Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ  

Their subjects are blind, and without wisdom, they try to please the will of the dead.  

ਅੰਧੀ ਰਯਤਿ = ਕਾਮਾਦਿਕ ਵਿਕਾਰਾਂ ਦੇ ਅਧੀਨ ਰਹਿ ਕੇ ਅੰਨ੍ਹੇ ਹੋਏ ਜੀਵ। ਭਾਹਿ = ਅੱਗ, ਤ੍ਰਿਸ਼ਨਾ ਦੀ ਅੱਗ। ਮੁਰਦਾਰੁ = ਹਰਾਮ, ਵੱਢੀ, ਰਿਸ਼ਵਤ। ਭਰੇ ਮੁਰਦਾਰੁ = (ਰਯਤ) ਚੱਟੀ ਭਰਦੀ ਹੈ।
(ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ), ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ।


ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ  

The spiritually wise dance and play their musical instruments, adorning themselves with beautiful decorations.  

ਗਿਆਨੀ = ਹੋਰਨਾਂ ਨੂੰ ਉਪਦੇਸ਼ ਕਰਨ ਵਾਲੇ। ਵਾਵਹਿ = ਵਜਾਂਦੇ ਹਨ। ਰੂਪ ਕਰਹਿ = ਕਈ ਭੇਸ ਵਟਾਂਦੇ ਹਨ।
ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ;


ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ  

They shout out loud, and sing epic poems and heroic stories.  

ਵਾਦਾ = ਝਗੜੇ ਜੁੱਧਾਂ ਦੇ ਪਰਸੰਗ। ਜੋਧਾ ਕਾ ਵੀਚਾਰੁ = ਸੂਰਮਿਆਂ ਦੀਆਂ ਕਹਾਣੀਆਂ ਦੀ ਵਿਆਖਿਆ।
ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ।


ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ  

The fools call themselves spiritual scholars, and by their clever tricks, they love to gather wealth.  

ਹਿਕਮਤਿ = ਚਲਾਕੀ। ਹੁਜਤਿ = ਦਲੀਲ। ਸੰਜੈ = ਮਾਇਆ ਦੇ ਇਕੱਠਾ ਕਰਨ ਵਿਚ।
ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ।


ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ  

The righteous waste their righteousness, by asking for the door of salvation.  

ਧਰਮੀ = ਆਪਣੇ ਆਪ ਨੂੰ ਧਰਮ = ਵਾਲਾ ਸਮਝਣ ਵਾਲੇ। ਗਾਵਾਵਹਿ = ਗਵਾ ਲੈਂਦੇ ਹਨ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ।
(ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀਂ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ)।


ਜਤੀ ਸਦਾਵਹਿ ਜੁਗਤਿ ਜਾਣਹਿ ਛਡਿ ਬਹਹਿ ਘਰ ਬਾਰੁ  

They call themselves celibate, and abandon their homes, but they do not know the true way of life.  

ਜਤੀ = ਉਹ ਮਨੁੱਖ ਜਿਨ੍ਹਾਂ ਨੇ ਆਪਣਿਆਂ ਇੰਦਰਿਆਂ ਨੂੰ ਕਾਬੂ ਰੱਖਿਆ ਹੋਇਆ ਹੈ। ਜੁਗਿਤ = (ਜਤੀ ਬਣਨ ਦੀ) ਜਾਚ। ਛਡਿ ਬਹਹਿ = ਛੱਡ ਬੈਠਦੇ ਹਨ। ਘਰ ਬਾਰੁ = ਗ੍ਰਿਹਸਤ, ਘਰ ਘਾਟ।
(ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ।


ਸਭੁ ਕੋ ਪੂਰਾ ਆਪੇ ਹੋਵੈ ਘਟਿ ਕੋਈ ਆਖੈ  

Everyone calls himself perfect; none call themselves imperfect.  

ਸਭੁ ਕੋ = ਹਰੇਕ ਜੀਵ। ਪੂਰਾ = ਮੁਕੰਮਲ, ਅਭੁੱਲ। ਘਟਿ = ਊਣਾ।
(ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ। ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ।


ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥  

If the weight of honor is placed on the scale, then, O Nanak! One sees his true weight. ||2||  

ਪਤਿ = ਇੱਜ਼ਤ। ਪਰਵਾਣਾ = ਵੱਟਾ। ਪਿਛੈ = (ਤੱਕੜੀ ਦੇ) ਪਿਛਲੇ ਛਾਬੇ ਵਿਚ ॥੨॥
ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ ॥੨॥


ਮਃ  

First Mehl:  

xxx
xxx


ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ  

Evil actions become publicly known; O Nanak! The True Lord sees everything.  

ਵਦੀ = ਮਿਥੀ ਹੋਈ, ਰੱਬ ਵਲੋਂ ਨੀਯਤ ਹੋਈ ਹੋਈ। ਸੁ = ਉਹੀ ਗੱਲ। ਵਜਗਿ = ਵੱਜੇਗੀ, ਪਰਗਟ ਹੋਵੇਗੀ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਵੇਖੈ = (ਹਰੇਕ ਜੀਵ ਦੀ) ਸੰਭਾਲ ਕਰ ਰਿਹਾ ਹੈ।
ਹੇ ਨਾਨਕ! ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ।


ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ  

Everyone makes the attempt, but that alone happens which the Creator Lord does.  

ਸਭਨੀ = ਸਭ ਜੀਵਾਂ ਨੇ। ਛਾਲਾ ਮਾਰੀਆ = ਆਪਣਾ ਜ਼ੋਰ ਲਾਇਆ ਹੈ। ਸੁ ਹੋਇ = ਉਹੀ ਕੁਝ ਵਰਤਦਾ ਹੈ।
ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ।


ਅਗੈ ਜਾਤਿ ਜੋਰੁ ਹੈ ਅਗੈ ਜੀਉ ਨਵੇ  

In the world hereafter, social status and power mean nothing; hereafter, the soul is new.  

ਅਗੈ = ਇਹ ਸਰੀਰ ਛੱਡ ਕੇ ਜਿੱਥੇ ਜਾਣਾ ਹੈ ਓਥੇ। ਜਾਤਿ = ਭਾਵ, ਕਿਸੇ ਉੱਚੀ ਜਾਂ ਨੀਵੀਂ ਜਾਤ ਦਾ ਵਿਤਕਰਾ। ਜੋਰੁ = ਧੱਕਾ।
ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ)।


ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥  

Those few, whose honor is confirmed, are good. ||3||  

ਸੇਈ ਕੇਇ = ਉਹੀ ਕੋਈ ਕੋਈ (ਜੀਵ)। ਲੇਖੈ = ਲੇਖਾ ਹੋਣ ਵੇਲੇ ॥੩॥
ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ॥੩॥


ਪਉੜੀ  

Pauree:  

xxx
xxx


ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ  

Only those whose karma You have preordained from the very beginning, O Lord, meditate on You.  

ਧੁਰਿ = ਧੁਰ ਤੋਂ, ਮੁੱਢ ਤੋਂ। ਕਰਮੁ = ਬਖ਼ਸ਼ਸ਼, ਮਿਹਰ।
(ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਉੱਤੇ ਤੂੰ ਧੁਰੋਂ ਬਖ਼ਸ਼ਸ਼ ਕੀਤੀ ਹੈ, ਉਹਨਾਂ ਨੇ ਹੀ ਮਾਲਕ ਨੂੰ (ਭਾਵ, ਤੈਨੂੰ) ਸਿਮਰਿਆ ਹੈ।


ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ  

Nothing is in the power of these beings; You created the various worlds.  

ਤੁਧੁ = ਤੂੰ ਹੇ ਕਰਤਾਰ! ਵੇਕੀ = ਕਈ ਤਰ੍ਹਾਂ ਦਾ, ਕਈ ਰੰਗਾਂ ਦਾ।
ਇਹਨਾਂ ਜੀਵਾਂ ਦੇ ਆਪਣੇ ਇਖ਼ਤਿਆਰ ਕੁਝ ਨਹੀਂ ਹੈ (ਕਿ ਤੇਰਾ ਸਿਮਰਨ ਕਰ ਸਕਣ)। ਤੂੰ ਰੰਗਾ-ਰੰਗ ਦਾ ਜਗਤ ਪੈਦਾ ਕੀਤਾ ਹੈ;


ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ  

Some, You unite with Yourself, and some, You lead astray.  

ਇਕਨਾ ਨੋ = ਕਈ ਜੀਵਾਂ ਨੂੰ। ਇਕਿ = ਕਈ ਜੀਵ। ਆਪਹੁ = ਆਪਣੇ ਆਪ ਤੋਂ। ਤੁਧੁ = ਤੂੰ, ਹੇ ਪ੍ਰਭੂ! ਖੁਆਇਆ = ਖੁੰਝਾਏ ਹੋਏ ਹਨ, ਪਰੇ ਕੀਤੇ ਹੋਏ ਹਨ।
ਕਈ ਜੀਵਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈਂ, ਪਰ ਕਈ ਜੀਆਂ ਨੂੰ ਤਾਂ ਤੂੰ ਆਪਣੇ ਨਾਲੋਂ ਵਿਛੋੜਿਆ ਹੋਇਆ ਹੈ।


ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ  

By Guru’s Grace You are known; through Him, You reveal Yourself.  

ਜਾਣਿਆ = (ਤੈਨੂੰ) ਜਾਣ ਲਿਆ। ਜਿਥੈ = ਜਿਸ ਮਨੁੱਖ ਦੇ ਅੰਦਰ। ਆਪੁ = ਆਪਣਾ ਆਪਾ। ਬੁਝਾਇਆ = ਸਮਝਾ ਦਿੱਤਾ ਹੈ।
ਜਿਸ (ਵਡਭਾਗੀ) ਮਨੁੱਖ ਦੇ ਹਿਰਦੇ ਵਿਚ ਤੂੰ ਆਪਣੇ ਆਪ ਦੀ ਸੂਝ ਪਾ ਦਿੱਤੀ ਹੈ, ਉਸ ਨੇ ਸਤਿਗੁਰੂ ਦੀ ਮਿਹਰ ਨਾਲ ਤੈਨੂੰ ਪਛਾਣ ਲਿਆ ਹੈ,


ਸਹਜੇ ਹੀ ਸਚਿ ਸਮਾਇਆ ॥੧੧॥  

We are easily absorbed in You. ||11||  

ਸਹਜੇ ਹੀ = ਸੁਤੇ ਹੀ। ਸਚਿ = ਸੱਚ ਵਿਚ, ਥਿਰਤਾ ਵਿਚ, ਅਡੋਲਤਾ ਵਿਚ, ਅਸਲੀਅਤ ਵਿਚ। ਸਮਾਇਆ = ਲੀਨ ਹੋ ਜਾਂਦਾ ਹੈ ॥੧੧॥
ਅਤੇ ਉਹ ਸਹਿਜ ਸੁਭਾਇ ਹੀ (ਆਪਣੇ) ਅਸਲੇ ਵਿਚ ਇਕ-ਮਿਕ ਹੋ ਗਿਆ ਹੈ ॥੧੧॥


ਸਲੋਕੁ ਮਃ  

Shalok, First Mehl:  

xxx
xxx


ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਹੋਈ  

Suffering is the medicine, and pleasure the disease, because where there is pleasure, there is no desire for God.  

ਤਾਮਿ = ਤਦੋਂ।
(ਹੇ ਪ੍ਰਭੂ! ਤੇਰੀ ਅਜਬ ਕੁਦਰਤ ਹੈ ਕਿ) ਬਿਪਤਾ (ਜੀਵਾਂ ਦੇ ਰੋਗਾਂ ਦਾ) ਇਲਾਜ (ਬਣ ਜਾਂਦੀ) ਹੈ, ਅਤੇ ਸੁਖ (ਉਹਨਾਂ ਲਈ) ਦੁੱਖ ਦਾ (ਕਾਰਨ) ਹੋ ਜਾਂਦਾ ਹੈ। ਪਰ ਜੇ (ਅਸਲੀ ਆਤਮਕ) ਸੁਖ (ਜੀਵ ਨੂੰ) ਮਿਲ ਜਾਏ, ਤਾਂ (ਦੁੱਖ) ਨਹੀਂ ਰਹਿੰਦਾ।


ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਹੋਈ ॥੧॥  

You are the Creator Lord; I can do nothing. Even if I try, nothing happens. ||1||  

ਕਰਣਾ = ਕਰਨਹਾਰ। ਮੈ ਨਾਹੀ = ਮੈਂ ਕੁਝ ਭੀ ਨਹੀਂ, ਮੇਰੀ ਕੋਈ ਪਾਂਇਆਂ ਨਹੀਂ ਹੈ। ਜਾ ਹਉ ਕਰੀ = ਜੇ ਮੈਂ ‘ਹਉ’ ਆਖਾਂ, ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਬੈਠਾਂ। ਨ ਹੋਈ = ਨਹੀਂ ਫਬਦਾ, ਇਹ ਗੱਲ ਫਬਦੀ ਨਹੀਂ ॥੧॥
ਹੇ ਪ੍ਰਭੂ! ਤੂੰ ਕਰਨਹਾਰ ਕਰਤਾਰ ਹੈਂ (ਤੂੰ ਆਪ ਹੀ ਇਹਨਾਂ ਭੇਤਾਂ ਨੂੰ ਸਮਝਦਾ ਹੈਂ), ਮੇਰੀ ਸਮਰਥਾ ਨਹੀਂ ਹੈ (ਕਿ ਮੈਂ ਸਮਝ ਸਕਾਂ)। ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਲਵਾਂ (ਭਾਵ, ਜੇ ਮੈਂ ਇਹ ਖ਼ਿਆਲ ਕਰਨ ਲੱਗ ਪਵਾਂ ਕਿ ਮੈਂ ਤੇਰੇ ਭੇਤ ਨੂੰ ਸਮਝ ਸਕਦਾ ਹਾਂ) ਤਾਂ ਇਹ ਗੱਲ ਫਬਦੀ ਨਹੀਂ ॥੧॥


ਬਲਿਹਾਰੀ ਕੁਦਰਤਿ ਵਸਿਆ  

I am a sacrifice to Your almighty creative power which is pervading everywhere.  

xxx
ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ,


ਤੇਰਾ ਅੰਤੁ ਜਾਈ ਲਖਿਆ ॥੧॥ ਰਹਾਉ  

Your limits cannot be known. ||1||Pause||  

॥੧॥
ਤੇਰਾ ਅੰਤ ਪਾਇਆ ਨਹੀਂ ਜਾ ਸਕਦਾ ॥੧॥ ਰਹਾਉ॥


ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ  

Your Light is in Your creatures, and Your creatures are in Your Light; Your almighty power is pervading everywhere.  

ਜਾਤਿ = ਸ੍ਰਿਸ਼ਟੀ। ਜੋਤਿ = ਰੱਬ ਦਾ ਨੂਰ। ਜੋਤਿ ਮਹਿ = ਸਾਰੀਆਂ ਜੋਤੀਆਂ ਵਿਚ, ਸਾਰੇ ਜੀਵਾਂ ਵਿਚ। ਜਾਤਾ = ਵੇਖਿਆ ਜਾਂਦਾ ਹੈ, ਦਿੱਸ ਰਿਹਾ ਹੈ। ਅਕਲ = ਸੰਪੂਰਨ। ਕਲਾ = ਟੋਟਾ, ਹਿੱਸਾ। ਅਕਲ ਕਲਾ = ਜਿਸ ਦੇ ਵਖੋ ਵਖਰੇ ਟੋਟੇ ਨਾ ਹੋਣ, ਇਕ-ਰਸ ਸੰਪੂਰਣ ਪ੍ਰਭੂ।
ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ ਵੱਸ ਰਿਹਾ ਹੈ, ਸਾਰੇ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ, ਤੂੰ ਸਭ ਥਾਈਂ ਇਕ-ਰਸ ਵਿਆਪਕ ਹੈਂ।


ਤੂੰ ਸਚਾ ਸਾਹਿਬੁ ਸਿਫਤਿ ਸੁਆਲੑਿਉ ਜਿਨਿ ਕੀਤੀ ਸੋ ਪਾਰਿ ਪਇਆ  

You are the True Lord and Master; Your Praise is so beautiful. One who sings it, is carried across.  

ਸੁਆਲਿਉ = ਸੋਹਣੀ, ਸੁੰਦਰ। ਜਿਨਿ ਕੀਤੀ = ਜਿਸਨੇ (ਤੇਰੀ ਵਡਿਆਈ) ਕੀਤੀ।
ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੇਰੀਆਂ ਸੋਹਣੀਆਂ ਵਡਿਆਈਆਂ ਹਨ। ਜਿਸ ਜਿਸ ਨੇ ਤੇਰੇ ਗੁਣ ਗਾਏ ਹਨ, ਉਹ ਸੰਸਾਰ-ਸਮੁੰਦਰ ਤੋਂ ਤਰ ਗਿਆ ਹੈ।


ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥  

Nanak speaks the stories of the Creator Lord; whatever He is to do, He does. ||2||  

ਨਾਨਕ = ਹੇ ਨਾਨਕ! ਕਹੁ ਕਰਤੇ ਕੀਆ ਬਾਤਾ = ਕਰਤਾਰ ਦੀਆਂ ਗੱਲਾਂ ਆਖ ॥੨॥
ਹੇ ਨਾਨਕ! (ਤੂੰ ਭੀ) ਕਰਤਾਰ ਦੀ ਸਿਫ਼ਤ-ਸਾਲਾਹ ਕਰ, (ਤੇ ਆਖ ਕਿ) ਪ੍ਰਭੂ ਜੋ ਕੁਝ ਕਰਨਾ ਚੰਗਾ ਸਮਝਦਾ ਹੈ ਉਹ ਕਰ ਰਿਹਾ ਹੈ (ਭਾਵ, ਉਸ ਦੇ ਕੰਮਾਂ ਵਿਚ ਕਿਸੇ ਦਾ ਦਖ਼ਲ ਨਹੀਂ ਹੈ) ॥੨॥


ਮਃ  

Second Mehl:  

xxx
xxx


ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ  

The Way of Yoga is the Way of spiritual wisdom; the Vedas are the Way of the Brahmins.  

ਸਬਦੰ = ਗੁਰੂ ਦਾ ਬਚਨ, ਗੁਰੂ ਦਾ ਉਪਦੇਸ਼, ਗੁਰੂ ਦਾ ਹੁਕਮ, ਜੀਵ ਦਾ ਧਰਮ। ਜੋਗ ਸਬਦੰ = ਜੋਗ ਦਾ ਧਰਮ। ਸਬਦੰ ਬ੍ਰਾਹਮਣਹ = ਬ੍ਰਾਹਮਣਾਂ ਦਾ ਧਰਮ।
ਜੋਗ ਦਾ ਧਰਮ ਗਿਆਨ ਪ੍ਰਾਪਤ ਕਰਨਾ ਹੈ (ਬ੍ਰਹਮ ਦੀ ਵਿਚਾਰ ਕਰਨਾ ਹੈ)। ਬ੍ਰਾਹਮਣਾਂ ਦਾ ਧਰਮ ਵੇਦਾਂ ਦੀ ਵਿਚਾਰ ਹੈ।


ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ  

The Way of the Khshatriya is the Way of bravery; the Way of the Shudras is service to others.  

ਪਰਾਕ੍ਰਿਤਹ = ਪਰਾਈ ਕਿਰਤ ਕਰਨੀ, ਦੂਜਿਆਂ ਦੀ ਸੇਵਾ ਕਰਨੀ।
ਖਤ੍ਰੀਆਂ ਦਾ ਧਰਮ ਸੂਰਮਿਆਂ ਵਾਲੇ ਕੰਮ ਕਰਨਾ ਹੈ, ਅਤੇ ਸ਼ੂਦਰਾਂ ਦਾ ਧਰਮ ਦੂਜਿਆਂ ਦੀ ਸੇਵਾ ਕਰਨੀ।


ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ  

One who knows this secret that the Way of all is the Way of the One;  

ਸਰਬ ਸਬਦੰ = ਸਾਰਿਆਂ ਧਰਮਾਂ ਦਾ ਧਰਮ, ਭਾਵ, ਸਭ ਤੋਂ ਸ੍ਰੇਸ਼ਟ ਧਰਮ। ਏਕ ਸਬਦੰ = ਇਕ ਪ੍ਰਭੂ ਦਾ ਸਿਮਰਨ ਰੂਪ ਧਰਮ। ਭੇਉ = ਭੇਦ।
ਪਰ ਸਾਰਿਆਂ ਦਾ ਮੁੱਖ-ਧਰਮ ਇਹ ਹੈ ਕਿ ਇਕ ਪ੍ਰਭੂ ਦਾ ਸਿਮਰਨ ਕਰੀਏ। ਜੋ ਮਨੁੱਖ ਇਸ ਭੇਦ ਨੂੰ ਜਾਣਦਾ ਹੈ,


ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥  

Nanak is a slave to him, he himself is the Immaculate Divine Lord. ||3||  

ਸੋਈ = ਉਹੀ ਮਨੁੱਖ। ਨਿਰੰਜਨ ਦੇਉ = ਪ੍ਰਭੂ (ਦਾ ਰੂਪ) ਹੈ ॥੩॥
ਨਾਨਕ ਉਸ ਦਾ ਦਾਸ ਹੈ, ਉਹ ਮਨੁੱਖ ਪ੍ਰਭੂ ਦਾ ਰੂਪ ਹੈ ॥੩॥


ਮਃ  

Second Mehl:  

xxx
xxx


ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਆਤਮਾ  

The One Lord Krishna is the Divine Lord of all; He is the Divinity of the individual soul.  

ਏਕ ਕ੍ਰਿਸਨੰ = ਇਕ ਪਰਮਾਤਮਾ। ਸਰਬ ਦੇਵ ਆਤਮਾ = ਸਾਰੇ ਦੇਵਤਿਆਂ ਦਾ ਆਤਮਾ। ਦੇਵ ਦੇਵਾ ਆਤਮਾ = ਦੇਵਤਿਆਂ ਦੇ ਦੇਵਤਿਆਂ ਦਾ ਆਤਮਾ। ਤ = ਭੀ।
ਇਕ ਪਰਮਾਤਮਾ ਹੀ ਸਾਰੇ ਦੇਵਤਿਆਂ ਦਾ ਆਤਮਾ ਹੈ, ਦੇਵਤਿਆਂ ਦੇ ਦੇਵਤਿਆਂ ਦਾ ਭੀ ਆਤਮਾ ਹੈ।


ਆਤਮਾ ਬਾਸੁਦੇਵਸੵਿ ਜੇ ਕੋ ਜਾਣੈ ਭੇਉ  

One who understands the mystery of all-pervading Lord;  

ਵਾਸਦੇਵ = (ਜਿਵੇਂ ਸ਼ਬਦ ‘ਕ੍ਰਿਸ਼ਨ’ ਦਾ ਅਰਥ ‘ਪਰਮਾਤਮਾ’ ਭੀ ਹੈ, ਤਿਵੇਂ ‘ਕ੍ਰਿਸ਼ਨ’ ਜੀ ਦਾ ਇਹ ਨਾਮ ਭੀ ‘ਪਰਮਾਤਮਾ’ ਅਰਥ ਵਿਚ ਹੀ ਲੈਣਾ ਹੈ) ਪਰਮਾਤਮਾ। ਬਾਸੁਦੇਵਸੵਿ = ਪਰਮਾਤਮਾ ਦਾ। ਬਾਸੁਦੇਵਸੵਿ ਆਤਮਾ = ਪ੍ਰਭੂ ਦਾ ਆਤਮਾ।
ਜੋ ਮਨੁੱਖ ਪ੍ਰਭੂ ਦੇ ਆਤਮਾ ਦਾ ਭੇਦ ਜਾਣ ਲੈਂਦਾ ਹੈ,


ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥  

Nanak is a slave to him; he himself is the Immaculate Divine Lord. ||4||  

ਨਿਰੰਜਨ = ਅੰਜਨ (ਭਾਵ, ਮਾਇਆ ਰੂਪ ਕਾਲਖ) ਤੋਂ ਰਹਿਤ ਹਰੀ ॥੪॥
ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਪਰਮਾਤਮਾ ਦਾ ਰੂਪ ਹੈ ॥੪॥


ਮਃ  

First Mehl:  

xxx
xxx


ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਹੋਇ  

Water remains confined within the pitcher, but without water, the pitcher could not have been formed;  

ਕੁੰਭ = ਘੜਾ। ਕੁੰਭੇ = ਘੜੇ ਵਿਚ ਹੀ। ਬਧਾ = ਬੱਝਾ ਹੋਇਆ ਹੈ। ਰਹੈ = ਰਹਿੰਦਾ ਹੈ, ਟਿਕ ਸਕਦਾ ਹੈ। ਕੁੰਭੁ ਨ ਹੋਇ = ਘੜਾ ਨਹੀਂ ਹੁੰਦਾ, ਘੜਾ ਨਹੀਂ ਬਣ ਸਕਦਾ।
(ਜਿਵੇਂ) ਪਾਣੀ ਘੜੇ (ਆਦਿਕ ਭਾਂਡੇ) ਵਿਚ ਹੀ ਬੱਝਾ ਹੋਇਆ (ਭਾਵ, ਪਿਆ ਹੋਇਆ ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਜਿਵੇਂ) ਪਾਣੀ ਤੋਂ ਬਿਨਾ ਘੜਾ ਨਹੀਂ ਬਣ ਸਕਦਾ,


ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਹੋਇ ॥੫॥  

just so, the mind is restrained by spiritual wisdom, but without the Guru, there is no spiritual wisdom. ||5||  

ਮਨੁ ਰਹੈ = ਮਨ ਟਿਕਦਾ ਹੈ ॥੫॥
(ਤਿਵੇਂ) (ਗੁਰੂ ਦੇ) ਗਿਆਨ (ਭਾਵ, ਉਪਦੇਸ਼) ਦਾ ਬੱਝਾ ਹੋਇਆ ਹੀ ਮਨ (ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਭਾਵ, ਵਿਕਾਰਾਂ ਵਲ ਨਹੀਂ ਦੌੜਦਾ) ਅਤੇ ਗੁਰੂ ਤੋਂ ਬਿਨਾ ਗਿਆਨ ਪੈਦਾ ਨਹੀਂ ਹੋ ਸਕਦਾ ॥੫॥


ਪਉੜੀ  

Pauree:  

xxx
xxx


ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਮਾਰੀਐ  

If an educated person is a sinner, then the illiterate holy man is not to be punished.  

ਪੜਿਆ = ਪੜ੍ਹਿਆ ਹੋਇਆ ਮਨੁੱਖ। ਗੁਨਹਗਾਰੁ = ਮੰਦੇ ਕੰਮ ਕਰਨ ਵਾਲਾ। ਓਮੀ = ਨਿਰਾ ਸ਼ਬਦ ‘ਓਮ’ ਨੂੰ ਹੀ ਜਾਣਨ ਵਾਲਾ, ਭਾਵ, ਅਨਪੜ੍ਹ ਮਨੁੱਖ। ਸਾਧੁ = ਭਲਾ ਮਨੁੱਖ। ਨ ਮਾਰੀਐ = ਮਾਰ ਨਹੀਂ ਖਾਂਦਾ।
ਜੇ ਪੜ੍ਹਿਆ-ਲਿਖਿਆ ਮਨੁੱਖ ਮੰਦ-ਕਰਮੀ ਹੋ ਜਾਏ (ਤਾਂ ਇਸ ਨੂੰ ਵੇਖ ਕੇ ਅਨਪੜ੍ਹ ਮਨੁੱਖ ਨੂੰ ਘਬਰਾਣਾ ਨਹੀਂ ਚਾਹੀਦਾ ਕਿ ਪੜ੍ਹੇ ਹੋਏ ਦਾ ਇਹ ਹਾਲ, ਤਾਂ ਅਨਪੜ੍ਹ ਦਾ ਕੀ ਬਣੇਗਾ, ਕਿਉਂਕਿ ਜੇ) ਅਨਪੜ੍ਹ ਮਨੁੱਖ ਨੇਕ ਹੈ ਤਾਂ ਉਸ ਨੂੰ ਮਾਰ ਨਹੀਂ ਪੈਂਦੀ। (ਨਿਬੇੜਾ ਮਨੁੱਖ ਦੀ ਕਮਾਈ ਤੇ ਹੁੰਦਾ ਹੈ, ਪੜ੍ਹਨ ਜਾਂ ਨਾਹ ਪੜ੍ਹਨ ਦਾ ਮੁੱਲ ਨਹੀਂ ਪੈਂਦਾ)।


ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ  

As are the deeds done, so is the reputation one acquires.  

ਘਾਲਣਾ ਘਾਲੇ = ਕਮਾਈ ਕਰੇ। ਤੇਵੇਹੋ = ਤਿਹੋ ਜਿਹਾ ਹੀ। ਪਚਾਰੀਐ = ਪਰਚਲਤ ਹੋ ਜਾਂਦਾ ਹੈ, ਮਸ਼ਹੂਰ ਹੋ ਜਾਂਦਾ ਹੈ।
ਮਨੁੱਖ ਜਿਹੋ ਜਿਹੀ ਕਰਤੂਤ ਕਰਦਾ ਹੈ, ਉਸ ਦਾ ਉਹੋ ਜਿਹਾ ਹੀ ਨਾਮ ਉੱਘਾ ਹੋ ਜਾਂਦਾ ਹੈ;


ਐਸੀ ਕਲਾ ਖੇਡੀਐ ਜਿਤੁ ਦਰਗਹ ਗਇਆ ਹਾਰੀਐ  

So, do not play such a game, which will bring you to ruin at the Court of the Lord.  

ਕਲਾ = ਖੇਡ। ਜਿਤੁ = ਜਿਸ ਦੇ ਕਾਰਨ।
(ਤਾਂ ਤੇ) ਇਹੋ ਜਿਹੀ ਖੇਡ ਨਹੀਂ ਖੇਡਣੀ ਚਾਹੀਦੀ, ਜਿਸ ਕਰਕੇ ਦਰਗਾਹ ਵਿਚ ਜਾ ਕੇ (ਮਨੁੱਖਾ ਜਨਮ ਦੀ) ਬਾਜ਼ੀ ਹਾਰ ਬੈਠੀਏ।


ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ  

The accounts of the educated and the illiterate shall be judged in the world hereafter.  

ਵੀਚਾਰੀਐ = ਵਿਚਾਰੀ ਜਾਂਦੀ ਹੈ, ਕਬੂਲ ਪੈਂਦੀ ਹੈ।
ਮਨੁੱਖ ਭਾਵੇਂ ਪੜ੍ਹਿਆ ਹੋਇਆ ਹੋਵੇ ਭਾਵੇਂ ਅਨਪੜ੍ਹ ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੀ ਕਬੂਲ ਪੈਂਦੀ ਹੈ।


ਮੁਹਿ ਚਲੈ ਸੁ ਅਗੈ ਮਾਰੀਐ ॥੧੨॥  

One who stubbornly follows his own mind shall suffer in the world hereafter. ||12||  

ਮੁਹਿ ਚਲੈ = ਮੂੰਹ ਦੇ ਜ਼ੋਰ ਚੱਲੇ, ਜੋ ਮਨੁੱਖ ਮੂੰਹ-ਜ਼ੋਰ ਹੋਵੇ, ਆਪਣੀ ਮਰਜ਼ੀ ਦੇ ਅਨੁਸਾਰ ਤੁਰੇ ॥੧੨॥
ਜੋ ਮਨੁੱਖ (ਇਸ ਜਗਤ ਵਿਚ) ਆਪਣੀ ਮਰਜ਼ੀ ਅਨੁਸਾਰ ਹੀ ਤੁਰਦਾ ਹੈ, ਉਹ ਅੱਗੇ ਜਾ ਕੇ ਮਾਰ ਖਾਂਦਾ ਹੈ ॥੧੨॥


        


© SriGranth.org, a Sri Guru Granth Sahib resource, all rights reserved.
See Acknowledgements & Credits