Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਗੁਰਮੁਖਿ ਹੋਵੈ ਸੁ ਸੋਝੀ ਪਾਏ  

गुरमुखि होवै सु सोझी पाए ॥  

Gurmukẖ hovai so sojẖī pā▫e.  

One who becomes Gurmukh understands.  

ਸੁ = ਉਹ {ਇਕ-ਵਚਨ}।
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲੈਂਦਾ ਹੈ,


ਹਉਮੈ ਮਾਇਆ ਭਰਮੁ ਗਵਾਏ  

हउमै माइआ भरमु गवाए ॥  

Ha▫umai mā▫i▫ā bẖaram gavā▫e.  

He rids himself of egotism, Maya and doubt.  

ਮਾਇਆ ਭਰਮੁ = ਮਾਇਆ ਵਾਲੀ ਭਟਕਣਾ।
ਉਹ ਆਪਣੇ ਅੰਦਰੋਂ ਹਉਮੈ ਅਤੇ ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦਾ ਹੈ।


ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥  

गुर की पउड़ी ऊतम ऊची दरि सचै हरि गुण गाइदा ॥७॥  

Gur kī pa▫oṛī ūṯam ūcẖī ḏar sacẖai har guṇ gā▫iḏā. ||7||  

He ascends the sublime, exalted ladder of the Guru, and he sings the Glorious Praises of the Lord at His True Door. ||7||  

ਦਰਿ ਸਚੈ = ਸਦਾ-ਥਿਰ ਦੇ ਦਰ ਤੇ, ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ। ਗੁਰ ਕੀ ਪਉੜੀ = ਗੁਰੂ ਦੀ ਦੱਸੀ ਹੋਈ ਪੌੜੀ (ਜਿਸ ਦੀ ਰਾਹੀਂ ਪ੍ਰਭੂ-ਚਰਨਾਂ ਵਿਚ ਪਹੁੰਚ ਸਕੀਦਾ ਹੈ) ॥੭॥
ਉਹ ਮਨੁੱਖ ਪ੍ਰਭੂ-ਚਰਨਾਂ ਵਿਚ ਸੁਰਤ ਜੋੜ ਕੇ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਇਹੀ ਹੈ ਗੁਰੂ ਦੀ (ਦੱਸੀ ਹੋਈ) ਉੱਚੀ ਤੇ ਉੱਤਮ ਪੌੜੀ (ਜਿਸ ਦੀ ਰਾਹੀਂ ਮਨੁੱਖ ਉੱਚੇ ਆਤਮਕ ਮੰਡਲਾਂ ਵਿਚ ਚੜ੍ਹ ਕੇ ਪ੍ਰਭੂ ਨੂੰ ਜਾ ਮਿਲਦਾ ਹੈ) ॥੭॥


ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ  

गुरमुखि सचु संजमु करणी सारु ॥  

Gurmukẖ sacẖ sanjam karṇī sār.  

The Gurmukh practices true self-control, and acts in excellence.  

ਸਚੁ = ਸਦਾ-ਥਿਰ ਹਰਿ-ਨਾਮ ਦਾ ਸਿਮਰਨ। ਸਾਰ = ਸ੍ਰੇਸ਼ਟ। ਸੰਜਮੁ = (ਵਿਕਾਰਾਂ ਤੋਂ ਬਚਣ ਲਈ) ਪਰਹੇਜ਼। ਸਾਰੁ ਸੰਜਮੁ = ਵਧੀਆ ਸੰਜਮ। ਕਰਣੀ = ਕਰਨ-ਯੋਗ ਕੰਮ।
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ-ਥਿਰ ਹਰਿ-ਨਾਮ ਸਿਮਰਦਾ ਹੈ-ਇਹੀ ਹੈ ਉਸ ਦਾ ਕਰਨ-ਜੋਗ ਕੰਮ, ਇਹੀ ਹੈ ਉਸ ਦੇ ਵਾਸਤੇ (ਵਿਕਾਰਾਂ ਤੋਂ ਬਚਣ ਲਈ) ਵਧੀਆ ਜੀਵਨ-ਜੁਗਤਿ।


ਗੁਰਮੁਖਿ ਪਾਏ ਮੋਖ ਦੁਆਰੁ  

गुरमुखि पाए मोख दुआरु ॥  

Gurmukẖ pā▫e mokẖ ḏu▫ār.  

The Gurmukh obtains the gate of salvation.  

ਮੋਖ ਦੁਆਰੁ = (ਵਿਕਾਰਾਂ ਤੋਂ) ਖ਼ਲਾਸੀ ਪਾਣ ਦਾ ਦਰਵਾਜ਼ਾ।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਵਿਕਾਰਾਂ ਤੋਂ) ਖ਼ਲਾਸੀ ਪਾਣ ਵਾਲਾ (ਇਹ) ਦਰਵਾਜ਼ਾ ਲੱਭ ਲੈਂਦਾ ਹੈ।


ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥  

भाइ भगति सदा रंगि राता आपु गवाइ समाइदा ॥८॥  

Bẖā▫e bẖagaṯ saḏā rang rāṯā āp gavā▫e samā▫iḏā. ||8||  

Through loving devotion, he remains forever imbued with the Lord's Love; eradicating self-conceit, he merges in the Lord. ||8||  

ਭਾਇ = ਪ੍ਰੇਮ ਵਿਚ। ਰੰਗਿ = ਰੰਗ ਵਿਚ। ਆਪੁ = ਆਪਾ-ਭਾਵ ॥੮॥
ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ ਵਿਚ ਪ੍ਰਭੂ ਦੀ ਭਗਤੀ ਵਿਚ ਪ੍ਰਭੂ ਦੇ ਨਾਮ-ਰੰਗ ਵਿਚ ਸਦਾ ਰੰਗਿਆ ਰਹਿੰਦਾ ਹੈ, ਉਹ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਕੇ ਪ੍ਰਭੂ ਵਿਚ ਸਮਾਇਆ ਰਹਿੰਦਾ ਹੈ ॥੮॥


ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ  

गुरमुखि होवै मनु खोजि सुणाए ॥  

Gurmukẖ hovai man kẖoj suṇā▫e.  

One who becomes Gurmukh examines his own mind, and instructs others.  

ਖੋਜਿ = ਖੋਜ ਕੇ।
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਆਪਣੇ) ਮਨ ਨੂੰ ਖੋਜ ਕੇ (ਇਹ ਨਿਸ਼ਚਾ ਬਣਾਂਦਾ ਹੈ, ਤੇ ਹੋਰਨਾਂ ਨੂੰ ਭੀ ਇਹ) ਸੁਣਾਂਦਾ ਹੈ,


ਸਚੈ ਨਾਮਿ ਸਦਾ ਲਿਵ ਲਾਏ  

सचै नामि सदा लिव लाए ॥  

Sacẖai nām saḏā liv lā▫e.  

He is lovingly attuned to the True Name forever.  

ਸਚੈ ਨਾਮਿ = ਸਦਾ-ਥਿਰ ਹਰਿ-ਨਾਮ ਵਿਚ। ਲਿਵ = ਲਗਨ।
ਉਹ ਸਦਾ-ਥਿਰ ਹਰਿ-ਨਾਮ ਵਿਚ ਸਦਾ ਆਪਣੀ ਸੁਰਤ ਜੋੜੀ ਰੱਖੋ,


ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥੯॥  

जो तिसु भावै सोई करसी जो सचे मनि भाइदा ॥९॥  

Jo ṯis bẖāvai so▫ī karsī jo sacẖe man bẖā▫iḏā. ||9||  

They act in harmony with the Mind of the True Lord. ||9||  

ਤਿਸੁ = ਉਸ ਪਰਮਾਤਮਾ ਨੂੰ। ਭਾਵੈ = ਚੰਗਾ ਲੱਗਦਾ ਹੈ। ਕਰਸੀ = ਕਰੇਗਾ, ਕਰਦਾ ਹੈ। ਸਚੇ ਮਨਿ = ਸਦਾ-ਥਿਰ ਪ੍ਰਭੂ ਦੇ ਮਨ ਵਿਚ ॥੯॥
ਜੋ ਕੁਝ ਉਸ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਕੁਝ ਉਹ ਕਰਦਾ ਹੈ, (ਜਗਤ ਵਿਚ ਉਹੀ ਕੁਝ ਉਹ ਹੈ) ਜੋ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਮਨ ਵਿਚ ਭਾ ਜਾਂਦਾ ਹੈ ॥੯॥


ਜਾ ਤਿਸੁ ਭਾਵੈ ਸਤਿਗੁਰੂ ਮਿਲਾਏ  

जा तिसु भावै सतिगुरू मिलाए ॥  

Jā ṯis bẖāvai saṯgurū milā▫e.  

As it pleases His Will, He unites us with the True Guru.  

ਜਾ = ਜਾਂ, ਜਦੋਂ।
(ਗੁਰਮੁਖਿ ਮਨੁੱਖ ਹੋਰਨਾਂ ਨੂੰ ਭੀ ਇਹੀ ਸੁਣਾਂਦਾ ਹੈ ਕਿ) ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਤਦੋਂ ਉਹ ਮਨੁੱਖ ਨੂੰ ਗੁਰੂ ਮਿਲਾਂਦਾ ਹੈ,


ਜਾ ਤਿਸੁ ਭਾਵੈ ਤਾ ਮੰਨਿ ਵਸਾਏ  

जा तिसु भावै ता मंनि वसाए ॥  

Jā ṯis bẖāvai ṯā man vasā▫e.  

As it pleases His Will, He comes to dwell within the mind.  

ਮੰਨਿ = ਮਨਿ, ਮਨ ਵਿਚ।
ਜਦੋਂ ਉਸ ਦੀ ਰਜ਼ਾ ਹੁੰਦੀ ਹੈ ਤਦੋਂ ਉਸ ਦੇ ਮਨ ਵਿਚ (ਆਪਣਾ ਨਾਮ) ਵਸਾਂਦਾ ਹੈ।


ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥੧੦॥  

आपणै भाणै सदा रंगि राता भाणै मंनि वसाइदा ॥१०॥  

Āpṇai bẖāṇai saḏā rang rāṯā bẖāṇai man vasā▫iḏā. ||10||  

As it pleases His Will, He imbues us with His Love; as it pleases His Will, He comes to dwell in the mind. ||10||  

ਆਪਣੈ ਭਾਣੈ = ਆਪਣੀ ਰਜ਼ਾ ਵਿਚ। ਰੰਗਿ = ਪ੍ਰੇਮ-ਰੰਗ ਵਿਚ। ਰਾਤਾ = ਰੰਗਿਆ ਹੋਇਆ ॥੧੦॥
ਜਿਸ ਮਨੁੱਖ ਨੂੰ ਪਰਮਾਤਮਾ ਆਪਣੀ ਰਜ਼ਾ ਵਿਚ ਰੱਖਦਾ ਹੈ, ਉਹ ਮਨੁੱਖ ਸਦਾ ਉਸ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। (ਗੁਰਮੁਖ ਇਹ ਯਕੀਨ ਬਣਾਂਦਾ ਹੈ ਕਿ) ਪ੍ਰਭੂ ਆਪਣੀ ਰਜ਼ਾ ਅਨੁਸਾਰ ਹੀ (ਆਪਣਾ ਨਾਮ) ਮਨੁੱਖ ਦੇ ਮਨ ਵਿਚ ਵਸਾਂਦਾ ਹੈ ॥੧੦॥


ਮਨਹਠਿ ਕਰਮ ਕਰੇ ਸੋ ਛੀਜੈ  

मनहठि करम करे सो छीजै ॥  

Manhaṯẖ karam kare so cẖẖījai.  

Those who act stubborn-mindedly are destroyed.  

ਮਨ ਹਠਿ = ਮਨ ਦੇ ਹਠ ਨਾਲ। ਛੀਜੈ = ਛਿੱਜਦਾ ਜਾਂਦਾ ਹੈ, (ਆਤਮਕ ਜੀਵਨ ਵੱਲੋਂ) ਕਮਜ਼ੋਰ ਹੁੰਦਾ ਜਾਂਦਾ ਹੈ।
ਜਿਹੜਾ ਮਨੁੱਖ ਮਨ ਦੇ ਹਠ ਨਾਲ (ਹੀ ਮਿਥੇ ਹੋਏ ਧਾਰਮਿਕ) ਕਰਮ ਕਰਦਾ ਹੈ ਉਹ (ਆਤਮਕ ਜੀਵਨ ਵਲੋਂ) ਕਮਜ਼ੋਰ ਹੁੰਦਾ ਜਾਂਦਾ ਹੈ।


ਬਹੁਤੇ ਭੇਖ ਕਰੇ ਨਹੀ ਭੀਜੈ  

बहुते भेख करे नही भीजै ॥  

Bahuṯe bẖekẖ kare nahī bẖījai.  

Wearing all sorts of religious robes, they do not please the Lord.  

ਭੇਖ = ਧਾਰਮਿਕ ਪਹਿਰਾਵੇ।
(ਅਜਿਹਾ ਮਨੁੱਖ) ਧਾਰਮਿਕ ਪਹਿਰਾਵੇ ਤਾਂ ਬਥੇਰੇ ਕਰਦਾ ਹੈ, ਪਰ (ਇਸ ਤਰ੍ਹਾਂ ਉਸ ਦਾ ਮਨ ਪ੍ਰਭੂ ਦੇ ਪਿਆਰ ਵਿਚ) ਭਿੱਜਦਾ ਨਹੀਂ ਹੈ।


ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥੧੧॥  

बिखिआ राते दुखु कमावहि दुखे दुखि समाइदा ॥११॥  

Bikẖi▫ā rāṯe ḏukẖ kamāvėh ḏukẖe ḏukẖ samā▫iḏā. ||11||  

Tinged by corruption, they earn only pain; they are immersed in pain. ||11||  

ਬਿਖਿਆ = ਮਾਇਆ। ਦੁਖੇ ਦੁਖਿ = ਨਿਰੇ ਦੁੱਖ ਵਿਚ ਹੀ ॥੧੧॥
ਮਾਇਆ ਦੇ ਮੋਹ ਵਿਚ ਮਸਤ ਮਨੁੱਖ (ਜਿਹੜੇ ਭੀ ਕਰਮ ਕਰਨ, ਉਹ ਉਹਨਾਂ ਵਿਚੋਂ) ਦੁੱਖ (ਹੀ) ਖੱਟਦੇ ਹਨ। (ਮਾਇਆ ਦੇ ਮੋਹ ਦੇ ਕਾਰਨ ਮਨੁੱਖ) ਹਰ ਵੇਲੇ ਦੁੱਖ ਵਿਚ ਹੀ ਫਸਿਆ ਰਹਿੰਦਾ ਹੈ ॥੧੧॥


ਗੁਰਮੁਖਿ ਹੋਵੈ ਸੁ ਸੁਖੁ ਕਮਾਏ  

गुरमुखि होवै सु सुखु कमाए ॥  

Gurmukẖ hovai so sukẖ kamā▫e.  

One who becomes Gurmukh earns peace.  

ਸੁਖੁ = ਆਤਮਕ ਆਨੰਦ। ਕਮਾਏ = ਖੱਟਦਾ ਹੈ।
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਉੱਦਮਾਂ ਦੀ ਰਾਹੀਂ) ਆਤਮਕ ਆਨੰਦ ਖੱਟਦਾ ਹੈ,


ਮਰਣ ਜੀਵਣ ਕੀ ਸੋਝੀ ਪਾਏ  

मरण जीवण की सोझी पाए ॥  

Maraṇ jīvaṇ kī sojẖī pā▫e.  

He comes to understand death and birth.  

xxx
ਉਹ ਮਨੁੱਖ ਇਹ ਸਮਝ ਲੈਂਦਾ ਹੈ ਕਿ ਆਤਮਕ ਮੌਤ ਕੀਹ ਹੈ ਤੇ ਆਤਮਕ ਜੀਵਨ ਕੀਹ ਹੈ।


ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥੧੨॥  

मरणु जीवणु जो सम करि जाणै सो मेरे प्रभ भाइदा ॥१२॥  

Maraṇ jīvaṇ jo sam kar jāṇai so mere parabẖ bẖā▫iḏā. ||12||  

One who looks alike upon death and birth, is pleasing to my God. ||12||  

ਸਮ = ਬਰਾਬਰ ॥੧੨॥
ਜਿਹੜਾ ਮਨੁੱਖ ਮੌਤ ਅਤੇ ਜੀਵਨ ਨੂੰ (ਪਰਮਾਤਮਾ ਦੀ ਰਜ਼ਾ ਵਿਚ ਵਰਤਦਾ ਵੇਖ ਕੇ) ਇਕੋ ਜਿਹਾ ਸਮਝਦਾ ਹੈ (ਨਾਹ ਜੀਵਨ ਦੀ ਲਾਲਸਾ, ਨਾਹ ਮੌਤ ਤੋਂ ਡਰ), ਉਹ ਮਨੁੱਖ ਮੇਰੇ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ॥੧੨॥


ਗੁਰਮੁਖਿ ਮਰਹਿ ਸੁ ਹਹਿ ਪਰਵਾਣੁ  

गुरमुखि मरहि सु हहि परवाणु ॥  

Gurmukẖ marėh so hėh parvāṇ.  

The Gurmukh, while remaining dead, is respected and approved.  

ਮਰਹਿ = ਮਰਦੇ ਹਨ, ਆਪਾ-ਭਾਵ ਮਿਟਾਂਦੇ ਹਨ। ਸੁਹਹਿ = ਸੋਭਦੇ ਹਨ, ਆਤਮਕ ਜੀਵਨ ਸੋਹਣਾ ਬਣਾ ਲੈਂਦੇ ਹਨ। ਪਰਵਾਣੁ = (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ।
ਗੁਰੂ ਦੇ ਸਨਮੁਖ ਹੋ ਕੇ ਜਿਹੜੇ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਉਹ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦੇ ਹਨ (ਉਹ ਜੰਮਣ ਮਰਨ ਨੂੰ ਪਰਮਾਤਮਾ ਦਾ ਹੁਕਮ ਸਮਝਦੇ ਹਨ)।


ਆਵਣ ਜਾਣਾ ਸਬਦੁ ਪਛਾਣੁ  

आवण जाणा सबदु पछाणु ॥  

Āvaṇ jāṇā sabaḏ pacẖẖāṇ.  

He realizes that coming and going are according to God's Will.  

ਆਵਣ ਜਾਣਾ = ਜੰਮਣਾ ਮਰਨਾ। ਸਬਦੁ = (ਪਰਮਾਤਮਾ ਦਾ) ਹੁਕਮ। ਪਛਾਣੁ = ਸਮਝ।
ਹੇ ਭਾਈ! ਤੂੰ ਭੀ ਜੰਮਣ ਮਰਨ ਨੂੰ ਪ੍ਰਭੂ ਦਾ ਹੁਕਮ ਹੀ ਸਮਝ।


ਮਰੈ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥੧੩॥  

मरै न जमै ना दुखु पाए मन ही मनहि समाइदा ॥१३॥  

Marai na jammai nā ḏukẖ pā▫e man hī manėh samā▫iḏā. ||13||  

He does not die, he is not reborn, and he does not suffer in pain; his mind merges in the Mind of God. ||13||  

ਮਨ ਹੀ = ਮਨਿ ਹੀ, ਮਨ ਵਿਚ ਹੀ {ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਮਨਿ' ਦੀ 'ਿ' ਉੱਡ ਗਈ ਹੈ}। ਮਨਹਿ = ਮਨਿ ਹੀ, ਮਨ ਵਿਚ ਹੀ ॥੧੩॥
(ਜਿਹੜਾ ਮਨੁੱਖ ਇਉਂ ਯਕੀਨ ਬਣਾਂਦਾ ਹੈ) ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ (ਇਹ) ਦੁੱਖ ਨਹੀਂ ਪਾਂਦਾ, ਉਹ (ਬਾਹਰ ਭਟਕਣ ਦੇ ਥਾਂ) ਸਦਾ ਹੀ ਅੰਤਰ ਆਤਮੇ ਟਿਕਿਆ ਰਹਿੰਦਾ ਹੈ ॥੧੩॥


ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ  

से वडभागी जिनी सतिगुरु पाइआ ॥  

Se vadbẖāgī jinī saṯgur pā▫i▫ā.  

Very fortunate are those who find the True Guru.  

ਸੇ = ਉਹ {ਬਹੁ-ਵਚਨ}।
ਉਹ ਮਨੁੱਖ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਗੁਰੂ ਮਿਲ ਪਿਆ।


ਹਉਮੈ ਵਿਚਹੁ ਮੋਹੁ ਚੁਕਾਇਆ  

हउमै विचहु मोहु चुकाइआ ॥  

Ha▫umai vicẖahu moh cẖukā▫i▫ā.  

They eradicate egotism and attachment from within.  

ਚੁਕਾਇਆ = ਦੂਰ ਕਰ ਲਿਆ।
ਉਹ ਆਪਣੇ ਅੰਦਰੋਂ ਹਉਮੈ ਅਤੇ ਮਾਇਆ ਦਾ ਮੋਹ ਦੂਰ ਕਰ ਲੈਂਦੇ ਹਨ।


ਮਨੁ ਨਿਰਮਲੁ ਫਿਰਿ ਮੈਲੁ ਲਾਗੈ ਦਰਿ ਸਚੈ ਸੋਭਾ ਪਾਇਦਾ ॥੧੪॥  

मनु निरमलु फिरि मैलु न लागै दरि सचै सोभा पाइदा ॥१४॥  

Man nirmal fir mail na lāgai ḏar sacẖai sobẖā pā▫iḏā. ||14||  

Their minds are immaculate, and they are never again stained with filth. They are honored at the Door of the True Court. ||14||  

ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ ॥੧੪॥
ਜਿਸ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, ਜਿਸ ਦੇ ਮਨ ਨੂੰ ਮੁੜ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਆਦਰ ਪਾਂਦਾ ਹੈ ॥੧੪॥


ਆਪੇ ਕਰੇ ਕਰਾਏ ਆਪੇ  

आपे करे कराए आपे ॥  

Āpe kare karā▫e āpe.  

He Himself acts, and inspires all to act.  

xxx
ਪ੍ਰਭੂ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ।


ਆਪੇ ਵੇਖੈ ਥਾਪਿ ਉਥਾਪੇ  

आपे वेखै थापि उथापे ॥  

Āpe vekẖai thāp uthāpe.  

He Himself watches over all; He establishes and disestablishes.  

ਥਾਪਿ = ਪੈਦਾ ਕਰ ਕੇ। ਉਥਾਪੇ = ਨਾਸ ਕਰਦਾ ਹੈ।
ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਆਪ ਹੀ ਪੈਦਾ ਕਰ ਕੇ ਨਾਸ ਕਰਦਾ ਹੈ।


ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥੧੫॥  

गुरमुखि सेवा मेरे प्रभ भावै सचु सुणि लेखै पाइदा ॥१५॥  

Gurmukẖ sevā mere parabẖ bẖāvai sacẖ suṇ lekẖai pā▫iḏā. ||15||  

The service of the Gurmukh is pleasing to my God; one who listens to the Truth is approved. ||15||  

ਪ੍ਰਭ ਭਾਵੈ = ਪ੍ਰਭੂ ਨੂੰ ਚੰਗੀ ਲੱਗਦੀ ਹੈ। ਸਚੁ = ਸਦਾ-ਥਿਰ ਹਰਿ-ਨਾਮ। ਸੁਣਿ = ਸੁਣ ਕੇ। ਲੇਖੈ = ਲੇਖੇ ਵਿਚ। ਲੇਖੈ ਪਾਇਦਾ = ਪਰਵਾਨ ਕਰਦਾ ਹੈ ॥੧੫॥
ਗੁਰੂ ਦੇ ਸਨਮੁਖ ਹੋ ਕੇ ਕੀਤੀ ਹੋਈ ਸੇਵਾ-ਭਗਤੀ ਪ੍ਰਭੂ ਨੂੰ ਪਿਆਰੀ ਲੱਗਦੀ ਹੈ, (ਜੀਵ ਪਾਸੋਂ) ਹਰਿ-ਨਾਮ ਦਾ ਸਿਮਰਨ ਸੁਣ ਕੇ ਪਰਮਾਤਮਾ (ਉਸ ਦੀ ਇਹ ਮਿਹਨਤ ਪਰਵਾਨ ਕਰਦਾ ਹੈ ॥੧੫॥


ਗੁਰਮੁਖਿ ਸਚੋ ਸਚੁ ਕਮਾਵੈ  

गुरमुखि सचो सचु कमावै ॥  

Gurmukẖ sacẖo sacẖ kamāvai.  

The Gurmukh practices Truth, and only Truth.  

ਸਚੋ ਸਚੁ = ਸੱਚ ਹੀ ਸੱਚ, ਸਦਾ ਹੀ ਹਰਿ-ਨਾਮ ਦਾ ਸਿਮਰਨ।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਦਾ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ।


ਗੁਰਮੁਖਿ ਨਿਰਮਲੁ ਮੈਲੁ ਲਾਵੈ  

गुरमुखि निरमलु मैलु न लावै ॥  

Gurmukẖ nirmal mail na lāvai.  

The Gurmukh is immaculate; no filth attaches to him.  

xxx
ਉਸ ਦਾ ਮਨ ਪਵਿਤਰ ਹੋ ਜਾਂਦਾ ਹੈ, ਉਸ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ।


ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥੧੬॥੧॥੧੫॥  

नानक नामि रते वीचारी नामे नामि समाइदा ॥१६॥१॥१५॥  

Nānak nām raṯe vīcẖārī nāme nām samā▫iḏā. ||16||1||15||  

O Nanak, those who contemplate the Naam are imbued with it. They merge in the Naam, the Name of the Lord. ||16||1||15||  

ਨਾਮਿ = ਨਾਮ ਵਿਚ। ਵੀਚਾਰੀ = ਵਿਚਾਰਵਾਨ। ਨਾਮੇ ਨਾਮਿ = ਸਦਾ ਹੀ ਹਰਿ-ਨਾਮ ਵਿਚ ॥੧੬॥੧॥੧੫॥
ਹੇ ਨਾਨਕ! ਜਿਹੜੇ ਮਨੁੱਖ ਹਰਿ-ਨਾਮ ਵਿਚ ਮਸਤ ਰਹਿੰਦੇ ਹਨ, ਉਹ ਆਤਮਕ ਜੀਵਨ ਦੀ ਸੂਝ ਵਾਲੇ ਹੋ ਜਾਂਦੇ ਹਨ। (ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ) ਸਦਾ ਹਰਿ-ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧੬॥੧॥੧੫॥


ਮਾਰੂ ਮਹਲਾ  

मारू महला ३ ॥  

Mārū mėhlā 3.  

Maaroo, Third Mehl:  

xxx
xxx


ਆਪੇ ਸ੍ਰਿਸਟਿ ਹੁਕਮਿ ਸਭ ਸਾਜੀ  

आपे स्रिसटि हुकमि सभ साजी ॥  

Āpe sarisat hukam sabẖ sājī.  

He Himself fashioned the Universe, through the Hukam of His Command.  

ਆਪੇ = ਆਪ ਹੀ। ਹੁਕਮਿ = ਹੁਕਮ ਨਾਲ। ਸਭ = ਸਾਰੀ।
ਪਰਮਾਤਮਾ ਨੇ ਆਪ ਹੀ ਇਹ ਸਾਰੀ ਸ੍ਰਿਸ਼ਟੀ ਆਪਣੇ ਹੁਕਮ ਨਾਲ ਪੈਦਾ ਕੀਤੀ ਹੋਈ ਹੈ।


ਆਪੇ ਥਾਪਿ ਉਥਾਪਿ ਨਿਵਾਜੀ  

आपे थापि उथापि निवाजी ॥  

Āpe thāp uthāp nivājī.  

He Himself establishes and disestablishes, and embellishes with grace.  

ਥਾਪਿ = ਪੈਦਾ ਕਰ ਕੇ। ਉਥਾਪਿ = ਉਥਾਪੇ, ਨਾਸ ਕਰਦਾ ਹੈ। ਨਿਵਾਜੀ = ਸੋਹਣੀ ਬਣਾਈ ਹੈ।
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ (ਆਪ ਹੀ) ਨਾਸ ਕਰਦਾ ਹੈ (ਆਪ ਹੀ ਜੀਵਾਂ ਉਤੇ) ਮਿਹਰ ਕਰਦਾ ਹੈ।


ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥  

आपे निआउ करे सभु साचा साचे साचि मिलाइदा ॥१॥  

Āpe ni▫ā▫o kare sabẖ sācẖā sācẖe sācẖ milā▫iḏā. ||1||  

The True Lord Himself administers all justice; through Truth, we merge in the True Lord. ||1||  

ਸਾਚਿ = ਸਦਾ-ਥਿਰ ਹਰਿ-ਨਾਮ ਵਿਚ ॥੧॥
ਪ੍ਰਭੂ ਆਪ ਹੀ ਇਹ ਸਾਰਾ ਆਪਣਾ ਅਟੱਲ ਨਿਆਂ ਕਰਦਾ ਹੈ, ਆਪ ਹੀ (ਜੀਵ ਨੂੰ ਆਪਣੇ) ਸਦਾ-ਥਿਰ ਨਾਮ ਵਿਚ ਜੋੜੀ ਰੱਖਦਾ ਹੈ ॥੧॥


ਕਾਇਆ ਕੋਟੁ ਹੈ ਆਕਾਰਾ  

काइआ कोटु है आकारा ॥  

Kā▫i▫ā kot hai ākārā.  

The body takes the form of a fortress.  

ਕੋਟੁ = ਕਿਲ੍ਹਾ। ਆਕਾਰਾ = (ਪਰਮਾਤਮਾ ਦਾ) ਸਰਗੁਣ ਰੂਪ।
(ਇਹ ਮਨੁੱਖਾ) ਸਰੀਰ (ਮਾਨੋ ਇਕ) ਕਿਲ੍ਹਾ ਹੈ, ਇਹ ਪਰਮਾਤਮਾ ਦਾ ਦਿੱਸਦਾ-ਸਰੂਪ ਹੈ,


ਮਾਇਆ ਮੋਹੁ ਪਸਰਿਆ ਪਾਸਾਰਾ  

माइआ मोहु पसरिआ पासारा ॥  

Mā▫i▫ā moh pasri▫ā pāsārā.  

Emotional attachment to Maya has expanded throughout its expanse.  

xxx
(ਪਰ ਜੇ ਇਸ ਵਿਚ) ਮਾਇਆ ਦਾ ਮੋਹ (ਹੀ ਪ੍ਰਬਲ ਹੈ, ਜੇ ਇਸ ਵਿਚ ਮਾਇਆ ਦੇ ਮੋਹ ਦਾ ਹੀ) ਖਿਲਾਰਾ ਖਿਲਰਿਆ ਹੋਇਆ ਹੈ,


ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥  

बिनु सबदै भसमै की ढेरी खेहू खेह रलाइदा ॥२॥  

Bin sabḏai bẖasmai kī dẖerī kẖehū kẖeh ralā▫iḏā. ||2||  

Without the Word of the Shabad, the body is reduced to a pile of ashes; in the end, dust mingles with dust. ||2||  

ਭਸਮ = ਸੁਆਹ। ਖੇਹੂ ਖੇਹ = ਖੇਹ ਵਿਚ ਹੀ ॥੨॥
ਤਾਂ ਪ੍ਰਭੂ ਦੀ ਸਿਫ਼ਤ-ਸਾਲਾਹ ਤੋਂ ਬਿਨਾ (ਇਹ ਸਰੀਰ) ਸੁਆਹ ਦੀ ਢੇਰੀ ਹੀ ਹੈ, (ਮਨੁੱਖ ਹਰਿ-ਨਾਮ ਤੋਂ ਵਾਂਜਿਆ ਰਹਿ ਕੇ ਇਸ ਸਰੀਰ ਨੂੰ) ਮਿੱਟੀ-ਖੇਹ ਵਿਚ ਹੀ ਰੋਲ ਦੇਂਦਾ ਹੈ ॥੨॥


ਕਾਇਆ ਕੰਚਨ ਕੋਟੁ ਅਪਾਰਾ  

काइआ कंचन कोटु अपारा ॥  

Kā▫i▫ā kancẖan kot apārā.  

The body is the infinite fortress of gold;  

ਕੰਚਨ ਕੋਟੁ = ਸੋਨੇ ਦਾ ਕਿਲ੍ਹਾ। ਅਪਾਰਾ = ਬੇਅੰਤ ਪ੍ਰਭੂ ਦਾ।
ਉਹ (ਮਨੁੱਖਾ) ਸਰੀਰ ਬੇਅੰਤ ਪਰਮਾਤਮਾ ਦੇ ਰਹਿਣ ਵਾਸਤੇ (ਮਾਨੋ) ਸੋਨੇ ਦਾ ਕਿਲ੍ਹਾ ਹੈ,


ਜਿਸੁ ਵਿਚਿ ਰਵਿਆ ਸਬਦੁ ਅਪਾਰਾ  

जिसु विचि रविआ सबदु अपारा ॥  

Jis vicẖ ravi▫ā sabaḏ apārā.  

it is permeated by the Infinite Word of the Shabad.  

ਰਵਿਆ = ਮੌਜੂਦ ਹੈ। ਸਬਦੁ ਅਪਾਰਾ = ਬੇਅੰਤ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ।
ਜਿਸ ਸਰੀਰ ਵਿਚ ਬੇਅੰਤ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਹਰ ਵੇਲੇ ਮੌਜੂਦ ਹੈ।


ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥  

गुरमुखि गावै सदा गुण साचे मिलि प्रीतम सुखु पाइदा ॥३॥  

Gurmukẖ gāvai saḏā guṇ sācẖe mil parīṯam sukẖ pā▫iḏā. ||3||  

The Gurmukh sings the Glorious Praises of the True Lord forever; meeting his Beloved, he finds peace. ||3||  

ਗੁਣ ਸਾਚੇ = ਸਦਾ-ਥਿਰ ਪ੍ਰਭੂ ਦੇ ਗੁਣ। ਮਿਲਿ ਪ੍ਰੀਤਮ = ਪ੍ਰੀਤਮ ਨੂੰ ਮਿਲ ਕੇ ॥੩॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ ਸਰੀਰ ਦੀ ਰਾਹੀਂ) ਸਦਾ-ਥਿਰ ਪਰਮਾਤਮਾ ਦੇ ਗੁਣ ਸਦਾ ਗਾਂਦਾ ਹੈ, ਉਹ ਪ੍ਰੀਤਮ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦਾ ਹੈ ॥੩॥


ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ  

काइआ हरि मंदरु हरि आपि सवारे ॥  

Kā▫i▫ā har manḏar har āp savāre.  

The body is the temple of the Lord; the Lord Himself embellishes it.  

ਹਰਿ ਮੰਦਰੁ = ਹਰੀ ਦਾ ਮੰਦਰ, ਹਰੀ ਦਾ ਘਰ। ਸਵਾਰੇ = ਸੋਹਣਾ ਬਣਾਂਦਾ ਹੈ।
ਇਹ ਮਨੁੱਖਾ ਸਰੀਰ ਪਰਮਾਤਮਾ ਦਾ (ਪਵਿੱਤਰ) ਘਰ ਹੈ, ਪਰਮਾਤਮਾ ਇਸ ਨੂੰ ਆਪ ਹੀ ਸੋਹਣਾ ਬਣਾਂਦਾ ਹੈ,


ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ  

तिसु विचि हरि जीउ वसै मुरारे ॥  

Ŧis vicẖ har jī▫o vasai murāre.  

The Dear Lord dwells within it.  

ਮੁਰਾਰੇ = {ਮੁਰ-ਅਰਿ। ਮੁਰ ਦੈਂਤ ਦਾ ਵੈਰੀ} ਪਰਮਾਤਮਾ।
ਇਸ ਵਿਚ ਵਿਚਾਰ-ਦੈਂਤਾਂ ਦੇ ਮਾਰਨ ਵਾਲਾ ਪ੍ਰਭੂ ਆਪ ਵੱਸਦਾ ਹੈ।


ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥੪॥  

गुर कै सबदि वणजनि वापारी नदरी आपि मिलाइदा ॥४॥  

Gur kai sabaḏ vaṇjan vāpārī naḏrī āp milā▫iḏā. ||4||  

Through the Word of the Guru's Shabad, the merchants trade, and in His Grace, the Lord merges them with Himself. ||4||  

ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਵਣਜਨਿ = ਵਣਜ ਕਰਦੇ ਹਨ, ਵਿਹਾਝਦੇ ਹਨ। ਨਦਰੀ = ਮਿਹਰ ਦੀ ਨਿਗਾਹ ਨਾਲ ॥੪॥
ਜਿਹੜੇ ਜੀਵ-ਵਣਜਾਰੇ (ਇਸ ਸਰੀਰ ਵਿਚ) ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦਾ ਵਣਜ ਕਰਦੇ ਹਨ, ਪ੍ਰਭੂ ਮਿਹਰ ਦੀ ਨਿਗਾਹ ਨਾਲ ਉਹਨਾਂ ਨੂੰ (ਆਪਣੇ ਨਾਲ) ਮਿਲਾ ਲੈਂਦਾ ਹੈ ॥੪॥


ਸੋ ਸੂਚਾ ਜਿ ਕਰੋਧੁ ਨਿਵਾਰੇ  

सो सूचा जि करोधु निवारे ॥  

So sūcẖā jė karoḏẖ nivāre.  

He alone is pure, who eradicates anger.  

ਸੂਚਾ = ਸੁੱਚਾ, ਸੁੱਚੇ ਹਿਰਦੇ ਵਾਲਾ। ਜਿ = ਜਿਹੜਾ ਮਨੁੱਖ। ਨਿਵਾਰੇ = ਦੂਰ ਕਰਦਾ ਹੈ।
ਜਿਹੜਾ ਮਨੁੱਖ (ਆਪਣੇ ਅੰਦਰੋਂ) ਕ੍ਰੋਧ ਦੂਰ ਕਰ ਲੈਂਦਾ ਹੈ, ਉਹ ਪਵਿੱਤਰ ਹਿਰਦੇ ਵਾਲਾ ਬਣ ਜਾਂਦਾ ਹੈ।


ਸਬਦੇ ਬੂਝੈ ਆਪੁ ਸਵਾਰੇ  

सबदे बूझै आपु सवारे ॥  

Sabḏe būjẖai āp savāre.  

He realizes the Shabad, and reforms himself.  

ਸਬਦੇ = ਸਬਦਿ, ਗੁਰੂ ਦੇ ਸ਼ਬਦ ਦੀ ਰਾਹੀਂ। ਬੂਝੈ = (ਆਤਮਕ ਜੀਵਨ ਨੂੰ) ਸਮਝਦਾ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ, ਤੇ, ਆਪਣੇ ਜੀਵਨ ਨੂੰ ਸੰਵਾਰ ਲੈਂਦਾ ਹੈ।


ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥  

आपे करे कराए करता आपे मंनि वसाइदा ॥५॥  

Āpe kare karā▫e karṯā āpe man vasā▫iḏā. ||5||  

The Creator Himself acts, and inspires all to act; He Himself abides in the mind. ||5||  

ਆਪੇ = ਆਪ ਹੀ। ਮੰਨਿ = ਮਨਿ, ਮਨ ਵਿਚ ॥੫॥
(ਪਰ, ਇਹ ਉਸ ਦੀ ਆਪਣੀ ਹੀ ਮਿਹਰ ਹੈ) ਪ੍ਰਭੂ ਆਪ ਹੀ (ਜੀਵ ਦੇ ਅੰਦਰ ਬੈਠਾ ਇਹ ਉੱਦਮ) ਕਰਦਾ ਹੈ, (ਜੀਵ ਪਾਸੋਂ) ਕਰਤਾਰ ਆਪ ਹੀ (ਇਹ ਕੰਮ) ਕਰਾਂਦਾ ਹੈ, ਆਪ ਹੀ (ਉਸ ਦੇ) ਮਨ ਵਿਚ (ਆਪਣਾ ਨਾਮ) ਵਸਾਂਦਾ ਹੈ ॥੫॥


ਨਿਰਮਲ ਭਗਤਿ ਹੈ ਨਿਰਾਲੀ  

निरमल भगति है निराली ॥  

Nirmal bẖagaṯ hai nirālī.  

Pure and unique is devotional worship.  

ਨਿਰਮਲ = (ਜੀਵਨ ਨੂੰ) ਪਵਿੱਤਰ ਕਰਨ ਵਾਲੀ। ਨਿਰਾਲੀ = ਅਨੋਖੀ (ਦਾਤਿ)।
ਪਰਮਾਤਮਾ ਦੀ ਭਗਤੀ (ਜੀਵਨ ਨੂੰ) ਪਵਿੱਤਰ ਕਰਨ ਵਾਲੀ (ਇਕ) ਅਨੋਖੀ (ਦਾਤਿ) ਹੈ।


ਮਨੁ ਤਨੁ ਧੋਵਹਿ ਸਬਦਿ ਵੀਚਾਰੀ  

मनु तनु धोवहि सबदि वीचारी ॥  

Man ṯan ḏẖovėh sabaḏ vīcẖārī.  

The mind and body are washed clean, contemplating the Shabad.  

ਧੋਵਹਿ = ਧੋਂਦੇ ਹਨ {ਬਹੁ-ਵਚਨ}। ਵੀਚਾਰੀ = ਵਿਚਾਰਵਾਨ, ਸੁੰਦਰ ਵਿਚਾਰ ਦੇ ਮਾਲਕ।
ਗੁਰੂ ਦੇ ਸ਼ਬਦ ਵਿਚ ਜੁੜ ਕੇ (ਭਗਤੀ ਦੇ ਅੰਮ੍ਰਿਤ ਨਾਲ ਜਿਹੜੇ ਮਨੁੱਖ ਆਪਣਾ) ਮਨ ਤਨ ਧੋਂਦੇ ਹਨ, ਉਹ ਸੁੰਦਰ ਵਿਚਾਰ ਦੇ ਮਾਲਕ ਬਣ ਜਾਂਦੇ ਹਨ।


        


© SriGranth.org, a Sri Guru Granth Sahib resource, all rights reserved.
See Acknowledgements & Credits