Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸੂਹੀ ਮਹਲਾ ਗੁਣਵੰਤੀ  

Soohee, Fifth Mehl, Gunvantee ~ The Worthy And Virtuous Bride:  

ਗੁਣਵੰਤੀ = ਗੁਣਾਂ ਵਾਲੀ।
xxx


ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ  

When I see a Sikh of the Guru, I humbly bow and fall at his feet.  

ਸਿਖੜਾ = ਪਿਆਰਾ ਸਿੱਖ। ਲਾਗਉ = ਮੈਂ ਲੱਗਾਂ। ਪਾਇ = ਪੈਰੀਂ।
ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨੀਊਂ ਨੀਊਂ ਕੇ (ਭਾਵ, ਨਿਮ੍ਰਤਾ-ਅਧੀਨਗੀ ਨਾਲ) ਉਸ ਦੀ ਪੈਰੀਂ ਲੱਗਦਾ ਹਾਂ,


ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ  

I tell to him the pain of my soul, and beg him to unite me with the Guru, my Best Friend.  

ਬਿਰਥਾ = ਪੀੜਾ, ਦੁੱਖ। ਜੀਅ ਕੀ = ਜਿੰਦ ਦੀ।
ਤੇ ਉਸ ਨੂੰ ਆਪਣੇ ਦਿਲ ਦੀ ਪੀੜਾ (ਤਾਂਘ) ਦੱਸਦਾ ਹਾਂ (ਤੇ ਬੇਨਤੀ ਕਰਦਾ ਹਾਂ-ਹੇ ਗੁਰਸਿੱਖ!) ਮੈਨੂੰ ਸੱਜਣ-ਗੁਰੂ ਮਿਲਾ ਦੇ।


ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਕਾਹੂ ਜਾਇ ਜੀਉ  

I ask that he impart to me such an understanding, that my mind will not go out wandering anywhere else.  

ਉਪਦੇਸੜਾ = ਸੋਹਣਾ ਉਪਦੇਸ਼। ਅਨਤ = {अन्यत्र} ਕਿਸੇ ਹੋਰ ਪਾਸੇ।
ਮੈਨੂੰ ਕੋਈ ਅਜੇਹਾ ਸੋਹਣਾ ਉਪਦੇਸ਼ ਦੱਸ (ਜਿਸ ਦੀ ਬਰਕਤਿ ਨਾਲ) ਮੇਰਾ ਮਨ ਕਿਸੇ ਹੋਰ ਪਾਸੇ ਵਲ ਨਾਹ ਜਾਏ।


ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ  

I dedicate this mind to you. Please, show me the Path to God.  

ਤੈ ਕੂੰ = ਤੈਨੂੰ। ਡੇਵਸਾ = ਮੈਂ ਦੇ ਦਿਆਂਗਾ। ਮਾਰਗੁ = ਰਸਤਾ।
ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ, ਮੈਨੂੰ ਰਸਤਾ ਦੱਸ (ਜਿਸ ਰਾਹੇ ਪੈ ਕੇ ਪ੍ਰਭੂ ਦਾ ਦਰਸਨ ਕਰ ਸਕਾਂ)।


ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ  

I have come so far, seeking the Protection of Your Sanctuary.  

ਹਉ = ਮੈਂ। ਸਰਣਾਇ = ਆਸਰਾ।
ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ।


ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ  

Within my mind, I place my hopes in You; please, take my pain and suffering away!  

ਮਹਿ = ਵਿਚ। ਸਭੋ = ਸਭੁ, ਸਾਰਾ।
ਮੈਂ ਆਪਣੇ ਚਿੱਤ ਵਿਚ ਇਹ ਆਸ ਰੱਖੀ ਹੋਈ ਹੈ ਕਿ ਤੂੰ ਮੇਰਾ ਸਾਰਾ ਦੁੱਖ ਦੂਰ ਕਰ ਦੇਵੇਂਗਾ।


ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ  

So walk on this Path, O sister soul-brides; do that work which the Guru tells you to do.  

ਇਤੁ ਮਾਰਗਿ = ਇਸ ਰਸਤੇ ਉਤੇ। ਭਾਈਅੜੇ = ਪਿਆਰੇ ਭਰਾ।
(ਅੱਗੋਂ ਉੱਤਰ ਮਿਲਦਾ ਹੈ-) ਇਸ ਰਸਤੇ ਉਤੇ ਜੇਹੜੇ ਗੁਰ-ਭਾਈ ਤੁਰਦੇ ਹਨ (ਉਹ ਗੁਰੂ ਦੀ ਦੱਸੀ ਕਾਰ ਕਰਦੇ ਹਨ) ਤੂੰ ਭੀ ਉਹੀ ਕਾਰ ਕਰ ਜੋ ਗੁਰੂ ਦੱਸਦਾ ਹੈ।


ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ  

Abandon the intellectual pursuits of the mind, and forget the love of duality.  

ਤਿਆਗੇਂ = ਜੇ ਤੂੰ ਤਿਆਗ ਦੇਵੇਂ। ਮਤੜੀ = ਕੋਝੀ ਮੱਤ। ਵਿਸਾਰੇਂ = ਜੇ ਤੂੰ ਵਿਸਾਰ ਦੇਵੇਂ। ਭਾਉ = ਪਿਆਰ।
ਜੇ ਤੂੰ ਆਪਣੇ ਮਨ ਦੀ ਕੋਝੀ ਮੱਤ ਛੱਡ ਦੇਵੇਂ, ਜੇ ਤੂੰ ਪ੍ਰਭੂ ਤੋਂ ਬਿਨਾ ਹੋਰ (ਮਾਇਆ ਆਦਿਕ) ਦਾ ਪਿਆਰ ਭੁਲਾ ਦੇਵੇਂ,


ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ  

In this way, you shall obtain the Blessed Vision of the Lord's Darshan; the hot winds shall not even touch you.  

ਇਉ = ਇਸ ਤਰ੍ਹਾਂ। ਦਰਸਾਵੜਾ = ਸੋਹਣਾ ਦੀਦਾਰ। ਵਾਉ = ਹਵਾ। ਤਤੀ ਵਾਉ = ਸੇਕ, ਦੁੱਖ-ਕਲੇਸ਼।
ਤਾਂ ਇਸ ਤਰ੍ਹਾਂ ਤੂੰ ਪ੍ਰਭੂ ਦਾ ਸੋਹਣਾ ਦਰਸਨ ਕਰ ਲਵੇਂਗਾ, ਤੈਨੂੰ ਕੋਈ ਦੁੱਖ-ਕਲੇਸ਼ ਨਹੀਂ ਵਿਆਪੇਗਾ।


ਹਉ ਆਪਹੁ ਬੋਲਿ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ  

By myself, I do not even know how to speak; I speak all that the Lord commands.  

ਆਪਹੁ = ਆਪਣੇ ਆਪ ਤੋਂ, ਆਪਣੀ ਅਕਲ ਨਾਲ। ਹੁਕਮਾਉ = ਪ੍ਰਭੂ ਦਾ ਹੁਕਮ ਹੀ।
ਮੈਂ ਜੋ ਕੁਝ ਤੈਨੂੰ ਦੱਸਿਆ ਹੈ ਗੁਰੂ ਦਾ ਹੁਕਮ ਹੀ ਦੱਸਿਆ ਹੈ, ਮੈਂ ਆਪਣੀ ਅਕਲ ਦਾ ਆਸਰਾ ਲੈ ਕੇ ਇਹ ਰਸਤਾ ਨਹੀਂ ਦੱਸ ਰਿਹਾ।


ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ  

I am blessed with the treasure of the Lord's devotional worship; Guru Nanak has been kind and compassionate to me.  

ਗੁਰਿ = ਗੁਰੂ ਨੇ। ਨਾਨਕਿ = ਨਾਨਕ ਨੇ। ਪਸਾਉ = ਪ੍ਰਸਾਦੁ, ਕਿਰਪਾ।
ਜਿਸ (ਸੁਭਾਗ ਬੰਦੇ) ਉਤੇ ਨਾਨਕ ਨੇ ਕਿਰਪਾ ਕੀਤੀ ਹੈ, ਪਰਮਾਤਮਾ ਨੇ ਉਸ ਨੂੰ ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ ਦਿੱਤਾ ਹੈ।


ਮੈ ਬਹੁੜਿ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ  

I shall never again feel hunger or thirst; I am satisfied, satiated and fulfilled.  

ਬਹੁੜਿ = ਮੁੜ। ਮੈਂ = ਮੈਨੂੰ। ਭੁਖੜੀ = ਭੈੜੀ ਭੁੱਖ। ਹਉ = ਮੈਂ। ਅਘਾਇ = ਰੱਜ ਕੇ। ਰਜਾ ਤ੍ਰਿਪਤਿ ਅਘਾਇ = ਖਾ ਪੀ ਕੇ ਚੰਗੀ ਤਰ੍ਹਾਂ ਰੱਜ ਗਿਆ ਹਾਂ।
(ਗੁਰੂ ਨਾਨਕ ਦੀ ਮੇਹਰ ਦਾ ਸਦਕਾ ਮੈਂ ਪੂਰਨ ਤੌਰ ਤੇ ਰੱਜ ਗਿਆ ਹਾਂ, ਮੈਨੂੰ ਹੁਣ ਮਾਇਆ ਦੀ ਕੋਈ ਭੁੱਖ ਨਹੀਂ ਸਤਾਂਦੀ।


ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥  

When I see a Sikh of the Guru, I humbly bow and fall at his feet. ||3||  

ਗੁਰ ਸਿਖੜਾ = ਗੁਰੂ ਦਾ ਪਿਆਰਾ ਸਿੱਖ ॥੩॥
ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨਿਮ੍ਰਤਾ-ਅਧੀਨਗੀ ਨਾਲ ਉਸ ਦੀ ਪੈਰੀਂ ਲੱਗਦਾ ਹਾਂ ॥੩॥


ਰਾਗੁ ਸੂਹੀ ਛੰਤ ਮਹਲਾ ਘਰੁ  

Raag Soohee, Chhant, First Mehl, First House:  

xxx
ਰਾਗ ਸੂਹੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ  

Intoxicated with the wine of youth, I did not realize that I was only a guest at my parents' home (in this world).  

ਭਰਿ ਜੋਬਨਿ = ਭਰੀ ਜਵਾਨੀ ਵਿਚ, ਭਰ = ਜਵਾਨੀ ਦੇ ਸਮੇ। ਮੈ = ਸ਼ਰਾਬ। ਮਤ = ਮੱਤ, ਮਸਤ। ਪੇਈਅੜੈ ਘਰਿ = ਪੇਕੇ ਘਰ ਵਿਚ। ਪਾਹੁਣੀ = ਪ੍ਰਾਹੁਣੀ। ਬਲਿ = ਸਦਕੇ। ਰਾਮ = ਹੇ ਰਾਮ!
ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ।


ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਸਮਾਵਨੀ ਬਲਿ ਰਾਮ ਜੀਉ  

My consciousness is polluted with faults and mistakes; without the Guru, virtue does not even enter into me.  

ਅਵਗਣਿ = ਔਗੁਣ ਦੇ ਕਾਰਨ। ਚਿਤਿ = ਚਿੱਤ ਵਿਚ। ਨ ਸਮਾਵਨੀ = ਨਹੀਂ ਸਮਾਂਦੇ।
ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।


ਗੁਣ ਸਾਰ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ  

I have not known the value of virtue; I have been deluded by doubt. I have wasted away my youth in vain.  

ਸਾਰ = ਕਦਰ। ਭਰਮਿ = ਭਟਕਣਾ ਵਿਚ। ਬਾਦਿ = ਵਿਅਰਥ।
(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ।


ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਭਾਇਆ  

I have not known my Husband Lord, His celestial home and gate, or the Blessed Vision of His Darshan. I have not had the pleasure of my Husband Lord's celestial peace.  

ਵਰੁ = ਖਸਮ-ਪ੍ਰਭੂ। ਸਹਜੁ = ਸੁਭਾਉ। ਭਾਇਆ = ਚੰਗਾ ਲੱਗਾ।
ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।


ਸਤਿਗੁਰ ਪੂਛਿ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ  

After consulting the True Guru, I have not walked on the Path; the night of my life is passing away in sleep.  

ਪੂਛਿ = ਪੁੱਛ ਕੇ। ਮਾਰਗਿ = (ਸਹੀ) ਰਸਤੇ ਉਤੇ। ਰੈਣਿ = (ਜ਼ਿੰਦਗੀ ਦੀ) ਰਾਤ।
ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ।


ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥  

O Nanak, in the prime of my youth, I am a widow; without my Husband Lord, the soul-bride is wasting away. ||1||  

ਬਾਲਤਣ = ਬਾਲ-ਉਮਰ ਵਿਚ (ਹੀ)। ਧਨ = ਜੀਵ-ਇਸਤ੍ਰੀ ॥੧॥
ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ॥੧॥


ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ  

O father, give me in marriage to the Lord; I am pleased with Him as my Husband. I belong to Him.  

ਬਾਬਾ = ਹੇ ਗੁਰੂ! ਮੈ = ਮੈਨੂੰ। ਵਰੁ = ਪ੍ਰਭੂ-ਪਤੀ। ਦੇਹਿ = ਮਿਲਾ। ਭਾਵੈ = ਪਿਆਰਾ ਲੱਗਦਾ ਹੈ। ਮੈ ਤਿਸ ਕੀ ਬਲਿ ਰਾਮ = ਮੈਂ ਉਸ ਰਾਮ ਤੋਂ ਸਦਕੇ ਹਾਂ।
ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ,


ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ  

He is pervading throughout the four ages, and the Word of His Bani permeates the three worlds.  

ਰਵਿ ਰਹਿਆ = ਮੌਜੂਦ ਹੈ, ਹਰ ਥਾਂ ਵਿਆਪਕ ਹੈ। ਜੁਗ ਚਾਰਿ = ਸਦਾ ਹੀ। ਤ੍ਰਿਭਵਣ = ਤਿੰਨਾਂ ਭਵਨਾਂ ਵਿਚ, ਸਾਰੇ ਜਗਤ ਵਿਚ। ਬਾਣੀ = ਹੁਕਮ।
ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।


ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ  

The Husband Lord of the three worlds ravishes and enjoys His virtuous brides, but He keeps the ungraceful and unvirtuous ones far away.  

ਰਵੈ = ਪਿਆਰ ਕਰਦਾ ਹੈ।
ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ।


ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ  

As are our hopes, so are our minds' desires, which the All-pervading Lord brings to fulfillment.  

ਮਨਸਾ = {मनीषा} ਇੱਛਾ।
ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।


ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਮੈਲੈ ਵੇਸੇ  

The bride of the Lord is forever happy and virtuous; she shall never be a widow, and she shall never have to wear dirty clothes.  

ਸਰਬ = ਸਦਾ ਹੀ। ਰਾਂਡ = ਰੰਡੀ।
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ)।


ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥  

O Nanak, I love my True Husband Lord; my Beloved is the same, age after age. ||2||  

ਤੈਸੇ = ਇਕ-ਸਮਾਨ ॥੨॥
ਨਾਨਕ ਨੂੰ ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ (ਸਦਾ) ਪਿਆਰਾ ਲੱਗਦਾ ਹੈ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ ॥੨॥


ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ  

O Baba, calculate that auspicious moment, when I too shall be going to my in-laws' house.  

ਲਗਨੁ = ਮੁਹੂਰਤ। ਲਗਨੁ ਗਣਾਇ = ਮੁਹੂਰਤ ਕਢਾ ਕੇ। ਹੰਭੀ = ਮੈਂ ਭੀ। ਵੰਞਾ = ਪਹੁੰਚ ਸਕਾਂ। ਸਾਹੁਰੈ = ਪਤੀ ਦੇ ਘਰ ਵਿਚ, ਪ੍ਰਭੂ-ਚਰਨਾਂ ਵਿਚ।
ਹੇ ਸਤਿਗੁਰੂ! (ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ।


ਸਾਹਾ ਹੁਕਮੁ ਰਜਾਇ ਸੋ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ  

The moment of that marriage will be set by the Hukam of God's Command; His Will cannot be changed.  

ਸਾਹਾ = ਲਗਨ, ਮੁਹੂਰਤ। ਰਜਾਇ = ਪਰਮਾਤਮਾ ਦੀ ਮਰਜ਼ੀ ਅਨੁਸਾਰ। ਨ ਟਲੈ = ਅਗਾਂਹ ਪਿਛਾਂਹ ਨਹੀਂ ਹੋ ਸਕਦਾ।
(ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ)।


ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਸਕੈ ਕੋਈ  

The karmic record of past deeds, written by the Creator Lord, cannot be erased by anyone.  

ਕਿਰਤੁ ਪਇਆ = ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਮਿਲਿਆ ਹੋਇਆ। ਕਿਰਤ = {कृत} ਕੀਤੇ ਹੋਏ ਕਰਮਾਂ ਦਾ ਇਕੱਠ। ਕਰਤੈ = ਕਰਤਾਰ ਨੇ।
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।


ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ  

The most respected member of the marriage party, my Husband, is the independent Lord of all beings, pervading and permeating the three worlds.  

ਜਾਞੀ = ਜੰਞ ਦਾ ਮਾਲਕ, ਲਾੜਾ। ਨਿਹਕੇਵਲ = {निष्कैवल्य} ਪਵਿਤ੍ਰ, ਸੁਤੰਤਰ। ਨਰਹ ਨਿਹਕੇਵਲੁ = ਮਨੁੱਖਾਂ ਤੋਂ ਸੁਤੰਤਰ। ਤਿਹੁ ਲੋਈ = ਤਿੰਨਾਂ ਲੋਕਾਂ ਵਿਚ।
(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ।


ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ  

Maya, crying out in pain, leaves, seeing that the bride and the groom are in love.  

ਮਾਇ = ਮਾਇਆ। ਨਿਰਾਸੀ = ਆਸ-ਹੀਣੀ। ਰੋਇ = ਰੋ ਕੇ। ਵਿਛੁੰਨੀ = ਵਿੱਛੁੜ ਜਾਂਦੀ ਹੈ। ਬਾਲੀ = ਕੁੜੀ। ਬਾਲੈ = ਮੁੰਡੇ ਦਾ। ਹੇਤੇ = ਪਿਆਰ ਦੇ ਕਾਰਨ। ਬਾਲੀ ਬਾਲੈ ਹੇਤੇ = ਕੁੜੀ ਮੁੰਡੇ ਦੇ ਪਿਆਰ ਦੇ ਕਾਰਨ।
(ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ।


ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥  

O Nanak, the peace of the Mansion of God's Presence comes through the True Word of the Shabad; the bride keeps the Guru's Feet enshrined in her mind. ||3||  

ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖ = ਆਨੰਦ। ਮਹਲੀ = ਪ੍ਰਭੂ ਦੇ ਘਰ ਵਿਚ ॥੩॥
ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ ॥੩॥


        


© SriGranth.org, a Sri Guru Granth Sahib resource, all rights reserved.
See Acknowledgements & Credits