ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥
He shall give you peace, O my mind; meditate forever, every day on Him, with your palms pressed together.
ਜਿਸ ਤੇ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਤੇ’ ਦੇ ਕਾਰਨ ਉੱਡ ਗਿਆ ਹੈ}। ਕਰ = ਹੱਥ {ਬਹੁ-ਵਚਨ}। ਜੁਰਨਾ = ਜੋੜ ਕੇ।
ਹੇ ਮੇਰੇ ਮਨ! ਜਿਸ ਪ੍ਰਭੂ ਪਾਸੋਂ ਤੂੰ ਸਾਰੇ ਸੁਖ ਪਾ ਰਿਹਾ ਹੈਂ, ਉਸ ਨੂੰ ਸਦਾ ਹੀ ਦੋਵੇਂ ਹੱਥ ਜੋੜ ਕੇ (ਪੂਰੀ ਨਿਮ੍ਰਤਾ ਨਾਲ) ਸਿਮਰਿਆ ਕਰ।
ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥੪॥੩॥
Please bless servant Nanak with this one gift, O Lord, that Your feet may dwell within my heart forever. ||4||3||
ਕਉ = ਨੂੰ। ਹਰਿ = ਹੇ ਹਰੀ! ਮੋਹਿ ਰਿਦੈ = ਮੇਰੇ ਹਿਰਦੇ ਵਿਚ ॥੪॥੩॥
ਹੇ ਹਰੀ! (ਆਪਣੇ) ਦਾਸ ਨਾਨਕ ਨੂੰ ਇਕ ਖ਼ੈਰ ਪਾ ਕਿ ਤੇਰੇ ਚਰਨ ਮੇਰੇ ਹਿਰਦੇ ਵਿਚ ਸਦਾ ਹੀ ਵੱਸਦੇ ਰਹਿਣ ॥੪॥੩॥
ਗੋਂਡ ਮਹਲਾ ੪ ॥
Gond, Fourth Mehl:
xxx
xxx
ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥
All the kings, emperors, nobles, lords and chiefs are false and transitory, engrossed in duality - know this well.
ਉਪਰਾਵ = ਅਮੀਰ ਲੋਕ। ਸਿਕਦਾਰ = ਸਰਦਾਰ। ਸਭਿ = ਸਾਰੇ। ਮਿਥਿਆ = ਨਾਸਵੰਤ। ਭਾਉ ਦੂਜਾ = ਪ੍ਰਭੂ ਤੋਂ ਬਿਨਾ ਹੋਰ ਪਿਆਰ। ਜਾਣੁ = ਸਮਝ ਲੈ।
ਹੇ ਮਨ! (ਜਗਤ ਵਿਚ) ਜਿਤਨੇ ਭੀ ਸ਼ਾਹ ਬਾਦਸ਼ਾਹ ਅਮੀਰ ਸਰਦਾਰ ਚੌਧਰੀ (ਦਿੱਸਦੇ ਹਨ) ਇਹ ਸਾਰੇ ਨਾਸਵੰਤ ਹਨ, (ਇਹੋ ਜਿਹੇ) ਮਾਇਆ ਦੇ ਪਿਆਰ ਨੂੰ ਝੂਠਾ ਸਮਝ।
ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥
The eternal Lord is permanent and unchanging; meditate on Him, O my mind! And you shall be approved. ||1||
ਥਿਰੁ = ਕਾਇਮ ਰਹਿਣ ਵਾਲਾ। ਨਿਹਚਲੁ = ਅਟੱਲ। ਪਰਵਾਣੁ = ਕਬੂਲ ॥੧॥
ਸਿਰਫ਼ ਪਰਮਾਤਮਾ ਹੀ ਨਾਸ-ਰਹਿਤ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਅਟੱਲ ਹੈ। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਤਾਹੀਏਂ ਕਬੂਲ ਹੋਵੇਂਗਾ ॥੧॥
ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥
O my mind! Vibrate, and meditate on the Lord’s Name, which shall be your defender forever.
ਦੀਬਾਣੁ = ਆਸਰਾ। ਭਜੁ = ਸਿਮਰ, ਉਚਾਰ।
ਹੇ ਮੇਰੇ ਮਨ! ਸਦਾ ਪ੍ਰਭੂ ਦਾ ਨਾਮ ਸਿਮਰਿਆ ਕਰ, ਇਹੀ ਅਟੱਲ ਆਸਰਾ ਹੈ।
ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥
One who obtains the Mansion of the Lord’s Presence, through the Word of the Guru’s Teachings - no one else’s power is as great as his. ||1||Pause||
ਜੋ = ਜੇਹੜਾ ਮਨੁੱਖ। ਤਾਣੁ = ਤਾਕਤ ॥੧॥
ਜੇਹੜਾ ਮਨੁੱਖ ਗੁਰੂ ਦੇ ਬਚਨਾਂ ਉਤੇ ਤੁਰ ਕੇ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਹਾਸਲ ਕਰ ਲੈਂਦਾ ਹੈ, ਉਸ ਮਨੁੱਖ ਦੇ ਆਤਮਕ ਬਲ ਜਿਤਨਾ ਹੋਰ ਕਿਸੇ ਦਾ ਬਲ ਨਹੀਂ ॥੧॥ ਰਹਾਉ॥
ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥
All the wealthy, high class property owners which you see, O my mind! Shall vanish, like the fading color of the safflower.
ਕੁਲਵੰਤ = ਉੱਚੀ ਕੁਲ ਵਾਲੇ। ਮਿਲਖਵੰਤ = ਜ਼ਮੀਨਾਂ ਦੇ ਮਾਲਕ। ਦੀਸਹਿ = ਦਿੱਸਦੇ ਹਨ। ਕਚਾਣੁ = ਕੱਚਾ।
ਹੇ ਮੇਰੇ ਮਨ! (ਦੁਨੀਆ ਵਿਚ) ਜਿਤਨੇ ਭੀ ਧਨ ਵਾਲੇ, ਉੱਚੀ ਕੁਲ ਵਾਲੇ, ਜ਼ਮੀਨਾਂ ਦੇ ਮਾਲਕ ਦਿੱਸ ਰਹੇ ਹਨ, ਇਹ ਸਾਰੇ ਨਾਸ ਹੋ ਜਾਣਗੇ, (ਇਹਨਾਂ ਦਾ ਵਡੱਪਣ ਇਉਂ ਹੀ ਕੱਚਾ ਹੈ) ਜਿਵੇਂ ਕਸੁੰਭੇ ਦਾ ਰੰਗ ਕੱਚਾ ਹੈ।
ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥
Serve the True, Immaculate Lord forever, O my mind! And you shall be honored in the Court of the Lord. ||2||
ਸਤਿ = ਸਦਾ ਕਾਇਮ ਰਹਿਣ ਵਾਲਾ। ਨਿਰੰਜਨੁ = {ਨਿਰ-ਅੰਜਨੁ} ਮਾਇਆ ਦੇ ਪ੍ਰਭਾਵ ਤੋਂ ਪਰੇ। ਜਿਤੁ = ਜਿਸ ਦੀ ਰਾਹੀਂ ॥੨॥
ਹੇ ਮੇਰੇ ਮਨ! ਉਸ ਪਰਮਾਤਮਾ ਨੂੰ ਸਦਾ ਸਿਮਰ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਤੇ ਜਿਸ ਦੀ ਰਾਹੀਂ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ ॥੨॥
ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥
There are four castes: Brahmin, Kshatriya, Soodra and Vaisya, and there are four stages of life. One who meditates on the Lord, is the most distinguished and renowned.
ਸੂਦ = ਸ਼ੂਦਰ। ਚਾਰਿ ਆਸ੍ਰਮ = ਬ੍ਰਹਮਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ। ਪਰਧਾਨੁ = ਸ੍ਰੇਸ਼ਟ।
(ਹੇ ਮਨ! ਸਾਡੇ ਦੇਸ ਵਿਚ) ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ-ਇਹ ਚਾਰ (ਪ੍ਰਸਿੱਧ) ਵਰਨ ਹਨ, (ਬ੍ਰਹਮਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ-ਇਹ) ਚਾਰ ਆਸ਼੍ਰਮ (ਪ੍ਰਸਿੱਧ) ਹਨ। ਇਹਨਾਂ ਵਿਚੋਂ ਜੇਹੜਾ ਭੀ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਹੀ (ਸਭ ਤੋਂ) ਸ੍ਰੇਸ਼ਟ ਹੈ (ਜਾਤੀ ਆਦਿਕ ਕਰਕੇ ਨਹੀਂ)।
ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥
The poor castor oil plant, growing near the sandalwood tree, becomes fragrant; in the same way, the sinner, associating with the Saints, becomes acceptable and approved. ||3||
ਨਿਕਟਿ = ਨੇੜੇ। ਹਿਰਡੁ ਬਪੁੜਾ = ਵਿਚਾਰਾ ਅਰਿੰਡ। ਮਿਲਿ = ਮਿਲ ਕੇ। ਪਤਿਤ = ਵਿਕਾਰੀ ॥੩॥
ਜਿਵੇਂ ਚੰਦਨ ਦੇ ਨੇੜੇ ਵਿਚਾਰਾ ਅਰਿੰਡ ਵੱਸਦਾ ਹੈ (ਤੇ ਸੁਗੰਧਿਤ ਹੋ ਜਾਂਦਾ ਹੈ) ਤਿਵੇਂ ਸਾਧ ਸੰਗਤਿ ਵਿਚ ਮਿਲ ਕੇ ਵਿਕਾਰੀ ਭੀ (ਪਵਿਤੱਰ ਹੋ ਕੇ) ਕਬੂਲ ਹੋ ਜਾਂਦਾ ਹੈ ॥੩॥
ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥
He, within whose heart the Lord abides, is the highest of all, and the purest of all.
ਤੇ = ਤੋਂ। ਸੂਚਾ = ਪਵਿੱਤਰ। ਜਾ ਕੈ ਹਿਰਦੈ = ਜਿਸ ਦੇ ਹਿਰਦੇ ਵਿਚ।
ਹੇ ਮਨ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਹੋਰ ਸਭਨਾਂ ਮਨੁੱਖਾਂ ਨਾਲੋਂ ਉੱਚਾ ਹੋ ਜਾਂਦਾ ਹੈ, ਸੁੱਚਾ ਹੋ ਜਾਂਦਾ ਹੈ।
ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥
Servant Nanak washes the feet of the humble servant of the Lord; he may be from a low-class family, but he is now the Lord’s servant. ||4||4||
ਨਾਨਕੁ ਪਖਾਲੈ = ਨਾਨਕ ਧੋਂਦਾ ਹੈ। ਸੇਵਕਾਣੁ = ਸੇਵਕ। ਨੀਚ ਜਾਤਿ = ਜਾਤਿ ਵਲੋਂ ਨੀਚ ॥੪॥੪॥
(ਹੇ ਭਾਈ!) ਦਾਸ ਨਾਨਕ ਉਸ ਮਨੁੱਖਾਂ ਦੇ ਚਰਨ ਧੋਂਦਾ ਹੈ, ਜੇਹੜਾ ਪ੍ਰਭੂ ਦਾ ਸੇਵਕ ਹੈ ਪ੍ਰਭੂ ਦਾ ਭਗਤ ਹੈ, ਭਾਵੇਂ ਉਹ ਜਾਤੀ ਵਲੋਂ ਨੀਚ ਹੀ (ਗਿਣਿਆ ਜਾਂਦਾ) ਹੈ ॥੪॥੪॥
ਗੋਂਡ ਮਹਲਾ ੪ ॥
Gond, Fourth Mehl:
xxx
xxx
ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥
The Lord, the Inner-knower, the Searcher of hearts, is all-pervading. As the Lord causes them to act, so do they act.
ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ। ਸਭਤੈ = ਹਰ ਥਾਂ। ਵਰਤੈ = ਮੌਜੂਦ ਹੈ। ਕੋ = ਕੋਈ ਮਨੁੱਖ। ਕਰਈਐ = ਕਰਦਾ ਹੈ।
ਹੇ ਮੇਰੇ ਮਨ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਹਰੇਕ ਥਾਂ ਵਿਚ ਮੌਜੂਦ ਹੈ, (ਹਰੇਕ ਜੀਵ ਦੇ ਅੰਦਰ ਵਿਆਪਕ ਹੋ ਕੇ) ਜਿਹੋ ਜਿਹਾ ਕੰਮ (ਕਿਸੇ ਜੀਵ ਪਾਸੋਂ) ਕਰਾਂਦਾ ਹੈ, ਉਹੋ ਜਿਹਾ ਕੰਮ ਹੀ ਜੀਵ ਕਰਦਾ ਹੈ।
ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥
O my mind! Forever such a Lord, who will protect you from everything. ||1||
ਸੇਵਿ = ਸਿਮਰ। ਮਨ = ਹੇ ਮਨ! ਸਭਦੂ = ਸਭ (ਦੁੱਖਾਂ) ਤੋਂ। ਰਖਿ ਲਈਐ = ਬਚਾ ਲੈਂਦਾ ਹੈ ॥੧॥
ਹੇ ਮਨ! ਇਹੋ ਜਿਹੀ ਤਾਕਤ ਵਾਲੇ ਪ੍ਰਭੂ ਨੂੰ ਸਦਾ ਸਿਮਰਦਾ ਰਹੁ, ਉਹ ਤੈਨੂੰ ਹਰੇਕ (ਦੁੱਖ-ਕਲੇਸ਼) ਤੋਂ ਬਚਾ ਸਕਦਾ ਹੈ ॥੧॥
ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥
O my mind! Meditate on the Lord, and read about the Lord every day.
ਪੜਈਐ = ਪੜ੍ਹਨਾ ਚਾਹੀਦਾ ਹੈ, ਜਪਣਾ ਚਾਹੀਦਾ ਹੈ।
ਹੇ ਮੇਰੇ ਮਨ! ਸਦਾ ਪ੍ਰਭੂ ਦਾ ਨਾਮ ਜਪਣਾ ਚਾਹੀਦਾ ਹੈ, ਉਚਾਰਨਾ ਚਾਹੀਦਾ ਹੈ।
ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥
Other than the Lord, no one can kill you or save you; so why do you worry, O my mind? ||1||Pause||
ਕਾਇਤੁ = ਕਿਉਂ? ਕਿਸ ਵਾਸਤੇ? ਕੜਈਐ = ਝੁਰਨਾ ਚਾਹੀਦਾ ਹੈ, ਚਿੰਤਾ-ਫ਼ਿਕਰ ਕਰਨਾ ਚਾਹੀਦਾ ਹੈ ॥੧॥
(ਜਦੋਂ) ਪਰਮਾਤਮਾ ਤੋਂ ਬਿਨਾ (ਹੋਰ) ਕੋਈ ਨਾਹ ਮਾਰ ਸਕਦਾ ਹੈ ਨਾਹ ਜਿਵਾਲ ਸਕਦਾ ਹੈ, ਤਾਂ ਫਿਰ, ਹੇ ਮੇਰੇ ਮਨ! (ਕਿਸੇ ਤਰ੍ਹਾਂ ਦਾ) ਚਿੰਤਾ-ਫ਼ਿਕਰ ਨਹੀਂ ਕਰਨਾ ਚਾਹੀਦਾ ॥੧॥ ਰਹਾਉ॥
ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥
The Creator created the entire universe, and infused His Light into it.
ਪਰਪੰਚੁ = ਇਹ ਦਿੱਸਦਾ ਸੰਸਾਰ। ਸਭੁ = ਸਾਰਾ। ਕਰਤੈ = ਕਰਤਾਰ ਨੇ। ਧਰਈਐ = ਧਰੀ ਹੋਈ ਹੈ।
ਹੇ ਮਨ! ਇਹ ਸਾਰਾ ਦਿੱਸਦਾ ਜਗਤ ਕਰਤਾਰ ਨੇ ਆਪ ਬਣਾਇਆ ਹੈ, ਇਸ ਜਗਤ ਵਿਚ ਉਸ ਨੇ ਆਪ ਹੀ ਆਪਣੀ ਜੋਤੀ ਰੱਖੀ ਹੋਈ ਹੈ।
ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥
The One Lord speaks, and the One Lord causes all to speak. The Perfect Guru has revealed the One Lord. ||2||
ਗੁਰਿ = ਗੁਰੂ ਨੇ। ਦਿਖਈਐ = ਵਿਖਾਇਆ ਹੈ ॥੨॥
(ਸਭ ਜੀਵਾਂ ਵਿਚ ਉਹ) ਕਰਤਾਰ ਆਪ ਹੀ ਬੋਲ ਰਿਹਾ ਹੈ। (ਹਰੇਕ ਜੀਵ ਨੂੰ) ਉਹ ਪ੍ਰਭੂ ਆਪ ਹੀ ਬੋਲਣ ਦੀ ਸੱਤਿਆ ਦੇ ਰਿਹਾ ਹੈ। ਪੂਰੇ ਗੁਰੂ ਨੇ (ਮੈਨੂੰ ਹਰ ਥਾਂ) ਉਹ ਇੱਕ ਪ੍ਰਭੂ ਹੀ ਵਿਖਾ ਦਿੱਤਾ ਹੈ ॥੨॥
ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥
The Lord is with you, inside and out; tell me, O mind, how can You hide anything from Him?
ਅੰਤਰਿ = (ਸਾਡੇ) ਅੰਦਰ। ਨਾਲੇ = ਅੰਗ-ਸੰਗ। ਕਹੁ = ਦੱਸੋ। ਪਾਸਹੁ = ਕੋਲੋਂ। ਕਿਆ ਚੋਰਈਐ = ਕੀਹ ਲੁਕਾਇਆ ਜਾ ਸਕਦਾ ਹੈ?
ਹੇ ਮਨ! (ਹਰੇਕ ਜੀਵ ਦੇ) ਅੰਦਰ ਪ੍ਰਭੂ ਆਪ ਹੀ ਅੰਗ-ਸੰਗ ਵੱਸਦਾ ਹੈ, ਬਾਹਰ ਸਾਰੇ ਜਗਤ ਵਿਚ ਭੀ ਪ੍ਰਭੂ ਹੀ ਹਰ ਥਾਂ ਵੱਸਦਾ ਹੈ। ਦੱਸ! ਹੇ ਮਨ! ਉਸ (ਸਰਬ-ਵਿਆਪਕ) ਪਾਸੋਂ ਕੇਹੜਾ ਲੁਕਾਉ ਕੀਤਾ ਜਾ ਸਕਦਾ ਹੈ?
ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥
Serve the Lord open-heartedly, and then, O my mind! You shall find total peace. ||3||
ਨਿਹ ਕਪਟ = ਨਿਰ-ਛਲ (ਹੋ ਕੇ)। ਸੇਵਾ = ਭਗਤੀ। ਕੀਜੈ = ਕਰਨੀ ਚਾਹੀਦੀ ਹੈ। ਕੇਰੀ = ਦੀ। ਸਰਬ = ਸਾਰੇ ॥੩॥
ਮੇਰੇ ਮਨ! ਉਸ ਪ੍ਰਭੂ ਦੀ ਸੇਵਾ ਭਗਤੀ ਨਿਰਛਲ ਹੋ ਕੇ ਕਰਨੀ ਚਾਹੀਦੀ ਹੈ, ਤਾਂ ਹੀ (ਉਸ ਪਾਸੋਂ) ਸਾਰੇ ਸੁਖ ਹਾਸਲ ਕਰ ਸਕੀਦੇ ਹਨ ॥੩॥
ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥
Everything is under His control; He is the greatest of all. O my mind! Meditate forever on Him.
ਦੈ ਵਸਿ = ਦੇ ਵੱਸ ਵਿਚ। ਜਿਸ ਦੈ = {ਲਫ਼ਜ਼ ‘ਜਿਸ’ ਦਾ ੁ ਸੰਬੰਧਕ ‘ਦੈ’ ਦੇ ਕਾਰਨ ਉੱਡ ਗਿਆ ਹੈ}। ਸਬਦੂ = ਸਭਨਾਂ ਨਾਲੋਂ।
ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਵੱਸ ਵਿਚ ਹਰੇਕ ਚੀਜ਼ ਹੈ, ਉਹ ਸਭਨਾਂ ਵਾਲੋਂ ਵੱਡਾ ਹੈ, ਸਦਾ ਹੀ ਉਸ ਦਾ ਧਿਆਨ ਧਰਨਾ ਚਾਹੀਦਾ ਹੈ।
ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥
O servant Nanak! That Lord is always with you. Meditate forever on your Lord, and He shall emancipate you. ||4||5||
ਤੁਧੁ = ਤੈਨੂੰ ॥੪॥੫॥
ਹੇ ਦਾਸ ਨਾਨਕ! (ਆਖ-ਹੇ ਮਨ!) ਉਹ ਪਰਮਾਤਮਾ ਸਦਾ ਤੇਰੇ ਨਾਲ ਵੱਸਦਾ ਹੈ, ਉਸ ਦਾ ਸਦਾ ਧਿਆਨ ਧਰਿਆ ਕਰ, ਤੈਨੂੰ ਉਹ (ਹਰੇਕ ਦੁੱਖ-ਕਲੇਸ਼ ਤੋਂ) ਬਚਾਣ ਵਾਲਾ ਹੈ ॥੪॥੫॥
ਗੋਂਡ ਮਹਲਾ ੪ ॥
Gond, Fourth Mehl:
xxx
xxx
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥
My mind yearns so deeply for the Blessed Vision of the Lord’s Darshan, like the thirsty man without water. ||1||
ਕਉ = ਨੂੰ, ਵਾਸਤੇ। ਤਪਤੈ = ਤਪ ਰਿਹਾ ਹੈ, ਲੁੱਛ ਰਿਹਾ ਹੈ, ਤੜਫ ਰਿਹਾ ਹੈ। ਤ੍ਰਿਖਾਵੰਤੁ = ਤਿਹਾਇਆ ਮਨੁੱਖ। ਨੀਰ = ਪਾਣੀ ॥੧॥
(ਹੇ ਸਹੇਲੀਏ! ਉਸ ਪ੍ਰੇਮ ਦੇ ਤੀਰ ਦੇ ਕਾਰਨ ਹੁਣ) ਮੇਰਾ ਮਨ ਪਰਮਾਤਮਾ ਦੇ ਦਰਸ਼ਨ ਵਾਸਤੇ (ਇਉਂ) ਲੁਛ ਰਿਹਾ ਹੈ ਜਿਵੇਂ ਪਾਣੀ ਤੋਂ ਬਿਨਾ ਤਿਹਾਇਆ ਮਨੁੱਖ ॥੧॥
ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥
My mind is pierced through by the arrow of the Lord’s Love.
ਮੇਰੈ ਮਨਿ = ਮੇਰੇ ਮਨ ਵਿਚ।
ਹੇ ਭਾਈ! ਪਰਮਾਤਮਾ ਦਾ ਪਿਆਰ ਮੇਰੇ ਮਨ ਵਿਚ ਤੀਰ ਵਾਂਗ ਲੱਗਾ ਹੋਇਆ ਹੈ।
ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥
The Lord God knows my anguish, and the pain deep within my mind. ||1||Pause||
ਬੇਦਨ = {वेदना} ਪੀੜਾ। ਅੰਤਰ ਕੀ = ਅੰਦਰ ਦੀ, ਅੰਦਰਲੀ। ਪੀਰ = ਪੀੜ ॥੧॥
(ਉਸ ਪ੍ਰੇਮ-ਤੀਰ ਦੇ ਕਾਰਨ ਪੈਦਾ ਹੋਈ) ਮੇਰੇ ਮਨ ਦੀ ਅੰਦਰਲੀ ਪੀੜ-ਵੇਦਨਾ ਮੇਰਾ ਹਰੀ ਮੇਰਾ ਪ੍ਰਭੂ ਹੀ ਜਾਣਦਾ ਹੈ ॥੧॥ ਰਹਾਉ॥
ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥
Whoever tells me the Stories of my Beloved Lord is my Sibling of Destiny, and my friend. ||2||
ਬਾਤ = ਗੱਲ। ਬੀਰ = ਵੀਰ ॥੨॥
ਹੇ ਸਹੇਲੀਏ! ਹੁਣ ਜੇ ਕੋਈ ਮਨੁੱਖ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀ ਕੋਈ ਗੱਲ ਸੁਣਾਵੇ (ਤਾਂ ਮੈਨੂੰ ਇਉਂ ਲੱਗਦਾ ਹੈ ਕਿ) ਉਹ ਮਨੁੱਖ ਮੇਰਾ ਭਰਾ ਹੈ ਮੇਰਾ ਵੀਰ ਹੈ ॥੨॥