Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
LaMme. ਲੰਮੇ ਸਮੇਂ ਤੋਂ, ਚਿਰ ਤੋਂ। since long. “ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥” ਮਾਰੂ ੫, ਵਾਰ ੪ ਸ, ੫, ੨:੧ (੧੦੯੫).

Mahan Kosh Encyclopedia

ਲੰਮਾ (ਲੰਬਾ) ਦਾ ਬਹੁਵਚਨ। 2. ਲੰਮੇ (ਦੀਰਘ) ਨੂੰ. ਜੋ ਸਭ ਤੋਂ ਵਡਾ ਹੈ ਉਸ ਨੂੰ. “ਲੰਮੇ ਸੇਵਹਿ ਦਰੁ ਖੜਾ.” (ਵਾਰ ਮਾਰੂ ੨ ਮਃ ੫) 3. ਨਾਮ/n. ਜਿਲਾ ਲੁਦਿਆਨਾ, ਤਸੀਲ ਅਤੇ ਥਾਣਾ ਜਗਰਾਉਂ ਦਾ ਪਿੰਡ, ਜੋ ਰੇਲਵੇ ਸਟੇਸ਼ਨ ਜਗਰਾਉਂ ਤੋਂ ਅੱਠ ਮੀਲ ਦੱਖਣ ਪੱਛਮ ਹੈ, ਅਰ ਰਾਇਕੋਟ ਵਾਲੀ ਪੱਕੀ ਸੜਕ ਤੋਂ ਇੱਕ ਮੀਲ ਕਿਨਾਰੇ ਹੈ. ਇਸ ਪਿੰਡ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਗੁਰਦ੍ਵਾਰਾ ਹੈ. ਗੁਰੂ ਸਾਹਿਬ ਮਾਛੀਵਾੜੇ ਵੱਲੋਂ ਆਕੇ ਇੱਥੇ ਵਿਰਾਜੇ ਸਨ. ਭਾਈ ਸੰਤੋਖ ਸਿੰਘ ਨੇ ਲਿਖਿਆ ਹੈ ਕਿ ਕਲ੍ਹਾਰਾਯ ਨੂੰ ਗੁਰੂ ਸਾਹਿਬ ਨੇ ਇਸੇ ਥਾਂ ਖੜਗ ਬਖ਼ਸ਼ਿਆ ਹੈ. ਦੇਖੋ- ਕਲ੍ਹਾਰਾਯ. ਹੁਣ ਦਰਬਾਰ ਨਵਾਂ ਬਣ ਰਿਹਾ ਹੈ. ਗੁਰਦ੍ਵਾਰੇ ਨਾਲ ੪੦ ਘੁਮਾਉਂ ਜ਼ਮੀਨ ਕਈ ਪਿੰਡਾਂ ਵੱਲੋਂ ਹੈ. ਪੁਜਾਰੀ ਸਿੰਘ ਹੈ. ਇਸ ਪਿੰਡ ਨੂੰ ਲੰਮੇਜਟਪੁਰੇ ਭੀ ਆਖਦੇ ਹਨ. ਕਿਸੇ ਸਮੇਂ ਇਸ ਦਾ ਨਾਮ ਰਣਧੀਰਗੜ੍ਹ ਸੀ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits