Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ  

Kab cẖanḏan kab ak dāl kab ucẖī parīṯ.  

Sometimes it is perched on the sandalwood tree, and sometimes it is on the branch of the poisonous swallow-wort. Sometimes, it soars through the heavens.  

xxx
ਕਦੇ (ਇਹ ਮੱਤ-ਰੂਪ ਪੰਛੀ) ਚੰਦਨ (ਦੇ ਬੂਟੇ) ਤੇ (ਬੈਠਦਾ ਹੈ) ਕਦੇ ਅੱਕ ਦੀ ਡਾਲੀ ਉੱਤੇ, ਕਦੇ (ਇਸ ਦੇ ਅੰਦਰ) ਉੱਚੀ (ਪ੍ਰਭੂ ਚਰਨਾਂ ਦੀ) ਪ੍ਰੀਤ ਹੈ।


ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥  

Nānak hukam cẖalā▫ī▫ai sāhib lagī rīṯ. ||2||  

O Nanak, our Lord and Master leads us on, according to the Hukam of His Command; such is His Way. ||2||  

xxx॥੨॥
(ਪਰ ਕਿਸੇ ਦੇ ਵੱਸ ਦੀ ਗੱਲ ਨਹੀਂ) ਮਾਲਕ ਦੀ (ਧੁਰੋਂ) ਰੀਤ ਤੁਰੀ ਆਉਂਦੀ ਹੈ, ਕਿ ਉਹ (ਸਭ ਜੀਵਾਂ ਨੂੰ ਆਪਣੇ) ਹੁਕਮ ਵਿਚ ਤੋਰ ਰਿਹਾ ਹੈ (ਭਾਵ, ਉਸ ਦੇ ਹੁਕਮ ਅਨੁਸਾਰ ਹੀ ਕੋਈ ਚੰਗੀ ਤੇ ਕੋਈ ਮੰਦੀ ਮੱਤ ਵਾਲਾ ਹੈ) ॥੨॥


ਪਉੜੀ  

Pa▫oṛī.  

Pauree:  

xxx
xxx


ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ  

Keṯe kahėh vakẖāṇ kahi kahi jāvṇā.  

Some speak and expound, and while speaking and lecturing, they pass away.  

ਕੇਤੇ = ਬੇਅੰਤ ਜੀਵ। ਵਖਾਣ ਕਹਹਿ = ਬਿਆਨ ਕਰਦੇ ਹਨ।
ਬੇਅੰਤ ਜੀਵ (ਪਰਮਾਤਮਾ ਦੇ ਗੁਣਾਂ ਦਾ) ਬਿਆਨ ਕਰਦੇ ਆਏ ਹਨ ਤੇ ਬਿਆਨ ਕਰ ਕੇ (ਜਗਤ ਤੋਂ) ਚਲੇ ਗਏ ਹਨ।


ਵੇਦ ਕਹਹਿ ਵਖਿਆਣ ਅੰਤੁ ਪਾਵਣਾ  

veḏ kahėh vakẖi▫āṇ anṯ na pāvṇā.  

The Vedas speak and expound on the Lord, but they do not know His limits.  

xxx
ਵੇਦ (ਆਦਿਕ ਧਰਮ-ਪੁਸਤਕ ਵੀ ਉਸ ਦੇ ਗੁਣ) ਦੱਸਦੇ ਆਏ ਹਨ, (ਪਰ) ਕਿਸੇ ਨੇ ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ।


ਪੜਿਐ ਨਾਹੀ ਭੇਦੁ ਬੁਝਿਐ ਪਾਵਣਾ  

Paṛi▫ai nāhī bẖeḏ bujẖi▫ai pāvṇā.  

Not by studying, but through understanding, is the Lord's Mystery revealed.  

ਪੜਿਐ = ਪੜ੍ਹਨ ਨਾਲ। ਬੁਝਿਐ = ਮੱਤ ਉੱਚੀ ਹੋਣ ਨਾਲ।
(ਪੁਸਤਕਾਂ) ਪੜ੍ਹਨ ਨਾਲ (ਭੀ ਉਸ ਦਾ) ਭੇਤ ਨਹੀਂ ਪੈਂਦਾ। ਮੱਤ ਉੱਚੀ ਹੋਇਆਂ ਇਹ ਰਾਜ਼ ਸਮਝ ਵਿਚ ਆਉਂਦਾ ਹੈ (ਕਿ ਉਹ ਬੇਅੰਤ ਹੈ)।


ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ  

Kẖat ḏarsan kai bẖekẖ kisai sacẖ samāvṇā.  

There are six pathways in the Shaastras, but how rare are those who merge in the True Lord through them.  

ਖਟੁ ਦਰਸਨ = ਛੇ ਭੇਖ (ਜੋਗੀ, ਜੰਗਮ, ਸੰਨਿਆਸੀ, ਬੋਧੀ, ਸਰੇਵੜੇ, ਬੈਰਾਗੀ)। ਭੇਖਿ = ਬਾਹਰਲੇ ਧਾਰਮਿਕ ਲਿਬਾਸ ਦੀ ਰਾਹੀਂ। ਕਿਸੈ = ਕਿਸੇ ਨੇ? (ਭਾਵ, ਕਿਸੇ ਨੇ ਨਹੀਂ)।
ਛੇ ਭੇਖਾਂ ਵਾਲੇ ਸਾਧੂਆਂ ਦੇ ਬਾਹਰਲੇ ਲਿਬਾਸ ਰਾਹੀਂ ਭੀ ਕੋਈ ਸੱਚ ਵਿਚ ਨਹੀਂ ਜੁੜ ਸਕਿਆ।


ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ  

Sacẖā purakẖ alakẖ sabaḏ suhāvaṇā.  

The True Lord is Unknowable; through the Word of His Shabad, we are embellished.  

ਅਲਖੁ = (ਸੰ. ਅਲਖਯ), ਅਦ੍ਰਿਸ਼ਟ, ਜਿਸ ਦੇ ਕੋਈ ਖ਼ਾਸ ਨਿਸ਼ਾਨ ਨਾ ਦਿੱਸਣ।
ਉਹ ਸਦਾ-ਥਿਰ ਰਹਿਣ ਵਾਲਾ ਅਕਾਲ ਪੁਰਖ ਹੈ ਤਾਂ ਅਦ੍ਰਿਸ਼ਟ, (ਪਰ ਗੁਰ-) ਸ਼ਬਦ ਦੀ ਰਾਹੀਂ ਸੋਹਣਾ ਲੱਗਦਾ ਹੈ।


ਮੰਨੇ ਨਾਉ ਬਿਸੰਖ ਦਰਗਹ ਪਾਵਣਾ  

Manne nā▫o bisankẖ ḏargėh pāvṇā.  

One who believes in the Name of the Infinite Lord, attains the Court of the Lord.  

ਬਿਸੰਖ = ਅਸੰਖ ਦਾ, ਬੇਅੰਤ ਹਰੀ ਦਾ।
ਜੋ ਮਨੁੱਖ ਬੇਅੰਤ ਪ੍ਰਭੂ ਦੇ 'ਨਾਮ' ਨੂੰ ਮੰਨਦਾ ਹੈ (ਭਾਵ ਜੋ ਨਾਮ ਵਿਚ ਜੁੜਦਾ ਹੈ), ਉਹ ਉਸ ਦੀ ਹਜ਼ੂਰੀ ਵਿਚ ਅੱਪੜਦਾ ਹੈ।


ਖਾਲਕ ਕਉ ਆਦੇਸੁ ਢਾਢੀ ਗਾਵਣਾ  

Kẖālak ka▫o āḏes dẖādẖī gāvṇā.  

I humbly bow to the Creator Lord; I am a minstrel singing His Praises.  

ਆਦੇਸੁ = ਨਮਸਕਾਰ।
ਉਹ ਮਾਲਕ-ਪ੍ਰਭੂ ਨੂੰ ਸਿਰ ਨਿਵਾਂਦਾ ਹੈ, ਢਾਢੀ ਬਣ ਕੇ ਉਸ ਦੇ ਗੁਣ ਗਾਉਂਦਾ ਹੈ।


ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥  

Nānak jug jug ek man vasāvṇā. ||21||  

Nanak enshrines the Lord within his mind. He is the One, throughout the ages. ||21||  

ਜੁਗੁ ਜੁਗੁ = ਹਰੇਕ ਜੁਗ ਵਿਚ ਮੌਜੂਦ ॥੨੧॥
ਤੇ, ਹੇ ਨਾਨਕ! ਹਰੇਕ ਜੁਗ ਵਿਚ ਮੌਜੂਦ ਰਹਿਣ ਵਾਲੇ ਇੱਕ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਂਦਾ ਹੈ ॥੨੧॥


ਸਲੋਕੁ ਮਹਲਾ  

Salok mėhlā 2.  

Shalok, Second Mehl:  

xxx
xxx


ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ  

Manṯrī ho▫e aṯẖūhi▫ā nāgī lagai jā▫e.  

Those who charm scorpions and handle snakes,  

ਮੰਤ੍ਰੀ = ਮਾਂਦਰੀ।
ਅਠੂਹਿਆਂ ਦਾ ਮਾਂਦਰੀ ਹੋ ਕੇ (ਜੋ ਮਨੁੱਖ) ਸੱਪਾਂ ਨੂੰ ਜਾ ਹੱਥ ਪਾਂਦਾ ਹੈ,


ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ  

Āpaṇ hathī āpṇai ḏe kūcẖā āpe lā▫e.  

only brand themselves with their own hands.  

ਕੂਚਾ = ਲੰਬੂ, ਮੁਆਤਾ।
ਉਹ ਆਪਣੇ ਆਪ ਨੂੰ ਆਪਣੇ ਹੀ ਹੱਥਾਂ ਨਾਲ (ਮਾਨੋ,) ਚੁਆਤੀ ਲਾਂਦਾ ਹੈ।


ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ  

Hukam pa▫i▫ā ḏẖur kẖasam kā aṯī hū ḏẖakā kẖā▫e.  

By the pre-ordained Order of our Lord and Master, they are beaten badly, and struck down.  

ਧੁਰਿ = ਧੁਰੋਂ। ਅਤੀ ਹੂ = ਅੱਤ ਚੁਕਣ ਦੇ ਕਾਰਨ।
ਧੁਰੋਂ ਮਾਲਕ ਦਾ ਹੁਕਮ ਹੀ ਇਉਂ ਹੁੰਦਾ ਹੈ ਕਿ ਇਸ ਅੱਤ ਦੇ ਕਾਰਨ (ਭਾਵ, ਇਸ ਅੱਤ ਦੇ ਮੂਰਖਪੁਣੇ ਕਰ ਕੇ) ਉਸ ਨੂੰ ਧੱਕਾ ਵੱਜਦਾ ਹੈ।


ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ  

Gurmukẖ si▫o manmukẖ aṛai dubai hak ni▫ā▫e.  

If the self-willed manmukhs fight with the Gurmukh, they are condemned by the Lord, the True Judge.  

ਅੜੈ = ਖਹਿਬੜਦਾ ਹੈ। ਹਕਿ ਨਿਆਇ = ਸੱਚੇ ਨਿਆਂ ਦੇ ਕਾਰਨ।
ਮਨਮੁਖ ਮਨੁੱਖ ਗੁਰਮੁਖ ਨਾਲ ਖਹਿਬੜਦਾ ਹੈ (ਕਰਤਾਰ ਦੇ) ਸੱਚੇ ਨਿਆਂ ਅਨੁਸਾਰ ਉਹ (ਸੰਸਾਰ-ਸਮੁੰਦਰ ਵਿਚ) ਡੁੱਬਦਾ ਹੈ (ਭਾਵ, ਵਿਕਾਰਾਂ ਦੀਆਂ ਲਹਰਾਂ ਵਿਚ ਉਸ ਦੀ ਜ਼ਿੰਦਗੀ ਦੀ ਬੇੜੀ ਗ਼ਰਕ ਹੋ ਜਾਂਦੀ ਹੈ)।


ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ  

Ḏuhā siri▫ā āpe kẖasam vekẖai kar vi▫upā▫e.  

He Himself is the Lord and Master of both worlds. He beholds all and makes the exact determination.  

ਵਿਉਪਾਇ = ਨਿਰਨਾ।
ਪਰ (ਕਿਸੇ ਨੂੰ ਦੋਸ਼ ਨਹੀਂ ਦਿੱਤਾ ਜਾ ਸਕਦਾ, ਕੀਹ ਗੁਰਮੁਖ ਤੇ ਕੀਹ ਮਨਮੁਖ) ਦੋਹੀਂ ਪਾਸੀਂ ਖਸਮ-ਪ੍ਰਭੂ ਆਪ (ਸਿਰ ਤੇ ਖਲੋਤਾ ਹੋਇਆ) ਹੈ, ਆਪ ਹੀ ਨਿਰਨਾ ਕਰ ਕੇ ਵੇਖ ਰਿਹਾ ਹੈ।


ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥  

Nānak evai jāṇī▫ai sabẖ kicẖẖ ṯisėh rajā▫e. ||1||  

O Nanak, know this well: everything is in accordance with His Will. ||1||  

xxx॥੧॥
ਹੇ ਨਾਨਕ! (ਅਸਲ ਗੱਲ) ਇਉਂ ਹੀ ਸਮਝਣੀ ਚਾਹੀਦੀ ਹੈ ਕਿ ਹਰੇਕ ਕੰਮ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ॥੧॥


ਮਹਲਾ  

Mėhlā 2.  

Second Mehl:  

xxx
xxx


ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ  

Nānak parkẖe āp ka▫o ṯā pārakẖ jāṇ.  

O Nanak, if someone judges himself, only then is he known as a real judge.  

xxx
ਹੇ ਨਾਨਕ! (ਦੂਜਿਆਂ ਦੀ ਪੜਚੋਲ ਕਰਨ ਦੇ ਥਾਂ) ਜੇ ਮਨੁੱਖ ਆਪਣੇ ਆਪ ਨੂੰ ਪਰਖੇ, ਤਾਂ ਉਸ ਨੂੰ (ਅਸਲ) ਪਾਰਖੂ ਸਮਝੋ।


ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ  

Rog ḏārū ḏovai bujẖai ṯā vaiḏ sujāṇ.  

If someone understands both the disease and the medicine, only then is he a wise physician.  

ਸੁਜਾਣੁ = ਸਿਆਣਾ।
(ਦੂਜਿਆਂ ਦੇ ਵਿਕਾਰ-ਰੂਪ ਰੋਗ ਲੱਭਣ ਦੇ ਥਾਂ) ਜੇ ਮਨੁੱਖ ਆਪਣਾ (ਆਤਮਕ) ਰੋਗ ਤੇ ਰੋਗ ਦਾ ਇਲਾਜ ਦੋਵੇਂ ਸਮਝ ਲਏ ਤਾਂ ਉਸ ਨੂੰ ਸਿਆਣਾ ਹਕੀਮ ਜਾਣ ਲਵੋ।


ਵਾਟ ਕਰਈ ਮਾਮਲਾ ਜਾਣੈ ਮਿਹਮਾਣੁ  

vāt na kar▫ī māmlā jāṇai mihmāṇ.  

Do not involve yourself in idle business on the way; remember that you are only a guest here.  

ਵਾਟ = ਰਾਹ ਵਿਚ। ਮਾਮਲਾ = ਝੰਬੇਲਾ, ਝੇੜਾ।
(ਇਹੋ ਜਿਹਾ 'ਸੁਜਾਣ ਵੈਦ') (ਜ਼ਿੰਦਗੀ ਦੇ) ਰਾਹ ਵਿਚ (ਹੋਰਨਾਂ ਨਾਲ) ਝੇੜੇ ਨਹੀਂ ਪਾ ਬੈਠਦਾ, ਉਹ (ਆਪਣੇ ਆਪ ਨੂੰ ਜਗਤ ਵਿਚ) ਮੁਸਾਫ਼ਿਰ ਜਾਣਦਾ ਹੈ।


ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ  

Mūl jāṇ galā kare hāṇ lā▫e hāṇ.  

Speak with those who know the Primal Lord, and renounce your evil ways.  

ਮੂਲੁ = ਅਸਲਾ। ਹਾਣੁ = ਉਮਰ, ਜ਼ਿੰਦਗੀ ਦਾ ਸਮਾ। ਹਾਣਿ = ਹਾਣੀ, ਹਮ-ਉਮਰ, ਆਪਣੇ ਸੁਭਾਉ ਵਾਲੇ, ਸਤ-ਸੰਗੀ
(ਆਪਣੇ) ਅਸਲੇ (ਪ੍ਰਭੂ) ਨਾਲ ਡੂੰਘੀ ਸਾਂਝ ਪਾ ਕੇ, ਜੋ ਭੀ ਗੱਲ ਕਰਦਾ ਹੈ ਆਪਣਾ ਸਮਾ ਸਤ-ਸੰਗੀਆਂ ਨਾਲ (ਮਿਲ ਕੇ) ਗੁਜ਼ਾਰਦਾ ਹੈ।


ਲਬਿ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ  

Lab na cẖal▫ī sacẖ rahai so visat parvāṇ.  

That virtuous person who does not walk in the way of greed, and who abides in Truth, is accepted and famous.  

ਲਬਿ = ਲੱਬ ਨਾਲ, ਲੱਬ ਦੇ ਆਸਰੇ। ਵਿਸਟੁ = ਵਿਚੋਲਾ। ਪਰਵਾਣੁ = ਮੰਨਿਆ ਪ੍ਰਮੰਨਿਆ।
ਉਹ ਮਨੁੱਖ ਲੱਬ ਦੇ ਆਸਰੇ ਨਹੀਂ ਤੁਰਦਾ, ਸੱਚ ਵਿਚ ਟਿਕਿਆ ਰਹਿੰਦਾ ਹੈ (ਐਸਾ ਮਨੁੱਖ ਆਪ ਤਾਂ ਤੁਰਦਾ ਹੀ ਹੈ, ਹੋਰਨਾਂ ਲਈ ਭੀ) ਪਰਮਾਣੀਕ ਵਿਚੋਲਾ ਬਣ ਜਾਂਦਾ ਹੈ।


ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ  

Sar sanḏẖe āgās ka▫o ki▫o pahucẖai bāṇ.  

If an arrow is shot at the sky, how can it reach there?  

ਸਰੁ = ਤੀਰੁ। ਸੰਧੈ = ਚਲਾਏ। ਬਾਣੁ = ਤੀਰ।
(ਪਰ ਜੇ ਆਪ ਹੋਵੇ ਮਨਮੁਖ ਤੇ ਅੜੇ ਗੁਰਮੁਖਾਂ ਨਾਲ, ਉਹ ਇਉਂ ਹੀ ਹੈ ਜਿਵੇਂ ਆਕਾਸ਼ ਨੂੰ ਤੀਰ ਮਾਰਦਾ ਹੈ) ਜੋ ਮਨੁੱਖ ਆਕਾਸ਼ ਵਲ ਤੀਰ ਚਲਾਂਦਾ ਹੈ, (ਉਸ ਦਾ) ਤੀਰ ਕਿਵੇਂ (ਨਿਸ਼ਾਨੇ ਤੇ) ਅੱਪੜੇ?


ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥  

Agai oh agamm hai vāheḏaṛ jāṇ. ||2||  

The sky above is unreachable-know this well, O archer! ||2||  

ਅਗੰਮੁ = ਜਿਸ ਤਕ ਪਹੁੰਚਿਆ ਨਾਹ ਜਾ ਸਕੇ। ਵਾਹੇਦੜੁ = ਤੀਰ ਵਾਹਣ ਵਾਲਾ ॥੨॥
ਉਹ ਆਕਾਸ਼ ਤਾਂ ਅੱਗੋਂ ਅਪਹੁੰਚ ਹੈ, ਸੋ, (ਯਕੀਨ) ਜਾਣੋ ਕਿ ਤੀਰ ਚਲਾਣ ਵਾਲਾ ਹੀ (ਵਿੰਨ੍ਹਿਆ ਜਾਂਦਾ ਹੈ) ॥੨॥


ਪਉੜੀ  

Pa▫oṛī.  

Pauree:  

xxx
xxx


ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ  

Nārī purakẖ pi▫ār parem sīgārī▫ā.  

The soul-bride loves her Husband Lord; she is embellished with His Love.  

ਨਾਰੀ = ਜੀਵ-ਇਸਤ੍ਰੀ। ਪ੍ਰੇਮ = (ਪ੍ਰਭੂ) ਪਿਆਰ (-ਰੂਪ ਗਹਣੇ) ਨਾਲ। ਸੀਗਾਰੀਆ = ਸਜੀਆਂ ਹੋਇਆਂ।
ਜਿਨ੍ਹਾਂ ਜੀਵ-ਇਸਤ੍ਰੀਆਂ ਦਾ ਪ੍ਰਭੂ-ਪਤੀ ਨਾਲ ਪਿਆਰ ਹੈ, ਉਹ ਇਸ ਪਿਆਰ (-ਰੂਪ ਗਹਣੇ ਨਾਲ) ਸਜੀਆਂ ਹੋਈਆਂ ਹਨ,


ਕਰਨਿ ਭਗਤਿ ਦਿਨੁ ਰਾਤਿ ਰਹਨੀ ਵਾਰੀਆ  

Karan bẖagaṯ ḏin rāṯ na rahnī vārī▫ā.  

She worships Him day and night; she cannot be restrained from doing so.  

ਵਾਰੀਆ = ਵਰਜੀਆਂ।
ਉਹ ਦਿਨ ਰਾਤ (ਪ੍ਰਭੂ-ਪਤੀ ਦੀ) ਭਗਤੀ ਕਰਦੀਆਂ ਹਨ, ਵਰਜੀਆਂ (ਭੀ ਭਗਤੀ ਤੋਂ) ਹਟਦੀਆਂ ਨਹੀਂ ਹਨ।


ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ  

Mėhlā manjẖ nivās sabaḏ savārī▫ā.  

In the Mansion of the Lord's Presence, she has made her home; she is adorned with the Word of His Shabad.  

xxx
ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸੁਧਰੀਆਂ ਹੋਈਆਂ ਉਹ (ਮਾਨੋ) ਮਹਲਾਂ ਵਿਚ ਵੱਸਦੀਆਂ ਹਨ।


ਸਚੁ ਕਹਨਿ ਅਰਦਾਸਿ ਸੇ ਵੇਚਾਰੀਆ  

Sacẖ kahan arḏās se vecẖārī▫ā.  

She is humble, and she offers her true and sincere prayer.  

xxx
ਉਹ ਵਿਚਾਰਵਾਨ (ਹੋ ਜਾਣ ਦੇ ਕਾਰਨ) ਸਦਾ-ਥਿਰ ਰਹਿਣ ਵਾਲੀ ਅਰਦਾਸ ਕਰਦੀਆਂ ਹਨ (ਭਾਵ, ਦੁਨੀਆ ਦੇ ਨਾਸਵੰਤ ਪਦਾਰਥ ਨਹੀਂ ਮੰਗਦੀਆਂ, ਸਦਾ-ਕਾਇਮ ਰਹਿਣ ਵਾਲਾ 'ਪਿਆਰ' ਹੀ ਮੰਗਦੀਆਂ ਹਨ)।


ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ  

Sohan kẖasmai pās hukam siḏẖārī▫ā.  

She is beautiful in the Company of her Lord and Master; she walks in the Way of His Will.  

ਸਿਧਾਰੀਆ = ਅੱਪੜੀਆਂ ਹੋਈਆਂ।
(ਪਤੀ-ਪ੍ਰਭੂ ਦੇ) ਹੁਕਮ ਅਨੁਸਾਰ (ਪਤੀ-ਪ੍ਰਭੂ ਤਕ) ਅੱਪੜੀਆਂ ਹੋਈਆਂ ਉਹ ਖਸਮ-ਪ੍ਰਭੂ ਦੇ ਕੋਲ (ਬੈਠੀਆਂ) ਸੋਭਦੀਆਂ ਹਨ।


ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ  

Sakẖī kahan arḏās manhu pi▫ārī▫ā.  

With her dear friends, she offers her heart-felt prayers to her Beloved.  

ਸਖੀ = ਸਖੀਆਂ, ਗੋਲੀਆਂ, ਸੇਵਕਾ। ਮਨਹੁ = ਦਿਲੋਂ, ਸੱਚੇ ਦਿਲੋਂ।
ਪ੍ਰਭੂ ਨੂੰ ਦਿਲੋਂ ਪਿਆਰ ਕਰਦੀਆਂ ਹਨ ਤੇ ਸਖੀ-ਭਾਵਨਾਂ ਨਾਲ ਉਸ ਅੱਗੇ ਅਰਦਾਸ ਕਰਦੀਆਂ ਹਨ।


ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ  

Bin nāvai ḏẖarig vās fit so jīvi▫ā.  

Cursed is that home, and shameful is that life, which is without the Name of the Lord.  

ਧ੍ਰਿਗੁ = ਫਿਟੁ, ਫਿਟਕਾਰ-ਯੋਗ।
(ਪਰ) ਉਹ ਜੀਊਣ ਫਿਟਕਾਰ-ਜੋਗ ਹੈ, ਉਸ ਵਸੇਬੇ ਨੂੰ ਲਾਹਨਤ ਹੈ ਜੋ ਨਾਮ ਤੋਂ ਸੱਖਣਾ ਹੈ।


ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥  

Sabaḏ savārī▫ās amriṯ pīvi▫ā. ||22||  

But she who is adorned with the Word of His Shabad, drinks in the Amrit of His Nectar. ||22||  

ਸਵਾਰੀ ਆਸੁ = ਜੋ ਉਸ ਨੇ ਸੁਧਾਰੀ ਹੈ ॥੨੨॥
ਜਿਸ ਜੀਵ-ਇਸਤ੍ਰੀ ਨੂੰ (ਅਕਾਲ ਪੁਰਖ) ਨੇ ਗੁਰ-ਸ਼ਬਦ ਦੀ ਰਾਹੀਂ ਸੁਧਾਰਿਆ ਹੈ ਉਸ ਨੇ (ਨਾਮ-) ਅੰਮ੍ਰਿਤ ਪੀਤਾ ਹੈ ॥੨੨॥


ਸਲੋਕੁ ਮਃ  

Salok mėhlā 1.  

Shalok, First Mehl:  

xxx
xxx


ਮਾਰੂ ਮੀਹਿ ਤ੍ਰਿਪਤਿਆ ਅਗੀ ਲਹੈ ਭੁਖ  

Mārū mīhi na ṯaripṯi▫ā agī lahai na bẖukẖ.  

The desert is not satisfied by rain, and the fire is not quenched by desire.  

ਮਾਰੂ = ਰੇਤ-ਥਲਾ। ਮੀਹਿ = ਮੀਂਹ ਨਾਲ।
ਰੇਤ-ਥਲਾ ਮੀਂਹ ਨਾਲ (ਕਦੇ) ਰੱਜਦਾ ਨਹੀਂ, ਅੱਗ ਦੀ (ਸਾੜਨ ਦੀ) ਭੁੱਖ (ਕਦੇ ਬਾਲਣ ਨਾਲ) ਨਹੀਂ ਮਿਟਦੀ।


ਰਾਜਾ ਰਾਜਿ ਤ੍ਰਿਪਤਿਆ ਸਾਇਰ ਭਰੇ ਕਿਸੁਕ  

Rājā rāj na ṯaripṯi▫ā sā▫ir bẖare kisuk.  

The king is not satisfied with his kingdom, and the oceans are full, but still they thirst for more.  

ਰਾਜਿ = ਰਾਜ ਨਾਲ। ਸਾਇਰ ਭਰੇ = ਭਰੇ ਹੋਏ ਸਮੁੰਦਰ ਨੂੰ। ਕਿ = ਕੀਹ? ਸੁਕ = ਪਾਣੀ ਦਾ ਸੁੱਕਣਾ।
(ਕੋਈ) ਰਾਜਾ ਕਦੇ ਰਾਜ (ਕਰਨ) ਨਾਲ ਨਹੀਂ ਰੱਜਿਆ, ਭਰੇ ਸਮੁੰਦਰ ਨੂੰ ਸੁੱਕ ਕੀਹ ਆਖ ਸਕਦੀ ਹੈ? (ਭਾਵ, ਕਿਤਨੀ ਤਪਸ਼ ਪਈ ਪਵੇ, ਭਰੇ ਸਮੁੰਦਰਾਂ ਦੇ ਡੂੰਘੇ ਪਾਣੀਆਂ ਨੂੰ ਸੁੱਕ ਨਹੀਂ ਮੁਕਾ ਸਕਦੀ)।


ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥੧॥  

Nānak sacẖe nām kī keṯī pucẖẖā pucẖẖ. ||1||  

O Nanak, how many times must I seek and ask for the True Name? ||1||  

ਕੇਤੀ ਪੁਛਾ ਪੁਛ = ਅੰਤ ਪਾਇਆ ਨਹੀਂ ਜਾ ਸਕਦਾ, ਕਿਤਨੀ ਕੁ ਤਾਂਘ ਹੁੰਦੀ ਹੈ, ਇਹ ਗੱਲ ਦੱਸੀ ਨਹੀਂ ਜਾ ਸਕਦੀ ॥੧॥
(ਤਿਵੇਂ) ਹੇ ਨਾਨਕ! (ਨਾਮ ਜਪਣ ਵਾਲਿਆਂ ਦੇ ਅੰਦਰ) ਸੱਚੇ ਨਾਮ ਦੀ ਕਿਤਨੀ ਕੁ ਤਾਂਘ ਹੁੰਦੀ ਹੈ, -ਇਹ ਗੱਲ ਦੱਸੀ ਨਹੀਂ ਜਾ ਸਕਦੀ ॥੧॥


ਮਹਲਾ  

Mėhlā 2.  

Second Mehl:  

xxx
xxx


ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਬਿੰਦਤੇ  

Nihfalaʼn ṯas janmas jāvaṯ barahm na binḏṯe.  

Life is useless, as long as one does not know the Lord God.  

ਤਸਿ = (ਸੰ. ਤਸਯ) ਉਸ (ਮਨੁੱਖ) ਦਾ। ਜਨਮਸਿ = (ਸੰ. ਜਨਮ-ਅਸਤਿ। ਅਸਤਿ = ਹੈ) ਜਨਮ ਹੈ। ਜਾਵਤੁ = (ਸੰ. ਯਾਵਤ) ਜਦ ਤਕ। ਬਿੰਦਤੇ = ਜਾਣਦਾ ਹੈ।
ਜਦ ਤਕ (ਮਨੁੱਖ) ਅਕਾਲ ਪੁਰਖ ਨੂੰ ਨਹੀਂ ਪਛਾਣਦਾ ਤਦ ਤਕ ਉਸ ਦਾ ਜਨਮ ਵਿਅਰਥ ਹੈ।


ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ  

Sāgraʼn sansāras gur parsādī ṯarėh ke.  

Only a few cross over the world-ocean, by Guru's Grace.  

ਸੰਸਾਰਸਿ = (ਸੰ. ਸੰਸਾਰਸਯ) ਸੰਸਾਰ ਦਾ। ਤਰਹਿ = ਤਰਦੇ ਹਨ। ਕੇ = ਕਈ ਜੀਵ।
ਪਰ ਗੁਰੂ ਦੀ ਕਿਰਪਾ ਨਾਲ ਜੋ ਬੰਦੇ (ਨਾਮ ਵਿਚ ਜੁੜਦੇ ਹਨ ਉਹ) ਸੰਸਾਰ ਦੇ ਸਮੁੰਦਰ ਤੋਂ ਤਰ ਜਾਂਦੇ ਹਨ।


ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ  

Karaṇ kāraṇ samrath hai kaho Nānak bīcẖār.  

The Lord is the All-powerful Cause of causes, says Nanak after deep deliberation.  

ਕਰਣ = ਜਗਤ।
ਹੇ ਨਾਨਕ! ਜੋ ਪ੍ਰਭੂ ਜਗਤ ਦਾ ਮੂਲ ਸਭ ਕੁਝ ਕਰਨ-ਜੋਗ ਹੈ, ਉਸ ਦਾ ਧਿਆਨ ਧਰ,


ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥  

Kāraṇ karṯe vas hai jin kal rakẖī ḏẖār. ||2||  

The creation is subject to the Creator, who sustains it by His Almighty Power. ||2||  

ਕਲ = ਕਲਾ, ਸੱਤਿਆ। ❀ ਨੋਟ: ਲਫ਼ਜ਼ 'ਕੇ' ਦਾ ਅਰਥ "ਕੋਈ ਵਿਰਲਾ" ਕਰਨਾ ਗ਼ਲਤ ਹੈ, ਕਿਉਂਕਿ ਇਸ ਦੇ ਨਾਲ ਦੀ 'ਕ੍ਰਿਆ' "ਤਰਹਿ" ਬਹੁ-ਵਚਨ ਹੈ। 'ਜਪੁਜੀ' ਦੇ ਆਖ਼ੀਰ ਵਿਚ "ਕੇ ਨੇੜੇ ਕੇ ਦੂਰਿ" -ਇਥੇ ਲਫ਼ਜ਼ 'ਕੇ' ਦਾ ਅਰਥ ਹੈ 'ਕਈ' ॥੨॥
ਜਿਸ ਕਰਤਾਰ ਦੇ ਵੱਸ ਜਗਤ ਦਾ ਬਨਾਣਾ ਹੈ ਅਤੇ ਜਿਸ ਨੇ (ਸਾਰੇ ਜਗਤ ਵਿਚ) ਆਪਣੀ ਸੱਤਿਆ ਟਿਕਾਈ ਹੋਈ ਹੈ ॥੨॥


ਪਉੜੀ  

Pa▫oṛī.  

Pauree:  

xxx
xxx


ਖਸਮੈ ਕੈ ਦਰਬਾਰਿ ਢਾਢੀ ਵਸਿਆ  

Kẖasmai kai ḏarbār dẖādẖī vasi▫ā.  

In the Court of the Lord and Master, His minstrels dwell.  

ਢਾਢੀ = ਸਿਫ਼ਤਿ ਕਰਨ ਵਾਲਾ।
ਜੋ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਉਹ (ਸਦਾ) ਮਾਲਕ ਦੀ ਹਜ਼ੂਰੀ ਵਿਚ ਵੱਸਦਾ ਹੈ।


ਸਚਾ ਖਸਮੁ ਕਲਾਣਿ ਕਮਲੁ ਵਿਗਸਿਆ  

Sacẖā kẖasam kalāṇ kamal vigsi▫ā.  

Singing the Praises of their True Lord and Master, the lotuses of their hearts have blossomed forth.  

ਕਲਾਣਿ = ਕਲਾਣ ਕੇ, ਸਿਫ਼ਤ-ਸਾਲਾਹ ਕਰਕੇ। ਵਿਗਸਿਆ = ਖਿੜ ਪਿਆ।
ਸਦਾ ਕਾਇਮ ਰਹਿਣ ਵਾਲੇ ਖਸਮ ਨੂੰ ਸਾਲਾਹ ਕੇ ਉਸ ਦਾ ਹਿਰਦਾ-ਕਉਲ ਖਿੜਿਆ ਰਹਿੰਦਾ ਹੈ।


ਖਸਮਹੁ ਪੂਰਾ ਪਾਇ ਮਨਹੁ ਰਹਸਿਆ  

Kẖasmahu pūrā pā▫e manhu rėhsi▫ā.  

Obtaining their Perfect Lord and Master, their minds are transfixed with ecstasy.  

ਪੂਰਾ = ਪੂਰਾ ਮਰਤਬਾ। ਰਹਸਿਆ = ਖਿੜ ਆਇਆ।
ਮਾਲਕ ਤੋਂ ਪੂਰਾ ਮਰਤਬਾ (ਭਾਵ, ਪੂਰਨ ਅਵਸਥਾ) ਹਾਸਲ ਕਰ ਕੇ ਉਹ ਅੰਦਰੋਂ ਹੁਲਾਸ ਵਿਚ ਆਉਂਦਾ ਹੈ,


ਦੁਸਮਨ ਕਢੇ ਮਾਰਿ ਸਜਣ ਸਰਸਿਆ  

Ḏusman kadẖe mār sajaṇ sarsi▫ā.  

Their enemies have been driven out and subdued, and their friends are very pleased.  

ਦੁਸਮਨ = ਕਾਮਾਦਿਕ ਵਿਕਾਰ, ਵੈਰੀ। ਸਜਣ = ਨਾਮ ਵਿਚ ਲੱਗੇ ਗਿਆਨ-ਇੰਦ੍ਰੇ।
(ਕਿਉਂਕਿ ਕਾਮਾਦਿਕ ਵਿਕਾਰ) ਵੈਰੀਆਂ ਨੂੰ ਉਹ (ਅੰਦਰੋਂ) ਮਾਰ ਕੇ ਕੱਢ ਦੇਂਦਾ ਹੈ (ਤਾਂ ਫਿਰ ਨਾਮ ਵਿਚ ਲੱਗੇ ਉਸ ਦੇ ਗਿਆਨ-ਇੰਦ੍ਰੇ-ਰੂਪ) ਮਿਤ੍ਰ ਟਹਿਕ ਪੈਂਦੇ ਹਨ।)


ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ  

Sacẖā saṯgur sevan sacẖā mārag ḏasi▫ā.  

Those who serve the Truthful True Guru are shown the True Path.  

ਸੇਵਨਿ = ਸੇਂਵਦੇ ਹਨ, ਹੁਕਮ ਵਿਚ ਤੁਰਦੇ ਹਨ, ਮਾਰਗੁ = ਰਸਤਾ।
(ਇਹ ਗਿਆਨ-ਇੰਦ੍ਰੇ) ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਜਾਂਦੇ ਹਨ, ਸਤਿਗੁਰੂ ਇਹਨਾਂ ਨੂੰ (ਹੁਣ ਜੀਵਨ ਦਾ) ਸੱਚਾ ਰਾਹ ਵਿਖਾਲਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits