Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/HindiSGGS Gurmukhi/Hindi to Punjabi-English/Hindi Dictionary
Kabīr. 1. ਭਗਤ ਕਬੀਰ ਜਿਸ ਦਾ ਜਨਮ 1455 ਵਿਚ ਇਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਹੋਇਆ। ਉਸ ਨੇ ਕਬੀਰ ਨੂੰ ਬਨਾਰਸ ਕੋਲ ਲਹਿਰ ਤਲਾ ਦੇ ਨੇੜੇ ਰੱਖ ਦਿੱਤਾ। ਅਲੀ ਨਾਂ ਦੇ ਮੁਸਲਮਾਨ ਜੁਲਾਹੇ ਨੇ ਇਸ ਨੂੰ ਚੁਕ ਕੇ ਪੁੱਤਰ ਬਣਾਕੇ ਪਾਲਿਆ। ਵਡਾ ਹੋ ਇਸ ਨੇ ਰਾਮਾਨੰਦ ਤੋਂ 'ਰਾਮਨਾਮ' ਦਾ ਉਪਦੇਸ਼ ਲੈ ਵੈਸ਼ਨਵ ਮਤ ਧਾਰਨ ਕੀਤਾ। ਆਪ ਨੇ 1575 ਸੰਮਤ ਵਿਚ 'ਮਗਹਰ' ਵਿਖੇ ਜੋਤੀ ਜੋਤਿ ਸਮਾਏ ਮੰਨੇ ਜਾਂਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਆਪ ਜੀ ਦੀ ਸਾਰੇ ਭਗਤਾਂ ਤੋਂ ਜ਼ਿਆਦਾ ਬਾਣੀ ਹੈ। ਹੋਰ ਵੇਖੋ 'ਕਮੀਰ'। 2. ਵਡਾ, ਬਜ਼ੁਰਗ। 1. Saint Kabir. 2. great.
ਉਦਾਹਰਨਾ:
1. ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥ Raga Sireeraag, Kabir, 1, 2:1 (P: 92).
2. ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥ Raga Tilang 1, 1, 1:2 (P: 721).

SGGS Gurmukhi-English Dictionary
The famous saint Kabī, whose hymns have been included in Guru Granth Sahib
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫ ਸੰਮਤ ੧੪੫੫ ਨੂੰ ਹੋਇਆ. ਇਨ੍ਹਾ ਦੀ ਮਾਤਾ ਨੇ ਬਨਾਰਸ ਕੋਲ ਲਹਿਰਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.
ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.
ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮਨਾਮ ਦਾ ਉਪਦੇਸ਼ ਲੈਕੇ ਵੈਸ਼ਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁਚਾਇਆ.
ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- “ਭੁਜਾ ਬਾਂਧਿ ਭਿਲਾ ਕਰਿ ਡਾਰਿਓ.” (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।
ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ, ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ; ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫ ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.
ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ “ਕਬੀਰਚੌਰਾ” ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰਤਲਾਉ ਤੇ ਭੀ ਆਪ ਦਾ ਮੰਦਿਰ ਹੈ.
ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮਦਾਸ ਅਤੇ ਸੂਰਤਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ “ਕਬੀਰਬੀਜਕ” ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.
ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. “ਕਹਤ ਕਬੀਰ ਛੋਡਿ ਬਿਖਿਆਰਸੁ.” (ਸ੍ਰੀ) ਦੇਖੋ- ਗ੍ਰੰਥ ਸਾਹਿਬ ਸ਼ਬਦ। 2. ਅ਼. [کبِیر] ਕਬੀਰ. ਵਿ. ਵਡਾ. ਬਜ਼ੁਰਗ. “ਹਕਾ ਕਬੀਰ ਕਰੀਮ ਤੂੰ.” (ਤਿਲੰ ਮਃ ੧) 3. ਨਾਮ/n. ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits