Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕਾਮਿ ਕਰੋਧਿ ਮੋਹੀਐ ਬਿਨਸੈ ਲੋਭੁ ਸੁਆਨੁ  

Kaam karoḋʰ na mohee▫æ binsæ lobʰ su▫aan.  

Sexual desire and anger shall not seduce you, and the dog of greed shall depart.  

ਕਾਮਿ = ਕਾਮ ਵਿਚ। ਕਰੋਧਿ = ਕ੍ਰੋਧ ਵਿਚ। ਮੋਹੀਐ = ਠੱਗੇ ਜਾਈਦਾ। ਸੁਆਨੁ = ਕੁੱਤਾ।
(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ)।


ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ  

Sachæ maarag chalḋi▫aa usṫaṫ karé jahaan.  

Those who walk on the Path of Truth shall be praised throughout the world.  

ਮਾਰਗਿ = ਰਸਤੇ ਉੱਤੇ। ਉਸਤਤਿ = ਸੋਭਾ।
ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ।


ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ  

Atʰsatʰ ṫiraṫʰ sagal punn jee▫a ḋa▫i▫aa parvaan.  

Be kind to all beings-this is more meritorious than bathing at the sixty-eight sacred shrines of pilgrimage and the giving of charity.  

ਅਠਸਠਿ = ਅਠਾਹਠ। ਪਰਵਾਨੁ = ਮੰਨਿਆ-ਪ੍ਰਮੰਨਿਆ (ਧਾਰਮਿਕ ਕੰਮ)।
ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ)।


ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ  

Jis no ḋévæ ḋa▫i▫aa kar so▫ee purakʰ sujaan.  

That person, upon whom the Lord bestows His Mercy, is a wise person.  

ਕਰਿ = ਕਰ ਕੇ। ਸੁਜਾਨੁ = ਸਿਆਣਾ।
ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।


ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ  

Jinaa mili▫aa parabʰ aapṇaa Naanak ṫin kurbaan.  

Nanak is a sacrifice to those who have merged with God.  

xxx
ਹੇ ਨਾਨਕ! ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ।


ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥  

Maagʰ suché sé kaaⁿdʰee▫ah jin pooraa gur miharvaan. ||12||  

In Maagh, they alone are known as true, unto whom the Perfect Guru is Merciful. ||12||  

ਕਾਂਢੀਅਹਿ = ਆਖੇ ਜਾਂਦੇ ਹਨ ॥੧੨॥
ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤ ਦੇਂਦਾ ਹੈ) ॥੧੨॥


ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ  

Fulguṇ anand upaarjanaa har sajaṇ pargaté aa▫é.  

In the month of Phalgun, bliss comes to those, unto whom the Lord, the Friend, has been revealed.  

ਫਲਗੁਣਿ = ਫੱਗਣ (ਮਹੀਨੇ) ਵਿਚ। ਉਪਾਰਜਨਾ = ਉਪਜ, ਪ੍ਰਕਾਸ਼।
(ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ।


ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ  

Sanṫ sahaa▫ee raam ké kar kirpaa ḋee▫aa milaa▫é.  

The Saints, the Lord’s helpers, in their mercy, have united me with Him.  

ਰਾਮ ਕੇ ਸਹਾਈ = ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ।
ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ।


ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ  

Séj suhaavee sarab sukʰ huṇ ḋukʰaa naahee jaa▫é.  

My bed is beautiful, and I have all the comforts. I feel no sadness at all.  

ਸੇਜ = ਹਿਰਦਾ। ਜਾਇ = ਥਾਂ।
ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ।


ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ  

Ichʰ punee vadbʰaagṇee var paa▫i▫aa har raa▫é.  

My desires have been fulfilled-by great good fortune, I have obtained the Sovereign Lord as my Husband.  

ਵਰੁ = ਖਸਮ-ਪ੍ਰਭੂ। ਗਾਵਹੀ = ਗਾਵਹਿ, ਗਾਂਦੀਆਂ ਹਨ।
ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ।


ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ  

Mil sahee▫aa mangal gaavhee geeṫ govinḋ alaa▫é.  

Join with me, my sisters, and sing the songs of rejoicing and the Hymns of the Lord of the Universe.  

ਮੰਗਲੁ = ਖ਼ੁਸ਼ੀ ਦਾ ਗੀਤ, ਆਤਮਕ ਆਨੰਦ ਪੈਦਾ ਕਰਨ ਵਾਲਾ ਗੀਤ, ਸਿਫ਼ਤ-ਸਾਲਾਹ ਦੀ ਬਾਣੀ। ਅਲਾਇ = ਉਚਾਰ ਕੇ, ਅਲਾਪ ਕੇ।
ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ।


ਹਰਿ ਜੇਹਾ ਅਵਰੁ ਦਿਸਈ ਕੋਈ ਦੂਜਾ ਲਵੈ ਲਾਇ  

Har jéhaa avar na ḋis▫ee ko▫ee ḋoojaa lavæ na laa▫é.  

There is no other like the Lord-there is no equal to Him.  

ਦਿਸਦੀ = ਦਿੱਸਦਾ। ਲਵੈ = ਨੇੜੇ। ਲਵੈ ਲਾਉਣੇ = ਨੇੜੇ ਤੇੜੇ, ਇਰਦ-ਗਿਰਦ। ਲਵੈ ਨ ਲਾਇ = ਲਵੈ ਲਾਉਣੇ ਨਹੀਂ, ਨੇੜੇ ਤੇੜੇ ਦਾ ਨਹੀਂ, ਬਰਾਬਰੀ ਕਰਨ ਜੋਗਾ ਨਹੀਂ।
ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ।


ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ  

Halaṫ palaṫ savaari▫on nihchal ḋiṫee▫an jaa▫é.  

He embellishes this world and the world hereafter, and He gives us our permanent home there.  

ਹਲਤੁ = {अत्र} ਇਹ ਲੋਕ। ਪਲਤੁ = {परत्र} ਪਰ ਲੋਕ। ਸਵਾਰਿਓਨੁ = ਉਸ (ਪ੍ਰਭੂ) ਨੇ ਸਵਾਰ ਦਿੱਤਾ। ਦਿਤੀਅਨੁ = ਉਸ (ਪ੍ਰਭੂ) ਨੇ ਦਿੱਤੀ। ਜਾਇ = ਥਾਂ।
ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ।


ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਜਨਮੈ ਧਾਇ  

Sansaar saagar ṫé rakʰi▫an bahuṛ na janmæ ḋʰaa▫é.  

He rescues us from the world-ocean; never again do we have to run the cycle of reincarnation.  

ਤੇ = ਤੋਂ। ਰਖਿਅਨੁ = ਉਸ (ਹਰੀ) ਨੇ ਰੱਖ ਲਏ। ਧਾਇ = ਧਾਈ, ਭਟਕਣਾ।
ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ।


ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ  

Jihvaa ék anék guṇ ṫaré Naanak charṇee paa▫é.  

I have only one tongue, but Your Glorious Virtues are beyond counting. Nanak is saved, falling at Your Feet.  

ਪਾਇ = ਪੈ ਕੇ।
ਹੇ ਨਾਨਕ! ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।


ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਤਮਾਇ ॥੧੩॥  

Fulguṇ niṫ salaahee▫æ jis no ṫil na ṫamaa▫é. ||13||  

In Phalgun, praise Him continually; He has not even an iota of greed. ||13||  

ਤਿਲੁ = ਰਤਾ ਭੀ। ਤਮਾਇ = ਤਮ੍ਹਾ, ਲਾਲਚ ॥੧੩॥
ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ॥੧੩॥


ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ  

Jin jin naam ḋʰi▫aa▫i▫aa ṫin ké kaaj saré.  

Those who meditate on the Naam, the Name of the Lord-their affairs are all resolved.  

ਜਿਨਿ = ਜਿਸ (ਮਨੁੱਖ) ਨੇ। ਸਰੇ = ਨੇਪਰੇ ਚੜ੍ਹ ਜਾਂਦੇ ਹਨ।
ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ।


ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ  

Har gur pooraa aaraaḋʰi▫aa ḋargėh sach kʰaré.  

Those who meditate on the Perfect Guru, the Lord-Incarnate-they are judged true in the Court of the Lord.  

ਦਰਗਹ ਸਚਿ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ। ਖਰੇ = ਸੁਰਖ਼ਰੂ।
ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ।


ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ  

Sarab sukʰaa niḋʰ charaṇ har bʰa▫ojal bikʰam ṫaré.  

The Lord’s Feet are the Treasure of all peace and comfort for them; they cross over the terrifying and treacherous world-ocean.  

ਨਿਧਿ = ਖ਼ਜ਼ਾਨਾ। ਭਉਜਲੁ = ਸੰਸਾਰ-ਸਮੁੰਦਰ। ਬਿਖਮੁ = ਔਖਾ।
ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ।


ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ  

Parém bʰagaṫ ṫin paa▫ee▫aa bikʰi▫aa naahi jaré.  

They obtain love and devotion, and they do not burn in corruption.  

ਤਿਨ = ਉਹਨਾਂ (ਬੰਦਿਆਂ) ਨੇ। ਬਿਖਿਆ = ਮਾਇਆ। ਜਰੇ = ਸੜਦੇ।
ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ।


ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ  

Kooṛ ga▫é ḋubiḋʰaa nasee pooran sach bʰaré.  

Falsehood has vanished, duality has been erased, and they are totally overflowing with Truth.  

ਕੂੜ = ਵਿਅਰਥ ਝੂਠੇ ਲਾਲਚ। ਦੁਬਿਧਾ = ਦੁਚਿੱਤਾ-ਪਨ, ਮਨ ਦੀ ਭਟਕਣਾ। ਸਚਿ = ਸੱਚੇ ਪ੍ਰਭੂ ਵਿਚ। ਭਰੇ = ਟਿਕੇ ਰਹਿੰਦੇ ਹਨ।
ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ।


ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ  

Paarbarahm parabʰ sévḋé man anḋar ék ḋʰaré.  

They serve the Supreme Lord God, and enshrine the One Lord within their minds.  

ਧਰੇ = ਧਰਿ, ਧਰ ਕੇ।
ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ।


ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ  

Maah ḋivas mooraṫ bʰalé jis ka▫o naḋar karé.  

The months, the days, and the moments are auspicious, for those upon whom the Lord casts His Glance of Grace.  

ਮਾਹ = ਮਹੀਨੇ। ਦਿਵਸ = ਦਿਹਾੜੇ। ਮੂਰਤ = ਮੁਹੂਰਤ। ਜਿਨ ਕਉ = ਜਿਨ੍ਹਾਂ ਉੱਤੇ।
ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ)।


ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥  

Naanak mangæ ḋaras ḋaan kirpaa karahu haré. ||14||1||  

Nanak begs for the blessing of Your Vision, O Lord. Please, shower Your Mercy upon me! ||14||1||  

ਹਰੇ = ਹੇ ਹਰੀ ॥੧੪॥
ਹੇ ਹਰੀ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤ ਮੰਗਦਾ ਹਾਂ ॥੧੪॥


ਮਾਝ ਮਹਲਾ ਦਿਨ ਰੈਣਿ  

Maajʰ mėhlaa 5 ḋin ræiaṇ  

Maajh, Fifth Mehl: Day And Night:  

xxx
ਰਾਗ ਮਾਝ ਵਿੱਚ ਗੁਰੂ ਅਰਜਨਦੇਵ ਜੀ ਦੀ ‘ਦਿਨ-ਰੈਣ’ (ਦਿਨ-ਰਾਤ) ਬਾਣੀ।


ਸਤਿਗੁਰ ਪ੍ਰਸਾਦਿ  

Ik▫oaⁿkaar saṫgur parsaaḋ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ  

Sévee saṫgur aapṇaa har simree ḋin sabʰ ræṇ.  

I serve my True Guru, and meditate on Him all day and night.  

ਰੈਣਿ = {रजनि, रअणि} ਰਾਤ। ਸੇਵੀ = ਸੇਵੀਂ, ਮੈਂ ਸੇਵਾਂ। ਸਿਮਰੀ = ਸਿਮਰੀਂ, ਮੈਂ ਸਿਮਰਾਂ। ਸਭਿ = ਸਾਰੇ।
(ਹੇ ਭੈਣ! ਪ੍ਰਭੂ ਮਿਹਰ ਕਰੇ) ਮੈਂ ਆਪਣੇ ਗੁਰੂ ਦੀ ਸਰਨ ਪਵਾਂ, ਤੇ ਮੈਂ ਆਪਣੀ ਜ਼ਿੰਦਗੀ ਦੇ ਸਾਰੇ ਦਿਨ ਤੇ ਸਾਰੀਆਂ ਰਾਤਾਂ ਪਰਮਾਤਮਾ ਦਾ ਸਿਮਰਨ ਕਰਦੀ ਰਹਾਂ।


ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ  

Aap ṫi▫aag sarṇee pavaaⁿ mukʰ bolee mitʰ▫ṛé væṇ.  

Renouncing selfishness and conceit, I seek His Sanctuary, and speak sweet words to Him.  

ਆਪੁ = ਆਪਾ-ਭਾਵ। ਮੁਖਿ = ਮੂੰਹ ਨਾਲ। ਬੋਲੀ = ਬੋਲੀਂ, ਮੈਂ ਬੋਲਾਂ। ਵੈਣ = {वचन, वअण} ਬੋਲ।
ਆਪਾ-ਭਾਵ ਤਿਆਗ ਕੇ (ਹਉਮੈ ਅਹੰਕਾਰ ਛੱਡ ਕੇ) ਮੈਂ ਗੁਰੂ ਦੀ ਸਰਨ ਪਵਾਂ ਤੇ ਮੂੰਹ ਨਾਲ (ਉਸ ਅੱਗੇ ਇਹ) ਮਿੱਠੇ ਬੋਲ ਬੋਲਾਂ,


ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ  

Janam janam kaa vichʰuṛi▫aa har mélhu sajaṇ sæṇ.  

Through countless lifetimes and incarnations, I was separated from Him. O Lord, you are my Friend and Companion-please unite me with Yourself.  

ਜਨਮ ਜਨਮ ਕਾ = ਕਈ ਜਨਮਾਂ ਦਾ। ਸੈਣ = ਸੱਜਣ।
(ਕਿ ਹੇ ਸਤਿਗੁਰੂ!) ਮੈਨੂੰ ਸੱਜਣ ਪ੍ਰਭੂ ਮਿਲਾ ਦੇਹ, ਮੇਰਾ ਮਨ ਕਈ ਜਨਮਾਂ ਦਾ ਉਸ ਤੋਂ ਵਿੱਛੁੜਿਆ ਹੋਇਆ ਹੈ।


ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਵਸਨਿ ਭੈਣ  

Jo jee▫a har ṫé vichʰuṛé sé sukʰ na vasan bʰæṇ.  

Those who are separated from the Lord do not dwell in peace, O sister.  

ਜੀਅ = {ਲਫ਼ਜ਼ ‘ਜੀਉ’ ਤੋਂ ਬਹੁ-ਵਚਨ}। ਜੋ ਜੀਅ = ਜੇਹੜੇ ਜੀਵ। ਸੁਖਿ = ਸੁਖ ਨਾਲ। ਭੈਣ = ਹੇ ਭੈਣ! {“ਡਣੁਹ}। ਚੈਨੁ = ਸ਼ਾਂਤੀ।
ਹੇ ਭੈਣ! ਜੇਹੜੇ ਜੀਵ ਪਰਮਾਤਮਾ ਤੋਂ ਵਿੱਛੁੜੇ ਰਹਿੰਦੇ ਹਨ ਉਹ ਸੁਖ ਨਾਲ ਨਹੀਂ ਵੱਸ ਸਕਦੇ।


ਹਰਿ ਪਿਰ ਬਿਨੁ ਚੈਨੁ ਪਾਈਐ ਖੋਜਿ ਡਿਠੇ ਸਭਿ ਗੈਣ  

Har pir bin chæn na paa▫ee▫æ kʰoj ditʰé sabʰ gæṇ.  

Without their Husband Lord, they find no comfort. I have searched and seen all realms.  

ਗੈਣ = {ਣਣੁ} ਆਕਾਸ਼।
ਮੈਂ ਸਾਰੇ (ਧਰਤੀ) ਆਕਾਸ਼ ਖੋਜ ਕੇ ਵੇਖ ਲਿਆ ਹੈ ਕਿ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਆਤਮਕ ਸੁਖ ਨਹੀਂ ਮਿਲ ਸਕਦਾ।


ਆਪ ਕਮਾਣੈ ਵਿਛੁੜੀ ਦੋਸੁ ਕਾਹੂ ਦੇਣ  

Aap kamaaṇæ vichʰuṛee ḋos na kaahoo ḋéṇ.  

My own evil actions have kept me separate from Him; why should I accuse anyone else?  

ਆਪ ਕਮਾਣੈ = ਆਪਣੇ ਕੀਤੇ ਕਰਮਾਂ ਅਨੁਸਾਰ। ਕਾਹੂ = ਕਿਸੇ (ਹੋਰ) ਨੂੰ।
(ਹੇ ਭੈਣ!) ਮੈਂ ਆਪਣੇ ਕੀਤੇ ਕਰਮਾਂ ਅਨੁਸਾਰ (ਪ੍ਰਭੂ-ਪਤੀ ਤੋਂ) ਵਿੱਛੁੜੀ ਹੋਈ ਹਾਂ (ਇਸ ਬਾਰੇ) ਮੈਂ ਕਿਸੇ ਹੋਰ ਨੂੰ ਦੋਸ਼ ਨਹੀਂ ਦੇ ਸਕਦੀ।


ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ  

Kar kirpaa parabʰ raakʰ lého hor naahee karaṇ karéṇ.  

Bestow Your Mercy, God, and save me! No one else can bestow Your Mercy.  

ਪ੍ਰਭ = ਹੇ ਪ੍ਰਭੂ! ਕਰਣ ਕਰੇਣ = ਕਰਨ ਕਰਾਵਨ ਜੋਗਾ।
ਹੇ ਪ੍ਰਭੂ! ਮਿਹਰ ਕਰ, ਮੇਰੀ ਰੱਖਿਆ ਕਰ, ਤੈਥੋਂ ਬਿਨਾ ਹੋਰ ਕੋਈ ਕੁਝ ਕਰਨ ਕਰਾਵਨ ਦੀ ਸਮਰੱਥਾ ਨਹੀਂ ਰੱਖਦਾ।


ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ  

Har ṫuḋʰ viṇ kʰaakoo roolṇaa kahee▫æ kiṫʰæ væṇ.  

Without You, Lord, we roll around in the dust. Unto whom should we utter our cries of distress?  

ਹਰਿ = ਹੇ ਹਰੀ! ਖਾਕੂ = ਖ਼ਾਕ ਵਿਚ {ਲਫ਼ਜ਼ ‘ਖਾਕੁ’ ਤੋਂ ‘ਖਾਕੂ’}। ਕਹੀਐ = (ਅਸੀਂ ਜੀਵ) ਆਖੀਏ। ਵੈਣ = ਬਚਨ, ਤਰਲੇ, ਬੇਨਤੀਆਂ।
ਹੇ ਹਰੀ! ਤੇਰੇ ਮਿਲਾਪ ਤੋਂ ਬਿਨਾ ਮਿੱਟੀ ਵਿਚ ਰੁਲ ਜਾਈਦਾ ਹੈ। (ਇਸ ਦੁੱਖ ਦੇ) ਕੀਰਨੇ ਹੋਰ ਕਿਸ ਨੂੰ ਦੱਸੀਏ?


ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥  

Naanak kee bananṫee▫aa har surjan ḋékʰaa næṇ. ||1||  

This is Nanak’s prayer: “May my eyes behold the Lord, the Angelic Being.” ||1||  

ਸੁਰਜਨੁ = ਉੱਤਮ ਪੁਰਖ। ਦੇਖਾ = ਦੇਖਾਂ, ਮੈਂ ਵੇਖਾਂ ॥੧॥
(ਹੇ ਭੈਣ!) ਨਾਨਕ ਦੀ ਇਹ ਬੇਨਤੀ ਹੈ ਕਿ ਮੈਂ ਕਿਸੇ ਤਰ੍ਹਾਂ ਆਪਣੀ ਅੱਖੀਂ ਉਸ ਉੱਤਮ ਪੁਰਖ ਪਰਮਾਤਮਾ ਦਾ ਦਰਸਨ ਕਰਾਂ ॥੧॥


ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ  

Jee▫a kee birṫʰaa so suṇé har sammriṫʰ purakʰ apaar.  

The Lord hears the anguish of the soul; He is the All-powerful and Infinite Primal Being.  

ਜੀਅ ਕੀ = ਜਿੰਦ ਦੀ। ਬਿਰਥਾ = {व्यथा} ਪੀੜਾ। ਸੰਮ੍ਰਿਥ = {समर्थ} ਹਰੇਕ ਕਿਸਮ ਦੀ ਤਾਕਤ ਰੱਖਣ ਵਾਲਾ। ਪੁਰਖੁ = ਸਭ ਵਿਚ ਵਿਆਪਕ।
ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ, ਸਭ ਵਿਚ ਵਿਆਪਕ ਹੈ ਤੇ ਬੇਅੰਤ ਹੈ, ਉਹੀ ਜਿੰਦ ਦਾ ਦੁਖ-ਦਰਦ ਸੁਣਦਾ ਹੈ।


ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ  

Maraṇ jeevaṇ aaraaḋʰaṇaa sabʰnaa kaa aaḋʰaar.  

In death and in life, worship and adore the Lord, the Support of all.  

ਮਰਣਿ ਜੀਵਣਿ = ਸਾਰੀ ਉਮਰ। ਆਧਾਰੁ = ਆਸਰਾ।
ਸਾਰੀ ਹੀ ਉਮਰ ਉਸਦਾ ਆਰਾਧਨ ਕਰਨਾ ਚਾਹੀਦਾ ਹੈ, ਉਹ ਸਭ ਜੀਵਾਂ ਦਾ ਆਸਰਾ-ਪਰਨਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits