Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਦਿਨੁ ਰੈਣਿ ਨਾਨਕੁ ਨਾਮੁ ਧਿਆਏ  

Day and night, Nanak meditates on the Naam.  

ਰੈਣਿ = ਰਾਤ। ਨਾਨਕੁ ਧਿਆਏ = ਨਾਨਕ ਸਿਮਰਦਾ ਹੈ।
(ਹੇ ਭਾਈ! ਇਹੋ ਜਿਹੇ ਸੰਤ ਜਨਾਂ ਦੀ ਸੰਗਤਿ ਵਿਚ) ਨਾਨਕ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ,


ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥  

Through the Lord's Name, he is blessed with peace, poise and bliss. ||4||4||6||  

ਸਹਜ = ਆਤਮਕ ਅਡੋਲਤਾ। ਹਰਿ ਨਾਏ = ਹਰਿ ਨਾਇ, ਹਰੀ ਦੇ ਨਾਮ ਵਿਚ ਜੁੜਿਆਂ ॥੪॥੪॥੬॥
ਅਤੇ ਹਰਿ-ਨਾਮ ਦੀ ਬਰਕਤ ਨਾਲ (ਨਾਨਕ ਦੇ ਹਿਰਦੇ ਵਿਚ) ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ ॥੪॥੪॥੬॥


ਗੋਂਡ ਮਹਲਾ  

Gond, Fifth Mehl:  

xxx
xxx


ਗੁਰ ਕੀ ਮੂਰਤਿ ਮਨ ਮਹਿ ਧਿਆਨੁ  

Meditate on the image of the Guru within your mind;  

ਗੁਰ ਕੀ ਮੂਰਤਿ = ਗੁਰੂ ਦਾ ਸ਼ਬਦ-ਰੂਪ ਮੂਰਤੀ। ਗੁਰ ਕੀ ਮੂਰਤਿ ਧਿਆਨੁ = ਗੁਰੂ ਦੇ ਸ਼ਬਦ-ਰੂਪ ਮੂਰਤੀ ਦਾ ਧਿਆਨ।
(ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ) ਗੁਰੂ ਦੀ (ਇਸ) ਮੂਰਤੀ ਦਾ (ਮੇਰੇ) ਮਨ ਵਿਚ ਧਿਆਨ ਟਿਕਿਆ ਰਹਿੰਦਾ ਹੈ।


ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ  

let your mind accept the Word of the Guru's Shabad, and His Mantra.  

ਗੁਰ ਕੈ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਮੰਤ੍ਰੁ = ਨਾਮ-ਮੰਤ੍ਰ। ਮਾਨ = ਮੰਨਦਾ ਹੈ।
ਗੁਰੂ ਦੇ ਸ਼ਬਦ ਦੀ ਰਾਹੀਂ ਮੇਰਾ ਮਨ ਨਾਮ-ਮੰਤ੍ਰ ਨੂੰ (ਸਭ ਮੰਤ੍ਰਾਂ ਤੋਂ ਸ੍ਰੇਸ਼ਟ ਮੰਤ੍ਰ) ਮੰਨ ਰਿਹਾ ਹੈ।


ਗੁਰ ਕੇ ਚਰਨ ਰਿਦੈ ਲੈ ਧਾਰਉ  

Enshrine the Guru's feet within your heart.  

ਰਿਦੈ = ਹਿਰਦੇ ਵਿਚ। ਲੈ = ਲੈ ਕੇ। ਧਾਰਉ = ਧਾਰਉਂ, ਮੈਂ ਧਾਰਦਾ ਹਾਂ।
(ਤਾਹੀਏਂ, ਹੇ ਭਾਈ!) ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਲੈ ਕੇ ਵਸਾਈ ਰੱਖਦਾ ਹਾਂ।


ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥  

Bow in humility forever before the Guru, the Supreme Lord God. ||1||  

xxx॥੧॥
ਮੈਂ ਤਾਂ ਗੁਰੂ (ਨੂੰ) ਪਰਮਾਤਮਾ (ਦਾ ਰੂਪ ਜਾਣ ਕੇ ਉਸ) ਨੂੰ ਸਦਾ ਨਮਸਕਾਰ ਕਰਦਾ ਹਾਂ ॥੧॥


ਮਤ ਕੋ ਭਰਮਿ ਭੁਲੈ ਸੰਸਾਰਿ  

Let no one wander in doubt in the world.  

ਮਤ = ਮਤਾਂ। ਮਤ ਕੋ ਭੁਲੈ = ਮਤਾਂ ਕੋਈ ਭੁੱਲ ਜਾਏ, ਕਿਤੇ ਕੋਈ ਭੁੱਲ ਨਾਹ ਜਾਏ। ਸੰਸਾਰਿ = ਸੰਸਾਰ ਵਿਚ।
ਹੇ ਭਾਈ! ਦੁਨੀਆ ਵਿਚ ਕਿਤੇ ਕੋਈ ਮਨੁੱਖ ਭਟਕਣਾ ਵਿਚ ਪੈ ਕੇ (ਇਹ ਗੱਲ) ਨਾਹ ਭੁੱਲ ਜਾਏ,


ਗੁਰ ਬਿਨੁ ਕੋਇ ਉਤਰਸਿ ਪਾਰਿ ॥੧॥ ਰਹਾਉ  

Without the Guru, no one can cross over. ||1||Pause||  

xxx॥੧॥
ਕਿ ਗੁਰੂ ਤੋਂ ਬਿਨਾ ਕੋਈ ਭੀ ਜੀਵ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੇਗਾ ॥੧॥ ਰਹਾਉ॥


ਭੂਲੇ ਕਉ ਗੁਰਿ ਮਾਰਗਿ ਪਾਇਆ  

The Guru shows the Path to those who have wandered off.  

ਕਉ = ਨੂੰ। ਗੁਰਿ = ਗੁਰੂ ਨੇ। ਮਾਰਗਿ = ਰਸਤੇ ਉਤੇ।
ਹੇ ਭਾਈ! ਕੁਰਾਹੇ ਜਾ ਰਹੇ ਮਨੁੱਖ ਨੂੰ ਗੁਰੂ ਨੇ (ਹੀ ਸਹੀ ਜੀਵਨ ਦੇ) ਰਸਤੇ ਉਤੇ (ਸਦਾ) ਪਾਇਆ ਹੈ,


ਅਵਰ ਤਿਆਗਿ ਹਰਿ ਭਗਤੀ ਲਾਇਆ  

He leads them to renounce others, and attaches them to devotional worship of the Lord.  

ਅਵਰ = ਹੋਰ (ਦੇਵੀ ਦੇਵਤੇ ਆਦਿਕ ਦੀ ਭਗਤੀ)।
ਹੋਰ (ਦੇਵੀ ਦੇਵਤਿਆਂ ਦੀ ਭਗਤੀ) ਛਡਾ ਕੇ ਪਰਮਾਤਮਾ ਦੀ ਭਗਤੀ ਵਿਚ ਜੋੜਿਆ ਹੈ।


ਜਨਮ ਮਰਨ ਕੀ ਤ੍ਰਾਸ ਮਿਟਾਈ  

He obliterates the fear of birth and death.  

ਤ੍ਰਾਸ = ਡਰ।
(ਤੇ, ਇਸ ਤਰ੍ਹਾਂ ਉਸ ਦੇ ਅੰਦਰੋਂ) ਜਨਮ ਮਰਨ ਦੇ ਗੇੜ ਦਾ ਸਹਿਮ ਮੁਕਾ ਦਿੱਤਾ ਹੈ।


ਗੁਰ ਪੂਰੇ ਕੀ ਬੇਅੰਤ ਵਡਾਈ ॥੨॥  

The glorious greatness of the Perfect Guru is endless. ||2||  

xxx॥੨॥
ਹੇ ਭਾਈ! ਪੂਰੇ ਗੁਰੂ ਦੀ ਵਡਿਆਈ ਦਾ ਅੰਤ ਨਹੀਂ ਪੈ ਸਕਦਾ ॥੨॥


ਗੁਰ ਪ੍ਰਸਾਦਿ ਊਰਧ ਕਮਲ ਬਿਗਾਸ  

By Guru's Grace, the inverted heart-lotus blossoms forth,  

ਪ੍ਰਸਾਦਿ = ਕਿਰਪਾ ਨਾਲ। ਊਰਧ = ਉਲਟਿਆ ਹੋਇਆ। ਬਿਗਾਸ = ਖਿੜਾਉ।
ਹੇ ਭਾਈ! (ਮਾਇਆ ਵਲ) ਉਲਟਿਆ ਹੋਇਆ ਹਿਰਦਾ-ਕੌਲ ਗੁਰੂ ਦੀ ਕਿਰਪਾ ਨਾਲ (ਪਰਤ ਕੇ) ਖਿੜ ਪੈਂਦਾ ਹੈ।


ਅੰਧਕਾਰ ਮਹਿ ਭਇਆ ਪ੍ਰਗਾਸ  

and the Light shines forth in the darkness.  

ਅੰਧਕਾਰ = ਹਨੇਰਾ। ਪ੍ਰਗਾਸ = ਚਾਨਣ।
(ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ (ਸਹੀ ਉੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ।


ਜਿਨਿ ਕੀਆ ਸੋ ਗੁਰ ਤੇ ਜਾਨਿਆ  

Through the Guru, know the One who created you.  

ਜਿਨਿ = ਜਿਸ (ਪ੍ਰਭੂ) ਨੇ। ਤੇ = ਤੋਂ, ਦੀ ਰਾਹੀਂ। ਜਾਨਿਆ = ਜਾਣ ਲਿਆ, ਸਾਂਝ ਪਾ ਲਈ।
ਗੁਰੂ ਦੀ ਰਾਹੀਂ ਉਸ ਪਰਮਾਤਮਾ ਨਾਲ ਜਾਣ-ਪਛਾਣ ਬਣ ਜਾਂਦੀ ਹੈ ਜਿਸ ਨੇ (ਇਹ ਸਾਰਾ ਜਗਤ) ਪੈਦਾ ਕੀਤਾ ਹੈ।


ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥  

By the Guru's Mercy, the foolish mind comes to believe. ||3||  

ਮੁਗਧ = ਮੂਰਖ। ਮਾਨਿਆ = ਪਤੀਜ ਗਿਆ, ਗਿੱਝ ਗਿਆ ॥੩॥
(ਇਹ) ਮੂਰਖ ਮਨ ਗੁਰੂ ਦੀ ਕਿਰਪਾ ਨਾਲ (ਪ੍ਰਭੂ-ਚਰਨਾਂ ਵਿਚ ਜੁੜਨਾ) ਗਿੱਝ ਜਾਂਦਾ ਹੈ ॥੩॥


ਗੁਰੁ ਕਰਤਾ ਗੁਰੁ ਕਰਣੈ ਜੋਗੁ  

The Guru is the Creator; the Guru has the power to do everything.  

ਕਰਣੈ ਜੋਗੁ = ਸਭ ਕੁਝ ਕਰਨ ਦੀ ਸਮਰਥਾ ਵਾਲਾ।
ਹੇ ਭਾਈ! ਗੁਰੂ (ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ-ਸੁਰ ਹੋਣ ਕਰਕੇ ਉਸ) ਕਰਤਾਰ ਦਾ ਰੂਪ ਹੈ ਜੋ ਸਭ ਕੁਝ ਕਰਨ ਦੇ ਸਮਰਥ ਹੈ।


ਗੁਰੁ ਪਰਮੇਸਰੁ ਹੈ ਭੀ ਹੋਗੁ  

The Guru is the Transcendent Lord; He is, and always shall be.  

ਹੋਗੁ = ਸਦਾ ਰਹੇਗਾ।
ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ (ਪਹਿਲਾਂ ਭੀ ਮੌਜੂਦ ਸੀ) ਹੁਣ ਭੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ।


ਕਹੁ ਨਾਨਕ ਪ੍ਰਭਿ ਇਹੈ ਜਨਾਈ  

Says Nanak, God has inspired me to know this.  

ਪ੍ਰਭਿ = ਪ੍ਰਭੂ ਨੇ। ਇਹੈ = ਇਹੀ ਗੱਲ। ਜਨਾਈ = ਸਮਝਾਈ ਹੈ।
ਹੇ ਨਾਨਕ! ਆਖ-ਪ੍ਰਭੂ ਨੇ ਮੈਨੂੰ ਇਹੀ ਗੱਲ ਸਮਝਾਈ ਹੈ (ਕਿ)


ਬਿਨੁ ਗੁਰ ਮੁਕਤਿ ਪਾਈਐ ਭਾਈ ॥੪॥੫॥੭॥  

Without the Guru, liberation is not obtained, O Siblings of Destiny. ||4||5||7||  

ਮੁਕਤਿ = (ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ। ਭਾਈ = ਹੇ ਭਾਈ! ॥੪॥੫॥੭॥
ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ ॥੪॥੫॥੭॥


ਗੋਂਡ ਮਹਲਾ  

Gond, Fifth Mehl:  

xxx
xxx


ਗੁਰੂ ਗੁਰੂ ਗੁਰੁ ਕਰਿ ਮਨ ਮੋਰ  

Chant Guru, Guru, Guru, O my mind.  

ਕਰਿ = ਚੇਤੇ ਕਰਿਆ ਕਰ। ਮਨ ਮੋਰ = ਹੇ ਮੇਰੇ ਮਨ!
ਹੇ ਮੇਰੇ ਮਨ! ਹਰ ਵੇਲੇ ਗੁਰੂ (ਦੇ ਉਪਦੇਸ਼) ਨੂੰ ਚੇਤੇ ਰੱਖ,


ਗੁਰੂ ਬਿਨਾ ਮੈ ਨਾਹੀ ਹੋਰ  

I have no other than the Guru.  

ਹੋਰ = ਹੋਰ (ਟੇਕ)।
ਮੈਨੂੰ ਗੁਰੂ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਸੁੱਝਦਾ।


ਗੁਰ ਕੀ ਟੇਕ ਰਹਹੁ ਦਿਨੁ ਰਾਤਿ  

I lean upon the Support of the Guru, day and night.  

xxx
ਹੇ ਮਨ! ਉਸ ਗੁਰੂ ਦੇ ਆਸਰੇ ਦਿਨ ਰਾਤ ਟਿਕਿਆ ਰਹੁ,


ਜਾ ਕੀ ਕੋਇ ਮੇਟੈ ਦਾਤਿ ॥੧॥  

No one can decrease His bounty. ||1||  

ਦਾਤਿ = ਨਾਮ ਦੀ ਦਾਤ ॥੧॥
ਜਿਸ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਦਾਤ ਨੂੰ ਕੋਈ ਮਿਟਾ ਨਹੀਂ ਸਕਦਾ ॥੧॥


ਗੁਰੁ ਪਰਮੇਸਰੁ ਏਕੋ ਜਾਣੁ  

Know that the Guru and the Transcendent Lord are One.  

ਏਕੋ = ਇਕ-ਰੂਪ।
ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ ਰੂਪ ਸਮਝੋ।


ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ  

Whatever pleases Him is acceptable and approved. ||1||Pause||  

ਤਿਸੁ ਭਾਵੈ = ਉਸ ਨੂੰ ਚੰਗਾ ਲੱਗਦਾ ਹੈ। ਪਰਵਾਣੁ = ਕਬੂਲ ॥੧॥
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ (ਸਿਰ-ਮੱਥੇ) ਕਬੂਲ ਕਰਦਾ ਹੈ ॥੧॥ ਰਹਾਉ॥


ਗੁਰ ਚਰਣੀ ਜਾ ਕਾ ਮਨੁ ਲਾਗੈ  

One whose mind is attached to the Guru's feet -  

ਜਾ ਕਾ ਮਨੁ = ਜਿਸ ਮਨੁੱਖ ਦਾ ਮਨ।
ਹੇ ਮੇਰੇ ਮਨ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ,


ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ  

his pains, sufferings and doubts run away.  

xxx
ਉਸ ਦੀ ਹਰੇਕ ਭਟਕਣਾ ਹਰੇਕ ਦੁੱਖ ਦਰਦ ਦੂਰ ਹੋ ਜਾਂਦਾ ਹੈ।


ਗੁਰ ਕੀ ਸੇਵਾ ਪਾਏ ਮਾਨੁ  

Serving the Guru, honor is obtained.  

ਪਾਏ = ਖੱਟਦਾ। ਮਾਨੁ = ਆਦਰ।
ਹੇ ਮਨ! ਗੁਰੂ ਦੀ ਸਰਨ ਪੈ ਕੇ ਮਨੁੱਖ (ਹਰ ਥਾਂ) ਆਦਰ ਹਾਸਲ ਕਰਦਾ ਹੈ।


ਗੁਰ ਊਪਰਿ ਸਦਾ ਕੁਰਬਾਨੁ ॥੨॥  

I am forever a sacrifice to the Guru. ||2||  

xxx॥੨॥
ਹੇ ਮੇਰੇ ਮਨ! ਗੁਰੂ ਤੋਂ ਸਦਾ ਸਦਕੇ ਹੋ ॥੨॥


ਗੁਰ ਕਾ ਦਰਸਨੁ ਦੇਖਿ ਨਿਹਾਲ  

Gazing upon the Blessed Vision of the Guru's Darshan, I am exalted.  

ਦੇਖਿ = ਵੇਖ ਕੇ। ਨਿਹਾਲ = ਪ੍ਰਸੰਨ।
ਹੇ ਮੇਰੇ ਮਨ! ਗੁਰੂ ਦਾ ਦਰਸ਼ਨ ਕਰ ਕੇ (ਮਨੁੱਖ ਦਾ ਤਨ ਮਨ) ਖਿੜ ਜਾਂਦਾ ਹੈ।


ਗੁਰ ਕੇ ਸੇਵਕ ਕੀ ਪੂਰਨ ਘਾਲ  

The work of the Guru's servant is perfect.  

ਘਾਲ = ਮੇਹਨਤ, ਕਮਾਈ।
ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੀ ਮੇਹਨਤ ਸਫਲ ਹੋ ਜਾਂਦੀ ਹੈ।


ਗੁਰ ਕੇ ਸੇਵਕ ਕਉ ਦੁਖੁ ਬਿਆਪੈ  

Pain does not afflict the Guru's servant.  

ਕਉ = ਨੂੰ। ਨ ਬਿਆਪੈ = ਜ਼ੋਰ ਨਹੀਂ ਪਾ ਸਕਦਾ।
ਕੋਈ ਭੀ ਦੁੱਖ ਗੁਰੂ ਦੇ ਸੇਵਕ ਉਤੇ (ਆਪਣਾ) ਜ਼ੋਰ ਨਹੀਂ ਪਾ ਸਕਦਾ।


ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥  

The Guru's servant is famous in the ten directions. ||3||  

ਦਹਦਿਸਿ = ਦਸੀਂ ਪਾਸੀਂ {ਦਹ = ਦਸ। ਦਿਸ = ਪਾਸਾ}। ਜਾਪੈ = ਪਰਗਟ ਹੋ ਜਾਂਦਾ ਹੈ ॥੩॥
ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ ਸਾਰੇ ਸੰਸਾਰ ਵਿਚ ਪਰਗਟ ਹੋ ਜਾਂਦਾ ਹੈ ॥੩॥


ਗੁਰ ਕੀ ਮਹਿਮਾ ਕਥਨੁ ਜਾਇ  

The Guru's glory cannot be described.  

ਮਹਿਮਾ = ਵਡਿਆਈ।
ਹੇ ਭਾਈ! ਗੁਰੂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ।


ਪਾਰਬ੍ਰਹਮੁ ਗੁਰੁ ਰਹਿਆ ਸਮਾਇ  

The Guru remains absorbed in the Supreme Lord God.  

ਰਹਿਆ ਸਮਾਇ = ਹਰ ਥਾਂ ਮੌਜੂਦ ਹੈ।
ਗੁਰੂ ਉਸ ਪਰਮਾਤਮਾ ਦਾ ਰੂਪ ਹੈ, ਜੋ ਹਰ ਥਾਂ ਵਿਆਪਕ ਹੈ।


ਕਹੁ ਨਾਨਕ ਜਾ ਕੇ ਪੂਰੇ ਭਾਗ  

Says Nanak, one who is blessed with perfect destiny -  

xxx
ਹੇ ਨਾਨਕ! ਆਖ-ਜਿਸ ਮਨੁੱਖ ਦੇ ਵੱਡੇ ਭਾਗ ਜਾਗਦੇ ਹਨ,


ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥  

his mind is attached to the Guru's feet. ||4||6||8||  

xxx॥੪॥੬॥੮॥
ਉਸ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ ॥੪॥੬॥੮॥


ਗੋਂਡ ਮਹਲਾ  

Gond, Fifth Mehl:  

xxx
xxx


ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ  

I worship and adore my Guru; the Guru is the Lord of the Universe.  

xxx
ਹੇ ਭਾਈ! (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ।


ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ  

My Guru is the Supreme Lord God; the Guru is the Lord God.  

ਭਗਵੰਤੁ = ਸਮਰਥਾ ਵਾਲਾ।
ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ।


ਗੁਰੁ ਮੇਰਾ ਦੇਉ ਅਲਖ ਅਭੇਉ  

My Guru is divine, invisible and mysterious.  

ਦੇਉ = ਪ੍ਰਕਾਸ਼-ਰੂਪ ਪ੍ਰਭੂ। ਅਲਖ = ਅ-ਲੱਖ, ਜਿਸ ਦਾ ਸਰੂਪ ਬਿਆਨ ਤੋਂ ਪਰੇ ਹੈ। ਅਭੇਉ = ਅ-ਭੇਉ, ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ।
ਮੇਰਾ ਗੁਰੂ ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ।


ਸਰਬ ਪੂਜ ਚਰਨ ਗੁਰ ਸੇਉ ॥੧॥  

I serve at the Guru's feet, which are worshipped by all. ||1||  

ਸਰਬ ਪੂਜ ਚਰਨ ਗੁਰ = ਗੁਰੂ ਦੇ ਚਰਨ ਜਿਨ੍ਹਾਂ ਦੀ ਪੂਜਾ ਸਾਰੀ ਸ੍ਰਿਸ਼ਟੀ ਕਰਦੀ ਹੈ। ਸੇਉ = ਸੇਉਂ, ਮੈਂ ਸੇਂਵਦਾ ਹਾਂ ॥੧॥
ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ ॥੧॥


ਗੁਰ ਬਿਨੁ ਅਵਰੁ ਨਾਹੀ ਮੈ ਥਾਉ  

Without the Guru, I have no other place at all.  

ਅਵਰੁ ਥਾਉ = ਹੋਰ ਥਾਂ।
ਹੇ ਭਾਈ! (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ।


ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ  

Night and day, I chant the Name of Guru, Guru. ||1||Pause||  

ਅਨਦਿਨੁ = ਹਰ ਰੋਜ਼। ਜਪਉ = ਜਪਉਂ, ਮੈਂ ਜਪਦਾ ਹਾਂ ॥੧॥
ਸੋ) ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ) ॥੧॥ ਰਹਾਉ॥


ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ  

The Guru is my spiritual wisdom, the Guru is the meditation within my heart.  

ਗਿਆਨੁ = ਧਾਰਮਿਕ ਚਰਚਾ। ਰਿਦੈ = ਹਿਰਦੇ ਵਿਚ। ਧਿਆਨੁ = ਸਮਾਧੀ।
ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ।


ਗੁਰੁ ਗੋਪਾਲੁ ਪੁਰਖੁ ਭਗਵਾਨੁ  

The Guru is the Lord of the World, the Primal Being, the Lord God.  

xxx
ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ।


ਗੁਰ ਕੀ ਸਰਣਿ ਰਹਉ ਕਰ ਜੋਰਿ  

With my palms pressed together, I remain in the Guru's Sanctuary.  

ਰਹਉ = ਰਹਉਂ, ਮੈਂ ਰਹਿੰਦਾ ਹਾਂ। ਕਰ ਜੋਰਿ = (ਦੋਵੇਂ) ਹੱਥ ਜੋੜ ਕੇ।
ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ।


ਗੁਰੂ ਬਿਨਾ ਮੈ ਨਾਹੀ ਹੋਰੁ ॥੨॥  

Without the Guru, I have no other at all. ||2||  

ਹੋਰੁ = ਹੋਰ ਥਾਂ ॥੨॥
ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ ॥੨॥


ਗੁਰੁ ਬੋਹਿਥੁ ਤਾਰੇ ਭਵ ਪਾਰਿ  

The Guru is the boat to cross over the terrifying world-ocean.  

ਬੋਹਿਬੁ = ਜਹਾਜ਼। ਭਵ = ਸੰਸਾਰ-ਸਮੁੰਦਰ।
ਹੇ ਭਾਈ! ਗੁਰੂ ਜਹਾਜ਼ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।


ਗੁਰ ਸੇਵਾ ਜਮ ਤੇ ਛੁਟਕਾਰਿ  

Serving the Guru, one is released from the Messenger of Death.  

ਤੇ = ਤੋਂ। ਛੁਟਕਾਰਿ = ਖ਼ਲਾਸੀ।
ਗੁਰੂ ਦੀ ਸਰਨ ਪਿਆਂ ਜਮਾਂ (ਦੇ ਡਰ) ਤੋਂ ਖ਼ਲਾਸੀ ਮਿਲ ਜਾਂਦੀ ਹੈ।


ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ  

In the darkness, the Guru's Mantra shines forth.  

ਅੰਧਕਾਰ = ਘੁੱਪ ਹਨੇਰਾ। ਮੰਤ੍ਰੁ = ਉਪਦੇਸ਼, ਸ਼ਬਦ। ਉਜਾਰਾ = ਚਾਨਣ।
(ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ ਗੁਰੂ ਦਾ ਉਪਦੇਸ਼ ਹੀ (ਆਤਮਕ ਜੀਵਨ ਦਾ) ਚਾਨਣ ਦੇਂਦਾ ਹੈ।


ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥  

With the Guru, all are saved. ||3||  

ਕੈ ਸੰਗਿ = ਦੀ ਸੰਗਤਿ ਵਿਚ। ਸਗਲ = ਸਾਰੇ ਜੀਵ। ਨਿਸਤਾਰਾ = ਪਾਰ-ਉਤਾਰਾ ॥੩॥
ਗੁਰੂ ਦੀ ਸੰਗਤਿ ਵਿਚ ਰਿਹਾਂ ਸਾਰੇ ਜੀਵਾਂ ਦਾ ਪਾਰ-ਉਤਾਰਾ ਹੋ ਜਾਂਦਾ ਹੈ ॥੩॥


ਗੁਰੁ ਪੂਰਾ ਪਾਈਐ ਵਡਭਾਗੀ  

The Perfect Guru is found, by great good fortune.  

ਵਡਭਾਗੀ = ਵੱਡੇ ਭਾਗਾਂ ਨਾਲ। ਪਾਈਐ = ਮਿਲਦਾ ਹੈ।
ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ।


ਗੁਰ ਕੀ ਸੇਵਾ ਦੂਖੁ ਲਾਗੀ  

Serving the Guru, pain does not afflict anyone.  

xxx
ਗੁਰੂ ਦੀ ਸਰਨ ਪਿਆਂ ਕੋਈ ਦੁੱਖ ਪੋਹ ਨਹੀਂ ਸਕਦਾ।


ਗੁਰ ਕਾ ਸਬਦੁ ਮੇਟੈ ਕੋਇ  

No one can erase the Word of the Guru's Shabad.  

xxx
(ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦਾ ਸ਼ਬਦ (ਵੱਸ ਪਏ ਉਸ ਦੇ ਅੰਦਰੋਂ) ਕੋਈ ਮਨੁੱਖ (ਆਤਮਕ ਜੀਵਨ ਦੇ ਉਜਾਰੇ ਨੂੰ) ਮਿਟਾ ਨਹੀਂ ਸਕਦਾ।


ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥  

Nanak is the Guru; Nanak is the Lord Himself. ||4||7||9||  

xxx॥੪॥੭॥੯॥
ਹੇ ਭਾਈ! ਗੁਰੂ ਨਾਨਕ ਉਸ ਪਰਮਾਤਮਾ ਦਾ ਰੂਪ ਹੈ ॥੪॥੭॥੯॥


        


© SriGranth.org, a Sri Guru Granth Sahib resource, all rights reserved.
See Acknowledgements & Credits