Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥  

O Nanak, without serving the True Guru, they are bound and beaten in the City of Death; they arise and depart with blackened faces. ||1||  

ਮੁਹਿ ਕਾਲੈ = ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ ॥੧॥
ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ) ॥੧॥


ਮਹਲਾ  

First Mehl:  

xxx
xxx


ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ  

Burn away those rituals which lead you to forget the Beloved Lord.  

ਜਾਲਉ = ਮੈਂ ਸਾੜ ਦਿਆਂ। ਮੈ = ਮੈਨੂੰ।
ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ।


ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥  

O Nanak, sublime is that love, which preserves my honor with my Lord Master. ||2||  

ਜਿਤੁ = ਜਿਸ ਦੀ ਰਾਹੀਂ ॥੨॥
ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ ॥੨॥


ਪਉੜੀ  

Pauree:  

xxx
xxx


ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ  

Serve the One Lord, the Great Giver; meditate on the One Lord.  

xxx
ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ।


ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ  

Beg from the One Lord, the Great Giver, and you shall obtain your heart's desires.  

xxx
ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ,


ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ  

But if you beg from another, then you shall be shamed and destroyed.  

xxx
ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ)।


ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ  

One who serves the Lord obtains the fruits of his rewards; all of his hunger is satisfied.  

ਭੁਖ = ਤ੍ਰਿਸ਼ਨਾ।
ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ।


ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥  

Nanak is a sacrifice to those, who night and day, meditate within their hearts on the Name of the Lord. ||10||  

xxx॥੧੦॥
ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ ॥੧੦॥


ਸਲੋਕੁ ਮਃ  

Shalok, Third Mehl:  

xxx
xxx


ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ  

He Himself is pleased with His humble devotees; my Beloved Lord attaches them to Himself.  

ਲਇਅਨੁ = ਲਾ ਲਏ ਹਨ ਉਸ ਨੇ।
ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ।


ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ  

The Lord blesses His humble devotees with royalty; He fashions the true crown upon their heads.  

ਦਿਤੀਅਨੁ = ਦਿੱਤੀ ਹੈ ਉਸ ਨੇ।
ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ।


ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ  

They are always at peace, and immaculately pure; they perform service for the True Guru.  

xxx
ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।


ਰਾਜੇ ਓਇ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ  

They are not said to be kings, who die in conflict, and then enter again the cycle of reincarnation.  

xxx
ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ।


ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਪਾਹਿ ॥੧॥  

O Nanak, without the Name of the Lord, they wander about with their noses cut off in disgrace; they get no respect at all. ||1||  

xxx॥੧॥
ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥


ਮਃ  

Third Mehl:  

xxx
xxx


ਸੁਣਿ ਸਿਖਿਐ ਸਾਦੁ ਆਇਓ ਜਿਚਰੁ ਗੁਰਮੁਖਿ ਸਬਦਿ ਲਾਗੈ  

Hearing the teachings, he does not appreciate them, as long as he is not Gurmukh, attached to the Word of the Shabad.  

xxx
ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ।


ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ  

Serving the True Guru, the Naam comes to abide in the mind, and doubts and fears run away.  

xxx
ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ।


ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ  

As he knows the True Guru, so he is transformed, and then, he lovingly focuses his consciousness on the Naam.  

xxx
ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ।


ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥  

O Nanak, through the Naam, the Name of the Lord, greatness is obtained; he shall be resplendent in the Court of the Lord hereafter. ||2||  

xxx॥੨॥
ਹੇ ਨਾਨਕ! (ਇਹੋ ਜਿਹੇ ਜੀਵਾਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ ॥੨॥


ਪਉੜੀ  

Pauree:  

xxx
xxx


ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ  

The minds of the GurSikhs are filled with the love of the Lord; they come and worship the Guru.  

xxx
ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ।


ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ  

They trade lovingly in the Lord's Name, and depart after earning the profit of the Lord's Name.  

xxx
(ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ।


ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ  

The faces of the GurSikhs are radiant; in the Court of the Lord, they are approved.  

xxx
(ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ।


ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ  

The Guru, the True Guru, is the treasure of the Lord's Name; how very fortunate are the Sikhs who share in this treasure of virtue.  

ਬੋਹਲੁ = ਦਾਣਿਆਂ ਦਾ ਢੇਰ, ਜੋ ਫ਼ਸਲ ਗਾਹ ਕੇ ਤੂੜੀ ਭੋਹ ਆਦਿਕ ਤੋਂ ਵੱਖ ਕੀਤਾ ਜਾਂਦਾ ਹੈ, ਭੰਡਾਰ। ਸਾਂਝ = ਭਾਈਵਾਲੀ, ਭਿਆਲੀ।
ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ।


ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥  

I am a sacrifice to those GurSikhs who, sitting and standing, meditate on the Lord's Name. ||11||  

xxx॥੧੧॥
ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ ॥੧੧॥


ਸਲੋਕ ਮਃ  

Shalok, Third Mehl:  

xxx
xxx


ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ  

O Nanak, the Naam, the Name of the Lord, is the treasure, which the Gurmukhs obtain.  

xxx
ਹੇ ਨਾਨਕ! ਨਾਮ (ਹੀ ਅਸਲ) ਖ਼ਜ਼ਾਨਾ ਹੈ, ਜੋ ਸਤਿਗੁਰੂ ਦੇ ਸਨਮੁਖ ਹੋ ਕੇ ਮਿਲ ਸਕਦਾ ਹੈ।


ਮਨਮੁਖ ਘਰਿ ਹੋਦੀ ਵਥੁ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥  

The self-willed manmukhs are blind; they do not realize that it is within their own home. They die barking and crying. ||1||  

xxx॥੧॥
ਅੰਨ੍ਹੇ ਮਨਮੁਖ (ਹਿਰਦੇ-ਰੂਪ) ਘਰ ਵਿਚ ਹੁੰਦੀ (ਇਸ) ਵਸਤ ਨੂੰ ਨਹੀਂ ਪਛਾਣਦੇ, ਤੇ (ਬਾਹਰ ਮਾਇਆ ਦੇ ਪਿਛੇ) ਵਿਲਕਦੇ ਤੇ ਭਉਂਕਦੇ ਮਰ ਜਾਂਦੇ ਹਨ ॥੧॥


ਮਃ  

Third Mehl:  

xxx
xxx


ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ  

That body is golden and immaculate, which is attached to the True Name of the True Lord.  

ਕੰਚਨ = ਸੋਨਾ। ਨਾਮਿ = ਹਰੀ ਨਾਮ ਦੀ ਰਾਹੀਂ।
ਜੋ ਸਰੀਰ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਵਿਚ ਜੁੜਿਆ ਹੋਇਆ ਹੈ, ਉਹ ਸੋਨੇ ਵਰਗਾ ਸੁੱਧ ਹੈ।


ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ  

The Gurmukh obtains the Pure Light of the Luminous Lord, and his doubts and fears run away.  

ਨਿਰੰਜਨੁ = ਮਾਇਆ ਤੋਂ ਰਹਿਤ ਪ੍ਰਭੂ।
ਉਸ ਨੂੰ ਨਿਰਮਲ ਜੋਤਿ (ਰੂਪ) ਮਾਇਆ ਤੋਂ ਰਹਿਤ ਪ੍ਰਭੂ ਮਿਲ ਪੈਂਦਾ ਹੈ ਤੇ ਸਤਿਗੁਰੂ ਦੇ ਸਨਮੁਖ ਹੋ ਕੇ ਉਸ ਦਾ ਭਰਮ ਤੇ ਡਰ ਦੂਰ ਹੋ ਜਾਂਦਾ ਹੈ।


ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥  

O Nanak, the Gurmukhs find lasting peace; night and day, they remain detached, while in the Love of the Lord. ||2||  

ਬੈਰਾਗੀ = ਵੈਰਾਗ-ਵਾਨ ਹੋ ਕੇ ॥੨॥
ਹੇ ਨਾਨਕ! ਸਤਿਗੁਰੂ ਦੇ ਸਨਮੁਖ ਮਨੁੱਖ ਹਰ ਵੇਲੇ ਪਰਮਾਤਮਾ ਦੇ ਵੈਰਾਗੀ ਹੋ ਕੇ ਸਦਾ ਸੁਖ ਪਾਉਂਦੇ ਹਨ ॥੨॥


ਪਉੜੀ  

Pauree:  

xxx
xxx


ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ  

Blessed, blessed are those GurSikhs, who, with their ears, listen to the Guru's Teachings about the Lord.  

ਸੁਣਿਆ ਕੰਨੀ = ਗਹੁ ਨਾਲ ਸੁਣਿਆ ਹੈ।
ਧੰਨ ਹਨ ਉਹ ਗੁਰਸਿੱਖ ਜਿਨ੍ਹਾਂ ਨੇ ਸਤਿਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਹੈ।


ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ  

The Guru, the True Guru, implants the Naam within them, and their egotism and duality are silenced.  

ਤਿਨਿ = ਉਸ ਨੇ। ਭੰਨੀ = ਨਾਸ ਕੀਤੀ ਹੈ।
ਸਤਿਗੁਰੂ ਨੇ (ਜਿਸ ਦੇ ਭੀ ਹਿਰਦੇ ਵਿਚ) ਨਾਮ ਦ੍ਰਿੜ੍ਹ ਕੀਤਾ ਹੈ ਉਸ ਨੇ ਹਉਮੈ ਤੇ ਦੁਬਿਧਾ (ਹਿਰਦੇ ਵਿਚੋਂ) ਭੰਨ ਸੁੱਟੀ ਹੈ।


ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ  

There is no friend, other than the Name of the Lord; the Lord's humble servants reflect upon this and see.  

xxx
ਪ੍ਰਭੂ ਦਾ ਸਿਮਰਨ ਕਰਨ ਵਾਲਿਆਂ (ਗੁਰ-ਸਿੱਖਾਂ) ਨੇ ਇਹ ਗੱਲ ਵਿਚਾਰ ਕੇ ਵੇਖ ਲਈ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ (ਸੱਚਾ) ਮਿਤ੍ਰ ਨਹੀਂ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits