Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ  

My father has given me in marriage far away, and I shall not return to my parents' home.  

ਬਾਬੁਲਿ = ਪਿਉ ਨੇ, ਸਤਿਗੁਰੂ ਨੇ। ਦਿਤੜੀ = ਭੇਜ ਦਿੱਤੀ। ਦੂਰਿ = (ਮਾਇਆ ਦੇ ਪ੍ਰਭਾਵ ਤੋਂ) ਦੂਰ ਪਰੇ। ਘਰਿ = ਘਰ ਵਿਚ। ਪੇਈਐ ਘਰਿ = ਪੇਕੇ ਘਰ ਵਿਚ, ਜਨਮ ਮਰਨ ਵਿਚ।
ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ।


ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ  

I am delighted to see my Husband Lord near at hand; in His Home, I am so beautiful.  

ਰਹਸੀ = ਪ੍ਰਸੰਨ ਹੁੰਦੀ ਹੈ। ਵੇਖਿ = ਵੇਖ ਕੇ। ਹਦੂਰਿ = ਆਪਣੇ ਸਾਹਮਣੇ। ਪਿਰਿ = ਪਿਰ ਨੇ, ਪ੍ਰਭੂ-ਪਤੀ ਨੇ। ਰਾਵੀ = ਪਿਆਰ ਕੀਤਾ। ਘਰਿ = ਘਰ ਵਿਚ, ਪ੍ਰਭੂ ਦੇ ਚਰਨਾਂ ਵਿਚ। ਸੋਹੀਐ = ਸੋਭਦੀ ਹੈ, ਆਤਮਕ ਜੀਵਨ ਸੋਹਣਾ ਬਣਾ ਲੈਂਦੀ ਹੈ।
ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।


ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ  

My True Beloved Husband Lord desires me; He has joined me to Himself, and made my intellect pure and sublime.  

ਪਰਧਾਨੇ = ਮੰਨੀ-ਪ੍ਰਮੰਨੀ।
ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮੱਤ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ।


ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ  

By good destiny I met Him, and was given a place of rest; through the Guru's Wisdom, I have become virtuous.  

ਸੰਜੋਗੀ = ਚੰਗੇ ਭਾਗਾਂ ਨਾਲ। ਥਾਨਿ = ਪ੍ਰਭੂ-ਚਰਨਾਂ ਵਿਚ। ਸੁਹੇਲਾ = ਸੌਖਾ (ਜੀਵਨ)।
ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।


ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ  

I gather lasting Truth and contentment in my lap, and my Beloved is pleased with my truthful speech.  

ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਪਲੈ = ਪੱਲੇ ਵਿਚ, ਉਸ ਦੇ ਪਾਸ। ਬੋਲੈ = ਸਿਮਰਦੀ ਹੈ। ਪਿਰ ਭਾਏ = ਪਤੀ ਨੂੰ ਪਿਆਰੀ ਲੱਗਦੀ ਹੈ।
ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।


ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥  

O Nanak, I shall not suffer the pain of separation; through the Guru's Teachings, I merge into the loving embrace of the Lord's Being. ||4||1||  

ਅੰਕਿ = ਅੰਕ ਵਿਚ, ਜੱਫੀ ਵਿਚ। ਸਮਾਏ = ਲੀਨ ਹੋ ਜਾਂਦੀ ਹੈ ॥੪॥੧॥
ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ ॥੪॥੧॥


ਰਾਗੁ ਸੂਹੀ ਮਹਲਾ ਛੰਤੁ ਘਰੁ  

Raag Soohee, First Mehl, Chhant, Second House:  

xxx
ਰਾਗ ਸੂਹੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਹਮ ਘਰਿ ਸਾਜਨ ਆਏ  

My friends have come into my home.  

ਹਮ ਘਰ = ਮੇਰੇ ਹਿਰਦੇ-ਘਰ ਵਿਚ। ਸਾਜਨ ਆਏ = ਪ੍ਰਭੂ-ਮਿੱਤਰ ਜੀ ਆ ਪ੍ਰਗਟੇ ਹਨ {ਨੋਟ: ਇਹ ਲਫ਼ਜ਼ ਆਦਰ ਦੇ ਭਾਵ ਵਿਚ 'ਬਹੁ-ਵਚਨ' ਵਿਚ ਵਰਤੇ ਗਏ ਹਨ; ਜਿਵੇਂ "ਪ੍ਰਭ ਜੀ ਬਸਹਿ ਸਾਧ ਕੀ ਰਸਨਾ"}।
ਮੇਰੇ ਹਿਰਦੇ-ਘਰ ਵਿਚ ਮਿੱਤਰ-ਪ੍ਰਭੂ ਜੀ ਆ ਪ੍ਰਗਟੇ ਹਨ।


ਸਾਚੈ ਮੇਲਿ ਮਿਲਾਏ  

The True Lord has united me with them.  

ਸਾਚੈ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੇ। ਮੇਲਿ = ਆਪਣੇ ਮੇਲਿ ਵਿਚ, ਆਪਣੇ ਚਰਨਾਂ ਵਿਚ।
ਸਦਾ-ਥਿਰ ਪ੍ਰਭੂ ਨੇ ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ ਹੈ।


ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ  

The Lord automatically united me with them when it pleased Him; uniting with the chosen ones, I have found peace.  

ਸਹਜਿ = ਆਤਮਕ ਅਡੋਲਤਾ ਵਿਚ। ਮਨਿ = (ਮੇਰੇ) ਮਨ ਵਿਚ। ਭਾਏ = ਪਿਆਰੇ ਲੱਗ ਰਹੇ ਹਨ। ਪੰਚ = ਮੇਰੇ ਪੰਜੇ ਗਿਆਨ ਇੰਦ੍ਰੇ {ਆਪੋ ਆਪਣੇ ਵਿਸ਼ੇ ਵਲ ਦੌੜਨ ਦੇ ਥਾਂ ਪ੍ਰਭੂ-ਪਿਆਰ ਵਿਚ ਰਲ ਬੈਠੇ ਹਨ}। ਸੁਖੁ = ਆਤਮਕ ਆਨੰਦ।
ਪ੍ਰਭੂ ਜੀ ਨੇ ਮੈਨੂੰ ਆਤਮਕ ਅਡੋਲਤਾ ਵਿਚ ਟਿਕਾ ਦਿੱਤਾ ਹੈ, ਹੁਣ ਪ੍ਰਭੂ ਜੀ ਮੇਰੇ ਮਨ ਵਿਚ ਪਿਆਰੇ ਲੱਗ ਰਹੇ ਹਨ, ਮੇਰੇ ਪੰਜੇ ਗਿਆਨ-ਇੰਦ੍ਰੇ (ਆਪੋ ਆਪਣੇ ਵਿਸ਼ੇ ਵਲ ਦੌੜਨ ਦੇ ਥਾਂ ਪ੍ਰਭੂ-ਪਿਆਰ ਵਿਚ) ਇਕੱਠੇ ਹੋ ਬੈਠੇ ਹਨ, ਮੈਂ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ।


ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ  

I have obtained that thing, which my mind desired.  

ਜਿਸੁ...ਲਾਇਆ = ਜਿਸ ਨਾਲ ਮਨ ਜੋੜਿਆ ਸੀ, ਜਿਸ ਦੀ ਮੇਰੇ ਅੰਦਰ ਤਾਂਘ ਪੈਦਾ ਹੋ ਰਹੀ ਸੀ।
ਜਿਸ ਨਾਮ-ਵਸਤੂ ਦੀ ਮੇਰੇ ਅੰਦਰ ਤਾਂਘ ਪੈਦਾ ਹੋ ਰਹੀ ਸੀ, ਉਹ ਹੁਣ ਮੈਨੂੰ ਮਿਲ ਗਈ ਹੈ।


ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ  

Meeting with them, night and day, my mind is pleased; my home and mansion are beautified.  

ਅਨਦਿਨੁ = ਹਰ ਰੋਜ਼। ਘਰ ਮੰਦਰ = ਮੇਰਾ ਹਿਰਦਾ ਆਦਿਕ ਸਾਰੇ ਅੰਗ।
ਹੁਣ ਹਰ ਵੇਲੇ ਪ੍ਰਭੂ ਦੇ ਨਾਮ ਨਾਲ ਮੇਰਾ ਮਿਲਾਪ ਬਣਿਆ ਰਹਿੰਦਾ ਹੈ, ਮੇਰਾ ਮਨ (ਉਸ ਨਾਮ ਨਾਲ) ਗਿੱਝ ਗਿਆ ਹੈ, ਮੇਰਾ ਹਿਰਦਾ ਤੇ ਗਿਆਨ-ਇੰਦ੍ਰੇ ਸੁਹਾਵਣੇ ਹੋ ਗਏ ਹਨ।


ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥  

The unstruck sound current of the Panch Shabad, the Five Primal Sounds, vibrates and resounds; my friends have come into my home. ||1||  

ਪੰਚ ਸਬਦ ਧੁਨਿ = ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀ ਮਿਲਵੀਂ ਸੁਰ। ਅਨਹਦ = ਇਕ-ਰਸ। ਪੰਚ ਸਬਦ = {ਤਾਰ, ਚੰਮ, ਧਾਤ, ਘੜਾ, ਫੂਕ ਮਾਰਨ ਵਾਲੇ} ॥੧॥
ਮੇਰੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਜੀ ਆ ਪ੍ਰਗਟੇ ਹਨ (ਹੁਣ ਮੇਰੇ ਅੰਦਰ ਅਜੇਹਾ ਆਨੰਦ ਬਣਿਆ ਪਿਆ ਹੈ, ਮਾਨੋ) ਪੰਜ ਕਿਸਮਾਂ ਦੇ ਸਾਜ ਲਗਾਤਾਰ ਮਿਲਵੀਂ ਸੁਰ ਵਿਚ (ਮੇਰੇ ਅੰਦਰ) ਵੱਜ ਰਹੇ ਹਨ ॥੧॥


ਆਵਹੁ ਮੀਤ ਪਿਆਰੇ  

So come, my beloved friends,  

ਮੀਤ ਪਿਆਰੇ = ਹੇ ਮੇਰੇ ਪਿਆਰੇ ਮਿੱਤਰੋ! ਹੇ ਮੇਰੇ ਗਿਆਨ-ਇੰਦ੍ਰਿਓ!
ਹੇ ਮੇਰੇ ਗਿਆਨ-ਇੰਦ੍ਰਿਓ! ਆਓ!


ਮੰਗਲ ਗਾਵਹੁ ਨਾਰੇ  

and sing the songs of joy, O sisters.  

ਨਾਰੇ = ਹੇ ਨਾਰੀਓ! ਹੇ ਮੇਰੀ ਸਹੇਲੀਓ! ਹੇ ਮੇਰੇ ਗਿਆਨ-ਇੰਦ੍ਰਿਓ! ਮੰਗਲ = ਖ਼ੁਸ਼ੀ ਦੇ ਗੀਤ, ਉਹ ਗੀਤ ਜੋ ਮਨ ਵਿਚ ਖ਼ੁਸ਼ੀ ਪੈਦਾ ਕਰਨ, ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਜੋ ਮਨ ਵਿਚ ਹੁਲਾਰਾ ਪੈਦਾ ਕਰਦੇ ਹਨ।
ਹੇ ਮੇਰੀ ਸਹੇਲੀਓ! ਪਰਮਾਤਮਾ ਦੀ ਸਿਫ਼ਤ ਸਾਲਾਹ ਦੇ ਗੀਤ ਗਾਵੋ ਜੋ ਮਨ ਵਿਚ ਹੁਲਾਰਾ ਪੈਦਾ ਕਰਦੇ ਹਨ।


ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ  

Sing the true songs of joy and God will be pleased. You shall be celebrated throughout the four ages.  

ਸਚੁ = ਸਦਾ ਕਾਇਮ ਰਹਿਣ ਵਾਲਾ। ਸਚੁ ਮੰਗਲੁ = ਅਟੱਲ ਆਤਮਕ ਆਨੰਦ ਦੇਣ ਵਾਲਾ ਸਿਫ਼ਤ-ਸਾਲਾਹ ਦਾ ਗੀਤ। ਤਾ = ਤਦੋਂ ਹੀ। ਭਾਵਹੁ = ਪਿਆਰੀਆਂ ਲੱਗੋਗੀਆਂ। ਸੋਹਿਲੜਾ = ਖ਼ੁਸ਼ੀ ਪੈਦਾ ਕਰਨ ਵਾਲਾ ਗੀਤ। ਜੁਗ ਚਾਰੇ = ਸਦਾ ਲਈ ਅਟੱਲ।
ਉਹ ਗੀਤ ਗਾਵੋ ਜੋ ਅਟੱਲ ਆਤਮਕ ਆਨੰਦ ਪੈਦਾ ਕਰਦਾ ਹੈ, ਸਿਫ਼ਤ-ਸਾਲਾਹ ਦਾ ਉਹ ਗੀਤ ਗਾਵੋ ਜੋ ਚਹੁ ਜੁਗਾਂ ਵਿਚ ਆਤਮਕ ਹੁਲਾਰਾ ਦੇਈ ਰੱਖਦਾ ਹੈ, ਤਦੋਂ ਹੀ ਤੁਸੀਂ ਪ੍ਰਭੂ ਨੂੰ ਚੰਗੀਆਂ ਲੱਗੋਗੀਆਂ।


ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ  

My Husband Lord has come into my home, and my place is adorned and decorated. Through the Shabad, my affairs have been resolved.  

ਅਪਨੈ ਘਰਿ = ਮੇਰੇ ਹਿਰਦੇ-ਘਰ ਵਿਚ। ਥਾਨਿ = ਹਿਰਦੇ-ਥਾਂ ਵਿਚ। ਸੁਹਾਇਆ = ਸੋਭਾ ਦੇ ਰਿਹਾ ਹੈ। ਕਾਰਜ = ਮੇਰੇ ਜੀਵਨ-ਮਨੋਰਥ। ਸਬਦਿ = ਗੁਰੂ ਦੇ ਸ਼ਬਦ ਨੇ।
(ਹੇ ਸਹੇਲੀਓ! ਮੇਰੇ ਹਿਰਦੇ ਨੂੰ ਆਪਣਾ ਘਰ ਬਣਾ ਕੇ ਸੱਜਣ-ਪ੍ਰਭੂ) ਆਪਣੇ ਘਰ ਵਿਚ ਆਇਆ ਹੈ, ਮੇਰੇ ਹਿਰਦੇ-ਥਾਂ ਵਿਚ ਬੈਠਾ ਸੋਭਾ ਦੇ ਰਿਹਾ ਹੈ, ਗੁਰੂ ਦੇ ਸ਼ਬਦ ਨੇ ਮੇਰੇ ਜੀਵਨ-ਮਨੋਰਥ ਸਵਾਰ ਦਿੱਤੇ ਹਨ।


ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ  

Applying the ointment, the supreme essence, of divine wisdom to my eyes, I see the Lord's form throughout the three worlds.  

ਨੇਤ੍ਰੀ = ਮੇਰੀਆਂ ਅੱਖਾਂ ਵਿਚ। ਅੰਜਨੁ = ਸੁਰਮਾ। ਤ੍ਰਿਭਵਣ ਰੂਪੁ = ਤਿੰਨਾਂ ਭਵਨਾਂ ਵਿਚ ਵਿਆਪਕ ਪ੍ਰਭੂ ਦਾ ਦੀਦਾਰ।
ਉੱਚੇ ਤੋਂ ਉੱਚਾ ਆਤਮਕ ਆਨੰਦ ਦੇਣ ਵਾਲਾ ਸਤਿਗੁਰੂ ਦੇ ਬਖ਼ਸ਼ੇ ਗਿਆਨ ਦਾ ਸੁਰਮਾ ਮੈਨੂੰ ਅੱਖਾਂ ਵਿਚ ਪਾਣ ਲਈ ਮਿਲਿਆ ਹੈ (ਉਸ ਦੀ ਬਰਕਤਿ ਨਾਲ ਗੁਰੂ ਨੇ) ਮੈਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ।


ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥  

So join with me, my sisters, and sing the songs of joy and delight; my friends have come into my home. ||2||  

ਸਖੀ = ਹੇ ਮੇਰੀ ਸਹੇਲੀਹੋ! ਹੇ ਮੇਰੇ ਗਿਆਨ-ਇੰਦ੍ਰਿਓ! ਮਿਲਹੁ = ਆਪੋ ਆਪਣੇ ਵਿਸ਼ੇ ਵਲੋਂ ਹਟ ਕੇ ਪ੍ਰਭੂ-ਪਿਆਰ ਵਿਚ ਰਲ ਮਿਲੋ। ਰਸਿ = ਆਨੰਦ ਨਾਲ। ਸਾਜਨੁ = ਮਿੱਤਰ-ਪ੍ਰਭੂ ॥੨॥
ਹੇ ਸਹੇਲੀਓ! ਪ੍ਰਭੂ ਚਰਨਾਂ ਵਿਚ ਜੁੜੋ ਤੇ ਆਨੰਦ ਨਾਲ ਸਿਫ਼ਤ-ਸਾਲਾਹ ਦਾ ਉਹ ਗੀਤ ਗਾਵੋ ਜੋ ਆਤਮਕ ਹੁਲਾਰਾ ਪੈਦਾ ਕਰਦਾ ਹੈ, ਮੇਰੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਆ ਪ੍ਰਗਟਿਆ ਹੈ ॥੨॥


ਮਨੁ ਤਨੁ ਅੰਮ੍ਰਿਤਿ ਭਿੰਨਾ  

My mind and body are drenched with Ambrosial Nectar;  

ਅੰਮ੍ਰਿਤਿ = ਅੰਮ੍ਰਿਤ ਨਾਲ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ। ਭਿੰਨਾ = ਭਿੱਜਾ ਹੋਇਆ।
(ਹੇ ਸਹੇਲੀਹੋ!) ਮੇਰਾ ਮਨ ਤੇ ਸਰੀਰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜ ਗਿਆ ਹੈ,


ਅੰਤਰਿ ਪ੍ਰੇਮੁ ਰਤੰਨਾ  

deep within the nucleus of my self, is the jewel of the Lord's Love.  

ਅੰਤਰਿ = (ਮੇਰੇ) ਅੰਦਰ, ਮੇਰੇ ਹਿਰਦੇ ਵਿਚ। ਰਤੰਨਾ = ਰਤਨ।
ਮੇਰੇ ਹਿਰਦੇ ਵਿਚ ਪ੍ਰੇਮ-ਰਤਨ ਪੈਦਾ ਹੋ ਪਿਆ ਹੈ।


ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ  

This invaluable jewel is deep within me; I contemplate the supreme essence of reality.  

ਤਤੁ = {तत्व} The Supreme Being, ਪਰਮਾਤਮਾ। ਪਰਮ ਤਤੁ = ਪਰਮਾਤਮਾ। ਵੀਚਾਰੋ = ਵੀਚਾਰੁ, ਵਿਚਾਰ।
ਮੇਰੇ ਹਿਰਦੇ ਵਿਚ ਪਰਮਾਤਮਾ ਦੇ ਗੁਣਾਂ ਦੀ ਵਿਚਾਰ (ਦਾ ਇਕ ਐਸਾ) ਸੋਹਣਾ ਰਤਨ ਪੈਦਾ ਹੋ ਪਿਆ ਹੈ,


ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ  

Living beings are mere beggars; You are the Giver of rewards; You are the Giver to each and every being.  

ਜੰਤ ਭੇਖ ਦਾਤਾ = ਭੇਖਾਰੀ ਜੀਵਾਂ ਦਾ ਦਾਤਾ। ਸਫਲਿਓ = ਕਾਮਯਾਬ। ਸਿਰਿ ਸਿਰਿ = ਹਰੇਕ ਦੇ ਸਿਰ ਉਤੇ।
(ਜਿਸ ਦੀ ਬਰਕਤਿ ਨਾਲ ਮੈਂ ਉਸ ਦੇ ਦਰ ਤੇ ਇਉਂ ਅਰਦਾਸਿ ਕਰਦੀ ਹਾਂ-ਹੇ ਪ੍ਰਭੂ! ਸਾਰੇ ਜੀਵ ਤੇਰੇ ਦਰ ਦੇ ਭਿਖਾਰੀ ਹਨ) ਤੂੰ ਭਿਖਾਰੀ ਜੀਵਾਂ ਦਾ ਕਾਮਯਾਬ ਦਾਤਾ ਹੈਂ, ਤੂੰ ਹਰੇਕ ਜੀਵ ਦੇ ਸਿਰ ਉਤੇ (ਰਾਖਾ ਤੇ) ਦਾਤਾਰ ਹੈਂ।


ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ  

You are Wise and All-knowing, the Inner-knower; You Yourself created the creation.  

ਜਾਨੁ = ਸੁਜਾਨ, ਸਿਆਣਾ। ਆਪੇ = ਆਪ ਹੀ। ਕਾਰਣੁ = ਜਗਤ।
ਤੂੰ ਸਿਆਣਾ ਹੈਂ, ਗਿਆਨ-ਵਾਨ ਹੈਂ, ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈਂ, ਤੂੰ ਆਪ ਹੀ ਇਹ (ਸਾਰਾ) ਜਗਤ ਰਚਿਆ ਹੈ (ਤੇ ਆਪ ਹੀ ਹਰੇਕ ਦੀਆਂ ਲੋੜਾਂ ਪੂਰੀਆਂ ਕਰਨੀਆਂ ਜਾਣਦਾ ਹੈਂ ਤੇ ਪੂਰੀਆਂ ਕਰਦਾ ਹੈਂ)।


ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥  

So listen, O my sisters - the Enticer has enticed my mind. My body and mind are drenched with Nectar. ||3||  

ਮੋਹਨਿ = ਮੋਹਨ ਨੇ, ਪ੍ਰਭੂ ਨੇ {ਵੇਖੋ: "ਮੋਹਨ ਤੇਰੇ ਊਚੇ ਮੰਦਰ", ਗਉੜੀ ਮ: ੫} ॥੩॥
ਹੇ ਸਹੇਲੀਓ! (ਮੇਰਾ ਹਾਲ ਸੁਣੋ) ਮੋਹਨ-ਪ੍ਰਭੂ ਨੇ ਮੇਰਾ ਮਨ ਆਪਣੇ ਪ੍ਰੇਮ ਦੇ ਵੱਸ ਵਿਚ ਕਰ ਲਿਆ ਹੈ, ਮੇਰਾ ਮਨ ਮੇਰਾ ਤਨ ਉਸ ਦੇ ਨਾਮ-ਅੰਮ੍ਰਿਤ ਨਾਲ ਭਿੱਜਾ ਪਿਆ ਹੈ ॥੩॥


ਆਤਮ ਰਾਮੁ ਸੰਸਾਰਾ  

O Supreme Soul of the World,  

ਆਤਮ ਰਾਮੁ = ਜਿੰਦ-ਜਾਨ। ਰਾਮੁ = {रमते इति राम} ਸਰਬ-ਵਿਆਪਕ।
ਹੇ ਪ੍ਰਭੂ! ਤੂੰ ਸੰਸਾਰ ਦੀ ਜਿੰਦ-ਜਾਨ ਹੈਂ,


ਸਾਚਾ ਖੇਲੁ ਤੁਮ੍ਹ੍ਹਾਰਾ  

Your play is true.  

ਸਾਚਾ = ਸਚ-ਮੁਚ ਦੀ ਹੋਂਦ ਵਾਲਾ।
ਇਹ ਸੰਸਾਰ ਤੇਰੀ ਸਚ-ਮੁਚ ਦੀ ਰਚੀ ਹੋਈ ਖੇਡ ਹੈ (ਭਾਵ, ਹੈ ਤਾਂ ਇਹ ਸੰਸਾਰ ਇਕ ਖੇਡ ਹੀ, ਹੈ ਤਾਂ ਨਾਸਵੰਤ, ਪਰ ਮਨ ਦਾ ਭਰਮ ਨਹੀਂ, ਸਚ-ਮੁਚ ਮੌਜੂਦ ਹੈ)।


ਸਚੁ ਖੇਲੁ ਤੁਮ੍ਹ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ  

Your play is true, O Inaccessible and Infinite Lord; without You, who can make me understand?  

ਅਗਮ = ਅਪਹੁੰਚ {अगम्य}। ਅਪਾਰਾ = ਬੇਅੰਤ।
ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਇਹ ਸੰਸਾਰ ਤੇਰੀ ਸਚ-ਮੁਚ ਦੀ ਰਚੀ ਹੋਈ ਇਕ ਖੇਡ ਹੈ (ਇਹ ਅਸਲੀਅਤ) ਤੈਥੋਂ ਬਿਨਾ ਕੋਈ ਸਮਝਾ ਨਹੀਂ ਸਕਦਾ।


ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ  

There are millions of Siddhas and enlightened seekers, but without You, who can call himself one?  

ਸਿਧ = ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਸਾਧਿਕ = ਸਾਧਨ ਕਰਨ ਵਾਲੇ। ਕੇਤੇ = ਅਨੇਕਾਂ।
(ਇਹ ਸੰਸਾਰ ਵਿਚ) ਅਨੇਕਾਂ ਹੀ ਪੁੱਗੇ ਹੋਏ ਜੋਗੀ ਅਨੇਕਾਂ ਹੀ ਸਾਧਨਾਂ ਕਰਨ ਵਾਲੇ ਤੇ ਅਨੇਕਾਂ ਹੀ ਸਿਆਣੇ ਹੁੰਦੇ ਆਏ ਹਨ (ਤੇਰੀ ਹੀ ਮੇਹਰ ਨਾਲ ਇਸ ਮਰਾਤਬੇ ਤੇ ਪਹੁੰਚਦੇ ਹਨ) ਤੈਥੋਂ ਬਿਨਾ ਹੋਰ ਕੋਈ ਤੇਰਾ ਸਿਮਰਨ ਨਹੀਂ ਕਰਾ ਸਕਦਾ।


ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ  

Death and rebirth drive the mind insane; only the Guru can hold it in its place.  

ਕਾਲੁ = ਮੌਤ। ਬਿਕਾਲੁ = {"ਕਾਲ" ਦੇ ਉਲਟ} ਜਨਮ। ਦੇਵਾਲੇ ਭਏ = ਕਮਲੇ ਹੋ ਗਏ, ਨੱਸ ਗਏ। ਗੁਰਿ = ਗੁਰੂ ਨੇ। ਠਾਏ = ਠਾਇ, ਥਾਂ-ਸਿਰ, ਪ੍ਰਭੂ ਦੇ ਚਰਨਾਂ ਵਿਚ।
(ਤੇਰੀ ਹੀ ਮੇਹਰ ਨਾਲ) ਗੁਰੂ ਨੇ ਜਿਸ ਦਾ ਮਨ ਤੇਰੇ ਚਰਨਾਂ ਵਿਚ ਜੋੜਿਆ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ।


ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥  

O Nanak, one who burns away his demerits and faults with the Shabad, accumulates virtue, and finds God. ||4||1||2||  

ਸਬਦਿ = ਸ਼ਬਦ ਦੀ ਰਾਹੀਂ। ਸੰਗਮਿ = ਸੰਗਮ ਵਿਚ ॥੪॥੧॥੨॥
ਹੇ ਨਾਨਕ! (ਪ੍ਰਭੂ ਦੀ ਮੇਹਰ ਦਾ ਸਦਕਾ) ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਔਗੁਣ ਸਾੜ ਲਏ, ਉਸ ਨੇ ਗੁਣਾਂ ਦੇ ਮਿਲਾਪ ਨਾਲ ਪ੍ਰਭੂ ਨੂੰ ਲੱਭ ਲਿਆ ॥੪॥੧॥੨॥


ਰਾਗੁ ਸੂਹੀ ਮਹਲਾ ਘਰੁ  

Raag Soohee, First Mehl, Third House:  

xxx
ਰਾਗ ਸੂਹੀ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ  

Come, my friend, so that I may behold the blessed Vision of Your Darshan.  

ਆਵਹੁ = ਆਓ। ਸਜਣਾ = ਹੇ ਸੱਜਣ-ਪ੍ਰਭੂ! ਹਉ = ਮੈਂ। ਦੇਖਾ = ਦੇਖਾਂ, ਮੈਂ ਵੇਖਾਂ।
ਹੇ ਸੱਜਣ-ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ।


ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ  

I stand in my doorway, watching for You; my mind is filled with such a great yearning.  

ਘਰਿ = ਹਿਰਦੇ-ਘਰ ਵਿਚ, ਅੰਤਰ-ਆਤਮੇ। ਖੜੀ ਤਕਾ = ਖਲੋਤੀ ਉਡੀਕ ਰਹੀ ਹਾਂ। ਮੈ ਮਨਿ = ਮੇਰੇ ਮਨ ਵਿਚ।
(ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ)।


ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ  

My mind is filled with such a great yearning; hear me, O God - I place my faith in You.  

ਘਨੇਰਾ = ਬਹੁਤ। ਪ੍ਰਭ ਮੇਰਾ = ਹੇ ਮੇਰੇ ਪ੍ਰਭੂ! ਮੈ = ਮੈਨੂੰ।
ਹੇ ਮੇਰੇ ਪ੍ਰਭੂ! (ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ।


ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ  

Gazing upon the Blessed Vision of Your Darshan, I have become free of desire; the pains of birth and death are taken away.  

ਨਿਹਕੇਵਲ = ਪਵਿਤ੍ਰ, ਨਿਰਲੇਪ।
(ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ।


        


© SriGranth.org, a Sri Guru Granth Sahib resource, all rights reserved.
See Acknowledgements & Credits