Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ  

One who eliminates evil-mindedness and duality from within himself, that humble being lovingly focuses his mind on the Lord.  

ਅੰਦਰਹੁ = ਹਿਰਦੇ ਵਿਚੋਂ। ਦੁਰਮਤਿ ਦੂਜੀ = ਮਾਇਆ ਵਲ ਲੈ ਜਾਣ ਵਾਲੀ ਖੋਟੀ ਮੱਤ। ਖੋਈ = ਦੂਰ ਕਰ ਲਈ। ਲਿਵ = ਲਗਨ।
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮੱਤ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਦਾ ਹੈ।


ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ  

Those, upon whom my Lord and Master bestows His Grace, sing the Glorious Praises of the Lord, night and day.  

ਮੇਰੈ ਸੁਆਮੀ = ਮੇਰੇ ਮਾਲਕ ਨੇ। ਅਨਦਿਨੁ = ਹਰ ਰੋਜ਼ {अनुदिनां} ਹਰ ਵੇਲੇ।
ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ।


ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥  

Hearing the Glorious Praises of the Lord, I am intuitively drenched with His Love. ||2||  

xxx॥੨॥
ਹੇ ਮਨ! (ਪਰਮਾਤਮਾ ਦੀ ਸਿਫ਼ਤ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ ॥੨॥


ਜੁਗ ਮਹਿ ਰਾਮ ਨਾਮੁ ਨਿਸਤਾਰਾ  

In this age, emancipation comes only from the Lord's Name.  

ਜੁਗ ਮਹਿ = ਜਗਤ ਵਿਚ। ਨਿਸਤਾਰਾ = ਪਾਰ-ਉਤਾਰਾ (ਕਰਦਾ ਹੈ)।
ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ।


ਗੁਰ ਤੇ ਉਪਜੈ ਸਬਦੁ ਵੀਚਾਰਾ  

Contemplative meditation on the Word of the Shabad emanates from the Guru.  

ਗੁਰ ਤੇ ਉਪਜੈ = (ਜੇਹੜਾ ਮਨੁੱਖ) ਗੁਰੂ ਪਾਸੋਂ ਨਵਾਂ ਜਨਮ ਲੈਂਦਾ ਹੈ।
ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ।


ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ  

Contemplating the Guru's Shabad, one comes to love the Lord's Name; he alone obtains it, unto whom the Lord shows Mercy.  

xxx
ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ।


ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ  

In peace and poise, he sings the Lord's Praises day and night, and all sins are eradicated.  

ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ)। ਕਿਲਵਿਖ = ਪਾਪ। ਸਭਿ = ਸਾਰੇ।
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ।


ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ  

All are Yours, and You belong to all. I am Yours, and You are mine.  

ਸਭੁ ਕੋ = ਹਰੇਕ ਜੀਵ। ਹਉ = ਮੈਂ।
ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼)।


ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥  

In this age, emancipation comes only from the Lord's Name. ||3||  

xxx॥੩॥
ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ ॥੩॥


ਸਾਜਨ ਆਇ ਵੁਠੇ ਘਰ ਮਾਹੀ  

The Lord, my Friend has come to dwell within the home of my heart;  

ਸਾਜਨ = ਸੱਜਣ ਪ੍ਰਭੂ ਜੀ। ਵੁਠੇ = ਵੱਸ ਪਏ। ਘਰ = ਹਿਰਦਾ-ਘਰ।
ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ,


ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ  

singing the Glorious Praises of the Lord, one is satisfied and fulfilled.  

ਗਾਵਹਿ = ਗਾਂਦੇ ਹਨ। ਤ੍ਰਿਪਤਿ = ਸੰਤੋਖ। ਅਘਾਹੀ = ਅਘਾਹਿ, ਰੱਜ ਜਾਂਦੇ ਹਨ।
ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ।


ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਲਾਗੈ ਆਏ  

Singing the Glorious Praises of the Lord, one is satisfied forever, never to feel hunger again.  

ਤ੍ਰਿਪਤਾਸੀ = (ਜੇਹੜੀ ਜਿੰਦ) ਤ੍ਰਿਪਤ ਹੋ ਗਈ, ਰੱਜ ਗਈ। ਨ ਲਾਗੈ = ਨਹੀਂ ਚੰਬੜਦੀ। ਆਏ = ਆਇ, ਆ ਕੇ।
ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ।


ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ  

That humble servant of the Lord, who meditates on the Name of the Lord, Har, Har, is worshipped in the ten directions.  

ਦਹ ਦਿਸਿ = ਦਸੀਂ ਪਾਸੀਂ, ਹਰ ਥਾਂ। ਪੂਜ = ਇੱਜ਼ਤ।
ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ।


ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ  

O Nanak, He Himself joins and separates; there is no other than the Lord.  

ਨਾਨਕ = ਹੇ ਨਾਨਕ! ਆਪੇ = ਆਪ ਹੀ। ਜੋੜਿ = (ਮਾਇਆ ਵਿਚ) ਜੋੜ ਕੇ। ਵਿਛੋੜੇ = (ਆਪਣੇ ਚਰਨਾਂ ਨਾਲੋਂ) ਵਿਛੋੜਦਾ ਹੈ।
ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ।


ਸਾਜਨ ਆਇ ਵੁਠੇ ਘਰ ਮਾਹੀ ॥੪॥੧॥  

The Lord, my Friend has come to dwell within the home of my heart. ||4||1||  

xxx॥੪॥੧॥
(ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ ॥੪॥੧॥


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਰਾਗੁ ਸੂਹੀ ਮਹਲਾ ਘਰੁ  

Raag Soohee, Third Mehl, Third House:  

xxx
ਰਾਗ ਸੂਹੀ, ਘਰ ੩ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।


ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ  

The Dear Lord protects His humble devotees; throughout the ages, He has protected them.  

ਰਾਖੈ = ਰੱਖਦਾ ਹੈ। ਜੁਗਿ ਜੁਗਿ = ਹਰੇਕ ਜੁਗ ਵਿਚ।
ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ।


ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ  

Those devotees who become Gurmukh burn away their ego, through the Word of the Shabad.  

ਗੁਰਮੁਖਿ = ਗੁਰੂ ਦੇ ਸਨਮੁਖ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ।
ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ।


ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ  

Those who burn away their ego through the Shabad, become pleasing to my Lord; their speech becomes True.  

ਭਾਇਆ = ਪਿਆਰਾ ਲੱਗਾ। ਜਿਸ ਦੀ = ਜਿਸ ਪ੍ਰਭੂ ਦੀ। ਸਾਚੀ = ਸਦਾ ਕਾਇਮ ਰਹਿਣ ਵਾਲੀ। ਬਾਣੀ = ਸਿਫ਼ਤ-ਸਾਲਾਹ ਦੀ ਬਾਣੀ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ।


ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ  

They perform the Lord's true devotional service, day and night, as the Guru has instructed them.  

ਸਚੀ = ਸਦਾ-ਥਿਰ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਆਖਿ = ਉਚਾਰ ਕੇ। ਵਖਾਣੀ = (ਹੋਰਨਾਂ ਨੂੰ) ਸਮਝਾਈ।
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ।


ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ  

The devotees' lifestyle is true, and absolutely pure; the True Name is pleasing to their minds.  

ਚਾਲ = ਜੀਵਨ-ਜੁਗਤਿ। ਮਨਿ = ਮਨ ਵਿਚ।
ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ।


ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥  

O Nanak, the those devotees, who practice Truth, and only Truth, look beauteous in the Court of the True Lord. ||1||  

ਸੋਹਹਿ = ਸੋਭਦੇ ਹਨ। ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚੋ ਸਚੁ = ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਹੀ ॥੧॥
ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ ॥੧॥


ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ  

The Lord is the social class and honor of His devotees; the Lord's devotees merge in the Naam, the Name of the Lord.  

ਪਤਿ = ਇੱਜ਼ਤ। ਕੈ ਨਾਮਿ = ਦੇ ਨਾਮ ਵਿਚ।
ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈ। ਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ।


ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ  

They worship the Lord in devotion, and eradicate self-conceit from within themselves; they understand merits and demerits.  

ਕਰਹਿ = ਕਰਦੇ ਹਨ। ਵਿਚਹੁ = ਆਪਣੇ ਅੰਦਰੋਂ। ਆਪੁ = ਆਪਾ-ਭਾਵ।
ਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੁੰਦਾ ਹੈ ਕਿ ਹਉਮੈ ਅਉਗਣ ਹੈ)।


ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ  

They understand merits and demerits, and chant the Lord's Name; devotional worship is sweet to them.  

ਪਛਾਣੈ = ਪਛਾਣਦਾ ਹੈ। ਵਖਾਣੈ = ਉਚਾਰਦਾ ਹੈ। ਭੈ = ਡਰ-ਅਦਬ ਵਿਚ।
ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈ।


ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ  

Night and day, they perform devotional worship, day and night, and in the home of the self, they remain detached.  

ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनां}। ਘਰ ਹੀ = ਘਰਿ ਹੀ {ਲਫ਼ਜ਼ 'ਘਰਿ' ਦੀ 'ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਘਰ ਵਿਚ ਹੀ। ਬੈਰਾਗੀ = ਵਿਰਕਤ।
ਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ।


ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ  

Imbued with devotion, their minds remain forever immaculate and pure; they see their Dear Lord always with them.  

ਰਾਤੇ = ਰੰਗੇ ਹੋਏ। ਵੇਖਹਿ = ਵੇਖਦੇ ਹਨ। ਨਾਲੇ = ਨਾਲਿ।
ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ।


ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥  

O Nanak, those devotees are True in the Court of the Lord; night and day, they dwell upon the Naam. ||2||  

ਕੈ ਦਰਿ = ਦੇ ਦਰ ਉਤੇ। ਸਾਚੇ = ਸੱਚੇ, ਸੁਰਖ਼-ਰੂ। ਸਮ੍ਹ੍ਹਾਲੇ = ਸਮ੍ਹਾਲਿ, ਹਿਰਦੇ ਵਿਚ ਵਸਾ ਕੇ ॥੨॥
ਹੇ ਨਾਨਕ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ ॥੨॥


ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਹੋਈ ਰਾਮ  

The self-willed manmukhs practice devotional rituals without the True Guru, but without the True Guru, there is no devotion.  

ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਕਰਹਿ = ਕਰਦੇ ਹਨ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ।


ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ  

They are afflicted with the diseases of egotism and Maya, and they suffer the pains of death and rebirth.  

ਰੋਗਿ = ਰੋਗ ਵਿਚ। ਵਿਆਪੇ = ਫਸੇ ਰਹਿੰਦੇ ਹਨ।
ਉਹ ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈ।


ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਜਾਨਿਆ  

The world suffers the pains of death and rebirth, and through the love of duality, it is ruined; without the Guru, the essence of reality is not known.  

ਮਰਿ ਜਨਮਹਿ = ਮਰ ਕੇ ਜੰਮਦੇ ਹਨ, ਆਤਮਕ ਮੌਤ ਸਹੇੜ ਕੇ ਜੂਨਾਂ ਵਿਚ ਪਏ ਰਹਿੰਦੇ ਹਨ। ਦੂਜੈ ਭਾਇ = ਕਿਸੇ ਹੋਰ ਦੇ ਪਿਆਰ ਵਿਚ, ਮਾਇਆ ਦੇ ਮੋਹ ਵਿਚ। ਪਰਜ = ਸ੍ਰਿਸ਼ਟੀ। ਵਿਗੋਈ = ਖ਼ੁਆਰ ਹੁੰਦੀ ਹੈ। ਤਤੁ = ਅਸਲੀਅਤ।
ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖ਼ੁਆਰ ਹੁੰਦੀ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾ।


ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ  

Without devotional worship, everyone in the world is deluded and confused, and in the end, they depart with regrets.  

ਵਿਹੂਣਾ = ਸੱਖਣਾ। ਭਰਮਿਆ = ਭਟਕਦਾ ਹੈ। ਅੰਤਿ = ਆਖ਼ਰ ਨੂੰ।
ਭਗਤੀ ਤੋਂ ਸੱਖਣਾ ਸਾਰਾ ਜਗਤ ਹੀ ਭਟਕਦਾ ਫਿਰਦਾ ਹੈ, ਤੇ, ਆਖ਼ਰ ਹੱਥ ਮਲਦਾ (ਦੁਨੀਆ ਤੋਂ) ਜਾਂਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits