Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਸਤਿਗੁਰ ਪ੍ਰਸਾਦਿ

ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ

ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ

ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥

ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ

ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥੧॥ ਰਹਾਉ

ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਹੋਈ

ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਹੋਈ ॥੨॥

ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ

ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥

ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ

ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥੪॥੧॥

ਆਸਾ

ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ

ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥

ਜਤ੍ਰ ਜਾਉ ਤਤ ਬੀਠਲੁ ਭੈਲਾ

ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ

ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ

ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥

ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ

ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥

ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ

ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

ਆਸਾ

ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ

ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥

ਕਹਾ ਕਰਉ ਜਾਤੀ ਕਹ ਕਰਉ ਪਾਤੀ

ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ

ਰਾਂਗਨਿ ਰਾਂਗਉ ਸੀਵਨਿ ਸੀਵਉ

ਰਾਮ ਨਾਮ ਬਿਨੁ ਘਰੀਅ ਜੀਵਉ ॥੨॥

ਭਗਤਿ ਕਰਉ ਹਰਿ ਕੇ ਗੁਨ ਗਾਵਉ

ਆਠ ਪਹਰ ਅਪਨਾ ਖਸਮੁ ਧਿਆਵਉ ॥੩॥

ਸੁਇਨੇ ਕੀ ਸੂਈ ਰੁਪੇ ਕਾ ਧਾਗਾ

ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥

ਆਸਾ

ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ

ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥

ਕਾਹੇ ਕਉ ਕੀਜੈ ਧਿਆਨੁ ਜਪੰਨਾ

ਜਬ ਤੇ ਸੁਧੁ ਨਾਹੀ ਮਨੁ ਅਪਨਾ ॥੧॥ ਰਹਾਉ

ਸਿੰਘਚ ਭੋਜਨੁ ਜੋ ਨਰੁ ਜਾਨੈ

ਐਸੇ ਹੀ ਠਗਦੇਉ ਬਖਾਨੈ ॥੨॥

ਨਾਮੇ ਕੇ ਸੁਆਮੀ ਲਾਹਿ ਲੇ ਝਗਰਾ

        


© SriGranth.org, a Sri Guru Granth Sahib resource, all rights reserved.
See Acknowledgements & Credits