Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Chaᴺḏan. 1. ਇਕ ਸੁਗੰਧਤ ਬ੍ਰਿਛ ਦੀ ਭਿੰਨੀ ਭਿੰਨੀ ਖੁਸ਼ਬੋਈ। 2. ਇਕ ਖੂਬਸੂਰਤ ਲਕੜੀ ਦਾ ਦਰੱਖਤ। ਉਦਾਹਰਨਾ: 1. ਚੋਆ ਚੰਦਨ ਦੇਹ ਫੂਲਿਆ ॥ Raga Gaurhee 5, 139, 3:1 (P: 210). ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ Raga Gaurhee 5, 152, 3:1 (P: 213). 2. ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ Raga Aaasaa Ravidas, 3, 1:1 (P: 486).
|
SGGS Gurmukhi-English Dictionary |
[Sk. n.] Sandalwood, the perfume from sandalwood
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.m. sandalwood, Santalum, album.
|
Mahan Kosh Encyclopedia |
ਸੰ. चन्दन. ਨਾਮ/n. ਇੱਕ ਸੁਗੰਧ ਵਾਲਾ ਬਿਰਛ ਅਤੇ ਉਸ ਦਾ ਕਾਠ, ਜੋ ਸਭ ਦੇ ਚਿੱਤ ਨੂੰ ਚਦਿ (ਪ੍ਰਸੰਨ) ਕਰਦਾ ਹੈ. ਸ਼੍ਰੀਗੰਧ. ਸੰਦਲ. L. Santalum album. ਇਹ ਮੈਸੋਰ ਦੇ ਇਲਾਕੇ ਅਤੇ ਮਦਰਾਸ ਦੇ ਦੱਖਣੀ ਭਾਗ ਵਿੱਚ ਬਹੁਤ ਹੁੰਦਾ ਹੈ. ਇਸ ਦੀ ਤਾਸੀਰ ਸਰਦ ਤਰ ਹੈ. ਚੰਦਨ ਦੇ ਕਾਠ ਤੋਂ ਕੱਢਿਆ ਤੇਲ ਬਹੁਤ ਸੁਗੰਧ ਵਾਲਾ ਹੁੰਦਾ ਹੈ. ਇਸੇ ਤੋਂ ਸਾਰੇ ਇਤਰ ਬਣਾਏਜਾਂਦੇ ਹਨ ਅਤੇ ਅਨੇਕ ਰੋਗਾਂ ਲਈ ਵਰਤੀਦਾ ਹੈ. ਚੰਦਨ ਘਸਾਕੇ ਦੇਵਤਾ ਨੂੰ ਚੜ੍ਹਾਇਆ ਜਾਂਦਾ ਹੈ. ਮੱਥੇ ਤੇ ਟਿੱਕਾ ਅਨੇਕ ਹਿੰਦੂ ਲਾਉਂਦੇ ਹਨ. ਗਰਮੀ ਤੋਂ ਹੋਈ ਸਿਰਪੀੜ ਨੂੰ ਇਸ ਦਾ ਮੱਥੇ ਤੇ ਕੀਤਾ ਲੇਪ ਬਹੁਤ ਗੁਣਕਾਰੀ ਹੈ. ਚੰਦਨ ਦਾ ਸ਼ਰਬਤ ਪਿੱਤ ਤੋਂ ਹੋਏ ਤਾਪ ਨੂੰ ਦੂਰ ਕਰਦਾ ਹੈ. ਚੰਦਨ ਦੇ ਕਾਠ ਤੇ ਚਿਤਾਈ ਦਾ ਕੰਮ ਬਹੁਤ ਸੁੰਦਰ ਹੁੰਦਾ ਹੈ. ਇਸ ਤੋਂ ਬਣੇ ਕਲਮਦਾਨ ਡੱਬੇ ਆਦਿਕ ਦੂਰ ਦੂਰ ਜਾਂਦੇ ਅਤੇ ਬਹੁਤ ਮੁੱਲ ਪਾਉਂਦੇ ਹਨ. “ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਮ.” (ਵਾਰ ਜੈਤ) 2. ਇੱਕ ਕਵਿ, ਜੋ ਗੂਢ ਅਰਥ ਵਾਲਾ ਸਵੈਯਾ ਬਣਾਕੇ ਦਸ਼ਮੇਸ਼ ਦੇ ਦਰਬਾਰ ਹਾਜਿਰ ਹੋਇਆ ਸੀ ਅਤੇ ਖ਼ਿਆਲ ਕਰਦਾ ਸੀ ਕਿ ਕੋਈ ਇਸ ਦਾ ਅਰਥ ਨਹੀਂ ਕਰ ਸਕੇਗਾ, ਪਰ ਕਵਿ ਧੰਨਾ ਸਿੰਘ ਨੇ ਇਸ ਦਾ ਹੰਕਾਰ ਦੂਰ ਕਰਦਿੱਤਾ. ਦੇਖੋ- ਧੰਨਾ ਸਿੰਘ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|