Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Garah. ਘਰ.
ਉਦਾਹਰਨ:
ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਤ ਮਰਣਹ ॥ Salok Sehaskritee, Gur Arjan Dev, 17:2 (P: 1355).

SGGS Gurmukhi-English Dictionary
[Sk. n.] Home, house
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. ग्रह् ਧਾ. ਅੰਗੀਕਾਰ ਕਰਨਾ, ਲੈਣਾ, ਪਕੜਨਾ (ਫੜਨਾ), ਅਟਕਾਉਣਾ, ਏਕਤ੍ਰ ਕਰਨਾ। 2. ਨਾਮ/n. ਗ੍ਰਹਣ (ਗਰਿਫਤ) ਸ਼ਕਤਿ ਰੱਖਣ ਵਾਲੇ ਸੂਰਜ ਆਦਿਕ ਪਿੰਡ.{797} ਅਰਥਵਿਚਾਰ ਨਾਲ ਚਾਹੋ ਬੇਅੰਤ ਗ੍ਰਹ ਹਨ, ਪਰ ਹਿੰਦੂਮਤ ਦੇ ਜ੍ਯੋਤਿਸ਼ੀਆਂ ਨੇ ਨੌ ਗ੍ਰਹ ਮੰਨੇ ਹਨ, ਜਿਨ੍ਹਾਂ ਦੀ ਪੂਜਾ ਵਿਆਹ ਯਗ੍ਯ ਆਦਿਕ ਕਰਮਾਂ ਦੇ ਆਰੰਭ ਵਿੱਚ ਕਰਦੇ ਹਨ. ਦੇਖੋ- ਨਵਗ੍ਰਹ। 3. ਹਠ. ਜਿਦ। 4. ਉੱਦਮ। 5. ਗ੍ਯਾਨ। 6. ਨੌ ਸੰਖ੍ਯਾ ਬੋਧਕ, ਕ੍ਯੋਂਕਿ ਗ੍ਰਹ ਨੌ ਮੰਨੇ ਹਨ. “ਸੂਨ ਸੂਨ ਗ੍ਰਹ ਆਤਮਾ ਸੰਮਤ ਆਦਿ ਪਛਾਨ.” (ਗੁਪ੍ਰਸੂ) ਅਰਥਾਤ ਸੰਮਤ ੧੯੦੦। 7. ਕ੍ਰਿਪਾ। 8. ਦੇਖੋ- ਗ੍ਰਿਹ.

Footnotes:
{797} ਜੋ ਪਿੰਡ ਸੂਰਯ ਦੀ ਪਰਿਕ੍ਰਮਾ ਕਰਦੇ ਹਨ, ਉਹ ਗ੍ਰਹ, ਅਤੇ ਜੋ ਪ੍ਰਿਥਵੀ ਦੇ ਦੁਆਲੇ ਚਕ੍ਰ ਲਾਉਂਦੇ ਹਨ, ਉਹ ਉਪਗ੍ਰਹ ਹਨ.


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits