Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸੁਣਿਐ ਦੂਖ ਪਾਪ ਕਾ ਨਾਸੁ ॥੯॥  

सुणिऐ दूख पाप का नासु ॥९॥  

Suṇi▫ai ḏūkẖ pāp kā nās. ||9||  

Listening-pain and sin are erased. ||9||  

ਸੁਆਮੀ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਬੀਮਾਰੀ ਤੇ ਗੁਨਾਹ ਦੂਰ ਹੋ ਜਾਂਦੇ ਹਨ।  

xxx
(ਕਿਉਂਕਿ) ਰੱਬ ਦੀ ਸਿਫ਼ਤ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ ॥੯॥


ਸੁਣਿਐ ਸਤੁ ਸੰਤੋਖੁ ਗਿਆਨੁ  

सुणिऐ सतु संतोखु गिआनु ॥  

Suṇi▫ai saṯ sanṯokẖ gi▫ān.  

Listening-truth, contentment and spiritual wisdom.  

ਸਾਹਿਬ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਸਚਾਈ ਸਬੂਰੀ ਅਤੇ ਬ੍ਰਹਮ ਵੀਚਾਰ ਪਰਾਪਤ ਹੋ ਜਾਂਦੇ ਹਨ।  

ਸਤੁ ਸੰਤੋਖੁ = ਦਾਨ ਤੇ ਸੰਤੋਖ।
ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ), ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ,


ਸੁਣਿਐ ਅਠਸਠਿ ਕਾ ਇਸਨਾਨੁ  

सुणिऐ अठसठि का इसनानु ॥  

Suṇi▫ai aṯẖsaṯẖ kā isnān.  

Listening-take your cleansing bath at the sixty-eight places of pilgrimage.  

ਪ੍ਰਭੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਅਠਾਹਠ ਤੀਰਥਾਂ ਉਤੇ ਨ੍ਹਾਉਣ ਦਾ ਫਲ ਪਰਾਪਤ ਹੋ ਜਾਂਦਾ ਹੈ।  

ਅਠਸਠਿ = ਅਠਾਹਠ ਤੀਰਥ।
ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ (ਭਾਵ, ਅਠਾਰਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿਚ ਹੀ ਆ ਜਾਂਦੇ ਹਨ)।


ਸੁਣਿਐ ਪੜਿ ਪੜਿ ਪਾਵਹਿ ਮਾਨੁ  

सुणिऐ पड़ि पड़ि पावहि मानु ॥  

Suṇi▫ai paṛ paṛ pāvahi mān.  

Listening-reading and reciting, honor is obtained.  

ਹਰੀ ਦੇ ਨਾਮ ਨੂੰ ਸੁਣਨ ਅਤੇ ਇਕ ਰਸ ਵਾਚਣ ਦੁਆਰਾ ਆਦਮੀ ਇੱਜ਼ਤ ਪਾਉਂਦਾ ਹੈ।  

ਪੜਿ ਪੜਿ = ਵਿੱਦਿਆ ਪੜ੍ਹ ਕੇ। ਪਾਵਹਿ = ਪਾਂਦੇ ਹਨ।
ਜੋ ਸਤਕਾਰ (ਮਨੁੱਖ ਵਿੱਦਿਆ) ਪੜ੍ਹ ਕੇ ਪਾਂਦੇ ਹਨ, ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ।


ਸੁਣਿਐ ਲਾਗੈ ਸਹਜਿ ਧਿਆਨੁ  

सुणिऐ लागै सहजि धिआनु ॥  

Suṇi▫ai lāgai sahj ḏẖi▫ān.  

Listening-intuitively grasp the essence of meditation.  

ਸਾਹਿਬ ਦੇ ਨਾਮ ਨੂੰ ਸੁਣਨ ਦੁਆਰਾ ਆਦਮੀ ਨੂੰ ਸੁਖੈਨ ਹੀ ਸਾਹਿਬ ਦਾ ਸਿਮਰਨ ਪਰਾਪਤ ਹੋ ਜਾਂਦਾ ਹੈ।  

ਸਹਜਿ = ਸਹਜ ਅਵਸਥਾ ਵਿਚ। ਸਹਜ = (ਸਹਜ) ਸਹ-ਸਾਥ, ਨਾਲ ਜ-ਜਨਮਿਆ, ਪੈਦਾ ਹੋਇਆ, ਉਹ ਸੁਭਾਉ ਜੋ ਸੁੱਧ-ਸਰੂਪ ਆਤਮਾ ਦੇ ਨਾਲ ਜਨਮਿਆ ਹੈ, ਸ਼ੁੱਧ-ਸਰੂਪ ਆਤਮਾ ਦਾ ਆਪਣਾ ਅਸਲੀ ਧਰਮ, ਮਾਇਆ ਦੇ ਤਿੰਨਾਂ ਗੁਣਾਂ ਤੋਂ ਲੰਘ ਕੇ ਉਪਰ ਦੀ ਅਵਸਥਾ, ਤੁਰੀਆ ਅਵਸਥਾ, ਸ਼ਾਂਤੀ, ਅਡੋਲਤਾ। ਧਿਆਨੁ = ਸੁਰਤ, ਬ੍ਰਿਤੀ। ਗਿਆਨੁ = ਸਾਰੇ ਜਗਤ ਨੂੰ ਪ੍ਰਭੂ-ਪਿਤਾ ਦਾ ਇਕ ਟੱਬਰ ਸਮਝਣ ਦੀ ਸੂਝ, ਪਰਮਾਤਮਾ ਨਾਲ ਜਾਣ-ਪਛਾਣ।
ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ।


ਨਾਨਕ ਭਗਤਾ ਸਦਾ ਵਿਗਾਸੁ  

नानक भगता सदा विगासु ॥  

Nānak bẖagṯā saḏā vigās.  

O Nanak, the devotees are forever in bliss.  

ਹੇ ਨਾਨਕ! ਅਨੁਰਾਗੀ ਹਮੇਸ਼ਾਂ ਅਨੰਦ ਮਾਣਦੇ ਹਨ।  

xxx
ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,


ਸੁਣਿਐ ਦੂਖ ਪਾਪ ਕਾ ਨਾਸੁ ॥੧੦॥  

सुणिऐ दूख पाप का नासु ॥१०॥  

Suṇi▫ai ḏūkẖ pāp kā nās. ||10||  

Listening-pain and sin are erased. ||10||  

ਮਾਲਕ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਕਸ਼ਟ ਅਤੇ ਕਸਮਲ ਤਬਾਹ ਹੋ ਜਾਂਦੇ ਹਨ।  

xxx
(ਕਿਉਂਕਿ) ਅਕਾਲ ਪੁਰਖ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਮਨੁੱਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੦॥


ਸੁਣਿਐ ਸਰਾ ਗੁਣਾ ਕੇ ਗਾਹ  

सुणिऐ सरा गुणा के गाह ॥  

Suṇi▫ai sarā guṇā ke gāh.  

Listening-dive deep into the ocean of virtue.  

ਸੁਆਮੀ ਦੇ ਨਾਮ ਨੂੰ ਸਰਵਣ ਦੁਆਰਾ ਆਦਮੀ ਨੇਕੀਆਂ ਦੇ ਸਮੁੰਦਰ ਵਿੱਚ ਡੂੰਘੀ ਚੁੱਭੀ ਲਾਉਂਦਾ ਹੈ।  

ਸਰਾ ਗੁਣਾ ਕੇ = ਗੁਣਾਂ ਦੇ ਸਰੋਵਰਾਂ ਦੇ, ਬੇਅੰਤ ਗੁਣਾਂ ਦੇ। ਗਾਹ = ਗਾਹੁਣ ਵਾਲੇ, ਸੂਝ ਵਾਲੇ, ਵਾਕਫ਼ੀ ਵਾਲੇ।
ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ,


ਸੁਣਿਐ ਸੇਖ ਪੀਰ ਪਾਤਿਸਾਹ  

सुणिऐ सेख पीर पातिसाह ॥  

Suṇi▫ai sekẖ pīr pāṯisāh.  

Listening-the Shaykhs, religious scholars, spiritual teachers and emperors.  

ਸੁਆਮੀ ਦੇ ਨਾਮ ਦਾ ਸਰਵਣ ਕਰਨਾ ਪ੍ਰਾਨੀ ਨੂੰ ਵਿਦਵਾਨ, ਰੂਹਾਨੀ ਰਹਬਰ ਅਤੇ ਬਾਦਸ਼ਾਹ ਬਣਾ ਦਿੰਦਾ ਹੈ।  

xxx
ਅਤੇ ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ।


ਸੁਣਿਐ ਅੰਧੇ ਪਾਵਹਿ ਰਾਹੁ  

सुणिऐ अंधे पावहि राहु ॥  

Suṇi▫ai anḏẖe pāvahi rāhu.  

Listening-even the blind find the Path.  

ਮਾਲਕ ਦੇ ਨਾਮ ਨੂੰ ਸੁਣਨ ਦੁਆਰਾ ਅੰਨ੍ਹੇ ਇਨਸਾਨ ਰਸਤਾ ਲੱਭ ਲੈਂਦੇ ਹਨ।  

xxx
ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ (ਅਕਾਲ ਪੁਰਖ ਨੂੰ ਮਿਲਣ ਦਾ) ਰਾਹ ਲੱਭ ਲੈਂਦੇ ਹਨ।


ਸੁਣਿਐ ਹਾਥ ਹੋਵੈ ਅਸਗਾਹੁ  

सुणिऐ हाथ होवै असगाहु ॥  

Suṇi▫ai hāth hovai asgāhu.  

Listening-the Unreachable comes within your grasp.  

ਰੱਬ ਦਾ ਨਾਮ ਸਰਵਣ ਕਰਨ ਦੁਆਰਾ ਅਥਾਹ ਸਾਹਿਬ ਦੀ ਥਾਹਿ ਆ ਜਾਂਦੀ ਹੈ।  

ਰਾਹੁ = ਰਸਤਾ। ਅਸਗਾਹੁ = ਡੂੰਘਾ ਸਮੁੰਦਰ, ਸੰਸਾਰ। ਹਾਥ ਹੋਵੈ = ਹਾਥ ਹੋ ਜਾਂਦੀ ਹੈ, ਡੂੰਘਿਆਈ ਦਾ ਪਤਾ ਲੱਗ ਜਾਂਦਾ ਹੈ, ਅਸਲੀਅਤ ਦੀ ਸਮਝ ਪੈ ਜਾਂਦੀ ਹੈ।
ਅਕਾਲ ਪੁਰਖ ਦੇ ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ।


ਨਾਨਕ ਭਗਤਾ ਸਦਾ ਵਿਗਾਸੁ  

नानक भगता सदा विगासु ॥  

Nānak bẖagṯā saḏā vigās.  

O Nanak, the devotees are forever in bliss.  

ਹੇ ਨਾਨਕ! ਅਨੁਰਾਗੀ ਹਮੇਸ਼ਾਂ ਅਨੰਦ ਮਾਣਦੇ ਹਨ।  

xxx
ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,


ਸੁਣਿਐ ਦੂਖ ਪਾਪ ਕਾ ਨਾਸੁ ॥੧੧॥  

सुणिऐ दूख पाप का नासु ॥११॥  

Suṇi▫ai ḏūkẖ pāp kā nās. ||11||  

Listening-pain and sin are erased. ||11||  

ਮਾਲਕ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਕਸ਼ਟ ਅਤੇ ਕਸਮਲ ਤਬਾਹ ਹੋ ਜਾਂਦੇ ਹਨ।  

xxx
(ਕਿਉਂਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੧॥


ਮੰਨੇ ਕੀ ਗਤਿ ਕਹੀ ਜਾਇ  

मंने की गति कही न जाइ ॥  

Manne kī gaṯ kahī na jā▫e.  

The state of the faithful cannot be described.  

ਜੋ ਪ੍ਰਾਨੀ ਸਾਹਿਬ ਦੀ ਤਾਬੇਦਾਰੀ ਕਰਦਾ ਹੈ ਉਸ ਦੀ ਹਾਲਤ ਬਿਆਨ ਨਹੀਂ ਕੀਤੀ ਜਾ ਸਕਦੀ।  

ਮੰਨੇ ਕੀ = ਮੰਨਣ ਵਾਲੇ ਦੀ, ਪਤੀਜੇ ਹੋਏ ਦੀ, ਯਕੀਨ ਕਰ ਲੈਣ ਵਾਲੇ ਦੀ। ਗਤਿ = ਹਾਲਤ, ਅਵਸਥਾ।
ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ, (ਭਾਵ, ਜਿਸ ਦੀ ਲਗਨ ਨਾਮ ਵਿਚ ਲੱਗ ਗਈ ਹੈ)।


ਜੇ ਕੋ ਕਹੈ ਪਿਛੈ ਪਛੁਤਾਇ  

जे को कहै पिछै पछुताइ ॥  

Je ko kahai picẖẖai pacẖẖuṯā▫e.  

One who tries to describe this shall regret the attempt.  

ਜੇਕਰ ਕੋਈ ਜਣਾ ਬਿਆਨ ਕਰਨ ਦੀ ਕੋਸ਼ਿਸ਼ ਕਰਦਾ ਹੈ ਉਹ ਮਗਰੋਂ ਪਛਤਾਉਂਦਾ ਹੈ।  

ਕਹੈ = ਦੱਸੇ, ਬਿਆਨ ਕਰੇ।
ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ)।


ਕਾਗਦਿ ਕਲਮ ਲਿਖਣਹਾਰੁ  

कागदि कलम न लिखणहारु ॥  

Kāgaḏ kalam na likẖaṇhār.  

No paper, no pen, no scribe  

ਕੋਈ ਕਾਗਜ਼, ਲੇਖਣੀ ਤੇ ਲਿਖਾਰੀ ਨਹੀਂ,  

ਕਾਗਦਿ = ਕਾਗ਼ਜ਼ ਉੱਤੇ। ਕਲਮ = ਕਲਮ (ਨਾਲ)।
(ਨਾਮ ਵਿਚ) ਪਤੀਜੇ ਹੋਏ ਦੀ ਆਤਮਕ ਅਵਸਥਾ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ,


ਮੰਨੇ ਕਾ ਬਹਿ ਕਰਨਿ ਵੀਚਾਰੁ  

मंने का बहि करनि वीचारु ॥  

Manne kā bahi karan vīcẖār.  

can record the state of the faithful.  

ਜਿਸ ਨਾਲ ਬੈਠ ਕੇ ਰੱਬ ਦੇ ਫਰਮਾਬਰਦਾਰ ਦੀ ਦਸ਼ਾ ਲਿਖੀ ਜਾਂ ਸੋਚੀ ਵਿਚਾਰੀ ਜਾਵੇ।  

ਮੰਨੇ ਕਾ ਵੀਚਾਰੁ = ਸ਼ਰਧਾ ਧਾਰਨ ਵਾਲੇ ਦੀ ਵਡਿਆਈ ਦੀ ਵੀਚਾਰ। ਬਹਿ ਕਰਨਿ = ਬੈਠ ਕੇ ਕਰਦੇ ਹਨ।
(ਭਾਵੇਂ ਕਿ ਮਨੁੱਖ) ਰਲ ਕੇ ਉਸ ਦਾ ਅੰਦਾਜ਼ਾ ਲਾਉਣ ਬਾਬਤ ਵੀਚਾਰ (ਜ਼ਰੂਰ) ਕਰਦੇ ਹਨ।


ਐਸਾ ਨਾਮੁ ਨਿਰੰਜਨੁ ਹੋਇ  

ऐसा नामु निरंजनु होइ ॥  

Aisā nām niranjan ho▫e.  

Such is the Name of the Immaculate Lord.  

ਇਹੋ ਜਿਹਾ ਹੈ ਪਵਿੱਤਰ ਪ੍ਰਭੂ ਦਾ ਨਾਮ।  

ਐਸਾ = ਅਜਿਹਾ, ਇੱਡਾ ਉੱਚਾ। ਹੋਇ = ਹੈ। ਮੰਨਿ = ਸ਼ਰਧਾ ਧਾਰ ਕੇ, ਲਗਨ ਲਾ ਕੇ।
ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ)


ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥  

जे को मंनि जाणै मनि कोइ ॥१२॥  

Je ko man jāṇai man ko▫e. ||12||  

Only one who has faith comes to know such a state of mind. ||12||  

ਜੇਕਰ ਕੋਈ ਜਣਾ ਰੱਬ ਦੀ ਤਾਬੇਦਾਰੀ ਕਰੇ, ਐਸਾ ਵਿਰਲਾ ਜੀਵ ਆਪਣੇ ਚਿੱਤ ਅੰਦਰ ਹੀ ਉਸ ਦੀ ਖੁਸ਼ੀ ਨੂੰ ਸਮਝਦਾ ਹੈ।  

ਮੰਨਿ ਜਾਣੈ = ਸ਼ਰਧਾ ਰੱਖ ਕੇ ਵੇਖੇ, ਮੰਨ ਕੇ ਵੇਖੇ। ਮਨਿ = ਮਨ ਵਿਚ।
ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ ॥੧੨॥


ਮੰਨੈ ਸੁਰਤਿ ਹੋਵੈ ਮਨਿ ਬੁਧਿ  

मंनै सुरति होवै मनि बुधि ॥  

Mannai suraṯ hovai man buḏẖ.  

The faithful have intuitive awareness and intelligence.  

ਨਾਮ ਵਿੱਚ ਸੱਚਾ ਭਰੋਸਾ ਕਰਨ ਦੁਆਰਾ ਇਨਸਾਨ ਦੇ ਚਿੱਤ ਤੇ ਸਮਝ ਅੰਦਰ ਈਸ਼ਵਰੀ ਗਿਆਤ ਪਰਵੇਸ਼ ਕਰ ਜਾਂਦੀ ਹੈ।  

ਮੰਨੈ = ਮੰਨਣ ਕਰਕੇ, ਜੇ ਮੰਨ ਲਈਏ, ਜੇ ਮਨ ਪਤੀਜ ਜਾਏ, ਜੇ ਪ੍ਰਭੂ ਦੇ ਨਾਮ ਵਿਚ ਲਗਨ ਲੱਗ ਜਾਏ।
ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗ ਪੈਂਦਾ ਹੈ)


ਮੰਨੈ ਸਗਲ ਭਵਣ ਕੀ ਸੁਧਿ  

मंनै सगल भवण की सुधि ॥  

Mannai sagal bẖavaṇ kī suḏẖ.  

The faithful know about all worlds and realms.  

ਨਾਮ ਵਿੱਚ ਦਿਲੀ ਨਿਸਚਾ ਕਰਣ ਨਾਲ ਸਾਰੀਆਂ ਪੁਰੀਆਂ ਦੀ ਗਿਆਤ ਪਰਾਪਤ ਹੋ ਜਾਂਦੀ ਹੈ।  

ਸੁਰਤ ਹੋਵੈ = (ਉੱਚੀ) ਸੁਰਤ ਹੋ ਜਾਂਦੀ ਹੈ। ਮਨਿ = ਮਨ ਵਿਚ। ਬੁਧਿ = ਜਾਗ੍ਰਤ। ਸੁਧਿ = ਖ਼ਬਰ, ਸੋਝੀ।
ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ।)


ਮੰਨੈ ਮੁਹਿ ਚੋਟਾ ਨਾ ਖਾਇ  

मंनै मुहि चोटा ना खाइ ॥  

Mannai muhi cẖotā nā kẖā▫e.  

The faithful shall never be struck across the face.  

ਵਾਹਿਗੁਰੂ ਦਾ ਉਪਾਸ਼ਕ ਆਪਣੇ ਚਿਹਰੇ ਉਤੇ ਸੱਟਾਂ ਨਹੀਂ ਸਹਾਰਦਾ।  

ਮੁਹਿ = ਮੂੰਹ ਉੱਤੇ। ਚੋਟਾ = ਸੱਟਾਂ।
ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ),


ਮੰਨੈ ਜਮ ਕੈ ਸਾਥਿ ਜਾਇ  

मंनै जम कै साथि न जाइ ॥  

Mannai jam kai sāth na jā▫e.  

The faithful do not have to go with the Messenger of Death.  

ਸਾਈਂ ਦੇ ਨਾਮ ਵਿੱਚ ਅੰਤ੍ਰੀਵ ਇਤਬਾਰ ਰਾਹੀਂ ਬੰਦਾ ਮੌਤ ਦੇ ਦੂਤ ਦੇ ਨਾਲ ਨਹੀਂ ਜਾਂਦਾ।  

ਜਮ ਕੈ ਸਾਥਿ = ਜਮਾਂ ਦੇ ਨਾਲ।
ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ)।


ਐਸਾ ਨਾਮੁ ਨਿਰੰਜਨੁ ਹੋਇ  

ऐसा नामु निरंजनु होइ ॥  

Aisā nām niranjan ho▫e.  

Such is the Name of the Immaculate Lord.  

ਇਹੋ ਜੇਹਾ ਹੈ ਵਾਹਿਗੁਰੂ ਦਾ ਬੇ-ਦਾਗ ਨਾਮ।  

xxx
ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ),


ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥  

जे को मंनि जाणै मनि कोइ ॥१३॥  

Je ko man jāṇai man ko▫e. ||13||  

Only one who has faith comes to know such a state of mind. ||13||  

ਜੇਕਰ ਕੋਈ ਜਣਾ ਸਾਈ ਦੇ ਨਾਮ ਉਤੇ ਭਰੋਸਾ ਧਾਰਨ ਕਰ ਲਵੇ, ਤਦ ਉਹ ਆਪਣੇ ਚਿੱਤ ਅੰਦਰ ਇਸ ਨੂੰ ਸਮਝ ਲਵੇਗਾ।  

xxx
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ॥੧੩॥


ਮੰਨੈ ਮਾਰਗਿ ਠਾਕ ਪਾਇ  

मंनै मारगि ठाक न पाइ ॥  

Mannai mārag ṯẖāk na pā▫e.  

The path of the faithful shall never be blocked.  

ਹਰੀ-ਨਾਮ ਉਤੇ ਭਰੋਸਾ ਰੱਖਣ ਵਾਲੇ ਨੂੰ ਰਾਹ ਵਿੱਚ ਰੁਕਾਵਟ ਨਹੀਂ ਵਾਪਰਦੀ।  

ਮਾਰਗਿ = ਮਾਰਗ ਵਿਚ, ਰਾਹ ਵਿਚ। ਠਾਕ = ਰੋਕ। ਠਾਕ ਨ ਪਾਇ = ਰੋਕ ਨਹੀਂ ਪੈਂਦੀ।
ਜੇ ਮਨੁੱਖ ਦਾ ਮਨ ਨਾਮ ਵਿਚ ਪਤੀਜ ਜਾਏ ਤਾਂ ਜ਼ਿਦੰਗੀ ਦੇ ਸਫ਼ਰ ਵਿਚ ਵਿਚਾਰ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ।


ਮੰਨੈ ਪਤਿ ਸਿਉ ਪਰਗਟੁ ਜਾਇ  

मंनै पति सिउ परगटु जाइ ॥  

Mannai paṯ si▫o pargat jā▫e.  

The faithful shall depart with honor and fame.  

ਨਾਮ ਉਤੇ ਨਿਸਚਾ ਰੱਖਣ ਵਾਲਾ ਇੱਜ਼ਤ ਅਤੇ ਪਰਸਿੱਧਤਾ ਨਾਲ ਜਾਂਦਾ ਹੈ।  

ਪਤਿ ਸਿਉ = ਇੱਜ਼ਤ ਨਾਲ। ਪਰਗਟੁ = ਪਰਸਿੱਧ ਹੋ ਕੇ।
ਉਹ (ਸੰਸਾਰ ਵਿਚ) ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ।


ਮੰਨੈ ਮਗੁ ਚਲੈ ਪੰਥੁ  

मंनै मगु न चलै पंथु ॥  

Mannai mag na cẖalai panth.  

The faithful do not follow empty religious rituals.  

ਨਾਮ ਉਤੇ ਭਰੋਸਾ ਰੱਖਣ ਵਾਲਾ ਸੰਸਾਰੀ ਰਾਹਾਂ ਅਤੇ ਕਰਮਕਾਂਡੀ ਧਾਰਮਕ ਰਸਤਿਆਂ ਤੇ ਨਹੀਂ ਟੁਰਦਾ।  

xxx
ਉਹ ਫਿਰ (ਦੁਨੀਆਂ ਦੇ ਵੱਖੋ-ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ 'ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਤੇ ਇਹ ਮੰਦਾ ਹੈ)।


ਮੰਨੈ ਧਰਮ ਸੇਤੀ ਸਨਬੰਧੁ  

मंनै धरम सेती सनबंधु ॥  

Mannai ḏẖaram seṯī san▫banḏẖ.  

The faithful are firmly bound to the Dharma.  

ਹਰੀ ਨਾਮ ਅੰਦਰ ਭਰੋਸਾ ਧਾਰਨ ਕਰਨ ਵਾਲੇ ਦਾ ਸਚਾਈ ਨਾਲ ਮੇਲ ਹੁੰਦਾ ਹੈ।  

ਸੇਤੀ = ਨਾਲ। ਸਨਬੰਧੁ = ਸਾਕ, ਰਿਸ਼ਤਾ, ਜੋੜ।
ਉਸ ਮਨੁੱਖ ਦਾ ਧਰਮ ਨਾਲ (ਸਿੱਧਾ) ਜੋੜ ਬਣ ਜਾਂਦਾ ਹੈ।


ਐਸਾ ਨਾਮੁ ਨਿਰੰਜਨੁ ਹੋਇ  

ऐसा नामु निरंजनु होइ ॥  

Aisā nām niranjan ho▫e.  

Such is the Name of the Immaculate Lord.  

ਇਹੋ ਜਿਹਾ ਹੈ ਵਾਹਿਗੁਰੂ ਦਾ ਬੇਦਾਗ ਨਾਮ।  

xxx
ਅਕਾਲ ਪੁਰਖ ਦਾ ਨਾਮ ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਏਡਾ (ਉੱਚਾ) ਹੈ, (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ)


ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥  

जे को मंनि जाणै मनि कोइ ॥१४॥  

Je ko man jāṇai man ko▫e. ||14||  

Only one who has faith comes to know such a state of mind. ||14||  

ਜੇਕਰ ਕੋਈ ਜਣਾ ਸਾਈਂ ਦੇ ਨਾਮ ਉਤੇ ਭਰੋਸਾ ਧਾਰਨ ਕਰ ਲਵੇ, ਤਦ ਉਹ ਆਪਣੇ ਚਿੱਤ ਅੰਦਰ ਇਸ ਨੂੰ ਸਮਝ ਲਵੇਗਾ।  

xxx
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ॥੧੪॥


ਮੰਨੈ ਪਾਵਹਿ ਮੋਖੁ ਦੁਆਰੁ  

मंनै पावहि मोखु दुआरु ॥  

Mannai pāvahi mokẖ ḏu▫ār.  

The faithful find the Door of Liberation.  

ਪ੍ਰਭੂ ਦੀ ਆਗਿਆ ਦਾ ਪਾਲਣ ਕਰਨ ਵਾਲਾ ਮੁਕਤੀ ਦਾ ਦਰਵਾਜ਼ਾ ਪਾ ਲੈਂਦਾ ਹੈ।  

ਪਾਵਹਿ = ਲੱਭ ਲੈਂਦੇ ਹਨ। ਮੋਖੁ ਦੁਆਰੁ = ਮੁਕਤੀ ਦਾ ਦਰਵਾਜ਼ਾ, 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ।
ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ।


ਮੰਨੈ ਪਰਵਾਰੈ ਸਾਧਾਰੁ  

मंनै परवारै साधारु ॥  

Mannai parvārai sāḏẖār.  

The faithful uplift and redeem their family and relations.  

ਪ੍ਰਭੂ ਦੀ ਆਗਿਆ ਦਾ ਪਾਲਣ ਕਰਨਹਾਰ ਆਪਣੇ ਸਾਕਸੈਨ ਨੂੰ ਸੁਧਾਰ ਲੈਂਦਾ ਹੈ।  

ਪਰਵਾਰੈ = ਪਰਵਾਰ ਨੂੰ। ਸਾਧਾਰੁ = ਆਧਾਰ ਸਹਿਤ ਕਰਦਾ ਹੈ, (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ।
(ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ।


ਮੰਨੈ ਤਰੈ ਤਾਰੇ ਗੁਰੁ ਸਿਖ  

मंनै तरै तारे गुरु सिख ॥  

Mannai ṯarai ṯāre gur sikẖ.  

The faithful are saved, and carried across with the Sikhs of the Guru.  

ਪ੍ਰਭੂ ਦਾ ਹੁਕਮ ਮੰਨਣ ਵਾਲਾ ਆਪਣੇ ਆਪ ਨੂੰ ਬਚਾ ਲੈਂਦਾ ਹੈ ਅਤੇ ਗੁਰੂ ਦੇ ਸਿੱਖਾਂ ਦਾ ਪਾਰ ਉਤਾਰਾ ਕਰ ਦਿੰਦਾ ਹੈ।  

ਤਰੈ ਗੁਰੁ = ਗੁਰੂ ਆਪਿ ਤਰਦਾ ਹੈ। ਸਿਖ = ਸਿੱਖਾਂ ਨੂੰ। ਤਾਰੇ ਸਿਖ = ਸਿੱਖਾਂ ਨੂੰ ਤਾਰਦਾ ਹੈ।
ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ।


ਮੰਨੈ ਨਾਨਕ ਭਵਹਿ ਭਿਖ  

मंनै नानक भवहि न भिख ॥  

Mannai Nānak bẖavahi na bẖikẖ.  

The faithful, O Nanak, do not wander around begging.  

ਪ੍ਰਭੂ ਦਾ ਹੁਕਮ ਮੰਨਣ ਵਾਲਾ ਮੰਗਦਾ ਪਿੰਨਦਾ ਨਹੀਂ ਫਿਰਦਾ।  

ਭਵਹਿ ਨ = ਨਹੀਂ ਭੌਂਦੇ। ਭਵਹਿ ਨ ਭਿਖ = ਭਿੱਖਿਆ ਲਈ ਨਹੀਂ ਭੌਂਦੇ ਫਿਰਦੇ, ਲੋੜਾਂ ਦੀ ਖ਼ਾਤਰ ਦਰ-ਦਰ ਨਹੀਂ ਰੁਲਦੇ ਫਿਰਦੇ, ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।
ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।


ਐਸਾ ਨਾਮੁ ਨਿਰੰਜਨੁ ਹੋਇ  

ऐसा नामु निरंजनु होइ ॥  

Aisā nām niranjan ho▫e.  

Such is the Name of the Immaculate Lord.  

ਐਹੋ ਜਿਹਾ ਹੈ ਵਾਹਿਗੁਰੂ ਦਾ-ਬੇਦਾਗ ਨਾਮ।  

xxx
ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ),


ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥  

जे को मंनि जाणै मनि कोइ ॥१५॥  

Je ko man jāṇai man ko▫e. ||15||  

Only one who has faith comes to know such a state of mind. ||15||  

ਜੇਕਰ ਕੋਈ ਜਣਾ ਸਾਈਂ ਦੇ ਨਾਮ ਉਤੇ ਭਰੋਸਾ ਧਾਰੇ, ਤਾਂ ਉਹ ਇਸ ਨੂੰ ਆਪਣੇ ਚਿੱਤ ਵਿੱਚ ਸਮਝ ਲਵੇਗਾ।  

xxx
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ ॥੧੫॥


ਪੰਚ ਪਰਵਾਣ ਪੰਚ ਪਰਧਾਨੁ  

पंच परवाण पंच परधानु ॥  

Pancẖ parvāṇ pancẖ parḏẖān.  

The chosen ones, the self-elect, are accepted and approved.  

ਮੁਖੀਏ ਮਕਬੂਲ ਹਨ ਤੇ ਮੁਖੀਏ ਹੀ ਮਹਾਨ।  

ਪੰਚ = ਉਹ ਮਨੁੱਖ ਜਿਨ੍ਹਾਂ ਨਾਮ ਸੁਣਿਆ ਹੈ ਤੇ ਮੰਨਿਆ ਹੈ, ਉਹ ਮਨੁੱਖ ਜਿਨ੍ਹਾਂ ਦੀ ਸੁਰਤ ਨਾਮ ਵਿਚ ਜੁੜੀ ਹੈ ਤੇ ਜਿਨ੍ਹਾਂ ਦੇ ਅੰਦਰ ਪਰਤੀਤ ਆ ਗਈ ਹੈ। ਪਰਵਾਣੁ = ਕਬੂਲ, ਸੁਰਖ਼ਰੂ। ਪਰਧਾਨੁ = ਆਗੂ, ਵੱਡੇ।
ਜਿਨ੍ਹਾਂ ਮਨੁੱਖਾਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ਤੇ ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੁੱਖ (ਇੱਥੇ ਜਗਤ ਵਿਚ) ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ।


ਪੰਚੇ ਪਾਵਹਿ ਦਰਗਹਿ ਮਾਨੁ  

पंचे पावहि दरगहि मानु ॥  

Pancẖe pāvahi ḏargahi mān.  

The chosen ones are honored in the Court of the Lord.  

ਸਾਧੂ ਸੁਆਮੀ ਦੇ ਦਰਬਾਰ ਅੰਦਰ ਆਦਰ ਪਾਉਂਦੇ ਹਨ।  

ਪੰਚੇ = ਪੰਚ ਹੀ, ਸੰਤ ਜਨ ਹੀ। ਦਰਗਹ = ਅਕਾਲ ਪੁਰਖ ਦੇ ਦਰਬਾਰ ਵਿਚ। ਮਾਨੁ = ਆਦਰ; ਵਡਿਆਈ।
ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ।


ਪੰਚੇ ਸੋਹਹਿ ਦਰਿ ਰਾਜਾਨੁ  

पंचे सोहहि दरि राजानु ॥  

Pancẖe sohahi ḏar rājān.  

The chosen ones look beautiful in the courts of kings.  

ਰੱਬ ਦੇ ਗੋਲੇ ਰਾਜਿਆਂ ਦਿਆਂ ਦਰਬਾਰਾਂ ਅੰਦਰ ਸੁੰਦਰ ਲੱਗਦੇ ਹਨ।  

ਸੋਹਹਿ = ਸੋਭਦੇ ਹਨ, ਸੋਹਣੇ ਲੱਗਦੇ ਹਨ। ਦਰਿ = ਦਰ 'ਤੇ, ਦਰਬਾਰ ਵਿਚ।
ਰਾਜ-ਦਰਬਾਰਾਂ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ।


ਪੰਚਾ ਕਾ ਗੁਰੁ ਏਕੁ ਧਿਆਨੁ  

पंचा का गुरु एकु धिआनु ॥  

Pancẖā kā gur ek ḏẖi▫ān.  

The chosen ones meditate single-mindedly on the Guru.  

ਚੁਣੇ ਹੋਏ ਕੇਵਲ ਗੁਰੂ ਉਤੇ ਹੀ ਆਪਣੀ ਬਿਰਤੀ ਇਕੱਤਰ ਕਰਦੇ ਹਨ।  

ਗੁਰੁ ਏਕੁ = ਕੇਵਲ ਗੁਰੂ ਹੀ। ਧਿਆਨੁ = ਸੁਰਤ ਦਾ ਨਿਸ਼ਾਨਾ।
ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ)।


ਜੇ ਕੋ ਕਹੈ ਕਰੈ ਵੀਚਾਰੁ  

जे को कहै करै वीचारु ॥  

Je ko kahai karai vīcẖār.  

No matter how much anyone tries to explain and describe them,  

ਜਿਨ੍ਹਾਂ ਦੀ ਚਾਹੇ ਭਾਵੇਂ ਕੋਈ ਜਣਾ ਵਰਨਣ ਤੇ ਸੋਚ ਵਿਚਾਰ ਪਿਆ ਕਰੇ,  

ਕਹੈ = ਬਿਆਨ ਕਰੇ, ਕਥਨ ਕਰੇ। ਵੀਚਾਰੁ = ਕੁਦਰਤ ਦੇ ਲੇਖੇ ਦੀ ਵੀਚਾਰ।
ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ,


ਕਰਤੇ ਕੈ ਕਰਣੈ ਨਾਹੀ ਸੁਮਾਰੁ  

करते कै करणै नाही सुमारु ॥  

Karṯe kai karṇai nāhī sumār.  

the actions of the Creator cannot be counted.  

ਪ੍ਰੰਤੂ ਸਿਰਜਨਹਾਰ ਦੇ ਕੰਮਾਂ ਦੀ ਗਿਣਤੀ ਨਹੀਂ ਹੋ ਸਕਦੀ।  

ਕਰਤੇ ਕੈ ਕਰਣੈ = ਕਰਤਾਰ ਦੀ ਕੁਦਰਤ ਦਾ। ਸੁਮਾਰੁ = ਹਿਸਾਬ, ਲੇਖਾ।
ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ (ਭਾਵ, ਅੰਤ ਨਹੀਂ ਪੈ ਸਕਦਾ)।


ਧੌਲੁ ਧਰਮੁ ਦਇਆ ਕਾ ਪੂਤੁ  

धौलु धरमु दइआ का पूतु ॥  

Ḏẖoul ḏẖaram ḏa▫i▫ā kā pūṯ.  

The mythical bull is Dharma, the son of compassion;  

ਕਲਪਤ ਬਲਦ ਦਿਆਲਤਾ ਦਾ ਪੁੱਤਰ ਪਵਿੱਤ੍ਰਤਾ ਹੈ,  

ਧੌਲੁ = ਬਲਦ। ਦਇਆ ਕਾ ਪੂਤੁ = ਦਇਆ ਦਾ ਪੁੱਤਰ, ਧਰਮ ਦਇਆ ਤੋਂ ਪੈਦਾ ਹੁੰਦਾ ਹੈ, ਭਾਵ, ਜਿਸ ਹਿਰਦੇ ਵਿਚ ਦਇਆ ਹੈ ਉੱਥੇ ਧਰਮ ਪਰਫੁਲਤ ਹੁੰਦਾ ਹੈ।
(ਅਕਾਲ ਪੁਰਖ ਦਾ) ਧਰਮ-ਰੂਪੀ ਬੱਝਵਾਂ ਨਿਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ)। (ਇਹ ਧਰਮ) ਦਇਆ ਦਾ ਪੁੱਤਰ ਹੈ (ਭਾਵ, ਅਕਾਲ ਪੁਰਖ ਨੇ ਆਪਣੀ ਮਿਹਰ ਕਰ ਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ 'ਧਰਮ' ਰੂਪ ਨਿਯਮ ਬਣਾ ਦਿੱਤਾ ਹੈ)।


ਸੰਤੋਖੁ ਥਾਪਿ ਰਖਿਆ ਜਿਨਿ ਸੂਤਿ  

संतोखु थापि रखिआ जिनि सूति ॥  

Sanṯokẖ thāp rakẖi▫ā jin sūṯ.  

this is what patiently holds the earth in its place.  

ਜਿਸ ਨੇ ਸਹਨਸ਼ੀਲਤਾ ਨਾਲ ਠੀਕ ਤੌਰ ਤੇ ਧਰਤੀ ਨੂੰ ਠਲਿ੍ਹਆ ਹੋਇਆ ਹੈ।  

ਸੰਤੋਖ = ਸੰਤੋਖ ਨੂੰ। ਥਾਪਿ ਰਖਿਆ = ਟਿਕਾ ਰੱਖਿਆ, ਹੋਂਦ ਵਿਚ ਲਿਆਂਦਾ ਹੈ, ਪੈਦਾ ਕੀਤਾ ਹੈ। ਜਿਨਿ = ਜਿਸ (ਧਰਮ) ਨੇ। ਧਰਮ = ਅਕਾਲ ਪੁਰਖ ਦਾ ਨਿਯਮ। ਸੂਤਿ = ਸੂਤਰ ਵਿਚ, ਮਰਯਾਦਾ ਵਿਚ।
ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਸੰਤੋਖੁ ਨੂੰ ਜਨਮ ਦੇ ਦਿੱਤਾ ਹੈ।


ਜੇ ਕੋ ਬੁਝੈ ਹੋਵੈ ਸਚਿਆਰੁ  

जे को बुझै होवै सचिआरु ॥  

Je ko bujẖai hovai sacẖiār.  

One who understands this becomes truthful.  

ਜੇਕਰ ਕੋਈ ਜਣਾ ਇਸ ਨੂੰ ਸਮਝ ਲਵੇ ਤਾਂ, ਉਹ ਸੱਚਾ ਇਨਸਾਨ ਥੀਵੰਞਦਾ (ਬਣ ਜਾਦਾ) ਹੈ।  

ਬੁਝੈ = ਸਮਝ ਲਏ। ਸਚਿਆਰੁ = ਸੱਚ ਦਾ ਪਰਕਾਸ਼ ਹੋਣ ਲਈ ਯੋਗ।
ਜੇ ਕੋਈ ਮਨੁੱਖ (ਇਸ ਉਪਰ-ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ।


ਧਵਲੈ ਉਪਰਿ ਕੇਤਾ ਭਾਰੁ  

धवलै उपरि केता भारु ॥  

Ḏẖavlai upar keṯā bẖār.  

What a great load there is on the bull!  

ਕਿ ਬਲਦ ਉਤੇ ਕਿੰਨਾ ਕੁ ਬੋਝ ਹੈ?  

ਕੇਤਾ ਭਾਰੁ = ਬੇਅੰਤ ਭਾਰ।
(ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?)


ਧਰਤੀ ਹੋਰੁ ਪਰੈ ਹੋਰੁ ਹੋਰੁ  

धरती होरु परै होरु होरु ॥  

Ḏẖarṯī hor parai hor hor.  

So many worlds beyond this world-so very many!  

ਇਸ ਧਰਤੀ ਤੋਂ ਪਰੇ ਘਨੇਰੇ ਆਲਮ ਹਨ, ਘਨੇਰੇ ਅਤੇ ਘਨੇਰੇ।  

ਧਰਤੀ ਹੋਰੁ = ਧਰਤੀ ਦੇ ਹੇਠਾਂ ਹੋਰ ਬਲਦ। ਪਰੈ = ਉਸ ਤੋਂ ਹੇਠਾਂ।
(ਦੂਜੀ ਵਿਚਾਰ ਹੋਰ ਹੈ ਕਿ ਜੇ ਧਰਤੀ ਦੇ ਹੇਠ ਬਲਦ ਹੈ, ਉਸ ਬਲਦ ਨੂੰ ਸਹਾਰਾ ਦੇਣ ਲਈ ਹੇਠ ਹੋਰ ਧਰਤੀ ਹੋਈ, ਉਸ) ਧਰਤੀ ਦੇ ਹੇਠਾਂ ਹੋਰ ਬਲਦ, ਉਸ ਤੋਂ ਹੇਠਾਂ (ਧਰਤੀ ਦੇ ਹੇਠ) ਹੋਰ ਬਲਦ, ਫੇਰ ਹੋਰ ਬਲਦ;


ਤਿਸ ਤੇ ਭਾਰੁ ਤਲੈ ਕਵਣੁ ਜੋਰੁ  

तिस ते भारु तलै कवणु जोरु ॥  

Ŧis ṯe bẖār ṯalai kavaṇ jor.  

What power holds them, and supports their weight?  

ਉਹ ਕਿਹੜੀ ਤਾਕਤ ਹੈ, ਜੋ ਉਨ੍ਹਾਂ ਦੇ ਬੋਝ ਨੂੰ ਹੇਠੋਂ ਚੁੱਕੀ ਹੋਈ ਹੈ?  

ਤਿਸ ਤੇ = ਉਸ ਬਲਦ ਤੋਂ। ਤਲੈ = ਉਸ ਬਲਦ ਦੇ ਹੇਠਾਂ। ਕਵਣੁ ਜੋਰੁ = ਕਿਹੜਾ ਸਹਾਰਾ।
(ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ?


ਜੀਅ ਜਾਤਿ ਰੰਗਾ ਕੇ ਨਾਵ  

जीअ जाति रंगा के नाव ॥  

Jī▫a jāṯ rangā ke nāv.  

The names and the colors of the assorted species of beings  

ਸਾਰੇ ਜੀਵਾਂ ਦੀਆਂ ਵੰਨਗੀਆਂ, ਰੰਗਤਾ ਅਤੇ ਨਾਮ ਉਕਰੇ ਹਨ  

ਜੀਅ = ਜੀਵ ਜੰਤ। ਕੇ ਨਾਵ = ਕਈ ਨਾਵਾਂ ਦੇ।
(ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ।


ਸਭਨਾ ਲਿਖਿਆ ਵੁੜੀ ਕਲਾਮ  

सभना लिखिआ वुड़ी कलाम ॥  

Sabẖnā likẖi▫ā vuṛī kalām.  

were all inscribed by the Ever-flowing Pen of God.  

ਵਾਹਿਗੁਰੂ ਦੀ ਸਦਾ-ਵਗਦੀ ਹੋਈ ਕਲਮ ਦੇ ਨਾਲ।  

ਵੁੜੀ = ਵਗਦੀ, ਚਲਦੀ। ਕਲਾਮ = ਕਲਮ। ਵੁੜੀ ਕਲਾਮ = ਚਲਦੀ ਕਲਮ ਨਾਲ, ਭਾਵ, ਕਲਮ ਨੂੰ ਰੋਕਣ ਤੋਂ ਬਿਨਾ ਹੀ ਇਕ-ਤਾਰ।
ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ।


ਏਹੁ ਲੇਖਾ ਲਿਖਿ ਜਾਣੈ ਕੋਇ  

एहु लेखा लिखि जाणै कोइ ॥  

Ėhu lekẖā likẖ jāṇai ko▫e.  

Who knows how to write this account?  

ਇਹ ਹਿਸਾਬ ਕਿਤਾਬ ਵਿਰਲੇ ਹੀ ਲਿਖਣਾ ਜਾਣਦੇ ਹਨ।  

ਲਿਖਿ ਜਾਣੈ = ਲਿਖਦਾ ਜਾਣਦਾ ਹੈ, ਲਿਖਣ ਦੀ ਸਮਝ ਹੈ। ਕੋਇ = ਕੋਈ ਵਿਰਲਾ।
(ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਪਾ ਨਹੀਂ ਸਕਦਾ।


ਲੇਖਾ ਲਿਖਿਆ ਕੇਤਾ ਹੋਇ  

लेखा लिखिआ केता होइ ॥  

Lekẖā likẖi▫ā keṯā ho▫e.  

Just imagine what a huge scroll it would take!  

ਨਿਵਿਸਤ ਸ਼ੁਦਾ ਲੇਖਾ-ਪਤ, ਇਹ ਕਿੱਡਾ ਵੱਡਾ ਹੋਵੇਗਾ?  

ਲੇਖਾ ਲਿਖਿਆ = ਲਿਖਿਆ ਹੋਇਆ ਲੇਖਾ, ਜੇ ਇਹ ਲੇਖਾ ਲਿਖਿਆ ਜਾਏ। ਕੇਤਾ ਹੋਇ = ਕੇਡਾ ਵੱਡਾ ਹੋ ਜਾਏ, ਬੇਅੰਤ ਹੋ ਜਾਏ।
(ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ।


ਕੇਤਾ ਤਾਣੁ ਸੁਆਲਿਹੁ ਰੂਪੁ  

केता ताणु सुआलिहु रूपु ॥  

Keṯā ṯāṇ su▫ālihu rūp.  

What power! What fascinating beauty!  

ਤੇਰੀ ਕਿੰਨੀ ਸ਼ਕਤੀ ਅਤੇ ਮਨਮੋਹਣੀ ਸੁੰਦ੍ਰਤਾ ਹੈ, ਹੇ ਸਾਹਿਬ?  

ਸੁਆਲਿਹੁ = ਸੁੰਦਰ।
ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ,


ਕੇਤੀ ਦਾਤਿ ਜਾਣੈ ਕੌਣੁ ਕੂਤੁ  

केती दाति जाणै कौणु कूतु ॥  

Keṯī ḏāṯ jāṇai kouṇ kūṯ.  

And what gifts! Who can know their extent?  

ਕਿੱਡੀ ਵੱਡੀ ਹੈ ਤੇਰੀ ਬਖਸ਼ੀਸ਼? ਇਸ ਦਾ ਅੰਦਾਜ਼ਾ ਕੌਣ ਲਾ ਸਕਦਾ ਹੈ?  

ਕੂਤੁ = ਮਾਪ, ਅੰਦਾਜ਼ਾ।
ਬੇਅੰਤ ਉਸ ਦੀ ਦਾਤ ਹੈ। ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ?


ਕੀਤਾ ਪਸਾਉ ਏਕੋ ਕਵਾਉ  

कीता पसाउ एको कवाउ ॥  

Kīṯā pasā▫o eko kavā▫o.  

You created the vast expanse of the Universe with One Word!  

ਇਕ ਸ਼ਬਦ ਨਾਲ ਤੂੰ ਜਗਤ ਦਾ ਖਿਲਾਰਾ ਕਰ ਦਿਤਾ  

ਪਸਾਉ = ਪਸਾਰਾ, ਸੰਸਾਰ। ਕਵਾਉ = ਬਚਨ, ਹੁਕਮ।
(ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ,


ਤਿਸ ਤੇ ਹੋਏ ਲਖ ਦਰੀਆਉ  

तिस ते होए लख दरीआउ ॥  

Ŧis ṯe ho▫e lakẖ ḏarī▫ā▫o.  

Hundreds of thousands of rivers began to flow.  

ਤੇ ਇਸ ਦੁਆਰਾ ਲਖਾਂ ਦਰਿਆ ਵਹਿਣੇ ਸ਼ੁਰੂ ਹੋ ਗਏ।  

ਤਿਸ ਤੇ = ਉਸ ਹੁਕਮ ਤੋਂ। ਹੋਏ = ਬਣ ਗਏ। ਲਖ ਦਰੀਆਉ = ਲੱਖਾਂ ਦਰਿਆ।
ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।


ਕੁਦਰਤਿ ਕਵਣ ਕਹਾ ਵੀਚਾਰੁ  

कुदरति कवण कहा वीचारु ॥  

Kuḏraṯ kavaṇ kahā vīcẖār.  

How can Your Creative Potency be described?  

ਤੈਨੂੰ ਜਾਂ ਤੇਰੇ ਇਲਮ ਨੂੰ ਬਿਆਨ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਹੈ?  

ਕੁਦਰਤਿ = ਤਾਕਤ, ਸਮਰਥਾ। ਕਵਣ = ਕਿਹੜੀ, ਕੀਹ। ਕੁਦਰਤਿ ਕਵਣ = ਕੀਹ ਸਮਰੱਥਾ? ('ਕੁਦਰਤਿ' ਸ਼ਬਦ ਇਸਤ੍ਰੀ ਲਿੰਗ ਹੈ। ਸੋ ਇਹ 'ਕੁਦਰਤਿ' ਦਾ ਵਿਸ਼ਸ਼ੇਣ ਹੈ।) ਕਹਾ = ਮੈਂ ਆਖਾਂ। ਕਹਾ ਵਿਚਾਰੁ = ਮੈਂ ਵਿਚਾਰ ਕਰ ਸਕਾਂ।
(ਸੋ) ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ?


ਵਾਰਿਆ ਜਾਵਾ ਏਕ ਵਾਰ  

वारिआ न जावा एक वार ॥  

vāri▫ā na jāvā ek vār.  

I cannot even once be a sacrifice to You.  

ਮੈਂ ਇਕ ਵਾਰੀ ਵੀ ਤੇਰੇ ਉਤੇ ਕੁਰਬਾਨ ਨਹੀਂ ਹੋ ਸਕਦਾ।  

ਵਾਰਿਆ ਨਾ ਜਾਵਾ = ਸਦਕੇ ਨਹੀਂ ਹੋ ਸਕਦਾ, (ਭਾਵ, ਮੇਰੀ ਕੀਹ ਪਾਂਇਆਂ ਹੈ?)
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ।)


ਜੋ ਤੁਧੁ ਭਾਵੈ ਸਾਈ ਭਲੀ ਕਾਰ  

जो तुधु भावै साई भली कार ॥  

Jo ṯuḏẖ bẖāvai sā▫ī bẖalī kār.  

Whatever pleases You is the only good done,  

ਜੋ ਕੁਛ ਤੈਨੂੰ ਚੰਗਾ ਲਗਦਾ ਹੈ, ਓਹੀ ਚੰਗਾ ਕੰਮ ਕਾਜ ਹੈ।  

ਸਾਈ ਕਾਰ = ਉਹੋ ਕਾਰ, ਉਹੋ ਕੰਮ।
ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)।


ਤੂ ਸਦਾ ਸਲਾਮਤਿ ਨਿਰੰਕਾਰ ॥੧੬॥  

तू सदा सलामति निरंकार ॥१६॥  

Ŧū saḏā salāmaṯ nirankār. ||16||  

You, Eternal and Formless One! ||16||  

ਤੂੰ ਸਦੀਵ ਹੀ ਨਵਾਂ ਨਰੋਆਂ ਹੈ, ਹੇ ਸਰੂਪ-ਰਹਿਤ ਪੁਰਖ!  

ਸਲਾਮਤਿ = ਥਿਰ, ਅਟੱਲ। ਨਿਰੰਕਾਰ = ਹੇ ਹਰੀ!
ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ ॥੧੬॥


ਅਸੰਖ ਜਪ ਅਸੰਖ ਭਾਉ  

असंख जप असंख भाउ ॥  

Asaʼnkẖ jap asaʼnkẖ bẖā▫o.  

Countless meditations, countless loves.  

ਅਣਗਿਣਤ ਹਨ ਤੇਰੇ ਭਜਨ ਪਾਠ ਤੇ ਅਣਗਿਣਤ ਹਨ ਉਹ ਜੋ ਪ੍ਰੇਮ ਨਾਲ ਤੇਰਾ ਭਜਨ ਪਾਠ ਕਰਦੇ ਹਨ।  

ਅਸੰਖ = ਅਨਗਿਣਤ, ਬੇਅੰਤ (ਜੀਵ)। ਭਾਉ = ਪਿਆਰ।
(ਅਕਾਲ ਪੁਰਖ ਦੀ ਰਚਨਾ ਵਿਚ) ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ (ਹੋਰਨਾਂ ਨਾਲ) ਪਿਆਰ (ਦਾ ਵਰਤਾਉ) ਕਰ ਰਹੇ ਹਨ।


ਅਸੰਖ ਪੂਜਾ ਅਸੰਖ ਤਪ ਤਾਉ  

असंख पूजा असंख तप ताउ ॥  

Asaʼnkẖ pūjā asaʼnkẖ ṯap ṯā▫o.  

Countless worship services, countless austere disciplines.  

ਅਣਗਿਣਤ ਹਨ ਤੇਰੀਆਂ ਉਪਾਸ਼ਨਾਂ ਅਤੇ ਅਣਗਿਣਤ ਹਨ ਜੋ ਤਪੱਸਿਆ ਕਰਦੇ ਹਨ।  

ਤਪ = ਤਾਉ-ਤਪਾਂ ਦਾ ਤਪਣਾ।
ਕਈ ਜੀਵ ਪੂਜਾ ਕਰ ਰਹੇ ਹਨ ਅਤੇ ਅਨਗਿਣਤ ਹੀ ਜੀਵ ਤਪ ਸਾਧ ਰਹੇ ਹਨ।


ਅਸੰਖ ਗਰੰਥ ਮੁਖਿ ਵੇਦ ਪਾਠ  

असंख गरंथ मुखि वेद पाठ ॥  

Asaʼnkẖ garanth mukẖ veḏ pāṯẖ.  

Countless scriptures, and ritual recitations of the Vedas.  

ਅਣਗਿਣਤ ਹਨ ਧਾਰਮਕ ਪੁਸਤਕਾਂ ਅਤੇ ਵੇਦਾਂ ਦਾ ਮੂੰਹ ਜਬਾਨੀ ਪਾਠ ਕਰਨ ਵਾਲੇ।  

ਮੁਖਿ = ਮੂੰਹ ਨਾਲ। ਗਰੰਥ ਵੇਦ ਪਾਠ = ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ।
ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ।


ਅਸੰਖ ਜੋਗ ਮਨਿ ਰਹਹਿ ਉਦਾਸ  

असंख जोग मनि रहहि उदास ॥  

Asaʼnkẖ jog man rahahi uḏās.  

Countless Yogis, whose minds remain detached from the world.  

ਅਣਗਿਣਤ ਹਨ ਯੋਗੀ ਚਿੱਤ ਵਿੱਚ, ਜੋ ਦੁਨੀਆਂ ਵਲੋਂ ਉਪਰਾਮ ਰਹਿੰਦੇ ਹਨ।  

ਜੋਗ = ਜੋਗ ਸਾਧਨ ਕਰਨ ਵਾਲੇ। ਮਨਿ = ਮਨ ਵਿਚ। ਉਦਾਸ ਰਹਹਿ = ਉਪਰਾਮ ਰਹਿੰਦੇ ਹਨ।
ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋਂ) ਉਪਰਾਮ ਰਹਿੰਦੇ ਹਨ।


        


© SriGranth.org, a Sri Guru Granth Sahib resource, all rights reserved.
See Acknowledgements & Credits