Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਧਨਾਸਰੀ ਮਃ  

Ḏẖanāsrī mėhlā 5.  

Dhanaasaree, Fifth Mehl:  

xxx
xxx


ਸੋ ਕਤ ਡਰੈ ਜਿ ਖਸਮੁ ਸਮ੍ਹ੍ਹਾਰੈ  

So kaṯ darai jė kẖasam samĥārai.  

One who contemplates his Lord and Master - why should he be afraid?  

ਕਤ = ਕਿੱਥੇ? ਜਿ = ਜੇਹੜਾ। ਸਮ੍ਹ੍ਹਾਰੈ = ਹਿਰਦੈ ਵਿਚ ਵਸਾਈ ਰੱਖਦਾ ਹੈ।
ਹੇ ਭਾਈ! ਜੇਹੜਾ ਮਨੁੱਖ ਖਸਮ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਹ ਕਿਤੇ ਭੀ ਨਹੀਂ ਡਰਦਾ।


ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ  

Dar dar pacẖe manmukẖ vecẖāre. ||1|| rahā▫o.  

The wretched self-willed manmukhs are ruined through fear and dread. ||1||Pause||  

ਡਰਿ = ਡਰ ਕੇ। ਪਚੇ = ਖ਼ੁਆਰ ਹੋਏ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਵੇਚਾਰੇ = ਅਨਾਥ ॥੧॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨਿਮਾਣੇ (ਮੌਤ ਆਦਿਕ ਤੋਂ ਡਰ ਕੇ) ਡਰ ਡਰ ਕੇ ਖ਼ੁਆਰ ਹੁੰਦੇ ਰਹਿੰਦੇ ਹਨ ॥੧॥ ਰਹਾਉ॥


ਸਿਰ ਊਪਰਿ ਮਾਤ ਪਿਤਾ ਗੁਰਦੇਵ  

Sir ūpar māṯ piṯā gurḏev.  

The Divine Guru, my mother and father, is over my head.  

ਗੁਰਦੇਵ = ਸਭ ਤੋਂ ਵੱਡਾ ਪ੍ਰਕਾਸ਼-ਰੂਪ ਪ੍ਰਭੂ।
ਹੇ ਭਾਈ! ਜੇਹੜਾ ਮਨੁੱਖ ਆਪਣੇ ਸਿਰ ਉਤੇ ਪ੍ਰਕਾਸ਼-ਰੂਪ ਉਸ ਪ੍ਰਭੂ ਨੂੰ ਮਾਤਾ ਪਿਤਾ ਵਾਂਗ (ਰਾਖਾ ਸਮਝਦਾ ਹੈ),


ਸਫਲ ਮੂਰਤਿ ਜਾ ਕੀ ਨਿਰਮਲ ਸੇਵ  

Safal mūraṯ jā kī nirmal sev.  

His image brings prosperity; serving Him, we become pure.  

ਸਫਲ ਮੂਰਤਿ = ਜਿਸ ਦੇ ਦੀਦਾਰ ਨਾਲ ਸਾਰੇ ਫਲ ਪ੍ਰਾਪਤ ਹੋ ਜਾਂਦੇ ਹਨ। ਜਾ ਕੀ = ਜਿਸ ਪਰਮਾਤਮਾ ਦੀ। ਨਿਰਮਲ = ਪਵਿਤ੍ਰ ਕਰਨ ਵਾਲੀ।
ਜਿਸ ਪਰਮਾਤਮਾ ਦਾ ਦਰਸਨ ਕੀਤਿਆਂ ਸਾਰੇ ਫਲ ਪ੍ਰਾਪਤ ਹੁੰਦੇ ਹਨ,


ਏਕੁ ਨਿਰੰਜਨੁ ਜਾ ਕੀ ਰਾਸਿ  

Ėk niranjan jā kī rās.  

The One Lord, the Immaculate Lord, is our capital.  

ਜਾ ਕੀ ਰਾਸਿ = ਜਿਸ ਮਨੁੱਖ ਦੀ ਪੂੰਜੀ।
ਮਾਇਆ ਤੋਂ ਨਿਰਲੇਪ ਪ੍ਰਭੂ ਦਾ ਨਾਮ ਹੀ ਉਸ ਮਨੁੱਖ (ਦੇ ਆਤਮਕ ਜੀਵਨ) ਦਾ ਸਰਮਾਇਆ ਬਣ ਜਾਂਦਾ ਹੈ।


ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥  

Mil sāḏẖsangaṯ hovaṯ pargās. ||1||  

Joining the Saadh Sangat, the Company of the Holy, we are illumined and enlightened. ||1||  

ਪਰਗਾਸ = ਆਤਮਕ ਜੀਵਨ ਦਾ ਚਾਨਣ ॥੧॥
ਉਸ ਦੀ ਸੇਵਾ-ਭਗਤੀ ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ, ਸਾਧ ਸੰਗਤ ਵਿਚ ਮਿਲ ਕੇ ਉਸ ਮਨੁੱਖ ਦੇ ਅੰਦਰ ਜੀਵਨ-ਚਾਨਣ ਹੋ ਜਾਂਦਾ ਹੈ ॥੧॥


ਜੀਅਨ ਕਾ ਦਾਤਾ ਪੂਰਨ ਸਭ ਠਾਇ  

Jī▫an kā ḏāṯā pūran sabẖ ṯẖā▫e.  

The Giver of all beings is totally pervading everywhere.  

ਪੂਰਨ = ਵਿਆਪਕ। ਸਭ ਠਾਇ = ਹਰ ਥਾਂ ਵਿਚ।
ਹੇ ਭਾਈ! ਜੇਹੜਾ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਜੋ ਹਰ ਥਾਂ ਮੌਜੂਦ ਹੈ,


ਕੋਟਿ ਕਲੇਸ ਮਿਟਹਿ ਹਰਿ ਨਾਇ  

Kot kales mitėh har nā▫e.  

Millions of pains are removed by the Lord's Name.  

ਕੋਟਿ = ਕ੍ਰੋੜਾਂ। ਨਾਇ = ਨਾਮ ਦੀ ਰਾਹੀਂ।
ਜਿਸ ਪ੍ਰਭੂ ਦੇ ਨਾਮ ਵਿਚ ਜੁੜਿਆਂ ਕ੍ਰੋੜਾਂ ਦੁੱਖ-ਕਲੇਸ਼ ਮਿਟ ਜਾਂਦੇ ਹਨ।


ਜਨਮ ਮਰਨ ਸਗਲਾ ਦੁਖੁ ਨਾਸੈ  

Janam maran saglā ḏukẖ nāsai.  

All the pains of birth and death are taken away  

xxx
ਉਸ ਮਨੁੱਖ ਦਾ ਜਨਮ ਮਰਨ ਦਾ ਸਾਰਾ ਦੁੱਖ ਨਾਸ ਹੋ ਜਾਂਦਾ ਹੈ,


ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥  

Gurmukẖ jā kai man ṯan bāsai. ||2||  

from the Gurmukh, within whose mind and body the Lord dwells. ||2||  

ਗੁਰਮੁਖਿ = ਗੁਰੂ ਦੀ ਰਾਹੀਂ। ਜਾ ਕੈ ਮਨਿ = ਜਿਸ ਮਨੁੱਖ ਦੇ ਮਨ ਵਿਚ। ਬਾਸੈ = ਵੱਸਦਾ ਹੈ ॥੨॥
ਜਿਸ ਦੇ ਮਨ ਵਿਚ ਹਿਰਦੇ ਵਿਚ ਗੁਰੂ ਦੀ ਰਾਹੀਂ ਉਹ ਪ੍ਰਭੂ ਆ ਵੱਸਦਾ ਹੈ ॥੨॥


ਜਿਸ ਨੋ ਆਪਿ ਲਏ ਲੜਿ ਲਾਇ  

Jis no āp la▫e laṛ lā▫e.  

He alone, whom the Lord has attached to the hem of His robe,  

ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਲੜਿ = ਲੜ ਨਾਲ, ਪੱਲੇ ਨਾਲ।
ਹੇ ਭਾਈ! ਪਰਮਾਤਮਾ ਜਿਸ ਮਨੁੱਖ ਨੂੰ ਆਪ ਆਪਣੇ ਲੜ ਲਾ ਲੈਂਦਾ ਹੈ,


ਦਰਗਹ ਮਿਲੈ ਤਿਸੈ ਹੀ ਜਾਇ  

Ḏargėh milai ṯisai hī jā▫e.  

obtains a place in the Court of the Lord.  

ਜਾਇ = ਥਾਂ। ਜਿ = ਜੇਹੜੇ।
ਉਸੇ ਨੂੰ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।


ਸੇਈ ਭਗਤ ਜਿ ਸਾਚੇ ਭਾਣੇ  

Se▫ī bẖagaṯ jė sācẖe bẖāṇe.  

They alone are devotees, who are pleasing to the True Lord.  

ਸਾਚੇ = ਸਦਾ-ਥਿਰ ਪ੍ਰਭੂ ਨੂੰ।
ਹੇ ਭਾਈ! ਉਹੀ ਮਨੁੱਖ ਪਰਮਾਤਮਾ ਦੇ ਭਗਤ ਅਖਵਾ ਸਕਦੇ ਹਨ, ਜੇਹੜੇ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।


ਜਮਕਾਲ ਤੇ ਭਏ ਨਿਕਾਣੇ ॥੩॥  

Jamkāl ṯe bẖa▫e nikāṇe. ||3||  

They are freed from the Messenger of Death. ||3||  

ਨਿਕਾਣੇ = ਨਿਡਰ, ਬੇ-ਮੁਥਾਜ ॥੩॥
ਉਹ ਮਨੁੱਖ ਮੌਤ ਤੋਂ ਨਿਡਰ ਹੋ ਜਾਂਦੇ ਹਨ ॥੩॥


ਸਾਚਾ ਸਾਹਿਬੁ ਸਚੁ ਦਰਬਾਰੁ  

Sācẖā sāhib sacẖ ḏarbār.  

True is the Lord, and True is His Court.  

ਸਾਚਾ = ਸਦਾ ਕਾਇਮ ਰਹਿਣ ਵਾਲਾ।
ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਦਰਬਾਰ (ਭੀ) ਸਦਾ ਕਾਇਮ ਰਹਿਣ ਵਾਲਾ ਹੈ।


ਕੀਮਤਿ ਕਉਣੁ ਕਹੈ ਬੀਚਾਰੁ  

Kīmaṯ ka▫uṇ kahai bīcẖār.  

Who can contemplate and describe His value?  

xxx
ਕੋਈ ਮਨੁੱਖ ਉਸ ਦੀ ਕੀਮਤ ਦੀ ਵਿਚਾਰ ਨਹੀਂ ਕਰ ਸਕਦਾ।


ਘਟਿ ਘਟਿ ਅੰਤਰਿ ਸਗਲ ਅਧਾਰੁ  

Gẖat gẖat anṯar sagal aḏẖār.  

He is within each and every heart, the Support of all.  

ਘਟਿ ਘਟਿ = ਹਰੇਕ ਘਟ ਵਿਚ। ਅੰਤਰਿ = (ਸਭਨਾਂ ਦੇ) ਅੰਦਰ। ਅਧਾਰੁ = ਆਸਰਾ।
ਉਹ ਪ੍ਰਭੂ ਹਰੇਕ ਸਰੀਰ ਵਿਚ ਵੱਸਦਾ ਹੈ, (ਸਭ ਜੀਵਾਂ ਦੇ) ਅੰਦਰ ਵੱਸਦਾ ਹੈ, ਸਭ ਜੀਵਾਂ ਦਾ ਆਸਰਾ ਹੈ।


ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥  

Nānak jācẖai sanṯ reṇār. ||4||3||24||  

Nanak begs for the dust of the Saints. ||4||3||24||  

ਜਾਚੈ = ਮੰਗਦਾ ਹੈ। ਰੇਣਾਰੁ = ਚਰਨ-ਧੂੜ ॥੪॥੩॥੨੪॥
ਨਾਨਕ ਉਸ ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਮੰਗਦਾ ਹੈ ॥੪॥੩॥੨੪॥


ਧਨਾਸਰੀ ਮਹਲਾ  

Ḏẖanāsrī mėhlā 5  

Dhanaasaree, Fifth Mehl:  

xxx
ਰਾਗ ਧਨਾਸਰੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ  

Gẖar bāhar ṯerā bẖarvāsā ṯū jan kai hai sang.  

At home, and outside, I place my trust in You; You are always with Your humble servant.  

ਘਰਿ = ਘਰ ਵਿਚ। ਭਰਵਾਸਾ = ਆਸਰਾ, ਸਹਾਰਾ। ਕੈ ਸੰਗਿ = ਦੇ ਨਾਲ। ਹੈ = ਹੈਂ ਪ੍ਰੀਤਮ
ਹੇ ਪ੍ਰਭੂ! ਤੇਰੇ ਸੇਵਕ ਨੂੰ ਘਰ ਦੇ ਅੰਦਰ ਭੀ, ਘਰੋਂ ਬਾਹਰ ਭੀ ਤੇਰਾ ਹੀ ਸਹਾਰਾ ਰਹਿੰਦਾ ਹੈ, ਤੂੰ ਆਪਣੇ ਸੇਵਕ ਦੇ (ਸਦਾ) ਨਾਲ ਰਹਿੰਦਾ ਹੈਂ।


ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥੧॥  

Kar kirpā parīṯam parabẖ apune nām japa▫o har rang. ||1||  

Bestow Your Mercy, O my Beloved God, that I may chant the Lord's Name with love. ||1||  

ਪ੍ਰਭ = ਹੇ ਪ੍ਰੀਤਮ ਪ੍ਰਭੂ! ਜਪਉ = ਜਪਉਂ, ਮੈਂ ਜਪਾਂ। ਰੰਗਿ = ਪ੍ਰੇਮ ਵਿਚ (ਟਿਕ) ਕੇ ॥੧॥
ਹੇ ਮੇਰੇ ਪ੍ਰੀਤਮ ਪ੍ਰਭੂ! (ਮੇਰੇ ਉਤੇ ਭੀ) ਮੇਹਰ ਕਰ, ਮੈਂ ਤੇਰੇ ਪਿਆਰ ਵਿਚ ਟਿਕ ਕੇ ਤੇਰਾ ਨਾਮ ਜਪਦਾ ਰਹਾਂ ॥੧॥


ਜਨ ਕਉ ਪ੍ਰਭ ਅਪਨੇ ਕਾ ਤਾਣੁ  

Jan ka▫o parabẖ apne kā ṯāṇ.  

God is the strength of His humble servants.  

ਕਉ = ਨੂੰ। ਤਾਣੁ = ਆਸਰਾ।
ਹੇ ਭਾਈ! ਪ੍ਰਭੂ ਦੇ ਸੇਵਕ ਨੂੰ ਆਪਣੇ ਪ੍ਰਭੂ ਦਾ ਆਸਰਾ ਹੁੰਦਾ ਹੈ।


ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ਰਹਾਉ  

Jo ṯū karahi karāvėh su▫āmī sā maslaṯ parvāṇ. Rahā▫o.  

Whatever You do, or cause to be done, O Lord and Master, that outcome is acceptable to me. ||Pause||  

ਕਰਾਵਹਿ = ਜੀਵਾਂ ਪਾਸੋਂ ਕਰਾਂਦਾ ਹੈਂ। ਸੁਆਮੀ = ਹੇ ਸੁਆਮੀ! ਸਾ = ਉਹ {ਇਸਤ੍ਰੀ ਲਿੰਗ}। ਮਸਲਤਿ = ਸਲਾਹ, ਪ੍ਰੇਰਨਾ। ਪਰਵਾਣੁ = ਕਬੂਲ, ਪਸੰਦ ॥
ਹੇ ਮਾਲਕ-ਪ੍ਰਭੂ! ਜੋ ਕੁਝ ਤੂੰ ਕਰਦਾ ਹੈਂ ਜੋ ਕੁਝ ਤੂੰ (ਸੇਵਕ ਪਾਸੋਂ) ਕਰਾਂਦਾ ਹੈਂ, (ਸੇਵਕ ਨੂੰ) ਉਹੀ ਪ੍ਰੇਰਨਾ ਪਸੰਦ ਆਉਂਦੀ ਹੈ ॥ ਰਹਾਉ॥


ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ  

Paṯ parmesar gaṯ nārā▫iṇ ḏẖan gupāl guṇ sākẖī.  

The Transcendent Lord is my honor; the Lord is my emancipation; the glorious sermon of the Lord is my wealth.  

ਪਤਿ = ਇੱਜ਼ਤ। ਗਤਿ = ਉੱਚੀ ਆਤਮਕ ਅਵਸਥਾ। ਗੁਪਾਲ ਗੁਣ ਸਾਖੀ = ਗੋਪਾਲ ਦੇ ਗੁਣਾਂ ਦੀਆਂ ਸਾਖੀਆਂ।
ਹੇ ਭਾਈ! (ਪਰਮਾਤਮਾ ਦੇ ਸੇਵਕ ਨੂੰ) ਪਰਮਾਤਮਾ (ਦਾ ਨਾਮ ਹੀ) ਇੱਜ਼ਤ ਹੈ, ਪਰਮਾਤਮਾ (ਦਾ ਨਾਮ ਹੀ) ਉੱਚੀ ਆਤਮਕ ਅਵਸਥਾ ਹੈ, ਪਰਮਾਤਮਾ ਦੇ ਗੁਣਾਂ ਦੀਆਂ ਸਾਖੀਆਂ ਸੇਵਕ ਵਾਸਤੇ ਧਨ-ਪਦਾਰਥ ਹੈ।


ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥੨॥੧॥੨੫॥  

Cẖaran saran Nānak ḏās har har sanṯī ih biḏẖ jāṯī. ||2||1||25||  

Slave Nanak seeks the Sanctuary of the Lord's feet; from the Saints, he has learned this way of life. ||2||1||25||  

ਦਾਸ ਹਰਿ = ਹਰੀ ਦੇ ਦਾਸ। ਸੰਤੀ = ਸੰਤੀਂ, ਸੰਤਾਂ ਨੇ। ਇਹ ਬਿਧਿ = ਇਹ ਜੀਵਨ-ਜੁਗਤਿ। ਜਾਤੀ = ਸਮਝੀ ਹੈ ॥੨॥੧॥੨੫॥
ਹੇ ਨਾਨਕ! ਪ੍ਰਭੂ ਦੇ ਸੇਵਕ ਪ੍ਰਭੂ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ। ਸੰਤ ਜਨਾਂ ਨੇ ਇਸੇ ਨੂੰ (ਸਹੀ) ਜੀਵਨ-ਜੁਗਤਿ ਸਮਝਿਆ ਹੈ ॥੨॥੧॥੨੫॥


ਧਨਾਸਰੀ ਮਹਲਾ  

Ḏẖanāsrī mėhlā 5.  

Dhanaasaree, Fifth Mehl:  

xxx
xxx


ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ  

Sagal manorath parabẖ ṯe pā▫e kanṯẖ lā▫e gur rākẖe.  

God has fulfilled all my desires. Holding me close in His embrace, the Guru has saved me.  

ਮਨੋਰਥ = ਮੁਰਾਦਾਂ, ਮਨੋ-ਕਾਮਨਾ। ਤੇ = ਤੋਂ, ਪਾਸੋਂ। ਕੰਠਿ = ਗਲ ਨਾਲ। ਗੁਰਿ = ਗੁਰੂ ਨੇ।
ਹੇ ਭਾਈ! ਉਹਨਾਂ ਮਨੁੱਖਾਂ ਨੂੰ ਗੁਰੂ ਨੇ (ਆਪਣੇ) ਗਲ ਨਾਲ ਲਾ ਕੇ (ਸੰਸਾਰ-ਸਮੁੰਦਰ ਤੋਂ) ਬਚਾ ਲਿਆ, ਉਹਨਾਂ ਨੇ ਆਪਣੀਆਂ ਸਾਰੀਆਂ ਮੁਰਾਦਾਂ ਪਰਮਾਤਮਾ ਤੋਂ ਹਾਸਲ ਕਰ ਲਈਆਂ।


ਸੰਸਾਰ ਸਾਗਰ ਮਹਿ ਜਲਨਿ ਦੀਨੇ ਕਿਨੈ ਦੁਤਰੁ ਭਾਖੇ ॥੧॥  

Sansār sāgar mėh jalan na ḏīne kinai na ḏuṯar bẖākẖe. ||1||  

He has saved me from burning in the ocean of fire, and now, no one calls it impassible. ||1||  

ਸਾਗਰ = ਸਮੁੰਦਰ। ਕਿਨੈ = (ਉਹਨਾਂ ਵਿਚੋਂ) ਕਿਸੇ ਨੇ ਭੀ। ਦੁਤਰੁ = {दुस्तर} ਤਰਨਾ ਔਖਾ। ਭਾਖੇ = ਆਖਿਆ ॥੧॥
ਗੁਰੂ ਪਰਮੇਸਰ ਨੇ ਉਹਨਾਂ ਨੂੰ ਸੰਸਾਰ-ਸਮੁੰਦਰ (ਦੇ ਵਿਕਾਰਾਂ ਦੀ ਅੱਗ) ਵਿਚ ਸੜਨ ਨਾਹ ਦਿੱਤਾ।(ਉਹਨਾਂ ਵਿਚੋਂ) ਕਿਸੇ ਨੇ ਭੀ ਇਹ ਨਾਹ ਆਖਿਆ ਕਿ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੈ ॥੧॥


ਜਿਨ ਕੈ ਮਨਿ ਸਾਚਾ ਬਿਸ੍ਵਾਸੁ  

Jin kai man sācẖā bisvās.  

Those who have true faith in their minds,  

ਕੈ ਮਨਿ = ਦੇ ਮਨ ਵਿਚ। ਸਾਚਾ = ਅਟੱਲ। ਬਿਸ੍ਵਾਸੁ = ਸਰਧਾ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ (ਗੁਰੂ ਪਰਮੇਸਰ ਵਾਸਤੇ) ਅਟੱਲ ਸਰਧਾ (ਬਣ ਜਾਂਦੀ) ਹੈ,


ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ਰਹਾਉ  

Pekẖ pekẖ su▫āmī kī sobẖā ānaḏ saḏā ulās. Rahā▫o.  

continually behold the Glory of the Lord; they are forever happy and blissful. ||Pause||  

ਪੇਖਿ = ਵੇਖ ਕੇ। ਉਲਾਸੁ = ਖ਼ੁਸ਼ੀ, ਚਾਉ ॥
ਮਾਲਕ-ਪ੍ਰਭੂ ਦੀ ਸੋਭਾ-ਵਡਿਆਈ ਵੇਖ ਵੇਖ ਕੇ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਖ਼ੁਸ਼ੀ ਬਣੀ ਰਹਿੰਦੀ ਹੈ ॥ ਰਹਾਉ॥


ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ  

Cẖaran saran pūran parmesur anṯarjāmī sākẖi▫o.  

I seek the Sanctuary of the feet of the Perfect Transcendent Lord, the Searcher of hearts; I behold Him ever-present.  

ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ। ਸਾਖਿਓ = ਪਰਤੱਖ ਵੇਖ ਲਿਆ।
ਹੇ ਭਾਈ! ਉਹਨਾਂ ਮਨੁੱਖਾਂ ਨੇ ਸਰਬ-ਵਿਆਪਕ ਪਰਮਾਤਮਾ ਦੇ ਚਰਨਾਂ ਦੀ ਸਰਨ ਵਿਚ ਰਹਿ ਕੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪਰਮਾਤਮਾ ਨੂੰ ਪਰਤੱਖ (ਹਰ ਥਾਂ) ਵੇਖ ਲਿਆ ਹੈ।


ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥  

Jān būjẖ apnā kī▫o Nānak bẖagṯan kā ankur rākẖi▫o. ||2||2||26||  

In His wisdom, the Lord has made Nanak His own; He has preserved the roots of His devotees. ||2||2||26||  

ਜਾਨਿ = ਜਾਣ ਕੇ। ਬੂਝਿ = ਸਮਝ ਕੇ। ਅੰਕੁਰੁ = ਨਵੇਂ ਉਗਦੇ ਬੂਟੇ ਦੀ ਕੋਮਲ ਕ੍ਰੂਮਲੀ। ਰਾਖਿਓ = ਬਚਾ ਲਈ ॥੨॥੨॥੨੬॥
ਹੇ ਨਾਨਕ! (ਉਹਨਾਂ ਦੇ ਦਿਲ ਦੀ) ਜਾਣ ਕੇ ਸਮਝ ਕੇ ਪਰਮਾਤਮਾ ਨੇ ਉਹਨਾਂ ਨੂੰ ਆਪਣਾ ਬਣਾ ਲਿਆ, (ਤੇ, ਇਸ ਤਰ੍ਹਾਂ ਆਪਣੇ ਉਹਨਾਂ) ਭਗਤਾਂ ਦੇ ਅੰਦਰ ਭਗਤੀ ਦਾ ਫੁਟਦਾ ਕੋਮਲ ਅੰਗੂਰ (ਵਿਕਾਰਾਂ ਦੀ ਅੱਗ ਵਿਚ ਸੜਨ ਤੋਂ) ਪਰਮਾਤਮਾ ਨੇ ਬਚਾ ਲਿਆ ॥੨॥੨॥੨੬॥


ਧਨਾਸਰੀ ਮਹਲਾ  

Ḏẖanāsrī mėhlā 5.  

Dhanaasaree, Fifth Mehl:  

xxx
xxx


ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਜਾਈ  

Jah jah pekẖa▫o ṯah hajūr ḏūr kaṯahu na jā▫ī.  

Wherever I look, there I see Him present; He is never far away.  

ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਦੇਖਦਾ ਹਾਂ। ਤਹ = ਉੱਥੇ। ਹਜੂਰਿ = ਅੰਗ-ਸੰਗ, ਹਾਜ਼ਰ। ਕਤਹੁ ਜਾਈ = ਕਿਸੇ ਭੀ ਥਾਂ ਤੋਂ। ਜਾਈ = ਥਾਂ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ।


ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥  

Rav rahi▫ā sarbaṯar mai man saḏā ḏẖi▫ā▫ī. ||1||  

He is all-pervading, everywhere; O my mind, meditate on Him forever. ||1||  

ਰਵਿ ਰਹਿਆ = ਵੱਸ ਰਿਹਾ ਹੈ। ਸਰਬਤ੍ਰ ਮੈ = ਸਭਨਾਂ ਵਿਚ। ਮਨ = ਹੇ ਮਨ! ॥੧॥
ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ ॥੧॥


ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ  

Īṯ ūṯ nahī bīcẖẖuṛai so sangī ganī▫ai.  

He alone is called your companion, who will not be separated from you, here or hereafter.  

ਈਤ = ਇਸ ਲੋਕ ਵਿਚ। ਊਤ = ਪਰਲੋਕ ਵਿਚ। ਬੀਛੜੈ = ਵਿਛੁੜਦਾ। ਸੰਗੀ = ਸਾਥੀ। ਗਨੀਐ = ਸਮਝਣਾ ਚਾਹੀਦਾ ਹੈ।
ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ।


ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ਰਹਾਉ  

Binas jā▫e jo nimakẖ mėh so alap sukẖ bẖanī▫ai. Rahā▫o.  

That pleasure, which passes away in an instant, is trivial. ||Pause||  

ਨਿਮਖ = ਅੱਖ ਝਮਕਣ ਜਿਤਨਾ ਸਮਾ। ਅਲਪ = ਛੋਟਾ, ਥੋੜਾ, ਹੋਛਾ। ਭਨੀਐ = ਆਖਣਾ ਚਾਹੀਦਾ ਹੈ ॥
ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ ॥ ਰਹਾਉ॥


ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਹੋਈ  

Paraṯipālai api▫ā▫o ḏe▫e kacẖẖ ūn na ho▫ī.  

He cherishes us, and gives us sustenance; He does not lack anything.  

ਅਪਿਆਉ = ਰਸ ਆਦਿਕ ਖ਼ੁਰਾਕ। ਊਨ = ਕਮੀ, ਥੁੜ।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ।


ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥  

Sās sās sammālṯā merā parabẖ so▫ī. ||2||  

With each and every breath, my God takes care of His creatures. ||2||  

ਸਾਸਿ ਸਾਸਿ = ਹਰੇਕ ਸਾਹ ਦੇ ਨਾਲ ॥੨॥
ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ ॥੨॥


ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ  

Acẖẖal acẖẖeḏ apār parabẖ ūcẖā jā kā rūp.  

God is undeceiveable, impenetrable and infinite; His form is lofty and exalted.  

ਅਛਲ = ਜਿਸ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ। ਅਛੇਦ = ਜਿਸ ਨੂੰ ਵਿੰਨ੍ਹਿਆ ਨਾਹ ਜਾ ਸਕੇ। ਜਾ ਕਾ ਰੂਪੁ = ਜਿਸ ਦੀ ਹਸਤੀ।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ,


ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥  

Jap jap karahi anand jan acẖraj ānūp. ||3||  

Chanting and meditating on the embodiment of wonder and beauty, His humble servants are in bliss. ||3||  

ਜਪਿ = ਜਪ ਕੇ। ਜਨ = ਸੇਵਕ, ਭਗਤ। ਆਨੂਪੁ = ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ॥੩॥
ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ ॥੩॥


ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ  

Sā maṯ ḏeh ḏa▫i▫āl parabẖ jiṯ ṯumėh arāḏẖā.  

Bless me with such understanding, O Merciful Lord God, that I might remember You.  

ਸਾ = ਉਹ {ਇਸਤ੍ਰੀ ਲਿੰਗ}। ਪ੍ਰਭ = ਹੇ ਪ੍ਰਭੂ! ਜਿਤੁ = ਜਿਸ (ਮਤ) ਦੀ ਰਾਹੀਂ।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ।


        


© SriGranth.org, a Sri Guru Granth Sahib resource, all rights reserved.
See Acknowledgements & Credits