Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ  

Janam maraṇ anek bīṯe pari▫a sang bin kacẖẖ nah gaṯe.  

I passed through so many births and deaths; without Union with the Beloved, I did not obtain salvation.  

ਗਤੇ = ਆਤਮਕ ਹਾਲਤ।
ਜਨਮ ਮਰਨ ਦੇ ਅਨੇਕਾਂ ਗੇੜ ਲੰਘ ਗਏ ਹਨ, ਪਰ ਪਿਆਰੇ ਪ੍ਰਭੂ ਦੀ ਸੰਗਤ ਤੋਂ ਬਿਨਾ ਮੇਰਾ ਕੋਈ ਚੰਗਾ ਹਾਲ ਨਹੀਂ ਹੈ।


ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ  

Kul rūp ḏẖūp gi▫ānhīnī ṯujẖ binā mohi kavan māṯ.  

I am without the status of high birth, beauty, glory or spiritual wisdom; without You, who is mine, O Mother?  

ਧੂਪ = ਸੁਗੰਧੀ। ਮਾਤ = ਮਾਂ, ਰਾਖਾ।
(ਹੇ ਪਿਆਰੇ ਪ੍ਰਭੂ!) ਮੇਰੀ ਕੋਈ ਚੰਗੀ ਕੁਲ ਨਹੀਂ, ਮੇਰਾ ਸੁੰਦਰ ਰੂਪ ਨਹੀਂ, ਅੰਦਰ (ਗੁਣਾਂ ਦੀ) ਸੁਗੰਧੀ ਨਹੀਂ, ਮੈਨੂੰ ਆਤਮਕ ਜੀਵਨ ਦੀ ਕੋਈ ਸੂਝ-ਬੂਝ ਨਹੀਂ (ਹੇ ਪਿਆਰੇ!) ਤੈਥੋਂ ਬਿਨਾ ਮੇਰਾ ਹੋਰ ਕੋਈ ਰਾਖਾ ਨਹੀਂ।


ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥  

Kar joṛ Nānak saraṇ ā▫i▫o pari▫a nāth narhar karahu gāṯ. ||1||  

With my palms pressed together, O Nanak, I enter the Lord's Sanctuary; O beloved almighty Lord and Master, please, save me! ||1||  

ਕਰ = ਹੱਥ {ਬਹੁ-ਵਚਨ}। ਪ੍ਰਿਅ = ਹੇ ਪਿਆਰੇ! ਨਰਹਰ = ਹੇ ਪ੍ਰਭੂ! ਗਾਤ = ਗਤਿ, ਉੱਚੀ ਆਤਮਕ ਅਵਸਥਾ ॥੧॥
(ਤੇਰਾ ਸੇਵਕ) ਨਾਨਕ (ਦੋਵੇਂ) ਹੱਥ ਜੋੜ ਕੇ ਤੇਰੀ ਸਰਨ ਪਿਆ ਹੈ, ਹੇ ਪਿਆਰੇ! ਹੇ ਨਾਥ! ਹੇ ਪ੍ਰਭੂ! ਮੇਰੀ ਆਤਮਕ ਅਵਸਥਾ ਉੱਚੀ ਬਣਾ ॥੧॥


ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ  

Mīnā jalhīn mīnā jalhīn he oh bicẖẖuraṯ man ṯan kẖīn he kaṯ jīvan pari▫a bin hoṯ.  

Like a fish out of water - like a fish out of water, separated from the Lord, the mind and body perish; how can I live, without my Beloved?  

ਮੀਨਾ = ਮੱਛੀ! ਜਲ ਹੀਨ = ਪਾਣੀ ਤੋਂ ਬਿਨਾ। ਖੀਨ = ਕਮਜ਼ੋਰ, ਲਿੱਸਾ। ਕਤ = ਕਿਵੇਂ? ਪ੍ਰਿਅ ਬਿਨੁ = ਪਿਆਰੇ ਤੋਂ ਬਿਨਾ।
ਜਦੋਂ ਮੱਛੀ ਪਾਣੀ ਤੋਂ ਵਿਛੁੜ ਜਾਂਦੀ ਹੈ, ਜਦੋਂ ਮੱਛੀ ਪਾਣੀ ਤੋਂ ਵਿਛੁੜ ਜਾਂਦੀ ਹੈ, ਪਾਣੀ ਤੋਂ ਵਿਛੁੜਿਆਂ ਉਸ ਦਾ ਮਨ ਉਸ ਦਾ ਸਰੀਰ ਲਿੱਸਾ ਹੋ ਜਾਂਦਾ ਹੈ। ਪਿਆਰੇ (ਪਾਣੀ) ਤੋਂ ਬਿਨਾ ਉਹ ਕਿਵੇਂ ਜੀਊ ਸਕਦੀ ਹੈ?


ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ  

Sanmukẖ sėh bān sanmukẖ sėh bān he marig arpe man ṯan parān he oh beḏẖi▫o sahj saroṯ.  

Facing the arrow head-on - facing the arrow head-on, the deer surrenders his mind, body and breath of life; he is struck by the hunter's soothing music.  

ਸਨਮੁਖ = ਸਾਹਮਣੇ, ਮੂੰਹ ਉਤੇ। ਸਹਿ = ਸਹੈ, ਸਹਾਰਦਾ ਹੈ। ਬਾਨ = ਤੀਰ। ਮ੍ਰਿਗ = ਹਰਨ। ਅਰਪੇ = ਭੇਟਾ ਕਰ ਦੇਂਦਾ ਹੈ। ਪ੍ਰਾਨ = ਜਿੰਦ। ਬੇਧਿਓ = ਵਿੰਨ੍ਹਿਆ ਜਾਂਦਾ ਹੈ। ਸਹਜ ਸਰੋਤ = ਆਤਮਕ ਅਡੋਲਤਾ ਦੇਣ ਵਾਲੇ ਨਾਦ ਨੂੰ ਸੁਣ ਕੇ।
ਹਰਨ ਆਤਮਕ ਜੀਵਨ ਦੇਣ ਵਾਲੀ (ਘੰਡੇ ਹੇੜੇ ਦੀ ਆਵਾਜ਼) ਸੁਣ ਕੇ ਆਪਣਾ ਮਨ ਆਪਣਾ ਸਰੀਰ ਆਪਣੀ ਜਿੰਦ (ਸਭ ਕੁਝ ਉਸ ਮਿੱਠੀ ਸੁਰ ਤੋਂ) ਸਦਕੇ ਕਰ ਦੇਂਦਾ ਹੈ, ਸਿੱਧਾ ਮੂੰਹ ਉਤੇ ਉਹ (ਸ਼ਿਕਾਰੀ ਦਾ) ਤੀਰ ਸਹਾਰਦਾ ਹੈ, ਸਾਹਮਣੇ ਮੂੰਹ ਰੱਖ ਕੇ ਤੀਰ ਸਹਾਰਦਾ ਹੈ।


ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ  

Pari▫a parīṯ lāgī mil bairāgī kẖin rahan ḏẖarig ṯan ṯis binā.  

I have enshrined love for my Beloved. In order to meet Him, I have become a renunciate. Cursed is that body which remains without Him, even for an instant.  

ਪ੍ਰਿਅ = ਹੇ ਪਿਆਰੇ! ਬੈਰਾਗੀ = ਉਦਾਸ-ਚਿੱਤ। ਧ੍ਰਿਗੁ = ਫਿਟਕਾਰ-ਯੋਗ। ਤਨੁ = ਸਰੀਰ।
ਹੇ ਪਿਆਰੇ! ਮੇਰੀ ਪ੍ਰੀਤਿ (ਤੇਰੇ ਚਰਨਾਂ ਵਿਚ) ਲੱਗ ਗਈ ਹੈ। (ਹੇ ਪ੍ਰਭੂ! ਮੈਨੂੰ) ਮਿਲ, ਮੇਰਾ ਚਿੱਤ (ਦੁਨੀਆ ਵਲੋਂ) ਉਦਾਸ ਹੈ। ਉਸ ਪਿਆਰੇ ਦੇ ਮਿਲਾਪ ਤੋਂ ਬਿਨਾ ਜੇ ਇਹ ਸਰੀਰ ਇਕ ਖਿਨ ਭੀ ਟਿਕਿਆ ਰਹਿ ਸਕੇ ਤਾਂ ਇਹ ਸਰੀਰ ਫਿਟਕਾਰ-ਜੋਗ ਹੈ।


ਪਲਕਾ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ  

Palkā na lāgai pari▫a parem pāgai cẖiṯvanṯ an▫ḏin parabẖ manā.  

My eyelids do not close, for I am absorbed in the love of my Beloved. Day and night, my mind thinks only of God.  

ਪਲਕਾ ਨ ਲਾਗੈ = ਅੱਖਾਂ ਦੀਆਂ ਪਲਕਾਂ ਨਹੀਂ ਇਕੱਠੀਆਂ ਹੁੰਦੀਆਂ, ਨੀਂਦ ਨਹੀਂ ਆਉਂਦੀ। ਪਾਗੈ = ਪਗ, ਚਰਨ। ਅਨਦਿਨੁ = ਹਰ ਵੇਲੇ।
ਹੇ ਪਿਆਰੇ ਪ੍ਰਭੂ! ਮੈਨੂੰ ਨੀਂਦ ਨਹੀਂ ਪੈਂਦੀ, ਤੇਰੇ ਚਰਨਾਂ ਵਿਚ ਮੇਰੀ ਪ੍ਰੀਤ ਲੱਗੀ ਹੋਈ ਹੈ, ਮੇਰਾ ਮਨ ਹਰ ਵੇਲੇ ਤੈਨੂੰ ਹੀ ਚਿਤਾਰ ਰਿਹਾ ਹੈ।


ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ  

Sarīrang rāṯe nām māṯe bẖai bẖaram ḏuṯī▫ā sagal kẖoṯ.  

Attuned to the Lord, intoxicated with the Naam, fear, doubt and duality have all left me.  

ਸ੍ਰੀ ਰੰਗ = ਲੱਛਮੀ ਦਾ ਪਤੀ, ਪਰਮਾਤਮਾ। ਸ੍ਰੀ = ਲੱਛਮੀ। ਮਾਤੇ = ਮਸਤ। ਭੈ = ਸਾਰੇ ਡਰ {'ਭਉ' ਤੋਂ ਬਹੁ-ਵਚਨ}। ਦੁਤੀਆ = ਦੂਜਾ, ਮਾਇਆ ਦਾ। ਭਰਮ ਦੁਤੀਆ = ਮਾਇਆ ਪਿੱਛੇ ਭਟਕਣਾ।
ਜੇਹੜੇ ਵਡ-ਭਾਗੀ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ਜੇਹੜੇ ਉਸ ਦੇ ਨਾਮ ਵਿਚ ਮਸਤ ਹੋ ਜਾਂਦੇ ਹਨ, ਉਹ ਦੁਨੀਆ ਦੇ ਸਾਰੇ ਡਰ ਮਾਇਆ ਦੀ ਭਟਕਣਾ ਇਹ ਸਭ ਕੁਝ ਦੂਰ ਕਰ ਲੈਂਦੇ ਹਨ।


ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥  

Kar ma▫i▫ā ḏa▫i▫ā ḏa▫i▫āl pūran har parem Nānak magan hoṯ. ||2||  

Bestow Your mercy and compassion, O merciful and perfect Lord, that Nanak may be intoxicated with Your Love. ||2||  

ਮਇਆ = ਤਰਸ। ਦਇਆਲ = ਹੇ ਦਇਆਲ! ਪੂਰਨ = ਹੇ ਸਰਬ-ਵਿਆਪਕ! ਨਾਨਕ = ਹੇ ਨਾਨਕ! ॥੨॥
ਨਾਨਾਕ ਆਖਦਾ ਹੈ ਕਿ ਹੇ ਸਰਬ-ਵਿਆਪਕ ਦਇਆਲ ਹਰੀ! ਮੇਰੇ ਉਤੇ ਮੇਹਰ ਕਰ, ਤਰਸ ਕਰ, ਮੈਂ ਸਦਾ ਤੇਰੇ ਪਿਆਰ ਵਿਚ ਮਸਤ ਰਹਾਂ ॥੨॥


ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ  

Alī▫al guʼnjāṯ alī▫al guʼnjāṯ he makranḏ ras bāsan māṯ he parīṯ kamal banḏẖāvaṯ āp.  

The bumble-bee is buzzing - the bumble-bee is buzzing, intoxicated with the honey, the flavor and the fragrance; because of its love for the lotus, it entangles itself.  

ਅਲਿ = ਭੌਰਾ। ਅਲੀਅਲ = ਅਲਿਕੁਲ, ਭੌਰੇ। ਗੁੰਜਾਤ = ਗੁੰਜਾਰ ਪਾਂਦੇ। ਮਕਰੰਦ = ਫੁੱਲ ਦੀ ਵਿਚਲੀ ਧੂੜੀ। ਬਾਸਨ = ਸੁਗੰਧੀ। ਮਾਤ = ਮਸਤ। ਆਪ = ਆਪੁ, ਆਪਣੇ ਆਪ ਨੂੰ।
(ਕੌਲ-ਫੁੱਲਾਂ ਦੇ ਦੁਆਲੇ) ਭੌਰੇ ਗੁੰਜਾਰ ਪਾਂਦੇ ਹਨ, ਭੌਰੇ ਨਿੱਤ ਗੁੰਜਾਰ ਪਾਂਦੇ ਹਨ, ਕੌਲ-ਫੁੱਲਾਂ ਦੀ ਧੂੜੀ ਦੇ ਰਸ ਦੀ ਸੁਗੰਧੀ ਵਿਚ ਮਸਤ ਹੁੰਦੇ ਹਨ, ਪ੍ਰੀਤੀ ਦੇ ਖਿੱਚੇ ਹੋਏ ਉਹ ਆਪਣੇ ਆਪ ਨੂੰ ਕੌਲ-ਫੁੱਲਾਂ ਵਿਚ ਬੰਨ੍ਹਾ ਲੈਂਦੇ ਹਨ।


ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ  

Cẖāṯrik cẖiṯ pi▫ās cẖāṯrik cẖiṯ pi▫ās he gẖan būnḏ bacẖiṯar man ās he al pīvaṯ binsaṯ ṯāp.  

The mind of the rainbird thirsts - the mind of the rainbird thirsts; its mind longs for the beautiful rain-drops from the clouds. Drinking them in, its fever departs.  

ਚਾਤ੍ਰਿਕ = ਪਪੀਹਾ। ਘਨ = ਬੂੰਦ। ਬਚਿਤ੍ਰਿ = ਸੁੰਦਰ, ਸੋਹਣੀ। ਮਨਿ = ਮਨ ਵਿਚ। ਆਸ = ਤਾਂਘ। ਅਲ = ਅਲਿ, ਮਸਤ ਕਰ ਦੇਣ ਵਾਲਾ ਰਸ। ਤਾਪ = ਦੁੱਖ-ਕਲੇਸ਼।
(ਭਾਵੇਂ ਸਰ ਤੇ ਟੋਭੇ ਪਾਣੀ ਨਾਲ ਭਰੇ ਪਏ ਹਨ, ਪਰ) ਪਪੀਹੇ ਦੇ ਚਿੱਤ ਨੂੰ (ਬੱਦਲਾਂ ਦੀ ਬੂੰਦ ਦੀ) ਪਿਆਸ ਹੈ, ਪਪੀਹੇ ਦੇ ਚਿੱਤ ਨੂੰ (ਸਿਰਫ਼ ਬੱਦਲਾਂ ਦੀ ਬੂੰਦ ਦੀ) ਤ੍ਰੇਹ ਹੈ, ਉਸ ਦੇ ਮਨ ਵਿਚ ਬੱਦਲਾਂ ਦੀ ਬੂੰਦ ਦੀ ਹੀ ਤਾਂਘ ਹੈ। ਜਦੋਂ ਪਪੀਹਾ ਉਸ ਮਸਤ ਕਰਾ ਦੇਣ ਵਾਲੀ ਬੂੰਦ ਨੂੰ ਪੀਂਦਾ ਹੈ, ਤਾਂ ਉਸ ਦੀ ਤਪਸ਼ ਮਿਟਦੀ ਹੈ।


ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ  

Ŧāpā bināsan ḏūkẖ nāsan mil parem man ṯan aṯ gẖanā.  

O Destroyer of fever, Remover of pain, please unite me with You. My mind and body have such great love for You.  

ਤਨਿ = ਤਨ ਵਿਚ, ਹਿਰਦੇ ਵਿਚ। ਘਨਾ = ਬਹੁਤ।
ਹੇ ਜੀਵਾਂ ਦੇ ਦੁੱਖ-ਕਲੇਸ਼ ਨਾਸ ਕਰਨ ਵਾਲੇ! ਤਾਪ ਨਾਸ ਕਰਨ ਵਾਲੇ! (ਮੇਰੀ ਤੇਰੇ ਦਰ ਤੇ ਬੇਨਤੀ ਹੈ, ਮੈਨੂੰ) ਮਿਲ, ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਤੇਰੇ ਚਰਨਾਂ ਦਾ) ਬਹੁਤ ਡੂੰਘਾ ਪ੍ਰੇਮ ਹੈ।


ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ  

Sunḏar cẖaṯur sujān su▫āmī kavan rasnā guṇ bẖanā.  

O my beautiful, wise and all-knowing Lord and Master, with what tongue should I chant Your Praises?  

ਸੁਜਾਨ = ਸਿਆਣਾ। ਰਸਨਾ = ਜੀਭ (ਨਾਲ)। ਭਨਾ = ਭਨਾਂ, ਮੈਂ ਉਚਾਰਾਂ।
ਤੂੰ ਮੇਰਾ ਸੋਹਣਾ ਚਤੁਰ ਸਿਆਣਾ ਮਾਲਕ ਹੈਂ। ਮੈਂ (ਆਪਣੀ) ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਬਿਆਨ ਕਰਾਂ?


ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ  

Gėh bẖujā levhu nām ḏevhu ḏarisat ḏẖāraṯ mitaṯ pāp.  

Take me by the arm, and grant me Your Name. One who is blessed with Your Glance of Grace, has his sins erased.  

ਗਹਿ = ਫੜ ਕੇ। ਦ੍ਰਿਸਟਿ = ਨਜ਼ਰ, ਨਿਗਾਹ।
ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲੇ ਹਰੀ! ਮੈਨੂੰ ਬਾਹੋਂ ਫੜ ਕੇ ਆਪਣੀ ਚਰਨੀਂ ਲਾ ਲਵੋ, ਮੈਨੂੰ ਆਪਣਾ ਨਾਮ ਬਖ਼ਸ਼ੋ, ਤੇਰੀ ਨਿਗਾਹ ਮੇਰੇ ਉਤੇ ਪੈਂਦਿਆਂ ਹੀ ਮੇਰੇ ਸਾਰੇ ਪਾਪ ਮਿਟ ਜਾਂਦੇ ਹਨ।


ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥  

Nānak jampai paṯiṯ pāvan har ḏaras pekẖaṯ nah sanṯāp. ||3||  

Nanak meditates on the Lord, the Purifier of sinners; beholding His Vision, he suffers no more. ||3||  

ਜੰਪੈ = ਬੇਨਤੀ ਕਰਦਾ ਹੈ। ਪਤਿਤ ਪਾਵਨ = ਹੇ ਪਤਿਤਾਂ ਨੂੰ ਪਵਿਤ੍ਰ ਕਰਨ ਵਾਲੇ! ॥੩॥
ਨਾਨਕ ਬੇਨਤੀ ਕਰਦਾ ਹੈ-ਹੇ ਹਰੀ! ਤੇਰਾ ਦਰਸਨ ਕੀਤਿਆਂ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ॥੩॥


ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ  

Cẖiṯva▫o cẖiṯ nāth cẖiṯva▫o cẖiṯ nāth he rakẖ levhu saraṇ anāth he mil cẖā▫o cẖā▫īle parān.  

I focus my consciousness on the Lord - I focus my consciousness upon the Lord; I am helpless - please, keep me under Your Protection. I yearn to meet You, my soul hungers for You.  

ਚਿਤਵਉ = ਮੈਂ ਚਿਤਵਦਾ ਹਾਂ। ਨਾਥ = ਹੇ ਨਾਥ! ਅਨਾਥ = ਮੈਨੂੰ ਅਨਾਥ ਨੂੰ। ਚਾਈਲੇ = ਚਾਉ-ਭਰੇ।
ਹੇ ਮੇਰੇ ਖਸਮ-ਪ੍ਰਭੂ! ਮੈਂ ਚਿੱਤ (ਵਿਚ ਤੈਨੂੰ ਹੀ) ਚਿਤਾਰਦਾ ਹਾਂ, ਹੇ ਨਾਥ! ਮੈਂ ਚਿੱਤ ਵਿਚ ਤੈਨੂੰ ਹੀ ਯਾਦ ਕਰਦਾ ਹਾਂ। ਮੈਨੂੰ ਅਨਾਥ ਨੂੰ ਆਪਣੀ ਸਰਨ ਵਿਚ ਰੱਖ ਲੈ। (ਹੇ ਨਾਥ! ਮੈਨੂੰ) ਮਿਲ (ਤੈਨੂੰ ਮਿਲਣ ਲਈ ਮੇਰੇ ਅੰਦਰ) ਚਾਉ ਹੈ, ਮੇਰੀ ਜਿੰਦ ਤੇਰੇ ਦਰਸਨ ਲਈ ਉਤਸ਼ਾਹ ਵਿਚ ਆਈ ਹੋਈ ਹੈ।


ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ  

Sunḏar ṯan ḏẖi▫ān sunḏar ṯan ḏẖi▫ān he man lubaḏẖ gopāl gi▫ān he jācẖik jan rākẖaṯ mān.  

I meditate on Your beautiful body - I meditate on Your beautiful body; my mind is fascinated by Your spiritual wisdom, O Lord of the world. Please, preserve the honor of Your humble servants and beggars.  

ਲੁਬਧ = ਲਾਲਚੀ। ਜਾਚਿਕ = ਮੰਗਤੇ। ਮਾਨ = ਆਦਰ।
ਹੇ ਪ੍ਰਭੂ! ਤੇਰੇ ਸੋਹਣੇ ਸਰੂਪ ਵਿਚ ਮੇਰੀ ਸੁਰਤ ਜੁੜੀ ਹੋਈ ਹੈ, ਤੇਰੇ ਸੋਹਣੇ ਸਰੀਰ ਵਲ ਮੇਰਾ ਧਿਆਨ ਲੱਗਾ ਹੋਇਆ ਹੈ। ਹੇ ਗੋਪਾਲ! ਮੇਰਾ ਮਨ ਤੇਰੇ ਨਾਲ ਡੂੰਘੀ ਸਾਂਝ ਪਾਣ ਵਾਸਤੇ ਲਲਚਾ ਰਿਹਾ ਹੈ। ਤੂੰ ਉਹਨਾਂ (ਵਡ-ਭਾਗੀਆਂ) ਦਾ ਮਾਣ ਰੱਖਦਾ ਹੈਂ ਜੇਹੜੇ ਤੇਰੇ ਦਰ ਦੇ ਮੰਗਤੇ ਬਣਦੇ ਹਨ।


ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ  

Parabẖ mān pūran ḏukẖ biḏīran sagal icẖẖ pujanṯī▫ā.  

God bestows perfect honor and destroys pain; He has fulfilled all my desires.  

ਬਿਦੀਰਨ = ਨਾਸ ਕਰਨ ਵਾਲਾ।
ਹੇ ਪ੍ਰਭੂ! ਆਪਣੇ ਦਰ ਦੇ ਮੰਗਤਿਆਂ ਦਾ ਆਦਰ-ਮਾਣ ਕਰਦਾ ਹੈਂ, ਤੂੰ ਉਹਨਾਂ ਦੇ ਦੁੱਖਾਂ ਦਾ ਨਾਸ ਕਰਦਾ ਹੈਂ, (ਤੇਰੀ ਮੇਹਰ ਨਾਲ ਉਹਨਾਂ ਦੀਆਂ) ਸਾਰੀਆਂ ਮਨੋਕਾਮਨਾ ਪੂਰੀਆਂ ਹੋ ਜਾਂਦੀਆਂ ਹਨ।


ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ  

Har kanṯẖ lāge ḏin sabẖāge mil nāh sej suhanṯī▫ā.  

How very blessed was that day when the Lord embraced me; meeting my Husband Lord, my bed was beautified.  

ਕੰਠਿ = ਗਲ ਨਾਲ। ਸਭਾਗੇ = ਭਾਗਾਂ ਵਾਲੇ। ਨਾਹ = ਨਾਥ, ਖਸਮ।
ਜੇਹੜੇ (ਵਡ-ਭਾਗੀ ਮਨੁੱਖ) ਪ੍ਰਭੂ-ਪਤੀ ਦੇ ਗਲ ਨਾਲ ਲੱਗਦੇ ਹਨ, ਉਹਨਾਂ (ਦੀ ਜ਼ਿੰਦਗੀ) ਦੇ ਦਿਨ ਭਾਗਾਂ ਵਾਲੇ ਹੋ ਜਾਂਦੇ ਹਨ, ਖਸਮ-ਪ੍ਰਭੂ ਨੂੰ ਮਿਲ ਕੇ ਉਹਨਾਂ ਦੇ ਹਿਰਦੇ ਦੀ ਸੇਜ ਸੋਹਣੀ ਬਣ ਜਾਂਦੀ ਹੈ।


ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ  

Parabẖ ḏarisat ḏẖārī mile murārī sagal kalmal bẖa▫e hān.  

When God granted His Grace and met me, all my sins were erased.  

ਪ੍ਰਭ = ਹੇ ਪ੍ਰਭੂ! ਮੁਰਾਰੀ = ਹੇ ਮੁਰਾਰੀ! ਕਲਮਲ = ਪਾਪ।
ਜਿਨ੍ਹਾਂ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ, ਜਿਨ੍ਹਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਨਾਸ ਹੋ ਜਾਂਦੇ ਹਨ।


ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥  

Binvanṯ Nānak merī ās pūran mile sarīḏẖar guṇ niḏẖān. ||4||1||14||  

Prays Nanak, my hopes are fulfilled; I have met the Lord, the Lord of Lakshmi, the treasure of excellence. ||4||1||14||  

ਸ੍ਰੀਧਰ = ਲੱਛਮੀ-ਪਤੀ। ਨਿਧਾਨ = ਖ਼ਜ਼ਾਨਾ ॥੪॥੧॥੧੪॥
ਨਾਨਕ ਬੇਨਤੀ ਕਰਦਾ ਹੈ ਕਿ ਲੱਛਮੀ-ਪਤੀ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ-ਪ੍ਰਭੂ ਮੈਨੂੰ ਮਿਲ ਪਿਆ ਹੈ, ਮੇਰੀ ਮਨ ਦੀ ਮੁਰਾਦ ਪੂਰੀ ਹੋ ਗਈ ਹੈ ॥੪॥੧॥੧੪॥


ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ  

Ik▫oaʼnkār saṯnām karṯā purakẖ nirbẖa▫o nirvair akāl mūraṯ ajūnī saibẖaʼn gur parsāḏ.  

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:  

ੴ = 'ਓਅੰਕਾਰ' ਸੰਸਕ੍ਰਿਤ ਦੇ 'ਓਅੰ' ਸ਼ਬਦ ਤੋਂ ਲਿਆ ਗਿਆ ਹੈ। ਇਹ ਸ਼ਬਦ 'ਓਅੰ' ਸਭ ਤੋਂ ਪਹਿਲਾਂ ਉਪਨਿਸ਼ਦਾਂ ਵਿਚ ਵਰਤਿਆ ਗਿਆ ਹੈ 'ਮਾਂਡੂਕਯ' ਉਪਨਿਸ਼ਦ ਵਿਚ ਲਿਖਿਆ ਹੈ ਕਿ ਜੋ ਕੁਝ ਹੋ ਚੁਕਿਆ ਹੈ, ਜੋ ਐਸ ਵੇਲੇ ਮੌਜੂਦ ਹੈ ਅਤੇ ਜੋ ਹੋਵੇਗਾ, ਇਹ 'ਓਅੰ' ਹੀ ਹੈ। ਉਪਨਿਸ਼ਦਾਂ ਤੋਂ ਪਿਛੋਂ ਦੇ ਸਮੇ ਵਿਚ ਸ਼ਬਦ 'ਓਅੰ' ਵਿਸ਼ਨੂੰ, ਸ਼ਿਵ ਅਤੇ ਬ੍ਰਹਮਾ ਦੇ ਸਮੁਦਾਇ ਲਈ ਵਰਤਿਆ ਗਿਆ। 'ਓਅੰਕਾਰ' ਸ਼ਬਦ 'ਅਕਾਲ ਪੁਰਖ' ਦੇ ਅਰਥ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਉਂਦਾ ਹੈ, ਜਿਵੇਂ: ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰ ਬੇਦ ਨਿਰਮਏ ॥ (ਰਾਮਕਲੀ ਮਹਲਾ ੧ ਦਖਣੀ, ਓਅੰਕਾਰ)।ੁ ਸ਼ਬਦ 'ਏਕੰਕਾਰ' ਭੀ (ਜੋ ੴ ਦਾ ਉਚਾਰਨ ਹੈ) ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵਰਤਿਆ ਗਿਆ ਹੈ, ਯਥਾ: ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ (ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ)। ਸਤਿਨਾਮੁ: ਜਿਸ ਦਾ ਨਾਮ 'ਸਤਿ' ਹੈ। ਸ਼ਬਦ 'ਸਤਿ' ਸੰਸਕ੍ਰਿਤ ਦੇ ਧਾਤੂ 'ਅਸ' ਤੋਂ ਹੈ, ਜਿਸ ਦਾ ਅਰਥ ਹੈ 'ਹੋਣਾ'। 'ਸਤਿ' ਦਾ ਸੰਸਕ੍ਰਿਤ ਰੂਪ 'ਸਤਯ' ਹੈ। ਇਸ ਦਾ ਅਰਥ ਹੈ 'ਹੋਂਦ ਵਾਲਾ'। 'ਸਤਿਨਾਮੁ' ਦਾ ਅਰਥ ਹੈ, 'ਉਹ ਇਕ ਓਅੰਕਾਰ ਜਿਸ ਦਾ ਨਾਮ ਹੈ ਹੋਂਦ ਵਾਲਾ'। ਪੁਰਖੁ: ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਦੇ ਅਰਥ ਇਉਂ ਕੀਤੇ ਹਨ: 'ਪੁਰਿ ਸ਼ੇਤੇ ਇਤਿ ਪੁਰੁਸ਼ਹ'। ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ। ਸੰਸਕ੍ਰਿਤ ਵਿਚ ਸ਼ਬਦ 'ਪੁਰਖੁ' ਦਾ ਪਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖ' 'ਆਤਮਾ' ਅਰਥ ਵਿਚ ਵਰਤਿਆ ਗਿਆ ਹੈ। 'ਰਘੁਵੰਸ਼' ਪੁਸਤਕ ਵਿਚ ਇਹ ਸ਼ਬਦ 'ਬ੍ਰਹਮਾਂਡ ਦਾ ਆਤਮਾ' ਦੇ ਅਰਥਾਂ ਵਿਚ ਆਇਆ ਹੈ। ਇਸੇ ਤਰ੍ਹਾਂ ਪੁਸਤਕ 'ਸ਼ਿਸ਼ੂਪਾਲ ਵਧ' ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦੇ ਅਰਥ ਹਨ ਓਹ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ: ਸ਼ਬਦ 'ਮੂਰਤਿ' ਇਸਤ੍ਰੀ-ਲਿੰਗ ਹੈ। ਅਕਾਲ ਇਸ ਦਾ ਵਿਸ਼ੇਸ਼ਣ ਹੈ। ਇਸੇ ਕਰਕੇ ਇਹ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ' 'ਨਿਰਭਉ' 'ਨਿਰਵੈਰੁ' ਵਾਂਗ ੧ ਓ ਦਾ ਗੁਣ-ਵਾਚਕ ਹੁੰਦਾ, ਤਾਂ ਪੁਲਿੰਗ ਰੂਪ ਵਿਚ ਹੁੰਦਾ, ਭਾਵ, ਤਾਂ ਇਸ ਦੇ ਅੰਤ ਵਿਚ (ੁ) ਹੁੰਦਾ।
ਅਕਾਲ ਪੁਰਖ ਇੱਕ ਹੈ; ਜਿਸ ਦਾ ਨਾਮ 'ਹੋਂਦ ਵਾਲਾ' ਹੈ, ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ) ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਆਸਾ ਮਹਲਾ  

Āsā mėhlā 1.  

Aasaa, First Mehl:  

xxx
ਰਾਗ ਆਸਾ ਵਿੱਚ ਗੁਰੂ ਨਾਨਕ ਜੀ ਦੀ ਬਾਣੀ।


ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ  

vār salokā nāl salok bẖī mahle pahile ke likẖe tunde as rājai kī ḏẖunī.  

Vaar With Shaloks, And Shaloks Written By The First Mehl. To Be Sung To The Tune Of 'Tunda-Asraajaa':  

ਧੁਨੀ = ਸੁਰ।
'ਵਾਰ' ਸਲੋਕਾਂ ਸਮੇਤ, ਵਾਰ ਤੇ ਸਲੋਕ ਵੀ ਗੁਰੂ ਨਾਨਕ ਦੇ ਹਨ। (ਇਹ ਵਾਰ) ਟੁੰਡੇ (ਰਾਜਾ) ਅਸਰਾਜ ਦੀ (ਵਾਰ ਦੀ) ਸੁਰ ਉਤੇ (ਗਾਉਣੀ ਹੈ)।


ਸਲੋਕੁ ਮਃ  

Salok mėhlā 1.  

Shalok, First Mehl:  

xxx
xxx


ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ  

Balihārī gur āpṇe ḏi▫uhāṛī saḏ vār.  

A hundred times a day, I am a sacrifice to my Guru;  

ਦਿਉਹਾੜੀ = ਦਿਹਾੜੀ ਵਿਚ। ਸਦ ਵਾਰ = ਸਉ (ਸੌ) ਵਾਰੀ।
ਮੈਂ ਆਪਣੇ ਗੁਰੂ ਤੋਂ (ਇਕ) ਦਿਨ ਵਿਚ ਸੌ ਵਾਰੀ ਸਦਕੇ ਹੁੰਦਾ ਹਾਂ,


ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਲਾਗੀ ਵਾਰ ॥੧॥  

Jin māṇas ṯe ḏevṯe kī▫e karaṯ na lāgī vār. ||1||  

He made angels out of men, without delay. ||1||  

ਜਿਨਿ = ਜਿਸ (ਗੁਰੂ) ਨੇ। ਮਾਣਸ ਤੇ = ਮਨੁੱਖਾਂ ਤੋਂ। ਕਰਤ = ਬਣਾਉਂਦਿਆਂ। ਵਾਰ = ਦੇਰ, ਚਿਰ ॥੧॥
ਜਿਸ (ਗੁਰੂ) ਨੇ ਮਨੁੱਖਾਂ ਤੋਂ ਦੇਵਤੇ ਬਣਾ ਦਿੱਤੇ ਤੇ ਬਣਾਉਂਦਿਆਂ (ਰਤਾ) ਚਿਰ ਨਾਹ ਲੱਗਾ ॥੧॥


        


© SriGranth.org, a Sri Guru Granth Sahib resource, all rights reserved.
See Acknowledgements & Credits