Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ  

Nothing is in the hands of anyone, O my Lord and Master; such is the understanding the True Guru has given me to understand.  

ਕਿਸੀ ਕੈ ਹਥਿ = ਕਿਸੇ ਭੀ ਜੀਵ ਦੇ ਹੱਥ ਵਿਚ। ਮੇਰੈ ਸਤਿਗੁਰਿ = ਮੇਰੇ ਗੁਰੂ ਨੇ। ਬੂਝ = ਸਮਝ।
ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ।


ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥  

You alone know the hope of servant Nanak, O Lord; gazing upon the Blessed Vision of the Lord's Darshan, he is satisfied. ||4||1||  

ਦੇਖਿ = ਵੇਖ ਕੇ। ਦਰਸਨਿ = ਦਰਸ਼ਨ ਦੀ ਬਰਕਤ ਨਾਲ। ਤ੍ਰਿਪਤਾਈ = ਮਨ ਰੱਜ ਜਾਂਦਾ ਹੈ ॥੪॥੧॥
ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ॥੪॥੧॥


ਗੋਂਡ ਮਹਲਾ  

Gond, Fourth Mehl:  

xxx
xxx


ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ  

Serve such a Lord, and ever meditate on Him, who in an instant erases all sins and mistakes.  

ਸੇਵੀਐ = ਸਿਮਰਨਾ ਚਾਹੀਦਾ ਹੈ। ਧਿਆਈਐ = ਧਿਆਨ ਧਰਨਾ ਚਾਹੀਦਾ ਹੈ। ਕਿਲਵਿਖ = ਪਾਪ। ਸਭਿ = ਸਾਰੇ।
ਹੇ ਮੇਰੇ ਮਨ! ਜੇਹੜਾ ਹਰੀ ਇਕ ਖਿਨ ਵਿਚ ਸਾਰੇ ਪਾਪ ਨਾਸ ਕਰ ਸਕਦਾ ਹੈ, ਸਦਾ ਉਸ ਨੂੰ ਸਿਮਰਨਾ ਚਾਹੀਦਾ ਹੈ, ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ।


ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ  

If someone forsakes the Lord and places his hopes in another, then all his service to the Lord is rendered fruitless.  

ਤਿਆਗਿ = ਤਿਆਗ ਕੇ। ਕੀਜੈ = ਕੀਤੀ ਜਾਏ। ਘਾਲ = ਮੇਹਨਤ।
ਹੇ ਮਨ! ਜੇ ਪਰਮਾਤਮਾ ਨੂੰ ਛੱਡ ਕੇ ਕਿਸੇ ਹੋਰ ਦੀ (ਸਹਾਇਤਾ ਦੀ) ਆਸ ਰੱਖੀਏ, ਤਾਂ ਉਹ ਪਰਮਾਤਮਾ (ਜੀਵ ਦੀ ਉਸ) ਸਾਰੀ ਕੀਤੀ ਮੇਹਨਤ ਨੂੰ ਅਸਫਲ ਕਰ ਦੇਂਦਾ ਹੈ, ਜ਼ਾਇਆ ਕਰ ਦੇਂਦਾ ਹੈ।


ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥  

O my mind, serve the Lord, the Giver of peace; serving Him, all your hunger shall depart. ||1||  

ਮਨ = ਹੇ ਮਨ! ਜਿਸੁ ਸੇਵਿਐ = ਜਿਸ ਦੀ ਸੇਵਾ-ਭਗਤੀ ਕੀਤਿਆਂ। ਸਭ ਭੁਖ = ਸਾਰੀ ਤ੍ਰਿਸ਼ਨਾ। ਲਹਾਸਾ = ਲਹਿ ਜਾਂਦੀ ਹੈ ॥੧॥
ਸੋ, ਹੇ ਮੇਰੇ ਮਨ! ਸਾਰੇ ਸੁਖ ਦੇਣ ਵਾਲੇ ਮਾਲਕ ਹਰੀ ਦਾ ਸਿਮਰਨ ਕਰਿਆ ਕਰ, ਉਸ ਦਾ ਸਿਮਰਨ ਕਰਨ ਨਾਲ ਸਾਰੀ ਤ੍ਰਿਸ਼ਨਾ-ਭੁੱਖ ਲਹਿ ਜਾਂਦੀ ਹੈ ॥੧॥


ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ  

O my mind, place your faith in the Lord.  

ਕੀਜੈ = ਕਰਨਾ ਚਾਹੀਦਾ ਹੈ।
ਹੇ ਮੇਰੇ ਮਨ! (ਸਦਾ) ਪਰਮਾਤਮਾ ਉਤੇ ਭਰੋਸਾ ਰੱਖਣਾ ਚਾਹੀਦਾ ਹੈ,


ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ  

Wherever I go, my Lord and Master is there with me. The Lord saves the honor of His humble servants and slaves. ||1||Pause||  

ਜਹ = ਜਿੱਥੇ। ਪੈਜ = ਲਾਜ, ਇੱਜ਼ਤ ॥੧॥
ਕਿਉਂਕਿ, ਹੇ ਮੇਰੇ ਮਨ! ਜਿੱਥੇ ਭੀ ਜਾਈਏ, ਉਹ ਮੇਰਾ ਮਾਲਕ-ਪ੍ਰਭੂ ਸਦਾ ਅੰਗ-ਸੰਗ ਰਹਿੰਦਾ ਹੈ, ਤੇ, ਉਹ ਪ੍ਰਭੂ ਆਪਣੇ ਦਾਸਾਂ ਦੀ ਆਪਣੇ ਸੇਵਕਾਂ ਦੀ ਇੱਜ਼ਤ ਰੱਖਦਾ ਹੈ ॥੧॥ ਰਹਾਉ॥


ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ  

If you tell your sorrows to another, then he, in return, will tell you of his greater sorrows.  

ਬਿਰਥਾ = {व्यथा} ਪੀੜਾ, ਦੁੱਖ। ਪਹਿ = ਪਾਸ, ਕੋਲ। ਕਢਾਸਾ = ਕੱਢਦੇ ਹਨ, ਸੁਣਾਂਦੇ ਹਨ।
ਹੇ ਭਾਈ! ਜੇ ਤੂੰ ਆਪਣਾ ਕੋਈ ਦੁੱਖ-ਦਰਦ (ਪ੍ਰਭੂ ਨੂੰ ਛੱਡ ਕੇ) ਹੋਰਨਾਂ ਅੱਗੇ ਪੇਸ਼ ਕਰਦਾ ਫਿਰੇਂਗਾ, ਤਾਂ ਉਹ ਲੋਕ ਅੱਗੋਂ ਆਪਣੇ ਅਨੇਕਾਂ ਦੁੱਖ-ਦਰਦ ਸੁਣਾ ਦੇਣਗੇ।


ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹ੍ਹਰੇ ਦੂਖ ਤਤਕਾਲ ਕਟਾਸਾ  

So tell your sorrows to the Lord, your Lord and Master, who shall instantly dispel your pain.  

ਤਤਕਾਲ = ਤੁਰਤ।
ਹੇ ਭਾਈ! ਆਪਣਾ ਹਰੇਕ ਦੁੱਖ-ਦਰਦ ਆਪਣੇ ਮਾਲਕ ਪਰਮਾਤਮਾ ਪਾਸ ਹੀ ਬਿਆਨ ਕਰ, ਉਹ ਤਾਂ ਤੇਰੇ ਸਾਰੇ ਦੁੱਖ ਤੁਰਤ ਕੱਟ ਕੇ ਰੱਖ ਦੇਵੇਗਾ।


ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥  

Forsaking such a Lord God, if you tell your sorrows to another, then you shall die of shame. ||2||  

ਛੋਡਿ = ਛੱਡ ਕੇ। ਕਹੀਐ = ਜੇ ਆਖੀਏ। ਕਹਿ = ਆਖ ਕੇ। ਮਨ = ਹੇ ਮਨ! ਲਾਜ ਮਰਾਸਾ = ਸ਼ਰਮ ਨਾਲ ਮਰੀਦਾ ਹੈ, ਸ਼ਰਮਿੰਦਾ ਹੋਵੀਦਾ ਹੈ ॥੨॥
ਹੇ ਭਾਈ! ਜੇ ਇਹੋ ਜਿਹੇ ਸਮਰੱਥ ਪ੍ਰਭੂ ਨੂੰ ਛੱਡ ਕੇ ਆਪਣੀ ਪੀੜਾ ਹੋਰਨਾਂ ਅੱਗੇ ਪੇਸ਼ ਕੀਤੀ ਜਾਇਗੀ, ਹੋਰਨਾਂ ਪਾਸ ਆਖ ਕੇ, ਹੇ ਮਨ! ਸ਼ਰਮਿੰਦਾ ਹੋਣਾ ਪੈਂਦਾ ਹੈ ॥੨॥


ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ  

The relatives, friends and siblings of the world that you see, O my mind, all meet with you for their own purposes.  

ਦੀਸਹਿ = ਦਿੱਸਦੇ ਹਨ। ਅਪਨੈ ਸੁਆਇ = ਅਪਣੀ ਗ਼ਰਜ਼ ਦੇ ਕਾਰਨ {ਸੁਆਇ = ਲਫ਼ਜ਼ 'ਸੁਆਉ' ਤੋਂ 'ਕਰਨ ਕਾਰਕ', ਇਕ-ਵਚਨ}।
ਹੇ ਮੇਰੇ ਮਨ! ਦੁਨੀਆ ਵਾਲੇ ਇਹ ਸਾਕ-ਅੰਗ, ਮਿੱਤਰ, ਭਰਾ ਜੇਹੜੇ ਭੀ ਦਿੱਸਦੇ ਹਨ, ਇਹ ਤਾਂ ਆਪੋ ਆਪਣੀ ਗ਼ਰਜ਼ ਦੀ ਖ਼ਾਤਰ ਹੀ ਮਿਲਦੇ ਹਨ।


ਜਿਤੁ ਦਿਨਿ ਉਨ੍ਹ੍ਹ ਕਾ ਸੁਆਉ ਹੋਇ ਆਵੈ ਤਿਤੁ ਦਿਨਿ ਨੇੜੈ ਕੋ ਢੁਕਾਸਾ  

And that day, when their self-interests are not served, on that day, they shall not come near you.  

ਜਿਤੁ = ਜਿਸ ਵਿਚ। ਦਿਨਿ = ਦਿਨ ਵਿਚ। ਜਿਤੁ ਦਿਨਿ = ਜਿਸ ਦਿਨ ਵਿਚ। ਸੁਆਉ = ਮਨੋਰਥ, ਗ਼ਰਜ਼। ਹੋਇ ਨ ਆਵੈ = ਪੂਰਾ ਨਾਹ ਹੋ ਸਕੇ। ਤਿਤੁ = ਉਸ ਵਿਚ। ਤਿਤੁ ਦਿਨਿ = ਉਸ ਦਿਨ ਵਿਚ (on that day)।
ਜਦੋਂ ਉਹਨਾਂ ਦੀ ਗ਼ਰਜ਼ ਪੂਰੀ ਨਾਹ ਹੋ ਸਕੇ, ਤਦੋਂ ਉਹਨਾਂ ਵਿਚੋਂ ਕੋਈ ਭੀ ਨੇੜੇ ਨਹੀਂ ਛੁੰਹਦਾ।


ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥  

O my mind, serve your Lord, day and night; He shall help you in good times and bad. ||3||  

ਸੇਵਿ = ਸਿਮਰ। ਉਪਕਰੈ = ਪੁੱਕਰਦਾ ਹੈ, (ਦੁਖ ਸੁਖ ਵੇਲੇ) ਬਹੁੜਦਾ ਹੈ। ਦੂਖਿ = ਦੁਖ ਵਿਚ, ਦੁਖ ਵੇਲੇ ॥੩॥
ਸੋ, ਹੇ ਮੇਰੇ ਮਨ! ਦਿਨ ਰਾਤ ਹਰ ਵੇਲੇ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹੁ, ਉਹੀ ਹਰੇਕ ਦੁਖ ਸੁਖ ਵਿਚ ਤੈਨੂੰ ਪੁੱਕਰ ਸਕਦਾ ਹੈ ॥੩॥


ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਸਕਾਸਾ  

Why place your faith in anyone, O my mind, who cannot come to your rescue at the last instant?  

ਤਿਸ ਕਾ = {ਲਫ਼ਜ਼ 'ਤਿਸੁ ਦਾ ਨਾਹ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}। ਅੰਤੀ = ਅਖ਼ੀਰਲੇ। ਅਉਸਰਿ = ਅਉਸਰ ਵਿਚ, ਸਮੇ ਵਿਚ, ਮੌਕੇ ਤੇ।
ਹੇ ਮੇਰੇ ਮਨ! ਜੇਹੜਾ ਕੋਈ ਅੰਤਲੇ ਸਮੇ (ਮੌਤ ਪਾਸੋਂ ਸਾਨੂੰ) ਬਚਾ ਨਹੀਂ ਸਕਦਾ, ਉਸ ਦਾ ਭਰੋਸਾ ਨਹੀਂ ਕਰਨਾ ਚਾਹੀਦਾ।


ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨ੍ਹ੍ਹ ਅੰਤਿ ਛਡਾਏ ਜਿਨ੍ਹ੍ਹ ਹਰਿ ਪ੍ਰੀਤਿ ਚਿਤਾਸਾ  

Chant the Lord's Mantra, take the Guru's Teachings, and meditate on Him. In the end, the Lord saves those who love Him in their consciousness.  

ਲੈ = ਲੈ ਕੇ। ਅੰਤਿ = ਅਖ਼ੀਰਲੇ ਸਮੇ।
ਗੁਰੂ ਦਾ ਉਪਦੇਸ਼ ਲੈ ਕੇ (ਗੁਰੂ ਦੀ ਸਿੱਖਿਆ ਉਤੇ ਤੁਰ ਕੇ) ਪਰਮਾਤਮਾ ਦਾ ਨਾਮ-ਮੰਤ੍ਰ ਜਪਿਆ ਕਰ। ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਦਾ ਪਿਆਰ ਵੱਸਦਾ ਹੈ, ਉਹਨਾਂ ਨੂੰ ਪਰਮਾਤਮਾ ਅਖ਼ੀਰ ਵੇਲੇ (ਜਮਾਂ ਦੇ ਡਰ ਤੋਂ) ਛੁਡਾ ਲੈਂਦਾ ਹੈ।


ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥  

Servant Nanak speaks: night and day, chant the Lord's Name, O Saints; this is the only true hope for emancipation. ||4||2||  

ਅਨਦਿਨੁ = {अनुदिनं} ਹਰ ਰੋਜ਼। ਸੰਤਹੁ = ਹੇ ਸੰਤ ਜਨੋ! ॥੪॥੨॥
ਹੇ ਦਾਸ ਨਾਨਕ! (ਆਖ-) ਹੇ ਸੰਤ ਜਨੋ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ। (ਦੁੱਖਾਂ ਕਲੇਸ਼ਾਂ ਤੋਂ) ਬਚਣ ਦਾ ਇਹੀ ਪੱਕਾ ਵਸੀਲਾ ਹੈ ॥੪॥੨॥


ਗੋਂਡ ਮਹਲਾ  

Gond, Fourth Mehl:  

xxx
xxx


ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ  

Remembering the Lord in meditation, you shall find bliss and peace forever deep within, and your mind will become tranquil and cool.  

ਸਿਮਰਤ = ਸਿਮਰਦਿਆਂ। ਅੰਤਰਿ = ਹਿਰਦੇ ਵਿਚ। ਸੀਤਲ = ਠੰਢਾ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸਦਾ ਸੁਖ ਆਨੰਦ ਬਣਿਆ ਰਹਿੰਦਾ ਹੈ, ਹਿਰਦੇ ਵਿਚ ਸ਼ਾਂਤੀ ਟਿਕੀ ਰਹਿੰਦੀ ਹੈ, ਮਨ ਠੰਢਾ-ਠਾਰ ਰਹਿੰਦਾ ਹੈ।


ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥  

It is like the harsh sun of Maya, with its burning heat; seeing the moon, the Guru, its heat totally vanishes. ||1||  

ਸਕਤਿ = ਮਾਇਆ। ਸੂਰੁ = ਸੂਰਜ। ਜਲਤਾ = ਤਪਦਾ। ਸਸਿ = ਚੰਦ੍ਰਮਾ। ਤਪਨ = ਤਪਸ਼ ॥੧॥
ਜਿਵੇਂ ਮਾਇਆ ਦਾ ਸੂਰਜ ਬਹੁਤ ਤਪਦਾ ਹੋਵੇ, ਤੇ, ਗੁਰੂ-ਚੰਦ੍ਰਮਾ ਦਾ ਦਰਸ਼ਨ ਕੀਤਿਆਂ (ਮਾਇਆ ਦੇ ਮੋਹ ਦੀ) ਸਾਰੀ ਤਪਸ਼ ਦੂਰ ਹੋ ਜਾਂਦੀ ਹੈ ॥੧॥


ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ  

O my mind, night and day, meditate, and chant the Lord's Name.  

ਮਨ = ਹੇ ਮਨ! ਅਨਦਿਨੁ = ਹਰ ਰੋਜ਼, ਹਰ ਵੇਲੇ।
ਹੇ-ਮੇਰੇ ਮਨ! ਹਰ ਵੇਲੇ ਪਰਮਾਤਮਾ ਦੇ ਨਾਮ ਦਾ ਧਿਆਨ ਧਰ, ਪ੍ਰਭੂ ਦਾ ਨਾਮ ਜਪਦਾ ਰਹੁ!


ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ  

Here and hereafter, He shall protect you, everywhere; serve such a God forever. ||1||Pause||  

ਜਹਾ ਕਹਾ = ਜਿੱਥੇ ਕਿੱਥੇ, ਹਰ ਥਾਂ। ਠਾਈ = ਥਾਈਂ। ਸੇਵਿ = ਸਿਮਰ ॥੧॥
ਹੇ ਮਨ! ਉਹ ਪ੍ਰਭੂ ਹਰ ਥਾਂ ਹੀ ਤੇਰੀ ਰਾਖੀ ਕਰਨ ਵਾਲਾ ਹੈ, ਉਸ ਆਪਣੇ ਪ੍ਰਭੂ ਨੂੰ ਸਦਾ ਹੀ ਸਿਮਰਦਾ ਰਹੁ ॥੧॥ ਰਹਾਉ॥


ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ  

Meditate on the Lord, who contains all treasures, O my mind; as Gurmukh, search for the jewel, the Lord.  

ਜਾ ਮਹਿ = ਜਿਸ (ਹਰੀ) ਵਿਚ। ਸਭਿ = ਸਾਰੇ। ਨਿਧਾਨ = ਖ਼ਜ਼ਾਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਖੋਜਿ = ਖੋਜ ਕੇ। ਲਹਹੁ = ਲੱਭੋ।
ਹੇ ਮੇਰੇ ਮਨ! ਉਸ ਪ੍ਰਭੂ ਦਾ ਨਾਮ ਜਪਿਆ ਕਰ, ਜਿਸ ਵਿਚ ਸਾਰੇ ਹੀ ਖ਼ਜ਼ਾਨੇ ਹਨ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ-ਰਤਨ ਨੂੰ (ਆਪਣੇ ਅੰਦਰੋਂ) ਖੋਜ ਕੇ ਲੱਭ ਲੈ।


ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥  

Those who meditate on the Lord, find the Lord, my Lord and Master; I wash the feet of those slaves of the Lord. ||2||  

ਜਿਸ = ਜਿਨ੍ਹਾਂ ਨੇ {ਜਿਨਿ = ਜਿਸ ਨੇ}। ਤਿਨ ਕੇ ਹਰਿ ਦਸਨਾ = ਤਿਨ ਹਰਿ ਦਸਨਾ ਕੇ, ਉਹਨਾਂ ਹਰੀ ਦੇ ਦਾਸਾਂ ਦੇ ॥੨॥
ਜਿਨ੍ਹਾਂ ਮਨੁੱਖ ਨੇ ਹਰਿ-ਨਾਮ ਵਿਚ ਧਿਆਨ ਜੋੜਿਆ, ਉਹਨਾਂ ਨੇ ਹਰੀ ਦਾ ਮਿਲਾਪ ਹਾਸਲ ਕਰ ਲਿਆ। ਹੇ ਮਨ! ਉਹਨਾਂ ਹਰੀ ਦੇ ਦਾਸਾਂ ਦੇ ਚਰਨ ਘੁੱਟਿਆ ਕਰ ॥੨॥


ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ  

One who realizes the Word of the Shabad, obtains the sublime essence of the Lord; such a Saint is lofty and sublime, the greatest of the great.  

ਪਛਾਣਿ = ਪਛਾਣ ਕੇ, ਸਾਂਝ ਪਾ ਕੇ। ਬਡ ਬਡਨਾ = ਬਹੁਤ ਵੱਡਾ।
ਹੇ ਮਨ! ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਹਰਿ-ਨਾਮ ਦਾ ਰਸ ਪ੍ਰਾਪਤ ਕਰ। (ਜੇਹੜਾ ਮਨੁੱਖ ਇਹ ਨਾਮ-ਰਸ ਹਾਸਲ ਕਰਦਾ ਹੈ) ਉਹ ਸ੍ਰੇਸ਼ਟ ਸੰਤ ਹੈ ਉਹ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ।


ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥  

The Lord Himself magnifies the glory of that humble servant. No one can lessen or decrease that glory, not even a bit. ||3||  

ਓਹ = ਉਹ ਵਡਿਆਈ ॥੩॥
ਅਜੇਹੇ ਮਨੁੱਖ ਦੀ ਇੱਜ਼ਤ ਪ੍ਰਭੂ ਨੇ ਆਪ ਵਧਾਈ ਹੈ, ਕਿਸੇ ਦੇ ਘਟਾਇਆਂ ਉਹ ਇੱਜ਼ਤ ਇਕ ਤਿਲ ਜਿਤਨੀ ਭੀ ਨਹੀਂ ਘਟ ਸਕਦੀ ॥੩॥


        


© SriGranth.org, a Sri Guru Granth Sahib resource, all rights reserved.
See Acknowledgements & Credits