Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ  

Cẖaraṇ kamal sang parīṯ kalmal pāp tare.  

In love with the Lord's Lotus Feet, corruption and sin depart.  

ਕਲਮਲ = ਪਾਪ। ਟਰੇ = ਟਲ ਗਏ, ਦੂਰ ਹੋ ਗਏ।
ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਨਾਲ ਜਿਸ ਮਨੁੱਖ ਦੀ ਪ੍ਰੀਤਿ ਬਣ ਜਾਂਦੀ ਹੈ ਉਸ ਦੇ ਸਾਰੇ ਪਾਪ ਵਿਕਾਰ ਦੂਰ ਹੋ ਜਾਂਦੇ ਹਨ।


ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ  

Ḏūkẖ bẖūkẖ ḏariḏar nāṯẖe pargat mag ḏikẖā▫i▫ā.  

Pain, hunger and poverty run away, and the path is clearly revealed.  

ਦਾਰਿਦ੍ਰ = ਗਰੀਬੀ। ਨਾਠੇ = ਨੱਸ ਗਏ। ਪ੍ਰਗਟੁ = ਖੁਲ੍ਹਾ। ਮਗੁ = ਰਸਤਾ।
ਜਿਸ ਮਨੁੱਖ ਨੂੰ (ਗੁਰੂ ਨੇ ਜੀਵਨ ਦਾ) ਸਿੱਧਾ ਰਾਹ ਵਿਖਾ ਦਿੱਤਾ, ਉਸ ਦੇ ਦੁੱਖ ਉਸ ਦੀ ਭੁੱਖ ਉਸ ਦੀ ਗ਼ਰੀਬੀ ਸਭ ਦੂਰ ਹੋ ਗਏ।


ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ  

Mil sāḏẖsange nām range man loṛīḏā pā▫i▫ā.  

Joining the Saadh Sangat, the Company of the Holy, one is attuned to the Naam, and obtains the desires of the mind.  

ਮਿਲਿ = ਮਿਲ ਕੇ। ਸੰਗੇ = ਸੰਗਤ ਵਿਚ। ਰੰਗੇ = ਪ੍ਰੇਮ ਵਿਚ। ਮਨਿ = ਮਨ ਵਿਚ। ਲੋੜੀਦਾ = ਚਿਤਵਿਆ ਹੋਇਆ, ਮੰਗਿਆ ਹੋਇਆ।
ਜੇਹੜਾ ਮਨੁੱਖ ਗੁਰੂ ਦੀ ਸੰਗਤ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦੇ ਪ੍ਰੇਮ ਵਿਚ ਮਗਨ ਹੁੰਦਾ ਹੈ ਉਹ ਆਪਣੇ ਮਨ ਵਿਚ ਚਿਤਵਿਆ ਫਲ ਪਾ ਲੈਂਦਾ ਹੈ।


ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ  

Har ḏekẖ ḏarsan icẖẖ punnī kul sambūhā sabẖ ṯare.  

Beholding the Blessed Vision of the Lord's Darshan, desires are fulfilled; all one's family and relatives are saved.  

ਦੇਖਿ = ਦੇਖ ਕੇ। ਪੁੰਨੀ = ਪੂਰੀ ਹੋ ਗਈ। ਸਭਿ = ਸਾਰੇ।
ਪਰਮਾਤਮਾ ਦਾ ਦਰਸ਼ਨ ਕਰਕੇ ਮਨੁੱਖ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ, ਉਸ ਦੀਆਂ ਸਾਰੀਆਂ ਕੁਲਾਂ ਭੀ ਤਰ ਜਾਂਦੀਆਂ ਹਨ।


ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥  

Ḏinas raiṇ anand an▫ḏin simranṯ Nānak har hare. ||4||6||9||  

Day and night, he is in bliss, night and day, remembering the Lord in meditation, O Nanak. ||4||6||9||  

ਅਨਦਿਨੁ = ਹਰ ਰੋਜ਼ ॥੪॥੬॥੯॥
ਹੇ ਨਾਨਕ! ਜੇਹੜੇ ਮਨੁੱਖ ਸਦਾ ਹਰਿ-ਨਾਮ ਵਿਚ ਸਿਮਰਦੇ ਰਹਿੰਦੇ ਹਨ, ਉਹਨਾਂ ਦੀ ਹਰੇਕ ਰਾਤ ਉਹਨਾਂ ਦਾ ਹਰੇਕ ਦਿਨ ਹਰ ਵੇਲੇ ਆਨੰਦ ਵਿਚ ਲੰਘਦਾ ਹੈ ॥੪॥੬॥੯॥


ਆਸਾ ਮਹਲਾ ਛੰਤ ਘਰੁ  

Āsā mėhlā 5 cẖẖanṯ gẖar 7  

Aasaa, Fifth Mehl, Chhant, Seventh House:  

xxx
ਰਾਗ ਆਸਾ, ਘਰ ੭ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ'।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸਲੋਕੁ  

Salok.  

Shalok:  

xxx
ਸਲੋਕ।


ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ  

Subẖ cẖinṯan gobinḏ ramaṇ nirmal sāḏẖū sang.  

It is the most sublime contemplation, to speak of the Lord of the Universe in the pure Saadh Sangat, the Company of the Holy.  

ਸੁਭ = ਭਲੀ। ਚਿੰਤਨ = ਸੋਚਾਂ। ਰਮਣ = ਸਿਮਰਨ। ਨਿਰਮਲ = ਪਵਿਤ੍ਰ। ਸਾਧੂ = ਗੁਰੂ।
ਹੇ ਭਗਵਾਨ! ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤ ਕਰਦਾ ਰਹਾਂ।


ਨਾਨਕ ਨਾਮੁ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥  

Nānak nām na visra▫o ik gẖaṛī kar kirpā bẖagvanṯ. ||1||  

O Nanak, never the Naam, even for a moment; bless me with Your Grace, Lord God! ||1||  

ਨ ਵਿਸਰਉ = ਮੈਂ ਨਾਹ ਭੁੱਲਾਂ। ਭਗਵੰਤ = ਹੇ ਭਗਵਾਨ! ॥੧॥
ਨਾਨਾਕ ਆਖਦਾ ਹੈ ਕਿ ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ ॥੧॥


ਛੰਤ  

Cẖẖanṯ.  

Chhant:  

ਛੰਤ।
xxx


ਭਿੰਨੀ ਰੈਨੜੀਐ ਚਾਮਕਨਿ ਤਾਰੇ  

Bẖinnī rainṛī▫ai cẖāmkan ṯāre.  

The night is wet with dew, and the stars twinkle in the heavens.  

ਭਿੰਨੀ = ਤ੍ਰੇਲ-ਭਿੱਜੀ। ਰੈਨੜੀਐ = ਸੋਹਣੀ ਰਾਤ ਵਿਚ। ਚਾਮਕਨਿ = ਚਮਕਦੇ ਹਨ।
ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ)।


ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ  

Jāgėh sanṯ janā mere rām pi▫āre.  

The Saints remain wakeful; they are the Beloveds of my Lord.  

ਜਾਗਹਿ = ਜਾਗਦੇ ਹਨ, ਸੁਚੇਤ ਰਹਿੰਦੇ ਹਨ।
ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।


ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ  

Rām pi▫āre saḏā jāgėh nām simrahi anḏino.  

The Beloveds of the Lord remain ever wakeful, remembering the Naam, the Name of the Lord, day and night.  

ਅਨਦਿਨੋ = ਅਨਦਿਨੁ, ਹਰ ਰੋਜ਼।
ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ।


ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ  

Cẖaraṇ kamal ḏẖi▫ān hirḏai parabẖ bisar nāhī ik kẖino.  

In their hearts, they meditate on the lotus feet of God; they do not forget Him, even for an instant.  

ਪ੍ਰਭ = ਹੇ ਪ੍ਰਭੂ! ਖਿਨੋ = ਖਿਨੁ, ਰਤਾ ਭਰ ਭੀ।
ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ-) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ।


ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ  

Ŧaj mān moh bikār man kā kalmalā ḏukẖ jāre.  

They renounce their pride, emotional attachment and mental corruption, and burn away the pain of wickedness.  

ਤਜਿ = ਤਿਆਗ ਕੇ। ਕਲਮਲਾ = ਪਾਪ। ਜਾਰੇ = ਸਾੜ ਲਏ।
ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ।


ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥  

Binvanṯ Nānak saḏā jāgėh har ḏās sanṯ pi▫āre. ||1||  

Prays Nanak, the Saints, the beloved servants of the Lord, remain ever wakeful. ||1||  

xxx॥੧॥
ਨਾਨਕ ਬੇਨਤੀ ਕਰਦਾ ਹੈ: ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੧॥


ਮੇਰੀ ਸੇਜੜੀਐ ਆਡੰਬਰੁ ਬਣਿਆ  

Merī sejṛī▫ai ādambar baṇi▫ā.  

My bed is adorned in splendor.  

ਸੇਜੜੀਐ = (ਹਿਰਦੇ ਦੀ) ਸੋਹਣੀ ਸੇਜ ਉੱਤੇ। ਆਡੰਬਰੁ = ਸਜਾਵਟ।
ਹੇ ਸਖੀ! ਮੇਰੇ ਹਿਰਦੇ ਦੀ ਸੋਹਣੀ ਸੇਜ ਉੱਤੇ ਸਜਾਵਟ ਬਣ ਗਈ,


ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ  

Man anaḏ bẖa▫i▫ā parabẖ āvaṯ suṇi▫ā.  

My mind is filled with bliss, since I heard that God is coming.  

ਮਨਿ = ਮਨ ਵਿਚ। ਆਵਤ = ਆਉਂਦਾ।
ਜਦੋਂ ਮੈਂ ਪ੍ਰਭੂ ਨੂੰ (ਆਪਣੇ ਵਲ) ਆਉਂਦਾ ਸੁਣਿਆ, ਤਾਂ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ।


ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ  

Parabẖ mile su▫āmī sukẖah gāmī cẖāv mangal ras bẖare.  

Meeting God, the Lord and Master, I have entered the realm of peace; I am filled with joy and delight.  

ਸੁਖਹਗਾਮੀ = ਸੁਖ ਅਪੜਾਣ ਵਾਲੇ। ਚਾਵ = {ਲਫ਼ਜ਼ 'ਚਾਉ' ਤੋਂ ਬਹੁ-ਵਚਨ}। ਮੰਗਲ = ਖ਼ੁਸ਼ੀਆਂ।
ਹੇ ਸਖੀ! ਜਿਨ੍ਹਾਂ ਵਡ-ਭਾਗੀਆਂ ਨੂੰ ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਚਾਵਾਂ ਨਾਲ ਖ਼ੁਸ਼ੀਆਂ ਨਾਲ ਆਨੰਦ ਨਾਲ ਭਰ ਜਾਂਦੇ ਹਨ।


ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ  

Ang sang lāge ḏūkẖ bẖāge parāṇ man ṯan sabẖ hare.  

He is joined to me, in my very fiber; my sorrows have departed, and my body, mind and soul are all rejuvenated.  

ਸੰਗਿ = ਨਾਲ। ਸਭਿ = ਸਾਰੇ। ਹਰੇ = ਹਰਿਆਵਲ-ਭਰੇ, ਤਰਾਵਤ ਵਾਲੇ, ਆਤਮਕ ਜੀਵਨ ਵਾਲੇ।
ਉਹ ਪ੍ਰਭੂ ਦੇ ਅੰਗ (ਚਰਨਾਂ) ਨਾਲ ਜੁੜੇ ਰਹਿੰਦੇ ਹਨ, ਉਹਨਾਂ ਦੇ ਦੁੱਖ ਦੂਰ ਜੋ ਜਾਂਦੇ ਹਨ, ਉਹਨਾਂ ਦੀ ਜਿੰਦ ਉਹਨਾਂ ਦਾ ਮਨ ਉਹਨਾਂ ਦਾ ਸਰੀਰ-ਸਾਰੇ ਹੀ (ਆਤਮਕ ਜੀਵਨ ਨਾਲ) ਹਰੇ ਹੋ ਜਾਂਦੇ ਹਨ।


ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ  

Man icẖẖ pā▫ī parabẖ ḏẖi▫ā▫ī sanjog sāhā subẖ gaṇi▫ā.  

I have obtained the fruits of my mind's desires, meditating on God; the day of my wedding is auspicious.  

ਸੰਜੋਗੁ = ਮਿਲਾਪ। ਸਾਹਾ = ਵਿਆਹ ਦਾ ਮੁਹੂਰਤ। ਸੁਭ = ਭਲਾ। ਗਣਿਆ = ਗਿਣਿਆ।
(ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਪ੍ਰਭੂ ਦਾ ਧਿਆਨ ਧਰਦੇ ਹਨ, ਉਹਨਾਂ ਦੇ ਮਨ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਗੁਰੂ ਪਰਮਾਤਮਾ ਨਾਲ ਉਹਨਾਂ ਦਾ ਮਿਲਾਪ ਕਰਾਣ ਲਈ) ਭਲਾ ਸੰਜੋਗ ਬਣਾ ਦੇਂਦਾ ਹੈ, ਚੰਗਾ ਮੁਹੂਰਤ ਕੱਢ ਦੇਂਦਾ ਹੈ।


ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥  

Binvanṯ Nānak mile sarīḏẖar sagal ānanḏ ras baṇi▫ā. ||2||  

Prays Nanak, when I meet the Lord of excellence, I came to experience all pleasure and bliss. ||2||  

ਸ੍ਰੀਧਰ = {ਸ੍ਰੀ = ਲੱਛਮੀ, ਲੱਛਮੀ ਦਾ ਸਹਾਰਾ} ਪਰਮਾਤਮਾ ॥੨॥
ਨਾਨਕ ਬੇਨਤੀ ਕਰਦਾ ਹੈ-ਜਿਨ੍ਹਾਂ ਵਡ-ਭਾਗੀਆਂ ਨੂੰ ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ ਆਨੰਦ ਬਣ ਜਾਂਦੇ ਹਨ, ਹੁਲਾਰਾ ਬਣਿਆ ਰਹਿੰਦਾ ਹੈ ॥੨॥


ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ  

Mil sakẖī▫ā pucẖẖėh kaho kanṯ nīsāṇī.  

I meet with my companions and say, "Show me the insignia of my Husband Lord".  

ਮਿਲਿ = ਮਿਲ ਕੇ। ਸਖੀਆ = ਸਹੇਲੀਆਂ, ਸਤਸੰਗੀ।
ਸਹੇਲੀਆਂ ਮਿਲ ਕੇ (ਮੈਨੂੰ) ਪੁੱਛਦੀਆਂ ਹਨ ਕਿ ਖਸਮ-ਪ੍ਰਭੂ ਦੀ ਕੋਈ ਨਿਸ਼ਾਨੀ ਦੱਸ।


ਰਸਿ ਪ੍ਰੇਮ ਭਰੀ ਕਛੁ ਬੋਲਿ ਜਾਣੀ  

Ras parem bẖarī kacẖẖ bol na jāṇī.  

I am filled with the sublime essence of His Love, and I do not know how to say anything.  

ਰਸਿ = ਆਨੰਦ ਵਿਚ (ਮਗਨ)। ਬੋਲਿ ਨ ਜਾਣੀ = ਮੈਂ ਦੱਸਣਾ ਨਹੀਂ ਜਾਣਦੀ।
ਮੈਂ ਉਸ ਦੇ ਮਿਲਾਪ ਦੇ ਆਨੰਦ ਵਿਚ ਮਗਨ ਤਾਂ ਹਾਂ, ਉਸ ਦੇ ਪ੍ਰੇਮ ਨਾਲ ਮੇਰਾ ਹਿਰਦਾ ਭਰਿਆ ਹੋਇਆ ਭੀ ਹੈ, ਪਰ ਮੈਂ ਉਸ ਦੀ ਕੋਈ ਨਿਸ਼ਾਨੀ ਦੱਸਣਾ ਨਹੀਂ ਜਾਣਦੀ।


ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਪਾਵਹੇ  

Guṇ gūṛ gupaṯ apār karṯe nigam anṯ na pāvhe.  

The Glorious Virtues of the Creator are profound, mysterious and infinite; even the Vedas cannot find His limits.  

ਗੂੜ = ਡੂੰਘੇ। ਗੁਪਤ = ਗੁੱਝੇ। ਕਰਤੇ = ਕਰਤਾਰ ਦੇ। ਨਿਗਮ = ਵੇਦ। ਪਾਵਹੇ = ਪਾਵਹਿ, ਪਾਂਦੇ, ਪਾ ਸਕਦੇ।
(ਮੇਰੇ ਉਸ) ਕਰਤਾਰ ਦੇ ਗੁਣ ਡੂੰਘੇ ਹਨ ਗੁੱਝੇ ਹਨ ਬੇਅੰਤ ਹਨ, ਵੇਦ ਭੀ ਉਸ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ।


ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ  

Bẖagaṯ bẖā▫e ḏẖi▫ā▫e su▫āmī saḏā har guṇ gāvhe.  

With loving devotion, I meditate on the Lord Master, and sing the Glorious Praises of the Lord forever.  

ਭਾਇ = ਪ੍ਰੇਮ ਵਿਚ। ਧਿਆਇ = ਧਿਆਨ ਧਰ ਕੇ। ਗਾਵਹੇ = ਗਾਵਹਿ, ਗਾਂਦੇ ਹਨ।
(ਉਸ ਦੇ ਸੇਵਕ) ਉਸ ਦੀ ਭਗਤੀ ਦੇ ਰੰਗ ਵਿਚ ਉਸਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਧਿਆਨ ਧਰ ਕੇ ਸਦਾ ਉਸ ਮਾਲਕ ਦੇ ਗੁਣ ਗਾਂਦੇ ਰਹਿੰਦੇ ਹਨ।


ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ  

Sagal guṇ sugi▫ān pūran āpṇe parabẖ bẖāṇī.  

Filled with all virtues and spiritual wisdom, I have become pleasing to my God.  

ਸੁਗਿਆਨ = ਸ੍ਰੇਸ਼ਟ ਗਿਆਨ ਦਾ ਮਾਲਕ। ਪੂਰਨ = ਸਰਬ-ਵਿਆਪਕ। ਪ੍ਰਭ ਭਾਣੀ = ਪ੍ਰਭੂ ਨੂੰ ਪਿਆਰੀ ਲੱਗੀ।
ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਜੋ ਸ੍ਰੇਸ਼ਟ ਗਿਆਨ ਵਾਲਾ ਹੈ ਜੋ ਸਭ ਵਿਚ ਵਿਆਪਕ ਹੈ,


ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥  

Binvanṯ Nānak rang rāṯī parem sahj samāṇī. ||3||  

Prays Nanak, imbued with the color of the Lord's Love, I am imperceptibly absorbed into Him. ||3||  

ਰੰਗਿ = ਰੰਗ ਵਿਚ। ਸਹਜਿ = ਆਤਮਕ ਅਡੋਲਤਾ ਵਿਚ ॥੩॥
ਨਾਨਕ ਬੇਨਤੀ ਕਰਦਾ ਹੈ-ਜੇਹੜੀ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਪ੍ਰੇਮ ਦੇ ਰੰਗ ਵਿਚ ਰੰਗੀ ਜਾਂਦੀ ਹੈ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ॥੩॥


ਸੁਖ ਸੋਹਿਲੜੇ ਹਰਿ ਗਾਵਣ ਲਾਗੇ  

Sukẖ sohilṛe har gāvaṇ lāge.  

When I began to sing the songs of rejoicing to the Lord,  

ਸੋਹਿਲੜੇ = ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ।
ਪਰਮਾਤਮਾ ਦੇ ਭਗਤ (ਹਰਿ-ਜਨ) ਜਦੋਂ ਪਰਮਾਤਮਾ ਦੇ ਸੁਖਦਾਈ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਗਾਣ ਲੱਗ ਪੈਂਦੇ ਹਨ,


ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ  

Sājan sarsi▫aṛe ḏukẖ ḏusman bẖāge.  

my friends became glad, and my troubles and enemies departed.  

ਸਾਜਨ = ਮਿੱਤਰ (ਸ਼ੁਭ ਗੁਣ)। ਸਰਸਿਅੜੇ = ਪ੍ਰਫੁਲਤ ਹੋਏ, ਵਧਣ ਫੁੱਲਣ ਲੱਗੇ। ਦੁਸਮਨ = (ਕਾਮਾਦਿਕ) ਵੈਰੀ।
ਤਾਂ (ਉਹਨਾਂ ਦੇ ਅੰਦਰ ਸ਼ੁਭ ਗੁਣ) ਮਿੱਤਰ ਵਧਦੇ ਫੁੱਲਦੇ ਹਨ, ਉਹਨਾਂ ਦੇ ਦੁੱਖ (ਤੇ ਕਾਮਾਦਿਕ) ਵੈਰੀ ਨੱਸ ਜਾਂਦੇ ਹਨ।


ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ  

Sukẖ sahj sarse har nām rahse parabẖ āp kirpā ḏẖārī▫ā.  

My peace and happiness increased; I rejoiced in the Naam, the Name of the Lord, and God Himself blessed me with His mercy.  

ਸੁਖ ਸਹਜ = ਆਤਮਕ ਅਡੋਲਤਾ ਦੇ ਸੁਖ। ਸਰਸੇ = ਮੌਲ ਪਏ। ਨਾਮਿ = ਨਾਮ ਵਿਚ। ਰਹਸੇ = ਪ੍ਰਸੰਨ ਹੋਏ। ਪ੍ਰਭਿ = ਪ੍ਰਭੂ ਨੇ।
ਆਤਮਕ ਅਡੋਲਤਾ ਦੇ ਸੁਖ ਉਹਨਾਂ ਦੇ ਅੰਤਰ ਮੌਲਦੇ ਹਨ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹ ਪ੍ਰਸੰਨ-ਚਿੱਤ ਰਹਿੰਦੇ ਹਨ, ਪਰ ਇਹ ਸਾਰੀ ਮੇਹਰ ਪ੍ਰਭੂ ਨੇ ਆਪ ਹੀ ਕੀਤੀ ਹੁੰਦੀ ਹੈ।


ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ  

Har cẖaraṇ lāge saḏā jāge mile parabẖ banvārī▫ā.  

I have grasped the Lord's feet, and remaining ever wakeful, I have met the Lord, the Creator.  

ਜਾਗੇ = ਸੁਚੇਤ ਰਹੇ। ਬਨਵਾਰੀ = ਜਗਤ ਦਾ ਮਾਲਕ।
(ਆਪਣੇ ਸੇਵਕਾਂ ਤੇ ਪ੍ਰਭੂ ਮੇਹਰ ਕਰਦਾ ਹੈ) ਉਹ ਸੇਵਕ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਤੇ ਜਗਤ ਦੇ ਮਾਲਕ ਪ੍ਰਭੂ ਨੂੰ ਮਿਲ ਪੈਂਦੇ ਹਨ।


ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ  

Subẖ ḏivas ā▫e sahj pā▫e sagal niḏẖ parabẖ pāge.  

The appointed day came, and I attained peace and poise; all treasures are in the feet of God.  

ਸਹਜਿ = ਆਤਮਕ ਅਡੋਲਤਾ ਵਿਚ। ਨਿਧਿ = ਖ਼ਜ਼ਾਨਾ। ਪਾਗੇ = ਪਗ, ਚਰਨ।
ਸੰਤ ਜਨਾਂ ਵਾਸਤੇ (ਜੀਵਨ ਦੇ ਇਹ) ਭਲੇ ਦਿਨ ਆਏ ਹੁੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਚਰਨ ਪਰਸਦੇ ਰਹਿੰਦੇ ਹਨ।


ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥  

Binvanṯ Nānak saraṇ su▫āmī saḏā har jan ṯāge. ||4||1||10||  

Prays Nanak, the Lord's humble servants always seek the Sanctuary of the Lord and Master. ||4||1||10||  

ਤਾਗੇ = ਤੱਗੇ, ਤੋੜ ਨਿਭੇ, ਪ੍ਰੀਤ ਤੋੜ ਨਿਬਾਹੀ ॥੪॥੧॥੧੦॥
ਨਾਨਕ ਬੇਨਤੀ ਕਰਦਾ ਹੈ-ਪਰਮਾਤਮਾ ਦੇ ਸੇਵਕ ਮਾਲਕ-ਪ੍ਰਭੂ ਦੀ ਸਰਨ ਆ ਕੇ ਸਦਾ ਲਈ ਉਸ ਨਾਲ ਪ੍ਰੀਤਿ ਨਿਬਾਹੁੰਦੇ ਹਨ ॥੪॥੧॥੧੦॥


ਆਸਾ ਮਹਲਾ  

Āsā mėhlā 5.  

Aasaa, Fifth Mehl:  

xxx
xxx


ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ  

Uṯẖ vañ vatā▫ūṛi▫ā ṯai ki▫ā cẖir lā▫i▫ā.  

Rise up and go forth, O traveler; why do you delay?  

ਉਠਿ = ਉੱਠ ਕੇ। ਵੰਞੁ = ਤੁਰ ਪਉ। ਵਟਾਊੜਿਆ = ਹੇ ਭੋਲੇ ਵਟਾਊ! ਹੇ ਭੋਲੇ ਰਾਹੀ! ਵਾਟ = ਰਸਤਾ। ਤੈ = ਤੂੰ {ਲਫ਼ਜ਼ 'ਤੈ' ਅਤੇ 'ਤੂੰ' ਦੇ ਫ਼ਰਕ ਵਾਸਤੇ}।
ਹੇ ਭੋਲੇ ਰਾਹੀ (ਜੀਵ)! ਉੱਠ, ਤੁਰ (ਤਿਆਰ ਹੋ)। ਤੂੰ ਕਿਉਂ ਚਿਰ ਲਾ ਰਿਹਾ ਹੈਂ?


ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ  

Muhlaṯ punṛī▫ā kiṯ kūṛ lobẖā▫i▫ā.  

Your allotted time is now complete - why are you engrossed in falsehood?  

ਮੁਹਲਤਿ = ਮਿਲਿਆ ਹੋਇਆ ਜ਼ਿੰਦਗੀ ਦਾ ਸਮਾ। ਕਿਤੁ = ਕਿਸ ਵਿਚ? ਕੂੜਿ = ਠੱਗੀ ਵਿਚ। ਕਿਤੁ ਕੂੜਿ = ਕਿਸ ਠੱਗੀ ਵਿਚ?
ਤੈਨੂੰ ਮਿਲਿਆ ਹੋਇਆ ਉਮਰ ਦਾ ਸਮਾ ਪੂਰਾ ਹੋ ਰਿਹਾ ਹੈ। ਤੂੰ ਕਿਸ ਠੱਗੀ ਵਿਚ ਫਸਿਆ ਹੋਇਆ ਹੈਂ?


ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ  

Kūṛe lubẖā▫i▫ā ḏẖohu mā▫i▫ā karahi pāp amiṯi▫ā.  

You desire that which is false; deceived by Maya, you commit innumerable sins.  

ਧੋਹੁ = ਧੋਖਾ। ਕਰਹਿ = ਤੂੰ ਕਰਦਾ ਹੈਂ। ਅਮਿਤਿਆ = ਅਣਗਿਣਤ।
(ਧਿਆਨ ਕਰ, ਇਹ) ਮਾਇਆ (ਨਿਰਾ) ਧੋਖਾ ਹੈ (ਤੂੰ ਇਸ ਦੀ) ਠੱਗੀ ਵਿਚ ਫਸਿਆ ਹੋਇਆ ਹੈਂ, ਤੇ ਬੇਅੰਤ ਪਾਪ ਕਰੀ ਜਾ ਰਿਹਾ ਹੈਂ।


ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ  

Ŧan bẖasam dẖerī jamėh herī kāl bapuṛai jiṯi▫ā.  

Your body shall become a pile of dust; the Messenger of Death has spotted you, and will conquer you.  

ਭਸਮ = ਸੁਆਹ। ਜਮਹਿ = ਜਮ ਨੇ। ਹੇਰੀ = ਤੱਕੀ, ਤੱਕ ਵਿਚ ਰੱਖੀ ਹੋਈ। ਕਾਲਿ = ਕਾਲ ਨੇ, ਆਤਮਕ ਮੌਤ ਨੇ। ਬਪੁੜੈ = ਵਿਚਾਰੇ ਨੂੰ।
ਇਹ ਸਰੀਰ (ਆਖ਼ਰ) ਮਿੱਟੀ ਦੀ ਢੇਰੀ (ਹੋ ਜਾਏਗਾ), ਜਮ ਨੇ ਇਸ ਨੂੰ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits