Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ  

Those GurSikhs, with whom the Lord is pleased, accept the Word of the True Guru.  

xxx
ਜਿਨ੍ਹਾਂ ਗੁਰਸਿੱਖਾਂ ਤੇ ਪ੍ਰਭੂ ਪ੍ਰਸੰਨ ਹੁੰਦਾ ਹੈ, ਉਹ ਸਤਿਗੁਰੂ ਦੀ ਸਿੱਖਿਆ ਤੇ ਤੁਰਦੇ ਹਨ।


ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥  

Those Gurmukhs who meditate on the Naam are imbued with the four-fold color of the Lord's Love. ||12||  

ਵੰਨੀ = ਰੰਗਣ ॥੧੨॥
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਜਪਦੇ ਹਨ, ਉਹਨਾਂ ਨੂੰ (ਪ੍ਰੇਮ ਦੀ) ਚੌਗੁਣੀ ਰੰਗਣ ਚੜ੍ਹਦੀ ਹੈ ॥੧੨॥


ਸਲੋਕ ਮਃ  

Shalok, Third Mehl:  

xxx
xxx


ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ  

The self-willed manmukh is cowardly and ugly; lacking the Name of the Lord, his nose is cut off in disgrace.  

ਕਰੂਪੁ = ਭੈੜੇ ਮੂੰਹ ਵਾਲਾ, ਭੈੜ-ਮੱਥਾ, ਭਰਿਸ਼ਟੇ ਮੂੰਹ ਵਾਲਾ।
ਮਨ ਦੇ ਅਧੀਨ ਮਨੁੱਖ ਡਰਾਕਲ ਤੇ ਬੇ-ਸ਼ਕਲ ਹੁੰਦਾ ਹੈ, ਨਾਮ ਤੋਂ ਬਿਨਾ ਕਿਤੇ ਉਸ ਨੂੰ ਆਦਰ ਨਹੀਂ ਮਿਲਦਾ।


ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ  

Night and day, he is engrossed in worldly affairs, and even in his dreams, he finds no peace.  

xxx
ਉਹ ਹਰ ਵੇਲੇ ਮਾਇਆ ਦੇ ਕਜ਼ੀਏ ਵਿਚ ਰੁੱਝਾ ਰਹਿੰਦਾ ਹੈ ਤੇ (ਏਸ ਕਰ ਕੇ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਹੁੰਦਾ।


ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਬਧੇ ਦੁਖ ਸਹਾਹਿ ॥੧॥  

O Nanak, if he becomes Gurmukh, then he shall be saved; otherwise, he is held in bondage, and suffers in pain. ||1||  

xxx॥੧॥
ਹੇ ਨਾਨਕ! ਜੋ ਸਤਿਗੁਰੂ ਦੇ ਸਨਮੁਖ ਹੋ ਜਾਂਦੇ ਹਨ, ਉਹ (ਜੰਜਾਲ ਤੋਂ) ਬਚ ਜਾਂਦੇ ਹਨ, ਨਹੀਂ ਤਾਂ (ਮਾਇਆ ਦੇ ਮੋਹ ਵਿਚ) ਬੱਧੇ ਹੋਏ ਦੁੱਖ ਸਹਿੰਦੇ ਹਨ ॥੧॥


ਮਃ  

Third Mehl:  

xxx
xxx


ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ  

The Gurmukhs always look beautiful in the Court of the Lord; they practice the Word of the Guru's Shabad.  

xxx
ਸਤਿਗੁਰੂ ਦੇ ਸਨਮੁਖ ਹੋਏ ਹੋਏ ਮਨੁੱਖ ਦਰਗਾਹ ਵਿਚ ਸਦਾ ਸੋਭਦੇ ਹਨ (ਕਿਉਂਕਿ) ਉਹ ਸਤਿਗੁਰੂ ਦਾ ਸ਼ਬਦ ਕਮਾਉਂਦੇ ਹਨ।


ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ  

There is a lasting peace and happiness deep within them; at the Court of the True Lord, they receive honor.  

xxx
ਉਹਨਾਂ ਦੇ ਹਿਰਦੇ ਵਿਚ ਸਦਾ ਸ਼ਾਂਤੀ ਤੇ ਸੁਖ ਹੁੰਦਾ ਹੈ, (ਇਸ ਕਰ ਕੇ) ਸੱਚੀ ਦਰਗਾਹ ਵਿਚ ਸੋਭਾ ਪਾਉਂਦੇ ਹਨ।


ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥  

O Nanak, the Gurmukhs are blessed with the Name of the Lord; they merge imperceptibly into the True Lord. ||2||  

xxx॥੨॥
ਹੇ ਨਾਨਕ! ਸਤਿਗੁਰੂ ਦੇ ਸਨਮੁਖ ਮਨੁੱਖਾਂ ਨੂੰ ਹਰੀ ਦਾ ਨਾਮ ਮਿਲਿਆ ਹੋਇਆ ਹੁੰਦਾ ਹੈ, (ਇਸ ਕਰ ਕੇ) ਉਹ ਸੁਤੇ ਹੀ ਸੱਚੇ ਵਿਚ ਲੀਨ ਹੋ ਜਾਂਦੇ ਹਨ ॥੨॥


ਪਉੜੀ  

Pauree:  

xxx
xxx


ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ  

As Gurmukh, Prahlaad meditated on the Lord, and was saved.  

ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ।
ਸਤਿਗੁਰੂ ਦੇ ਸਨਮੁਖ ਹੋ ਕੇ ਪ੍ਰਹਿਲਾਦ ਨੇ ਹਰੀ ਦਾ ਨਾਮ ਜਪ ਕੇ ਉੱਚੀ ਆਤਮਕ ਅਵਸਥਾ ਪ੍ਰਾਪਤ ਕੀਤੀ;।


ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ  

As Gurmukh, Janak lovingly centered his consciousness on the Lord's Name.  

xxx
ਸਤਿਗੁਰੂ ਦੇ ਸਨਮੁਖ ਹੋ ਕੇ ਜਨਕ ਨੇ ਹਰੀ ਦੇ ਨਾਮ ਵਿਚ ਬਿਰਤੀ ਜੋੜੀ।


ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ  

As Gurmukh, Vashisht taught the Teachings of the Lord.  

xxx
ਸਤਿਗੁਰੂ ਦੇ ਸਨਮੁਖ ਹੋ ਕੇ ਵਸ਼ਿਸ਼ਟ ਨੇ ਹਰੀ ਦਾ ਉਪਦੇਸ਼ (ਹੋਰਨਾਂ ਨੂੰ) ਸੁਣਾਇਆ।


ਬਿਨੁ ਗੁਰ ਹਰਿ ਨਾਮੁ ਕਿਨੈ ਪਾਇਆ ਮੇਰੇ ਭਾਈ  

Without the Guru, no one has found the Lord's Name, O my Siblings of Destiny.  

xxx
ਹੇ ਮੇਰੇ ਭਾਈ! ਸਤਿਗੁਰੂ ਤੋਂ ਬਿਨਾ ਕਿਸੇ ਨੇ ਨਾਮ ਨਹੀਂ ਲੱਭਾ।


ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥੧੩॥  

The Lord blesses the Gurmukh with devotion. ||13||  

ਲਹਾਈ = ਲਭਾਈ, ਦਿੱਤੀ ਹੈ ॥੧੩॥
ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਨੂੰ ਪ੍ਰਭੂ ਨੇ ਆਪਣੀ ਭਗਤੀ ਆਪ ਬਖ਼ਸ਼ੀ ਹੈ ॥੧੩॥


ਸਲੋਕੁ ਮਃ  

Shalok, Third Mehl:  

xxx
xxx


ਸਤਿਗੁਰ ਕੀ ਪਰਤੀਤਿ ਆਈਆ ਸਬਦਿ ਲਾਗੋ ਭਾਉ  

One who has no faith in the True Guru, and who does not love the Word of the Shabad,  

xxx
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ,


ਓਸ ਨੋ ਸੁਖੁ ਉਪਜੈ ਭਾਵੈ ਸਉ ਗੇੜਾ ਆਵਉ ਜਾਉ  

shall find no peace, even though he may come and go hundreds of times.  

xxx
ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ।


ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥  

O Nanak, the Gurmukh meets the True Lord with natural ease; he is in love with the Lord. ||1||  

xxx॥੧॥
ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥


ਮਃ  

Third Mehl:  

xxx
xxx


ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ  

O mind, search for such a True Guru, by serving whom the pains of birth and death are dispelled.  

ਜਨਮ ਮਰਣ = ਜੰਮਣ ਤੋਂ ਮਰਨ ਤਕ ਦਾ।
ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ,


ਸਹਸਾ ਮੂਲਿ ਹੋਵਈ ਹਉਮੈ ਸਬਦਿ ਜਲਾਇ  

Doubt shall never afflict you, and your ego shall be burnt away through the Word of the Shabad.  

ਸਹਸਾ = ਤੌਖ਼ਲਾ। ਮੂਲਿ = ਕਦੇ ਭੀ।
ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ,


ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ  

The veil of falsehood shall be torn down from within you, and Truth shall come to dwell in the mind.  

ਪਾਲਿ = ਕੰਧ। ਮਨਿ = ਮਨ ਵਿਚ।
ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ,


ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ  

Peace and happiness shall fill your mind deep within, if you act according to truth and self-discipline.  

ਸੰਜਮਿ = ਜੁਗਤਿ ਨਾਲ।
ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ।


ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥  

O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. ||2||  

ਕਰਮਿ = ਬਖ਼ਸ਼ਸ਼ ਨਾਲ। ਰਜਾਇ = (ਆਪਣੀ) ਰਜ਼ਾ ਅਨੁਸਾਰ ॥੨॥
ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥


ਪਉੜੀ  

Pauree:  

xxx
xxx


ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ  

The whole world comes under the control of one whose home is filled with the Lord, the King.  

ਦੀਬਾਨੁ = ਹਾਕਮ।
ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ।


ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ  

He is subject to no one else's rule, and the Lord, the King, causes everyone to fall at his feet.  

ਤਲਕੀ = ਮੁਥਾਜੀ। ਦੀਬਾਨਿ = ਹਾਕਮ ਨੇ।
ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ।


ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ  

One may run away from the courts of other men, but where can one go to escape the Lord's Kingdom?  

xxx
ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ?


ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ  

The Lord is such a King, who abides in the hearts of His devotees; He brings the others, and makes them stand before His devotees.  

ਤਿਨਿ = ਉਸ ਹਰੀ ਨੇ। ਰਹਦੇ ਖੁਹਦੇ = ਬਾਕੀ ਬਚੇ ਹੋਏ ਜੋ ਅਜੇ ਤਕ ਭਗਤਾਂ ਦੀ ਪੈਰੀਂ ਲੱਗਣ ਤੋਂ ਝਕਦੇ ਸਨ। ਆਣਿ = ਲਿਆ ਕੇ। ਖਲਵਾਇਆ = ਖੜੇ ਕਰ ਦਿੱਤੇ।
ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ)।


ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥  

The glorious greatness of the Lord's Name is obtained only by His Grace; how few are the Gurmukhs who meditate on Him. ||14||  

xxx॥੧੪॥
ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ॥੧੪॥


ਸਲੋਕੁ ਮਃ  

Shalok, Third Mehl:  

xxx
xxx


ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ  

Without serving the True Guru, the people of the world are dead; they waste their lives away in vain.  

xxx
ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ (ਮਨੁੱਖਾ) ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ।


ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ  

In love with duality, they suffer terrible pain; they die, and are reincarnated, and continue coming and going.  

xxx
ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ।


ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ  

They live in manure, and are reincarnated again and again.  

xxx
(ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ।


ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥  

O Nanak, without the Name, the Messenger of Death punishes them; in the end, they depart regretting and repenting. ||1||  

xxx॥੧॥
ਹੇ ਨਾਨਕ! ਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ ॥੧॥


ਮਃ  

Third Mehl:  

xxx
xxx


ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ  

In this world, there is one Husband Lord; all other beings are His brides.  

ਪੁਰਖੁ = ਪਤੀ, ਮਰਦ। ਸਗਲੀ = ਸਾਰੀ ਸ੍ਰਿਸ਼ਟੀ। ਸਬਾਈ = ਸਾਰੀ।
ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ।


        


© SriGranth.org, a Sri Guru Granth Sahib resource, all rights reserved.
See Acknowledgements & Credits