Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਐਸੇ ਮਰਨੇ ਜੋ ਮਰੈ ਬਹੁਰਿ ਮਰਨਾ ਹੋਇ ॥੨੯॥  

Let those who die, die such a death, that they shall never have to die again. ||29||  

ਬਹੁਰਿ = ਮੁੜ ਮੁੜ। ਬਹੁਰਿ ਨ ਮਰਨਾ ਹੋਇ = ਉਸ ਨੂੰ ਮੁੜ ਮੁੜ ਮੌਤ ਦਾ ਸਹਿਮ ਨਹੀਂ ਹੁੰਦਾ ॥੨੯॥
(ਸਾਧ ਸੰਗਤ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ) ਜੋ ਮਨੁੱਖ ਜਿਊਂਦਾ ਹੀ ਮਰਦਾ ਹੈ ('ਦੁਨੀਆ' ਵਲੋਂ ਮੋਹ ਤੋੜਦਾ ਹੈ) ਉਸ ਨੂੰ ਫਿਰ ਇਹ ਸਹਿਮ ਨਹੀਂ ਰਹਿੰਦਾ ॥੨੯॥


ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਬਾਰੈ ਬਾਰ  

Kabeer, it is so difficult to obtain this human body; it does not just come over and over again.  

ਮਾਨਸ = ਮਨੁੱਖ ਦਾ। ਬਾਰੈ ਬਾਰ = ਬਾਰ ਬਾਰ, ਮੁੜ ਮੁੜ।
ਹੇ ਕਬੀਰ! ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, (ਤੇ, ਜੇ ਪ੍ਰਭੂ ਦਾ ਨਾਮ ਵਿਸਾਰ ਕੇ ਨਿਰਾ 'ਦੁਨੀਆ' ਵਿਚ ਲੱਗ ਕੇ ਇੱਕ ਵਾਰੀ ਹੱਥੋਂ ਗਿਆ) ਤਾਂ ਮੁੜ ਮੁੜ ਨਹੀਂ ਮਿਲਦਾ;


ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਲਾਗਹਿ ਡਾਰ ॥੩੦॥  

It is like the ripe fruit on the tree; when it falls to the ground, it cannot be re-attached to the branch. ||30||  

ਬਨ = ਜੰਗਲ। ਪਾਕੇ = ਪੱਕੇ ਹੋਏ। ਭੁਇ = ਜ਼ਮੀਨ ਉਤੇ। ਗਿਰਹਿ = ਡਿੱਗ ਪੈਂਦੇ ਹਨ। ਡਾਰ = ਡਾਲੀ ॥੩੦॥
ਜਿਵੇਂ ਜੰਗਲ ਦੇ ਰੁੱਖਾਂ ਦੇ ਪੱਕੇ ਹੋਏ ਫਲ (ਜਦੋਂ) ਜ਼ਮੀਨ ਉਤੇ ਡਿੱਗ ਪੈਂਦੇ ਹਨ ਤਾਂ ਮੁੜ ਡਾਲੀ ਨਾਲ ਨਹੀਂ ਲੱਗਦੇ ॥੩੦॥


ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ  

Kabeer, you are Kabeer; your name means great.  

ਤੁਹੀ ਤੂ = ਤੂੰ ਹੀ ਤੂੰ, ਸਿਰਫ਼ ਤੂੰ। ਕਬੀਰੁ = ਸਭ ਤੋਂ ਵੱਡਾ।
(ਇਸ ਮਨੁੱਖਾ ਜਨਮ ਦਾ ਅਸਲ ਮਨੋਰਥ 'ਪਰਮਾਤਮਾ ਦੇ ਨਾਮ ਦੀ ਪ੍ਰਾਪਤੀ' ਹੈ, ਇਸ ਦੀ ਖ਼ਾਤਰ ਇਹ ਜ਼ਰੂਰੀ ਹੈ ਕਿ ਪਰਮਾਤਮਾ ਦਾ ਸਿਮਰਨ ਕੀਤਾ ਜਾਏ, ਪ੍ਰਭੂ ਦੇ ਗੁਣ ਜਾਏ ਜਾਣ; ਸੋ) ਹੇ ਕਬੀਰ! (ਸਦਾ ਇਉਂ ਆਖ-ਹੇ ਪ੍ਰਭੂ!) ਤੂੰ ਹੀ ਸਭ ਤੋਂ ਵੱਡਾ ਹੈਂ, ਤੇਰਾ ਹੀ ਨਾਮ ਸਭ ਤੋਂ ਵੱਡਾ ਹੈ।


ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥  

O Lord, You are Kabeer. The Jewel of the Lord is obtained, when the mortal first gives up his body. ||31||  

ਤਜਹਿ = ਜੇ(ਹੇ ਕਬੀਰ!) ਤੂੰ ਛੱਡ ਦੇਵੇਂ। ਸਰੀਰੁ = ਸਰੀਰ ਦਾ ਮੋਹ, ਮੌਤ ਦਾ ਸਹਿਮ, ਦੇਹ-ਅੱਧਿਆਸ ॥੩੧॥
(ਪਰ ਇਸ ਸਿਫ਼ਤ-ਸਾਲਾਹ ਦੇ ਨਾਲ ਨਾਲ ਹੇ ਕਬੀਰ!) ਜੇ ਤੂੰ ਪਹਿਲਾਂ ਆਪਣੇ ਸਰੀਰ ਦਾ ਮੋਹ ਭੀ ਤਿਆਗੇਂ, ਤਦੋਂ ਹੀ ਪਰਮਾਤਮਾ ਦਾ ਨਾਮ-ਰੂਪ ਰਤਨ ਮਿਲਦਾ ਹੈ ॥੩੧॥


ਕਬੀਰ ਝੰਖੁ ਝੰਖੀਐ ਤੁਮਰੋ ਕਹਿਓ ਹੋਇ  

Kabeer, do not struggle in stubborn pride; nothing happens just because you say so.  

ਝੰਖੁ = ਬੁੜ-ਬੁੜ, ਗਿਲੇ-ਗੁਜ਼ਾਰੀ। ਨ ਹੋਇ = ਨਹੀਂ ਹੋ ਸਕਦਾ।
ਹੇ ਕਬੀਰ! ('ਸਰੀਰ ਤਜਣ' ਦਾ ਭਾਵ ਇਹ ਹੈ ਕਿ 'ਦੁਨੀਆ' ਦੀ ਖ਼ਾਤਰ) ਗਿਲੇ-ਗੁਜ਼ਾਰੀ ਨਾਹ ਕਰਦੇ ਰਹੀਏ, ('ਦੁਨੀਆ' ਦੇ ਲਾਲਚ ਵਿਚ ਫਸਿਆ ਹੋਇਆ) ਜੋ ਕੁਝ ਤੂੰ ਆਖਦਾ ਹੈਂ ਉਹੀ ਨਹੀਂ ਹੋ ਸਕਦਾ,


ਕਰਮ ਕਰੀਮ ਜੁ ਕਰਿ ਰਹੇ ਮੇਟਿ ਸਾਕੈ ਕੋਇ ॥੩੨॥  

No one can erase the actions of the Merciful Lord. ||32||  

ਕਰਮ = ਬਖ਼ਸ਼ਸ਼। ਕਰੀਮ = ਬਖ਼ਸ਼ਸ਼ ਕਰਨ ਵਾਲੇ ਪ੍ਰਭੂ ਜੀ। ਮੇਟਿ ਨ ਸਾਕੈ = ਘਟਾ-ਵਧਾ ਨਹੀਂ ਸਕਦਾ ॥੩੨॥
(ਸਿਫ਼ਤ-ਸਾਲਾਹ ਕਰਨ ਦੇ ਨਾਲ ਨਾਲ ਇਹ ਭੀ ਯਕੀਨ ਰੱਖ ਕਿ) ਬਖ਼ਸ਼ਸ਼ ਕਰਨ ਵਾਲੇ ਪ੍ਰਭੂ ਜੀ ਜੋ ਬਖ਼ਸ਼ਸ਼ਾਂ (ਜੀਵਾਂ ਉਤੇ) ਕਰਦੇ ਹਨ ਉਹਨਾਂ ਨੂੰ ਕੋਈ (ਹੋਰ ਜੀਵ) ਵਧਾ-ਘਟਾ ਨਹੀਂ ਸਕਦਾ ॥੩੨॥


ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਕੋਇ  

Kabeer, no one who is false can withstand the Touchstone of the Lord.  

ਕਸ਼ = (Skt. कष् to test, rub on a touch = stone) ਪਰਖਣਾ, ਪੱਥਰੀ ਉਤੇ ਰਗੜਨਾ ਜਿਵੇਂ ਸੋਨਾ ਪਰਖਣ ਲਈ ਘਸਾਈਦਾ ਹੈ। ਵਟੀ = (Skt. वट:) ਗੀਟੀ, ਗੀਟਾ। ਕਸ ਵਟੀ = ਉਹ ਗੀਟਾ ਜਿਸ ਉੱਤੇ ਸੋਨਾ ਰਗੜ ਕੇ ਪਰਖੀਦਾ ਹੈ ਕਿ ਖਰਾ ਹੈ ਜਾਂ ਖੋਟਾ। ਕਸਉਟੀ = ਕਸ-ਵੱਟੀ। ਕਸਉਟੀ ਰਾਮ ਕੀ = ਉਹ ਕਸੌਟੀ ਜਿਸ ਦੀ ਰਾਹੀਂ ਮਨੁੱਖ ਦੀ ਪ੍ਰਭੂ ਨਾਲ ਸੱਚੀ ਪ੍ਰੀਤ ਪਰਖੀ ਜਾ ਸਕੇ। ਝੂਠਾ = ਝੂਠ ਨਾਲ ਪਿਆਰ ਕਰਨ ਵਾਲਾ, ਨਿਰੀ 'ਦੁਨੀਆ' ਨਾਲ ਮੋਹ ਕਰਨ ਵਾਲਾ, 'ਦੀਨ' ਨੂੰ 'ਦੁਨੀ' ਦੀ ਖ਼ਾਤਰ ਗਵਾਉਣ ਵਾਲਾ। ਸਹੈ = ਸਹਾਰਦਾ ਹੈ, ਪੂਰਾ ਉਤਰਦਾ ਹੈ, ਖਰਾ ਸਾਬਤ ਹੁੰਦਾ ਹੈ। ਮਰਿ ਜੀਵਾ = ਮਰ ਕੇ ਜੀਵਿਆ ਹੋਇਆ, ਜੋ 'ਦੁਨੀਆ' ਵਲੋਂ ਮਰ ਕੇ 'ਦੀਨ' ਵਲ ਜੀਵਿਆ, ਜਿਸ ਨੇ ਦੇਹ-ਅਧਿਆਸ ਮੁਕਾ ਦਿੱਤਾ ਹੈ। ਨ ਟਿਕੈ = ਪਰਖ ਵਿਚ ਖਰਾ ਸਾਬਤ ਨਹੀਂ ਹੁੰਦਾ, ਪੂਰਾ ਨਹੀਂ ਉਤਰਦਾ।
ਹੇ ਕਬੀਰ! ਜੋ ਮਨੁੱਖ 'ਦੁਨੀਆ' ਨਾਲ ਮੋਹ ਕਰਨ ਵਾਲਾ ਹੈ ਉਹ ਉਸ ਕਸੌਟੀ ਉਤੇ ਖਰਾ ਸਾਬਤ ਨਹੀਂ ਹੁੰਦਾ ਜਿਸ ਦੀ ਰਾਹੀਂ ਮਨੁੱਖ ਦੀ ਪ੍ਰਭੂ ਨਾਲ ਸੱਚੀ ਪ੍ਰੀਤ ਪਰਖੀ ਜਾਂਦੀ ਹੈ।


ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥  

He alone can pass the test of the Lord's Touchstone, who remains dead while yet alive. ||33||  

xxx ॥੩੩॥
ਪ੍ਰਭੂ ਨਾਲ ਪ੍ਰੀਤ ਦੀ ਪਰਖ ਵਿਚ ਉਹੀ ਮਨੁੱਖ ਪੂਰਾ ਉਤਰਦਾ ਹੈ ਜੋ 'ਦੁਨੀਆ' ਦੇ ਮੋਹ ਵਲੋਂ ਮਰ ਕੇ 'ਦੀਨ' ਦੇ ਪਿਆਰ ਵਿਚ ਜੀਊ ਪਿਆ ਹੈ ॥੩੩॥


ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ  

Kabeer, some wear gaudy robes, and chew betel leaves and betel nuts.  

ਊਜਲ = ਉਜਲੇ, ਸਾਫ਼-ਸੁਥਰੇ, ਚਿੱਟੇ, ਵਧੀਆ। ਪਹਿਰਹਿ = ਪਹਿਨਦੇ ਹਨ। ਕਾਪਰੇ = ਕੱਪੜੇ। ਖਾਹਿ = ਖਾਂਦੇ ਹਨ। ਪਾਨ ਸੁਪਾਰੀ ਖਾਹਿ = ਬਾਂਕ-ਪਨ ਵਾਸਤੇ ਸੋਹਣੇ ਲੱਗਣ ਵਾਸਤੇ ਪਾਨ ਸੁਪਾਰੀ ਖਾਂਦੇ ਹਨ।
ਹੇ ਕਬੀਰ! (ਨਿਰੀ 'ਦੁਨੀਆ' ਦੇ ਵਪਾਰੀ ਬੰਦੇ ਆਪਣੇ ਆਪ ਦੀ ਸ਼ੂਕਾ-ਸ਼ਾਕੀ ਵਾਸਤੇ) ਵਧੀਆ ਕੱਪੜੇ ਪਾਂਦੇ ਹਨ ਤੇ ਪਾਨ ਸੁਪਾਰੀਆਂ ਖਾਂਦੇ ਹਨ;


ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥੩੪॥  

Without the Name of the One Lord, they are bound and gagged and taken to the City of Death. ||34||  

ਬਾਧੇ = ਬੱਝੇ ਹੋਏ, ਸਰੀਰ ਨੂੰ ਸਜਾਈ ਰੱਖਣ ਦੇ ਮੋਹ ਵਿਚ ਬੱਝੇ। ਜਮਪੁਰਿ = ਜਮ ਦੇ ਸ਼ਹਰ ਵਿਚ, ਜਮ ਕੇ ਵੱਸ ਵਿਚ, ਜਮ ਦੇ ਦਬਾਉ ਹੇਠ, ਮੌਤ ਦੇ ਸਹਿਮ ਵਿਚ। ਜਾਂਹਿ = ਜਾਂਦੇ ਹਨ, ਟਿਕੇ ਰਹਿੰਦੇ ਹਨ ॥੩੪॥
ਪਰ (ਸਰੀਰ ਨੂੰ ਸਜਾਈ ਰੱਖਣ ਦੇ ਮੋਹ ਨਾਲ) ਬੱਝੇ ਹੋਏ ਉਹ ਬੰਦੇ ਮੌਤ ਆਦਿਕ ਦੇ ਸਹਿਮ ਵਿਚ ਟਿਕੇ ਰਹਿੰਦੇ ਹਨ ਕਿਉਂਕਿ ਉਹ ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿੰਦੇ ਹਨ ('ਦੀਨ' ਵਿਸਾਰ ਕੇ 'ਦੁਨੀ' ਦਾ ਮੋਹ ਹਰ ਹਾਲਤ ਵਿਚ ਦੁਖਦਾਈ ਹੈ) ॥੩੪॥


ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ  

Kabeer, the boat is old, and it has thousands of holes.  

ਬੇੜਾ = ਜਹਾਜ਼। ਜਰਜਰਾ = ਬਹੁਤ ਪੁਰਾਣਾ, ਖੱਦਾ, ਭੁੱਗਾ। ਫੂਟੇ = ਫੁੱਟੇ ਹੋਏ ਹੋਣ, ਪਏ ਹੋਏ ਹੋਣ। ਛੇਂਕ ਹਜ਼ਾਰ = ਹਜ਼ਾਰਾਂ ਛੇਕ।
ਹੇ ਕਬੀਰ! ਜੇ ਇਕ ਬਹੁਤ ਹੀ ਪੁਰਾਣਾ ਜਹਾਜ਼ ਹੋਵੇ, ਜਿਸ ਵਿਚ ਹਜ਼ਾਰਾਂ ਹੀ ਛੇਕ ਫੁੱਟ ਪਏ ਹੋਣ,


ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥  

Those who are light get across, while those who carry the weight of their sins on their heads are drowned. ||35||  

ਹਰੂਏ ਹਰੂਏ = ਹੋਲੇ ਹੋਲੇ, ਹੌਲੇ ਭਾਰ, ਜਿਨ੍ਹਾਂ ਨੇ ਭਾਰ ਨਹੀਂ ਚੁੱਕਿਆ ਹੋਇਆ। ਤਿਰਿ ਗਏ = ਤਰ ਜਾਂਦੇ ਹਨ ॥੩੫॥
(ਉਹ ਆਖ਼ਰ ਸਮੁੰਦਰ ਵਿਚ ਡੁੱਬ ਹੀ ਜਾਂਦਾ ਹੈ, ਇਸ ਜਹਾਜ਼ ਦੇ ਮੁਸਾਫ਼ਿਰਾਂ ਵਿਚੋਂ) ਸਿਰਫ਼ ਉਹੀ ਬੰਦੇ ਤਰ ਕੇ ਪਾਰ ਲੰਘ ਜਾਂਦੇ ਹਨ ਜਿਨ੍ਹਾਂ ਨੇ ਕੋਈ ਭਾਰ ਨਹੀਂ ਚੁੱਕਿਆ ਹੁੰਦਾ; ਪਰ ਜਿੰਨ੍ਹਾਂ ਦੇ ਸਿਰਾਂ ਉਤੇ ਭਾਰ ਹੁੰਦਾ ਹੈ, ਉਹ (ਭਾਰ ਹੇਠ ਦੱਬ ਕੇ) ਡੁੱਬ ਜਾਂਦੇ ਹਨ ॥੩੫॥


ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ  

Kabeer, the bones burn like wood, and the hair burns like straw.  

xxx
('ਦੀਨ' ਨੂੰ ਵਿਸਾਰ ਕੇ ਨਿਰੀ 'ਦੁਨੀਆ' ਦੀ ਖ਼ਾਤਰ ਦੌੜ-ਭੱਜ ਕਰਦਿਆਂ ਮਨੁੱਖ ਆਪਣੇ ਸਰੀਰ ਦੇ ਮੋਹ ਵਿਚ ਇਤਨਾ ਫਸਦਾ ਹੈ ਕਿ ਹਰ ਵੇਲੇ ਮੌਤ ਤੋਂ ਸਹਿਮਿਆ ਰਹਿੰਦਾ ਹੈ। ਫਿਰ ਭੀ, ਇਹ ਸਰੀਰ ਸਦਾ ਕਾਇਮ ਨਹੀਂ ਰਹਿ ਸਕਦਾ, ਮੌਤ ਆ ਹੀ ਜਾਂਦੀ ਹੈ, ਤਦੋਂ) ਹੇ ਕਬੀਰ! (ਸਰੀਰ ਨੂੰ ਚਿਖਾ ਤੇ ਪਾਇਆਂ) ਹੱਡ ਲੱਕੜਾਂ ਵਾਂਗ ਸੜਦੇ ਹਨ, ਕੇਸ ਘਾਹ ਵਾਂਗ ਸੜਦੇ ਹਨ।


ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥  

Seeing the world burning like this, Kabeer has become sad. ||36||  

ਉਦਾਸੁ = (ਹੱਡ ਕੇਸ ਆਦਿਕ ਦੇ ਬਣੇ ਸਰੀਰ ਦੇ ਮੋਹ ਤੋਂ) ਉਪਰਾਮ, ਨਿਰਮੋਹ ॥੩੬॥
ਇਸ ਸਾਰੇ ਸੰਸਾਰ ਨੂੰ ਹੀ ਸੜਦਿਆਂ ਵੇਖ ਕੇ (ਭਾਵ, ਇਹ ਵੇਖ ਕੇ ਕਿ ਸਭ ਜੀਵਾਂ ਦਾ ਇਸ ਸਰੀਰ ਨਾਲੋਂ ਵਿਛੋੜਾ ਆਖ਼ਰ ਜ਼ਰੂਰ ਹੁੰਦਾ ਹੈ) ਮੈਂ ਕਬੀਰ ਇਸ ਸਰੀਰ ਦੇ ਮੋਹ ਤੋਂ ਉਪਰਾਮ ਹੋ ਗਿਆ ਹਾਂ (ਮੈਂ ਸਰੀਰ ਦਾ ਮੋਹ ਛੱਡ ਦਿੱਤਾ ਹੈ) ॥੩੬॥


ਕਬੀਰ ਗਰਬੁ ਕੀਜੀਐ ਚਾਮ ਲਪੇਟੇ ਹਾਡ  

Kabeer, do not be so proud of your bones wrapped up in skin.  

ਗਰਬੁ = ਅਹੰਕਾਰ, ਮਾਣ।
ਹੇ ਕਬੀਰ! (ਇਸ ਸਰੀਰ ਦੀ ਜੁਆਨੀ ਸੁੰਦਰਤਾ ਆਦਿਕ ਦਾ) ਮਾਣ ਨਹੀਂ ਕਰਨਾ ਚਾਹੀਦਾ (ਆਖ਼ਰ ਹੈ ਤਾਂ ਇਹ) ਹੱਡੀਆਂ (ਦੀ ਮੁੱਠ) ਜੋ ਚੰਮ ਨਾਲ ਲਪੇਟੀਆਂ ਹੋਈਆਂ ਹਨ।


ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥੩੭॥  

Those who were on their horses and under their canopies, were eventually buried under the ground. ||37||  

ਹੈਵਰ = ਹੈ-ਵਰ, ਹਯ-ਵਰ, ਚੁਣਵੇਂ ਵਧੀਆ ਘੋੜੇ। ਵਰ = ਚੁਣਵੇਂ, ਵਧੀਆ। ਛਤ੍ਰ = ਛਤਰ। ਤਰ = ਤਲੇ, ਹੇਠ। ਤੇ ਫੁਨਿ = ਉਹ ਮਨੁੱਖ ਭੀ, ਐਸੇ ਬੰਦੇ ਭੀ। ਧਰਨੀ = ਮਿੱਟੀ, ਧਰਤੀ। ਗਾਡ = ਮਿਲ ਜਾਂਦੇ ਹਨ, ਰਲ ਜਾਂਦੇ ਹਨ ॥੩੭॥
(ਇਸ ਸਰੀਰ ਦਾ ਅਹੰਕਾਰ ਕਰਦੇ) ਉਹ ਬੰਦੇ ਭੀ (ਅੰਤ ਨੂੰ) ਮਿੱਟੀ ਵਿਚ ਜਾ ਰਲੇ ਜੋ ਵਧੀਆ ਘੋੜਿਆਂ ਉੱਤੇ (ਸਵਾਰ ਹੁੰਦੇ ਸਨ) ਤੇ ਜੋ (ਝੁਲਦੇ) ਛਤਰਾਂ ਹੇਠ ਬੈਠਦੇ ਸਨ ॥੩੭॥


ਕਬੀਰ ਗਰਬੁ ਕੀਜੀਐ ਊਚਾ ਦੇਖਿ ਅਵਾਸੁ  

Kabeer, do not be so proud of your tall mansions.  

ਦੇਖਿ = ਵੇਖ ਕੇ। ਅਵਾਸੁ = ਮਹਲ।
ਹੇ ਕਬੀਰ! ਆਪਣਾ ਉੱਚਾ ਮਹਲ ਵੇਖ ਕੇ (ਭੀ) ਅਹੰਕਾਰ ਨਹੀਂ ਕਰਨਾ ਚਾਹੀਦਾ (ਇਹ ਭੀ ਚਾਰ ਦਿਨ ਦੀ ਹੀ ਖੇਡ ਹੈ;


ਆਜੁ ਕਾਲ੍ਹ੍ਹਿ ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥  

Today or tomorrow, you shall lie beneath the ground, and the grass shall grow above you. ||38||  

ਆਜੁ ਕਾਲ੍ਹ੍ਹਿ = ਅੱਜ ਭਲਕ, ਝਬਦੇ ਹੀ। ਭੁਇ = ਭੁੰਞ ਤੇ, ਧਰਤੀ ਉਤੇ। ਜਾਮੈ = ਉੱਗ ਪੈਂਦਾ ਹੈ ॥੩੮॥
ਮੌਤ ਆਉਣ ਤੇ ਇਸ ਮਹਲ ਨੂੰ ਛੱਡ ਕੇ) ਅੱਜ ਭਲਕ ਹੀ ਮਿੱਟੀ ਵਿਚ ਰਲ ਜਾਣਾ ਹੈ, ਸਾਡੇ (ਸਰੀਰ) ਉਤੇ ਘਾਹ ਉੱਗ ਪਏਗਾ ॥੩੮॥


ਕਬੀਰ ਗਰਬੁ ਕੀਜੀਐ ਰੰਕੁ ਹਸੀਐ ਕੋਇ  

Kabeer, do not be so proud, and do not laugh at the poor.  

ਰੰਕੁ = ਕੰਗਾਲ ਮਨੁੱਖ।
ਹੇ ਕਬੀਰ! (ਜੇ ਤੂੰ ਧਨਵਾਨ ਹੈਂ, ਤਾਂ ਇਸ ਧਨ-ਪਦਾਰਥ ਦਾ ਭੀ) ਮਾਣ ਨਾਹ ਕਰੀਂ, ਨਾਹ ਕਿਸੇ ਕੰਗਾਲ ਨੂੰ (ਵੇਖ ਕੇ) ਠੱਠਾ-ਮਖ਼ੌਲ ਕਰੀਂ।


ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥  

Your boat is still out at sea; who knows what will happen? ||39||  

ਨਾਉ = ਬੇੜੀ, ਜ਼ਿੰਦਗੀ ਦੀ ਬੇੜੀ। ਕਿਆ ਜਾਨਉ = ਮੈਂ ਕੀਹ ਜਾਣਦਾ ਹਾਂ? ਨ ਹਸੀਐ = ਮਖ਼ੋਲ ਨਾਹ ਕਰੀਂ ॥੩੯॥
(ਤੇਰੀ ਆਪਣੀ ਜੀਵਨ-) ਬੇੜੀ ਅਜੇ ਸਮੁੰਦਰ ਵਿਚ ਹੈ, ਪਤਾ ਨਹੀਂ ਕੀਹ ਹੋ ਜਾਏ (ਇਹ ਧਨ-ਪਦਾਰਥ ਹੱਥੋਂ ਜਾਂਦਿਆਂ ਚਿਰ ਨਹੀਂ ਲੱਗਦਾ) ॥੩੯॥


ਕਬੀਰ ਗਰਬੁ ਕੀਜੀਐ ਦੇਹੀ ਦੇਖਿ ਸੁਰੰਗ  

Kabeer, do not be so proud, looking at your beautiful body.  

ਦੇਹੀ = ਸਰੀਰ, ਕਾਂਇਆਂ। ਸੁਰੰਗ = ਸੋਹਣੇ ਰੰਗ ਵਾਲੀ।
ਹੇ ਕਬੀਰ! ਇਸ ਸੋਹਣੇ ਰੰਗ ਵਾਲੇ ਸਰੀਰ ਨੂੰ ਵੇਖ ਕੇ ਭੀ ਅਹੰਕਾਰ ਨਾਹ ਕਰੀਏ;


ਆਜੁ ਕਾਲ੍ਹ੍ਹਿ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥੪੦॥  

Today or tomorrow, you will have to leave it behind, like the snake shedding its skin. ||40||  

ਆਜੁ ਕਾਲ੍ਹ੍ਹਿ = ਅੱਜ-ਕੱਲ, ਅੱਜ-ਭਲਕ, ਥੋਹੜੇ ਹੀ ਚਿਰ ਵਿਚ। ਕਾਂਚੁਰੀ = ਕੁੰਜ। ਭੁਯੰਗ = ਸੱਪ ॥੪੦॥
ਇਹ ਸਰੀਰ ਭੀ ਥੋਹੜੇ ਦਿਨਾਂ ਵਿਚ ਹੀ ਛੱਡ ਜਾਉਗੇ ਜਿਵੇਂ ਸੱਪ ਕੁੰਜ ਲਾਹ ਦੇਂਦਾ ਹੈ (ਜਿੰਦ ਤੇ ਸਰੀਰ ਦਾ ਭੀ ਪੱਕਾ ਸਦਾ-ਨਿਭਵਾਂ ਸਾਥ ਨਹੀਂ ਹੈ) ॥੪੦॥


ਕਬੀਰ ਲੂਟਨਾ ਹੈ ਲੂਟਿ ਲੈ ਰਾਮ ਨਾਮ ਹੈ ਲੂਟਿ  

Kabeer, if you must rob and plunder, then plunder the plunder of the Lord's Name.  

ਲੂਟਨਾ ਹੈ = ਜੇ ਦਬਾ ਦਬਾ ਸਾਂਭਣਾ ਹੈ, ਜੇ ਇਕੱਠਾ ਕਰਨਾ ਹੈ। ਤ = ਤਾਂ। ਲੂਟਿ ਲੈ = ਇਕੱਠਾ ਕਰ ਲੈ। ਰਾਮ ਨਾਮ ਹੈ ਲੂਟਿ = ਪਰਮਾਤਮਾ ਦੇ ਨਾਮ ਦੀ ਲੁੱਟ ਪਈ ਹੋਈ ਹੈ, ਪ੍ਰਭੂ ਦਾ ਨਾਮ ਦਬਾ-ਦਬ ਵੰਡਿਆ ਜਾ ਰਿਹਾ ਹੈ।
ਹੇ ਕਬੀਰ! ('ਦੁਨੀਆ' ਦੀ ਖ਼ਾਤਰ ਕੀਹ ਭਟਕ ਰਿਹਾ ਹੈਂ? ਵੇਖ) ਪਰਮਾਤਮਾ ਦਾ ਨਾਮ ਦਬਾ-ਦਬ ਵੰਡਿਆ ਜਾ ਰਿਹਾ ਹੈ, ਜੇ ਇਕੱਠਾ ਕਰਨਾ ਹੈ ਤਾਂ ਇਹ ਨਾਮ-ਧਨ ਇਕੱਠਾ ਕਰ।


ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥  

Otherwise, in the world hereafter, you will regret and repent, when the breath of life leaves the body. ||41||  

ਫਿਰਿ = ਮੁੜ, ਸਮਾ ਵਿਹਾ ਜਾਣ ਤੇ ॥੪੧॥
ਜਦੋਂ ਜਿੰਦ (ਸਰੀਰ ਵਿਚੋਂ) ਨਿਕਲ ਗਈ, ਸਮਾਂ ਵਿਹਾ ਜਾਣ ਤੇ ਅਫ਼ਸੋਸ ਕਰਨਾ ਪਏਗਾ ॥੪੧॥


ਕਬੀਰ ਐਸਾ ਕੋਈ ਜਨਮਿਓ ਅਪਨੈ ਘਰਿ ਲਾਵੈ ਆਗਿ  

Kabeer, there is no one born, who burns his own home,  

ਕੋਈ ਨ ਜਨਮਿਓ = ਕੋਈ ਵਿਰਲਾ ਹੀ ਹੁੰਦਾ ਹੈ। ਅਪਨੈ...ਆਗਿ = ਜੋ ਆਪਣੇ ਘਰ ਨੂੰ ਅੱਗ ਲਾਏ, ਜੋ ਅਪਣੱਤ ਨੂੰ ਸਾੜੇ, ਜੋ ਦੇਹ-ਅੱਧਿਆਸ ਨੂੰ ਮੁਕਾ ਦੇਵੇ।
(ਪਰ ਨਾਮ ਧਨ ਇਕੱਠਾ ਕਰਨ ਲਈ ਜ਼ਰੂਰੀ ਹੈ ਕਿ ਮਨੁੱਖ ਅਪਣੱਤ ਨੂੰ ਪਹਿਲਾਂ ਖ਼ਤਮ ਕਰੇ, ਤੇ) ਹੇ ਕਬੀਰ! (ਜਗਤ ਵਿਚ) ਅਜਿਹਾ ਕੋਈ ਵਿਰਲਾ ਹੀ ਮਿਲਦਾ ਹੈ ਜੋ ਆਪਣੇ ਸਰੀਰਕ ਮੋਹ ਨੂੰ ਸਾੜਦਾ ਹੈ,


ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥  

and burning his five sons, remains lovingly attuned to the Lord. ||42||  

ਪਾਂਚਉ ਲਰਿਕਾ = ਪੰਜੇ ਲੜਕੇ, ਮਾਇਆ ਦੇ ਪੰਜੇ ਪੁੱਤਰ ਕਾਮ ਆਦਿਕ। ਜਾਰਿ ਕੈ = ਸਾੜ ਕੇ। ਲਾਗਿ ਰਹੈ = ਲਾਈ ਰੱਖੇ। ਲਿਵ = ਸੁਰਤ ਦੀ ਤਾਰ ॥੪੨॥
ਤੇ, ਕਾਮਾਦਿਕ ਮਾਇਆ ਦੇ ਪੰਜਾਂ ਹੀ ਪੁੱਤ੍ਰਾਂ ਨੂੰ ਸਾੜ ਕੇ ਪਰਮਾਤਮਾ (ਦੀ ਯਾਦ) ਵਿਚ ਸੁਰਤ ਜੋੜੀ ਰੱਖਦਾ ਹੈ ॥੪੨॥


ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ  

Kabeer, how rare are those who sell their son and sell their daughter  

ਲਰਿਕਾ = 'ਪਾਂਚਉ ਲਰਿਕਾ', ਕਾਮਾਦਿਕ ਮਾਇਆ ਦੇ ਪੰਜੇ ਹੀ ਪੁੱਤ੍ਰ। ਲਰਿਕੀ = ਲੜਕੀਆਂ, ਆਸ਼ਾ ਤ੍ਰਿਸ਼ਨਾ ਈਰਖਾ ਆਦਿਅ ਮਾਇਆ ਦੀਆਂ ਧੀਆਂ। ਬੇਚੈ = ਨਾਮ-ਧਨ ਦੇ ਵੱਟੇ ਵਿਚ ਦੇ ਦੇਵੇ, ਨਾਮ ਧਨ ਖ਼ਰੀਦਣ ਲਈ ਇਹ ਕਾਮਾਦਿਕ ਤੇ ਆਸ਼ਾ ਤ੍ਰਿਸ਼ਨਾ ਆਦਿਕ ਦੇਵੇ। ਕੋ ਹੈ = ਕੋਈ ਵਿਰਲਾ ਹੀ ਹੁੰਦਾ ਹੈ। ਬੇਚਈ = ਬੇਚੈ, ਵੇਚਦਾ ਹੈ।
ਕੋਈ ਵਿਰਲਾ ਹੀ ਹੁੰਦਾ ਹੈ ਜੋ ਪਰਮਾਤਮਾ ਨਾਲ (ਉਸ ਦੇ ਨਾਮ ਦਾ) ਵਣਜ ਕਰਦਾ ਹੈ, ਜੋ (ਨਾਮ ਧਨ ਖ਼ਰੀਦਣ ਲਈ ਕਾਮਾਦਿਕ ਮਾਇਆ ਦੇ ਪੰਜ) ਪੁੱਤ੍ਰ ਅਤੇ (ਆਸ਼ਾ ਤ੍ਰਿਸ਼ਨਾ ਈਰਖਾ ਆਦਿਕ) ਧੀਆਂ ਵੱਟੇ ਵਿਚ ਦੇਂਦਾ ਹੈ।


ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥  

and, entering into partnership with Kabeer, deal with the Lord. ||43||  

ਸਾਝਾ = ਸਾਂਝ, ਸਤ-ਸੰਗ ਦੀ ਸਾਂਝ, ਨਾਮ-ਧਨ ਦੇ ਵਪਾਰ ਦੀ ਸਾਂਝ। ਕਬੀਰ ਸਿਉ = ਕਬੀਰ ਨਾਲ, ਕਬੀਰ ਚਾਹੁੰਦਾ ਹੈ ਕਿ ਮੇਰੇ ਨਾਲ। ਹਰਿ ਸੰਗਿ ਬਨਜੁ = 'ਲਰਿਕਾ ਲਰਕੀ' ਹਰੀ ਨੂੰ ਦੇ ਕੇ ਹਰੀ ਦੇ ਨਾਮ ਦਾ ਸੌਦਾ। ਬਨਜੁ = ਸੌਦਾ, ਲੈਣ-ਦੇਣ, ਵਪਾਰ ॥੪੩॥
ਕਬੀਰ ਚਾਹੁੰਦਾ ਹੈ ਕਿ ਅਜੇਹਾ ਮਨੁੱਖ (ਇਸ ਵਪਾਰ ਵਿਚ) ਮੇਰੇ ਨਾਲ ਭੀ ਸਤ-ਸੰਗ ਦੀ ਸਾਂਝ ਬਣਾਏ ॥੪੩॥


ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ  

Kabeer, let me remind you of this. Do not be skeptical or cynical.  

ਚੇਤਾਵਨੀ = ਚੇਤਾ, ਯਾਦ-ਦਿਹਾਨੀ। ਮਤ = ਮਤਾਂ, ਕਿਤੇ। ਸਹਸਾ = ਗੁਮਰ, ਹਸਰਤਿ, ਭਰਮ।
ਹੇ ਕਬੀਰ! ਮੈਂ ਤੈਨੂੰ ਚੇਤਾ ਕਰਾਂਦਾ ਹਾਂ, ਮਤਾਂ ਫਿਰ ਗੁਮਰ ਰਹਿ ਜਾਏ;


ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥੪੪॥  

Those pleasures which you enjoyed so much in the past - now you must eat their fruits. ||44||  

ਪਾਛੈ = ਹੁਣ ਤਕ ਦੇ ਜੀਵਨ ਵਿਚ। ਭੋਗ ਜੁ = ਜੇਹੜੇ ਭੋਗ। ਪਾਛੈ ਭੋਗ ਜੁ ਭੋਗਵੇ = ਜਿਹੜੇ ਭੋਗ ਹੁਣ ਤਕ ਭੋਗੇ ਹਨ। ਤਿਨ ਕੋ = ਉਹਨਾਂ ਭੋਗਾਂ ਦੇ ਵੱਟੇ ਵਿਚ। ਤਿਨ ਕੋ ਗੁੜੁ ਲੈ ਖਾਹਿ = (ਉਹਨਾਂ ਭੋਗਾਂ ਦੀ ਕੀਮਤ ਬੱਸ ਇਤਨੀ ਕੁ ਹੀ ਹੈ ਕਿ) ਉਹਨਾਂ ਦੇ ਵੱਟੇ ਰਤਾ ਕੁ ਗੁੜ ਲੈ ਕੇ ਖਾ ਲੈ, ਉਹਨਾਂ ਦੇ ਇਵਜ਼ ਵਿਚ ਰਤਾ ਕੁ ਗੁੜ ਹੀ ਮਿਲ ਸਕਦਾ ਹੈ (ਜਿਵੇਂ ਕੋਈ ਗਾਹਕ ਹੱਟੀ ਤੋਂ ਸੌਦਾ ਲਏ ਤਾਂ ਪਿਛੋਂ ਝੂੰਗੇ ਦੇ ਤੌਰ ਤੇ ਰਤਾ ਕੁ ਗੁੜ ਮੰਗ ਲੈਂਦਾ ਹੈ) ॥੪੪॥
ਜੋ ਭੋਗ ਹੁਣ ਤਾਈਂ ਤੂੰ ਭੋਗੇ ਹਨ (ਮਤਾਂ ਸਮਝੇਂ ਕਿ ਤੂੰ ਬੜੀਆਂ ਮੌਜਾਂ ਮਾਣ ਲਈਆਂ ਹਨ, ਅਸਲ ਵਿਚ) ਇਹਨਾਂ ਦੀ ਪਾਂਇਆਂ ਇਤਨੀ ਕੁ ਹੀ ਹੈ (ਜਿਵੇਂ ਕਿਸੇ ਹੱਟੀ ਤੋਂ ਸੌਦਾ ਲੈ ਕੇ ਝੂੰਗੇ ਵਜੋਂ) ਰਤਾ ਕੁ ਗੁੜ ਲੈ ਕੇ ਖਾ ਲਏਂ ॥੪੪॥


ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ  

Kabeer, at first, I thought learning was good; then I thought Yoga was better.  

ਜਾਨਿਓ = ਜਾਣਿਆ, ਸਮਝਿਆ ਸੀ। ਪੜਿਬੋ ਭਲੋ = ਪੜ੍ਹਨਾ ਚੰਗਾ ਹੈ, ਮਨੁੱਖਾ ਜੀਵਨ ਦਾ ਸਭ ਤੋਂ ਚੰਗਾ ਕੰਮ ਵਿੱਦਿਆ ਪੜ੍ਹਨੀ ਹੈ। ਪੜਿਬੇ ਸਿਉ = ਪੜ੍ਹਨ ਨਾਲੋਂ। ਜੋਗੁ = ਪ੍ਰਭੂ-ਚਰਨਾਂ ਵਿਚ ਜੁੜਨਾ।
ਹੇ ਕਬੀਰ! (ਇਥੇ ਕਾਸ਼ੀ ਵਿਚ ਉੱਚੀਆਂ ਜਾਤਾਂ ਵਾਲਿਆਂ ਨੂੰ ਵੇਦ ਸ਼ਾਸਤ੍ਰ ਆਦਿਕ ਪੜ੍ਹਦਿਆਂ ਵੇਖ ਕੇ) ਮੈਂ ਸਮਝਿਆ ਸੀ ਕਿ ਵਿੱਦਿਆ ਪੜ੍ਹਨੀ ਮਨੁੱਖਾ ਜਨਮ ਦਾ ਸਭ ਤੋਂ ਚੰਗਾ ਕੰਮ ਹੋਵੇਗਾ, ਪਰ (ਇਹਨਾਂ ਲੋਕਾਂ ਦੇ ਨਿਰੇ ਵਾਦ ਵਿਵਾਦ ਵੇਖ ਕੇ ਮੈਨੂੰ ਯਕੀਨ ਆ ਗਿਆ ਹੈ ਕਿ ਅਜੇਹੀ ਵਿੱਦਿਆ) ਪੜ੍ਹਨ ਨਾਲੋਂ ਪ੍ਰਭੂ-ਚਰਨਾਂ ਵਿਚ ਜੁੜਨਾ (ਮਨੁੱਖ ਲਈ) ਭਲਾ ਹੈ।


ਭਗਤਿ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥  

I shall never abandon devotional worship of the Lord, even though people may slander me. ||45||  

ਨਿੰਦਉ = (ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ) ਬੇਸ਼ੱਕ ਨਿੰਦਾ ਕਰੇ, ਮਾੜਾ ਆਖੇ ॥੪੫॥
(ਸੋ, ਇਸ ਗੱਲੋਂ) ਜਗਤ ਬੇ-ਸ਼ੱਕ ਮੈਨੂੰ ਮਾੜਾ ਪਿਆ ਆਖੇ ਮੈਂ (ਵਿੱਦਿਆ ਦੇ ਵੱਟੇ ਭੀ) ਪਰਮਾਤਮਾ ਦੀ ਭਗਤੀ ਨਹੀਂ ਛੱਡਾਂਗਾ ॥੪੫॥


ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ  

Kabeer, how can the wretched people slander me? They have no wisdom or intelligence.  

ਕਿ ਨਿੰਦੈ = ਕੀਹ ਨਿੰਦ ਸਕਦਾ ਹੈ? (ਉਸ ਦੇ) ਲੱਭੇ ਔਗੁਣਾਂ ਨੂੰ ਕੌਣ ਸਹੀ ਮੰਨੇਗਾ? ਬਪੁੜਾ = ਵਿਚਾਰਾ, ਮੂਰਖ। ਜਿਹ ਮਨਿ = ਜਿਸ ਦੇ ਮਨ ਵਿਚ। ਗਿਆਨੁ = ਸਮਝ, ਚੰਗੇ ਮੰਦੇ ਦੀ ਪਛਾਣ।
ਹੇ ਕਬੀਰ! ਜਿਸ ਮਨੁੱਖ ਦੇ ਅੰਦਰ (ਇਹ) ਸੂਝ ਨਹੀਂ ਹੈ (ਕਿ ਵਿੱਦਿਆ ਦੇ ਟਾਕਰੇ ਤੇ ਪ੍ਰਭੂ ਦੀ ਭਗਤੀ ਕਿਤਨੀ ਵਡ-ਮੁੱਲੀ ਦਾਤ ਹੈ, ਉਹ ਮਨੁੱਖ ਜੇ ਮੇਰੀ ਇਸ ਚੋਣ ਤੇ ਮੈਨੂੰ ਮਾੜਾ ਆਖੇ) ਤਾਂ ਉਸ ਮਨੁੱਖ ਦੇ ਇਹ ਨਿੰਦਾ ਕਰਨ ਦਾ ਕੋਈ ਅਰਥ ਨਹੀਂ ਹੈ।


ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥੪੬॥  

Kabeer continues to dwell upon the Lord's Name; I have abandoned all other affairs. ||46||  

ਰਵਿ ਰਹੇ = ਸਿਮਰ ਰਿਹਾ ਹੈ। ਤਜੇ = ਤਜਿ, ਛੱਡ ਕੇ ॥੪੬॥
ਸੋ, ਕਬੀਰ (ਅਜੇਹੇ ਬੰਦਿਆਂ ਦੀ ਇਸ ਦੰਦ-ਕਥਾ ਦੀ ਪਰਵਾਹ ਨਹੀਂ ਕਰਦਾ, ਤੇ) ਪਰਮਾਤਮਾ ਦਾ ਸਿਮਰਨ ਕਰ ਰਿਹਾ ਹੈ, ਅਤੇ ਹੋਰ ਸਾਰੇ (ਕੰਮਾਂ ਦੇ) ਮੋਹ ਦਾ ਤਿਆਗ ਕਰ ਰਿਹਾ ਹੈ ॥੪੬॥


ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ  

Kabeer, the robe of the stranger-soul has caught fire on all four sides.  

ਪਰਦੇਸੀ = ਇਹ ਜੀਵ ਜੋ ਇਸ ਜਗਤ ਵਿਚ ਮੁਸਾਫ਼ਿਰ ਵਾਂਗ ਚਾਰ ਦਿਨ ਲਈ ਰਹਿਣ ਆਇਆ ਹੈ, ਜਿਵੇਂ ਕੋਈ ਜੋਗੀ ਕਿਸੇ ਬਸਤੀ ਵਿਚ ਦੋ ਚਾਰ ਦਿਨ ਵਾਸਤੇ ਆ ਟਿਕਦਾ ਹੈ। ਘਾਘਰਾ = (Skt. घर्घर ਘਰਘਰਾ a gate, a door) ਦਰਵਾਜ਼ਾ, (ਭਾਵ, ਗਿਆਨ-ਇੰਦ੍ਰਾ)। ਘਾਘਰੈ = ਦਰਵਾਜ਼ੇ ਨੂੰ, ਗਿਆਨ-ਇੰਦ੍ਰੇ ਨੂੰ। ਚਹੁ ਦਿਸਿ = ਚਹੁੰਆਂ ਪਾਸਿਆਂ ਵਲੋਂ, (ਭਾਵ, ਹਰੇਕ ਗਿਆਨ-ਇੰਦ੍ਰੇ ਨੂੰ)। ਆਗਿ = ਅੱਗ, ਵਿਕਾਰਾਂ ਦੀ ਅੱਗ (ਅੱਖਾਂ ਨੂੰ 'ਪਰ-ਦ੍ਰਿਸਟਿ ਵਿਕਾਰ', ਕੰਨਾਂ ਨੂੰ ਪਰ ਨਿੰਦਾ; ਜੀਭ ਨੂੰ 'ਮਿੱਠ ਸੁਆਦ' ਇਤਿਆਦਿਕ)।
ਇਸ ਪਰਦੇਸੀ ਜੀਵ ਦੇ ਗਿਆਨ-ਇੰਦ੍ਰਿਆਂ ਨੂੰ ਹਰ ਪਾਸੇ ਵਲੋਂ ਵਿਕਾਰਾਂ ਦੀ ਅੱਗ ਲੱਗੀ ਹੋਈ ਹੈ,


ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਲਾਗ ॥੪੭॥  

The cloth of the body has been burnt and reduced to charcoal, but the fire did not touch the thread of the soul. ||47||  

ਖਿੰਥਾ = ਗੋਦੜੀ, ਇਸ ਪਰਦੇਸੀ ਜੋਗੀ ਦਾ ਸਰੀਰ-ਰੂਪ ਗੋਦੜੀ। ਤਾਗਾ = ਇਸ ਸਰੀਰ-ਗੋਦੜੀ ਦੀਆਂ ਟਾਕੀਆਂ ਨੂੰ ਜੋੜ ਕੇ ਰੱਖਣ ਵਾਲਾ ਧਾਗਾ, ਜਿੰਦ-ਆਤਮਾ। ਆਂਚ = ਸੇਕ, ਵਿਕਾਰਾਂ ਦੀ ਅੱਗ ਦਾ ਸੇਕ ॥੪੭॥
(ਜੋ ਪਰਦੇਸੀ ਜੋਗੀ ਬੇ-ਪਰਵਾਹ ਹੋ ਕੇ ਇਸ ਅੱਗ ਦਾ ਨਿੱਘ ਮਾਣਦਾ ਰਿਹਾ, ਉਸ ਦੀ) ਸਰੀਰ-ਗੋਦੜੀ (ਵਿਕਾਰਾਂ ਦੀ ਅੱਗ ਵਿਚ) ਸੜ ਕੇ ਕੋਲੇ ਹੋ ਗਈ, (ਪਰ ਜਿਸ ਪਰਦੇਸੀ ਜੋਗੀ ਨੇ ਇਸ ਗੋਦੜੀ ਦੇ ਧਾਗੇ ਦਾ, ਇਸ ਸਰੀਰ ਵਿਚ ਵੱਸਦੀ ਜਿੰਦ ਦਾ, ਖ਼ਿਆਲ ਰੱਖਿਆ ਤੇ ਵਿਕਾਰ-ਅਗਨੀ ਦੇ ਨਿੱਘ ਦਾ ਸੁਆਦ ਮਾਣਨ ਤੋਂ ਸੰਕੋਚ ਕੀਤੀ ਰੱਖਿਆ, ਉਸ ਦੀ) ਆਤਮਾ ਨੂੰ (ਇਹਨਾਂ ਵਿਕਾਰਾਂ ਦੀ ਅੱਗ ਦਾ) ਸੇਕ ਭੀ ਨਾਹ ਲੱਗਾ (ਭਾਵ, ਉਹ ਇਸ ਬਲਦੀ ਅੱਗ ਵਿਚੋਂ ਬਚ ਗਿਆ) ॥੪੭॥


ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ  

Kabeer, the cloth has been burnt and reduced to charcoal, and the begging bowl is shattered into pieces.  

ਖਾਪਰੁ = ਖੱਪਰ ਜਿਸ ਵਿਚ ਜੋਗੀ ਘਰ ਘਰ ਤੋਂ ਆਟਾ ਮੰਗਦਾ ਹੈ, ਉਹ ਮਨ ਜੋ ਦਰ ਦਰ ਤੇ ਭਟਕਦਾ ਹੈ, ਉਹ ਮਨ ਜੋ ਕਈ ਵਾਸ਼ਨਾਂ ਵਿਚ ਖ਼ੁਆਰ ਹੁੰਦਾ ਫਿਰਦਾ ਹੈ। ਫੂਟ ਮਫੂਟ = ਟੋਟੇ ਟੋਟੇ ਹੋ ਗਿਆ, ਬੇਅੰਤ ਵਾਸਨਾਂ ਪਿਛੇ ਦੌੜ-ਭੱਜ ਕਰਨ ਲੱਗ ਪਿਆ।
ਹੇ ਕਬੀਰ! (ਵਿਕਾਰਾਂ ਦੀ ਅੱਗ ਵਿਚ ਪੈ ਕੇ ਜਿਸ ਬਦ-ਨਸੀਬ ਜੀਵ-ਜੋਗੀ ਦੀ) ਸਰੀਰ-ਗੋਦੜੀ ਸੜ ਕੇ ਕੋਲਾ ਹੋ ਗਈ ਤੇ (ਜਿਸ ਦਾ) ਮਨ-ਖੱਪਰ ਦਰ ਦਰ ਤੋਂ ਵਾਸਨਾਂ ਦੀ ਭਿੱਛਿਆ ਹੀ ਇਕੱਠੀ ਕਰਦਾ ਰਿਹਾ,


ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥  

The poor Yogi has played out his game; only ashes remain on his seat. ||48||  

ਬਪੁੜਾ = ਵਿਚਾਰਾ, ਮੰਦ-ਭਾਗੀ, ਜਿਸ ਨੇ ਇਸ ਜਨਮ-ਫੇਰੀ ਵਿਚ ਕੁਝ ਭੀ ਨਾਹ ਖੱਟਿਆ। ਖੇਲਿਓ = ਖੇਡ ਉਜਾੜ ਗਿਆ, ਬਾਜ਼ੀ ਹਾਰ ਗਿਆ। ਆਸਨਿ = ਆਸਨ ਉਤੇ, ਇਸ ਦੇ ਪੱਲੇ। ਬਿਭੂਤਿ = ਸੁਆਹ, ਖੇਹ-ਖ਼ੁਆਰੀ ॥੪੮॥
(ਉਹ) ਮੰਦ-ਭਾਗੀ ਜੀਵ-ਜੋਗੀ ਮਨੁੱਖਾ ਜਨਮ ਦੀ ਖੇਡ ਉਜਾੜ ਕੇ ਹੀ ਜਾਂਦਾ ਹੈ, ਉਸ ਦੇ ਪੱਲੇ ਖੇਹ-ਖ਼ੁਆਰੀ ਹੀ ਪੈਂਦੀ ਹੈ ॥੪੮॥


        


© SriGranth.org, a Sri Guru Granth Sahib resource, all rights reserved.
See Acknowledgements & Credits