਰਿਅ ਸੰਦੇਸਰੋ = ਪਿਆਰੇ ਦਾ ਮਿੱਠਾ ਸੁਨੇਹਾ।
(ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ,


ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ  

I am wonder struck hearing of His many sorts of accounts I relate them to you, O happy wives, my mates. Pause.  

ਬਿਸਮੁ = ਹੈਰਾਨ। ਭਈ = ਹੋ ਗਈ। ਬਹੁ ਬਿਧਿ = ਕਈ ਕਿਸਮਾਂ। ਕਹਹੁ = ਦੱਸੋ। ਸਹੀਅਉ = ਹੇ ਸਹੇਲੀਹੋ! ॥੧॥
ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ?) ॥੧॥ ਰਹਾਉ॥


ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ  

Some say He is altogether beyond the world, some say, he is altogether within it.  

ਕੋ = ਕੋਈ। ਕਹਤੋ = ਆਖਦਾ ਹੈ। ਮਹੀਅਉ = ਵਿਚ, ਮਾਹਿ।
ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ।


ਬਰਨੁ ਦੀਸੈ ਚਿਹਨੁ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥  

His colour is not seen and His outline is not distinguished. O happy wives, tell me the truth.  

ਬਰਨੁ = ਰੰਗ {वर्ण}। ਦੀਸੈ = ਦਿੱਸਦਾ। ਚਿਹਨੁ = ਨਿਸ਼ਾਨ, ਲੱਛਣ। ਲਖੀਐ = ਨਜ਼ਰ ਆਉਂਦਾ। ਸੁਹਾਗਨਿ = ਹੇ ਸੁਹਾਗਣੋ! ਸਾਤਿ = ਸਤਿ, ਸੱਚ। ਬੁਝਹੀਅਉ = ਸਮਝਾਓ ॥੧॥
ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀਂ ਮੈਨੂੰ ਸੱਚੀ ਗੱਲ ਸਮਝਾਓ ॥੧॥


ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ  

He pervadeth all, abideth in every heart, is soiled not and is uncontaminated.  

ਨਿਵਾਸੀ = ਨਿਵਾਸ ਰੱਖਣ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਵਾਸੀ = ਵੱਸਣ ਵਾਲਾ। ਲੇਪੁ = (ਮਾਇਆ ਦਾ) ਅਸਰ। ਅਲਪਹੀਅਉ = ਅਲਪ ਭੀ, ਰਤਾ ਭਰ ਭੀ।
ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ।


ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥  

Says Nanak, listen, O ye people, my Lord dwells on the tongue of the saints.  

ਨਾਨਕੁ ਕਹਤ = ਨਾਨਕ ਆਖਦਾ ਹੈ। ਹੇ ਲੋਗਾ = ਹੇ ਲੋਕੋ! ਸੰਤ ਰਸਨ ਕੋ = ਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ। ਬਸਹੀਅਉ = ਵੱਸਦਾ ਹੈ ॥੨॥੧॥੨॥
ਨਾਨਕ ਆਖਦਾ ਹੈ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥


ਜੈਤਸਰੀ ਮਃ  

Jaitsri 5th Guru.  

xxx
xxx


ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ  

I am sedated, I am sedated by hearing of my Lord. Pause.  

ਧੀਰਉ = ਧੀਰਉਂ, ਮੈਂ ਧੀਰਜ ਹਾਸਲ ਕਰਦਾ ਹਾਂ। ਕਉ = ਨੂੰ। ਸੁਨਿ = ਸੁਣ ਕੇ ॥੧॥
ਹੇ ਭਾਈ! ਮੈਂ ਪ੍ਰਭੂ (ਦੀਆਂ ਗੱਲਾਂ) ਨੂੰ ਸੁਣ ਸੁਣ ਕੇ (ਆਪਣੇ ਮਨ ਵਿਚ) ਸਦਾ ਧੀਰਜ ਹਾਸਲ ਕਰਦਾ ਰਹਿੰਦਾ ਹਾਂ ॥੧॥ ਰਹਾਉ॥


ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥  

Seeing the Lord near, so near, I offer Him my very existence, very life, soul, body, and everything.  

ਜੀਅ = ਜਿੰਦ। ਸਭੁ = ਹਰੇਕ ਚੀਜ਼, ਸਭ ਕੁਝ। ਅਰਪਉ = ਅਪਰਉਂ, ਮੈਂ ਅਰਪਨ ਕਰਦਾ ਹਾਂ। ਨੀਰਉ = ਨੇੜੇ। ਪੇਖਿ = ਵੇਖ ਕੇ ॥੧॥
ਹੇ ਭਾਈ! ਪ੍ਰਭੂ ਨੂੰ ਹਰ ਵੇਲੇ (ਆਪਣੇ) ਨੇੜੇ ਵੇਖ ਵੇਖ ਕੇ ਮੈਂ ਆਪਣੀ ਜਿੰਦ-ਪ੍ਰਾਣ, ਆਪਣਾ ਮਨ ਤਨ ਸਭ ਕੁਝ ਉਸ ਦੀ ਭੇਟ ਕਰਦਾ ਰਹਿੰਦਾ ਹਾਂ ॥੧॥


ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥  

Seeing the Unestimable, Infinite and the great Beneficent Lord, I treasure Him in my mind.  

ਬਡ = ਵੱਡਾ। ਮਨਹਿ = ਮਨ ਵਿਚ। ਗਹੀਰਉ = ਮੈਂ ਗਹਿ ਰੱਖਦਾ ਹਾਂ, ਮੈਂ ਫੜੀ ਰੱਖਦਾ ਹਾਂ ॥੨॥
ਹੇ ਭਾਈ! ਉਹ ਪ੍ਰਭੂ ਵੱਡਾ ਦਾਤਾ ਹੈ, ਬੇਅੰਤ ਹੈ, ਉਸ ਦੇ ਗੁਣਾਂ ਦਾ ਲੇਖਾ ਨਹੀਂ ਹੋ ਸਕਦਾ। ਉਸ ਪ੍ਰਭੂ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਨੂੰ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ ॥੨॥


ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥  

Meditating on my Lord, I obtain exactly that, which I wish for and my hopes and desires are fulfilled.  

ਚਾਹਉ = ਚਾਹਉਂ, ਮੈਂ ਚਾਹੁੰਦਾ ਹਾਂ। ਸੋਈ ਸੋਈ = ਉਹੀ ਉਹੀ ਚੀਜ਼। ਪਾਵਉ = ਪਾਵਉਂ, ਮੈਂ ਹਾਸਲ ਕਰ ਲੈਂਦਾ ਹਾਂ। ਮਨਸਾ = {मनीषा} ਮਨ ਦੀ ਮੁਰਾਦ। ਪੂਰਉ = ਪੂਰਉਂ, ਮੈਂ ਪੂਰੀ ਕਰ ਲੈਂਦਾ ਹਾਂ ॥੩॥
ਹੇ ਭਾਈ! ਮੈਂ (ਜੇਹੜੀ ਜੇਹੜੀ ਚੀਜ਼) ਚਾਹੁੰਦਾ ਹਾਂ, ਉਹੀ ਉਹੀ (ਉਸ ਪ੍ਰਭੂ ਪਾਸੋਂ) ਪ੍ਰਾਪਤ ਕਰ ਲੈਂਦਾ ਹਾਂ। ਪ੍ਰਭੂ (ਦੇ ਨਾਮ) ਨੂੰ ਜਪ ਜਪ ਕੇ ਮੈਂ ਆਪਣੀ ਹਰੇਕ ਆਸ ਹਰੇਕ ਮੁਰਾਦ (ਉਸ ਦੇ ਦਰ ਤੋਂ) ਪੂਰੀ ਕਰ ਲੈਂਦਾ ਹਾਂ ॥੩॥


ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥  

By Guru's grace the Lord is enshrined in Nanak's mind and knowing Him, he regrets not in distress.  

ਪ੍ਰਸਾਦਿ = ਕਿਰਪਾ ਨਾਲ। ਮਨਿ = ਮਨ ਵਿਚ। ਦੂਖਿ = (ਕਿਸੇ) ਦੁੱਖ ਵਿਚ। ਝੂਰਉ = ਝੂਰਉਂ, ਮੈਂ ਝੂਰਦਾ ਹਾਂ। ਬੁਝਿ = ਸਮਝ ਕੇ ॥੪॥੨॥੩॥
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਉਹ ਪ੍ਰਭੂ ਮੇਰੇ) ਮਨ ਵਿਚ ਆ ਵੱਸਿਆ ਹੈ, ਹੁਣ ਮੈਂ ਪ੍ਰਭੂ (ਦੀ ਉਦਾਰਤਾ) ਨੂੰ ਸਮਝ ਕੇ ਕਿਸੇ ਭੀ ਦੁੱਖ ਵਿਚ ਚਿੰਤਾਤੁਰ ਨਹੀਂ ਹੁੰਦਾ ॥੪॥੨॥੩॥


ਜੈਤਸਰੀ ਮਹਲਾ  

Jaitsri 5th Guru.  

xxx
xxx


ਲੋੜੀਦੜਾ ਸਾਜਨੁ ਮੇਰਾ  

I seek the Lord, my Friend.  

ਲੋੜੀਦੜਾ = ਜਿਸ ਨੂੰ ਹਰੇਕ ਜੀਵ ਲੋੜਦਾ ਹੈ।
ਹੇ ਭਾਈ! ਮੇਰਾ ਸੱਜਣ ਪ੍ਰਭੂ ਐਸਾ ਹੈ ਜਿਸ ਨੂੰ ਹਰੇਕ ਜੀਵ ਮਿਲਣਾ ਚਾਹੁੰਦਾ ਹੈ।


ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ  

In every house, sing ye, O men, the sublime songs of rejoicing, for He abides in every heart. Pause.  

ਘਰਿ ਘਰਿ = ਹਰੇਕ ਘਰ ਵਿਚ, ਹਰੇਕ ਗਿਆਨ-ਇੰਦ੍ਰੇ ਦੀ ਰਾਹੀਂ। ਮੰਗਲ = ਸਿਫ਼ਤ-ਸਾਲਾਹ ਦੇ ਗੀਤ। ਨੀਕੇ = ਸੋਹਣੇ। ਘਟਿ ਘਟਿ = ਹਰੇਕ ਸਰੀਰ ਵਿਚ। ਤਿਸਹਿ = ਉਸ ਦਾ ਹੀ {ਲਫ਼ਜ਼ 'ਜਿਸੁ' ਦਾ ੁ ਕ੍ਰਿਆ ਵਿਸ਼ੇਸਣ 'ਹੀ' ਦੇ ਕਾਰਨ ਉੱਡ ਗਿਆ ਹੈ}। ਬਸੇਰਾ = ਨਿਵਾਸ ॥੧॥
ਹੇ ਭਾਈ! ਹਰੇਕ ਗਿਆਨ-ਇੰਦ੍ਰੇ ਦੀ ਰਾਹੀਂ ਉਸ ਦੀ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਗਾਇਆ ਕਰੋ। ਹਰੇਕ ਸਰੀਰ ਵਿਚ ਉਸ ਦਾ ਹੀ ਨਿਵਾਸ ਹੈ ॥੧॥ ਰਹਾਉ॥


ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਕਾਹੂ ਬੇਰਾ  

Remember Him in weal, remember Him in woe and forget Him not at any time.  

ਸੂਖਿ = ਸੁਖ ਵਿਚ। ਅਰਾਧਨੁ = ਸਿਮਰਨ। ਦੂਖਿ = ਦੁਖ ਵਿਚ। ਕਾਹੂ ਬੇਰਾ = ਕਿਸੇ ਭੀ ਵੇਲੇ।
ਹੇ ਭਾਈ! ਸੁਖ ਵਿਚ (ਭੀ ਉਸ ਪਰਮਾਤਮਾ ਦਾ) ਸਿਮਰਨ ਕਰਨਾ ਚਾਹੀਦਾ ਹੈ, ਦੁਖ ਵਿਚ (ਉਸ ਦਾ ਹੀ) ਸਿਮਰਨ ਕਰਨਾ ਚਾਹੀਦਾ ਹੈ, ਉਹ ਪਰਮਾਤਮਾ ਕਿਸੇ ਭੀ ਵੇਲੇ ਸਾਨੂੰ ਨਾਹ ਭੁੱਲੇ।


ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥  

Contemplating the Name, there is the light of millions of suns and the darkness of superstition vanishes.  

ਜਪਤ = ਜਪਦਿਆਂ। ਕੋਟਿ = ਕ੍ਰੋੜਾਂ। ਸੂਰ = ਸੂਰਜ। ਉਜਾਰਾ = ਚਾਨਣ। ਭਰਮੁ = ਭਟਕਣਾ ॥੧॥
ਉਸ ਪਰਮਾਤਮਾ ਦਾ ਨਾਮ ਜਪਦਿਆਂ (ਮਨੁੱਖ ਦੇ ਮਨ ਵਿਚ, ਮਾਨੋ) ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ (ਮਨ ਵਿਚੋਂ) ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ, (ਆਤਮਕ ਜੀਵਨ ਵਲੋਂ ਬੇ-ਸਮਝੀ ਦਾ) ਹਨੇਰਾ ਦੂਰ ਹੋ ਜਾਂਦਾ ਹੈ ॥੧॥


ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ  

Thou, O Lord, art in all the places, in space as in interspaces. Whatever we see, that is Thine.  

ਥਾਨਿ = ਥਾਂ ਵਿਚ। ਥਨੰਤਰਿ = ਥਾਨ ਅੰਤਰਿ, ਥਾਂ ਵਿਚ। ਥਾਨਿ ਥਨੰਤਰਿ = ਹਰੇਕ ਥਾਂ ਵਿਚ। ਜਾਈ = ਜਾਈਂ, ਥਾਵਾਂ ਵਿਚ।
ਨਾਨਕ ਆਖਦਾ ਹੈ ਕਿ ਹੇ ਪ੍ਰਭੂ! ਹਰੇਕ ਥਾਂ ਵਿਚ, ਸਭਨਾਂ ਥਾਵਾਂ ਵਿਚ (ਤੂੰ ਵੱਸ ਰਿਹਾ ਹੈਂ) ਜੋ ਕੁਝ ਦਿੱਸ ਰਿਹਾ ਹੈ, ਉਹ ਸਭ ਕੁਝ ਤੇਰਾ ਹੀ ਸਰੂਪ ਹੈ।


ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਹੋਈ ਹੈ ਫੇਰਾ ॥੨॥੩॥੪॥  

Nanak, he who obtains the saints society, is cast not again into the round of transmigration.  

ਸੰਗਿ = ਸੰਗਤ ਵਿਚ। ਬਹੁਰਿ = ਫਿਰ, ਮੁੜ। ਫੇਰਾ = ਜਨਮ ਮਰਨ ਦਾ ਗੇੜ ॥੨॥੩॥੪॥
ਸਾਧ ਸੰਗਤ ਵਿਚ ਰਹਿ ਕੇ ਜੇਹੜਾ ਮਨੁੱਖ ਤੈਨੂੰ ਲੱਭ ਲੈਂਦਾ ਹੈ ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ ॥੨॥੩॥੪॥


        


© SriGranth.org, a Sri Guru Granth Sahib resource, all rights reserved.
See Acknowledgements & Credits