Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਕੋਈ ਰਾਮ  

The Kingdom of the Lord is permanent, and forever unchanging; there is no other than Him.  

ਨਿਹਚਲੁ = ਅਟੱਲ, ਕਦੇ ਨਾਹ ਹਿੱਲਣ ਵਾਲਾ। ਕੇਰਾ = ਦਾ।
ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ)। ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ)।


ਤਿਸੁ ਬਿਨੁ ਅਵਰੁ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ  

There is no other than Him - He is True forever; the Gurmukh knows the One Lord.  

ਸਚੁ = ਸਦਾ ਕਾਇਮ ਰਹਿਣ ਵਾਲਾ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਏਕੋ = ਇਕ ਪਰਮਾਤਮਾ ਹੀ।
ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ।


ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ  

That soul-bride, whose mind accepts the Guru's Teachings, meets her Husband Lord.  

ਮੇਲਾਵਾ = ਮਿਲਾਪ। ਗੁਰਮਤੀ = ਗੁਰੂ ਦੀ ਮੱਤ ਉਤੇ ਤੁਰਿਆਂ।
ਜਦੋਂ ਗੁਰੂ ਦੀ ਮੱਤ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।


ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਹੋਈ  

Meeting the True Guru, she finds the Lord; without the Lord's Name, there is no liberation.  

xxx
ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ।


ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥  

O Nanak, the soul-bride ravishes and enjoys her Husband Lord; her mind accepts Him, and she finds peace. ||1||  

ਕਾਮਣਿ = ਜੀਵ-ਇਸਤ੍ਰੀ। ਕੰਤੈ ਰਾਵੈ = ਖਸਮ-ਪ੍ਰਭੂ ਨੂੰ ਹਿਰਦੇ ਵਿਚ ਵਸਾਂਦੀ ਹੈ। ਰਾਵੇ = ਮਿਲਾਪ ਮਾਣਦੀ ਹੈ। ਮਨਿ ਮਾਨਿਐ = ਜੇ ਮਨ ਪਤੀਜ ਜਾਏ ॥੧॥
ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ॥੧॥


ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ  

Serve the True Guru, O young and innocent bride; thus you shall obtain the Lord as your Husband.  

ਸੇਵਿ = ਸੇਵਾ ਕਰ, ਸਰਨ ਪਉ। ਧਨ ਬਾਲੜੀਏ = ਹੇ ਅੰਞਾਣ ਜਿੰਦੇ। ਵਰੁ = ਖਸਮ। ਪਾਵਹਿ = ਤੂੰ ਲੱਭ ਲਏਂਗੀ।
ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ।


ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਹੋਈ ਰਾਮ  

You shall be the virtuous and happy bride of the True Lord forever; and you shall never again wear soiled clothes.  

ਹੋਵਹਿ = ਤੂੰ ਰਹੇਂਗੀ। ਸੋਹਾਗਣੀ = ਖਸਮ ਵਾਲੀ।
ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ!


ਫਿਰਿ ਮੈਲਾ ਵੇਸੁ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ  

Your clothes shall never again be soiled; how rare are those few, who, as Gurmukh, recognize this, and conquer their ego.  

ਮੈਲਾ ਵੇਸੁ = {ਨੋਟ: ਵਿਧਵਾ ਇਸਤ੍ਰੀ ਨੂੰ ਮੈਲੇ ਕੱਪੜੇ ਪਾਣੇ ਪੈਂਦੇ ਹਨ} ਰੰਡੇਪਾ, ਪ੍ਰਭੂ-ਪਤੀ ਤੋਂ ਵਿਛੋੜਾ। ਗੁਰਮੁਖਿ = ਗੁਰੂ ਦੀ ਸਰਣ ਰਹਿਣ ਵਾਲੀ ਜੀਵ-ਇਸਤ੍ਰੀ। ਕੋਈ = ਕੋਈ ਵਿਰਲੀ।
ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ।


ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ  

So make your practice the practice of good deeds; merge into the Word of the Shabad, and deep within, come to know the One Lord.  

ਕਰਣੀ ਕਾਰ = ਉਹ ਕਾਰ ਜੇਹੜੀ ਕਰਨੀ ਚਾਹੀਦੀ ਹੈ, ਕਰਨ-ਯੋਗ ਕਾਰ। ਸਬਦਿ = ਸ਼ਬਦ ਵਿਚ। ਏਕੋ ਜਾਣਿਆ = ਇਕ ਪ੍ਰਭੂ ਨਾਲ ਹੀ ਸਾਂਝ ਪਾਈ ਹੈ।
ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ।


ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ  

The Gurmukh enjoys God, day and night, and so obtains true glory.  

ਰਾਵੇ = ਸਿਮਰਦੀ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ।
ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ।


ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥  

O Nanak, the soul-bride enjoys and ravishes her Beloved; God is pervading and permeating everywhere. ||2||  

ਕਾਮਣਿ = ਜੀਵ-ਇਸਤ੍ਰੀ। ਰਵਿ ਰਹਿਆ = ਜੋ ਸਭ ਥਾਂ ਮੌਜੂਦ ਹੈ ॥੨॥
ਹੇ ਨਾਨਕ! ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ ॥੨॥


ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ  

Serve the Guru, O young and innocent soul-bride, and he will lead to you meet your Husband Lord.  

ਕਰੇ = ਕਰਿ, ਕਰ। ਧਨ ਬਾਲੜੀਏ = ਹੇ ਅੰਞਾਣ ਜਿੰਦੇ! ਦੇਇ ਮਿਲਾਏ = ਦੇਇ ਮਿਲਾਇ, ਮਿਲਾ ਦੇਂਦਾ ਹੈ।
ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ।


ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ  

The bride is imbued with the Love of her Lord; meeting with her Beloved, she finds peace.  

ਕੈ ਰੰਗਿ = ਦੇ ਪ੍ਰੇਮ-ਰੰਗ ਵਿਚ। ਰਤੀ = ਰੰਗੀ ਹੋਈ। ਕਾਮਣਿ = ਜੀਵ-ਇਸਤ੍ਰੀ। ਸਾਚਿ = ਸਦਾ-ਥਿਰ ਪ੍ਰਭੂ ਵਿਚ।
ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ।


ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ  

Meeting her Beloved, she finds peace, and merges in the True Lord; the True Lord is pervading everywhere.  

ਸਚੁ = ਸਦਾ-ਥਿਰ ਪ੍ਰਭੂ।
ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ।


ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ  

The bride makes Truth her decorations, day and night, and remains absorbed in the True Lord.  

xxx
ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ।


ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ  

The Lord, the Giver of peace, is realized through His Shabad; He hugs His bride close in His embrace.  

ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਪਛਾਤਾ = ਸਾਂਝ ਪਾ ਲਈ। ਕੰਠਿ = ਗਲ ਨਾਲ।
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ)।


ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥  

O Nanak, the bride obtains the Mansion of His Presence; through the Guru's Teachings, she finds her Lord. ||3||  

ਮਹਲੀ ਮਹਲੁ = ਮਹਲ ਦੇ ਮਾਲਕ ਪ੍ਰਭੂ ਦਾ ਮਹਲ ॥੩॥
ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮੱਤ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ॥੩॥


ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ  

The Primal Lord, my God, has united His young and innocent bride with Himself.  

ਸਾਧਨ ਬਾਲੀ = ਅੰਞਾਣ ਜੀਵ-ਇਸਤ੍ਰੀ। ਧੁਰਿ = ਧੁਰ ਦਰਗਾਹ ਤੋਂ। ਪ੍ਰਭਿ = ਪ੍ਰਭੂ ਨੇ।
ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ।


ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ  

Through the Guru's Teachings, her heart is illumined and enlightened; God is permeating and pervading everywhere.  

ਗੁਰਮਤੀ = ਗੁਰੂ ਦੀ ਮੱਤ ਉਤੇ ਤੁਰ ਕੇ। ਘਟਿ = ਹਿਰਦੇ ਵਿਚ। ਮੰਨਿ = ਮਨਿ, ਮਨ ਵਿਚ।
ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ।


ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ  

God is permeating and pervading everywhere; He dwells in her mind, and she realizes her pre-ordained destiny.  

ਪੂਰਬਿ = ਪੂਰਬਲੇ ਜਨਮ ਵਿਚ।
ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ।


ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ  

On his cozy bed, she is pleasing to my God; she fashions her decorations of Truth.  

ਸੇਜ = ਹਿਰਦਾ-ਸੇਜ। ਸੁਖਾਲੀ = ਸੁਖੀ। ਪ੍ਰਭ ਭਾਣੀ = ਪ੍ਰਭੂ ਨੂੰ ਚੰਗੀ ਲੱਗੀ। ਸਚੁ ਸੀਗਾਰੁ = ਸਦਾ-ਥਿਰ ਹਰੀ ਦਾ ਨਾਮ ਜਪਣ ਦਾ ਆਤਮਕ ਸੁਹਜ।
ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।


ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ  

The bride is immaculate and pure; she washes away the filth of egotism, and through the Guru's Teachings, she merges in the True Lord.  

ਕਾਮਣਿ = ਜੀਵ-ਇਸਤ੍ਰੀ। ਖੋਈ = ਦੂਰ ਕਰ ਲਈ। ਸਚਿ = ਸਦਾ-ਥਿਰ ਪ੍ਰਭੂ ਵਿਚ।
ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮੱਤ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ।


ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥  

O Nanak, the Creator Lord blends her into Himself, and she obtains the nine treasure of the Naam. ||4||3||4||  

ਕਰਤੈ = ਕਰਤਾਰ ਨੇ। ਨਵੈ ਨਿਧਿ = ਨੌ ਹੀ ਖ਼ਜ਼ਾਨੇ ॥੪॥੩॥੪॥
ਹੇ ਨਾਨਕ! ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ ॥੪॥੩॥੪॥


ਸੂਹੀ ਮਹਲਾ  

Soohee, Third Mehl:  

xxx
xxx


ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ  

Sing the Glorious Praises of the Lord, Har, Har, Har; the Gurmukh obtains the Lord.  

ਹਰਿ ਹਰੇ ਹਰਿ ਗੁਣ = ਸਦਾ ਹੀ ਹਰੀ ਦੇ ਗੁਣ। ਗੁਰਮੁਖੇ = ਗੁਰੂ ਦੀ ਸਰਨ ਪਿਆਂ।
ਸਦਾ ਪਰਮਾਤਮਾ ਦੇ ਗੁਣ ਗਾਇਆ ਕਰੋ। (ਜੇਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ।


ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ  

Night and day, chant the Word of the Shabad; night and day, the Shabad shall vibrate and resound.  

ਅਨਦਿਨੋ = ਅਨਦਿਨੁ, ਹਰ ਰੋਜ਼। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਰਵਹੁ = ਸਿਮਰੋ। ਵਜਾਏ = ਵਜਾਇ, ਵਜਾ ਕੇ।
ਇਕ-ਰਸ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ (ਦੇ ਵਾਜੇ) ਵਜਾ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ।


ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ  

The unstruck melody of the Shabad vibrates, and the Dear Lord comes into the home of my heart; O ladies, sing the Glorious Praises of the Lord.  

ਅਨਹਦ = ਇਕ-ਰਸ, ਲਗਾਤਾਰ। ਅਨਹਦ ਸਬਦ ਵਜਾਏ = ਇਕ-ਰਸ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ (ਦੇ ਵਾਜੇ) ਵਜਾ ਕੇ। ਵਜਾਏ = ਵਜਾਂਦਾ ਹੈ। ਘਰਿ = ਹਿਰਦੇ-ਘਰ ਵਿਚ। ਨਾਰੀ = ਹੇ ਨਾਰੀਓ! ਹੇ ਗਿਆਨ-ਇੰਦ੍ਰਿਓ!
ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਦੇ ਵਾਜੇ ਇਕ-ਰਸ ਵਜਾਂਦਾ ਰਹਿੰਦਾ ਹੈ, ਪਰਮਾਤਮਾ ਉਸ ਦੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ। ਹੇ (ਮੇਰੇ) ਗਿਆਨ-ਇੰਦ੍ਰਿਓ! ਤੁਸੀਂ ਭੀ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ।


ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ  

That soul-bride, who performs devotional worship service to the Guru night and day, becomes the Beloved bride of her Lord.  

ਗੁਰ ਆਗੈ = ਗੁਰੂ ਦੇ ਸਨਮੁਖ ਹੋ ਕੇ। ਸਾਧਨ = ਉਹ ਜੀਵ-ਇਸਤ੍ਰੀਆਂ।
ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸਨਮੁਖ ਹੋ ਕੇ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੀਆਂ ਹਨ, ਉਹ ਪ੍ਰਭੂ-ਪਤੀ ਨੂੰ ਪਿਆਰੀਆਂ ਲੱਗਦੀਆਂ ਹਨ।


ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ  

Those humble beings, whose hearts are filled with the Word of the Guru's Shabad, are adorned with the Shabad.  

ਸੁਹਾਏ = ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ।


ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥  

O Nanak, their hearts are forever filled with happiness; the Lord, in His Mercy, enters into their hearts. ||1||  

ਸੋਹਿਲਾ = ਖ਼ੁਸ਼ੀ ਦਾ ਗੀਤ। ਕਰਿ = ਕਰ ਕੇ। ਆਏ = ਆਉਂਦਾ ਹੈ ॥੧॥
ਹੇ ਨਾਨਕ! ਉਹਨਾਂ ਦੇ ਹਿਰਦੇ-ਘਰ ਵਿਚ ਸਦਾ ਹੀ (ਮਾਨੋ) ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਪ੍ਰਭੂ ਕਿਰਪਾ ਕਰ ਕੇ ਉਹਨਾਂ ਦੇ ਹਿਰਦੇ-ਘਰ ਵਿਚ ਆ ਵੱਸਦਾ ਹੈ ॥੧॥


ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ  

The minds of the devotees are filled with bliss; they remain lovingly absorbed in the Lord's Name.  

ਮਨਿ = ਮਨ ਵਿਚ। ਨਾਮਿ = ਨਾਮ ਵਿਚ। ਰਹੇ ਲਿਵ ਲਾਏ = ਰਹੇ ਲਿਵ ਲਾਇ, ਲਿਵ ਲਾਈ ਰੱਖਦੇ ਹਨ।
ਪ੍ਰਭੂ ਦੇ ਭਗਤਾਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਸਦਾ ਸੁਰਤ ਜੋੜੀ ਰੱਖਦੇ ਹਨ।


ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ  

The mind of the Gurmukh is immaculate and pure; she sings the Immaculate Praises of the Lord.  

ਗੁਰਮੁਖੇ = ਗੁਰੂ ਦੇ ਸਨਮੁਖ ਰਹਿ ਕੇ। ਗਾਏ = ਗਾਇ, ਗਾ ਕੇ।
ਗੁਰੂ ਦੀ ਰਾਹੀਂ ਪਰਮਾਤਮਾ ਦੇ ਪਵਿਤ੍ਰ ਗੁਣ ਗਾ ਗਾ ਕੇ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ।


ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ  

Singing His Immaculate Praises, she enshrines in her mind the Naam, the Name of the Lord, and the Ambrosial Word of His Bani.  

ਮੰਨਿ = ਮਨਿ, ਮਨ ਵਿਚ। ਵਸਾਏ = ਵਸਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ।
ਪਰਮਾਤਮਾ ਦੀ ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ, ਪ੍ਰਭੂ ਦੇ ਪਵਿਤ੍ਰ ਗੁਣ ਗਾ ਗਾ ਕੇ, ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾ ਕੇ (ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ)।


ਜਿਨ੍ਹ੍ਹ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ  

Those humble beings, within whose minds it abides, are emancipated; the Shabad permeates each and every heart.  

ਸੇਈ ਜਨ = ਉਹੀ ਮਨੁੱਖ। ਨਿਸਤਰੇ = ਪਾਰ ਲੰਘ ਜਾਂਦੇ ਹਨ। ਘਟਿ ਘਟਿ = ਹਰੇਕ ਸਰੀਰ ਵਿਚ। ਸਬਦਿ = ਸ਼ਬਦ ਦੀ ਰਾਹੀਂ।
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits