Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥  

हरि जन हरि अंतरु नही नानक साची मानु ॥२९॥  

Har jan har anṯar nahī Nānak sācẖī mān. ||29||  

There is no difference between the Lord and the humble servant of the Lord; O Nanak, know this as true. ||29||  

ਰੱਬ ਦੇ ਗੋਲੇ ਅਤੇ ਰੱਬ ਦੇ ਵਿਚਕਾਰ, ਕੋਈ ਫਰਕ ਨਹੀਂ ਹੇ ਨਾਨਕ! ਤੂੰ ਇਸ ਨੂੰ ਸੱਚ ਕਰ ਕੇ ਸਮਝ।  

ਅੰਤਰੁ = ਫ਼ਰਕ, ਵਿੱਥ। ਹਰਿ ਜਨ = ਹਰਿ = ਜਨ, ਪਰਮਾਤਮਾ ਦਾ ਭਗਤ। ਸਾਚੀ ਮਾਨੁ = (ਇਹ ਗੱਲ) ਸੱਚੀ ਮੰਨ ॥੨੯॥
ਹੇ ਨਾਨਕ! ਇਹ ਗੱਲ ਸੱਚੀ ਮੰਨੋ ਕਿ ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੈ ॥੨੯॥


ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ  

मनु माइआ मै फधि रहिओ बिसरिओ गोबिंद नामु ॥  

Man mā▫i▫ā mai faḏẖ rahi▫o bisri▫o gobinḏ nām.  

The mortal is entangled in Maya; he has forgotten the Name of the Lord of the Universe.  

ਇਨਸਾਨ ਧਨ ਦੌਲਤ ਅੰਦਰ ਫਾਥਾ ਹੋਇਆ ਹੈ ਅਤੇ ਉਸ ਨੇ ਪ੍ਰਭੂ ਦੇ ਨਾਮ ਨੂੰ ਭੁਲਾ ਦਿੱਤਾ ਹੈ।  

ਫਧਿ ਰਹਿਓ = ਫਸਿਆ ਰਹਿੰਦਾ ਹੈ।
(ਜਿਸ ਮਨੁੱਖ ਦਾ) ਮਨ (ਹਰ ਵੇਲੇ) ਮਾਇਆ (ਦੇ ਮੋਹ) ਵਿਚ ਫਸਿਆ ਰਹਿੰਦਾ ਹੈ (ਜਿਸ ਨੂੰ) ਪਰਮਾਤਮਾ ਦਾ ਨਾਮ (ਸਦਾ) ਭੁੱਲਾ ਰਹਿੰਦਾ ਹੈ,


ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥  

कहु नानक बिनु हरि भजन जीवन कउने काम ॥३०॥  

Kaho Nānak bin har bẖajan jīvan ka▫une kām. ||30||  

Says Nanak, without meditating on the Lord, what is the use of this human life? ||30||  

ਗੁਰੂ ਜੀ ਆਖਦੇ ਹਨ, ਸੁਆਮੀ ਦੇ ਸਿਮਰਨ ਦੇ ਬਗੈਰ ਇਹ ਮਨੁਸ਼ੀ ਜਿੰਦੜੀ ਕਿਹੜੇ ਕੰਮ ਦੀ ਹੈ?  

ਕਉਨੇ ਕਾਮ = ਕਿਸ ਕੰਮ? ਕਿਸੇ ਭੀ ਕੰਮ ਨਹੀਂ ॥੩੦॥
ਨਾਨਕ ਆਖਦਾ ਹੈ (ਦੱਸੋ) ਪਰਮਾਤਮਾ ਦੇ ਭਜਨ ਤੋਂ ਬਿਨਾ (ਉਸ ਦਾ) ਜੀਊਣਾ ਕਿਸ ਕੰਮ? ॥੩੦॥


ਪ੍ਰਾਨੀ ਰਾਮੁ ਚੇਤਈ ਮਦਿ ਮਾਇਆ ਕੈ ਅੰਧੁ  

प्रानी रामु न चेतई मदि माइआ कै अंधु ॥  

Parānī rām na cẖeṯ▫ī maḏ mā▫i▫ā kai anḏẖ.  

The mortal does not think of the Lord; he is blinded by the wine of Maya.  

ਧਨ-ਦੌਲਤ ਦੀ ਸ਼ਰਾਬ ਦਾ ਅੰਨ੍ਹਾਂ ਕੀਤਾ ਹੋਇਆ, ਫਾਨੀ ਬੰਦਾ ਆਪਣੇ ਸਾਹਿਬ ਨੂੰ ਨਹੀਂ ਸਿਮਰਦਾ।  

ਨ ਚੇਤਈ = ਨ ਚੇਤੈ, ਨਹੀਂ ਚੇਤੇ ਕਰਦਾ। ਮਦਿ = ਨਸ਼ੇ ਵਿਚ। ਅੰਧੁ = (ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ।
ਮਾਇਆ ਦੇ ਮੋਹ ਵਿਚ (ਫਸ ਕੇ ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ (ਜਿਹੜਾ) ਮਨੁੱਖ ਪਰਮਾਤਮਾ ਦਾ ਨਾਮ ਯਾਦ ਨਹੀਂ ਕਰਦਾ,


ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥  

कहु नानक हरि भजन बिनु परत ताहि जम फंध ॥३१॥  

Kaho Nānak har bẖajan bin paraṯ ṯāhi jam fanḏẖ. ||31||  

Says Nanak, without meditating on the Lord, he is caught in the noose of Death. ||31||  

ਗੁਰੂ ਜੀ ਆਖਦੇ ਹਨ, ਵਾਹਿਗੁਰੂ ਦੀ ਬੰਦਗੀ ਦੇ ਬਗੈਰ, ਮੌਤ ਦੀ ਫਾਹੀ ਉਸ ਦੁਆਲੇ ਆ ਪੈਦੀ ਹੈ।  

ਪਰਤ = ਪਏ ਰਹਿੰਦੇ ਹਨ। ਤਾਹਿ = ਉਸ ਨੂੰ। ਜਮ ਫੰਧ = ਜਮਾਂ ਦੇ ਫਾਹੇ, ਜਮਾਂ ਦੀਆਂ ਫਾਹੀਆਂ ॥੩੧॥
ਨਾਨਕ ਆਖਦਾ ਹੈ ਕਿ ਪਰਮਾਤਮਾ ਦੇ ਭਜਨ ਤੋਂ ਬਿਨਾ ਉਸ ਨੂੰ (ਉਸ ਦੇ ਗਲ ਵਿਚ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ॥੩੧॥


ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਕੋਇ  

सुख मै बहु संगी भए दुख मै संगि न कोइ ॥  

Sukẖ mai baho sangī bẖa▫e ḏukẖ mai sang na ko▫e.  

In good times, there are many companions around, but in bad times, there is no one at all.  

ਲਹਿਰ ਬਹਿਰ ਅੰਦਰ ਆਦਮੀ ਦੇ ਬਹੁਤੇ ਬੇਲੀ ਹੁੰਦੇ ਹਨ, ਪ੍ਰੰਤੂ ਬਿਪਤਾ ਅੰਦਰ ਉਸ ਦਾ ਕੋਈ ਬੇਲੀ ਨਹੀਂ ਬਣਦਾ।  

ਸੰਗੀ = ਸਾਥੀ, ਮੇਲੀ-ਗੇਲੀ। ਸੰਗਿ = ਨਾਲ।
(ਦੁਨੀਆ ਵਿਚ ਤਾਂ) ਸੁਖ ਵੇਲੇ ਅਨੇਕਾਂ ਮੇਲੀ-ਗੇਲੀ ਬਣ ਜਾਂਦੇ ਹਨ, ਪਰ ਦੁੱਖ ਵਿਚ ਕੋਈ ਭੀ ਨਾਲ ਨਹੀਂ ਹੁੰਦਾ।


ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥  

कहु नानक हरि भजु मना अंति सहाई होइ ॥३२॥  

Kaho Nānak har bẖaj manā anṯ sahā▫ī ho▫e. ||32||  

Says Nanak, vibrate, and meditate on the Lord; He shall be your only Help and Support in the end. ||32||  

ਗੁਰੂ ਜੀ ਆਖਦੇ ਹਨ, ਹੇ ਬੰਦੇ! ਤੂੰ ਆਪਣੇ ਵਾਹਿਗੁਰੂ ਦਾ ਚਿੰਤਨ ਕਰ, ਜੋ ਅਖੀਰ ਨੂੰ ਤੇਰਾ ਸਹਾਇਥ ਹੋਵੇਗਾ।  

ਅੰਤਿ = ਅਖ਼ੀਰ ਵੇਲੇ (ਭੀ)। ਸਹਾਈ = ਮਦਦਗਾਰ ॥੩੨॥
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਪਰਮਾਤਮਾ) ਅੰਤ ਸਮੇ (ਭੀ) ਮਦਦਗਾਰ ਬਣਦਾ ਹੈ ॥੩੨॥


ਜਨਮ ਜਨਮ ਭਰਮਤ ਫਿਰਿਓ ਮਿਟਿਓ ਜਮ ਕੋ ਤ੍ਰਾਸੁ  

जनम जनम भरमत फिरिओ मिटिओ न जम को त्रासु ॥  

Janam janam bẖarmaṯ firi▫o miti▫o na jam ko ṯarās.  

Mortals wander lost and confused through countless lifetimes; their fear of death is never removed.  

ਇਨਸਾਨ ਦੇ ਘਣੇਰਿਆਂ ਜਨਮਾਂ ਅੰਦਰ ਭਟਕਦਾ ਫਿਰਦਾ ਹੈ ਅਤੇ ਉਸ ਦਾ ਮੌਤ ਦਾ ਡਰ ਦੂਰ ਨਹੀਂ ਹੁੰਦਾ।  

ਜਨਮ ਜਨਮ = ਅਨੇਕਾਂ ਜਨਮਾਂ ਵਿਚ। ਕੋ = ਦਾ। ਤ੍ਰਾਸੁ = ਡਰ।
(ਪਰਮਾਤਮਾ ਦਾ ਸਿਮਰਨ ਭੁਲਾ ਕੇ ਜੀਵ) ਅਨੇਕਾਂ ਜਨਮਾਂ ਵਿਚ ਭਟਕਦਾ ਫਿਰਦਾ ਹੈ, ਜਮਾਂ ਦਾ ਡਰ (ਇਸ ਦੇ ਅੰਦਰੋਂ) ਮੁੱਕਦਾ ਨਹੀਂ।


ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥  

कहु नानक हरि भजु मना निरभै पावहि बासु ॥३३॥  

Kaho Nānak har bẖaj manā nirbẖai pāvahi bās. ||33||  

Says Nanak, vibrate and meditate on the Lord, and you shall dwell in the Fearless Lord. ||33||  

ਗੁਰੂ ਜੀ ਆਖਦੇ ਹਨ, ਹੇ ਬੰਦੇ! ਤੂੰ, ਆਪਣੇ ਸਾਈਂ ਦਾ ਆਰਾਧਨ ਕਰ, ਤਾਂ ਜੋ ਤੈਨੂੰ ਨਿਡਰ ਹਰੀ ਵਿੱਚ ਵਾਸਾ ਮਿਲ ਜਾਵੇ।  

ਨਿਰਭੈ = ਨਿਡਰ ਅਵਸਥਾ ਵਿਚ, ਉਸ ਪ੍ਰਭੂ ਵਿਚ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ। ਪਾਵਹਿ = ਤੂੰ ਪ੍ਰਾਪਤ ਕਰ ਲਏਂਗਾ ॥੩੩॥
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਦਾ ਰਿਹਾ ਕਰ, (ਭਜਨ ਦੀ ਬਰਕਤਿ ਨਾਲ) ਤੂੰ ਉਸ ਪ੍ਰਭੂ ਵਿਚ ਨਿਵਾਸ ਪ੍ਰਾਪਤ ਕਰ ਲਏਂਗਾ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ ॥੩੩॥


ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਮਨ ਕੋ ਮਾਨੁ  

जतन बहुतु मै करि रहिओ मिटिओ न मन को मानु ॥  

Jaṯan bahuṯ mai kar rahi▫o miti▫o na man ko mān.  

I have tried so many things, but the pride of my mind has not been dispelled.  

ਮੈਂ ਘਣੇਰੇ ਉਪਰਾਲੇ ਕਰਕੇ ਹੰਭ ਗਿਆ ਹਾਂ, ਪ੍ਰੰਤੂ ਮੇਰੇ ਚਿੱਤ ਦੀ ਹੰਗਤਾ ਮਿਟਦੀ ਨਹੀਂ।  

ਕੋ = ਦਾ। ਮਾਨੁ = ਅਹੰਕਾਰ।
ਹੇ ਭਗਵਾਨ! ਮੈਂ ਅਨੇਕਾਂ (ਹੋਰ ਹੋਰ) ਜਤਨ ਕਰ ਚੁੱਕਾ ਹਾਂ (ਉਹਨਾਂ ਜਤਨਾਂ ਨਾਲ) ਮਨ ਦਾ ਅਹੰਕਾਰ ਦੂਰ ਨਹੀਂ ਹੁੰਦਾ,


ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥  

दुरमति सिउ नानक फधिओ राखि लेहु भगवान ॥३४॥  

Ḏurmaṯ si▫o Nānak faḏẖi▫o rākẖ leho bẖagvān. ||34||  

I am engrossed in evil-mindedness, Nanak. O God, please save me! ||34||  

ਖੋਟੀਆਂ-ਰੁਚੀਆਂ ਨਾਲ ਨਾਨਕ ਜਕੜਿਆ ਹੋਇਆ ਹੈ, ਹੇ ਕੀਰਤੀਮਾਨ ਪ੍ਰਭੂ, ਤੂੰ ਮੇਰੀ ਰੱਖਿਆ ਕਰ।  

ਦੁਰਮਤਿ = ਖੋਟੀ ਮੱਤ। ਸਿਉ = ਨਾਲ। ਫਧਿਓ = ਫਸਿਆ ਰਹਿੰਦਾ ਹੈ। ਭਗਵਾਨ = ਹੇ ਭਗਵਾਨ! ॥੩੪॥
ਨਾਨਕ ਦਾ (ਇਹ ਮਨ) ਖੋਟੀ ਮੱਤ ਨਾਲ ਚੰਬੜਿਆ ਹੀ ਰਹਿੰਦਾ ਹੈ। ਹੇ ਭਗਵਾਨ! (ਤੂੰ ਆਪ ਹੀ) ਰੱਖਿਆ ਕਰ ॥੩੪॥


ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ  

बाल जुआनी अरु बिरधि फुनि तीनि अवसथा जानि ॥  

Bāl ju▫ānī ar biraḏẖ fun ṯīn avasthā jān.  

Childhood, youth and old age - know these as the three stages of life.  

ਤੂੰ ਜਾਣ ਲੈ ਕਿ ਜੀਵਨ ਦੀਆਂ ਤਿੰਨ ਦਸ਼ਾਂ ਹਨ, ਬਚਪਨ, ਯੁਵਾ ਅਵਸਥਾ ਅਤੇ ਫਿਰ ਬੁਢੇਪਾ।  

ਅਰੁ = ਅਤੇ। ਬਿਰਧਿ = ਬੁਢੇਪਾ। ਫੁਨਿ = (पुनः) ਫਿਰ। ਤੀਨਿ = ਤਿੰਨ। ਜਾਨਿ = ਜਾਣ, ਸਮਝ ਲੈ।
ਬਾਲ-ਅਵਸਥਾ, ਜੁਆਨੀ ਦੀ ਅਵਸਥਾ, ਅਤੇ ਫਿਰ ਬੁਢੇਪੇ ਦੀ ਅਵਸਥਾ-(ਉਮਰ ਦੀਆਂ ਇਹ) ਤਿੰਨ ਅਵਸਥਾ ਸਮਝ ਲੈ (ਜੋ ਮਨੁੱਖ ਤੇ ਆਉਂਦੀਆਂ ਹਨ)।


ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥  

कहु नानक हरि भजन बिनु बिरथा सभ ही मानु ॥३५॥  

Kaho Nānak har bẖajan bin birthā sabẖ hī mān. ||35||  

Says Nanak, without meditating on the Lord, everything is useless; you must appreciate this. ||35||  

ਗੁਰੂ ਜੀ ਆਖਦੇ ਹਨ, ਤੂੰ ਜਾਣ ਲੈ ਕਿ ਸੁਆਮੀ ਦੇ ਸਿਮਰਨ ਦੇ ਬਗੈਰ ਸਾਰੀਆਂ ਹੀ ਬੇਅਰਥ ਹਨ।  

ਮਾਨ = ਮੰਨ ॥੩੫॥
ਨਾਨਕ ਆਖਦਾ ਹੈ ਕਿ (ਪਰ ਇਹ) ਚੇਤੇ ਰੱਖ (ਕਿ) ਪਰਮਾਤਮਾ ਦੇ ਭਜਨ ਤੋਂ ਬਿਨਾ ਇਹ ਸਾਰੀਆਂ ਹੀ ਵਿਅਰਥ ਜਾਂਦੀਆਂ ਹਨ ॥੩੫॥


ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ  

करणो हुतो सु ना कीओ परिओ लोभ कै फंध ॥  

Karṇo huṯo so nā kī▫o pari▫o lobẖ kai fanḏẖ.  

You have not done what you should have done; you are entangled in the web of greed.  

ਜਿਹੜਾ ਕੁਛ ਤੈਨੂੰ ਕਰਨਾ ਚਾਹੀਦਾ ਸੀ, ਉਹ ਤੂੰ ਨਹੀਂ ਕੀਤਾ। ਤੂੰ ਲਾਲਚ ਦੇ ਜਾਲ ਵਿੱਚ ਫਸ ਗਿਆ ਹੈਂ।  

ਕਰਣੋ ਹੁਤੋ = (ਜੋ ਕੁਝ) ਕਰਨਾ ਸੀ। ਸੁ = ਉਹ। ਕੈ ਫੰਧ = ਦੇ ਫਾਹੇ ਵਿਚ।
(ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਰਹੇ ਹੇ ਮਨੁੱਖ! ਜੋ ਕੁਝ ਤੂੰ ਕਰਨਾ ਸੀ, ਉਹ ਤੂੰ ਨਾਹ ਕੀਤਾ (ਸਾਰੀ ਉਮਰ) ਤੂੰ ਲੋਭ ਦੀ ਫਾਹੀ ਵਿਚ (ਹੀ) ਫਸਿਆ ਰਿਹਾ।


ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥  

नानक समिओ रमि गइओ अब किउ रोवत अंध ॥३६॥  

Nānak sami▫o ram ga▫i▫o ab ki▫o rovaṯ anḏẖ. ||36||  

Nanak, your time is past and gone; why are you crying now, you blind fool? ||36||  

ਨਾਨਕ, ਤੇਰਾ ਵੇਲਾ ਬੀਤ ਗਿਆ ਹੈ। ਤੂੰ ਹੁਣ ਕਿਉਂ ਵਿਰਲਾਪ ਕਰਦਾ ਹੈ, ਹੇ ਅੰਨ੍ਹੇ ਇਨਸਾਨ!  

ਸਮਿਓ = (ਮਨੁੱਖਾ ਜੀਵਨ ਦਾ) ਸਮਾ। ਰਮਿ ਗਇਓ = ਗੁਜ਼ਰ ਗਿਆ। ਅੰਧ = ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਚੁੱਕੇ ਮਨੁੱਖ! ॥੩੬॥
ਹੇ ਨਾਨਕ! (ਜ਼ਿੰਦਗੀ ਦਾ ਸਾਰਾ) ਸਮਾ (ਇਸੇ ਤਰ੍ਹਾਂ ਹੀ) ਗੁਜ਼ਰ ਗਿਆ। ਹੁਣ ਕਿਉਂ ਰੋਂਦਾ ਹੈਂ? (ਹੁਣ ਪਛੁਤਾਣ ਦਾ ਕੀ ਲਾਭ?) ॥੩੬॥


ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ  

मनु माइआ मै रमि रहिओ निकसत नाहिन मीत ॥  

Man mā▫i▫ā mai ram rahi▫o niksaṯ nāhin mīṯ.  

The mind is absorbed in Maya - it cannot escape it, my friend.  

ਹੇ ਮਿਤ੍ਰ, ਮਨੂਆ ਧਨ-ਦੌਲਤ ਅੰਦਰ ਲੀਨ ਹੋਇਆ ਹੋਇਆ ਹੈ ਅਤੇ ਇਹ ਇਸ ਤੋਂ ਬਾਹਰ ਨਹੀਂ ਨਿਕਲ ਸਕਦਾ,  

ਮੈ = ਮਹਿ, ਵਿਚ। ਰਮਿ ਰਹਿਓ = ਫਸਿਆ ਹੋਇਆ ਹੈ। ਨਾਹਿਨ = ਨਹੀਂ। ਮੀਤ = ਹੇ ਮਿੱਤਰ!
ਹੇ ਮਿੱਤਰ! ਜਿਹੜਾ ਮਨ ਮਾਇਆ (ਦੇ ਮੋਹ) ਵਿਚ ਫਸ ਜਾਂਦਾ ਹੈ, (ਉਹ ਇਸ ਮੋਹ ਵਿਚੋਂ ਆਪਣੇ ਆਪ) ਨਹੀਂ ਨਿਕਲ ਸਕਦਾ,


ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥  

नानक मूरति चित्र जिउ छाडित नाहिन भीति ॥३७॥  

Nānak mūraṯ cẖiṯar ji▫o cẖẖādiṯ nāhin bẖīṯ. ||37||  

Nanak, it is like a picture painted on the wall - it cannot leave it. ||37||  

ਜਿਸ ਤਰ੍ਹਾਂ ਕੰਧ ਉਤੇ ਖਿੱਚੀ ਹੋਈ ਤਸਵੀਰ, ਇਸ ਨੂੰ ਛੱਡ ਨਹੀਂ ਸਕਦੀ, ਹੇ ਨਾਨਾਕ।  

ਮੂਰਤਿ = ਤਸਵੀਰ। ਚਿਤ੍ਰ = ਲੀਕਿਆ ਹੋਇਆ ਰੂਪ। ਭੀਤਿ = ਕੰਧ ॥੩੭॥
ਹੇ ਨਾਨਕ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ਕੰਧ ਨਾਲ ਚੰਬੜਿਆ ਰਹਿੰਦਾ ਹੈ ॥੩੭॥


ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ  

नर चाहत कछु अउर अउरै की अउरै भई ॥  

Nar cẖāhaṯ kacẖẖ a▫or a▫urai kī a▫urai bẖa▫ī.  

The man wishes for something, but something different happens.  

ਆਦਮੀ ਕੁਝ ਹੋਰ ਚਾਹੁੰਦਾ ਹੈ, ਪ੍ਰੰਤੂ ਬਿਲਕੁਲ ਹੋਰ ਹੀ ਹੋ ਜਾਂਦਾ ਹੈ।  

ਅਉਰੈ ਕੀ ਅਉਰੈ = ਹੋਰ ਦੀ ਹੋਰ।
(ਮਾਇਆ ਦੇ ਮੋਹ ਵਿਚ ਫਸ ਕੇ) ਮਨੁੱਖ (ਪ੍ਰਭੂ-ਸਿਮਰਨ ਦੇ ਥਾਂ) ਕੁਝ ਹੋਰ ਹੀ (ਭਾਵ, ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ। (ਪਰ ਕਰਤਾਰ ਦੀ ਰਜ਼ਾ ਵਿਚ) ਹੋਰ ਦੀ ਹੋਰ ਹੋ ਜਾਂਦੀ ਹੈ।


ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥  

चितवत रहिओ ठगउर नानक फासी गलि परी ॥३८॥  

Cẖiṯvaṯ rahi▫o ṯẖaga▫ur Nānak fāsī gal parī. ||38||  

He plots to deceive others, O Nanak, but he places the noose around his own neck instead. ||38||  

ਉਹ ਹੋਰਨਾਂ ਨੂੰ ਧੋਖਾ ਦੇਣ ਦਾ ਖਿਆਲ ਕਰਦਾ ਹੈ, ਪ੍ਰੰਤੂ ਹੇ ਨਾਨਕ! ਉਸ ਦੀ ਗਰਦਨ ਦੁਆਲੇ ਫਾਹੀ ਪੈ ਜਾਂਦੀ ਹੈ।  

ਚਿਤਵਤ ਰਹਿਓ = ਤੂੰ ਸੋਚਦਾ ਰਿਹਾ। ਠਗਉਰ = ਠਗ-ਮੂਰੀ, ਠਗ-ਬੂਟੀ, ਠੱਗੀਆਂ। ਗਲਿ = ਗਲ ਵਿਚ। ਪਰੀ = ਪੈ ਗਈ ॥੩੮॥
ਹੇ ਨਾਨਕ! (ਮਨੁੱਖ ਹੋਰਨਾਂ ਨੂੰ) ਠੱਗਣ ਦੀਆਂ ਸੋਚਾਂ ਸੋਚਦਾ ਹੈ (ਉਤੋਂ ਮੌਤ ਦੀ) ਫਾਹੀ ਗਲ ਵਿਚ ਆ ਪੈਂਦੀ ਹੈ ॥੩੮॥


ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਕੋਇ  

जतन बहुत सुख के कीए दुख को कीओ न कोइ ॥  

Jaṯan bahuṯ sukẖ ke kī▫e ḏukẖ ko kī▫o na ko▫e.  

People make all sorts of efforts to find peace and pleasure, but no one tries to earn pain.  

ਆਦਮੀ ਆਰਾਮ ਪ੍ਰਾਪਤ ਕਰਨ ਲਈ ਘਣੇਰੇ ਉਪਰਾਲੇ ਕਰਦਾ ਹੈ ਪ੍ਰੰਤੂ ਪੀੜ ਹਰਨ ਲਈ ਕੋਈ ਭੀ ਨਹੀਂ ਕਰਦਾ।  

ਸੁਖ ਕੇ = ਸੰਸਾਰਕ ਸੁਖਾਂ ਦੀ ਪ੍ਰਾਪਤੀ ਦੇ। ਕੋ = ਦਾ। ਦੁਖ ਕੋ = ਦੁੱਖਾਂ ਦਾ।
(ਜੀਵ ਭਾਵੇਂ) ਸੁਖਾਂ (ਦੀ ਪ੍ਰਾਪਤੀ) ਵਾਸਤੇ ਅਨੇਕਾਂ ਜਤਨ ਕਰਦਾ ਰਹਿੰਦਾ ਹੈ, ਅਤੇ ਦੁੱਖਾਂ ਵਾਸਤੇ ਜਤਨ ਨਹੀਂ ਕਰਦਾ (ਪਰ ਫਿਰ ਭੀ ਰਜ਼ਾ ਅਨੁਸਾਰ ਦੁਖ ਭੀ ਆ ਹੀ ਪੈਂਦੇ ਹਨ। ਸੁਖ ਭੀ ਤਦੋਂ ਹੀ ਮਿਲਦਾ ਹੈ ਜਦੋਂ ਪ੍ਰਭੂ ਦੀ ਰਜ਼ਾ ਹੋਵੇ)


ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥  

कहु नानक सुनि रे मना हरि भावै सो होइ ॥३९॥  

Kaho Nānak sun re manā har bẖāvai so ho▫e. ||39||  

Says Nanak, listen, mind: whatever pleases God comes to pass. ||39||  

ਗੁਰੂ ਜੀ ਆਖਦੇ ਹਨ, ਤੂੰ ਸੁਣ, ਹੇ ਇਨਸਾਨ! ਜਿਹੜਾ ਕੁਝ ਵਾਹਿਗੁਰੂ ਨੂੰ ਚੰਗਾ ਲੱਗਦਾ ਹੈ, ਕੇਵਲ ਉਹ ਹੀ ਹੁੰਦਾ ਹੈ।  

ਹਰਿ ਭਾਵੈ = ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ॥੩੯॥
ਨਾਨਕ ਆਖਦਾ ਹੈ- ਹੇ ਮਨ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ (ਜ਼ਰੂਰ) ਉਹ (ਹੀ) ਹੁੰਦਾ ਹੈ ॥੩੯॥


ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ  

जगतु भिखारी फिरतु है सभ को दाता रामु ॥  

Jagaṯ bẖikẖārī firaṯ hai sabẖ ko ḏāṯā rām.  

The world wanders around begging, but the Lord is the Giver of all.  

ਸੰਸਾਰ ਮੰਗਤੇ ਦੀ ਮਾਨੰਦ ਭਟਕਦਾ ਫਿਰਦਾ ਹੈ ਅਤੇ ਕੇਵਲ ਸੁਆਮੀ ਹੀ ਸਾਰਿਆਂ ਦਾ ਦਾਤਾਰ ਹੈ।  

ਭਿਖਾਰੀ = ਮੰਗਤਾ। ਸਭ ਕੋ = ਸਭ ਜੀਵਾਂ ਦਾ।
ਜਗਤ ਮੰਗਤਾ (ਹੋ ਕੇ) ਭਟਕਦਾ ਫਿਰਦਾ ਹੈ (ਇਹ ਚੇਤਾ ਨਹੀਂ ਰੱਖਦਾ ਕਿ) ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਆਪ ਹੈ।


ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥  

कहु नानक मन सिमरु तिह पूरन होवहि काम ॥४०॥  

Kaho Nānak man simar ṯih pūran hovėh kām. ||40||  

Says Nanak, meditate in remembrance on Him, and all your works will be successful. ||40||  

ਗੁਰੂ ਜੀ ਆਖਦੇ ਹਨ, ਤੂੰ ਉਸ ਦਾ ਭਜਨ ਕਰ, ਹੇ ਬੰਦੇ! ਤਾਂ ਜੋ ਤੇਰੇ ਕਾਰਜ ਸੰਪੂਰਨ ਥੀ ਵੰਞਣ।  

ਮਨ = ਹੇ ਮਨ! ਤਿਹ = ਉਸ (ਪਰਮਾਤਮਾ) ਨੂੰ। ਹੋਵਹਿ = ਹੋ ਜਾਣਗੇ। ਕਾਮ = ਸਾਰੇ ਕੰਮ ॥੪੦॥
ਨਾਨਕ ਆਖਦਾ ਹੈ- ਹੇ ਮਨ! ਉਸ ਦਾਤਾਰ ਪ੍ਰਭੂ ਦਾ ਸਿਮਰਨ ਕਰਦਾ ਰਿਹਾ ਕਰ, ਤੇਰੇ ਸਾਰੇ ਕੰਮ ਸਫਲ ਹੁੰਦੇ ਰਹਿਣਗੇ ॥੪੦॥


ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ  

झूठै मानु कहा करै जगु सुपने जिउ जानु ॥  

Jẖūṯẖai mān kahā karai jag supne ji▫o jān.  

Why do you take such false pride in yourself? You must know that the world is just a dream.  

ਤੂੰ ਕੂੜਾ ਹੰਕਾਰ ਕਿਉਂ ਕਰਦਾ ਹੈਂ? ਤੂੰ ਸੰਸਾਰ ਨੂੰ ਸੁਫਨੇ ਦੀ ਮਾਨੰਦ ਸਮਝ।  

ਝੂਠੈ = ਨਾਸਵੰਤ-(ਸੰਸਾਰ) ਦਾ। ਕਹਾ ਕਰੇ = ਕਿਉਂ ਕਰਦਾ ਹੈ? ਜਿਉ = ਵਰਗਾ। ਜਾਨਿ = ਸਮਝ ਲੈ।
(ਪਤਾ ਨਹੀਂ ਮਨੁੱਖ) ਨਾਸਵੰਤ ਦੁਨੀਆ ਦਾ ਮਾਨ ਕਿਉਂ ਕਰਦਾ ਰਹਿੰਦਾ ਹੈ।` ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਵਾਂਗ (ਹੀ) ਸਮਝ ਰੱਖ।


ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥  

इन मै कछु तेरो नही नानक कहिओ बखानि ॥४१॥  

In mai kacẖẖ ṯero nahī Nānak kahi▫o bakẖān. ||41||  

None of this is yours; Nanak proclaims this truth. ||41||  

ਇਸ ਵਿੱਚ ਕੁਝ ਭੀ ਨਹੀਂ, ਜੋ ਤੈਡਾਂ ਹੈ। ਨਾਨਕ ਇਸ ਸੱਚ ਨੂੰ ਆਖਦਾ ਅਤੇ ਉਚਾਰਦਾ ਹੈ।  

ਇਨ ਮੈ = ਇਹਨਾਂ (ਦੁਨੀਆਵੀ ਪਦਾਰਥਾਂ) ਵਿਚ। ਤੇਰੋ = ਤੇਰਾ (ਅਸਲ ਸਾਥੀ)। ਬਖਾਨਿ = ਉਚਾਰ ਕੇ, ਸਮਝਾ ਕੇ ॥੪੧॥
(ਹੇ ਭਾਈ!) (ਮੈਂ) ਨਾਨਕ ਤੈਨੂੰ ਠੀਕ ਦੱਸ ਰਿਹਾ ਹਾਂ ਕਿ ਇਹਨਾਂ (ਦਿੱਸਦੇ ਪਦਾਰਥਾਂ) ਵਿਚ ਤੇਰਾ (ਅਸਲ ਸਾਥੀ) ਕੋਈ ਭੀ ਪਦਾਰਥ ਨਹੀਂ ਹੈ ॥੪੧॥


ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ  

गरबु करतु है देह को बिनसै छिन मै मीत ॥  

Garab karaṯ hai ḏeh ko binsai cẖẖin mai mīṯ.  

You are so proud of your body; it shall perish in an instant, my friend.  

ਤੂੰ ਅਪਣੇ ਸਰੀਰ ਦਾ ਹੰਕਾਰ ਕਰਦਾ ਹੈਂ, ਜੋ ਕਿ ਇਕ ਮੁਹਤ ਵਿੱਚ ਨਾਸ ਹੋ ਜਾਂਦਾ ਹੈ, ਹੇ ਮਿੱਤਰ!  

ਗਰਬੁ = (गर्व) ਅਹੰਕਾਰ। ਦੇਹ ਕੋ = (ਜਿਸ) ਸਰੀਰ ਦਾ। ਬਿਨਸੈ = ਨਾਸ ਹੋ ਜਾਂਦਾ ਹੈ। ਮੀਤ = ਹੇ ਮਿੱਤਰ!
ਹੇ ਮਿੱਤਰ! (ਜਿਸ) ਸਰੀਰ ਦਾ (ਮਨੁੱਖ ਸਦਾ) ਮਾਣ ਕਰਦਾ ਰਹਿੰਦਾ ਹੈ (ਕਿ ਇਹ ਮੇਰਾ ਆਪਣਾ ਹੈ, ਉਹ ਸਰੀਰ) ਇਕ ਛਿਨ ਵਿਚ ਹੀ ਨਾਸ ਹੋ ਜਾਂਦਾ ਹੈ। (ਹੋਰ ਪਦਾਰਥ ਦਾ ਮੋਹ ਤਾਂ ਕਿਤੇ ਰਿਹਾ, ਆਪਣੇ ਇਸ ਸਰੀਰ ਦਾ ਮੋਹ ਭੀ ਝੂਠਾ ਹੀ ਹੈ)।


ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥  

जिहि प्रानी हरि जसु कहिओ नानक तिहि जगु जीति ॥४२॥  

Jihi parānī har jas kahi▫o Nānak ṯihi jag jīṯ. ||42||  

That mortal who chants the Praises of the Lord, O Nanak, conquers the world. ||42||  

ਜੋ ਜੀਵ ਸੁਆਮੀ ਦੀ ਮਹਿਮਾਂ ਉਚਾਰਨ ਕਰਦਾ ਹੈ, ਉਹ ਹੇ ਨਾਨਕ! ਸੰਸਾਰ ਨੂੰ ਜਿੱਤ ਲੈਂਦਾ ਹੈ।  

ਜਿਹਿ ਪ੍ਰਾਨੀ = ਜਿਸ ਮਨੁੱਖ ਨੇ। ਜਸੁ = ਸਿਫ਼ਤ-ਸਾਲਾਹ। ਤਿਹਿ = ਉਸ ਨੇ। ਜੀਤੁ = ਜਿੱਤ ਲਿਆ ॥੪੨॥
ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਸ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ ॥੪੨॥


ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ  

जिह घटि सिमरनु राम को सो नरु मुकता जानु ॥  

Jih gẖat simran rām ko so nar mukṯā jān.  

That person, who meditates in remembrance on the Lord in his heart, is liberated - know this well.  

ਜਿਸ ਦੇ ਹਿਰਦੇ ਅੰਦਰ ਪ੍ਰਭੂ ਦੀ ਬੰਦਗੀ ਹੈ, ਤੂੰ ਉਸ ਇਨਸਾਨ ਨੂੰ ਮੋਖਸ਼ ਹੋਇਆ ਹੋਇਆ ਸਮਝ।  

ਜਿਹ ਘਟਿ = ਜਿਸ (ਮਨੁੱਖ) ਦੇ ਹਿਰਦੇ ਵਿਚ। ਕੋ = ਦਾ। ਮੁਕਤਾ = ਵਿਕਾਰਾਂ ਤੋਂ ਬਚਿਆ ਹੋਇਆ। ਜਾਨੁ = ਸਮਝੋ।
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ (ਟਿਕਿਆ ਰਹਿੰਦਾ ਹੈ) ਉਸ ਮਨੁੱਖ ਨੂੰ (ਮੋਹ ਦੇ ਜਾਲ ਤੋਂ) ਬਚਿਆ ਹੋਇਆ ਸਮਝ।


ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥  

तिहि नर हरि अंतरु नही नानक साची मानु ॥४३॥  

Ŧihi nar har anṯar nahī Nānak sācẖī mān. ||43||  

There is no difference between that person and the Lord: O Nanak, accept this as the Truth. ||43||  

ਉਸ ਇਨਯਾਨ ਅਤੇ ਹਰੀ ਦੇ ਵਿਚਕਾਰ, ਕੋਈ ਫਰਕ ਨਹੀਂ, ਤੂੰ ਇਸ ਨੂੰ ਸੱਚ ਜਾਣ ਕੇ ਕਬੂਲ ਕਰ, ਹੇ ਨਾਨਕ!  

ਅੰਤਰੁ = ਫ਼ਰਕ, ਵਿੱਥ। ਸਾਚੀ ਮਾਨੁ = ਠੀਕ ਮੰਨ ॥੪੩॥
ਹੇ ਨਾਨਕ! ਇਹ ਗੱਲ ਠੀਕ ਮੰਨ ਕਿ ਉਸ ਮਨੁੱਖ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ॥੪੩॥


ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ  

एक भगति भगवान जिह प्रानी कै नाहि मनि ॥  

Ėk bẖagaṯ bẖagvān jih parānī kai nāhi man.  

That person, who does not feel devotion to God in his mind -  

ਜਿਸ ਜੀਵ ਦੇ ਅੰਤਰ ਆਤਮੇ ਇਕ ਪ੍ਰਭੂ ਦਾ ਅਨੁਰਾਗ ਨਹੀਂ,  

ਕੈ ਮਨਿ = ਦੇ ਮਨ ਵਿਚ। ਜਿਹ ਪ੍ਰਾਨੀ ਕੈ ਮਨਿ = ਜਿਸ ਪ੍ਰਾਣੀ ਦੇ ਮਨ ਵਿਚ।
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੈ,


ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥  

जैसे सूकर सुआन नानक मानो ताहि तनु ॥४४॥  

Jaise sūkar su▫ān Nānak māno ṯāhi ṯan. ||44||  

O Nanak, know that his body is like that of a pig, or a dog. ||44||  

ਹੇ ਨਾਨਕ! ਤੂੰ ਉਸ ਦੀ ਦੇਹ ਨੂੰ ਸੂਰ ਅਤੇ ਕੁੱਤੇ ਦੀ ਦੇਹ ਵਰਗੀ ਜਾਣ।  

ਸੂਕਰ ਤਨੁ = ਸੂਰ ਦਾ ਸਰੀਰ। ਸੁਆਨ ਤਨੁ = ਕੁੱਤੇ ਦਾ ਸਰੀਰ। ਤਾਹਿ = ਉਸ (ਮਨੁੱਖ) ਦਾ ॥੪੪॥
ਹੇ ਨਾਨਕ! ਉਸ ਦਾ ਸਰੀਰ ਉਹੋ ਜਿਹਾ ਹੀ ਸਮਝ ਜਿਹੋ ਜਿਹਾ (ਕਿਸੇ) ਸੂਰ ਦਾ ਸਰੀਰ ਹੈ (ਜਾਂ ਕਿਸੇ) ਕੁੱਤੇ ਦਾ ਸਰੀਰ ਹੈ ॥੪੪॥


ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ  

सुआमी को ग्रिहु जिउ सदा सुआन तजत नही नित ॥  

Su▫āmī ko garihu ji▫o saḏā su▫ān ṯajaṯ nahī niṯ.  

A dog never abandons the home of his master.  

ਜਿਸ ਤਰ੍ਹਾਂ ਕੁੱਤਾ ਸਦੀਵ ਹੀ ਆਪਣੈ ਮਾਲਕ ਦੇ ਘਰ ਨੂੰ ਕਦਾਚਿੱਤ ਨਹੀਂ ਛੱਡਦਾ।  

ਕੋ = ਦਾ। ਗ੍ਰਿਹੁ = ਘਰ। ਤਜਤ ਨਹੀ = ਨਹੀਂ ਛੱਡਦਾ।
ਜਿਵੇਂ ਕੁੱਤਾ (ਆਪਣੇ) ਮਾਲਕ ਦਾ ਘਰ (ਘਰ ਦਾ ਬੂਹਾ) ਸਦਾ (ਮੱਲੀ ਰੱਖਦਾ ਹੈ) ਕਦੇ ਭੀ ਛੱਡਦਾ ਨਹੀਂ ਹੈ,


ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥  

नानक इह बिधि हरि भजउ इक मनि हुइ इक चिति ॥४५॥  

Nānak ih biḏẖ har bẖaja▫o ik man hu▫e ik cẖiṯ. ||45||  

O Nanak, in just the same way, vibrate, and meditate on the Lord, single-mindedly, with one-pointed consciousness. ||45||  

ਨਾਨਕ ਇਸ ਤਰੀਕੇ ਨਾਲ ਤੂੰ ਇਕ ਮਨੂਏ ਅਤੇ ਇਕ ਦਿਲ ਨਾਲ ਆਪਣੇ ਵਾਹਿਗੁਰੂ ਦਾ ਸਿਮਰਨ ਕਰ।  

ਇਹ ਬਿਧਿ = ਇਸ ਤਰੀਕੇ ਨਾਲ। ਭਜਉ = ਭਜਨ ਕਰਿਆ ਕਰੋ। ਇਕ ਮਨਿ ਹੁਇ = ਇਕਾਗਰ ਹੋ ਕੇ। ਇਕ ਚਿਤਿ ਹੁਇ = ਇਕ-ਚਿੱਤ ਹੋ ਕੇ ॥੪੫॥
ਹੇ ਨਾਨਕ! ਇਸੇ ਤਰੀਕੇ ਨਾਲ ਇਕ-ਮਨ ਹੋ ਕੇ ਇਕ-ਚਿੱਤ ਹੋ ਕੇ ਪਰਮਾਤਮਾ ਦਾ ਭਜਨ ਕਰਿਆ ਕਰੋ (ਕਿ ਉਸ ਦਾ ਦਰ ਕਦੇ ਛੱਡਿਆ ਹੀ ਨਾਹ ਜਾਏ) ॥੪੫॥


ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ  

तीरथ बरत अरु दान करि मन मै धरै गुमानु ॥  

Ŧirath baraṯ ar ḏān kar man mai ḏẖarai gumān.  

Those who make pilgrimages to sacred shrines, observe ritualistic fasts and make donations to charity while still taking pride in their minds -  

ਜੋ ਕੋਈ ਯਾਤਰਾ ਕਰ, ਉਪਹਾਸ ਰੱਖ ਅਤੇ ਪੁੰਨ ਦਾਨ ਕਰਕੇ ਆਪਦੇ ਚਿੱਤ ਵਿੱਚ ਹੰਕਾਰ ਕਰਦਾ ਹੈ,  

ਅਰੁ = ਅਤੇ। ਕਰਿ = ਕਰ ਕੇ। ਮਨ ਮੈ = ਮਨ ਵਿਚ। ਗੁਮਾਨੁ = ਮਾਣ।
(ਪਰਮਾਤਮਾ ਦਾ ਭਜਨ ਛੱਡ ਕੇ ਮਨੁੱਖ) ਤੀਰਥ-ਇਸ਼ਨਾਨ ਕਰ ਕੇ ਵਰਤ ਰੱਖ ਕੇ, ਦਾਨ-ਪੁੰਨ ਕਰ ਕੇ (ਆਪਣੇ) ਮਨ ਵਿਚ ਅਹੰਕਾਰ ਕਰਦਾ ਹੈ (ਕਿ ਮੈਂ ਧਰਮੀ ਬਣ ਗਿਆ ਹਾਂ)


ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥  

नानक निहफल जात तिह जिउ कुंचर इसनानु ॥४६॥  

Nānak nihfal jāṯ ṯih ji▫o kuncẖar isnān. ||46||  

O Nanak, their actions are useless, like the elephant, who takes a bath, and then rolls in the dust. ||46||  

ਨਾਨਕ ਉਸ ਦੇ ਇਹ ਕਰਮ, ਹਾਥੀ ਦੇ ਨ੍ਹਾਉਣ ਦੀ ਮਾਨੰਦ ਬੇਅਰਥ ਜਾਂਦੇ ਹਨ।  

ਤਿਹ = ਉਸ ਦੇ (ਇਹ ਤੀਰਥ ਵਰਤ ਦਾਨ)। ਨਿਹਫਲ = ਵਿਅਰਥ। ਕੁੰਚਰ = ਹਾਥੀ (ਦਾ) ॥੪੬॥
(ਪਰ) ਹੇ ਨਾਨਕ! ਉਸ ਦੇ (ਇਹ ਸਾਰੇ ਕੀਤੇ ਹੋਏ ਕਰਮ ਇਉਂ) ਵਿਅਰਥ (ਚਲੇ ਜਾਂਦੇ ਹਨ) ਜਿਵੇਂ ਹਾਥੀ ਦਾ (ਦਾ ਕੀਤਾ ਹੋਇਆ) ਇਸ਼ਨਾਨ। (ਨੋਟ: ਹਾਥੀ ਨ੍ਹਾ ਕੇ ਸੁਆਹ ਮਿੱਟੀ ਆਪਣੇ ਉੱਤੇ ਪਾ ਲੈਂਦਾ ਹੈ) ॥੪੬॥


ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ  

सिरु क्मपिओ पग डगमगे नैन जोति ते हीन ॥  

Sir kampi▫o pag dagmage nain joṯ ṯe hīn.  

The head shakes, the feet stagger, and the eyes become dull and weak.  

ਮੂੰਢ ਕੰਬਦਾ ਹੈ, ਪੈਰ ਥਿੜਕਦੇ ਹਨ ਅਤੇ ਅੱਖਾਂ ਨੂਰ ਤੋਂ ਸੱਖਣੀਆਂ ਹੋ ਜਾਂਦੀਆਂ ਹਨ।  

ਕੰਪਿਓ = ਕੰਬ ਰਿਹਾ ਹੈ। ਪਗ = ਪੈਰ। ਡਗਮਗੇ = ਥਿੜਕ ਰਹੇ ਹਨ। ਤੇ = ਤੋਂ। ਨੈਨ = ਅੱਖਾਂ। ਜੋਤਿ = ਰੌਸ਼ਨੀ।
(ਬੁਢੇਪਾ ਆ ਜਾਣ ਤੇ ਮਨੁੱਖ ਦਾ) ਸਿਰ ਕੰਬਣ ਲੱਗ ਪੈਂਦਾ ਹੈ (ਤੁਰਦਿਆਂ) ਪੈਰ ਥਿੜਕਦੇ ਹਨ, ਅੱਖਾਂ ਦੀ ਜੋਤਿ ਮਾਰੀ ਜਾਂਦੀ ਹੈ,


ਕਹੁ ਨਾਨਕ ਇਹ ਬਿਧਿ ਭਈ ਤਊ ਹਰਿ ਰਸਿ ਲੀਨ ॥੪੭॥  

कहु नानक इह बिधि भई तऊ न हरि रसि लीन ॥४७॥  

Kaho Nānak ih biḏẖ bẖa▫ī ṯa▫ū na har ras līn. ||47||  

Says Nanak, this is your condition. And even now, you have not savored the sublime essence of the Lord. ||47||  

ਗੁਰੂ ਜੀ ਆਖਦੇ ਹਨ, ਇਹ ਹੋ ਗਈ ਹੈ ਤੇਰੀ ਹਾਲਤ, ਹੇ ਬੰਦੇ! ਤਾਂ ਭੀ ਤੂੰ ਪ੍ਰਭੂ ਦੇ ਨਾਮ ਅੰਮ੍ਰਿਤ ਅੰਦਰ ਅਭੇਦ ਨਹੀਂ ਹੁੰਦਾ।  

ਇਹ ਬਿਧਿ = ਇਹ ਹਾਲਤ। ਤਊ = ਫਿਰ ਭੀ। ਲੀਨ = ਮਗਨ। ਹਰਿ ਰਸ ਲੀਨ = ਹਰਿ-ਨਾਮ ਦੇ ਰਸ ਵਿਚ ਮਗਨ ॥੪੭॥
ਨਾਨਕ ਆਖਦਾ ਹੈ ਕਿ (ਬੁਢੇਪੇ ਨਾਲ ਸਰੀਰ ਦੀ) ਇਹ ਹਾਲਤ ਹੋ ਜਾਂਦੀ ਹੈ, ਫਿਰ ਭੀ (ਮਾਇਆ ਦਾ ਮੋਹ ਇਤਨਾ ਪ੍ਰਬਲ ਹੁੰਦਾ ਹੈ ਕਿ ਮਨੁੱਖ) ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਨਹੀਂ ਹੁੰਦਾ ॥੪੭॥


        


© SriGranth.org, a Sri Guru Granth Sahib resource, all rights reserved.
See Acknowledgements & Credits